ਚੰਡੀਗੜ੍ਹ : ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅੱਜ ਚੰਡੀਗੜ੍ਹ ਆਏ ਹੋਏ ਹਨ। ਪੰਜਾਬ ਯੂਨੀਵਰਸਿਟੀ ਵਿੱਚ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀ ਪੱਤਰ ਕੇਂਦਰ ਸਰਕਾਰ ਵੱਲੋਂ ਲਗਾਏ ਜਾ ਰਹੇ ਰੁਜ਼ਗਾਰ ਮੇਲੇ ਤਹਿਤ ਦਿੱਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ, ਮੇਅਰ ਸਰਬਜੀਤ ਕੌਰ ਤੇ ਹੋਰ ਆਗੂ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ 11 ਵਜੇ ਵੀਡੀਓ....
ਚੰਡੀਗੜ੍ਹ
ਚੰਡੀਗੜ੍ਹ : ਪੀ.ਏ.ਯੂ. ਲੁਧਿਆਣਾ, ਦੇ ਵੀ.ਸੀ. ਦੀ ਨਿਯੁਕਤੀ ਬਾਰੇ ਜਗਮੋਹਨ ਕੰਗ ਨੇ ਰਾਜਪਾਲ ਨੂੰ ਪੱਤਰ ਲਿਖਿਆ ਹੈ। ਹੇਠਾਂ ਪੜ੍ਹੋ ਉਹਨਾਂ ਰਾਜਪਾਲ ਨੂੰ ਕੀ ਕਿਹਾ.... ਵਿਸ਼ਾ:— ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਵਾਈਸ ਚਾਂਸਲਰ ਦੀ ਨਿਯੁਕਤੀ ਬਾਰੇ ਮੈਂ ਆਪਜੀ ਦੇ ਧਿਆਨ ਵਿੱਚ ਲਿਆਉਂਣਾ ਚਾਹੁੰਦਾ ਹਾਂ, ਕਿ ਪਿੱਛਲੇ ਕੁੱਝ ਦਿਨਾਂ ਤੋਂ ਲਗਾਤਾਰ, ਪੰਜਾਬ ਸਰਕਾਰ ਵਲੋਂ ਹੁਣੇ—ਹੁਣੇ ਲਗਾਏ ਗਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਬਾਰੇ ਵਾਦ—ਵਿਵਾਦ....
ਚੰਡੀਗੜ੍ਹ : ਬਾਰ ਕੌਂਸਲ ਆਫ ਪੰਜਾਬ ਐਂਡ ਹਰਿਆਣਾ ਨੇ ਉਨ੍ਹਾਂ ਸਾਰੀਆਂ ਕੌਮੀ ਜਾਂਚ ਏਜੰਸੀ (NIA) ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਨ ਦਾ ਫੈਸਲਾ ਕੀਤਾ ਹੈ ਜਿਨ੍ਹਾਂ ਨੇ ਵਕੀਲ-ਗਾਹਕ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਲਈ ਵਕੀਲਾਂ ਦੇ ਦਫਤਰਾਂ ਤੇ ਘਰਾਂ ‘ਤੇ ਰੇਡ ਕੀਤੀ ਸੀ। ਕੌਂਸਲ ਨੇ ਕਿਹਾ ਹੈ ਕਿ ਭਾਰਤੀ ਸਬੂਤ ਐਕਟ 1872 ਦੀ ਧਾਰਾ 126 ਦੇ ਤਹਿਤ ਇੱਕ ਵਕੀਲ ਨੂੰ ਇੱਕ ਵਕੀਲ-ਗਾਹਕ ਦਾ ਵਿਸ਼ੇਸ਼ ਅਧਿਕਾਰ ਹੈ। ਜੋ ਆਪਣੇ ਗਾਹਕਾਂ ਦੀ ਜਾਣਕਾਰੀ ਨੂੰ ਜਨਤਕ ਕਰਨ ਤੋਂ ਰੋਕਦਾ ਹੈ। ਇਹ ਜਾਣਕਾਰੀ ਕਿਸੇ ਵੀ....
ਚੰਡੀਗੜ੍ਹ : ਨਗਰ ਨਿਗਮ ਚੰਡੀਗੜ੍ਹ ਨੇ ਅੱਜ ਇੱਥੋਂ ਦੇ ਪਿੰਡ ਡੱਡੂਮਾਜਰਾ ਵਿਖੇ 14 ਕਨਾਲ 16 ਮਰਲੇ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਇੰਜਨੀਅਰਿੰਗ ਵਿੰਗ ਅਤੇ ਅਸਟੇਟ ਸ਼ਾਖਾ ਸਮੇਤ ਐਮਸੀਸੀ ਦੀ ਟੀਮ ਨੇ ਪੁਲੀਸ ਫੋਰਸ ਦੀ ਮਦਦ ਨਾਲ ਉਕਤ ਜ਼ਮੀਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਇਹ ਜ਼ਮੀਨ ਪਹਿਲਾਂ ਵਾਲੀ ਗ੍ਰਾਮ ਪੰਚਾਇਤ ਦੀ ਜ਼ਮੀਨ ਦੀ ਸੀ ਅਤੇ ਇਸ ਜ਼ਮੀਨ 'ਤੇ ਕੁਝ ਸ਼ਰਾਰਤੀ ਅਨਸਰਾਂ ਨੇ ਨਾਜਾਇਜ਼ ਕਬਜ਼ਾ ਕਰ ਲਿਆ ਸੀ। ਪੰਚਾਇਤਾਂ ਦਾ ਐਮਸੀਸੀ ਨਾਲ ਰਲੇਵਾਂ ਹੋਣ ਤੋਂ ਬਾਅਦ, ਸਾਰੀਆਂ ਜਾਇਦਾਦਾਂ ਐਮਸੀਸੀ....
ਚੰਡੀਗੜ੍ਹ : ਵਿੱਤ ਮੰਤਰੀ, ਪੰਜਾਬ ਸ: ਹਰਪਾਲ ਸਿੰਘ ਚੀਮਾ ਨੇ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ IKG-PTU, ਜਲੰਧਰ ਦੇ ਯੂਥ ਫੈਸਟ ਦਾ ਉਦਘਾਟਨ ਕੀਤਾ। ਆਈ.ਕੇ.ਜੀ.-ਪੀ.ਟੀ.ਯੂ., ਜਲੰਧਰ ਦੇ ਪੱਛਮੀ ਜ਼ੋਨ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਲਗਭਗ 10 ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਨੇ ਯੁਵਕ ਮੇਲੇ ਦੀਆਂ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲਿਆ। ਸ਼੍ਰੀਮਤੀ ਨੀਨਾ ਮਿੱਤਲ, ਵਿਧਾਇਕ ਰਾਜਪੁਰਾ ਵਿਸ਼ੇਸ਼ ਮਹਿਮਾਨ ਸਨ। ਐਡਵੋਕੇਟ ਵਿਕਰਮ ਪਾਸੀ, ਸ੍ਰੀ ਲਵੀਸ਼....
ਪ੍ਰੈੱਸ ਦੀ ਅਜ਼ਾਦੀ ਅਤੇ ਚੁਣੌਤੀਆਂ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਚੰਡੀਗਡ਼੍ਹ : ਪੰਜਾਬ ਐਂਡ ਚੰਡੀਗਡ਼੍ਹ ਜਰਨਲਿਸਟਸ ਯੂਨੀਅਨ ਅਤੇ ਚੰਡੀਗਡ਼੍ਹ ਐਂਡ ਹਰਿਆਣਾ ਜਰਨਲਿਸਟਸ ਯੂਨੀਅਨ ਵੱਲੋਂ ਪ੍ਰੈੱਸ ਦੀ ਅਜ਼ਾਦੀ ਅਤੇ ਚੁਣੌਤੀਆਂ ਵਿਸ਼ੇ ਉੱਤੇ ਸੈਕਟਰ 16 ਸਥਿਤ ਪੰਜਾਬ ਕਲਾ ਭਵਨ ਵਿਖੇ ਸੈਮੀਨਾਰ ਕਰਵਾਇਆ ਗਿਆ। ਕ੍ਰਮਵਾਰ ਦੋਵੇਂ ਯੂਨੀਅਨਾਂ ਦੇ ਪ੍ਰਧਾਨ ਬਲਬੀਰ ਸਿੰਘ ਜੰਡੂ ਅਤੇ ਰਾਮ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਕਰਵਾਏ ਇਸ ਸੈਮੀਨਾਰ ਵਿੱਚ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਅਮਨ ਅਰੋੜਾ....
ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ ਨਹਿਰ (ਐਸਵਾਈਐਲ) ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਇਸ ਮਸਲੇ ਲਈ ਤਿੰਨਾਂ ਪਾਰਟੀਆਂ ਦੀਆਂ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਤਿੰਨਾਂ ਧਿਰਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਐਸਵਾਈਐਲ ਮਾਮਲੇ ਨੂੰ ਲਟਕਾ ਕੇ ਰੱਖਿਆ। ਸ਼ੁੱਕਰਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਤੋਂ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਾਂਗਰਸ ਪਾਰਟੀ ਨੂੰ ਐਸਵਾਈਐਲ ਵਿਵਾਦ....
ਚੰਡੀਗੜ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਉਸਾਰੀ ਕਿਰਤੀਆਂ ਅਤੇ ਗੈਰ-ਹੁਨਰਮੰਦ ਕਾਮਿਆਂ ਦੀ ਭਲਾਈ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਬੀਤੀ ਸਾਮ ਸੂਬੇ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਸਮੀਖਿਆ ਮੀਟਿੰਗ ਵਿੱਚ ਹੁਨਰਮੰਦ ਅਤੇ ਗੈਰ-ਹੁਨਰਮੰਦ ਕਾਮਿਆਂ ਨੂੰ ਪੰਜਾਬ ਸਰਕਾਰ ਵੱਲੋਂ ਦਿਵਾਲੀ ਦਾ ਤੋਹਫਾ ਦਿੰਦਿਆਂ ਉਨ੍ਹਾਂ....
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵੱਲੋਂ ਹਾਲ ਹੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਦਲ-ਬਦਲੂਆਂ ਨੂੰ ਕੇਂਦਰੀ ਸੁਰੱਖਿਆ ਮੁਹੱਈਆ ਕਰਵਾਉਣ 'ਤੇ ਚੁਟਕੀ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦੇ ਹੋਏ ਪੰਜ ਨੇਤਾਵਾਂ ਨੂੰ ਕੇਂਦਰੀ ਸੁਰੱਖਿਆ ਮਿਲਣ ਦੀਆਂ ਖ਼ਬਰਾਂ 'ਤੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਬਚਣ ਲਈ ਭਾਜਪਾ 'ਚ ਸ਼ਰਨ ਲੈਣ ਵਾਲੇ ਲੋਕਾਂ ਨੂੰ ਵਾਈ ਅਤੇ ਵਾਈ-ਪਲੱਸ ਸੁਰੱਖਿਆ ਕਵਰ ਰਾਹੀਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਭਾਜਪਾ....
ਚੰਡੀਗੜ੍ਹ : ਅੱਜ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਵੱਲੋਂ ਜਾਰੀ ਕੀਤੀ ਗਈ 21 ਮੈਂਬਰੀ ਸ਼੍ਰੋਮਣੀ ਅਕਾਲੀ ਯੂਨਿਟੀ ਕੋਆਰਡੀਨੇਸ਼ਨ ਕਮੇਟੀ ਲਿਸਟ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਨਾਮ ਦਾ ਵਿਰੋਧ ਕਰਦਿਆਂ ਸ. ਢੀਂਡਸਾਂ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਜਿਸ ਕਮੇਟੀ ਵਿੱਚ ਸੁਖਬੀਰ ਸਿੰਘ ਬਾਦਲ ਦਾ ਨਾਮ ਸ਼ਾਮਲ ਹੋਵੇਗਾ, ਉਸ ਕਮੇਟੀ ਵਿੱਚ ਸੁਖਦੇਵ ਸਿੰਘ ਢੀਂਡਸਾ ਕਦੇ ਵੀ ਸ਼ਾਮਲ ਨਹੀਂ ਹੋ ਸਕਦੇ। ਬੁਲਾਰੇ ਸੋਢੀ ਨੇ....
ਚੰਡੀਗੜ੍ਹ : ਮੂਲ ਨਿਵਾਸੀ ਯੂਥ ਫੈੱਡਰੇਸ਼ਨ, ਨਰੇਗਾ ਵਰਕਰ ਫਰੰਟ, ਮਜ਼ਦੂਰ ਕਿਸਾਨ ਦਲਿਤ ਫਰੰਟ ਨੇ ਬਸਪਾ ਸੰਸਥਾਪਕ ਬਾਬੂ ਕਾਂਸ਼ੀ ਰਾਮ ਦੇ ਪ੍ਰੀ ਨਿਰਵਾਣ ਦਿਵਸ ਦੇ ਮੌਕੇ 'ਤੇ ਤੁਗਲਕਾਬਾਦ ਬਚਾਓ ਬੇਗਮਪੁਰਾ ਵਸਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਨਰੇਗਾ ਵਰਕਰ ਫਰੰਟ ਦੇ ਕੌਮੀ ਪ੍ਰਧਾਨ ਰੇਸ਼ਮ ਸਿੰਘ ਕਾਹਲੋਂ, ਜਨਰਲ ਸਕੱਤਰ ਗੁਰਮੁਖ ਸਿੰਘ ਢੋਲਣ ਮਾਜਰਾ, ਮੀਡੀਆ ਇੰਚਾਰਜ ਲਖਵੀਰ ਸਿੰਘ ਬੌਬੀ ਅਤੇ ਯੂਥ ਫੈਡਰੇਸ਼ਨ ਦੇ ਆਗੂ ਸੰਦੀਪ ਕੁਮਾਰ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਬੂ ਕਾਂਸ਼ੀ....
ਚੰਡੀਗੜ੍ਹ : ਵਿਜੀਲੈਂਸ ਬਿਊਰੋ (ਵੀਬੀ) ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਦਾਖਾ ਬਲਾਕ ਵਿੱਚ ਸਟਰੀਟ ਲਾਈਟਾਂ ਦੀ ਕੀਮਤ 65 ਲੱਖ ਰੁਪਏ ਦੀ ਮਹਿੰਗੀ ਖਰੀਦ ਦੇ ਮਾਮਲੇ ਵਿੱਚ ਗ੍ਰਿਫਤਾਰ ਕਰਨ ਲਈ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ ਦੇ ਘਰ ਛਾਪਾ ਮਾਰਿਆ। ਜਦੋਂ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਛਾਪਾ ਮਾਰਿਆ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਿਆਸੀ ਸਕੱਤਰ ਸੰਦੀਪ ਸੰਧੂ ਮੋਹਾਲੀ ਦੇ ਫੇਜ਼ 10 ਸਥਿਤ ਆਪਣੇ ਘਰ 'ਤੇ ਨਹੀਂ ਸਨ। ਵਿਜੀਲੈਂਸ ਬਿਊਰੋ ਦੇ ਅਧਿਕਾਰੀ ਇੱਕ ਘੰਟੇ ਤੋਂ ਵੱਧ....
ਚੰਡੀਗੜ੍ਹ : ਹਵਾਈ ਫ਼ੌਜ ਦਿਵਸ ਤੋਂ ਪਹਿਲਾਂ ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਹਵਾਈ ਫ਼ੌਜ ਮੁਖੀ ਨੇ ਕਿਹਾ ਕਿ ਅਗਨੀਪਥ ਯੋਜਨਾ ਤਹਿਤ 'ਏਅਰ ਵਾਰੀਅਰ' ਦੀ ਭਰਤੀ ਨੂੰ ਸੁਚਾਰੂ ਬਣਾਇਆ ਗਿਆ ਹੈ। ਇਸ ਸਾਲ ਦਸੰਬਰ ਵਿੱਚ, 3,000 ਅਗਨੀਵੀਰ ਵਾਯੂ ਨੂੰ ਭਾਰਤੀ ਹਵਾਈ ਫ਼ੌਜ ਵਿੱਚ ਸ਼ਾਮਲ ਕੀਤਾ ਜਾਵੇਗਾ। ਨਾਲ ਹੀ ਅਗਲੇ ਸਾਲ ਲਈ ਮਹਿਲਾ ਅਗਨੀਵੀਰਾਂ ਦੀ ਭਰਤੀ ਲਈ ਵੀ ਯੋਜਨਾ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਐੱਲਏਸੀ ਦੇ ਨਾਲ ਲੱਗਦੇ ਖੇਤਰਾਂ ਵਿੱਚ ਵਿਘਨ ਪਾ ਦਿੱਤਾ ਗਿਆ ਹੈ। ਚੀਨੀ....
ਚੰਡੀਗੜ੍ਹ : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸਨਮਾਨ ’ਚ ਰਾਜ ਭਵਨ ਵਿਖੇ ਰੱਖੇ ਗਏ ਸਮਾਗਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ਼ੈਰ-ਹਾਜ਼ਰ ਰਹਿਣ ਨਾਲ ਸਰਕਾਰ ਤੇ ਰਾਜ ਭਵਨ ’ਚ ਸਿਆਸਤ ਮੁੜ ਗਰਮਾ ਗਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਦੀ ਗ਼ੈਰ-ਹਾਜ਼ਰੀ ਦਾ ਖ਼ਾਸ ਤੌਰ ’ਤੇ ਜ਼ਿਕਰ ਕੀਤਾ ਤੇ ਕਿਹਾ ਕਿ ਉਨ੍ਹਾਂ ਖ਼ੁਦ ਮੁੱਖ ਮੰਤਰੀ ਨੂੰ ਸੱਦਾ ਭੇਜਿਆ ਤੇ ਉਨ੍ਹਾਂ ਨਾਲ ਫੋਨ ’ਤੇ ਗੱਲ ਵੀ ਕੀਤੀ। ਰਾਜਪਾਲ ਨੇ ਕਿਹਾ ਕਿ ਉਨ੍ਹਾਂ ਸੱਦਾ ਸਵੀਕਾਰ ਕੀਤਾ ਤੇ ਆਉਣ ਲਈ....
ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸਸੀ ਡਿਪਾਰਟਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਐਸ.ਸੀ ਡਿਪਾਰਟਮੈਂਟ ਦੇ ਕੌਮੀ ਚੇਅਰਮੈਨ ਰਾਜੇਸ਼ ਲਲੋਟੀਆ, ਸੰਸਦ ਮੈਂਬਰ ਮਨੀਸ਼ ਤਿਵਾੜੀ, ਸੰਸਦ ਮੈਂਬਰ ਡਾ: ਅਮਰ ਸਿੰਘ, ਸੰਸਦ ਮੈਂਬਰ ਮੁਹੰਮਦ ਸਦੀਕ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਰਾਜ ਕੁਮਾਰ ਚੱਬੇਵਾਲ, ਸਾਬਕਾ....