ਚੰਡੀਗੜ੍ਹ

ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਪੰਜਾਬ ਇਨਫੋਟੈਕ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਚੰਡੀਗੜ੍ਹ, 22 ਫਰਵਰੀ : ਪੰਜਾਬ ਸੂਚਨਾ ਤਕਨਾਲੋਜੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਲਿਮਟਿਡ (ਪੰਜਾਬ ਇਨਫੋਟੈਕ) ਦੇ ਨਵ-ਨਿਯੁਕਤ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ਵਿੱਚ ਉਦਯੋਗ ਭਵਨ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਾ. ਜਵੰਧਾ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਪੰਜਾਬ ਇਨਫੋਟੈਕ ਨਵੇਂ ਚੇਅਰਮੈਨ ਦੀ ਰਹਿਨੁਮਾਈ ਹੇਠ ਨਵੀਆਂ ਉਚਾਈਆਂ....
ਸਿੱਖਿਆ ਮੰਤਰੀ ਨੇ ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਦਾਖਲਾ ਵੈਨਾਂ ਨੂੰ ਦਿਖਾਈ ਹਰੀ ਝੰਡੀ
ਚੰਡੀਗੜ੍ਹ, 22 ਫ਼ਰਵਰੀ : ਪੰਜਾਬ ਰਾਜ ਦੇ ਸਰਕਾਰੀ ਸਕੂਲ ਵਿੱਚ ਦਾਖਲੇ ਵਧਾਉਣ ਲਈ ਸ਼ੁਰੂ ਕੀਤੀ ਗਈ ਦਾਖਲਾ ਮੁਹਿੰਮ-2023' ਦਾ ਆਗਾਜ਼ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਖੁਦ ਪਹੁੰਚਕੇ ਦਾਖਲਾ ਵੈਨਾਂ ਨੂੰ ਹਰੀ ਝੰਡੀ ਦਿਖਾਈ।ਇਹ ਮੁਹਿੰਮ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ....
ਸਰਕਾਰਾਂ ਰਾਜ ਘੱਟ ਗਿਣਤੀ ਕਮਿਸ਼ਨ ਲਾਗੂ ਕਰੇ : ਇਕਬਾਲ ਸਿੰਘ ਲਾਲਪੁਰਾ
ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ – ਕੈਦੀ ਸਿੱਖਾਂ ਨੂੰ ਪੈਰੋਲ ਤੋਂ ਇਲਾਵਾ ਛੋਟ ਨਹੀਂ ਮਿਲ ਸਕਦੀ ਚੰਡੀਗੜ੍ਹ ਸਮੇਤ ਹੋਰ ਰਾਜਾਂ ਵਿੱਚ ਆਨੰਦਕਾਰਜ ​​ਐਕਟ ਲਾਗੂ ਕਰਨ ਦੀ ਮੰਗ ਉਠਾਈ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੁਝਾਅ ਦਿੱਤੇ। ਚੰਡੀਗੜ੍ਹ, 22 ਫਰਵਰੀ : ਘੱਟ ਗਿਣਤੀਆਂ ਦੀ ਸੁਰੱਖਿਆ ਲਈ ਕੇਂਦਰ ਸਰਕਾਰ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਵੀ ਕੰਮ ਕਰ ਰਿਹਾ ਹੈ ਪਰ....
ਸਰਕਾਰ ਬਜਟ ਪੇਸ਼ ਕਰਨ ਤੋਂ ਪਹਿਲਾਂ ਪੰਜਾਬ ਦੀ ਆਰਥਿਕਤਾ ਬਾਰੇ ਵਾਈਟ ਪੇਪਰ ਦੀ ਕੀਤੀ ਮੰਗ : ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ, 22 ਫਰਵਰੀ : ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਵੱਲੋਂ 10 ਮਾਰਚ ਨੂੰ ਵਿਧਾਨ ਸਭਾ ਵਿਚ ਬਜਟ ਪੇਸ਼ ਕਰਨ ਤੋਂ ਪਹਿਲਾਂ ਪੰਜਾਬ ਦੀ ਆਰਥਿਕਤਾ ਬਾਰੇ ਵਾਈਟ ਪੇਪਰ ਦੀ ਮੰਗ ਕੀਤੀ। ਬਾਜਵਾ ਨੇ ਕਿਹਾ ਕਿ ਵੱਖ-ਵੱਖ ਆਰਥਿਕ ਸਰਵੇਖਣਾਂ ਦੇ ਨਾਲ-ਨਾਲ ਪਿਛਲੇ ਕੁਝ ਮਹੀਨਿਆਂ ਦੌਰਾਨ ਪ੍ਰਕਾਸ਼ਤ ਮੀਡੀਆ ਰਿਪੋਰਟਾਂ ਨੇ ਸੂਬੇ ਦੇ ਵਿੱਤ ਦੀ ਕੋਈ ਬਹੁਤੀ ਚੰਗੀ ਤਸਵੀਰ ਪੇਸ਼ ਨਹੀਂ ਕੀਤੀ ਜਦਕਿ ਭਗਵੰਤ ਮਾਨ ਸਰਕਾਰ ਇਸ....
ਬੁਕਿੰਗ ਤੇ ਡਿਸਪੈਚ’ ਸੇਵਾਵਾਂ ਨਾਲ ਪੰਜਾਬ ਦੇ ਨੌਜੁਆਨਾਂ ਨੂੰ ਮਿਲੇਗਾ ਰੋਜ਼ਗਾਰ
ਕੁਲਥਮ ਨੇੜੇ ਕੈਨੇਡਾ ’ਚ ਚਲਦੀ ਹਰਮਨ ਟ੍ਰਾਂਸਪੋਰਟ ਦੇ ‘ਬੈਕ ਆਫ਼ਿਸ’ ਦੀ ਸ਼ੁਰੂਆਤ ਚੰਡੀਗੜ੍ਹ, 22 ਫ਼ਰਵਰੀ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ, ਲਾਲਜੀਤ ਸਿੰਘ ਭੁੱਲਰ ਨੇ ਵਿਦੇਸ਼ਾਂ ’ਚ ਟਰਾਂਸਪੋਰਟ ਦਾ ਕਾਰੋਬਾਰ ਕਰਦੇ ਪ੍ਰਵਾਸੀ ਪੰਜਾਬੀਆਂ ਨੂੰ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚ ਖੋਲ੍ਹਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਕੁਲਥਮ (ਬੰਗਾ) ਨੇੜੇ, ਕੈਨੇਡਾ ਆਧਾਰਿਤ ਹਰਮਨ ਟਰਾਂਸਪੋਰਟ ਦੀਆਂ ਇਨ੍ਹਾਂ ਸੇਵਾਵਾਂ ਨਾਲ ਸਬੰਧਤ ‘ਬੈਕ ਆਫ਼ਿਸ’ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਪੰਜਾਬ....
ਪੰਜਾਬ ਪੁਲਿਸ ਨੇ ਸੰਭਾਵੀ ਕੰਟਰੈਕਟ ਕਿਲਿੰਗ ਦੇ ਮਾਮਲੇ ਨੂੰ ਟਾਲਿਆ; ਪਿਸਟਲ ਸਮੇਤ ਦੋ ਵਿਅਕਤੀ ਕਾਬੂ
ਚੰਡੀਗੜ, 21 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਕੰਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਦੋ ਵਿਅਕਤੀਆਂ ਨੂੰ ਇੱਕ .32 ਬੋਰ ਪਿਸਤੌਲ, ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸ ਸਮੇਤ ਗਿਰਫ਼ਤਾਰ ਕਰਕੇ ਕੰਟਰੈਕਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਪ੍ਰਗਟਾਵਾ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਕੀਤਾ।ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ....
ਵਿਜੀਲੈਂਸ ਬਿਊਰੋ ਵੱਲੋਂ 1 ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਪਟਵਾਰੀ ਗ੍ਰਿਫਤਾਰ
ਚੰਡੀਗੜ, 21 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਪੱਲਾ ਮੇਘਾ ਮਾਲ ਹਲਕੇ ਦੇ ਇੱਕ ਮਾਲ ਪਟਵਾਰੀ ਬਲਕਾਰ ਸਿੰਘ ਨੂੰ ਜ਼ਮੀਨ ਐਕਵਾਇਰ ਕਰਨ ਦੌਰਾਨ ਦੋ ਪ੍ਰਾਈਵੇਟ ਵਿਅਕਤੀਆਂ ਦੀ ਮਿਲੀਭੁਗਤ ਨਾਲ 1,11,08,236 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਵਿਜੀਲੈਂਸ ਜਾਂਚ ਦੀ ਤਫ਼ਤੀਸ਼ ਦੌਰਾਨ ਵਿਜੀਲੈਂਸ ਨੇ....
ਮੁੱਖ ਮੰਤਰੀ ਮਾਨ ਵੱਲੋਂ ਸੂਬੇ ਭਰ ਦੇ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ
ਚੰਡੀਗੜ੍ਹ, 21 ਫਰਵਰੀ : ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ ਕੀਤਾ। ਪੋਰਟਲ www.ePunjabschools. gov.in/ school-eminence/ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ਸੂਬੇ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣਗੇ। ਉਨ੍ਹਾਂ....
ਗੈਰ ਪੰਜਾਬੀਆਂ ਜਾਂ ਪੰਜਾਬੀ ਭਾਸ਼ਾ ਦਾ ਗਿਆਨ ਨਾ ਹੋਣ ਵਾਲਿਆਂ ਨੂੰ ਪੰਜਾਬ ਵਿੱਚ ਅਹੁਦੇਦਾਰੀਆਂ/ਚੇਅਰਮੈਨੀਆਂ ਦੇਣਾ ਪੰਜਾਬੀਆ ਨਾਲ ਵੱਡਾ ਧੋਖਾ : ਗੁਪਤਾ
ਚੰਡੀਗੜ੍ਹ 21 ਫ਼ਰਵਰੀ : ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਭਗਵੰਤ ਮਾਨ ਸਰਕਾਰ ਵਲੋਂ ਡਾ. ਸਤਬੀਰ ਬੇਦੀ ਵਾਸੀ ਸਿਵਲ ਲਾਇਨ ਦਿੱਲੀ ਨੂੰ ਪੰਜਾਬ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਏ ਜਾਣ ਦੀ ਘੋਰ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ‘ਤੇ ਸਿਰਫ਼ ਪੰਜਾਬੀਆ ਦਾ ਹੱਕ ਹੈ, ਗੈਰ ਪੰਜਾਬੀਆਂ ਜਾਂ ਪੰਜਾਬੀ ਭਾਸ਼ਾ ਦਾ ਗਿਆਨ ਨਾ ਹੋਣ ਵਾਲਿਆਂ ਨੂੰ ਪੰਜਾਬ ਵਿੱਚ ਅਹੁਦੇਦਾਰੀਆਂ ਅਤੇ ਚੇਅਰਮੈਨੀਆਂ ਦੇਣਾ ਕਰੋੜਾਂ ਪੰਜਾਬੀਆ ਨਾਲ ਸਰੇਆਮ ਧੋਖਾ ਹੈ। ਗੁਪਤਾ ਨੇ ਕਿਹਾ ਕਿ ਡਾ. ਸਤਬੀਰ ਨੂੰ ਪੰਜਾਬੀ....
ਸੀਬੀਆਈ ਵੱਲੋਂ ਕਿਸਾਨ ਆਗੂਆਂ ਦੇ ਘਰਾਂ 'ਚ ਮਾਰੇ ਛਾਪਿਆਂ ਦੀ ਸੰਯੁਕਾਤ ਕਿਸਾਨ ਮੋਰਚੇ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ
ਚੰਡੀਗੜ੍ਹ, 21 ਫ਼ਰਵਰੀ : ਕੇਂਦਰ ਸਰਕਾਰ ਦੀ ਏਜੰਸੀ ਸੀਬੀਆਈ ਵੱਲੋਂ ਅੱਜ ਪੰਜਾਬ ਦੇ ਕਿਸਾਨ ਆਗੂਆਂ ਅਤੇ ਦਫਤਰਾਂ ਤੇ ਭਾਰੀ ਫੋਰਸ ਨਾਲ ਰੇਡ ਕੀਤੀ ਗਈ । ਜਿਸਦੀ ਸੰਯੁਕਤ ਕਿਸਾਨ ਮੋਰਚਾ ਵਲੋਂ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕੇਂਦਰ ਸਰਕਾਰ ਨੂੰ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਦੀ ਚੇਤਵਨੀ ਦਿੱਤੀ। ਸੰਯੁਕਤ ਮੋਰਚੇ ਦੇ ਆਗੂ ਡਾ ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਬੂਟਾ ਸਿੰਘ ਬੁਰਜ ਗਿੱਲ, ਮਨਜੀਤ ਰਾਏ, ਰਮਿੰਦਰ ਸਿੰਘ ਪਟਿਆਲਾ, ਫੁਰਮਾਨ ਸਿੰਘ ਸੰਧੂ ਆਦਿ ਆਗੂਆਂ ਨੇ ਦੱਸਿਆ ਕੀ ਅੱਜ ਕੇਂਦਰੀ....
ਯੂਥ ਕਾਂਗਰਸ ਦੀਆਂ ਚੋਣਾਂ ਦਾ ਐਲਾਨ, 10 ਮਾਰਚ ਤੋਂ 10 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਵੋਟਿੰਗ
ਚੰਡੀਗੜ੍ਹ, 20 ਫਰਵਰੀ : ਪੰਜਾਬ ਵਿੱਚ ਯੂਥ ਕਾਂਗਰਸ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣਾਂ ਦੀ ਆਨਲਾਈਨ ਵੋਟਿੰਗ 10 ਮਾਰਚ ਤੋਂ 10 ਅਪ੍ਰੈਲ ਤੱਕ ਹੋਵੇਗੀ। ਇਹ ਪਹਿਲੀ ਵਾਰ ਹੈ ਜਦੋਂ ਵੋਟਿੰਗ ਆਨਲਾਈਨ ਹੋਣ ਜਾ ਰਹੀ ਹੈ। ਨਾਲ ਹੀ ਉਮੀਦ ਕੀਤੀ ਜਾ ਰਹੀ ਹੈ ਕਿ ਨਵੀਂ ਕਾਰਜਕਾਰਨੀ ਕਮੇਟੀ ਦਾ ਐਲਾਨ ਅਪ੍ਰੈਲ ਮਹੀਨੇ ਵਿੱਚ ਹੋ ਸਕਦਾ ਹੈ। ਨਤੀਜਿਆਂ ਤੋਂ ਪਹਿਲਾਂ ਮੌਜੂਦਾ ਟੀਮਾਂ ਆਪਣੇ ਪੱਧਰ ‘ਤੇ ਸੰਸਥਾ ਦੀਆਂ ਗਤੀਵਿਧੀਆਂ ਨੂੰ ਜਾਰੀ ਰੱਖਣਗੀਆਂ। ਪੰਜਾਬ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ....
ਮੰਤਰੀ ਧਾਲੀਵਾਲ ਵੱਲੋਂ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼
ਚੰਡੀਗੜ੍ਹ, 20 ਫ਼ਰਵਰੀ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧੀਨ ਆਪਣੇ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਧਾਲੀਵਾਲ ਨੇ ਸਮੁੱਚੇ ਪੰਜਾਬੀਆਂ ਨੂੰ ‘ਪੰਜਾਬੀ ਦਿਵਸ’ (21 ਫ਼ਰਵਰੀ) ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਵੱਡਾ ਫੈਸਲਾ ਕਰਦਿਆਂ ਸੂਬੇ ਭਰ ਵਿੱਚ ਸਾਰੇ....
ਮੰਤਰੀ ਧਾਲੀਵਾਲ ਵੱਲੋਂ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼
ਚੰਡੀਗੜ੍ਹ, 20 ਫ਼ਰਵਰੀ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧੀਨ ਆਪਣੇ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਧਾਲੀਵਾਲ ਨੇ ਸਮੁੱਚੇ ਪੰਜਾਬੀਆਂ ਨੂੰ ‘ਪੰਜਾਬੀ ਦਿਵਸ’ (21 ਫ਼ਰਵਰੀ) ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਵੱਡਾ ਫੈਸਲਾ ਕਰਦਿਆਂ ਸੂਬੇ ਭਰ ਵਿੱਚ ਸਾਰੇ....
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਅਹੁਦਾ ਸੰਭਾਲਿਆ
ਐੱਸ.ਏ.ਐੱਸ. ਨਗਰ, 20 ਫ਼ਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵ-ਨਿਯੁਕਤ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਅੱਜ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਪਹੁੰਚਣ ਤੋਂ ਪਹਿਲਾਂ ਡਾ. ਸਤਬੀਰ ਬੇਦੀ ਇਤਿਹਾਸਕ ਗੁਰਦਵਾਰਾ ਸ੍ਰੀ ਅੰਬ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਪਰੰਤ ਬਿਲਕੁਲ ਸਾਦੇ ਢੰਗ ਨਾਲ ਆਪਣਾ ਆਹੁਦਾ ਸੰਭਾਲਿਆ। ਭਾਰਤ ਸਰਕਾਰ ਵਿੱਚ ਅਹਿਮ ਅਹੁਦਿਆਂ ਤੇ ਤਿੰਨ ਦਹਾਕਿਆਂ ਤੋਂ ਵੱਧ ਦਾ ਤਜਰਬਾ ਰੱਖਣ ਵਾਲੇ ਡਾ. ਬੇਦੀ ਸਮੁੱਚੇ ਰਾਜ ਪ੍ਰਸ਼ਾਸਨ....
ਪੰਜ ਤਖਤਾਂ 'ਤੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ‘ਗੁਰੂ ਕਿਰਪਾ ਰੇਲਗੱਡੀ’ ਚਲਾਉਣ ਦਾ ਫੈਸਲਾ ਪ੍ਰਧਾਨ ਮੰਤਰੀ ਮੋਦੀ ਦਾ ਸਿੱਖ ਧਰਮ ਪ੍ਰਤੀ ਸ਼ਰਧਾ ਦਾ ਹੀ ਪ੍ਰਤੀਕ : ਸ਼ਰਮਾ
ਚੰਡੀਗੜ੍ਹ, 20 ਫ਼ਰਵਰੀ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖ ਧਰਮ ਵਿੱਚ ਅਥਾਹ ਸ਼ਰਧਾ ਹੈ ਅਤੇ ਇਸਦੀ ਤਾਜ਼ਾ ਉਦਾਹਰਨ ਅਪ੍ਰੈਲ ਮਹੀਨੇ ਵਿੱਚ ਰੇਲਵੇ ਵਲੋਂ ਸਿੱਖ ਧਰਮ ਦੇ ਪੰਜ ਤਖਤਾਂ ‘ਤੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ‘ਗੁਰੂ ਕਿਰਪਾ ਰੇਲਗੱਡੀ’ ਦੇ ਨਾਮ ਤੇ ਵਿਸ਼ੇਸ਼ ਰੇਲਗੱਡੀ ਚਲਾਉਣ ਦਾ ਫੈਸਲਾ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿੱਖ ਧਰਮ ਪ੍ਰਤੀ ਸ਼ਰਧਾ ਦਾ ਹੀ ਪ੍ਰਤੀਕ ਹੈ। ਉਹਨਾਂ ਕਿਹਾ ਕਿ ਪਿਛਲੇ 9 ਸਾਲਾਂ....