ਚੰਡੀਗੜ੍ਹ

ਆਪ ਸਰਕਾਰ ਨਸ਼ਿਆਂ ਨਾਲ ਹੋਈਆਂ ਮੌਤਾਂ ਬਾਰੇ ਜਵਾਬ ਦੇਵੇ : ਮਹੇਸ਼ਇੰਦਰ ਸਿੰਘ ਗਰੇਵਾਲ
ਕਾਂਗਰਸ, ਆਪ ਨੇ ਇਕ ਦੂਜੇ ਦੇ ਗੁਨਾਹਾਂ ’ਤੇ ਪਰਦਾ ਪਾਉਣ ਵਾਸਤੇ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਦੀ ਮੁਹਿੰਮ ਚਲਾਈ ਚੰਡੀਗੜ੍ਹ, 17 ਜੂਨ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਪ ਸਰਕਾਰ ਨੂੰ ਆਖਿਆ ਕਿ ਉਹ ਸੂਬੇ ਵਿਚ ਸਰਕਾਰੀ ਪੁਸ਼ਤ ਪਨਾਹੀ ਹੇਠ ਚਲ ਰਹੇ ਵੱਡੇ ਨਸ਼ਿਆਂ ਦੇ ਘੁਟਾਲੇ ਦੇ ਦੋਸ਼ਾਂ ਬਾਰੇ ਸਪਸ਼ਟੀਕਰਨ ਦੇਵੇ। ਪਾਰਟੀ ਨੇ ਕਿਹਾ ਕਿ ਆਪ ਸਰਕਾਰ ਨੂੰ ਪੰਜਾਬ ਵਿਚ ਨਸ਼ਾ ਤਸਕਰੀ ਦੀ ਪੁਸ਼ਤਪਨਾਹੀ ਬਾਰੇ ਸਾਰੇ ਸਵਾਲਾਂ ਦੇ ਜਵਾਬ ਦੇਣੇਪੈਣਗੇ। ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਭਗਵੰਤ ਮਾਨ....
ਅਕਾਲੀ ਦਲ ਨੇ ਕਾਂਗਰਸ ਅਤੇ ‘ਆਪ’ ਨਾਲ ਗੁਪਤ ਸਮਝੌਤਾ ਕਰਕੇ ਆਪਣੇ ਉਮੀਦਵਾਰਾਂ ਦੀ ਬਲੀ ਦਿੱਤੀ ਹੈ : ਸੁਨੀਲ ਜਾਖੜ 
ਮਾਨ ਦੇ ਹੱਥਾਂ 'ਚੋਂ ਜਲਦ ਹੀ ਖੋਹੀ ਜਾਵੇਗੀ ਮੁੱਖ ਮੰਤਰੀ ਦੀ ਸ਼ਾਹੀ ਕੁਰਸੀ : ਜਾਖੜ ਚੰਡੀਗੜ੍ਹ, 15 ਜੂਨ 2024 : ਚੰਡੀਗੜ੍ਹ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪੰਜਾਬ ਸੂਬਾ ਦਫਤਰ ਵਿਖੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਆਪਣੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਇਸ ਮੌਕੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਪਾਰਟੀ ਨੇ ਆਮ ਚੋਣਾਂ ਵਿੱਚ "ਬਿਹਤਰ" ਪ੍ਰਦਰਸ਼ਨ ਕੀਤਾ, ਪਰ ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ "ਬਿਹਤਰ ਹੋਣਾ ਕਾਫ਼ੀ ਨਹੀਂ ਹੈ। ਸੁਨੀਲ....
ਸਰਕਾਰ ਵੱਲੋਂ ਪੰਜਾਬ ‘ਚ ਬਿਜਲੀ ਦਰਾਂ ‘ਚ ਕੀਤਾ ਵਾਧਾ ਗਰੀਬ ਅਤੇ ਇੰਡਸਟਰੀ ਵਿਰੋਧੀ ਹੈ : ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ, 15 ਜੂਨ 2024 : ਸਰਕਾਰ ਵੱਲੋਂ ਪੰਜਾਬ ‘ਚ ਬਿਜਲੀ ਦਰਾਂ ‘ਚ ਕੀਤੇ ਵਾਧੇ ਦੇ ਮੱਦੇਨਜ਼ਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪ ਸਰਕਾਰ ‘ਤੇ ਪੰਜਾਬੀਆਂ ਦੀ ਜੇਬ ‘ਚ ਮੋਰੀ ਕਰਨ ਦਾ ਦੋਸ਼ ਲਾਇਆ। ਬਾਜਵਾ ਨੇ ਕਿਹਾ ਕਿ ਆਪ ਸਰਕਾਰ ਨੇ ਬਹੁਤ ਚਲਾਕੀ ਨਾਲ ਖੇਡਿਆ। ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਤੁਰੰਤ ਬਾਅਦ ਝਾੜੂ ਪਾਰਟੀ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ 10 ਤੋਂ 12 ਪੈਸੇ ਅਤੇ ਉਦਯੋਗ ਲਈ 15 ਪੈਸੇ ਦਾ ਵਾਧਾ ਕੀਤਾ। ਪਿਛਲੇ ਸਾਲ ਜਲੰਧਰ ਲੋਕ ਸਭਾ ਹਲਕੇ ਦੀ....
ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ, ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ
ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ ਸ਼ਾਮਲ ਅਮਨ ਅਰੋੜਾ ਨੇ ਦੋਵਾਂ ਅਫ਼ਸਰਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ ਚੰਡੀਗੜ੍ਹ, 15 ਜੂਨ 2024 : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਵਾਰ ਫੇਰ ਸਫ਼ਲਤਾ ਦੇ ਝੰਡੇ ਗੱਡੇ ਹਨ। ਇਸ ਵੱਕਾਰੀ ਸੰਸਥਾ ਦੀਆਂ ਦੋ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ....
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਾਰਟੀ ਦੀ ਮਜ਼ਬੂਤੀ ਵਾਸਤੇ ਬੁੱਧੀਜੀਵੀਆਂ ਤੇ ਚਿੰਤਕਾਂ ਤੋਂ ਲੈਣਗੇ ਰਾਏ 
ਚੰਡੀਗੜ੍ਹ, 14 ਜੂਨ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਾਰੇ ਚਿੰਤਕਾਂ, ਵਿਦਵਾਨਾਂ ਤੇ ਬੁੱਧੀਜੀਵੀਆਂ ਖਾਸ ਤੌਰ ’ਤੇ ਪੰਥਕ ਝੁਕਾਅ ਰੱਖਣ ਵਾਲਿਆਂ (ਆਲੋਚਕਾਂ ਸਮੇਤ) ਤੋਂ ਰਾਇ ਲੈਣਗੇ ਤਾਂ ਪਾਰਟੀ ਦੇ 104 ਸਾਲਾ ਅਮੀਰ ਵਿਰਸੇ ਦੀ ਰੋਸ਼ਨੀ ਵਿਚ ਇਸਦੀ ਸੋਚ ਤੇ ਭਵਿੱਖੀ ਟੀਚਿਆਂ ਅਨੁਸਾਰ ਸੁਧਾਰ ਕੀਤੇ ਜਾ ਸਕਣ। ਸੁਖਬੀਰ ਸਿੰਘ ਬਾਦਲ ਆਉਂਦੇ ਹਫਤਿਆਂ ਵਿਚ ਇਸ ਮਾਮਲੇ ਵਿਚ ਸਮੂਹਿਕ ਅਤੇ ਵਿਅਕਤੀਗਤ ਤੌਰ ’ਤੇ ਮੁਲਾਕਾਤਾਂ ਕਰ ਕੇ ਨਿੱਜੀ ਰਾਇ ਲੈਣਗੇ। ਇਸ ਗੱਲ ਦੀ....
ਸ਼੍ਰੋਮਣੀ ਅਕਾਲ ਦਲ ਵੱਲੋ ਵੱਡੀ ਕਾਰਵਾਈ, ਸਿਕੰਦਰ ਸਿੰਘ ਮਲੂਕਾ ਦੀ ਅਨੁਸਾਸ਼ਨੀ ਕਮੇਟੀ ‘ਚੋ ਛੁੱਟੀ
ਚੰਡੀਗੜ੍ਹ 15 ਜੂਨ 2024 : ਸ਼੍ਰੋਮਣੀ ਅਕਾਲੀ ਦਲ ਵੱਲੋ ਵੱਡੀ ਕਾਰਵਾਈ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਅਨੁਸਾਸ਼ਨੀ ਕਮੇਟੀ ‘ਚੋ ਛੁੱਟੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦੇ ਪ੍ਰਧਾਨ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਮਲੂਕਾ ਨੂੰ ਮੌੜ ਮੰਡੀ ਦੇ ਹਲਕਾ ਇੰਚਾਰਜ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਮਲੂਕਾ ਦੇ ਨੂੰਹ ਅਤੇ ਪੁੱਤ ਵਲੋਂ ਬੀਜੇਪੀ ਜੁਆਇਨ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਨੂੰਹ ਨੂੰ ਬਠਿੰਡਾ....
ਸੋਨੀਆ, ਰਾਹੁਲ ਤੇ ਪ੍ਰਿਅੰਕਾ ਨੂੰ ਪਰਿਵਾਰਵਾਦ ਦੀ ਰਾਜਨੀਤੀ ਨਾ ਕਰਨ ਦੀ ਸਲਾਹ ਦਿਓ : ਮਹੇਸ਼ਇੰਦਰ ਗਰੇਵਾਲ 
ਚੰਡੀਗੜ੍ਹ, 14 ਜੂਨ 2024 : ਸੀਨੀਅਰ ਅਕਾਲੀ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਅੱਜ ਕਾਂਗਰਸ ਦੇ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਆਖਿਆ ਕਿ ਉਹ ਪਰਿਵਾਰਵਾਦ ਦੀ ਰਾਜਨੀਤੀ ਖਿਲਾਫ ਆਪਣੇ ਬਿਆਨਾਂ ’ਤੇ ਕਾਇਮ ਰਹਿੰਦਿਆਂ ਦਲੇਰੀ ਵਿਖਾਉਣ ਤੇ ਆਪਣੇ ਆਕਾਵਾਂ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਤੇ ਰਾਬਰਟ ਵਾਡਰਾ ਨੂੰ ਪਰਿਵਾਰਵਾਦ ਦੀ ਰਾਜਨੀਤੀ ਨਾ ਕਰਨ ਦੀ ਸਲਾਹ ਦੇਣ। ਸਰਦਾਰ ਗਰੇਵਾਲ, ਕਾਂਗਰਸ ਦੇ ਆਗੂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਖਿਲਾਫ....
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ 'ਤੇ ਜ਼ੋਰ
ਮੁੱਖ ਸਕੱਤਰ ਨੇ ਵਿਸ਼ਵ ਬੈਂਕ ਤੋਂ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟਾਂ ਬਾਰੇ ਪ੍ਰੋਗਰਾਮ ਸਟੀਅਰਿੰਗ ਕਮੇਟੀ ਵਿੱਚ ਕੀਤੀ ਸਮੀਖਿਆ ਚੰਡੀਗੜ੍ਹ, 14 ਜੂਨ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਇਥੇ ਵਿਸ਼ਵ ਬੈਂਕ ਦੁਆਰਾ ਫੰਡ ਪ੍ਰਾਪਤ ਬੀ.ਐਫ.ਏ.ਆਈ.ਆਰ. ਪ੍ਰਾਜੈਕਟ ਬਾਰੇ ਪ੍ਰੋਗਰਾਮ ਸਟੀਅਰਿੰਗ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਖਰਚਿਆਂ ਦਾ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਦਿਆਂ ਮਾਲੀਆ....
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆ 22 ਜੁਲਾਈ ਤੋਂ
ਚੰਡੀਗੜ੍ਹ, 14 ਜੂਨ : ਪੰਜਾਬ ਸਰਕਾਰ ਨੇ ਵੱਖ-ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਦੀਆਂ ਇਹ ਵਿਭਾਗੀ ਪ੍ਰੀਖਿਆਵਾਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ, ਸੈਕਟਰ-26 ,ਚੰਡੀਗੜ੍ਹ ਵਿਖੇ 22 ਤੋਂ 26 ਜੁਲਾਈ, 2024 ਤੱਕ ਕਰਵਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ/ ਵਧੀਕ ਸਹਾਇਕ ਕਮਿਸ਼ਨਰ, ਆਈ.ਪੀ.ਐਸ ਅਫ਼ਸਰ, ਤਹਿਸੀਲਦਾਰ/ਮਾਲ ਵਿਭਾਗ ਦੇ ਅਧਿਕਾਰੀਆਂ, ਜੰਗਲਾਤ ਵਿਭਾਗ....
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਵੰਬਰ ਤੋਂ ਦਸੰਬਰ ਹੋਣ ਦੀ ਉਮੀਦ 
ਚੰਡੀਗੜ੍ਹ, 14 ਜੂਨ 2024 : ਇਸ ਸਾਲ ਨਵੰਬਰ ਤੋਂ ਦਸੰਬਰ ਵਿਚਕਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੱਖ ਵੋਟਰਾਂ ਦੇ ਫ਼ਾਰਮ ਭਰਨ ਦਾ ਸਿਲਸਿਲਾ ਜੋ ਲੋਕ ਸਭਾ ਚੋਣਾਂ ਕਾਰਨ ਬੰਦ ਹੋ ਗਿਆ ਸੀ, ਉਹ ਢਾਈ ਮਹੀਨੇ ਬਾਅਦ ਫਿਰ ਸ਼ੁਰੂ ਕੀਤਾ ਜਾ ਰਿਹਾ ਹੈ। ਸੀਨੀਅਰ ਅਧਿਕਾਰੀ ਨੇ ਇਕ ਮੀਡਿਆ ਅਦਾਰੇ ਨਾਲ ਗੱਲਬਾਤ ਕਰਦਿਆਂ ਇਹ ਦੱਸਿਆ ਹੈ ਕਿ ਵੋਟਰ ਫ਼ਾਰਮ ਭਰਨ ਦੀ ਆਖ਼ਰੀ ਤਰੀਕ 31 ਜੁਲਾਈ ਤਕ ਵਧਾ ਦਿਤੀ ਹੈ। ਇਸਤੋਂ ਬਾਅਦ ਅਗਸਤ ਤੇ ਸਤੰਬਰ....
ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਵਿਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ
ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਵਿਚ ਜਨ ਲੋਕ ਅਦਾਲਤਾਂ ਮੁੜ ਕੀਤੀਆਂ ਜਾਣਗੀਆਂ ਸ਼ੁਰੂ: ਜਿੰਪਾ ਫੀਲਡ ਅਫਸਰਾਂ ਲਈ ਆਮ ਲੋਕਾਂ ਨੂੰ ਮਿਲਣ ਦਾ ਸਮਾਂ ਨਿਸ਼ਚਿਤ ਕਰਨ ਦੀ ਹਦਾਇਤ ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਂਦੀਆਂ ਸ਼ਿਕਾਇਤਾਂ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ ਕਿਸੇ ਅਧਿਕਾਰੀ/ਕਰਮਚਾਰੀ ਦੀ ਕੋਈ ਲਾਹਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮਾਲ ਮੰਤਰੀ ਚੰਡੀਗੜ੍ਹ, 14 ਜੂਨ 2024 : ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਆਪਣੇ....
ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਖੁੱਲ੍ਹ : ਡੀਜੀਪੀ
ਡੀਜੀਪੀ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਐਸਐਚਓਜ਼ ਅਤੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਚੰਡੀਗੜ, 13 ਜੂਨ 2024 : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਐਸਐਚਓਜ਼ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ,ਅਤੇ ਉਨ੍ਹਾਂ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ....
80 ਹਜ਼ਾਰ ਰੁਪਏ ਵਿੱਚ ਵਿਕਿਆ 90 ਕਿਲੋ ਰਾਜਸਥਾਨੀ ਬੱਕਰਾ
ਮਨੀਮਾਜਰਾ, 13 ਜੂਨ 2024 : ਬਕਰੀਦ ਮੌਕੇ ਮਨੀਮਾਜਰਾ ਵਿੱਚ ਪੰਜ ਹਜ਼ਾਰ ਤੋਂ ਵੱਧ ਬੱਕਰੇ ਵਿਕ ਗਏ। ਇਸ ਦੇ ਲਈ ਇੱਕ ਵਿਸ਼ੇਸ਼ ਮੰਡੀ ਲਗਾਈ ਗਈ ਸੀ, ਜਿਸ ਵਿੱਚ ਲੋਕ ਆ ਕੇ ਆਪਣੀ ਪਸੰਦ ਦੀਆਂ ਬੱਕਰੀਆਂ ਖਰੀਦਦੇ ਸਨ। ਐਤਵਾਰ ਨੂੰ ਮੰਡੀ ‘ਚ ਬੱਕਰੀਆਂ ਖਰੀਦਣ ਵਾਲਿਆਂ ਦੀ ਭੀੜ ਰਹੀ। ਇਸ ਬਕਰੀਦ ‘ਤੇ ਮਨੀਮਾਜਰਾ ਦਾ ਆਯੋਜਨ ਕੀਤਾ ਗਿਆ ਅਤੇ ਕਈ ਥਾਵਾਂ ਤੋਂ ਲੋਕ ਆ ਕੇ ਖਾਸ ਮੰਡੀ ‘ਚ ਬੱਕਰੀਆਂ ਵੇਚਦੇ ਸਨ। ਇਸ ਵਾਰ ਇਸ ਮੰਡੀ ਵਿੱਚ ਰਾਜਸਥਾਨੀ ਬੱਕਰੀ ਦਾ ਵਿਸ਼ੇਸ਼ ਆਕਰਸ਼ਣ ਰਿਹਾ। ਮਹਿਬੂਬ ਖਾਨ ਨੇ 90 ਕਿਲੋ....
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 13 ਜੂਨ 2024 : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੁਰੋਹਿਤ ਨੇ ਰਾਸ਼ਟਰਪਤੀ ਨੂੰ ਪੰਜਾਬ ਰਾਜ ਵਿੱਚ ਹਾਲ ਹੀ ਦੇ ਘਟਨਾਕ੍ਰਮ ਅਤੇ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਬਨਵਾਰੀ ਲਾਲ ਪੁਰੋਹਿਤ ਨੇ ਵਿਆਪਕ ਜਾਣਕਾਰੀ ਦੇਣ ਤੋਂ ਇਲਾਵਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੰਜਾਬ ਆਉਣ ਅਤੇ ਸੂਬੇ ਦੀ ਅਧਿਆਤਮਕ ਅਤੇ ਸੱਭਿਆਚਾਰਕ ਅਮੀਰੀ ਨੂੰ ਦੇਖਣ ਦਾ ਸੱਦਾ ਵੀ ਦਿੱਤਾ ਹੈ।....
ਜਾਖੜ ਨੇ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਦੀ ਕੀਤੀ ਮੰਗ
ਚੰਡੀਗੜ੍ਹ, 13 ਜੂਨ 2024 : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ਵਿੱਚ ਜਾਖੜ ਨੇ ਉਨ੍ਹਾਂ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ ਤੇ ਇਸ ਦੇ ਨਾਲ ਹੀ ਤੁਗ਼ਲਕਾਬਾਦ ਸਥਿਤ ਗੁਰੂ ਰਵਿਦਾਸ ਮੰਦਿਰ ਦੇ ਪੁਨਰ ਨਿਰਮਾਣ ਤੇ ਨਵੀਨੀਕਰਨ ਦੌਰਾਨ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਗੁਰੂ ਰਵਿਦਾਸ ਹਵਾਈ ਅੱਡਾ ਰੱਖਣ ਅਤੇ ਇਸ ਦੇ ਆਲੇ-ਦੁਆਲੇ ਢੁਕਵਾਂ ਬਗ਼ੀਚਾ ਬਣਾਉਣ ਬਾਰੇ ਲਿਖਿਆ ਹੈ। ਉਨ੍ਹਾਂ ਕਿਹਾ ਹੈ ਕਿ ਇਸ ਨਾਲ....