ਚੰਡੀਗੜ੍ਹ 06 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ। ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ....
ਚੰਡੀਗੜ੍ਹ
ਚੰਡੀਗੜ੍ਹ, 6 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਨੂੰ ਆਨਲਾਈਨ ਕਰਕੇ ਹੋਰ ਸੁਚੱਜੀਆਂ ਬਣਾਏਗੀ। ਇਸ ਦੇ ਨਾਲ ਹੀ ਸਰਕਾਰੀ ਖੇਤਰਾਂ ਵਿੱਚ ਆਈ.ਟੀ. ਕਰਮਚਾਰੀਆਂ ਦੀ ਤਾਇਨਾਤੀ ਵੀ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਸੁਖਾਲੇ ਢੰਗ ਨਾਲ ਇਨ੍ਹਾਂ ਨਾਗਰਿਕ ਸੇਵਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ। ਇਸ ਫੈਸਲਾ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਵਿੱਚ ਹੋਈ ਪੰਜਾਬ ਸਟੇਟ ਈ-ਗਵਰਨੈਂਸ ਸੁਸਾਇਟੀ ਦੀ....
ਐਸ.ਏ.ਐਸ. ਨਗਰ, 6 ਫਰਵਰੀ : ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਰਾਜ ਸਰਕਾਰ ਨੇ ਨਰਸਾਂ ਅਤੇ ਆਯੁਰਵੇਦ ਪ੍ਰੈਕਟੀਸ਼ਨਰਾਂ ਨੂੰ ਕਈ ਪੇਂਡੂ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀ ਥਾਂ 'ਤੇ ਕੰਮ ਕਰਨ ਲਈ ਕਿਹਾ ਹੈ ਜੋ ਕਿ ਇਕ ਬਹੁਤ ਮੰਦਭਾਗੀ ਗੱਲ ਹੈ। ਸਿੱਧੂ ਨੇ ਸਵਾਲ ਪੁੱਛਿਆ ਹੈ ਕਿ ਪੇਂਡੂ ਖੇਤਰਾਂ ਦੇ ਲੋਕਾਂ ਦਾ ਚੰਗਾ ਇਲਾਜ਼ ਲੈਣ ਦਾ ਕੋਈ ਹਕ਼ ਹੈ ਜਾਂ ਨਹੀਂ। ਸਰਕਾਰ ਉਹਨਾਂ ਨਾਲ ਇੰਨਾ ਭੇਦਭਾਵ ਕਿਉਂ ਕਰ ਰਹੀ ਹੈ। ਸਿੱਧੂ ਨੇ ਅੱਗੇ ਕਿਹਾ ਕਿ ਇਹ ਸਰਕਾਰ....
ਚੰਡੀਗੜ੍ਹ, 6 ਫ਼ਰਵਰੀ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲੀਬੀਆ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਕਾਫੀ ਗੰਭੀਰ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ 'ਤੇ ਆਪਣੇ ਦੁਆਰਾ ਕੀਤੇ ਜਾ ਰਹੇ ਯਤਨਾਂ ਅਤੇ ਲੀਬੀਆ ਵਿੱਚ ਫਸੇ ਭਾਰਤੀਆਂ ਦੀ ਸਥਿਤੀ ਬਾਰੇ ਪੋਸਟ ਪਾਈ, ਪਰ ਪੋਸਟ ਦੇ ਹੇਠਾਂ ਅਧਿਆਪਕਾਂ ਨੂੰ ਪੱਕਾ ਕਰਨ ਵਾਲਾ ਕੁਮੈਂਟ ਪੜ੍ਹ ਕੇ ਉਹ ਨਰਾਜ ਹੋ ਗਏ। ਦਰਅਸਲ, ਮੰਤਰੀ ਬੈਂਸ ਲੀਬੀਆ ਵਿੱਚ ਫਸੇ ਭਾਰਤੀਆਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਭੋਜਨ ਅਤੇ ਪੈਸੇ ਮੁਹੱਈਆ ਕਰਵਾਉਣ....
ਜਨਤਕ ਖੱਡਾਂ ਚਾਲੂ ਹੋਣ ਨਾਲ ਰੇਤੇ ਨਾਲ ਜੁੜਿਆ ਪਰਚੀ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਰਾਜਨੀਤਕ ਮਾਫੀਆ ਹੋਵੇਗਾ ਬੰਦ: ਕੰਗ
ਚੰਡੀਗੜ੍ਹ, 06 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਲੋਕਾਂ ਨੂੰ ਵਾਜਬ ਕੀਮਤਾਂ 'ਤੇ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਦਿੱਤੀ ਅਰਵਿੰਦ ਕੇਜਰੀਵਾਲ ਜੀ ਦੀ ਗਰੰਟੀ ਅਨੁਸਾਰ ਪੂਰਾ ਸਿਸਟਮ ਪਾਰਦਰਸ਼ੀ ਕਰ ਦਿੱਤਾ ਗਿਆ ਹੈ। ਰੇਤ ਤੋਂ ਆਉਣ ਵਾਲਾ ਪੈਸਾ ਕਿਸੇ ਮਾਫੀਆ ਦੀ ਜੇਬ ਵਿੱਚ ਜਾਣ ਦੀ ਬਿਜਾਏ ਹੁਣ ਸਰਕਾਰੀ ਖਜ਼ਾਨੇ ਵਿਚ ਜਾਵੇਗਾ ਅਤੇ ਲੋਕ ਭਲਾਈ ਦੇ ਕੰਮਾਂ 'ਤੇ ਖਰਚਿਆਂ ਜਾਵੇਗਾ। ਸੋਮਵਾਰ ਨੂੰ ਮੁੱਖ....
ਚੰਡੀਗੜ੍ਹ 6 ਫਰਵਰੀ: ਪੰਜਾਬ ਦੇ ਦੋ ਵਿਧਾਇਕਾਂ ਨੂੰ ਆਮ ਆਦਮੀ ਪਾਰਟੀ ਦੇ ਵਲੋਂ ਵੱਡੀ ਜਿੰਮੇਵਾਰੀ ਦਿੰਦਿਆਂ ਹੋਇਆ ਦੋ ਸੂਬਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਵਿਧਾਇਕ ਡੀਸੀਪੀ ਬਲਕਾਰ ਸਿੰਘ ਨੂੰ ਜੰਮੂ ਕਸ਼ਮੀਰ ਅਤੇ ਵਿਧਾਇਕ ਗੋਲਡੀ ਕੰਬੋਜ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਚੰਡੀਗੜ੍ਹ, 05 ਫਰਵਰੀ : ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਮਨੀਸ਼ ਤਿਵਾੜੀ ਨੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਨਿੱਤਰ ਆਏ ਹਨ। ਮਨੀਸ਼ ਤਿਵਾੜੀ ਨੇ ਵੀ ਟਵਿੱਟਰ 'ਤੇ ਨਵਜੋਤ ਸਿੱਧੂ ਦੀ ਰਿਹਾਈ ਲਈ ਸਮਰਥਨ ਕਰਦਿਆਂ ਲਿਖਿਆ ਹੈ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਆਪਣੇ ਟਵੀਟ 'ਚ ਲਿਖਿਆ ਕਿ ਸਿੱਧੂ ਦੀ ਫਾਈਲ ਨਾ ਤਾਂ ਕੈਬਨਿਟ 'ਚ ਲਿਆਂਦੀ ਗਈ ਅਤੇ ਨਾ ਹੀ....
ਚੰਡੀਗੜ੍ਹ, 05 ਫਰਵਰੀ : ਬਲਾਤਕਾਰ ਤੇ ਕਤਲ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਨਸ਼ਾ ਛੁਡਾਉਣ ਦਾ ਚੈਲੰਜ ਦੇ ਦਿੱਤਾ ਹੈ, ਜਿਸ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਰਾਮ ਰਹੀਮ ਨੇ ਹੁਣ ਨਸ਼ਾ ਛੁਡਾਉਣ ਦੇ ਨਾਂ ‘ਤੇ ਆਪਣੇ ਵਿਰੋਧੀਆਂ ਨੂੰ ਚੈਲੰਜ ਦਿੱਤਾ ਹੈ। ਪੈਰੋਲ ‘ਤੇ ਯੂਪੀ ਦੇ ਬਾਗਪਤ ਦੇ ਬਰਨਾਵਾ ਡੇਰੇ ‘ਚ ਆਨਲਾਈਨ ਸਤਿਸੰਗ ਕਰਦੇ ਹੋਏ ਰਾਮ ਰਹੀਮ ਨੇ ਕਿਹਾ ਕਿ ਤੁਸੀਂ ਲੋਕ ਸਿਰਫ ਆਪਣੇ ਧਰਮ ਦੇ ਲੋਕਾਂ ਨੂੰ ਨਸ਼ਾ ਛੁਡਵਾ ਦਿਓ। ਆ ਜਾਓ ਖੁੱਲ੍ਹੇ ਮੈਦਾਨ ਵਿੱਚ, ਸਾਡਾ ਚੈਲੰਜ ਹੈ। ਇਸ ਦੇ....
ਡਾ. ਦਲਜੀਤ ਸਿੰਘ ਚੀਮਾ ਨੇ ਸਕੀਮ ਨੂੰ ਮੁੜ ਸ਼ੁਰੂ ਕਰਨ ਵਾਸਤੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਚੰਡੀਗੜ੍ਹ, 4 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਨ ਡੀ ਏ ਸਰਕਾਰ ਵੱਲੋਂ ਪੀ ਐਚ ਡੀ ਅਤੇ ਪ੍ਰੀ ਮੈਟ੍ਰਿਕ ਵਿਦਿਆਰਥੀਆਂ ਵਾਸਤੇ ਸਕਾਲਰਸ਼ਿਪ ਬੰਦ ਕਰਨ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇਹ ਸਕੀਮਾਂ ਤੁਰੰਤ ਮੁੜ ਸ਼ੁਰੂ ਕੀਤੀਆਂ ਜਾਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ....
- ਅਕਾਲੀ ਦਲ ਤੇ ਬਸਪਾ ਦੇ 11 ਮੈਂਬਰੀ ਵਫਦ ਨੇ ਗੁਰੂ ਰਵੀਦਾਸ ਜੀ ਦੇ ਜਨਮ ਅਸਥਾਨ ਮੱਥਾ ਟੇਕਿਆ ਚੰਡੀਗੜ੍ਹ, 4 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਰਕਾਰ ਬਹੁਮਤਵਾਦੀ ਸਿਧਾਂਤਾਂ ’ਤੇ ਚਲ ਰਹੀ ਹੈ ਜੋ ਗੁਰੂ ਰਵੀਦਾਸ ਜੀ ਦੇ ਸਭ ਦੇ ਬਰਾਬਰ ਹੋਣ ਦੇ ਸਿਧਾਂਤ ਮੁਤਾਬਕ ਨਹੀਂ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਟਿੱਪਣੀਆਂ ਅੱਜ ਗੁਰੂ ਰਵੀਦਾਸ ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋਣ ਤੋਂ ਬਾਅਦ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਨਾਲ....
ਚੰਡੀਗੜ੍ਹ, 4 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਖਿਆ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਵੈਲਯੂ ਐਡਡ ਟੈਕਸ (ਵੈਟ) ਵਿਚ ਚੋਖਾ ਵਾਧਾ ਕਰਨ ਦੇ ਨਾਲ ਆਮ ਆਦਮੀ ਨੁੰ ਵੱਡੀ ਮਾਰ ਪਵੇਗੀ ਅਤੇ ਹਿਸ ਨਾਲ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਵੀ ਭਾਰੀ ਉਛਾਲ ਆ ਜਾਵੇਗਾ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਜਿਸ ਪਾਰਟੀ ਨੇ ਕੇਂਦਰੀ ਬਜਟ ਦੀ ਨਿਖੇਧੀ ਕੀਤੀ ਸੀ ਤੇ....
ਕੈਡਿਟਾਂ ਨੂੰ ਅਨੁਸ਼ਾਸਿਤ ਅਤੇ ਭਾਰਤ ਦੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ, 4 ਫਰਵਰੀ : ਪੰਜਾਬ ਅਤੇ ਚੰਡੀਗੜ੍ਹ ਦੇ ਐਨ.ਐਸ.ਐਸ. ਅਤੇ ਐਨ.ਸੀ.ਸੀ. ਕੈਡਿਟਾਂ, ਜਿਹਨਾਂ ਨੇ ਕਰਤਵਯ ਪੱਥ, ਨਵੀਂ ਦਿੱਲੀ ਵਿਖੇ ਕੌਮੀ ਪੱਧਰੀ ਗਣਤੰਤਰ ਦਿਵਸ ਪਰੇਡ-2023 ਵਿੱਚ ਹਿੱਸਾ ਲਿਆ ਸੀ, ਦਾ ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਸਵਾਗਤ ਕੀਤਾ ਅਤੇ ਪਿੱਠ ਥਾਪੜੀ। ਰਾਜਪਾਲ ਨੇ....
ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਨਵੇਂ ਜੁੜੇ ਆਗੂਆਂ ਦਾ ਪਾਰਟੀ 'ਚ ਕੀਤਾ ਰਸਮੀ ਸਵਾਗਤ ਮਾਨ ਸਰਕਾਰ ਦੇ ਲੋਕ ਭਲਾਈ ਕੰਮਾਂ ਅਤੇ ਪਾਰਟੀ ਦੀ ਇਮਾਨਦਾਰੀ ਦੀ ਨੀਤੀ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਆਗੂ 'ਆਪ' ਨਾਲ ਜੁੜ ਰਹੇ : ਜਰਨੈਲ ਸਿੰਘ ਚੰਡੀਗੜ੍ਹ, 04 ਫਰਵਰੀ : ਐੱਮ ਸੀ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਆਗੂਆਂ ਅਤੇ ਕੌਂਸਲਰਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਚਮਕੌਰ ਸਾਹਿਬ....
ਮਾਨ ਸਰਕਾਰ ਸੜਕੀ ਪ੍ਰਾਜੈਕਟਾਂ ਲਈ ਮੁਹੱਈਆ ਕਰਵਾਏਗੀ ਕਰੀਬ 400 ਲੱਖ ਟਨ ਰਾਖ ਪ੍ਰਦੂਸ਼ਣ ਤੋਂ ਮੁਕਤੀ ਸਣੇ ਖੇਤਾਂ ਦੀ ਉਪਰਲੀ ਮਿੱਟੀ ਚੁੱਕਣ ਦੇ ਰੁਝਾਨ ਨੂੰ ਪਵੇਗੀ ਠੱਲ੍ਹ ਚੰਡੀਗੜ੍ਹ, 3 ਫ਼ਰਵਰੀ : ਸੂਬੇ ਵਿੱਚ ਪ੍ਰਦੂਸ਼ਣ ਘਟਾਉਣ ਅਤੇ ਖੇਤਾਂ ਦੀ ਉਪਰਲੀ ਮਿੱਟੀ ਬਚਾਉਣ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਵਿੱਚ ਚੱਲ ਰਹੇ ਸੜਕੀ ਪ੍ਰਾਜੈਕਟਾਂ ਵਿੱਚ ਵਰਤਣ ਲਈ ਥਰਮਲ ਪਲਾਂਟਾਂ ਦੀ ਰਾਖ....
ਮੋਹਾਲੀ, 03 ਨਵੰਬਰ : ਚੰਡੀਗੜ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵਿਚ ਅੰਤਰਰਾਸ਼ਟਰੀ ਡਿਪਲੋਮੈਟ ਮੀਟ- 2023 ਦਾ ਆਯੋਜਨ ਕੀਤਾ ਗਿਆ। ਇਸ ਈਵੈਂਟ ਵਿਚ ਜ਼ਿੰਬਾਬਵੇ,ਕੀਨੀਆ, ਸੁਡਾਨ, ਨਾਮੀਬੀਆ, ਜ਼ੈਂਬੀਆ, ਅਫ਼ਗ਼ਾਨਿਸਤਾਨ, ਰੋਆਨ, ਆਈਵਰੀਕੋਸਟ ਸਮੇਤ ਕੁੱਲ ਗਿਆਰਾਂ ਦੇਸ਼ਾਂ ਦੇ ਡਿਪਲੋਮੈਟ ਨੇ ਸ਼ਿਰਕਤ ਸੀ। ਇਸ ਮੀਟ ਦਾ ਮੁੱਖ ਉਦੇਸ਼ ਕੌਮਾਂਤਰੀ ਪੱਧਰ ਤੇ ਸਿੱਖਿਆਂ ਦੇ ਪੱਧਰ ਵਿਚ ਆ ਰਹੇ ਬਦਲਾਵਾਂ ਤੇ ਚਰਚਾ ਕਰਨਾ ਸੀ। ਇਸ ਦੇ ਨਾਲ ਹੀ ਇਹ ਵੀ ਚਰਚਾ ਦਾ ਪ੍ਰਮੁੱਖ ਵਿਸ਼ਾ ਰਿਹਾ ਕਿ ਝੰਜੇੜੀ ਕੈਂਪਸ ਨੂੰ....