ਚੰਡੀਗੜ੍ਹ, 27 ਫ਼ਰਵਰੀ : ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸ਼ੁਭਾਸ ਸ਼ਰਮਾ ਨੇ ਅੱਜ ਬੀਜੇਪੀ ਦਫ਼ਤਰ ਸੈਕਟਰ 37 ਚੰਡੀਗੜ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕਰਦੇ ਕਿਹਾ ਕਿ ਇਮਾਨਦਾਰੀ ਦਾ ਚੋਲਾ ਪਹਿਨਣ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਅਤਿ ਦਰਜੇ ਦੇ ਭ੍ਰਿਸ਼ਟ ਲੋਕ ਹਨ, ਇਹ ਕੱਟੜ ਇਮਾਨਦਾਰ ਨਹੀਂ ਬਲਕਿ ਕੱਟੜ ਬੇਈਮਾਨ ਹਨ ।ਉਹਨਾਂ ਦੱਸਿਆ ਕਿ ਸ਼ਰਾਬ ਨੀਤੀ ਦੇ ਘੁਟਾਲੇ ਦੀ 5 ਮਹੀਨੇ ਦੀ ਤਫਤੀਸ਼ ਤੋਂ ਬਾਅਦ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ....
ਚੰਡੀਗੜ੍ਹ
ਚੰਡੀਗੜ, 27 ਫਰਵਰੀ : ਪੰਜਾਬ ਮੰਡੀ ਬੋਡ ਦੇ ਨਵ-ਨਿਯੁਕਤ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਹਾਜ਼ਰੀ ਵਿੱਚ ਪੰਜਾਬ ਮੰਡੀ ਬੋਰਡ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਟਰਾਂਸਪੋਰਟ ਤੇ ਪਸ਼ੂ ਪਾਲਣ....
ਚੰਡੀਗੜ੍ਹ 25 ਫਰਵਰੀ : ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸਮੂੰਹ ਲੀਡਰਸ਼ਿਪ ਨੂੰ ਜ਼ੋਰ ਦਿੱਤਾ ਹੈ ਕਿ ਉਹ ਪੰਥ ਦੇ ਭਲੇ ਲਈ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਨਾਲ ਨਾਤਾ ਤੋੜ ਕੇ,ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਸਾਥ ਦੇਣ ਤਾਂ ਜੋ ਸਿੱਖ ਕੌਮ ਚ ਆਈ ਖੜੋਤ ਦਾ ਖਾਤਮਾ ਕੀਤਾ ਜਾ ਸਕੇ। ਮੌਜੂਦਾ ਹਲਾਤਾਂ ਚ ਬਾਦਲ ਅਸਤੀਫਾ ਦੇਣ ਜਾਂ ਫਿਰ ਕੌਮ ਇਨ੍ਹਾ ਨੂੰ ਪਾਸੇ ਕਰੇ। ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ....
ਚੰਡੀਗੜ੍ਹ, 25 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਕੋਟਕਪੂਰਾ ਗੋਲੀ ਕਾਂਡ ਉਤੇ ਕਾਨਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਦੀ ਰਿਪੋਰਟ ਉਤੇ ਸਵਾਲ ਖੜ੍ਹੇ ਕੀਤੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਮੌਜੂਦ ਸਨ। ਇਸ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਉਤੇ ਫੇਲ੍ਹ ਹੋਈ ਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਹੀ ਸਭ ਕੁਝ ਕੀਤਾ ਜਾ ਰਿਹਾ....
ਚੰਡੀਗੜ੍ਹ, 24 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਪੰਜਾਬ ਐਡਵੈਂਚਰ ਟੂਰਿਜ਼ਮ ਪਾਲਿਸੀ ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ ਦੀ ਸ਼ੁਰੂਆਤ ਕੀਤੀ ਗਈ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਨੇ ਸੈਰ-ਸਪਾਟਾ ਅਤੇ ਮਨੋਰੰਜਨ ਸੈਸ਼ਨ ਵਿੱਚ ਭਾਗ ਲੈਣ ਵਾਲੇ ਪਤਵੰਤਿਆਂ ਨਾਲ ਇਨ੍ਹਾਂ ਦੋਵਾਂ....
...ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ਉੱਤੇ ਹਾਂ ਕਾਇਮ, ਮੰਤਰੀ ਹੋਵੇ ਜਾਂ ਸੰਤਰੀ ਕਾਨੂੰਨ ਸਭ ਲਈ ਹੈ ਇੱਕ, ਕਦੇ ਨਹੀਂ ਛੁਪਦਾ ਸੱਚ ...ਜਿਹੜਾ ਕੰਮ ਕਰਨ ਦੀ ਕਿਸੇ ਨੇ ਹਿੰਮਤ ਨਹੀਂ ਦਿਖਾਈ, ਉਹ ਕੰਮ ਭਗਵੰਤ ਮਾਨ ਸਰਕਾਰ ਨੇ ਕਰ ਦਿੱਤਾ: 'ਆਪ ...ਸਾਫ਼ ਨੀਅਤ ਨਾਲ ਕੀਤਾ ਹਰ ਕੰਮ ਸਿਰੇ ਚੜ੍ਹਦਾ, ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਵਿੱਚ ਪੇਸ਼ ਹੋਇਆ ਚਲਾਨ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਦੀ ਚੰਗੀ ਨੀਅਤ ਦਾ ਨਤੀਜਾ: ਅਮਨ ਅਰੋੜਾ ...ਪਿਛਲੀਆਂ ਸਰਕਾਰਾਂ ਦੀ ਨੀਅਤ ਵਿੱਚ ਖੋਟ ਕਾਰਨ ਇਨਸਾਫ਼ ਵਿੱਚ ਹੋਈ....
ਚੰਡੀਗੜ੍ਹ, 24 ਫਰਵਰੀ : ਭ੍ਰਿਸ਼ਟਾਚਾਰ ਖਿਲਾਫ਼ ਸਖ਼ਤ ਕਦਮ ਚੁੱਕਦੇ ਹੋਏ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਪੰਜਾਬ ਵੱਲੋਂ ਮੈਸ. ਓਂਕਾਰ ਰਾਈਸ ਗ੍ਰਾਮ ਉਦਯੋਗ ਯੂਨਿਟ-2, ਪਿੰਡ ਚੈਹਿਲਾਂ, ਅਮਲੋਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵੱਲੋਂ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਕੇ ਆਪਣੀ ਮਿਲਿੰਗ ਕਪੈਸਟੀ ਵਧਾਕੇ ਰਜਿਸਟਰੇਸ਼ਨ ਕਰਵਾਉਣ ਦਾ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਕਸਟਮ ਮਿਲਿੰਗ ਪਾਲਿਸੀ 2022-23 ਅਨੁਸਾਰ ਕਾਰਵਾਈ ਕਰਦੇ ਹੋਏ ਇਸ ਮਿੱਲ ਨੂੰ ਬਲੈਕਲਿਸਟ ਕਰ ਦਿੱਤਾ ਗਿਆ ਹੈ। ਬੁਲਾਰੇ ਵੱਲੋਂ ਦਿੱਤੀ ਜਾਣਕਾਰੀ....
ਚੰਡੀਗੜ੍ਹ, 24 ਫਰਵਰੀ : ਪੰਜਾਬ ਹਰਿਆਣਾ ਹਾਈਕੋਰਟ ਦੇ ਵਲੋਂ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋ ਅਤੇ ਪ੍ਰਦੀਪ ਸ਼ਰਮਾ ਨੂੰ 6 ਮਹੀਨੇ ਕੈਦ ਦੀ ਸ਼ਜਾ ਸੁਣਾਈ ਹੈ। ਦੱਸ ਦਈਏ ਕਿ, ਭਾਰੀ ਸੁਰੱਖਿਆ ਵਿਚਾਲੇ ਸੇਖੋਂ ਤੇ ਸ਼ਰਮਾ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਥੇ ਜੱਜ ਤੋਂ ਉਨ੍ਹਾਂ ਨੇ ਮਾਫ਼ੀ ਮੰਗਣ ਤੋਂ ਇਨਕਾਰ ਕੀਤਾ, ਉਥੇ ਹੀ ਕੋਰਟ ਨੇ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਸਾਥੀ ਪ੍ਰਦੀਪ ਸ਼ਰਮਾ ਨੂੰ 6 ਮਹੀਨੇ ਦੀ ਕੈਦ ਦੀ ਸਜ਼ਾ ਦੇ ਨਾਲ ਹੀ 2000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾ ਦਿੱਤੀ।....
ਉੱਚ ਪੱਧਰੀ ਜਾਂਚ ਦੇ ਹੁਕਮ, ਪਰਚਾ ਲੀਕ ਮਾਮਲੇ 'ਚ ਸ਼ਾਮਿਲ ਕਿਸੇ ਵੀ ਅਧਿਕਾਰੀ ਕਰਮਚਾਰੀ ਨੂੰ ਬਖਸ਼ਿਆ ਜਾਵੇਗਾ : ਸਿੱਖਿਆ ਮੰਤਰੀ ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ 'ਤੇ 12 ਵੀ ਜਮਾਤ ਦਾ ਅੱਜ ਹੋਣ ਵਾਲਾ ਅੰਗਰੇਜ਼ੀ ਦਾ ਪਰਚ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ 12ਵੀ ਜਮਾਤ ਦਾ ਅੱਜ ਹੋਣ ਵਾਲਾ ਪਰਚਾ ਲੀਕ ਹੋਣ ਸਬੰਧੀ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਜਿਸ ਤੇ....
ਚੰਡੀਗੜ੍ਹ, 24 ਫਰਵਰੀ : ਅਜਨਾਲਾ ਘਟਨਾ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ 'ਆਪ' ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਨਾਲਾ ਵਿੱਚ ਜੋ ਘਟਨਾ ਹੋਈ ਹੈ ਉਹ ਨਿੰਦਣਯੋਗ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਨਿੱਜੀ ਲੜਾਈ 'ਚ ਪਾਵਨ ਸਰੂਪ ਦੀ ਆੜ ਲਈ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਥਾਣੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਲੈ ਕੇ ਜਾਣਾ ਹੀ ਬੇਅਦਬੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਥਾਣੇ ਵਿੱਚ ਨਸ਼ੇੜੀ ਹਵਾਲਾਤੀ ਹੁੰਦੇ ਹਨ....
ਚੰਡੀਗੜ੍ਹ, 23 ਫਰਵਰੀ : ਸ਼੍ਰੋਮਣੀ ਅਕਾਲੀ ਦਲ ਪੰਥਕ ਮੋਰਚੇ ਦੀ ਮੀਟਿੰਗ ਹੋਈ, ਮੀਟਿੰਗ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਮੁਹਿੰਮ ਅਤੇ ਪੰਥ ਦੋ ਹੋਰ ਮੁੱਦਿਆ ਨੂੰ ਉੱਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਡਾ.ਦਲਜੀਤ ਸਿੰਘ ਚੀਮਾ ਨੇ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ 24 ਫਰਵਰੀ ਨੂੰ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ, ਇਸ ਵਿੱਚ ਹਰਿਆਣਾ ਦੀ ਘਟਨਾ ਅਤੇ ਪੰਜਾਬ ਦੇ ਕਈ ਮੁੱਦਿਆ ਉੱਤੇ ਵਿਚਾਰ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ....
ਚੰਡੀਗੜ, 23 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸੰਗਰੂਰ ਜ਼ਿਲੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਸਬੰਧੀ ਟੈਂਡਰਾਂ ਦੀ ਅਲਾਟਮੈਂਟ, ਅਨਾਜ ਮੰਡੀਆਂ ਵਿੱਚ ਟਰਾਂਸਪੋਰਟੇਸ਼ਨ ਅਤੇ ਲੇਬਰ ਦੇ ਕਲੱਸਟਰਾਂ ਨੂੰ ਕਲੱਬ ਕਰਨ ਸਬੰਧੀ ਟੈਂਡਰ ਵਿੱਚ ਧੋਖਾਧੜੀ ਦੇ ਦੋਸ਼ ਹੇਠ ਤਿੰਨ ਠੇਕੇਦਾਰਾਂ ਅਤੇ ਤਿੰਨ ਫਰਮਾਂ ਵਿਰੁੱਧ ਫੌਜਦਾਰੀ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ....
ਚੰਡੀਗੜ੍ਹ, 23 ਫਰਵਰੀ : ਅੱਜ ਅਜਨਾਲਾ ਦੀ ਘਟਨਾ 'ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਗਟਾਈ ਹੈ, ਜੋ ਕਿ ਅੰਮ੍ਰਿਤਪਾਲ ਸਿੰਘ ਤੇ ਉਹਨਾਂ ਦੇ ਸਮਰਥਕ ਪੁਲਿਸ ਨਾਲ ਹੱਥੋਪਾਈ ਵੀ ਹੋਈ ਤੇ ਕਈ ਪੁਲਿਸ ਮੁਲਾਜ਼ਮ ਜਖ਼ਮੀ ਵੀ ਹੋਏ ਸਨ। ਇਸ ਸਬੰਧੀ ਕੈਪਟਨ ਅਮਰਿੰਦਰ ਨੇ ਕਿਹਾ, “ਇਹ ਨਾ ਸਿਰਫ਼ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦਾ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋਣਾ ਹੈ, ਸਗੋਂ ਇਸ ਤੋਂ ਵੀ ਵੱਧ ਗੰਭੀਰ ਹੈ”, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਘਟਨਾ ਦੇ ਸੂਬੇ ਅਤੇ....
ਚੰਡੀਗੜ, 23 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਨੂੰ ਠੱਲ ਪਾਉਣ ਦੇ ਮਕਸਦ ਨਾਲ ਅੱਜ ਮਾਲੇਰਕੋਟਲਾ ਦੇ ਮਾਲ ਬਲਾਕ ਜਮਾਲਪੁਰਾ ਵਿੱਚ ਤਾਇਨਾਤ ਕਾਨੂੰਗੋ ਵਿਜੇ ਪਾਲ ਨੂੰ 50, 000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਵਾਸੀ ਪਿੰਡ ਭਰਥਲਾ ਮੰਡੇਰ, ਮਾਲੇਰਕੋਟਲਾ ਨੂੰ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ, ਤਹਿਸੀਲ ਅਮਰਗੜ....
ਚੰਡੀਗੜ੍ਹ, 22 ਫਰਵਰੀ : ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਵਰਦੀਆਂ ਦੀਆਂ ਗ੍ਰਾਂਟਾਂ ਵਿੱਚ ਹੇਰਾਫੇਰੀ ਕਰਨ ਦੇ ਦੋਸ਼ ਵਿੱਚ ਤਿੰਨ ਬੀ ਪੀ ਈ ਓ ਨੂੰ ਮੁਅੱਤਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਯਸ਼ਪਾਲ ਬੀ.ਪੀ.ਈ.ਓ. ਬਲਾਕ ਵੇਰਕਾ, ਰਵਿੰਦਰਜੀਤ ਕੌਰ ਬੀ.ਪੀ.ਈ.ਓ. ਬਲਾਕ ਅੰਮ੍ਰਿਤਸਰ ਅਤੇ ਦਲਜੀਤ ਸਿੰਘ ਬੀ.ਪੀ.ਈ.ਓ. ਬਲਾਕ ਚੋਗਾਵਾਂ ਨੂੰ ਮੁਅੱਤਲ ਕੀਤਾ ਗਿਆ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ....