ਚੰਡੀਗੜ੍ਹ

ਲੁਧਿਆਣਾ ਡਿਵੀਜ਼ਨ ਜੀ.ਐਸ.ਟੀ ਦੀ ਉਗਰਾਹੀ ਅਤੇ ਵਿਕਾਸ ਦਰ, ਦੋਵਾਂ ਵਿੱਚ ਮੋਹਰੀ,ਰੋਪੜ ਅਤੇ ਪਟਿਆਲਾ ਦੂਜੇ ਸਥਾਨ ਤੇ
ਚੰਡੀਗੜ੍ਹ, 25 ਦਸੰਬਰ : ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੀ ਉਗਰਾਹੀ ਵਿੱਚ ਆਪਣਾ ਸਿਖਰਲਾ ਸਥਾਨ ਬਰਕਰਾਰ ਰੱਖਦੇ ਹੋਏ ਲੁਧਿਆਣਾ ਡਿਵੀਜ਼ਨ ਨੇ ਚਾਲੂ ਵਿੱਤੀ ਸਾਲ ਦੇ ਪਹਿਲੇ ਅੱਠ ਮਹੀਨਿਆਂ ਦੌਰਾਨ ਜੀ.ਐਸ.ਟੀ ਦੀ ਉਗਰਾਹੀ ਅਤੇ ਵਿਕਾਸ ਦਰ ਦੋਵਾਂ ਵਿੱਚ ਹੀ ਸੂਬਾ ਪੱਧਰ ‘ਤੇ ਪਹਿਲੇ ਸਥਾਨ ‘ਤੇ ਰਿਹਾ । ਡਿਵੀਜ਼ਨ ਨੇ ਇਸ ਵਿੱਤੀ ਵਰ੍ਹੇ ਦੌਰਾਨ ਨਵੰਬਰ ਦੇ ਅੰਤ ਤੱਕ 3354 ਕਰੋੜ ਰੁਪਏ ਦਾ ਜੀ.ਐਸ.ਟੀ ਮਾਲੀਆ ਇਕੱਤਰ ਕਰਨ ਦੇ ਨਾਲ-ਨਾਲ ਵਿੱਤੀ ਸਾਲ 2021-22 ਦੀ ਇਸੇ ਮਿਆਦ ਦੇ ਮੁਕਾਬਲੇ ਜੀ.ਐਸ.ਟੀ....
ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁੱਖ ਦੋਸ਼ੀ ਗ੍ਰਿਫਤਾਰ
- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਫੜੇ ਗਏ ਤਸਕਰ ਪਿਛਲੇ 3 ਸਾਲਾਂ ਤੋਂ ਗੁਆਂਢੀ ਰਾਜਾਂ ਵਿੱਚ ਨਸ਼ਿਆਂ ਦੀ ਕਰ ਰਹੇ ਸਨ ਤਸਕਰੀ: ਡੀਜੀਪੀ ਪੰਜਾਬ ਗੌਰਵ ਯਾਦਵ ਚੰਡੀਗੜ੍ਹ, 25 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਛੇੜੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ 10 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਹਾਈਟੈੱਕ....
ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦਾ ਸਮਾਂ 26 ਜਨਵਰੀ ਸ਼ਾਮ 7 ਵਜੇ ਤੈਅ
ਚੰਡੀਗੜ੍ਹ, 25 ਦਸੰਬਰ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦਾ ਸਮਾਂ 26 ਜਨਵਰੀ ਸ਼ਾਮ 7 ਵਜੇ ਤੈਅ ਕੀਤਾ ਗਿਆ ਹੈ। ਉਨ੍ਹਾਂ ਦੀ ਰਿਹਾਈ ਤੋਂ ਇੱਕ ਮਹੀਨਾ ਪਹਿਲਾਂ ਹੀ ਪੰਜਾਬ ਕਾਂਗਰਸ ਵਿੱਚ ਹਲਚਲ ਮੱਚ ਗਈ ਸੀ। ਇਸ ਦਾ ਵੱਡਾ ਕਾਰਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪੰਜਾਬ ਵਾਪਸੀ ਹੈ। ਸਮਰਥਕ ਇਸ ਦੌਰਾਨ ਨਵਜੋਤ ਸਿੰਘ ਸਿੱਧੂ 'ਤੇ ਵਿਸ਼ੇਸ਼ ਪ੍ਰੋਗਰਾਮ ਕਰਨ ਦੀ ਵੀ ਤਿਆਰੀ ਕਰ ਰਹੇ ਹਨ। ਦੈਨਿਕ ਭਾਸਕਰ ਦੀ ਖ਼ਬਰ ਅਨੁਸਾਰ ਮਹੱਤਵਪੂਰਨ ਗੱਲ ਇਹ ਹੈ ਕਿ ਚੰਗੇ ਆਚਰਣ ਕਾਰਨ ਨਵਜੋਤ....
ਸਰਕਾਰ ਪਿੰਡਾਂ ਵਿੱਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਵਾਲੀਆਂ ਸਕੀਮਾਂ ਲਈ ਸੂਬੇ ਦੇ ਜ਼ਿਲ੍ਹਿਆਂ ਵਿੱਚ ਲਗਾਏਗੀ ਸੋਲਰ : ਜਿੰਪਾ
ਚੰਡੀਗੜ੍ਹ, 25 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਵਾਲੀਆਂ ਸਕੀਮਾਂ ਵਾਸਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੋਲਰ ਪਾਵਰ ਐਨਰਜੀ ਸਿਸਟਮ ਲਗਾਉਣ ਲਈ 60.50 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਸ ਪ੍ਰੋਜੈਕਟ ਤਹਿਤ 1508 ਪਿੰਡਾਂ ਨੂੰ ਕਵਰ ਕਰਦਿਆਂ ਸੂਬੇ ਦੇ ਪਿੰਡਾਂ ਵਿੱਚ 970 ਜਲ ਸਪਲਾਈ ਸਕੀਮਾਂ ਲਈ 8.698 ਮੈਗਾਵਾਟ ਦੀ ਸਮਰੱਥਾ ਵਾਲੇ ਸੋਲਰ ਪਾਵਰ ਐਨਰਜੀ ਪਲਾਂਟ (ਨੈੱਟ ਮੀਟਰਿੰਗ 'ਤੇ ਆਧਾਰਿਤ) ਲਗਾਏ....
ਚੰਡੀਗੜ੍ਹ ‘ਚ ਜੀਐਸਟੀ ਧੋਖਾਧੜੀ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ, 24 ਦਸੰਬਰ : ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਨੇ ਇੱਕ ਕਥਿਤ ਵਸਤੂ ਅਤੇ ਸੇਵਾ ਟੈਕਸ (ਜੀਐਸਟੀ) ਧੋਖਾਧੜੀ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਸ਼ੈੱਲ ਕੰਪਨੀਆਂ ਦੁਆਰਾ ਕੀਤੇ ਗਏ 5 ਕਰੋੜ ਰੁਪਏ ਦੇ ਲੈਣ-ਦੇਣ ਦਾ ਪਰਦਾਫਾਸ਼ ਕੀਤਾ ਹੈ ਜਿਸਦੀ ਪਛਾਣ ਫਰਜ਼ੀ ਚਲਾਨ ਦੁਆਰਾ ਕੀਤੀ ਗਈ ਹੈ। ਮੁਲਜ਼ਮਾਂ ਦੀ ਪਛਾਣ ਫਤਹਿਗੜ੍ਹ ਸਾਹਿਬ ਦੇ 39 ਸਾਲਾ ਜਤਿੰਦਰ ਸਿੰਘ ਭੱਲਾ ਉਰਫ ਵਿੱਕੀ, ਸੰਨੀ ਐਨਕਲੇਵ, ਖਰੜ ਦੇ 55....
ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ ਸ਼ੁਰੂ ਕੀਤੀ ਜਾਵੇ : ਹਰਸਿਮਰਤ ਕੌਰ ਬਾਦਲ
ਚੰਡੀਗੜ੍ਹ, 24 ਦਸੰਬਰ : ਕੇਂਦਰੀ ਹਵਾਬਾਜ਼ੀ ਮੰਤਰੀ ਸ੍ਰੀ ਜਯੋਤਿਰਦਿਤਯਾ ਸਿੰਧੀਆ ਨੁੰ ਅਪੀਲ ਕਰਦਿਆਂ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਤੋਂ ਨਾਂਦੇੜ ਸਾਹਿਬ ਤੱਕ ਫਲਾਈਟਾਂ ਮੁੜ ਸ਼ੁਰੂ ਕੀਤੀਆਂ ਜਾਣ ਅਤੇ ਜ਼ੋਰ ਦੇ ਕੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਬਾਅਦ ਅੰਮ੍ਰਿਤਸਰ-ਨਾਂਦੇੜ ਸਾਹਿਬ ਫਲਾਈਟ ਮੁੜ ਸ਼ੁਰੂ ਨਹੀਂ ਕੀਤੀ। ਨਾਂਦੇੜ ਸਾਹਿਬ ਪਵਿੱਤਰ ਨਗਰੀ ਹੈ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਆਪਣਾ ਆਖਰੀ ਸਮਾਂ ਗੁਜ਼ਾਰਿਆ ਸੀ। ਸ਼ਹਿਰੀ ਹਵਾਬਾਜ਼ੀ ਮੰਤਰੀ ਨੁੰ....
ਭੱਤਾ ਸਿੱਧੇ ਤੌਰ 'ਤੇ ਆਂਗਣਵਾੜੀ ਵਰਕਰਾਂ ਦੇ ਬੈਂਕ ਖਾਤਿਆਂ ਵਿਚ ਭੇਜਿਆ ਜਾਵੇਗਾ : ਡਾ.ਬਲਜੀਤ ਕੌਰ
ਚੰਡੀਗੜ੍ਹ, 24 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵੱਖ ਵੱਖ ਵਰਗਾਂ ਦੇ ਲਾਭਪਾਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ/ਲਾਭਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਹ ਪ‍੍ਰਗਟਾਵਾ ਕਰਦੇ ਹੋਏ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ 'ਕਮਿਊਨਿਟੀ ਬੇਸਡ ਈਵੈਂਟ ਸਕੀਮ' ਅਧੀਨ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਨੂੰ ਮਿਲਣ ਵਾਲਾ ਭੱਤਾ ਜਿਹੜਾ ਕਿ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਬਾਲ ਵਿਕਾਸ ਅਤੇ....
ਮੁੱਖ ਮੰਤਰੀ ਮਾਨ ਵੱਲੋਂ ਚੇੱਨਈ ਅਤੇ ਹੈਦਰਾਬਾਦ ਦਾ ਕੀਤਾ ਦੌਰਾ ਸੂਬੇ ਲਈ ਸਹਾਈ ਸਿੱਧ ਹੋਵੇਗਾ : ਮੰਤਰੀ ਜਿੰਪਾ
ਚੰਡੀਗੜ੍ਹ : ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਚੇੱਨਈ ਅਤੇ ਹੈਦਰਾਬਾਦ ਦਾ ਕੀਤਾ ਦੌਰਾ ਸੂਬੇ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਉੱਚ ਅਫਸਰਾਂ ਦੇ ਵਫਦ ਸਮੇਤ ਵੱਡੇ ਉਦਯੋਗਪਤੀਆਂ ਨਾਲ ਨਿੱਜੀ ਪੱਧਰ ‘ਤੇ ਕੀਤੀਆਂ ਮੀਟਿੰਗਾਂ ਨਾਲ ਪੰਜਾਬ ਨੂੰ ਭਵਿੱਖ ਵਿਚ ਵੱਡਾ ਲਾਭ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ....
ਰਾਜਪਾਲ ਪੁਰੋਹਿਤ ਪੰਜਾਬ ਸਰਕਾਰ ਨੂੰ ਸਿਆਸੀ ਇਸ਼ਤਿਹਾਰਬਾਜ਼ੀ ਤੁਰੰਤ ਬੰਦ ਕਰਨ ਦੀ ਹਦਾਇਤ ਕਰਨ :ਸੁਖਬੀਰ ਬਾਦਲ
ਚੰਡੀਗੜ੍ਹ, 24 ਦਸੰਬਰ : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਆਪਣੇ ਸਿਆਸੀ ਉਦੇਸ਼ਾਂ ਦੀ ਪੂਰਤੀ ਵਾਸਤੇ ਪੰਜਾਬ ਦੇ ਸਰਕਾਰੀ ਪੈਸੇ ਦੀ ਦੁਰਵਰਤੋਂ ਕਰ ਕੇ ਕੀਤੇ 300 ਕਰੋੜ ਰੁਪਏ ਦੇ ਇਸ਼ਤਿਹਾਰ ਘੁਟਾਲੇ ਦੀ ਜਾਂਚ ਦੇ ਹੁਕਮ ਦੇਣ ਅਤੇ ਇਸ ਪੈਸੇ ਦੀ ਵਸੂਲੀ ਪਾਰਟੀ ਤੋਂ ਕੀਤੀ ਜਾਵੇ। ਰਾਜਪਾਲ ਨੂੰ ਲਿਖੇ ਇਕ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ....
ਸਿਹਤ ਮੰਤਰੀ ਜੌੜਾਮਾਜਰਾ ਨੇ ਦਿੱਤੇ ਕੋਰੋਨਾ ਨਾਲ ਨਜਿੱਠਣ ਲਈ ਸਖਤ ਨਿਰਦੇਸ਼
ਚੰਡੀਗੜ੍ਹ 23 ਦਸੰਬਰ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਕੋਰੋਨਾ ਦੇ ਨਵੇਂ ਵੇਰੀਐਂਟ ਨਾਲ ਨਜਿੱਠਣ ਲਈ ਤਿਆਰੀਆਂ ਕਰ ਰਿਹਾ ਹੈ। ਉਹ ਭਾਰਤ ਸਰਕਾਰ ਦੁਆਰਾ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਦੀ ਪ੍ਰਧਾਨਗੀ ਹੇਠ ਕੋਰੋਨਾ ਸੰਬੰਧੀ ਸੈਂਸੀਟਾਈਜੇਸ਼ਨ ਵਰਕਸ਼ਾਪ ਵਿੱਚ ਸ਼ਾਮਿਲ ਹੋਏ ਸਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵੱਲੋਂ ਕੋਵਿਡ ਦੀ ਰੋਕਥਾਮ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵੱਲੋਂ 22....
ਜ਼ੀਰਾ ਸ਼ਰਾਬ ਫੈਕਟਰੀ ਮਾਮਲੇ 'ਚ ਹਾਈ ਕੋਰਟ ਨੇ ਕਮੇਟੀਆਂ 2 ਹਫ਼ਤੇ ਵਿਚ ਰਿਪੋਰਟ ਦਰਜ ਕਰਨ ਦੇ ਹੁਕਮ
ਚੰਡੀਗੜ੍ਹ : ਜ਼ੀਰਾ ਸ਼ਰਾਬ ਫੈਕਟਰੀ ਅੱਗੇ ਧਰਨੇ ਉਤੇ ਬੈਠੇ ਕਿਸਾਨਾਂ ਤੇ ਸਥਾਨਕ ਲੋਕਾਂ ਦੇ ਮੁੱਦੇ ਉਤੇ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਤਿੰਨ ਧਿਰਾਂ ਦੇ ਵਕੀਲਾਂ ਵਿਚਾਲੇ ਜਿਰਹ ਹੋਈ। ਸਰਪੰਚ ਦੇ ਵਕੀਲ ਨੇ ਕਿਹਾ ਕਿ ਅਸੀਂ ਫੈਕਟਰੀ ਦੇ ਮਾਲਕ ਤੇ ਪਰਿਵਾਰ ਨੂੰ ਸੱਦਾ ਕਿ ਉਹ ਇਕ ਹਫ਼ਤਾ ਸਾਡੇ ਨਾਲ ਰਹਿਣ ਤੇ ਉਹ ਪਾਣੀ ਪੀਣ। ਸਰਪੰਚ ਦੇ ਵਕੀਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੀ ਵਾਰ ਕਮੇਟੀਆਂ ਬਣਾਈਆਂ ਹਨ। ਇਸ ਤੋਂ ਅਸੀਂ ਸੰਤੁਸ਼ਟ ਹਾਂ। ਹਾਈ ਕੋਰਟ ਨੇ ਟਿੱਪਣੀ ਕੀਤੀ ਕਿ ਆਨ ਰਿਕਾਰਡ....
ਟਰੱਕ ਅਪ੍ਰੇਟਰਾਂ ਨਾਲ ਮੀਟਿੰਗ ਕਰਕੇ ਕੈਬਨਿਟ ਸਬ-ਕਮੇਟੀ ਨੇ ਸਾਰਥਕ ਹੱਲ ਕੱਢਣ ਦਾ ਦਿੱਤਾ ਭਰੋਸਾ
ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਉਚੇਚੇ ਤੌਰ 'ਤੇ ਸ਼ਾਮਲ ਹੋਏ, ਨੇ ਅੱਜ ਟਰੱਕ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਲੈ ਕੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਕੈਬਨਿਟ ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ....
ਨਵੇਂ ਸਾਲ ਮੌਕੇ ਮਾਸਟਰ ਕਾਡਰ ਦੇ 3000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ : ਮੁੱਖ ਮੰਤਰੀ ਮਾਨ
ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਐਲਾਨ ਕੀਤਾ ਗਿਆ ਕਿ ਨਵੇਂ ਸਾਲ ਉਤੇ 3 ਹਜ਼ਾਰ ਤੋਂ ਵੱਧ ਮਾਸਟਰ ਕਾਡਰ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਮਾਰਕਫੈੱਡ ਵਿਚ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਅਤੇ ਨਵੇਂ ਉਤਪਾਦਾਂ ਦੀ ਸ਼ੁਰੂਆਤ ਕਰਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਐਲਾਨ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ‘ਯੋਗ ਨੌਜਵਾਨਾਂ ਨੂੰ ਰੁਜ਼ਗਾਰ’ ਦੇਣ ਦੇ ਵਾਅਦੇ ਨੂੰ ਪੂਰਾ ਕਰਦੇ ਹੋਏ ਸੂਬਾ....
ਕਲਾ ਦੇ ਉੱਚਤਮ ਮਾਪਦੰਡ ਅਪਨਾਉਣ ਅਤੇ ਲੋਕਾਂ ਨੂੰ ਮਿਆਰੀ ਕਲਾ ਮੁਹੱਈਆ ਕਰਵਾਉਣ ਕਲਾਕਾਰ : ਸ਼ਰਮਾ
ਚੰਡੀਗੜ੍ਹ, 22 ਦਸੰਬਰ : ਪੰਜਾਬ ਦੇ ਲੋਕਪਾਲ ਜਸਟਿਸ (ਸੇਵਾਮੁਕਤ) ਵਿਨੋਦ ਕੁਮਾਰ ਸ਼ਰਮਾ ਨੇ ਕਲਾ ਦੇ ਉੱਚਤਮ ਮਾਪਦੰਡ ਅਪਨਾਉਣ ਅਤੇ ਲੋਕਾਂ ਨੂੰ ਮਿਆਰੀ ਕਲਾ ਮੁਹੱਈਆ ਕਰਵਾਉਣ ਦੀ ਕਲਾਕਾਰਾਂ ਨੂੰ ਅਪੀਲ ਕੀਤੀ ਹੈ ਤਾਂ ਜੋ ਲੋਕਾਂ ਦੇ ਬੌਧਿਕ ਪੱਧਰ ਨੂੰ ਹੋਰ ਉੱਚ ਉਠਾਇਆ ਜਾ ਸਕੇ। ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਸਰਗਮ ਸੋਸਾਇਟੀ ਆਫ ਇੰਡੀਅਨ ਮਿਊਜਕਿ ਐਂਡ ਆਰਟ (ਰਜਿ.) ਅਤੇ ਆਰੀਅਨਜ ਗਰੁੱਪ ਆਫ ਕਾਲਜਿਜ ਵੱਲੋਂ ਬੀਤੀ ਸ਼ਾਮ ਪੰਜਾਬ ਕਲਾ....
ਸ਼ਰਾਬ ਮਾਫੀਆ 'ਤੇ ਸ਼ਿਕੰਜਾ ਕੱਸਣ ਲਈ ਮੰਤਰੀ ਹਰਪਾਲ ਚੀਮਾ ਵੱਲੋਂ 'ਸਿਟੀਜ਼ਨ ਐਪ' ਲਾਂਚ
- ਨਕਲੀ ਅਤੇ ਨਾਜਾਇਜ਼ ਸ਼ਰਾਬ ਦੀ ਵਿਕਰੀ 'ਤੇ ਨਿਰਪੱਖ ਜਾਂਚ ਨੂੰ ਯਕੀਨੀ ਬਣਾਏਗੀ ਆਬਕਾਰੀ ਵਿਭਾਗ ਦੀ ਇਹ ਐਪ - ਪਹਿਲਕਦਮੀ ਖਪਤਕਾਰਾਂ ਦੀ ਸਿਹਤ ਨੂੰ ਬਚਾਏਗੀ ਅਤੇ ਆਬਕਾਰੀ ਡਿਊਟੀ ਦੀ ਚੋਰੀ 'ਤੇ ਲਗਾਏਗੀ ਰੋਕ ਚੰਡੀਗੜ੍ਹ, 23 ਦਸੰਬਰ : ਸੂਬੇ ਵਿੱਚ ਸ਼ਰਾਬ ਮਾਫੀਆ ਨੂੰ ਨੱਥ ਪਾਉਣ ਲਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਵਿਭਾਗ ਵੱਲੋਂ ਚਲਾਏ ਜਾ ਰਹੇ ‘ਟ੍ਰੈਕ ਐਂਡ ਟਰੇਸ’ ਪ੍ਰੋਜੈਕਟ ਦੇ ਹਿੱਸੇ ਵਜੋਂ ਅੱਜ ਮੋਬਾਈਲ ਆਧਾਰਿਤ ‘ਐਕਸਾਈਜ਼ ਕਿਊਆਰ....