ਚੰਡੀਗੜ੍ਹ

ਆਧੁਨਿਕਤਾ ਦੇ ਦੌਰ ਵਿੱਚ ਪ੍ਰਿੰਟਿੰਗ ਦੀਆਂ ਨਵੀਆਂ ਤਕਨੀਕਾਂ ਆਉਣ ਨਾਲ ਨਵੀਂ ਮਸ਼ੀਨਰੀ ਸਮੇਂ ਦੀ ਲੋੜ ਹੈ : ਮੀਤ ਹੇਅਰ
ਚੰਡੀਗੜ੍ਹ, 4 ਜਨਵਰੀ : ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਗੌਲੇ ਚੱਲ ਰਹੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਕਾਇਆ ਕਲਪ ਦੀ ਯੋਜਨਾ ਬਣਾਈ ਗਈ। ਤਕਨਾਲੋਜੀ ਦੇ ਅਤਿ-ਆਧੁਨਿਕ ਦੌਰ ਅਤੇ ਪਿਛਲੀਆਂ ਸਰਕਾਰਾਂ ਤੋਂ ਅਣਗੌਲੇ ਜਾਣ ਕਾਰਨ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਕਾਫੀ ਪਛੜ ਗਿਆ ਜਿਸ ਨੂੰ ਮੁੜ ਲੀਹਾਂ ਉਤੇ ਲਿਆਉਣ ਅਤੇ ਸਾਰੇ ਸਰਕਾਰੀ ਵਿਭਾਗਾਂ ਤੇ ਅਦਾਰਿਆਂ ਦੀ ਛਪਾਈ ਦਾ....
20 ਸਾਲਾ ਦੋਸ਼ੀ ਫਾਰਮਾ ਕੰਪਨੀ ਦੇ ਮਾਲਕ ਤੋਂ 30 ਲੱਖ ਰੁਪਏ ਫਿਰੌਤੀ ਦੀ ਕਰ ਰਿਹਾ ਸੀ ਮੰਗ, ਜਾਨੋਂ ਮਾਰਨ ਦੀ ਵੀ ਦਿੱਤੀ ਸੀ ਧਮਕੀ
ਫਿਰੌਤੀ ਦੀਆਂ ਫਰਜ਼ੀ ਕਾਲਾਂ ਤੋਂ ਰਹੋ ਸਾਵਧਾਨ, ਅਜਿਹੀ ਕਾਲ ਆਉਣ ’ਤੇ ਤੁਰੰਤ ਕੀਤਾ ਜਾਵੇ ਪੁਲਿਸ ਨੂੰ ਸੂਚਿਤ : ਡੀ.ਜੀ.ਪੀ. ਯਾਦਵ ਚੰਡੀਗੜ੍ਹ, 4 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਮੋਹਾਲੀ ਸਥਿਤ ਫਾਰਮਾਸਿਊਟੀਕਲ ਕੰਪਨੀ ਦੇ ਮਾਲਕ ਨੂੰ ਫਿਰੌਤੀ ਲਈ ਫਰਜ਼ੀ ਕਾਲ ਕਰਨ ਦੇ ਦੋਸ਼ ਵਿੱਚ ਖੁਦ ਨੂੰ ਵਿਦੇਸ਼- ਅਧਾਰਿਤ ਗੈਂਗਸਟਰ ਦੱਸ ਕੇ ਕਾਲ ਕਰਨ ਵਾਲੇ ਇੱਕ 20 ਸਾਲਾ ਏ.ਸੀ. ਮਕੈਨਿਕ....
90% ਪਰਿਵਾਰਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ, ਪਛਵਾੜਾ ਕੋਲਾ ਖਾਣ ਤੋਂ ਸੂਬੇ ਨੂੰ ਸਾਲਾਨਾ 500 ਕਰੋੜ ਰੁਪਏ ਦਾ ਲਾਭ ਹੋਵੇਗਾ : ਈ.ਟੀ.ਓ.
ਚੰਡੀਗੜ੍ਹ, 4 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਰ ਘਰ ਨੂੰ ਮੁਫਤ ਬਿਜਲੀ ਦੇਣ ਦੇ ਚੋਣ ਵਾਅਦੇ ਨੂੰ ਪੂਰਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੋਟਾਂ ਬਟੋਰਨ ਲਈ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਧੋਖਾ ਦਿੰਦੀਆਂ ਰਹੀਆਂ ਹਨ ਪਰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਹੀ ਬਿਜਲੀ ਬਿੱਲ ਜ਼ੀਰੋ ਕਰਨ ਦਾ ਵਾਅਦਾ ਪੂਰਾ....
ਭੋਪਾਲ ਵਿਖੇ “ਵਾਟਰ ਵਿਜ਼ਨ 2047” ਸਬੰਧੀ ਦੋ ਰੋਜ਼ਾ ਕੌਮੀ ਕਾਨਫਰੰਸ ‘ਚ ਮੰਤਰੀ ਜਿੰਪਾ ਲੈਣਗੇ ਹਿੱਸਾ
- ਪਾਣੀ ਸਬੰਧੀ ਅਹਿਮ ਵਿਸ਼ਿਆਂ ‘ਤੇ ਭੋਪਾਲ ਵਿਚ ਹੋਵੇਗੀ ਵਿਚਾਰ-ਚਰਚਾ ਚੰਡੀਗੜ੍ਹ, 4 ਜਨਵਰੀ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਭੋਪਾਲ ਵਿਖੇ 5 ਅਤੇ 6 ਜਨਵਰੀ ਨੂੰ “ਵਾਟਰ ਵਿਜ਼ਨ 2047” ਵਿਸ਼ੇ ‘ਤੇ ਹੋਣ ਵਾਲੀ ਕੌਮੀ ਕਾਨਫਰੰਸ ਵਿਚ ਹਿੱਸਾ ਲੈਣਗੇ। ਇਹ ਆਪਣੀ ਤਰ੍ਹਾਂ ਦੀ ਅਜਿਹੀ ਪਹਿਲੀ ਕਾਨਫਰੰਸ ਹੈ ਜਿਸ ਵਿਚ ਕਈ ਸੂਬਿਆਂ ਦੇ ਮੰਤਰੀ ਹਿੱਸਾ ਲੈਣਗੇ ਅਤੇ ਪਾਣੀ ਦੀ ਯੋਗ ਵਰਤੋਂ ਅਤੇ ਇਸ ਦੇ ਹੋਰ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ-ਚਰਚਾ ਕਰਨਗੇ। ਇਸ ਬਾਬਤ ਜਾਣਕਾਰੀ....
ਪੰਜਾਬ ਦੇ ਪਾਣੀਆਂ ਦੀ ਮਾਲਕੀ ਸਿਰਫ ਪੰਜਾਬ ਦੀ, ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ: ਅਸ਼ਵਨੀ ਸ਼ਰਮਾ
- 1966-67 ਵਾਲੀ ਪਾਣੀ ਦੀ ਲੋੜ ਨੂੰ ਇਸ ਮਾਮਲੇ ‘ਚ ਆਧਾਰ ਨਾ ਬਣਾਇਆ ਜਾਵੇ: ਅਸ਼ਵਨੀ ਸ਼ਰਮਾ - SYL ਦਾ ਮਾਮਲਾ ਕਾਂਗਰਸ ਵਲੋਂ ਜਾਣਬੁਝ ਕੇ ਉਲਝਾਇਆ ਗਿਆ ਮੁੱਦਾ ਚੰਡੀਗੜ੍ਹ, 4 ਜਨਵਰੀ : ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਜਾਰੀ ਆਪਣੇ ਬਿਆਨ ‘ਚ ਕਿਹਾ ਕਿ SYL ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਬਹੁਤ ਗੰਭੀਰ ਹੈI ਉਹਨਾਂ ਕਿਹਾ ਕਿ ਭਾਰਤੀ ਰਾਇਪੇਰੀਅਨ ਕਾਨੂੰਨ ਅਨੁਸਾਰ ਪੰਜਾਬ ਦੇ ਪਾਣੀਆਂ ਦੀ ਮਾਲਕੀ ਪੰਜਾਬ ਦੀ ਹੈ ਅਤੇ ਇਸ ਕਰਕੇ ਪੰਜਾਬ ਦੇ ਪਾਣੀਆਂ....
ਵਿਰਾਸਤ-ਏ-ਖਾਲਸਾ ਅਤੇ ਦਾਸਤਾਨ-ਏ- ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਹੋਈ ਸ਼ੁਰੂਆਤ
ਚੰਡੀਗੜ, 3 ਜਨਵਰੀ : ਸਾਲ 2022 ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਗਏ ਸਨ, ਜਿਨ੍ਹਾਂ ਵਿੱਚ ਪੰਜਾਬ ਦੇ ਇਤਿਹਾਸ ਨੂੰ ਦਰਸਾਉਂਦੀਆਂ ਵਿਰਾਸਤੀ ਇਮਾਰਤਾਂ ਅਤੇ ਅਜਾਇਬ ਘਰਾਂ ਦੀ ਸਾਂਭ-ਸੰਭਾਲ ਵੀ ਸ਼ਾਮਲ ਹੈ ਤਾਂ ਜੋ ਦੂਜੇ ਰਾਜਾਂ ਦੇ ਸੈਲਾਨੀਆਂ ਨੂੰ ਪੰਜਾਬ ਵੱਲ ਆਕਰਸ਼ਿਤ ਕੀਤਾ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ....
ਮੌਤ ਦਾ ਸਰਟੀਫਿਕੇਟ ਦੇਣ ਬਦਲੇ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਸੀਨੀਅਰ ਮੁਲਾਜ਼ਮ ਸਾਥੀ ਸਮੇਤ ਗ੍ਰਿਫਤਾਰ
ਚੰਡੀਗੜ੍ਹ, 3 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੇਵਾ ਕੇਂਦਰ ਬਰਨਾਲਾ ਦਾ ਸੀਨੀਅਰ ਉਪਰੇਟਰ ਅਰਵਿੰਦ ਚਕਸ਼ੂ ਤੇ ਇੱਕ ਪ੍ਰਾਈਵੇਟ ਵਿਅਕਤੀ ਸਤਵਿੰਦਰ ਸਿੰਘ ਉਰਫ ਸਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀਂ ਨੂੰ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਮੁਲਜ਼ਮਾਂ ਨੂੰ ਸ਼ਿਕਾਇਤਕਰਤਾ ਗੁਰਮੇਲ ਸਿੰਘ ਦੀ....
ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਇਸ ਸਾਲ ਲਾਗੂ ਕਰ ਦਿੱਤੀ ਜਾਵੇਗੀ : ਮੀਤ ਹੇਅਰ
- ਖੇਡ ਮੰਤਰੀ ਨੇ ਨਵੀਂ ਖੇਡ ਨੀਤੀ ਦੇ ਖਰੜੇ ਉਤੇ ਮਾਹਿਰਾਂ ਦੀ ਕਮੇਟੀ ਨਾਲ ਕੀਤੀ ਮੈਰਾਥਨ ਚਰਚਾ - ਖਿਡਾਰੀਆਂ ਨੂੰ ਨੌਕਰੀਆਂ, ਨਗਦ ਇਨਾਮ, ਨਵਾਂ ਟੇਲੈਂਟ ਲੱਭਣ, ਸਕੂਲਾਂ-ਕਾਲਜਾਂ ਨੂੰ ਖੇਡਾਂ ਦਾ ਧੁਰਾ ਬਣਾਉਣ ਅਤੇ ਕੋਚਾਂ ਲਈ ਐਵਾਰਡ ਸ਼ੁਰੂ ਕੀਤੇ ਜਾਣ ਚੰਡੀਗੜ੍ਹ, 3 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਕੀਤੇ ਤਹੱਈਏ ਉਤੇ ਚੱਲਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਇਸ ਸਾਲ ਲਾਗੂ ਕਰ ਦਿੱਤੀ ਜਾਵੇਗੀ। ਇਹ ਗੱਲ....
ਪੰਜਾਬ ਸਰਕਾਰ ਸੂਬੇ ਵਿੱਚ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ : ਕਟਾਰੂਚੱਕ
ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਦਾ ਪਤਾ ਇਸ ਤੱਥ ਤੋਂ ਲੱਗਦਾ ਹੈ ਕਿ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ 2022 ਦੌਰਾਨ 1.12 ਕਰੋੜ ਬੂਟੇ ਲਗਾਉਣ ਦਾ ਟੀਚਾ ਪੂਰਾ ਕਰ ਲਿਆ ਗਿਆ।ਹੁਣ ਤੱਕ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ 54 ਲੱਖ ਬੂਟੇ ਲਗਾਏ ਜਾ ਚੁੱਕੇ ਹਨ, ਜਦਕਿ ਹੋਰ ਵੱਖ-ਵੱਖ ਸਕੀਮਾਂ ਤਹਿਤ 58 ਲੱਖ ਬੂਟੇ ਲਗਾਏ ਗਏ ਹਨ। ਜੰਗਲਾਤ ਅਤੇ ਜੰਗਲੀ ਜੀਵ....
ਮਲੋਟ ਦੇ ਝੁੱਗੀ-ਝੌਂਪੜੀ ਵਾਲਿਆਂ ਨੂੰ ਡਾ. ਬਲਜੀਤ ਕੌਰ ਨੇ ਕੰਬਲ ਵੰਡ ਕੇ ਮਨਾਇਆ ਨਵਾਂ ਸਾਲ
ਚੰਡੀਗੜ੍ਹ, 2 ਜਨਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨਵੇਂ ਸਾਲ ਮੌਕੇ ਮਲੋਟ ਦੇ ਝੁੱਗੀ-ਝੌਂਪੜੀ ਵਾਲੇ ਖੇਤਰਾਂ ਵਿੱਚ ਜਾ ਕੇ ਕੰਬਲ ਵੰਡ ਕੇ ਨਵਾਂ ਸਾਲ ਮਨਾਇਆ। ਡਾ ਬਲਜੀਤ ਕੌਰ ਨੇ ਸਰਦੀ ਦੇ ਮੌਸਮ ਵਿੱਚ ਗਰੀਬਾਂ ਦੀ ਤਕਲੀਫ ਨੂੰ ਮਹਿਸੂਸ ਕਰਦੇ ਹੋਏ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਅਸੀਂ ਆਪਣੇ ਘਰਾਂ ਵਿਚ ਆਰਾਮ ਨਾਲ ਜੀਵਨ ਬਤੀਤ ਕਰਦੇ ਹਾਂ, ਪ੍ਰੰਤੂ ਝੁੱਗੀਆਂ ਵਿਚ ਰਹਿਣ ਵਾਲੇ ਵਿਅਕਤੀਆਂ ਦਾ ਇਸ ਕੜਾਕੇ ਦੀ ਠੰਢ ਵਿੱਚ ਗਰਮ ਕੱਪੜਿਆਂ ਤੋਂ ਬਗ਼ੈਰ ਜੀਵਨ....
ਪੰਜਾਬ ’ਚ ਮੁੜ ਪਰਤੇਗੀ ਸਰਦੀ, ਮੌਸਮ ਵਿਭਾਗ ਵੱਲੋਂ ਦੋ ਦਿਨਾਂ ਲਈ ਆਰੇਂਜ ਅਲਰਟ ਜਾਰੀ
ਚੰਡੀਗੜ੍ਹ, 01 ਜਨਵਰੀ : ਪੰਜਾਬ-ਹਰਿਆਣਾ 'ਚ ਤਿੰਨ ਦਿਨਾਂ ਦੀ ਰਾਹਤ ਤੋਂ ਬਾਅਦ ਕੜਾਕੇ ਦੀ ਸਰਦੀ ਮੁੜ ਪਰਤ ਆਵੇਗੀ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਰਾਤ ਦਾ ਤਾਪਮਾਨ ਚਾਰ ਡਿਗਰੀ ਤੱਕ ਡਿੱਗ ਸਕਦਾ ਹੈ। ਇਸ ਦੇ ਨਾਲ ਹੀ ਸ਼ੀਤ ਲਹਿਰ ਦਾ ਪ੍ਰਕੋਪ ਵਧੇਗਾ। ਸੰਘਣੀ ਧੁੰਦ ਕਈ ਖੇਤਰਾਂ ਨੂੰ ਕਵਰ ਕਰੇਗੀ। ਇੱਕ ਜਾਂ ਦੋ ਖੇਤਰਾਂ ਵਿੱਚ ਵਿਜ਼ੀਬਿਲਟੀ ਜ਼ੀਰੋ ਤੋਂ 20 ਮੀਟਰ ਤੱਕ ਰਿਕਾਰਡ ਕੀਤੇ ਜਾਣ ਦੀ ਉਮੀਦ ਹੈ। ਉੱਚੀਆਂ ਪਹਾੜੀਆਂ ਵਿੱਚ ਚੰਗੀ ਬਰਫ਼ਬਾਰੀ ਹੋਈ ਹੈ ਜਿਸ ਨਾਲ....
ਯੂਨਾਈਟਿਡ ਸਿੱਖਜ਼ ਨੇ ਨਵੇਂ ਸਾਲ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਕੀਤੀ ਸਹਿਯੋਗ ਦੀ ਅਪੀਲ
ਚੰਡੀਗੜ੍ਹ, 1 ਜਨਵਰੀ : ਗਲੋਬਲ ਮਾਨਵਤਾਵਾਦੀ ਸਹਾਇਤਾ ਸੰਸਥਾ-ਯੂਨਾਈਟਿਡ ਸਿੱਖਸ ਨੇ ਆਪਣੇ ਮਿਸ਼ਨ ਨੂੰ ਨਵੇਂ ਸਾਲ ਵਿੱਚ ਜਾਰੀ ਰੱਖਣ ਲਈ ਲੋਕਾਂ ਨੂੰ ਹਰ ਸੰਭਵ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਯੂਨਾਈਟਿਡ ਸਿੱਖਜ਼ ਹਿਊਮੈਨਟੇਰੀਅਨ ਏਡ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਕਹਿੰਦੇ ਹਨ ਕਿ ਅਸੀਂ ਆਪਣੇ ਮਿਸ਼ਨ ਤੇ ਵਿਜ਼ਨ ਲਈ ਲੋਕਾਂ ਦੇ ਪਿਆਰ ਤੇ ਸਮਰਥਨ ਤੋਂ ਪ੍ਰਭਾਵਿਤ ਹਾਂ। ਇਹੀ ਕਾਰਨ ਹੈ ਕਿ ਅਸੀਂ 5 ਮਹਾਂਦੀਪਾਂ ਵਿੱਚ ਲੋਕਾਂ ਦੀ ਮਦਦ ਕਰਨ ਦੇ ਯੋਗ ਹੋਏ ਹਾਂ। ਪੂਰੇ ਸਾਲ ਦੌਰਾਨ, ਯੂਨਾਈਟਿਡ ਸਿੱਖਸ ਦੇ....
ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ 08 ਜਨਵਰੀ ਤੱਕ ਵਾਧਾ
ਚੰਡੀਗੜ੍ਹ, 1 ਜਨਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 02/01/2023 ਤੋਂ 08/01/2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਇਹ ਜਾਣਕਾਰੀ ਟਵੀਟ ਕਰਕੇ ਦਿੱਤੀ ਗਈ ਹੈ।
ਪੰਜਾਬ ਸਰਕਾਰ ਪੰਜਾਬ ਦੇ ਡਿਪੂ ਹੋਲਡਰਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰੇ : ਅਸ਼ਵਨੀ ਸ਼ਰਮਾ
ਚੰਡੀਗੜ੍ਹ : 1 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਦੀ ਕੇਂਦਰ ਸਰਕਾਰ ਦੇਸ਼ ਵਿੱਚੋਂ ਗਰੀਬੀ ਖਤਮ ਕਰਨ, ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਣ, ਉਹਨਾਂ ਨੂੰ ਸਿੱਖਿਆ, ਰੋਜ਼ਗਾਰ, ਭੋਜਨ ਅਤੇ ਹੋਰ ਕਈ ਸਾਰੀਆਂ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਬਾਰੇ ਜਾਰੀ ਆਪਣੇ ਪ੍ਰੇਸ ਬਿਆਨ ‘ਚ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਇਸ ਸਾਲ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਦੇਸ਼....
ਚੰਡੀਗੜ੍ਹ ਦੇ ਗੁਰਪ੍ਰੀਤ ਕੰਗ ਅਫਰੀਕਾ ਦੀ ਮਸ਼ਹੂਰ ਕੰਪਨੀ ਦੇ ਬਣੇ ਸੀ.ਈ.ਓ.
ਚੰਡੀਗੜ੍ਹ, 1 ਜਨਵਰੀ : ਭਾਰਤੀਆਂ ਨੇ ਪੂਰੀ ਦੁਨੀਆ ਵਿੱਚ ਆਪਣੀ ਹੋਂਦ ਕਾਇਮ ਕੀਤੀ ਹੈ। ਚਾਹੇ ਗੂਗਲ ਦਾ ਸੀ.ਈ.ਓ ਹੋਵੇ ਜਾਂ ਮਾਈਕ੍ਰੋਸਾਫਟ ਦੇ ਉੱਚ ਅਹੁਦੇ। ਜ਼ਿਆਦਾਤਰ ਅਹੁਦਿਆਂ 'ਤੇ ਭਾਰਤੀਆਂ ਦਾ ਕਬਜ਼ਾ ਹੈ। ਹੁਣ ਇਸ ਕੜੀ 'ਚ ਚੰਡੀਗੜ੍ਹ ਦੇ ਗੁਰਪ੍ਰੀਤ ਕੰਗ ਦਾ ਨਾਂ ਵੀ ਜੁੜ ਗਿਆ ਹੈ। ਹੁਣ ਭਾਰਤੀ ਮੂਲ ਦੇ ਗੁਰਪ੍ਰੀਤ ਕੰਗ ਨੇ ਅਫਰੀਕਾ ਨੂੰ ਮਲੇਰੀਆ ਤੋਂ ਬਚਾਉਣ ਦੀ ਜ਼ਿੰਮੇਵਾਰੀ ਚੁੱਕੀ ਹੈ। ਅਫਰੀਕਾ ਦੀ ਮਸ਼ਹੂਰ ਕੰਪਨੀ ਫਾਰਮਾਕਿਨਾ ਨੇ ਉਨ੍ਹਾਂ ਨੂੰ ਡੈਮੋਕ੍ਰੇਟਿਕ ਰੀਪਬਲਿਕ ਆਫ ਕਾਂਗੋ ਵਿੱਚ....