ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਇੱਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿੱਤ ਵਿਭਾਗ ਦੇ 28 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਜਬੂਤ ਵਿਤੀ ਪ੍ਰਬੰਧਨ ਅਤੇ ਮੁਲਾਜਮ ਪੱਖੀ ਫੈਸਲੇ ਲੈਂਦੇ ਹੋਏ ਵੈਲਫੇਅਰ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ....
ਚੰਡੀਗੜ੍ਹ
ਚੰਡੀਗੜ੍ਹ : ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਜਲੰਧਰ ਦੇ ਲਤੀਫਪੁਰਾ 'ਚ ਨਜਾਇਜ਼ ਕਬਜ਼ੇ ਹਟਾਉਣ ਅਤੇ ਘਰ ਢਾਹੁਣ ਦੀ ਮੁਹਿੰਮ ਤੋਂ ਬਾਅਦ ਬੇਘਰ ਹੋਏ ਗ਼ਰੀਬ ਲੋਕਾਂ ਪ੍ਰਤੀ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਸਾਰੇ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਅਤੇ ਉਨ੍ਹਾਂ ਨੂੰ ਜਲੰਧਰ ਵਿੱਚ ਉੱਚ-ਸ਼੍ਰੇਣੀ ਦੇ ਘਰ ਬਣਾ ਕੇ ਦੇਣ ਦਾ ਫੈਸਲਾ ਕੀਤਾ ਹੈ। ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਪ੍ਰੈਸ....
ਚੰਡੀਗੜ੍ਹ : ਸੂਬੇ ਦੇ ਵਿੱਤੀ ਪ੍ਰਬੰਧਨ ਦੇ ਮਜਬੂਤੀਕਰਨ ਲਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤ ਵਿਭਾਗ ਵੱਲੋਂ ਨੈਸ਼ਨਲ ਇੰਨਫਰਮੇਟਿਵ ਸੈਂਟਰ (ਐਨ.ਆਈ.ਸੀ.) ਦੀ ਸਹਾਇਤਾ ਨਾਲ ਤਿਆਰ ਕੀਤੇ ਗਏ ਆਈ.ਟੀ. ਮੋਡੀਊਲ 'ਆਡਿਟ ਮੈਨੇਜਮੈਂਟ ਸਿਸਟਮ (ਏ.ਐਮ.ਐਸ.), ਪੈਨਸ਼ਨ ਮੈਨੇਜਮੈਂਟ ਮੋਡੀਊਲ ਅਤੇ ਈ-ਵਾਊਚਰ ਸਿਸਟਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਆਈ.ਟੀ. ਮੋਡਿਊਲ ਵਿੱਤੀ ਦੇਖਰੇਖ ਨੂੰ ਹੋਰ ਸੁਚਾਰੂ....
ਚੰਡੀਗੜ੍ਹ : ਪੰਜਾਬ ਪੁਲਿਸ ਨੇ ਨਕੋਦਰ ਵਿਚ ਹੋਏ ਕੱਪੜਾ ਵਪਾਰੀ ਕਤਲਕਾਂਡ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੱਪੜਾ ਵਪਾਰੀ ਕਤਲਕਾਂਡ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਇਹ ਕਤਲ ਯੂਐੱਸ ਦੇ ਰਹਿਣ ਵਾਲੇ ਅਮਨਦੀਪ ਪੁਰੇਵਾਲ ਨੇ ਕਰਵਾਇਆ ਹੈ। ਡੀਜੀਪੀ ਨੇ ਕਿਹਾ ਕਿ ਨਕੋਦਰ ਕੱਪੜਾ ਵਪਾਰੀ ਟਿਮੀ ਚਾਵਲਾ ਦੀ ਹੱਤਿਆ ਦੀ ਸਾਜ਼ਿਸ਼ ਅਮਰੀਕਾ ਵਿਚ ਰਚੀ ਗਈ ਹੈ। 5 ਦੋਸ਼ੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਜਿਸ ਵਿਚੋਂ....
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਸੂਬੇ ਭਰ 'ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ....
ਚੰਡੀਗੜ੍ਹ : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗ੍ਰਾਮ ਪੰਚਾਇਤ ਹਵਾਰਾ, ਬਲਾਕ ਖਮਾਣੋਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਪੰਚਾਇਤ ਸਕੱਤਰ ਰਜਿੰਦਰ ਸਿੰਘ ਨੂੰ 37,55,000 ਰੁਪਏ ਦੇ ਫੰਡਾਂ ਦਾ ਘਪਲਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਇੱਕ ਸ਼ਿਕਾਇਤ ਦੀ ਪੜਤਾਲ ਉਪਰੰਤ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ....
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਤੇ ਯੂ ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕੁਲਦੀਪ ਚਾਹਲ ਨੂੰ ਐਸ ਐਸ ਪੀ ਚੰਡੀਗੜ੍ਹ ਵਜੋਂ ਹਟਾਉਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਤਰਾਜ਼ ਦਾ ਪੂਰੀ ਤਰ੍ਹਾਂ ਖੰਡਨ ਕਰਦੇ ਹੋਏ ਇਹ ਦਾਅਵਾ ਕੀਤਾ ਹੈ ਕਿ ਨਵੰਬਰ ਮਹੀਨੇ ਵਿੱਚ ਹੀ ਇਸ ਮਸਲੇ ਬਾਰੇ ਮੁੱਖ ਸਕੱਤਰ ਪੰਜਾਬ ਬਾਕਾਇਦਾ ਜਾਣਕਾਰੀ ਦੇ ਦਿੱਤੀ ਗਈ ਸੀ, ਮੁੱਖ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਰਾਜਪਾਲ ਨੇ ਕਿਹਾ ਹੈ ਹੈ ਪੰਜਾਬ ਸਰਕਾਰ ਨੂੰ ਕੁਲਦੀਪ ਚਾਹਲ ਨੂੰ ਹਟਾਉਣ ਦਾ ਕਰਨ ਦੱਸ ਕੇ....
ਚੰਡੀਗੜ੍ਹ : ਪੰਜਾਬ ਸਰਕਾਰ ਦੇ ਵਿਭਗਾਂ ਦੀ ਤਰਜ਼ ‘ਤੇ ਪੰਜਾਬ ਸੇਟਟ ਪਾਵਰ ਕਾਰਪੋਰੇਸ਼ਨ ਅਤੇ ਪਾਵਰ ਸਟੇਟ ਟ੍ਰਾਂਸਮਿਸਨ ਕਾਰਪੋਰੇਸ਼ਨ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਦੀਆਂ ਪ੍ਰਵਾਨਗੀਆਂ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਦੋਵਾਂ ਕਾਰਪੋਰੇਸ਼ਨਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਾਵਰ ਕਾਰਪੋਰੇਸ਼ਨ ਦੇ ਦਫਤਰਾਂ ਵਿਚ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਅਹਿਮ ਫੈਸਲਾ ਲੈਂਦਿਆਂ ਹੁਕਮ ਦਿੱਤੇ ਕਿ ਦੋਵਾਂ....
ਚੰਡੀਗੜ੍ਹ : ਐਸ ਐਸ ਪੀ ਵਿਵਾਦ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਤੋਂ 3 ਆਈਪੀਐਸ ਅਫ਼ਸਰਾਂ ਦਾ ਪੈਨਲ ਮੰਗਿਆ ਹੈ। ਦਰਅਸਲ ਚੰਡੀਗੜ੍ਹ ਪ੍ਰਸ਼ਾਸਨ ਨੇ 12 ਦਸੰਬਰ ਨੂੰ ਪੰਜਾਬ ਸਰਕਾਰ ਨੂੰ ਸੂਚਨਾ ਦਿੱਤੇ ਬਿਨਾਂ ਹੀ ਪੰਜਾਬ ਕਾਡਰ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਫਾਰਗ ਕਰ ਦਿੱਤਾ ਸੀ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਕੇਡਰ ਦੇ ਕਿਸੇ ਐਸਐਸਪੀ ਨੂੰ ਡੈਪੂਟੇਸ਼ਨ ਦੀ ਮਿਆਦ ਤੋਂ ਪਹਿਲਾਂ ਫਾਰਗ ਕੀਤਾ ਗਿਆ ਅਤੇ ਸੂਬਾ ਸਰਕਾਰ ਨੂੰ ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ। ਚੰਡੀਗੜ੍ਹ ਪੁਲਿਸ....
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਾਈਵੇਟ ਬੱਸ ਰੋਕਣ 'ਤੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਜੋ ਟਰਾਂਸਪੋਰਟ ਨੂੰ ਮਾਫੀਆ ਕਹਿੰਦੇ ਹਨ , ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਮੈਂ ਟਰਾਂਸਪੋਰਟ ਮੰਤਰੀ ਨੂੰ ਕਾਨੂੰਨੀ ਨੋਟਿਸ ਦੇਣ ਜਾ ਰਿਹਾ ਹਾਂ। ਜੇਕਰ ਅੱਜ ਤੋਂ ਬਾਅਦ ਮੀਡੀਆ ਨੇ ਵੀ ਟਰਾਂਸਪੋਰਟ ਦੇ ਕੰਮ ਨੂੰ ਮਾਫੀਆ ਕਿਹਾ ਤਾਂ ਉਨ੍ਹਾਂ ਨੂੰ ਵੀ ਕਾਨੂੰਨੀ ਨੋਟਿਸ ਭੇਜਿਆ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਸਾਡੀ ਟਰਾਂਸਪੋਰਟ ਆਜ਼ਾਦੀ ਤੋਂ....
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਰਜਿ.) ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਪ੍ਰੈਸ ਨਾਲ ਜਾਣਕਾਰੀ ਸਾਂਝੇ ਕਰਦਿਆ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 15 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਮੱਦੇਨਜ਼ਰ ਕੁਝ ਅਹਿਮ ਫ਼ੈਸਲੇ ਲਏ ਹਨ, ਜਿਨ੍ਹਾਂ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ 15 ਤੋਂ 31 ਦਸੰਬਰ ਤੱਕ ਸਾਦੇ ਲੰਗਰ ਬਣਨਗੇ ਤੇ ਗੁਰਦੁਆਰਿਆਂ ਵਿਚ ਮਿੱਠੇ ਪਕਵਾਨ ਨਹੀਂ ਬਣਨਗੇ ਤੇ ਇਨ੍ਹਾਂ ਮਿਤੀਆਂ 'ਚ ਕੋਈ ਵੀ ਸਿਰੋਪਾਓ....
ਵਿਧਾਨ ਸਭਾ ਸਪੀਕਰ ਵੱਲੋਂ ਮੀਟਿੰਗ ’ਚੋਂ ਗੈਰ-ਹਾਜ਼ਰ ਅਧਿਕਾਰੀਆਂ ਦਾ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਲਿਜਾਣ ਦੇ ਨਿਰਦੇਸ਼
ਚੰਡੀਗੜ੍ਹ : ਮੰਤਰੀਆਂ, ਵਿਧਾਇਕਾਂ, ਅਧਿਕਾਰੀਆਂ ਅਤੇ ਉਦਯੋਗਪਤੀਆਂ ਨੂੰ ਇੱਕ ਮੰਚ ’ਤੇ ਲਿਆ ਕੇ ਵੱਖ ਵੱਖ ਸਮੱਸਿਆਵਾਂ ਦਾ ਪਤਾ ਲਾਉਣ ਅਤੇ ਉਨ੍ਹਾਂ ਦਾ ਨਿਪਟਾਰੇ ਲਈ ਪੰਜਾਬ ਦੇ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਜਮਹੂਰੀਅਤ ਨੂੰ ਵਧੇਰੇ ਮਜ਼ਬੂਤ ਕਰਨ ਤੇ ਜਵਾਬਦੇਹੀ ਨੂੰ ਯਕੀਨੀ ਬਣਉਣ ਲਈ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ। ਇਸੇ ਦੌਰਾਨ ਹੀ ਉਨ੍ਹਾਂ ਨੇ ਮੀਟਿੰਗ ਤੋਂ ਗੈਰ-ਹਾਜ਼ਰ ਅਧਿਕਾਰੀਆਂ ਦਾ ਮਾਮਲਾ ਵਿਸ਼ੇਸ਼ਾ ਅਧਿਕਾਰ ਕਮੇਟੀ ਕੋਲ ਲਿਜਾਣ ਦੇ ਵੀ ਨਿਰਦੇਸ਼ ਵੀ ਦਿੱਤੇ ਹਨ। ਅੱਜ ਵਿਧਾਨ ਸਭਾ ਵਿੱਚ....
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਭਾਰੀ ਬਣਨ ਤੋਂ ਬਾਅਦ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੂਪਾਨੀ ਚੰਡੀਗੜ੍ਹ ਪੁੱਜੇ। ਸੂਬਾ ਭਾਜਪਾ ਹੈੱਡਕੁਆਰਟਰ ਸੈਕਟਰ 37-ਏ ਪੁੱਜਣ 'ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੀ ਟੀਮ ਦੇ ਅਹੁਦੇਦਾਰਾਂ ਸਮੇਤ ਵਿਜੇ ਰੂਪਾਨੀ ਦਾ ਫੁੱਲਾਂ ਦੇ ਗੁਲਦਸਤੇ ਅਤੇ ਦੁਸ਼ਾਲਾ ਦੇ ਕੇ ਸਵਾਗਤ ਕੀਤਾ। ਇਸ ਤੋਂ ਬਾਅਦ ਵਿਜੇ ਰੂਪਾਨੀ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈਆਂ ਵੱਖ-ਵੱਖ....
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਗਏ ਨਾਜਾਇਜ਼ ਕਬਜੇ ਛੁਡਾਉਣ ਲਈ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ। ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਚਲਾਈ ਮੁਹਿੰਮ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ....
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਪੀਜੀਆਈ ਚੰਡੀਗੜ੍ਹ ਵਿਖੇ ਆਖਰੀ ਸਾਹ ਲਿਆ। ਉਨ੍ਹਾਂ ਦੀ ਉਮਰ 85 ਸਾਲ ਦੇ ਲਗਭਗ ਸੀ। ਜਾਣਕਾਰੀ ਅਨੁਸਾਰ ਬ੍ਰਹਮਪੁਰਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਹੋਣ ਕਾਰਨ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਅਧੀਨ ਸਨ, ਜਿਥੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏੇ। ਉਹ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਮੰਤਰੀ ਵੀ ਰਹੇ ਹਨ ਅਤੇ 4 ਸਾਲ ਤੱਕ ਵਿਧਾਇਕ ਵੀ ਰਹੇ।....