ਅਕਾਲੀ ਦਲ ਕੋਰ ਕਮੇਟੀ ਨੇ ਲੋਕ ਸਭਾ ਚੋਣਾਂ ਲਈ ਮੁੱਦਿਆਂ ਨੂੰ ਕੀਤਾ ਉਜਾਗਰ ਚੰਡੀਗੜ੍ਹ, 22 ਮਾਰਚ : ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਉਹਨਾਂ ਮੁੱਦਿਆਂ, ਨੀਤੀਆਂ ਤੇ ਸਿਧਾਂਤਾਂ ਨੂੰ ਉਜਾਗਰ ਕੀਤਾ ਜਿਹਨਾਂ ਨੂੰ ਲੈ ਕੇ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਫਤਵਾ ਲੈਣ ਲਈ ਪੰਜਾਬ ਦੇ ਲੋਕਾਂ ਕੋਲ ਜਾਵੇਗੀ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਜੋ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਵਿਚ ਇਕ ਵਿਸ਼ੇਸ਼ ਮਤਾ ਪਾਸ ਕਰ ਕੇ ਕਿਹਾ ਗਿਆ ਕਿ....
ਚੰਡੀਗੜ੍ਹ
ਚੰਡੀਗੜ੍ਹ, 22 ਮਾਰਚ : ਸੀਐਮ ਭਗਵੰਤ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਈਡੀ ਭਾਰਤੀ ਜਨਤਾ ਪਾਰਟੀ ਦੀ ਇੱਕ ਸਿਆਸੀ ਟੀਮ ਹੈ। ਇਹ ਕੋਈ ਭੇਤ ਨਹੀਂ ਹੈ। ਪਰ ਉਨ੍ਹਾਂ ਨੂੰ ਹੁਣ ਤੱਕ ਪਤਾ ਲੱਗ ਜਾਣਾ ਚਾਹੀਦਾ ਹੈ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਨਹੀਂ ਰੋਕ ਸਕਦੇ। ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ ਕਿ ਅਰਵਿੰਦ ਕੇਜਰੀਵਾਲ ਇਕ ਸੋਚ ਹੈ ਅਤੇ ਈਡੀ ਉਸ ਨੂੰ ਕੈਦ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਉਹ ਜਾਣਦੇ ਹਨ ਕਿ ਸਿਰਫ਼ ‘ਆਪ’ ਅਤੇ ਅਰਵਿੰਦ ਕੇਜਰੀਵਾਲ ਹੀ ਭਾਜਪਾ ਨੂੰ ਰੋਕ ਸਕਦੇ ਹਨ ਅਤੇ ਇਸ....
ਆਪ ਆਗੂਆਂ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਮੋਹਾਲੀ, ਚੰਡੀਗੜ੍ਹ ਵਿੱਚ ਕੀਤਾ ਜਬਰਦਸਤ ਪ੍ਰਦਰਸ਼ਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ- ਭਾਜਪਾ ਈਡੀ ਸੀਬੀਆਈ ਦੀ ਦੁਰਵਰਤੋਂ ਕਰਕੇ ਲੋਕਤੰਤਰ ਦਾ ਕਤਲ ਕਰ ਰਹੀ ਹੈ ਪ੍ਰਧਾਨ ਮੰਤਰੀ ਮੋਦੀ ਅਰਵਿੰਦ ਕੇਜਰੀਵਾਲ ਦੀ ਸੋਚ ਤੋਂ ਡਰਦੇ ਹਨ, ਕੇਜਰੀਵਾਲ ਦੀ ਸੋਚ ਦੇਸ਼ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਚੰਗੀਆਂ ਸਿਹਤ ਸਹੂਲਤਾਂ ਦੇਣ ਦੀ ਹੈ – ਚੀਮਾ ਚੰਡੀਗੜ੍ਹ ‘ਚ ਦਾਖਲ ਹੋਣ ‘ਤੇ ਚੰਡੀਗੜ੍ਹ ਪੁਲਸ ਨੇ ‘ਆਪ’ ਆਗੂਆਂ ‘ਤੇ ਲਾਠੀਚਾਰਜ ਤੇ ਜਲ....
ਚੰਡੀਗੜ੍ਹ, 22 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਤੈਨਾਤ ਕੀਤਾ ਗਿਆ ਹੈ।
ਚੰਡੀਗੜ੍ਹ, 20 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਮਾਲ ਹਲਕਾ ਜੋਧਪੁਰ ਪਾਖਰ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਦੇ ਸਹਾਇਕ-ਕਮ ਡਰਾਈਵਰ ਸੁਖਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁਕੱਦਮਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਨਸਾ ਕਲਾਂ ਦੇ ਵਸਨੀਕ ਕੇਵਲ ਸਿੰਘ ਵੱਲੋਂ ਮੁੱਖ....
ਚੰਡੀਗੜ੍ਹ, 22 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬਰਨਾਲਾ ਵਿਖੇ ਬਤੌਰ ਬਿਲਡਿੰਗ ਇੰਸਪੈਕਟਰ ਤਾਇਨਾਤ ਹਰਬਖਸ਼ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਰਨਾਲਾ ਨਿਵਾਸੀ ਰਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।....
ਚੰਡੀਗੜ੍ਹ, 21 ਮਾਰਚ : ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਬੀਤੀ ਰਾਤ ਤੋਂ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਦਾ ਮਿਜਾਜ਼ ਫਿਰ ਤੋਂ ਬਦਲਿਆ ਹੈ। ਮੌਸਮ ਵਿਭਾਗ ਅਨੁਸਾਰ ਦੋ ਪੱਛਮੀ ਗੜਬੜੀ ਇੱਕੋ ਸਮੇਂ ਸਰਗਰਮ ਹਨ, ਜੋ ਕਮਜ਼ੋਰ ਹਨ, ਜਿਸ ਕਾਰਨ ਹੋਲੀ ਦੌਰਾਨ ਕਈ ਥਾਵਾਂ ‘ਤੇ ਬੱਦਲ ਛਾਏ ਰਹਿਣਗੇ ਅਤੇ ਬੂੰਦਾ-ਬਾਂਦੀ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਘੱਟੋ-ਘੱਟ ਪਾਰਾ 10 ਤੋਂ 15 ਡਿਗਰੀ ਤੱਕ ਦਰਜ ਕੀਤਾ ਗਿਆ। ਦਰਅਸਲ, ਮੌਸਮ ਵਿਭਾਗ ਵੱਲੋਂ ਹੋਲੀ ਤੋਂ ਪਹਿਲਾਂ ਉੱਤਰੀ ਭਾਰਤ ਦੇ ਕਈ....
ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਨਵੇਂ ਪੁਲਿਸ ਅਧਿਕਾਰੀ ਵੀ ਨਿਯੁਕਤ ਚੰਡੀਗੜ੍ਹ, 21 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ....
205 ਵੋਟਰਾਂ ਦੀ ਉਮਰ 120 ਸਾਲ ਤੋਂ ਜ਼ਿਆਦਾ ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਦੇ 5004 ਵੋਟਰ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ, 21 ਮਾਰਚ : ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਤੱਕ ਦੇ 5004 ਵੋਟਰ ਹਨ ਜਦਕਿ 205 ਵੋਟਰਾਂ ਦੀ ਉਮਰ 120 ਸਾਲ ਤੋਂ ਜ਼ਿਆਦਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 85 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਸਾਰੇ ਵੋਟਰ ਆਪਣੇ ਘਰ ਤੋਂ ਹੀ ਵੋਟ ਪਾ ਸਕਦੇ ਹਨ ਅਤੇ ਇਸ ਮਕਸਦ ਲਈ ਪਹਿਲਾਂ ਹੀ....
ਚੰਡੀਗੜ੍ਹ, 20 ਮਾਰਚ : ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਤੰਗ ਪਰੇਸ਼ਾਨ ਕਰਨਾ ਬੇਹੱਦ ਨਿੰਦਣਯੋਗ ਹੈ। ਇਹ ਬਹੁਤ ਹੀ ਸ਼ਰਮਨਾਕ ਕਾਰਾ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਂਊਂਟ ਤੇ ਇੱਕ ਪੋਸਟ ਸ਼ੇਅਰ ਕਰਕੇ ਕੀਤਾ, ਉਨ੍ਹਾਂ ਕਿਹਾ ਕਿ ਮਸਾਂ ਮਸਾਂ ਉਸ ਘਰ ਵਿੱਚ ਖੁਸ਼ੀ ਆਈ ਹੈ ਉਹਨਾਂ ਨੂੰ ਡਰਾ ਧਮਕਾ ਕੇ ਜ਼ਲੀਲ ਨਾ ਕਰੋ। ਅਫ਼ਸਰਾਂ ਨੂੰ ਵੀ ਚਾਹੀਦਾ ਹੈ ਕਿ ਦੁਨੀਆਂ ਤੇ ਪੂਰੇ ਪੰਜਾਬ, ਪੰਜਾਬੀਅਤ ਤੇ ਸਾਡਾ ਨਾਮ....
ਚੰਡੀਗੜ੍ਹ, 20 ਮਾਰਚ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨਹੀਂ ਸਗੋਂ ਕੇਂਦਰ ਲੂੰਬੜ ਚਾਲਾਂ ਚੱਲ ਰਿਹਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ ਕਿ ਸਿੱਧੂ ਮੂਸੇਵਾਲੇ ਦੀ ਮਾਤਾ ਵੱਲੋਂ ਵੱਲੋਂ IVF ਤਕਨੀਕ ਦੀ ਵਰਤੋਂ ਨਾਲ ਪੈਦਾ ਹੋਏ ਬੱਚੇ ਬਾਰੇ ਸਾਰੇ ਤੱਥ ਸਰਕਾਰ ਨੂੰ ਭੇਜੇ ਜਾਣ। IVF ਤਕਦੀਕ ਦੀ ਵਰਤੋਂ ਬਾਰੇ ਕਾਨੂੰਨ ਕਹਿੰਦਾ ਹੈ ਕਿ ਇਸ ਤਕਨੀਕ ਦੀ ਵਰਤੋਂ 21 ਤੋਂ 50 ਸਾਲ ਦੀ ਔਰਤ ‘ਤੇ ਹੀ ਕੀਤੀ ਜਾ ਸਕਦੀ....
ਚੰਡੀਗੜ੍ਹ, 20 ਮਾਰਚ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 'ਆਪ' ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਜੁੜੇ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ 'ਚ ਮੋਹਾਲੀ ਦੀ ਵਿਸ਼ੇਸ਼ ਅਦਾਲਤ 'ਚ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਸ਼ਿਕਾਇਤ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਸਮੇਤ 6 ਲੋਕਾਂ ਦੇ ਨਾਂਅ ਸ਼ਾਮਲ ਹਨ। ਈਡੀ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ। ਜਲੰਧਰ ਈਡੀ ਨੇ ਕਰੀਬ ਚਾਰ ਮਹੀਨੇ ਪਹਿਲਾਂ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਸੀ....
ਚੰਡੀਗੜ੍ਹ, 20 ਮਾਰਚ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 28ਏ ਦੇ ਉਪਬੰਧਾਂ ਅਨੁਸਾਰ ਚੋਣਾਂ ਦੇ ਪ੍ਰਬੰਧਨ ਅਤੇ ਸੰਚਾਲਨ ਵਿੱਚ ਉਹਨਾਂ ਦੀ ਸਿੱਧੀ ਜਾਂ....
ਚੰਡੀਗੜ੍ਹ, 20 ਮਾਰਚ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਹੇੜੀਕੇ, ਜ਼ਿਲਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ....
ਚੰਡੀਗੜ੍ਹ, 20 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਾਸੀ ਨਰਿੰਦਰ ਕੁਮਾਰ, ਜੋ ਕਿ ਹੁਣ ਢਕੋਲੀ....