ਚੰਡੀਗੜ੍ਹ

ਪੰਜਾਬ ਵਿੱਚ ਮੌਸਮ ਨੂੰ ਲੈ ਕੇ ਅਲਰਟ ਜਾਰੀ, 7 ਜ਼ਿਲ੍ਹਿਆਂ ਵਿੱਚ ਬਿਜਲੀ ਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ 
ਚੰਡੀਗੜ੍ਹ, 10 ਮਈ, 2025 : ਪੰਜਾਬ ਵਿੱਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਬਿਜਲੀ ਦੇ ਨਾਲ-ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ, ਚੰਡੀਗੜ੍ਹ ਨੇ ਇੱਕ ਭਵਿੱਖਬਾਣੀ ਜਾਰੀ ਕਰਦਿਆਂ ਕਿਹਾ ਹੈ ਕਿ ਅਗਲੇ ਕੁਝ ਘੰਟਿਆਂ ਵਿੱਚ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਮੌਸਮ ਵਿਗੜਨ ਵਾਲਾ ਹੈ। ਪੰਜਾਬ ਦੇ ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ....
ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ  : ਹਰਜੋਤ ਬੈਂਸ 
ਚੰਡੀਗੜ੍ਹ, 10 ਮਈ, 2025 : ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਰਾਜ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੁਰੱਖਿਆ, ਆਵਾਜਾਈ, ਜਾਂ ਨਿੱਜੀ ਕਾਰਨਾਂ ਕਰਕੇ ਜੇਕਰ ਕਿਸੇ ਵਿਦਿਆਰਥੀ ਨੂੰ ਕੈਂਪਸ ਛੱਡਣ ਵਿੱਚ ਅਸਮਰੱਥ ਜਾਂ ਇੱਛਾ ਨਹੀਂ ਹੈ ਤਾਂ ਉਸਨੂੰ ਕੈਂਪਸ ਛੱਡਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਸੰਸਥਾਵਾਂ ਨੂੰ ਆਖਰੀ ਵਿਦਿਆਰਥੀ ਦੇ ਬਚੇ ਰਹਿਣ ਤੱਕ ਭੋਜਨ, ਆਸਰਾ ਅਤੇ....
ਭਾਰਤੀਆਂ ਦੀ ਇੱਕਜੁਟਤਾ ਹੀ ਸਭ ਤੋਂ ਵੱਡੀ ਤਾਕਤ : ਹਰਚੰਦ ਬਰਸਟ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਹਰ ਨਾਗਰਿਕ ਦਾ ਫਰਜ਼ ਹੈ ਕਿ ਉਹ ਸੁਚੇਤ ਰਹੇ ਅਤੇ ਅਫਵਾਹਾਂ ਤੋਂ ਬਚੇ ਚੰਡੀਗੜ੍ਹ, 9 ਮਈ 2025 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸਾਰੇ ਭਾਰਤ ਵਾਸੀਆਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਕਿਉਂਕਿ ਜੋ ਸਾਡੇ ਗੁਆਂਢੀ ਮੁਲਕ ਪਾਕਿਸਤਾਨ ਨਾਲ ਤਣਾਅ ਵਾਲੇ ਹਾਲਾਤ ਬਣੇ ਹੋਏ ਹਨ, ਉਨ੍ਹਾਂ ਨੂੰ ਮੁੱਖ ਰੱਖ ਕੇ ਹਰ....
ਅਸੀਂ ਦੇਸ਼ ਹਿੱਤ ਲਈ ਸਰਕਾਰ ਦੇ ਨਾਲ ਹਾਂ, ਇਸ ਲਈ ਅਗਲੇ 15 ਦਿਨਾਂ ਦੇ ਪ੍ਰੋਗਰਾਮ ਰੱਦ ਕਰਦੇ ਹਾਂ : ਡੱਲੇਵਾਲ 
ਚੰਡੀਗੜ੍ਹ, 9 ਮਈ 2025 : ਪਹਿਲਗਾਮ ਹਮਲੇ ਦਾ ਬਦਲਾ ਲੈਣ ਲਈ ਸ਼ੁਰੂ ਕੀਤੇ ‘ਆਪਰੇਸ਼ਨ ਸਿੰਦੂਰ ‘ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅਪੂਰਨ ਹਾਲਾਤ ਬਣੇ ਹੋਏ। ਇਸ ਵਿਚਾਲੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦੇਸ਼ ‘ਚ ਬਣੇ ਜੰਗ ਵਰਗੇ ਹਾਲਾਤਾਂ ‘ਤੇ ਉਨ੍ਹਾਂ ਕਿਹਾ ਕਿ “ਅਸੀਂ ਦੇਸ਼ ਹਿੱਤ ਲਈ ਸਰਕਾਰ ਦੇ ਨਾਲ ਹਾਂ, ਇਸ ਲਈ ਅਗਲੇ 15 ਦਿਨਾਂ ਦੇ ਪ੍ਰੋਗਰਾਮ ਰੱਦ ਕਰਦੇ ਹਾਂ” ਦੱਸ ਦਈਏ ਕਿ ਪੰਜਾਬ ਸਰਕਾਰ ਵੀ ਹਰ ਸਥਿਤੀ ਨਾਲ ਨਜਿੱਠਣ ਲਈ ਐਕਸ਼ਨ ਮੋਡ ਵਿੱਚ ਆ....
ਪੰਜਾਬ ਦੇ ਮੰਤਰੀ ਐਮਰਜੈਂਸੀ ਸੇਵਾਵਾਂ ਦੀ ਕਰਨਗੇ ਸਮੀਖਿਆ, 10 ਮੰਤਰੀ ਸਰਹੱਦੀ ਇਲਾਕਿਆਂ ਲਈ ਹੋਣਗੇ ਰਵਾਨਾ
ਚੰਡੀਗੜ੍ਹ, 9 ਮਈ 2025 : ਭਾਰਤ-ਪਾਕਿਸਤਾਨ ਵਿਚਾਲੇ ਜਿਥੇ ਤਣਾਅ ਲਗਾਤਾਰ ਵੱਧਦਾ ਨਜ਼ਰ ਆ ਰਿਹਾ ਹੈ ਉਥੇ ਹੀ ਪੰਜਾਬ (Punjab) ਸਰਕਾਰ ਵੀ ਹਰ ਸਥਿਤੀ ਨਾਲ ਨਜਿੱਠਣ ਲਈ ਐਕਸ਼ਨ ਮੋਡ ਵਿੱਚ ਆ ਗਈ ਹੈ ਦੱਸ ਦਈਏ ਕਿ ਅੱਜ ਪੰਜਾਬ ਦੇ ਮੰਤਰੀ ਸਰਹੱਦੀ ਜ਼ਿਲ੍ਹਿਆਂ ਵਿਚ ਐਮਰਜੈਂਸੀ ਸੇਵਾਵਾਂ ਦਾ ਜਾਇਜ਼ਾ ਲੈਣਗੇ। ਓਨਾ ਵੱਲੋਂ ਹਸਪਤਾਲਾਂ, ਫਾਇਰ ਸਟੇਸ਼ਨਾਂ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਰਾਸ਼ਨ ਅਤੇ ਐਮਰਜੈਂਸੀ ਸੇਵਾਵਾਂ ਦੀ ਉਪਲਬਧਤਾ ਦੀ ਵੀ ਸਮੀਖਿਆ ਕੀਤੀ ਜਾਵੇਗੀ ਦੱਸ ਦਈਏ ਕਿ ਕੈਬਨਿਟ ਮੀਟਿੰਗ ਤੋਂ ਤੁਰੰਤ ਬਾਅਦ....
ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਅੱਤਵਾਦੀ ਕੈਂਪਾਂ ‘ਤੇ ਭਾਰਤੀ ਰੱਖਿਆ ਬਲਾਂ ਦੇ ਹਮਲੇ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 5 ਮਈ, 2025 : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਅੱਤਵਾਦੀ ਕੈਂਪਾਂ ‘ਤੇ ਭਾਰਤੀ ਰੱਖਿਆ ਬਲਾਂ ਵੱਲੋਂ ਕੀਤੇ ਗਏ ਸਟੀਕ ਹਮਲੇ ਦੀ ਸ਼ਲਾਘਾ ਕੀਤੀ। ਹਮਲੇ ਉੱਤੇ ਪ੍ਰਤੀਕਿਰਿਆ ਕਰਦੇ ਹੋਏ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਕਾਰਵਾਈ ਬਿਲਕੁਲ ਜਾਇਜ਼ ਸੀ, ਕਿਉਂਕਿ ਪਾਕਿਸਤਾਨ ਸਾਡੇ ਦੇਸ਼ ਵਿੱਚ ਅੱਤਵਾਦ ਨਿਰਯਾਤ ਕਰਨ ਤੋਂ ਪਿੱਛੇ ਨਹੀਂ ਹਟ ਰਿਹਾ ਸੀ।....
ਅੱਤਵਾਦ ਦੇ ਖਿਲਾਫ ਇਸ ਲੜ੍ਹਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ : ਮੁੱਖ ਮੰਤਰੀ ਮਾਨ 
ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਸਾਹਿਬ ਵਿੱਚ ਪਾਕਿਸਤਾਨ ਵੱਲੋਂ ਕੀਤੇ ਹਮਲੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 07 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਇੱਕ ਪੋਸਟ ਵਿੱਚ ਲਿਖਿਆ ਕਿ ਅੱਤਵਾਦ ਦੇ ਖਿਲਾਫ ਇਸ ਲੜ੍ਹਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਉਨ੍ਹਾਂ ਲਿਖਿਆ ਕਿ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ਤੇ ਸਾਨੂੰ ਮਾਣ ਹੈ। ਉਨ੍ਹਾਂ ਕਿਹਾ ਕਿ 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ....
ਸਿੱਖ ਹਮੇਸ਼ਾ ਦੇਸ਼ ਦੀ ਰਾਖੀ ਲਈ ਤਲਵਾਰ ਬਣਕੇ ਰਹੇ ਹਨ, ਅਤੇ ਬਣੇ ਰਹਿਣਗੇ : ਸੁਖਬੀਰ ਸਿੰਘ ਬਾਦਲ
ਕਸ਼ਮੀਰ ਦੇ ਪੂੰਛ ਇਲਾਕੇ ਵਿਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲਾ ਦੁਖਦਾਈ : ਸੁਖਬੀਰ ਸਿੰਘ ਬਾਦਲ ਚੰਡੀਗੜ, 07 ਮਈ 2025 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਨਾਅ ਤੋਂ ਬਾਅਦ ਕਸ਼ਮੀਰ ਦੇ ਪੂੰਛ ਇਲਾਕੇ ਵਿਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਸ਼ਮੀਰ ਅੰਦਰ ਹਮਲੇ ਦੌਰਾਨ ਮਾਰੇ ਗਏ ਚਾਰ ਗੁਰਸਿੱਖ, ਜਿਨ੍ਹਾਂ ਵਿੱਚ ਭਾਈ ਅਮਰੀਕ ਸਿੰਘ ਜੀ (ਇੱਕ ਰਾਗੀ ਸਿੰਘ), ਭਾਈ....
ਰਾਹੁਲ ਗਾਂਧੀ ਵੱਲੋਂ 1984 ਦੇ ਸਿੱਖ ਕਤਲੇਆਮ ਲਈ ਮਾਫ਼ੀ ਨਾ ਮੰਗਣਾ ਬੇਹੱਦ ਨਿੰਦਣਯੋਗ : ਹਰਸਿਮਰਤ ਬਾਦਲ
ਚੰਡੀਗੜ੍ਹ, 5 ਮਈ, 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਅਤੇ ਕਾਂਗਰਸ ਵੱਲੋਂ ਕਰਵਾਏ 1984 ਦੇ ਸਿੱਖ ਕਤਲੇਆਮ ਦੀ ਮੁਆਫੀ ਨਾ ਮੰਗਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਐਮਪੀ ਹਰਸਿਮਰਤ ਕੌਰ ਨੇ ਕਿਹਾ ਕਿ ਇਹ ਜਾਣਦੇ ਹੋਏ ਵੀ ਕਿ ਉਹਨਾਂ ਦੀ ਦਾਦੀ ਨੇ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੇ ਹੁਕਮ ਦਿੱਤੇ ਅਤੇ ਉਹਨਾਂ ਦੇ ਪਿਤਾ ਦੇ ਚੇਲਿਆਂ ਨੇ ਦਿੱਲੀ ਦੀਆਂ ਸੜਕਾਂ....
ਮੌਸਮ ਵਿਭਾਗ ਵੱਲੋਂ 16 ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ
ਚੰਡੀਗੜ੍ਹ, 04 ਮਈ 2025 : ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਫਿਰ ਵੀ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਰਿਹਾ। ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ, ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਗਏ ਹਨ। ਅਗਲੇ 6 ਦਿਨਾਂ ਤੱਕ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਚੇਤਾਵਨੀ ਦੇ ਅਨੁਸਾਰ, ਪੰਜਾਬ ਦੇ ਕਈ ਜ਼ਿਲ੍ਹਿਆਂ....
ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੀ ਮੀਟਿੰਗ ‘ਚ ਹਿੱਸਾ ਨਹੀਂ ਲਵੇਗੀ ਪੰਜਾਬ ਸਰਕਾਰ
ਚੰਡੀਗੜ੍ਹ, 3 ਮਈ 2025 : ਪੰਜਾਬ ਸਰਕਾਰ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੀ ਅੱਜ ਦੀ ਮੀਟਿੰਗ ਵਿੱਚ ਹਿੱਸਾ ਨਹੀਂ ਲਵੇਗੀ। ਕੇਂਦਰੀ ਗ੍ਰਹਿ ਸਕੱਤਰ ਨੇ ਬੀਬੀਐਮਬੀ ਨੂੰ ਕੱਲ੍ਹ ਦਿੱਲੀ ਵਿੱਚ ਇੱਕ ਤੁਰੰਤ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ ਸਨ ਤਾਂ ਜੋ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਫੈਸਲੇ ਨੂੰ ਲਾਗੂ ਕਰਨ ‘ਤੇ ਵਿਚਾਰ ਕੀਤਾ ਜਾ ਸਕੇ। ਇਹ ਮੀਟਿੰਗ ਅੱਜ ਸ਼ਾਮ 5 ਵਜੇ ਬੀਬੀਐਮਬੀ ਹੈੱਡਕੁਆਰਟਰ ਵਿਖੇ ਹੋਣੀ ਹੈ। ਪੰਜਾਬ ਸਰਕਾਰ ਨੇ ਮੀਟਿੰਗ ਤੋਂ ਠੀਕ ਪਹਿਲਾਂ ਬੀਬੀਐਮਬੀ ਨੂੰ....
ਪਾਣੀ ਪੰਜਾਬ ਦੀ ਇਕੱਲੇ ਦੀ ਜਾਇਦਾਦ ਨਹੀਂ ਹੈ, ਇਹ ਪੂਰੇ ਦੇਸ਼ ਦੀ ਹੈ : ਮੁੱਖ ਮੰਤਰੀ ਸੈਣੀ 
ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਮਾਨ ਸਰਕਾਰ ਨੇ ਗੈਰ-ਸੰਵਿਧਾਨਕ ਪਾਣੀ ਰੋਕਿਆ ਚੰਡੀਗੜ੍ਹ, 3 ਮਈ, 2025 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੱਲ ਰਹੇ ਪਾਣੀ ਸੰਕਟ 'ਤੇ ਸਰਬ-ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਬੋਲਿਆ, ਉਨ੍ਹਾਂ 'ਤੇ ਹਰਿਆਣਾ ਦੀ ਪਾਣੀ ਸਪਲਾਈ ਨੂੰ "ਗੈਰ-ਸੰਵਿਧਾਨਕ" ਤਰੀਕੇ ਨਾਲ ਰੋਕਣ ਦਾ ਦੋਸ਼ ਲਗਾਇਆ। ਸੈਣੀ ਨੇ ਜ਼ੋਰ ਦੇ ਕੇ ਕਿਹਾ ਪਾਣੀ ਪੰਜਾਬ ਦੀ ਇਕੱਲੇ ਦੀ....
ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪਨਸਪ ਦਾ ਜਨਰਲ ਮੈਨੇਜਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 02 ਮਈ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਨਸਪ ਦੇ ਜਨਰਲ ਮੈਨੇਜਰ ਅਜੀਤ ਪਾਲ ਸਿੰਘ ਸੈਣੀ, ਜਿਸ ਕੋਲ ਖਰੀਦ, ਸਟੋਰੇਜ, ਵਪਾਰਕ, ਨਿਰਮਾਣ ਅਤੇ ਮੁੱਖ ਵਿਜੀਲੈਂਸ ਅਧਿਕਾਰੀ (ਸੀਵੀਓ) ਦਾ ਵੀ ਚਾਰਜ ਹੈ , ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਫਿਰੋਜ਼ਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ....
ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਨੇਤਾਵਾਂ ਨੂੰ ਨਸੀਅਤ, ਪਾਣੀ 'ਤੇ ਘਟੀਆ ਸਿਆਸਤ ਨਾ ਕਰੋ 
ਹਰਿਆਣਾ ਦਾ ਮੁਖੀਆ ਹੋਣ ਦੇ ਨਾਤੇ ਗਾਰੰਟੀ ਦਿੰਦਾ ਹਾਂ, ਜੇਕਰ ਪੰਜਾਬ ਦੇ ਲੋਕਾਂ ਨੂੰ ਪੀਣ ਦੇ ਪਾਣੀ ਦੀ ਜਰੂਰਤ ਪੈਂਦੀ ਹੈ ਤਾਂ ਅਸੀਂ ਆਪਣੀ ਜਮੀਨ ਦਾ ਪਾਣੀ ਪੰਜਾਬ ਨੂੰ ਦਵਾਂਗੇ : ਨਾਇਬ ਸਿੰਘ ਸੈਣੀ ਚੰਡੀਗੜ੍ਹ, 2 ਮਈ 2025 : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜਲ੍ਹ ਵੰਡ ਦੇ ਸਬੰਧ ਵਿੱਚ ਪ੍ਰਤੀਕ੍ਰਿਆ ਦਿੰਦੇ ਹੋਏ ਪੰਜਾਬ ਦੇ ਨੇਤਾਵਾਂ ਨੂੰ ਨਸੀਅਤ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾ ਦੀ ਘਟੀਆ ਸਿਆਸਤ ਨਾ ਕਰਨ, ਇਹ ਗੁਰੂਆਂ ਦੀ ਧਰਤੀ ਹੈ ਅਤੇ ਅਸੀਂ ਗੁਰੂਆਂ ਨੂੰ ਪ੍ਰਣਾਮ ਕਰਦੇ....
ਪੰਜਾਬ ਦੇ ਜਲ ਸਰੋਤਾਂ ਦੀ ਲੁੱਟ ਬਰਦਾਸ਼ਤ ਨਹੀਂ : ਅਕਾਲੀ ਦਲ 
ਕੇਂਦਰ ਸਰਕਾਰ ਵੱਲੋਂ ਬੀ ਬੀ ਐਮ ਬੀ ਦੇ ਪੁਨਰਗਠਨ ਨੂੰ ਅਦਾਲਤ ਵਿਚ ਚੁਣੌਤੀ ਦੇਣ ਦੀ ਕੀਤੀ ਵਕਾਲਤ ਚੰਡੀਗੜ੍ਹ, 2 ਮਈ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਪਸ਼ਟ ਕਿਹਾ ਕਿ ਉਹ ਪੰਜਾਬ ਦੇ ਜਲ ਸਰੋਤਾਂ ਦੀ ਲੁੱਟ ਬਰਦਾਸ਼ਤ ਨਹੀਂ ਕਰੇਗਾ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣ ਦਾ ਫੈਸਲਾ ਸੰਘੀ ਢਾਂਚੇ ਲਈ ਵੱਡਾ ਝਟਕਾ ਹੈ ਅਤੇ ਇਹ ਤੁਰੰਤ ਮਨਸੂਖ ਹੋਣਾ ਚਾਹੀਦਾ ਹੈ। ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਡਾ. ਦਲਜੀਤ ਸਿੰਘ ਚੀਮਾ, ਜਿਹਨਾਂ ਨੇ ਪਾਣੀਆਂ....