ਚੰਡੀਗੜ੍ਹ

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ 'ਚ ਵਾਧਾ, 40 ਪੁਲਿਸ ਮੁਲਾਜ਼ਮ ਹੋਣਗੇ ਤਾਇਨਾਤ 
ਚੰਡੀਗੜ੍ਹ, 10 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੀ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਡਾਕਟਰ ਗੁਰਪ੍ਰੀਤ ਕੌਰ ਦੀ ਸੁਰੱਖਿਆ ਹੇਠ 15 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਸਨ। ਨਵੇਂ ਹੁਕਮਾਂ ਮੁਤਾਬਕ ਹੁਣ ਉਨ੍ਹਾਂ ਦੀ ਸਕਿਓਰਿਟੀ 40 ਦੇ ਕਰੀਬ ਜਵਾਨਾਂ ਦੇ ਹਵਾਲੇ ਹੋਵੇਗੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਡਾ. ਗੁਰਪ੍ਰੀਤ ਕੌਰ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਜਾਂਦੇ ਸਨ ਤਾਂ ਲੋਕ ਉਨ੍ਹਾਂ ਦਾ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ....
ਸੁਖਬੀਰ ਸਿੰਘ ਬਾਦਲ ਵੱਲੋਂ ਪੁੱਛੇ ਸਵਾਲ ਦਾ ਰਾਜ ਮੰਤਰੀ ਟੁਡੂ ਨੇ ਦਿੱਤਾ ਜਵਾਬ, ਪੰਜਾਬ ਦੇ 20 ਜ਼ਿਲ੍ਹਿਆਂ ਦੇ ਬਲਾਕ ਜ਼ਮੀਨੀ ਪਾਣੀ ਦੀ ਘਾਟ ਹੇਠ,
ਚੰਡੀਗੜ੍ਹ , 10 ਫਰਵਰੀ : ਜਲ ਸ਼ਕਤੀ ਰਾਜ ਮੰਤਰੀ ਬਿਸ਼ਵੇਸ਼ਵਰ ਟੁਡੂ ਨੇ ਕਿਹਾ ਹੈ ਕਿ ਪੰਜਾਬ ਦੇ 23 ਵਿੱਚੋਂ 20 ਜ਼ਿਲ੍ਹਿਆਂ ਵਿੱਚ ਪਾਣੀ ਦੀ ਕਮੀ ਵਾਲੇ ਬਲਾਕ ਹਨ। ਉਹ ਲੋਕ ਸਭਾ ਸੈਸ਼ਨ ਦੌਰਾਨ ਅਕਾਲੀ ਦਲ ਦੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਰਾਜ ਮੰਤਰੀ ਨੇ ਕਿਹਾ ਕਿ ਵੱਖ-ਵੱਖ ਰਾਜਾਂ ਦੇ 256 ਜ਼ਿਲ੍ਹਿਆਂ ਵਿੱਚ ਜ਼ਮੀਨੀ ਪਾਣੀ ਦੀ ਘਾਟ ਵਾਲੇ ਬਲਾਕ ਹਨ। ਸੁਖਬੀਰ ਬਾਦਲ ਨੇ ਦੱਸਿਆ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ 80 ਫ਼ੀਸਦੀ ਤੋਂ ਵੱਧ ਬਲਾਕ....
ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਮੀਤ ਪ੍ਰਧਾਨ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ
ਚੰਡੀਗੜ੍ਹ, 10 ਫਰਵਰੀ : ਭਾਰਤੀ ਜਨਤਾ ਪਾਰਟੀ ਦੀ ਲੋਕਪ੍ਰਿਅਤਾ ਨੂੰ ਦੇਖਦੇ ਹੋਏ ਵਿਰੋਧੀ ਪਾਰਟੀਆਂ ਦੇ ਕਈ ਨੇਤਾ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਸੂਬਾਈ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਮੀਤ ਪ੍ਰਧਾਨ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਆਪਣੇ ਸਮਰਥਕਾਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ। ਅਸ਼ਵਨੀ ਸ਼ਰਮਾ ਨੇ ਉਨ੍ਹਾਂ....
ਹਾਈਕੋਰਟ ਵੱਲੋਂ ਹਰਿਆਣਾ ਸਰਕਾਰ, ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਡੇਰਾ ਮੁਖੀ ਰਾਮ ਰਹੀਮ ਖਿਲਾਫ ਨੋਟਿਸ ਜਾਰੀ
ਚੰਡੀਗੜ੍ਹ, 09 ਫਰਵਰੀ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਹਾਈਕੋਰਟ ਨੇ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਦਾ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ, ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਡੇਰਾ ਮੁਖੀ ਰਾਮ ਰਹੀਮ ਖਿਲਾਫ ਨੋਟਿਸ ਜਾਰੀ ਕੀਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 21 ਫਰਵਰੀ ਨੂੰ ਹੋਵੇਗੀ। ਹਾਈਕੋਰਟ ‘ਚ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਰਾਮ ਰਹੀਮ ਦੀਆਂ....
ਸਕੂਲੀ ਬੱਚਿਆਂ ਨੂੰ ਦਿੱਤੇ ਜਾਂਦੇ ਮਿਡ ਡੇ ਮੀਲ ਵਿੱਚ ਹੋਰ ਵਧੇਰੇ ਪੌਸ਼ਟਿਕ ਤੱਤਾਂ ਨੂੰ ਯਕੀਨੀ ਬਣਾਇਆ ਜਾਵੇ : ਡੀ.ਪੀ. ਰੈੱਡੀ
ਚੰਡੀਗੜ੍ਹ, 9 ਫਰਵਰੀ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇ ਮੀਲ ਵਿੱਚ ਹੋਰ ਵਧੇਰੇ ਪੌਸ਼ਟਿਕ ਤੱਤਾਂ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਨੇ ਕਿਹਾ ਕਿ ਖਾਣਾ ਪਕਾਉਣ ਲਈ ਤਾਇਨਾਤ ਕੁੱਕ (ਰਸੋਈਏ) ਵੱਲੋਂ ਲੋੜੀਂਦੀ ਸਾਫ-ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਇੱਥੇ ਮਗਸੀਪਾ ਵਿਖੇ ਸਕੂਲ ਸਿੱਖਿਆ ਵਿਭਾਗ ਨਾਲ ਸੂਬੇ ਵਿੱਚ ਮਿਡ ਡੇ ਮੀਲ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਰੈੱਡੀ ਨੇ ਕਿਹਾ....
ਅਕਾਲੀ ਦਲ ਨੇ ਫਿਰੋਜ਼ਪੁਰ ਬਾਈਪਾਸ ਅਤੇ ਫਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ-ਮਲੋਟ ਸੜਕ ਦਾ ਕੰਮ ਸ਼ੁਰੂ ਕਰਨ ਦਾ ਭਰੋਸਾ ਦੇਣ ਲਈ ਗਡਕਰੀ ਦਾ ਕੀਤਾ ਧੰਨਵਾਦ
ਗਡਕਰੀ ਨੇ ਆਦਮਪੁਰ ਫਲਾਈਓਵਰ ਦੇ ਨਿਰਮਾਣ ਕਾਰਜ ਨੂੰ ਮੁੜ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ, ਜੋ ਕਿ 2017 ਤੋਂ ਲਟਕਿਆ ਹੋਇਆ ਹੈ ਅਕਾਲੀ ਦਲ ਦੇ ਪ੍ਰਧਾਨ ਦੀ ਅਗਵਾਈ ਹੇਠ ਵਫਦ ਵੱਲੋਂ ਕੇਂਦਰੀ ਮੰਤਰੀ ਨਾਲ ਮੁਲਾਕਾਤ ਚੰਡੀਗੜ੍ਹ, 9 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਸੜਕ ਟਰਾਂਸਪੋਰਟ ਤੇ ਹਾਈਵੇ ਮੰਤਰੀ ਸ੍ਰੀ ਨਿਤਿਨ ਗਡਕਰੀ ਵੱਲੋਂ ਫਿਰੋਜ਼ਪੁਰ ਬਾਈਪਾਸ ਅਤੇ ਫਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ-ਮਲੋਟ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਨ ਦਾ....
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ 15 ਕਿਲੋ ਹੈਰੋਇਨ, 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨਾਬਾਲਗ ਗ੍ਰਿਫਤਾਰ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਨਸ਼ਾ ਤਸਕਰ ਸਰਹੱਦੀ ਖੇਤਰ ਤੋਂ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਸਨੂੰ ਪਹੁੰਚਾਉਣ ਜਾ ਰਿਹਾ ਸੀ ਮੁੱਢਲੀ ਜਾਂਚ ਅਨੁਸਾਰ ਡਰੋਨ ਰਾਹੀਂ ਸੁੱਟੀ ਗਈ ਸੀ ਡਰੱਗ ਦੀ ਖੇਪ ਪੁਲਿਸ ਟੀਮ ਵੱਲੋਂ ਮਾਸਟਰਮਾਈਂਡ ਨੂੰ ਫੜਨ ਲਈ ਛਾਪੇਮਾਰੀ ਜਾਰੀ ; ਮੌਕੇ ਤੋਂ ਫਰਾਰ ਹੋ ਗਿਆ ਸੀ ਉਕਤ ਦੋਸ਼ੀ ਚੰਡੀਗੜ੍ਹ/ਅੰਮ੍ਰਿਤਸਰ, 9 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ....
ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਮੰਤਰੀਆਂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਪੰਜਾਬੀ ਸਿਖਾਈ ਜਾਵੇ : ਬਾਜਵਾ
ਚੰਡੀਗੜ੍ਹ, 8 ਫਰਵਰੀ : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਅਸਲ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਗੰਭੀਰ ਹੈ ਤਾਂ ਉਸ ਨੂੰ ਇਸ ਨੂੰ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਸਲਾਹ ਵੀ ਦਿੱਤੀ ਕਿ ਪਹਿਲਾਂ ਆਪਣੀ ਪਾਰਟੀ ਵਿਚ ਆਪਣੇ ਮੰਤਰੀਆਂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਪੰਜਾਬੀ ਸਿਖਾਈ ਜਾਵੇ। ਬਾਜਵਾ ਨੇ ਕਿਹਾ ਕਿ....
ਆਰ.ਐਸ.ਆਰ ਰੂਟ ਰਾਹੀਂ ਕੋਲੇ ਦੀ ਢੋਆ-ਢੁਆਈ ਦਾ ਫੈਸਲਾ ਗਲਤ, ਪੰਜਾਬ ‘ਤੇ ਪਵੇਗਾ ਵਾਧੂ ਵਿੱਤੀ ਬੋਝ : ਮਲਵਿੰਦਰ ਸਿੰਘ ਕੰਗ
ਚੰਡੀਗੜ੍ਹ, 08 ਫਰਵਰੀ : ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਡਾਇਰੈਕਟ ਮੋਡ ਦੀ ਬਜਾਏ ਰੇਲ-ਸ਼ਿਪ-ਰੇਲ (ਆਰਐਸਆਰ) ਫਾਰਮੂਲੇ ਰਾਹੀਂ ਕੋਲਾ ਅਯਾਤ ਕਰਨ ਦੇ ਨਿਰਦੇਸ਼ ਦੇਣ ਲਈ ਕੇਂਦਰ ਦੀ ਆਲੋਚਨਾ ਕਰਦਿਆਂ ਇਸ ਨੂੰ ਤਰਕਹੀਣ ਫੈਸਲਾ ਕਰਾਰ ਦਿੱਤਾ। ਅੱਜ ਪਾਰਟੀ ਮੁੱਖ ਦਫ਼ਤਰ ਤੋਂ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬੇ ‘ਤੇ ਤਿੰਨ ਗੁਣਾ ਹੋਰ ਵਿੱਤੀ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰਾਲੇ ਵੱਲੋਂ ਆਪਣੀ....
ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ ਬਾਰਡਰ ‘ਤੇ ਪੁਲਿਸ ਨਾਲ ਹੋਈ ਝੜਪ
ਚੰਡੀਗੜ੍ਹ 8 ਫਰਵਰੀ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਕੌਮੀ ਇਨਾਸਾਫ ਮੋਰਚੇ ਵੱਲੋਂ ਮੋਹਾਲੀ ਵਿਖੇ ਧਰਨਾ ਲਾਇਆ ਹੋਇਆ ਹੈ। ਬੀਤੇ ਤਿੰਨ ਦਿਨਾਂ ਤੋਂ ਮੋਰਚੇ ਵੱਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਤਹਿਤ ਅਜੇ ਵੀ 100 ਲੋਕਾਂ ਦੇ ਜਥੇ ਨੇ ਚੰਡੀਗੜ੍ਹ 'ਚ ਮੁੱਖ ਮੰਤਰੀ ਰਿਹਾਇਸ਼ ਵੱਲ ਜਾਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਜ਼ਬਰਦਸਤ ਹੰਗਾਮਾਂ ਹੋਇਆ। ਪੁਲਿਸ ਵੱਲੋਂ ਇਹਨਾਂ ਪ੍ਰਦਰਸ਼ਕਾਰੀਆਂ ਨੂੰ ਰੋਕਣ ਲਈ ਵਾਟਰ....
ਵਿਜੀਲੈਂਸ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਏਜੰਟ ਨੂੰ ਕੀਤਾ ਕਾਬੂ, ਘੁਟਾਲੇ ਚ ਹੁਣ 14 ਏਜੰਟ ਕੀਤੇ ਗ੍ਰਿਫ਼ਤਾਰ
ਚੰਡੀਗੜ੍ਹ, 8 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਗੌਰਵ ਅਰੋੜਾ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ....
ਮੋਹਾਲੀ ’ਚ ਸਥਿਤ 6 ਗਰੁੱਪ ਹਾਊਸਿੰਗ ਸਾਈਟਾਂ ਸਮੇਤ 77 ਜਾਇਦਾਦਾਂ ਦੀ ਹੋਵੇਗੀ ਈ-ਨਿਲਾਮੀ: ਅਮਨ ਅਰੋੜਾ
ਚੰਡੀਗੜ੍ਹ, 8 ਫਰਵਰੀ : ਸੂਬਾ ਵਾਸੀਆਂ ਨੂੰ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਵਿੱਚ ਜਾਇਦਾਦ ਖਰੀਦਣ ਦਾ ਮੌਕਾ ਪ੍ਰਦਾਨ ਕਰਨ ਲਈ ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਦੇ ਵੱਖ-ਵੱਖ ਪ੍ਰਾਜੈਕਟਾਂ/ਸੈਕਟਰਾਂ ਵਿੱਚ ਸਥਿਤ ਤਕਰੀਬਨ 77 ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਈ-ਨਿਲਾਮੀ 17 ਫਰਵਰੀ ਨੂੰ ਸਵੇਰੇ....
ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇਈ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
ਚੰਡੀਗੜ੍ਹ, 7 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਬਖਸ਼ੀਸ਼ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਗੁਰੂਹਰਸਹਾਏ ਜਿਲਾ ਫਿਰੋਜ਼ਪੁਰ ਵਿਖੇ ਤਾਇਨਾਤ ਮੁਲਜ਼ਮ ਜੇ.ਈ. ਬਖਸ਼ੀਸ਼ ਸਿੰਘ ਨੂੰ ਦਲੀਪ ਸਿੰਘ ਵਾਸੀ ਪਿੰਡ ਕੁੱਟੀ ਅਤੇ ਪਵਨ ਕੁਮਾਰ ਵਾਸੀ ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਦੀ....
ਕੇਂਦਰ ਸਰਕਾਰ ਨੂੰ ਸੋਭਾ ਨਹੀਂ ਦਿੰਦਾ ਕਿ ਉਹ ਸਿੱਖ ਕੌਮ ਨਾਲ ਕੀਤੇ ਵਾਅਦੇ ਤੋਂ ਮੁਕਰ ਜਾਵੇ : ਹਰਸਿਮਰਤ ਕੌਰ ਬਾਦਲ 
ਚੰਡੀਗੜ੍ਹ, 6 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ ਹੈ। ਹਰਸਿਮਰਤ ਕੌਰ ਬਾਦਲ ਇਥੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰ ਰਹੇ ਸਨ। ਬਠਿੰਡਾ ਦੇ ਐਮਪੀ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਨੂੰ ਸੋਭਾ....
ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਵਾਪਸ
ਚੰਡੀਗੜ੍ਹ, 06 ਫਰਵਰੀ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਵਾਪਸ ਲੈ ਲਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਇਹ ਪਟੀਸ਼ਨ ਵਾਪਸ ਲੈ ਲਈ ਗਈ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਟੀਸ਼ਨ ਵਿਚਲੀਆਂ ਕਮੀਆਂ ਨੂੰ ਦੂਰ ਕਰਕੇ ਜਲਦੀ ਹੀ ਨਵੀਂ ਪਟੀਸ਼ਨ ਦਾਇਰ ਕੀਤੀ ਜਾਵੇਗੀ।....