ਚੰਡੀਗੜ੍ਹ, 8 ਜੂਨ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਰਾਜ ਦੇ ਨੌਜਵਾਨਾਂ ਲਈ ਇਕ ਮਹੱਤਵਪੂਰਨ ਐਲਾਨ ਕਰਦੇ ਹੋਏ ਕਿਹਾ ਕਿ ਛੇਤੀ ਹੀ ਵੱਖ-ਵੱਖ ਸ਼੍ਰੇਣੀਆਂ ਵਿਚ 50,000 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਨੌਜਵਾਨਾਂ ਨੂੰ ਗਰੁੱਪ ਡੀ ਦੀ ਨੌਕਰੀਆਂ ਵੀ ਦਿੱਤੀ ਜਾਵੇਗੀ। ਮੁੱਖ ਮੰਤਰੀ ਦਾ ਇਹ ਐਲਾਨ ਹਰਿਆਣਾ ਵਿਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਨੌਜਵਾਨ ਪੀੜ੍ਹੀ ਦੀ ਉਮੀਦਾਂ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹੈ।....
ਚੰਡੀਗੜ੍ਹ
ਐਸ.ਏ.ਐਸ. ਨਗਰ, 7 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਜਿੰਦਰ ਕੌਰ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਆਨਲਾਈਨ....
ਚੰਡੀਗੜ੍ਹ, 7 ਜੂਨ : ਭਾਜਪਾ ਦੀ ਲੋਕ ਸਭਾ ਮੈਂਬਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਗਰਮਾ ਗਿਆ ਹੈ। ਕੰਗਨਾ ਨੂੰ ਥੱਪੜ ਮਾਰਨ ਵਾਲੀ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਸਮਰਥਨ 'ਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਸਾਹਮਣੇ ਆ ਗਈਆਂ ਹਨ। ਕਿਸਾਨ ਆਗੂਆਂ ਨੇ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਹੈ ਕਿ ਉਹ ਇਸ ਮਾਮਲੇ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਮਿਲਣਗੇ। ਕਿਸਾਨਾਂ ਨੇ ਕਿਹਾ ਕਿ ਉਹ ਡੀਜੀਪੀ ਨੂੰ ਮਿਲ ਕੇ ਮੰਗ ਕਰਨਗੇ ਕਿ ਮਹਿਲਾ....
ਚੰਡੀਗੜ੍ਹ,6 ਜੂਨ : ਚੰਡੀਗੜ੍ਹ ਸੈਕਟਰ 34 ਥਾਣਾ ਖੇਤਰ ਅਧੀਨ ਪੈਂਦੇ ਬੁੜੈਲ ਦੇ ਮਹਾਰਾਜਾ ਹੋਟਲ ‘ਚ ਦੇਰ ਰਾਤ ਛਾਪਾ ਮਾਰ ਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ। ਇਸ ਛਾਪੇਮਾਰੀ ਦੌਰਾਨ ਪੁਲੀਸ ਨੇ ਮਹਾਰਾਜਾ ਹੋਟਲ ਚਲਾਉਣ ਵਾਲੇ ਬਨਾਰਸੀ ਪ੍ਰਸਾਦ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਪੁਲੀਸ ਨੇ ਅਦਾਲਤ ਤੋਂ ਉਸ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਮੰਗਿਆ ਹੈ। ਪੁਲਿਸ ਨੇ 28 ਤੋਂ 38 ਸਾਲ ਦੀ ਉਮਰ ਦੀਆਂ ਤਿੰਨ ਲੜਕੀਆਂ ਅਤੇ ਔਰਤਾਂ ਨੂੰ ਵੀ ਬਚਾਇਆ। ਪੁਲੀਸ ਨੇ ਇਨ੍ਹਾਂ....
ਚੰਡੀਗੜ੍ਹ 6 ਜੂਨ : ਦੇਸ਼ ਭਰ ਦੇ ਮੈਡੀਕਲ ਕਾਲਜਾਂ ਚ ਐਮਬੀਬੀਐਸ ਅਤੇ ਹੋਰ ਸਮਮਾਨਿਤ ਕੋਰਸਾਂ ‘ਚ ਦਾਖਲਾ ਲੈਣ ਲਈ ਆਯੋਜਿਤ ਕੀਤੇ ਜਾਣ ਵਾਲੇ NEET ਦੀ ਪ੍ਰੀਖਿਆ ‘ਚ ਪਟਿਆਲਾ ਦੇ ਵਿਦਿਆਰਥੀ ਗੁਨਮੇ ਗਰਗ ਨੇ ਦੇਸ਼ ਭਰ ਚੋ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। ਗੁਨਮੇ ਗਰਗ ਨੇ 720 ਨੰਬਰਾਂ ਵਾਲੇ ਇਸ ਟੈਸਟ ‘ਚੋ 720 ਨੰਬਰ ਹਾਸਲ ਕਰਕੇ ਵੱਡੀ ਉਪਲੱਬਧੀ ਹਾਸਲ ਕੀਤੀ ਹੈ। ਗੁਨਮੇ ਗਰਗ ਆਪਣੇ ਮਾਪਿਆਂ ਦੇ ਨਕਸ਼ੇ ਕਦਮ ‘ਤੇ ਚਲਦਿਆ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ।
ਚੰਡੀਗੜ੍ਹ, 6 ਜੂਨ : ਮੌਸਮ ਵਿਭਾਗ ਨੇ ਪੰਜਾਬ ਵਿੱਚ 6 ਤੇ 7 ਜੂਨ ਨੂੰ ਵੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਦਾ ਕਹਿਰ ਜਾਰੀ ਹੈ, ਪਰ ਪੱਛਮੀ ਗੜਬੜੀ ਦੇ ਚਲਦਿਆਂ ਕੱਲ੍ਹ ਮੁੜ ਪੰਜਾਬ ’ਚ ਹਨੇਰੀ ਚੱਲੀ ਤੇ ਮੀਂਹ ਪਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅੱਜ ਰਾਤ ਪੂਰੇ ਪੰਜਾਬ ਵਿੱਚ ਹਨੇਰੀ ਚੱਲ ਸਕਦੀ ਹੈ, ਜਦਕਿ ਆਉਂਦੇ ਦੋ ਦਿਨ ਸੂਬੇ ਵਿੱਚ ਕੁਝ ਥਾਵਾਂ ’ਤੇ ਕਿਣ-ਮਿਣ....
ਚੰਡੀਗੜ੍ਹ, 05 ਜੂਨ : ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਗਏ ਅਤੇ ਪੰਜਾਬ ਤੋਂ 13 ਸੰਸਦ ਮੈਂਬਰ ਚੁਣੇ ਗਏ ਹਨ। ਲੋਕ ਸਭਾ ਚੋਣਾਂ ਤੋਂ ਬਾਅਦ ਹੁਣ ਪੰਜਾਬ ਦੀਆਂ 5 ਸੀਟਾਂ ‘ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਰਾਹ ਪੱਧਰਾ ਹੋ ਗਿਆ ਹੈ। ਇਸ ਵਾਰ ਸੂਬੇ ‘ਚ ਜ਼ਿਮਨੀ ਚੋਣਾਂ ਹੋਣਗੀਆਂ ਕਿਉਂਕਿ ਕੁਝ ਮੌਜੂਦਾ ਵਿਧਾਇਕ ਸੰਸਦ ਮੈਂਬਰ ਚੁਣੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੰਤਰੀ ਮੰਡਲ ‘ਚ ਛੇਤੀ ਹੀ ਫੇਰਬਦਲ ਹੋਣ ਦੀ ਸੰਭਾਵਨਾ ਹੈ ਕਿਉਂਕਿ ਕੈਬਨਿਟ ਮੰਤਰੀ....
ਚੰਡੀਗੜ੍ਹ, 05 ਜੂਨ : ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਗਏ ਅਤੇ ਆ ਆਦਮੀ ਪਾਰਟੀ ਦੇ ਹਿੱਸੇ ਤਿੰਨ ਸੀਟਾਂ ਆਈਆਂ ਹਨ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੰਤਰੀ ਮੰਡਲ ‘ਚ ਛੇਤੀ ਹੀ ਫੇਰਬਦਲ ਹੋਣ ਦੀ ਸੰਭਾਵਨਾ ਹੈ ਕਿਉਂਕਿ ਕੈਬਨਿਟ ਮੰਤਰੀ ਮੀਤ ਹੇਅਰ ਹੁਣ ਸੰਸਦ ‘ਚ ਜਾਣਗੇ। ਇਸ ਦੇ ਨਾਲ ਹੀ ਪਾਰਟੀ ਲੀਡਰਸ਼ਿਪ ਚੋਣਾਂ ਹਾਰਨ ਵਾਲੇ ਚਾਰ ਮੰਤਰੀਆਂ ਦੇ ਭਵਿੱਖ ਬਾਰੇ ਵੀ ਵਿਚਾਰ ਕਰ ਸਕਦੀ ਹੈ। ਬਰਨਾਲਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਤੋਂ....
ਚੰਡੀਗੜ੍ਹ, 5 ਜੂਨ : ਬੀਤੇ ਦਿਨ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਖ਼ਡੂਰ ਸਾਹਿਬ ਤੋਂ ਭਾਰੀ ਬਹੁਮਤ ਨਾਲ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਬੁੱਧਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਵਿੱਚ ਅੰਮ੍ਰਿਤਪਾਲ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਐੱਨ.ਐੱਸ.ਏੱ. ਤਹਿਤ ਬੰਦ ਹਨ ਅਤੇ ਉਨ੍ਹਾਂ ਨੇ ਇਹ ਚੋਣ ਜੇਲ੍ਹ ਵਿੱਚ ਰਹਿੰਦਿਆਂ ਹੀ ਲੜੀ ਸੀ। ਉਨ੍ਹਾਂ ਦੇ....
ਚੰਡੀਗੜ੍ਹ, 4 ਜੂਨ : ਪੰਜਾਬ ਵਿਚ ਵੋਟਾਂ ਦੀ ਗਿਣਤੀ ਜਾਰੀ ਹੈ। ਇਸ ਦੌਰਾਨ ਪਾਰਟੀਆਂ ਦੇ ਜਿੱਤ-ਹਾਰ ਦੇ ਐਲਾਨ ਸਾਹਮਣੇ ਆ ਰਹੇ ਹਨ। ਚੰਡੀਗੜ੍ਹ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 3613 ਵੋਟਾਂ ਨਾਲ ਹਰਾਇਆ ਹੈ। ਇਨ੍ਹਾਂ ਦੋਹਾਂ ਵਿਚਾਲੇ ਕਾਂਟੇ ਦੀ ਟੱਕਰ ਰਹੀ। ਉਥੇ ਹੀ ਅੰਮ੍ਰਿਤਸਰ ਤੋਂ ਕਾਂਗਰਸ ਦੇ ਗੁਰਜੀਤ ਔਜਲਾ ਤੀਜੀ ਵਾਰ ਜਿੱਤ ਗਏ ਹਨ। ਜਲੰਧਰ ਤੋਂ ਕਾਂਗਰਸ ਦੇ ਸਾਬਕਾ ਮੁੱਖ ਮਤੰਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਲੱਖ ਤੋਂ ਵੱਧ ਵੋਟਾਂ....
ਚੰਡੀਗੜ 2 ਜੂਨ : 2024 ਦੀਆਂ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਲੈ ਕੇ ਹੁਣ ਤੱਕ ਚੋਣ ਕਮਿਸ਼ਨ ਵੱਲੋਂ ਭ੍ਰਿਸ਼ਟ ਕੰਮਾਂ ਅਤੇ ਬੇਨਿਯਮੀਆਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਸਬਕ ਸਿਖਾਉਣ ਲਈ ਜਨਤਾ ਦਾ ਆਪ ਸਾਹਮਣੇ ਆਉਣਾ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਲਈ ਇਸ ਤੋਂ ਵਧੀਆ ਸੰਕੇਤ ਕੀ ਹੋ ਸਕਦਾ ਹੈ ਇਸ ਦਾ ਅੰਦਾਜ਼ਾ ਲੋਕਾਂ ਵੱਲੋਂ ਮਿਲੀਆਂ ਸਾਢੇ ਚਾਰ ਲੱਖ ਤੋਂ ਵੱਧ ਸ਼ਿਕਾਇਤਾਂ ਤੋਂ ਲਗਾਇਆ ਜਾ ਸਕਦਾ ਹੈ। ਇਨ੍ਹਾਂ ਵਿੱਚੋਂ 3.24 ਲੱਖ ਤੋਂ ਵੱਧ ਸ਼ਿਕਾਇਤਾਂ ਪੋਸਟਰਾਂ ਅਤੇ ਬੈਨਰਾਂ ਨਾਲ ਸਬੰਧਤ ਸਨ। ਇਹ ਅਜਿਹੇ....
ਚੰਡੀਗੜ੍ਹ, 2 ਜੂਨ : ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਹੀਟ ਵੇਵ ਅਤੇ ਕੁਝ ਇਲਾਕਿਆਂ 'ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਜਿੱਥੇ ਸੂਬੇ ਦਾ ਮਾਲਵਾ ਖੇਤਰ ਗਰਮੀ ਨਾਲ ਝੁਲਸ ਰਿਹਾ ਹੈ, ਉੱਥੇ ਹੀ ਮਾਝਾ ਅਤੇ ਦੁਆਬੇ ਵਿੱਚ ਮੀਂਹ ਤੋਂ ਰਾਹਤ ਮਿਲਣ ਦੇ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਹੁਣ ਕੁਝ ਦਿਨ ਰਾਹਤ ਭਰੇ ਰਹਿਣ ਵਾਲੇ ਹਨ। ਸੂਬੇ 'ਚ 4 ਜੂਨ ਤੱਕ ਮੌਸਮ 'ਚ ਰਲਵਾਂ-ਮਿਲਵਾਂ ਪ੍ਰਭਾਵ ਦੇਖਣ ਨੂੰ ਮਿਲੇਗਾ, ਜਦਕਿ 5 ਜੂਨ ਤੋਂ ਸਥਿਤੀ ਆਮ ਵਾਂਗ ਹੁੰਦੀ....
ਚੰਡੀਗੜ 2 ਜੂਨ : ਭਾਰਤੀ ਰੇਲਵੇ ਨੇ ਚੰਡੀਗੜ੍ਹ ਤੋਂ ਅਯੁੱਧਿਆ ਧਾਮ ਯਾਤਰਾ ਭਾਰਤ ਗੌਰਵ ਸਪੈਸ਼ਲ ਟੂਰਿਸਟ ਟਰੇਨ ਚਲਾਉਣ ਦਾ ਫੈਸਲਾ ਕੀਤਾ ਹੈ। ਆਈਆਰਸੀਟੀਸੀ ਦੀ ਵਲੋਂ ਟਰੇਨ ਦੇ ਸਾਰੇ ਡੱਬਿਆਂ ਵਿੱਚ ਥਰਡ ਏਸੀ ਫਿੱਟ ਕੀਤਾ ਜਾਵੇਗਾ, ਜਿਸ ਵਿੱਚ 2 ਸ਼੍ਰੇਣੀਆਂ ਰੱਖੀਆਂ ਗਈਆਂ ਹਨ। ਪਹਿਲੀ (comfortable)ਆਰਾਮ ਸ਼੍ਰੇਣੀ ਵਿੱਚ ਸਫ਼ਰ ਕਰਨ ਵਾਲੇ ਦੋ ਅਤੇ ਤਿੰਨ ਯਾਤਰੀਆਂ ਲਈ ਕਿਰਾਇਆ 22240 ਰੁਪਏ ਅਤੇ 5 ਤੋਂ 11 ਸਾਲ ਦੀ ਉਮਰ ਦੇ ਬੱਚੇ ਲਈ 20015 ਰੁਪਏ ਨਿਰਧਾਰਿਤ ਕੀਤਾ ਗਿਆ ਹੈ। ਸਟੈਂਡਰਡ ਕਲਾਸ ਵਿੱਚ....
ਚੰਡੀਗੜ੍ਹ, 1 ਜੂਨ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਸ਼ਨੀਵਾਰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਈ। ਚੋਣ ਕਮਿਸ਼ਨ ਦੇ ਐਪ ਵੋਟਰਾਂ ਦੀ ਗਿਣਤੀ ਅਨੁਸਾਰ ਸ਼ਾਮ 6 ਵਜੇ ਤੱਕ 55.58 ਫੀਸਦੀ ਵੋਟਿੰਗ ਹੋਈ। ਵੋਟਿੰਗ ਦੇ ਅੰਤਿਮ ਅੰਕੜੇ ਆਉਣੇ ਅਜੇ ਬਾਕੀ ਹਨ। ਦੱਸ ਦੇਈਏ ਕਿ ਪੰਜਾਬ 'ਚ ਵੋਟਿੰਗ ਦੌਰਾਨ ਤਰਨਤਾਰਨ 'ਚ ਬੂਥ 'ਤੇ ਤਾਇਨਾਤ ਪੁਲਸ ਮੁਲਾਜ਼ਮ ਕੁਲਦੀਪ ਸਿੰਘ ਦੀ ਆਪਣੇ ਹੀ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ। ਕਈ ਥਾਵਾਂ 'ਤੇ ਈਵੀਐਮ ਖਰਾਬ ਹੋਣ ਕਾਰਨ ਵੋਟਿੰਗ 'ਚ ਦੇਰੀ....
ਬਰਨਾਲਾ, 20 ਅਪ੍ਰੈਲ : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਮੀਤ ਹੇਅਰ ਦੇ ਵਿਰੋਧ ਦਾ ਐਲਾਨ ਕਰ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਵਿਰੁੱਧ ਚੋਣ ਲੜਨ ਦਾ ਫੈਸਲਾ ਕੀਤਾ ਹੈ। ਸਰਕਾਰ ਅਤੇ ਇਸ ਮੰਤਰੀ ਵੱਲੋਂ ਵਾਅਦਾ ਖਿਲਾਫੀ ਕਾਰਨ ਇਹ ਫੈਸਲਾ ਲੈਣਾ ਪਿਆ।....