ਚੰਡੀਗੜ੍ਹ

ਮੈਂ ਹਮੇਸ਼ਾ ਪਰਿਵਾਰ ਅਤੇ ਪੰਥ ਵਿੱਚੋਂ ਪੰਥ ਦੀ ਹੀ ਚੋਣ ਕਰਾਂਗਾ : ਅੰਮ੍ਰਿਤਪਾਲ 
ਚੰਡੀਗੜ੍ਹ , 7 ਜੁਲਾਈ 2024 : ਡਿਬਰੂਗੜ੍ਹ ਜੇਲ ‘ਚ ਬੰਦ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਕਿ ਉਹ ਪੰਥ ਅਤੇ ਪਰਿਵਾਰ ‘ਚੋਂ ਪੰਥ ਦੀ ਚੋਣ ਕਰਨਗੇ। ਉਨ੍ਹਾਂ ਲਿਖਿਆ ਕਿ ਅੱਜ ਜਦੋਂ ਮੈਨੂੰ ਮਾਂ ਵੱਲੋਂ ਕੱਲ੍ਹ ਦਿੱਤੇ ਬਿਆਨ ਬਾਰੇ ਪਤਾ ਲੱਗਾ ਤਾਂ ਮੈਨੂੰ ਬਹੁਤ ਦੁੱਖ ਹੋਇਆ ਕਿ ਉਨ੍ਹਾਂ ਵੱਲੋਂ ਅਜਿਹਾ ਬਿਆਨ ਨਹੀਂ ਆਉਣਾ ਚਾਹੀਦਾ ਸੀ। ਅੰਮ੍ਰਿਤਪਾਲ ਸਿੰਘ ਨੇ ਐਕਸ ‘ਤੇ ਪੋਸਟ ਕਰਦਿਆਂ ਕਿਹਾ ਕਿ ਅੱਜ ਜਦੋਂ ਮੈਨੂੰ ਮਾਤਾ ਜੀ....
ਵੜਿੰਗ ਅਤੇ ਰੰਧਾਵਾ ਨੂੰ ਪੰਜਾਬ 'ਚ ਸਰਕਾਰੀ ਘਰ ਖਾਲੀ ਕਰਨ ਦਾ ਹੁਕਮ ਜਾਰੀ
ਦੋਵਾਂ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਸੀ ਅਸਤੀਫਾ ਚੰਡੀਗੜ੍ਹ, 5 ਜੁਲਾਈ 2024 : ਪੰਜਾਬ ਵਿਧਾਨ ਸਭਾ ਨੇ ਨਵੇਂ ਚੁਣੇ ਸੰਸਦ ਮੈਂਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਵਿੰਦਰ ਸਿੰਘ ਰੰਧਾਵਾ ਨੂੰ ਵਿਧਾਇਕਾਂ ਵਜੋਂ ਅਲਾਟ ਕੀਤੀਆਂ ਨਿਵਾਸਾਂ ਨੂੰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਨਿਯਮਾਂ ਅਨੁਸਾਰ 20 ਜੂਨ ਨੂੰ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਘਰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਹਾਲਾਂਕਿ, ਉਹ ਅਜੇ ਵੀ ਨਿਰਧਾਰਤ ਸਮੇਂ ਦੀ ਮਿਆਦ ਤੋਂ ਬਾਅਦ ਕੁਝ ਸਮੇਂ ਲਈ ਰਿਹਾਇਸ਼ ਰੱਖ....
ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਕਰਮਚਾਰੀਆਂ ਨੂੰ 5 ਸਪੈਸ਼ਲ ਕੈਜੂਅਲ ਲੀਵ ਦੇਣ ਦਾ ਫ਼ੈਸਲਾ
ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਕਰਮਚਾਰੀਆਂ ਨੂੰ ਅਪੰਗਤਾ ਸਬੰਧੀ ਸਮਰਥਾ ਵਿਕਾਸ ਸਬੰਧੀ ਵਰਕਸ਼ਾਪਾਂ /ਸੈਮੀਨਾਰਾਂ ਵਿੱਚ ਸ਼ਾਮਲ ਹੋਣ ਲਈ 5 ਸਪੈਸ਼ਲ ਕੈਜੂਅਲ ਲੀਵ ਦੇਣ ਦਾ ਫ਼ੈਸਲਾ ਚੰਡੀਗੜ੍ਹ, 5 ਜੁਲਾਈ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਦਿਵਿਆਂਗਜਨ ਕਰਮਚਾਰੀਆਂ ਦੀ ਭਲਾਈ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਅਹਿਮ ਫ਼ੈਸਲਾ ਲੈਂਦਿਆਂ ਦਿਵਿਆਂਗਜਨਾਂ ਨੂੰ ਅਪੰਗਤਾ ਸਬੰਧੀ ਸਮਰਥਾ ਵਿਕਾਸ ਸਬੰਧੀ ਵਰਕਸ਼ਾਪਾਂ /ਸੈਮੀਨਾਰਾਂ ਵਿੱਚ ਸ਼ਾਮਲ ਹੋਣ ਲਈ 5....
ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ 'ਚ ਗੜਬੜੀ ਮਾਮਲੇ 'ਚ ਪੰਜਾਬ ਸਕੂਲ ਬੋਰਡ ਦੇ 3 ਕਰਮਚਾਰੀ ਮੁਅੱਤਲ
ਚੰਡੀਗੜ੍ਹ, 5 ਜੁਲਾਈ 2024 : ਪੰਜਾਬ ਫਾਰਮੇਸੀ ਕੌਂਸਲ ਵੱਲੋਂ ਮਿਤੀ 04.04.2024 ਦੇ ਪੱਤਰ ਰਾਹੀਂ ਬੋਰਡ ਦਫ਼ਤਰ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਉਹਨਾਂ ਵੱਲੋਂ ਦੋ ਉਮੀਦਵਾਰਾਂ ਦੇ ਸਰਟੀਫਿਕੇਟ ਵੈਰੀਫਾਈ ਕਰਨ ਲਈ ਬੋਰਡ ਨੂੰ ਸਾਲ 2023 ਵਿਚ ਭੇਜੇ ਗਏ ਸਨ। ਬੋਰਡ ਵੱਲੋਂ ਇਹਨਾਂ ਉਮੀਦਵਾਰਾਂ ਦੇ ਸਰਟੀਫਿਕੇਟਾਂ ਦੀ ਵੈਰੀਫਿਕੇਸ਼ਨ ਦੀਆਂ ਵੱਖ-ਵੱਖ ਸਮੇਂ ਤੇ ਦੋ ਰਿਪੋਰਟਾਂ ਭੇਜੀਆਂ ਗਈਆਂ, ਜਿਸ ਅਨੁਸਾਰ ਪਹਿਲੀ ਵਾਰ ਸਰਟੀਫਿਕੇਟਾਂ ਨੂੰ ਸਹੀ ਦੱਸਿਆ ਗਿਆ ਅਤੇ ਦੂਜੀ ਰਿਪੋਰਟ ਵਿੱਚ ਸਰਟੀਫਿਕੇਟ ਜਾਅਲੀ ਹੋਣ....
ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਬਰਨਾਲਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਦਿੱਤਾ ਲਾਭ ਚੰਡੀਗੜ੍ਹ, 5 ਜੁਲਾਈ 2024 : ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ।....
ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ਨਾਲ਼ ਮਿਲੀ ਪੈਰੋਲ, ਲੋਕ ਸਭਾ ਸਪੀਕਰ ਦੇ ਸਾਹਮਣੇ ਚੁੱਕਣਗੇ ਸਹੁੰ 
ਚੰਡੀਗੜ੍ਹ, 4 ਜੁਲਾਈ 2024 : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲ ਗਈ ਹੈ। ਅੰਮ੍ਰਿਤਪਾਲ ਨੂੰ 5 ਜੁਲਾਈ ਤੋਂ 9 ਜੁਲਾਈ ਤੱਕ ਪੈਰੋਲ ਮਿਲੀ ਹੈ। ਅੰਮ੍ਰਿਤਪਾਲ 5 ਜੁਲਾਈ ਨੂੰ ਸਹੁੰ ਚੁੱਕਣਗੇ। ਉਹ ਡਿਬਰੂਗੜ੍ਹ ਜੇਲ੍ਹ ਤੋਂ ਸਿੱਧੇ ਸੰਸਦ ਜਾਣਗੇ ਅਤੇ ਉੱਥੇ ਲੋਕ ਸਭਾ ਸਪੀਕਰ ਓਮ ਬਿਰਲਾ ਦੇ ਸਾਹਮਣੇ ਸਹੁੰ ਚੁੱਕਣਗੇ। ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਤਾਂ ਮਿਲ ਗਈ ਹੈ ਪਰ ਇਹ ਇਹ ਪੈਰੋਲ ਕੁਝ ਸ਼ਰਤਾਂ ਨਾਲ....
ਵਿਜੀਲੈਂਸ ਬਿਊਰੋ ਨੇ ਪਟਵਾਰੀ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ 
ਚੰਡੀਗੜ੍ਹ, 03 ਜੁਲਾਈ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਦੌਲਤਪੁਰ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਜਗਜੀਤ ਸਿੰਘ ਵਾਸੀ ਪਿੰਡ ਢੱਕੀ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ....
ਓ.ਟੀ.ਐੱਸ.-3 ਦੀ ਮਿਆਦ ਵਧਾਈ, ਲੋਕ 16 ਅਗਸਤ ਤੱਕ ਲਾਭ ਲੈ ਸਕਣਗੇ : ਵਿੱਤ ਮੰਤਰੀ ਚੀਮਾ
ਜਲੰਧਰ, 03 ਜੁਲਾਈ 2024 : ਪੰਜਾਬ ਸਰਕਾਰ ਨੇ ਗੁਡਜ਼ ਐਂਡ ਸਰਵਿਸ ਟੈਕਸ ਦੇ ਪਹਿਲਾਂ ਹੀ ਬਕਾਇਆ ਪਏ ਮਾਮਲਿਆਂ ਦੇ ਨਿਪਟਾਰੇ ਲਈ ਲਾਗੂ ਕੀਤੀ ਓ.ਟੀ.ਐੱਸ.-3 ਦੀ ਮਿਆਦ ਇੱਕ ਵਾਰ ਫਿਰ ਵਧਾ ਦਿੱਤੀ ਹੈ। ਹੁਣ ਲੋਕ 16 ਅਗਸਤ ਤੱਕ ਇਸ ਦਾ ਲਾਭ ਲੈ ਸਕਣਗੇ। ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਪੰਜਾਬ ਭਵਨ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਵੰਬਰ 2023 ਵਿੱਚ ਓਟੀਐਸ-3 ਲਾਂਚ ਕੀਤਾ ਸੀ। ਜਿਸ ਨੂੰ ਚੰਗਾ ਹੁੰਗਾਰਾ ਮਿਲਿਆ ਹੈ। ਸਕੀਮ....
ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਵਿਅਕਤੀਆਂ ਨੇ ਧੋਖੇ ਨਾਲ ਬਹੁਤ ਲੋਕਾਂ ਨੂੰ ਕੰਬੋਡੀਆ ਭੇਜਿਆ, ਜਿੱਥੇ ਉਹ ਜ਼ਬਰਨ ਸਾਈਬਰ ਗੁਲਾਮੀ ਦੇ ਹੋ ਰਹੇ ਹਨ ਸ਼ਿਕਾਰ : ਡੀਜੀਪੀ ਗੌਰਵ ਯਾਦਵ ਅਜਿਹੇ ਹੋਰ ਟਰੈਵਲ ਏਜੰਟਾਂ ਦੀ ਪਛਾਣ ਕਰਨ ਲਈ ਕੀਤੀ ਜਾ ਰਹੀ ਹੈ ਹੋਰ ਤਫ਼ਤੀਸ਼ : ਏਡੀਜੀਪੀ ਵੀ. ਨੀਰਜਾ ਵਿਦੇਸ਼ਾਂ ਵਿੱਚ ਵਧੀਆ ਨੌਕਰੀਆਂ ਦਾ ਝਾਂਸਾ ਦੇਣ ਵਾਲੇ ਟਰੈਵਲ ਏਜੰਟਾਂ ਤੋਂ ਰਹੋ ਸਾਵਧਾਨ : ਏਡੀਜੀਪੀ ਸਾਈਬਰ ਕ੍ਰਾਈਮ....
ਸੁਖਬੀਰ ਬਾਦਲ ਦੀ ਅਗਵਾਈ "ਤੇ ਪ੍ਰਗਟਾਏ ਗਏ ਭਰੋਸੇ ਨੇ ਸਾਬਿਤ ਕਰ ਦਿੱਤਾ ਕਿ ਸ਼੍ਰੋਮਣੀ ਕਮੇਟੀ "ਤੇ ਬਾਦਲ ਪਰਿਵਾਰ ਦਾ ਹੀ ਕੰਟਰੋਲ: ਸੁਖਦੇਵ ਢੀਂਡਸਾ
ਚੰਡੀਗੜ੍ਹ, 3 ਜੁਲਾਈ 2024 : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪ੍ਰਗਟਾਏ ਗਏ ਵਿਸ਼ਵਾਸ ਨੇ ਇਕ ਗੱਲ ਪੂਰੀ ਤਰ੍ਹਾਂ ਨਾਲ ਸਾਬਿਤ ਕਰ ਦਿੱਤੀ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਸਮੁੱਚੀ ਸਿੱਖ ਕੌਮ ਜੋ ਸ਼੍ਰੋਮਣੀ ਕਮੇਟੀ "ਤੇ ਬਾਦਲ ਪਰਿਵਾਰ ਦਾ ਕਬਜ਼ਾ ਹੋਣ ਦੀ ਗੱਲ ਆਖ ਰਹੀ ਹੈ ਉਹ ਪੂਰੀ ਤਰ੍ਹਾਂ ਨਾਲ ਸੱਚ ਹੈ। ਸੁਖਦੇਵ ਢੀਂਡਸਾ ਨੇ ਇਥੇ ਜਾਰੀ....
ਕੰਗਣਾ ਦੇ ਥੱਪੜ ਮਾਰਨ ਵਾਲੀ CISF ਮਹਿਲਾ ਜਵਾਨ ਦਾ ਤਬਾਦਲਾ, ਤੁਰੰਤ ਬੈਂਗਲੁਰੂ ‘ਚ ਜੁਆਇਨ ਕਰਨ ਦੇ ਹੁਕਮ
ਚੰਡੀਗੜ੍ਹ, 03 ਜੁਲਾਈ 2024 : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਦੀ ਐਮਪੀ ਕੰਗਨਾ ਰਨੌਤ ਦੇ ਥੱਪੜ ਮਾਰਨ ਵਾਲੀ CISF ਕਾਂਸਟੇਬਲ ਕੁਲਵਿੰਦਰ ਕੌਰ ਨੂੰ ਨੌਕਰੀ ਤੇ ਮੁੜ ਬਹਾਲ ਕਰ ਦਿੱਤਾ ਗਿਆ ਹੈ। ਕੁਲਵਿੰਦਰ ਕੌਰ ਦਾ ਤਬਾਦਲਾ ਚੰਡੀਗੜ੍ਹ ਤੋਂ ਬੈਂਗਲੌਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਸ ਨੂੰ ਤੁਰੰਤ ਡਿਊਟੀ ਜੁਆਇਨ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ, CISF ਮਹਿਲਾ ਜਵਾਨ ਕਿਸਾਨੀ ਸੰਘਰਸ਼ ਦੌਰਾਨ ਕੰਗਨਾ ਰਨੌਤ ਤੇ ਬਿਆਨਾ ਕਰਕੇ ਗੁੱਸੇ ਵਿੱਚ ਸੀ। ਜਿਸ ਕਾਰਨ ਉਸ ਨੇ....
Punjab Image
ਵਿਜੀਲੈਂਸ ਬਿਊਰੋ ਵੱਲੋਂ 2,70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏਐਸਆਈ. ਤੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ 
ਚੰਡੀਗੜ੍ਹ 2 ਜੁਲਾਈ 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਲੁਧਿਆਣਾ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਵਿਖੇ ਸਥਿਤ ਤਾਜ ਹੋਟਲ ਦੇ ਮਾਲਕ....
ਅਸੀਂ ਪੰਜਾਬ ਦਾ ਪਾਣੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵਾਂਗੇ : ਹਰਸਿਮਰਤ ਕੌਰ ਬਾਦਲ
ਚੰਡੀਗੜ੍ਹ, 2 ਜੁਲਾਈ 2024 : ਬਠਿੰਡਾ ਸੀਟ ਤੋਂ ਚੌਥੀ ਬਾਰ ਸੰਸਦ ਬਣੇ ਬੀਬਾ ਹਰਸਿਮਰਤ ਕੌਰ ਬਾਦਲ ਨੇ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸਤਵੇਂ ਦਿਨ ਪੰਜਾਬ ਦੇ ਕਈ ਭੱਖਵੇ ਮੁੱਦਿਆਂ ਤੇ ਆਪਣੇ ਵਿਚਾਰ ਰੱਖੇ। ਹਰਸਿਮਰਤ ਕੌਰ ਨੇ ਇਸ ਦੌਰਾਨ ਨੇ ਕੇਂਦਰ ਤੇ ਸਰਕਾਰਾਂ ਨੂੰ ਘੇਰਿਆ ਫਿਰ ਭਾਵੇਂ ਉਹ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇਂ ਜਾਂ ਕੇਂਦਰ ਦੀ ਭਾਜਪਾ ਸਰਕਾਰ। ਹਰਸਿਮਰਤ ਨੇ ਪਾਣੀ, ਨਸ਼ਾ, ਅਸਲੇ ਪੰਥਕ ਵਰਗ੍ਹੇ ਮੁੱਦਿਆਂ ਤੇ ਖੁੱਲ੍ਹ ਕੇ ਗੱਲ ਕੀਤੀ। ਨਾਲ ਹੀ ਉਨ੍ਹਾਂ ਦੇ ਅੰਮ੍ਰਿਤਪਾਲ ਦੀ....
ਪੰਜਾਬ ਏ.ਆਈ.ਐਫ ਸਕੀਮ ਅਧੀਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਸ਼ ਵਿੱਚੋਂ ਮੋਹਰੀ
ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇਣ ਵਾਲੇ ਦੇਸ਼ ਦੇ ਚੋਟੀ ਦੇ ਦਸ ਜ਼ਿਲ੍ਹਿਆਂ ਵਿੱਚ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ ਸੂਬੇ ਨੇ ਕਿਸਾਨ ਭਲਾਈ ਲਈ 14199 ਅਹਿਮ ਪ੍ਰਾਜੈਕਟਾਂ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ, 2 ਜੁਲਾਈ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਨੂੰ ਉਤਸ਼ਾਹਿਤ ਕਰਨ ਵਿੱਚ ਲਗਾਤਾਰ ਮਿਸਾਲੀ ਕਦਮ ਚੁੱਕ ਰਹੀ ਹੈ। ਸੂਬੇ ਨੇ ਏ.ਆਈ.ਐਫ. ਸਕੀਮ ਅਧੀਨ ਸਭ ਤੋਂ ਵੱਧ ਪ੍ਰਵਾਨਿਤ ਪ੍ਰਾਜੈਕਟਾਂ....
ਰਾਜਾ ਵੜਿੰਗ ਨੇ ਸੰਸਦ ਦੇ ਵਿੱਚ ਮੂਸੇਵਾਲੇ ਦੇ ਕਤਲ ਦਾ ਚੁੱਕਿਆ ਮੁੱਦਾ, ਪਿਤਾ ਬਲਕੌਰ ਸਿੰਘ ਨੇ ਕੀਤਾ ਧੰਨਵਾਦ
ਚੰਡੀਗੜ੍ਹ 2 ਜੁਲਾਈ 2024 : ਲੁਧਿਆਣਾ ਤੋਂ ਲੋਕ ਸਭਾ ਦੇ ਸਾਂਸਦ ਰਾਜਾ ਵੜਿੰਗ ਵੱਲੋਂ ਸਦਨ ਵਿੱਚ ਸਿੱਧੂ ਮੂਸੇ ਵਾਲੇ ਦੇ ਕਤਲ ਦਾ ਮੁੱਦਾ ਚੁੱਕਿਆ ਗਿਆ। ਇਸਤੇ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਰਾਜਾ ਵੜਿੰਗ ਦਾ ਧੰਨਵਾਦ ਕੀਤਾ ਹੈ। ਬਲਕੌਰ ਸਿੰਘ ਨੇ ਕਿਹਾ ਕਿ, ਮੇਰੇ ਮਨ ਨੂੰ ਸ਼ਾਂਤੀ ਮਿਲੀ ਹੈ ਅਤੇ ਮੈਨੂੰ ਉਮੀਦ ਹੈ ਕਿ ਨਿਆ ਜਰੂਰ ਮਿਲੇਗਾ। ਜ਼ਿਕਰਯੋਗ ਹੈ ਕਿ, ਰਾਜਾ ਵੜਿੰਗ ਨੇ ਸੰਸਦ ਦੇ ਵਿੱਚ ਮੂਸੇਵਾਲੇ ਦੇ ਕਤਲ ਦਾ ਮੁੱਦਾ ਚੁੱਕਦਿਆਂ ਇਹ ਗੱਲ ਕਹੀ ਸੀ....