ਚੰਡੀਗੜ੍ਹ, 31 ਅਗਸਤ 2024 : ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜੇਕਰ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਈ ਕੋਸ਼ਿਸ਼ ਕੀਤੀ ਗਈ ਤਾਂ ਪੰਜਾਬ ਸਰਕਾਰ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ 'ਐਮਰਜੈਂਸੀ' ਦੀ ਰਿਲੀਜ਼ 'ਤੇ ਪਾਬੰਦੀ ਲਗਾਉਣ 'ਤੇ ਵਿਚਾਰ ਕਰੇਗੀ। ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ। ਉਨ੍ਹਾਂ ਇੱਥੇ ਤੀਸਰੇ ਖੇਡ ਵਤਨ ਪੰਜਾਬ ਦੀਨ ਟੂਰਨਾਮੈਂਟ ਦੌਰਾਨ....
ਚੰਡੀਗੜ੍ਹ
ਫਿਲਮ ਉਦਯੋਗ ਨਾਲ ਜੁੜੇ ਲੋਕ ਸਿਨੇਮਾ ਦੀ ਪਹੁੰਚ ਨੂੰ ਵਧਾਉਣ ਲਈ ਹੋਰ ਕੀ ਕੁਝ ਕਰ ਰਹੇ ਨੇ ਖਾਸ ਚੰਡੀਗੜ੍ਹ, 31 ਅਗਸਤ 2024 : ਚੰਡੀਗੜ੍ਹ ਵਿੱਚ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਦੇ ਖੇਤਰੀ ਦਫਤਰ ਨੇ ਅੱਜ ਸੈਂਟਰਲ ਹਾਊਸ ਵਿੱਚ ਇੱਕ ਕਾਨਫਰੰਸ ਦਾ ਆਯੋਜਨ ਕੀਤਾ, ਜਿਸ ਵਿੱਚ ਸਿਨੇਮਾ ਥੀਏਟਰਾਂ ਵਿੱਚ ਜਨਤਕ ਪ੍ਰਦਰਸ਼ਨੀ ਲਈ ਬਣੀਆਂ ਫੀਚਰ ਫਿਲਮਾਂ ਵਿੱਚ ਪਹੁੰਚਯੋਗਤਾ ਦੇ ਮਿਆਰਾਂ ਨੂੰ ਲਾਗੂ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਵੈਂਟ ਨੇ ਕਈ ਤਰ੍ਹਾਂ ਦੇ ਸਬੰਧਤ ਸਮੂਹਾਂ ਨੂੰ ਇਕੱਠਾ....
ਚੰਡੀਗੜ੍ਹ, 31 ਅਗਸਤ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕੰਪਿਊਟਰ ਆਪਰੇਟਰ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ ਵਾਸੀ ਬੱਲੂਆਣਾ ਜ਼ਿਲ੍ਹਾ ਬਠਿੰਡਾ ਵੱਲੋਂ ਦਰਜ ਕਰਵਾਏ ਬਿਆਨ....
ਚੰਡੀਗੜ੍ਹ, 29 ਅਗਸਤ 2024 : ਹਰਿਆਣਾ ਦੇ ਕਰਨਾਲ ਵਿਖੇ ਸਾਬਕਾ ਪਾਰਲੀਮੈਂਟ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸਿਮਰਨਜੀਤ ਸਿੰਘ ਮਾਨ ਨੇ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਵਿਵਾਦਿਤ ਟਿੱਪਣੀ ਕੀਤੀ, ਜਿਸ ਨਾਲ ਸਿਆਸੀ ਹਲਕਿਆਂ ਵਿਚ ਹਲਚਲ ਮਚ ਗਈ ਹੈ। ਪਾਰਲੀਮੈਂਟ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਕੰਗਨਾ ਰਣੌਤ ‘ਤੇ ਵਿਵਾਦਤ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਨੂੰ ਰੇਪ ਦਾ ਕਾਫ਼ੀ ਤਜ਼ਰਬਾ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ, "ਤੁਸੀਂ ਕੰਗਣਾ ਰਣੌਤ ਨੂੰ....
ਚੰਡੀਗੜ੍ਹ, 29 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਸੀਨੀਅਰ ਪਾਰਟੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ।ਜ਼ਿਕਰਯੋਗ ਹੈ ਕਿ ਬਲਵਿੰਦਰ ਸਿੰਘ ਭੂੰਦੜ ਪਹਿਲਾਂ ਸਾਬਕਾ ਮੁੱਖ ਮੰਤਰੀ ਮਰਹੂਮ ਸ: ਪ੍ਰਕਾਸ਼ ਸਿੰਘ ਬਾਦਲ ਦੇ ਅਤੇ ਹੁਣ ਸੁਖ਼ਬੀਰ ਸਿੰਘ ਬਾਦਲ ਦੇ ਨਜ਼ਦੀਕੀ ਸਾਥੀਆਂ ਵਿੱਚ ਸ਼ਾਮਲ ਹਨ। ਸ਼੍ਰੋਮਣੀ....
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਸੀ.ਡੀ.ਪੀ.ਓਜ਼ ਵੱਲੋਂ ਲੰਬੇ ਸਮੇਂ ਤੋਂ ਤਰੱਕੀ ਦੀ ਕੀਤੀ ਜਾ ਰਹੀ ਸੀ ਮੰਗ ਚੰਡੀਗੜ੍ਹ, 29 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ....
ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ ਨੇ ‘ਨੈਸ਼ਨਲ ਟੀਚਰ ਐਵਾਰਡ 2024’ ਲਈ ਅਧਿਆਪਕਾਂ ਦੀ ਸੂਚੀ ਕੀਤੀ ਜਾਰੀ ਚੰਡੀਗੜ੍ਹ, 28 ਅਗਸਤ 2024 : ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ ਨੇ ‘ਨੈਸ਼ਨਲ ਟੀਚਰ ਐਵਾਰਡ 2024’ ਨਾਲ ਸਨਮਾਨਤ ਹੋਣ ਵਾਲੇ ਅਧਿਆਪਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਦੋ ਅਧਿਆਪਕਾਂ ਨੂੰ ਇਹ ਪੁਰਸਕਾਰ ਮਿਲੇਗਾ। ਸਾਲ 2024 ਲਈ ਦੇਸ਼ ’ਚੋਂ ਕੁੱਲ 50 ਅਧਿਆਪਕ ਇਸ ਪੁਰਸਕਾਰ ਲਈ ਚੁਣੇ ਗਏ ਹਨ। ਪੰਜਾਬ ਦੇ ਸਿੱਖਿਆ ਵਿਭਾਗ ਨੇ ਕੁੱਲ 6 ਅਧਿਆਪਕਾਂ ਦੇ ਨਾਂ ਖ਼ਿਤਾਬ ਲਈ ਭੇਜੇ ਸਨ....
ਚੰਡੀਗੜ੍ਹ, 28 ਅਗਸਤ 2024 : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਬੱਚਿਆਂ....
ਚੰਡੀਗੜ੍ਹ, 28 ਅਗਸਤ 2024 : ਕੁੱਝ ਸਮਾਂ ਪਹਿਲਾਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਮੁੜ ਕਾਂਗਰਸ ਸ਼ਾਮਲ ਹੋ ਗਏ ਹਨ, ਜਿੰਨ੍ਹਾਂ ਦਾ ਸਵਾਗਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਤੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤਾ ਗਿਆ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਅਰੋੜਾ ਦੇ ਸ਼ਾਮਿਲ ਹੋਣ ਨਾਲ ਕਾਂਗਰਸ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ, ਕਿਉਂਕਿ....
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਟਰਾਂਸਪੋਰਟ ਮੰਤਰੀ ਨੇ ਆਲ ਇੰਡੀਆ ਫੈਡਰੇਸ਼ਨ ਆਫ਼ ਮੋਟਰ ਵਹੀਕਲ ਡਿਪਾਰਟਮੈਂਟ ਦੀ ਟੈਕਨੀਕਲ ਐਗਜ਼ੀਕਿਊਟਿਵ ਆਫ਼ਿਸਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 28 ਅਗਸਤ 2024 : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਨੂੰ ਠੱਲ੍ਹ ਪਾ ਕੇ ਮੌਤ ਦਰ ਘਟਾਉਣ, ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਨੂੰ ਆਸਾਨ ਬਣਾਉਣ ਅਤੇ ਸਰਕਾਰੀ ਸੇਵਾਵਾਂ....
ਚੰਡੀਗੜ੍ਹ, 27 ਅਗਸਤ 2024 : ਪੰਜਾਬ ਪੁਲਿਸ ਦੇ ASI ਦੇ ਬੇਟੇ ਨੇ ਕੀਤਾ ਅਜਿਹਾ ਕਾਰਨਾਮਾ ਕਿ ਚੰਡੀਗੜ੍ਹ ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ। ਦੋਸ਼ੀ ਨੇ ਆਪਣੀ ਸਾਬਕਾ ਪ੍ਰੇਮਿਕਾ ਦੀਆਂ ਇਤਰਾਜ਼ਯੋਗ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀਆਂ ਸਨ। ਪੁਲੀਸ ਨੇ ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ, ਦੋਸ਼ੀ ਨੇ ਗ੍ਰਿਫਤਾਰੀ ਤੋਂ ਬਚਣ ਲਈ ਐਡੀਸ ਹਾਰਪਿਕ ਨਾਂ ਦਾ ਪਦਾਰਥ ਪੀ ਲਿਆ, ਜੋ ਟਾਇਲਟ ਨੂੰ ਸਾਫ ਕਰਨ ਲਈ ਵਰਤਿਆ ਜਾਂਦਾ ਸੀ। ਇਸ ਕਾਰਨ ਉਸ ਦੀ ਸਿਹਤ ਵਿਗੜ ਗਈ। ਇਸ....
ਚੰਡੀਗੜ੍ਹ, 27 ਅਗਸਤ 2024 : ਕਿਸਾਨ ਆਗੂ ਸਰਵਨ ਪੰਧੇਰ ਨੇ ਅਭਿਨੇਤਰੀ ਅਤੇ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨ ਅੰਦੋਲਨ ‘ਤੇ ਦਿੱਤੇ ਬਿਆਨ ‘ਤੇ ਨਿਸ਼ਾਨਾ ਸਾਧਿਆ ਹੈ। ਸਰਵਨ ਪੰਧੇਰ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਲੱਗਦਾ ਹੈ ਕਿ ਕਿਸਾਨਾਂ ‘ਤੇ ਕੰਗਨਾ ਰਣੌਤ ਦਾ ਬਿਆਨ ਗਲਤ ਹੈ ਤਾਂ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਮੁਆਫੀ ਮੰਗੇ। ਭਾਰਤੀ ਜਨਤਾ ਪਾਰਟੀ ਨੇ ਸੰਸਦ ਮੈਂਬਰ ਕੰਗਨਾ ਰਣੌਤ ਦੇ ਬਿਆਨ ਤੋਂ ਦੂਰੀ ਬਣਾ ਲਈ ਹੈ। ਭਾਜਪਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ....
30 ਅਗਸਤ ਦੀਆਂ ਸਾਰੀਆਂ Appointments ਹੋਈਆਂ ਰੱਦ ਚੰਡੀਗੜ੍ਹ, 27 ਅਗਸਤ 2024 : ਪਾਸਪੋਰਟ ਸੇਵਾ ਪੋਰਟਲ ਰਾਹੀਂ ਪਾਸਪੋਰਟ ਅਪਲਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖ਼ਬਰ ਹੈ। 29 ਅਗਸਤ ਰਾਤ 8 ਵਜੇ ਤੋਂ ਲੈ ਕੇ 2 ਸਿਤੰਬਰ ਸਵੇਰੇ 6 ਵਜੇ ਤੱਕ ਪਾਸਪੋਰਟ ਸੇਵਾ ਦਾ ਪੋਰਟਲ ਬੰਦ ਰਹੇਗਾ। ਤਕਨੀਕੀ ਤੌਰ ‘ਤੇ ਪੋਰਟਲ ਦੀ ਸਾਂਭ ਸੰਭਾਲ ਹਿੱਤ ਇਹ ਫੈਸਲਾ ਲਿਆ ਗਿਆ ਹੈ। ਖੇਤਰੀ ਦਫ਼ਤਰ ਚੰਡੀਗੜ੍ਹ ਦੀਆਂ 30 ਅਗਸਤ ਦੀਆਂ ਸਾਰੀਆਂ Appointments ਰੱਦ ਕਰ ਦਿੱਤੀਆਂ ਗਈਆਂ ਹਨ।
4 ਸਤੰਬਰ ਤੱਕ ਆਵੇਗੀ ਅਰਜ਼ੀਆਂ, 8 ਨੂੰ ਟੈਸਟ ਚੰਡੀਗੜ੍ਹ 26 ਅਗਸਤ 2024 : ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵੱਲੋਂ 400 ਦੇ ਕਰੀਬ ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਕਰੀਬ 4 ਸਾਲਾਂ ਬਾਅਦ ਸਰਕਾਰ ਰੈਗੂਲਰ ਡਾਕਟਰਾਂ ਦੀ ਭਰਤੀ ਕਰ ਰਹੀ ਹੈ, ਇਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਕਿਰਿਆ ਬਾਬਾ ਫ਼ਰੀਦ ਯੂਨੀਵਰਸਿਟੀ ਰਾਹੀਂ ਚੱਲ ਰਹੀ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ....
ਚੰਡੀਗੜ੍ਹ, 26 ਅਗਸਤ 2024 : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਤੋਂ ਪਾਰਲੀਮੈਂਟ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਦਾਕਾਰਾ ਕੰਗਣਾ ਰਣੌਤ ਦੇ ਕਿਸਾਨ ਅੰਦੋਲਨ ਸੰਬੰਧੀ ਬਿਆਨ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕੰਗਣਾ ਰਣੌਤ ਵੱਲੋਂ ਅਜਿਹੀਆਂ ਫਾਲਤੂ ਗੱਲਾਂ ਕਰਨਾ ਅਫਸੋਸ ਦੀ ਗੱਲ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕੰਗਣਾ ਰਣੌਤ ਮਾਨਸਿਕ ਤੌਰ ‘ਤੇ ਪਰੇਸ਼ਾਨ ਹਨ ਅਤੇ ਉਨ੍ਹਾਂ ਨੂੰ ਇਲਾਜ ਦੀ ਲੋੜ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਕੰਗਣਾ ਰਣੌਤ....