ਚੰਡੀਗੜ੍ਹ, 21 ਦਸੰਬਰ : ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੂੰ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਨੈਕ) ਦੇ ਏ++ ਗ੍ਰੇਡ ਵਿੱਚ 3.85 ਸੀ.ਜੀ.ਪੀ.ਏ. ਹਾਸਲ ਕਰਨ ਲਈ ਵਧਾਈ ਦਿੱਤੀ। ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋੰ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਇਸ ਦਿਸ਼ਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਪਤੀ....
ਚੰਡੀਗੜ੍ਹ
- ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾ ਠੇਕੇਦਾਰ ਨੂੰ ਬਖਸ਼ਿਆ ਨਹੀਂ ਜਾਵੇਗਾ - ਲੋਕ ਨਿਰਮਾਣ ਮੰਤਰੀ ਨੇ ਟੰਗੋਰੀ ਵਿਖੇ ਹੌਟਮਿਕਸ ਪਲਾਂਟ ਦਾ ਕੀਤਾ ਦੌਰਾ ਅਤੇ ਪਲਾਂਟ ਦੀ ਕਾਰਜ ਪ੍ਰਣਾਲੀ ਦਾ ਜਾਇਜ਼ਾ ਲਿਆ ਚੰਡੀਗੜ੍ਹ, 21 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਦੇ ਮਿਆਰ ਨੂੰ ਤੈਅ ਮਾਪਦੰਡਾਂ ਅਨੁਸਾਰ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸੇ ਦੇ ਚਲਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਨਤਕ ਕੰਮਾਂ ਦੀ....
- ਕਿੱਸੇ ਵੀ ਸਰਕਾਰੀ ਸਕੂਲ ਜਾ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆਂ ਜਾਵੇਗਾ: ਹਰਭਜਨ ਸਿੰਘ ਈ ਟੀ ਓ ਚੰਡੀਗੜ੍ਹ, 21 ਦਸੰਬਰ : ਪੰਜਾਬ ਸਰਕਾਰ ਵਲੋਂ ਸੂਬੇ ਦੇ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਮਿਆਰੀ ਬਣਾਉਣਾ ਮੁੱਖ ਏਜੰਡਾ ਹੈ। ਅੱਜ ਇਥੇ ਅਹਿਮ ਫੈਸਲਾ ਲੈਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਹੁਕਮ ਜਾਰੀ ਕੀਤੇ ਹਨ ਕੇ ਕਿੱਸੇ ਵੀ ਸਰਕਾਰੀ ਸਕੂਲ ਜਾ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆਂ ਜਾਵੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਗਵਾਈ....
- ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਮੁਕਤ ਜਾਤੀਆਂ ਦੇ ਨੁਮਾਇੰਦਿਆਂ ਨੂੰ ਦਿੱਤਾ ਭਰੋਸਾ - ਰਾਖਵੇਂਕਰਨ ਨਾਲ ਸਬੰਧਤ ਮੁਸ਼ਕਲਾਂ ਦੇ ਨਿਪਟਾਰੇ ਲਈ ਅਗਲੀ ਮੀਟਿੰਗ ਜਲਦ ਚੰਡੀਗੜ੍ਹ, 21 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ। ਵਿਮੁਕਤ ਜਾਤੀਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕਰ ਕੇ ਉਨ੍ਹਾਂ ਦਾ ਹੱਲ ਕਰੇਗੀ। ਸਮਾਜਿਕ ਨਿਆਂ, ਅਧਿਕਾਰਤਾਂ ਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ....
- ਕੇਂਦਰ ਸਰਕਾਰ ਨੇ ਪੰਜਾਬ ਦੇ ਸਿਹਤ ਢਾਂਚੇ ਵਿੱਚ ਹੋ ਰਹੇ ਸੁਧਾਰ ਨੂੰ ਦਿੱਤੀ ਮਾਨਤਾ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 21 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਆਪਣੇ ਸਿਹਤ ਸੂਚਕਾਂ ਵਿੱਚ ਲਗਾਤਾਰ ਸੁਧਾਰ ਕਰ ਰਿਹਾ ਹੈ। ਸਿਹਤ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਸਬੰਧੀ ਪੰਜਾਬ ਸਰਕਾਰ ਦੇ ਸੰਕਲਪ ਤਹਿਤ ਪਿਛਲੇ ਅੱਠ ਮਹੀਨਿਆਂ ਤੋਂ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਕਿਉਂਕਿ ਪੰਜਾਬ ਸਿਹਤ ਦੇ ਖੇਤਰ ਵਿੱਚ ਕੇਂਦਰ ਸਰਕਾਰ ਦੀ ਮਾਨਤਾ ਹਾਸਲ....
ਚੰਡੀਗੜ੍ਹ, 20 ਦਸੰਬਰ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਨੇੜੇ ਮਨਸੂਰਵਾਲ ਪਿੰਡ ਵਿੱਚ ਇੱਕ ਡਿਸਟਿਲਰੀ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖ਼ਿਲਾਫ਼ ਹਿੰਸਾ ਦੀ ਵਰਤੋਂ ਦੀ ਨਿਖੇਧੀ ਕੀਤੀ ਹੈ। “ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਪੁਲਿਸ ਤਾਕਤ ਦੀ ਵਰਤੋਂ ਕਰਨਾ ਕੋਈ ਹੱਲ ਨਹੀਂ ਹੈ, ਤੁਹਾਨੂੰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸੁਣਨ ਦੀ ਲੋੜ ਹੈ”, ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ....
• ਵਿਕਾਸ ਭਵਨ ਵਿਖੇ ਆਯੋਜਿਤ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਚੰਡੀਗੜ੍ਹ, 20 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਦੇ ਚਹੁੰਮੁਖੀ ਵਿਕਾਸ ਲਈ ਸਰਗਰਮ ਭਾਈਵਾਲ ਬਣਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਆਯੋਜਿਤ ਹਫਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ....
ਚੰਡੀਗੜ੍ਹ : ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਰਜ ਕਰਵਾਈ ਗਈ ਹੈ। ਇਸ ਮਾਮਲੇ ਦੀ ਸੁਣਵਾਈ ਹੁਣ ਸ਼ੁੱਕਰਵਾਰ ਤੱਕ ਟੱਲ ਗਈ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਕਿਸਾਨਾਂ ਨੂੰ ਡਿਮਾਂਡ ਚਾਰਟ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ ਨਾਲ ਹੀ ਉਨ੍ਹਾਂ ਨੂੰ ਧਰਨਾ ਖ਼ਤਮ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ। ਹਾਈਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਮਾਮਲੇ ਸਬੰਧੀ ਨਵੀਂ ਕਮੇਟੀ ਬਣਾਈ ਜਾਵੇਗੀ ਜੋ ਕਿ ਪਾਣੀ ਦੇ ਸੈਂਪਲਾਂ....
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੇ ਉਪ ਰਾਜਪਾਲ ਵਾਂਗੂ ਆਮ ਆਦਮੀ ਪਾਰਟੀ ਨੂੰ ਪਾਰਟੀ ਦੀ ਪ੍ਰਫੁੱਲਤਾ ਲਈ ਇਲੈਕਟ੍ਰਾਨਿਕ, ਪ੍ਰਿੰਟ ਅਤੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੇ ਗਏ ਸਾਰੇ ਇਸ਼ਤਿਹਾਰਾਂ ਦੀ ਅਦਾਇਗੀ ਪਾਰਟੀ ਦੇ ਖਾਤੇ ਵਿਚੋਂ ਕਰਨ ਦੀਆਂ ਹਦਾਇਤਾਂ ਜਾਰੀ ਕਰਨ ਕਿਉਂਕਿ ਪਾਰਟੀ ਨੇ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਦੇ ਨਾਲ ਨਾਲ ਹੋਰ ਰਾਜਾਂ ਵਿਚ ਪਾਰਟੀ ਦੀ ਪ੍ਰਫੁੱਲਤਾ ਵਾਸਤੇ ਵੱਡੀ ਪੱਧਰ ’ਤੇ ਇਸ਼ਤਿਹਾਰ ਜਾਰੀ....
ਭਾਰੀ ਵਾਹਨ ਅਤੇ ਟੈਕਟਰ ਟਰਾਲੀਆਂ ਵਾਲਿਆ ਨੂੰ ਸਵੇਰੇ ਸਕੂਲਾਂ ਦੇ ਸਮੇਂ ਧੁੰਦ ਮੌਕੇ ਰੁਕਣ ਦੀ ਅਪੀਲ ਐਸ.ਏ.ਐਸ. ਨਗਰ, 20 ਦਸੰਬਰ : ਸੰਘਣੀ ਧੁੰਦ ਕਾਰਨ ਸੜਕੀ ਹਾਦਸਿਆਂ ਨੂੰ ਰੋਕਣ ਲਈ ਬਿਜਲੀ ਤੇ ਪੀ.ਡਬਲਿਊ.ਡੀ. ਮੰਤਰੀ ਹਰਭਜਨ ਸਿੰਘ ਈ.ਟੀ.ਓ.ਨੇ ਅੱਜ ਇੱਥੇ ਕੁਰਾਲੀ ਚੰਡੀਗੜ੍ਹ ਸੜਕ ਤੇ ਸਥਿਤ ਬੜੌਦੀ ਟੋਲ ਪਲਾਜ਼ਾ ਵਿਖੇ ਵੱਖ-ਵੱਖ ਵਾਹਨਾਂ 'ਤੇ ਰਿਫਲੈਕਟਰ ਲਗਾਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜ਼ਿਆਦਾਤਰ ਸੜਕ ਹਾਦਸੇ ਵਾਹਨਾਂ 'ਤੇ....
- ਅਪ੍ਰੈਲ ਤੋਂ ਹੁਣ ਤੱਕ ਲੋਕ ਨਿਰਮਾਣ ਵਿਭਾਗ ਵਿਚ 200 ਤੋਂ ਵੱਧ ਨੌਜ਼ਵਾਨਾਂ ਨੂੰ ਮਿਲੀ ਨੌਕਰੀ ਚੰਡੀਗੜ੍ਹ, 20 ਦਸੰਬਰ : ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਚੱਜੀ ਅਗਵਾਈ ਵਿਚ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪਹਿਲੇ ਸਾਲ ਹੀ ਖੋਲੇ ਗਏ ਪਿਟਾਰੇ ਦੇ ਤਹਿਤ ਹੁੱਣ ਤੱਕ 22 ਹਜ਼ਾਰ ਸਰਕਾਰੀ ਨੌਕਰੀਆਂ ਨੌਜ਼ਵਾਨਾਂ ਨੂੰ ਦਿੱਤੀਆਂ ਗਈਆਂ ਹਨ।ਇਸੇ ਲੜੀ ਦੇ ਤਹਿਤ ਅੱਜ ਇੱਥੇ ਪੰਜਾਬ ਭਵਨ ਵਿਖੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ 20 ਜੂਨੀਅਰ ਡਰਾਫਟਸਮੈਨਾਂ....
- ਸਾਬਕਾ ਸਾਂਸਦ ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਸੱਤਾ ਦੀ ਗਲਤ ਵਰਤੋਂ ਦਾ ਲਗਾਇਆ ਦੋਸ਼ ਚੰਡੀਗੜ੍ਹ 20 ਦਸੰਬਰ : ਸੀਨੀਅਰ ਭਾਜਪਾ ਨੇਤਾ ’ਤੇ ਸਾਬਕਾ ਸਾਂਸਦ ਸੁਨੀਲ ਜਾਖੜ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜੇ ਪੱਤਰ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰ ਦੀ ਆਲੋਚਨਾ ਕਰਨ ਵਾਲੇ ਅਖਬਾਰਾਂ ਅਤੇ ਟੀਵੀ ਚੈਨਲਾਂ ਦੇ ਇਸ਼ਤਿਹਾਰ ਰੋਕਣ ਦੀ ਮਨਮਾਣੀ ਅਤੇ ਭੇਦਭਰੀ ਨੀਤੀ ਵੱਲ ਧਿਆਨ ਦਿਲਾਉਂਦੇ ਹੋਏ ਆਜਾਦ ਪੱਤਰਕਾਰਤਾ ਦੀ ਆਵਾਜ ਕੁਚਲਣ ਦਾ ਮੰਦਭਾਗਾ ਕਦਮ ਕਰਾਰ....
ਚੰਡੀਗੜ੍ਹ, 20 ਦਸੰਬਰ : ਮਹਾਤਮਾ ਗਾਂਧੀ ਦਿਹਾਤੀ ਰੋਜਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਤਹਿਤ ਰਾਜ ਵਿਚੋਂ ਸਭ ਤੋਂ ਜਿਆਦਾ ਰਕਮ ਖਰਚ ਕਰਕੇ ਫਾਜਿ਼ਲਕਾ ਜਿ਼ਲ੍ਹਾ ਸੂਬੇ ਵਿਚੋਂ ਪਹਿਲੇ ਸਥਾਨ ਤੇ ਰਿਹਾ ਹੈ। ਇਸ ਪ੍ਰਾਪਤੀ ਲਈ ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਚੰਡੀਗੜ੍ਹ ਵਿਖੇ ਹੋਏ ਇਕ ਸਮਾਗਮ ਦੌਰਾਨ ਜਿ਼ਲ੍ਹੇ ਨੂੰ ਸਨਮਾਨਿਤ ਕੀਤਾ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਦਿੰਦਿਆਂ ਦੱਸਿਆ ਕਿ ਜਿ਼ਲ੍ਹੇ ਵੱਲੋਂ ਵਧੀਕ ਡਿਪਟੀ ਕਮਿਸ਼ਨਰ....
• ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਮਗਨਰੇਗਾ ਤਹਿਤ ਵਧੀਆ ਕੰਮ ਕਰਨ ਵਾਲੀਆਂ ਮਹਿਲਾਵਾਂ ਦਾ ਸਨਮਾਨ • ਮਹਿਲਾਵਾਂ ਦੀ ਸਿਖਲਾਈ ਲਈ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਚੰਡੀਗੜ੍ਹ, 20 ਦਸੰਬਰ : ‘’ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਮਹਿਲਾਵਾਂ ਦੀ ਭੂਮਿਕਾ ਮਹੱਤਵਪੂਰਨ ਹੈ ਅਤੇ ਸੂਬੇ ਦੀਆਂ ਸਰਪੰਚ/ਪੰਚ ਮਹਿਲਾਵਾਂ ਪੂਰੀ ਸਮਰੱਥਾ ਨਾਲ ਆਪਣੇ ਪਿੰਡਾਂ ਦੀ ਅਗਵਾਈ ਵੀ ਕਰ ਰਹੀਆਂ ਹਨ’’। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ....
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੇ ਖ਼ਿਲਾਫ਼ ਵਿਜੀਲੈਂਸ ਨੇ ਆਪਣਾ ਸ਼ਿਕੰਜਾ ਕੱਸ ਲਿਆ ਹੈ। ਜਾਣਕਾਰੀ ਮੁਤਾਬਕ ਸਰਹਿੰਦ ਰੋਡ ਸਥਿਤ ਮੈਰਿਜ ਪੈਲਸ ਅਲਕਾਜ਼ਾਰ ਅਤੇ ਨਾਭਾ ਰੋਡ 'ਤੇ ਸਥਿਤ ਮਾਲ ਗ੍ਰੈਂਡ ਰੀਗਲ 'ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ, ਇਹ ਜਾਇਦਾਦਾਂ ਚਾਹਲ ਨਾਲ ਸਬੰਧਤ ਹਨ। ਦੱਸਿਆ ਜਾ ਰਿਹਾ ਕਿ ਸਰੋਤਾਂ ਤੋਂ ਵੱਧ ਆਮਦਨ ਦੀ ਸ਼ਿਕਾਇਤ 'ਤੇ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿੱਥੇ....