ਚੰਡੀਗੜ੍ਹ

ਮਜ਼ਦੂਰੀ ਦਰਾਂ ਵਿੱਚ ਵਾਧੇ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਅੰਦਰ 10 ਕਰੋੜ ਰੁਪਏ ਦਾ ਲਾਭ ਹੋਵੇਗਾ : ਕਟਾਰੂਚੱਕ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਮੰਡੀਆਂ ਵਿੱਚ ਲੋਡਿੰਗ ਕਾਰਜਾਂ ‘ਚ ਲੱਗੇ ਮਜ਼ਦੂਰਾਂ ਲਈ ਦਰਾਂ ਵਿੱਚ ਵਾਧੇ ਦਾ ਐਲਾਨ ਚੰਡੀਗੜ੍ਹ, 16 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਖਰੀਦ ਕਾਰਜਾਂ ਨਾਲ ਸਬੰਧਤ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋਡਿੰਗ ਦਾ....
ਗੁਲਜ਼ਾਰ ਸਿੰਘ ਬੌਬੀ ਨੇ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 16 ਅਪ੍ਰੈਲ 2025 : ਗੁਲਜ਼ਾਰ ਸਿੰਘ ਬੌਬੀ ਨੇ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਗੁਲਜ਼ਾਰ ਸਿੰਘ ਬੌਬੀ ਨੂੰ ਉਨ੍ਹਾਂ ਦੀ ਨਿਯੁਕਤੀ ‘ਤੇ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਡਾ. ਬੀ.ਆਰ. ਅੰਬੇਡਕਰ ਦੀਆਂ ਸਿੱਖਿਆਵਾਂ ਤੇ ਚੱਲਦਿਆਂ ਆਪਣੀ ਸੇਵਾਵਾਂ ਨਿਭਾਉਣਗੇ।....
ਲਾਅ ਅਫਸਰਾਂ ਦੀਆਂ ਨਿਯੁਕਤੀਆਂ ਵਿੱਚ ਰਾਖਵਾਂਕਰਨ ਦਾ ਲਾਭ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ : ਈਟੀਓ
ਆਮ ਆਦਮੀ ਪਾਰਟੀ ਤੋਂ ਬਿਨਾਂ ਕਿਸੇ ਸਰਕਾਰ ਨੇ ਪਛੜੇ ਵਰਗਾਂ ਦੀ ਭਲਾਈ ਨਹੀਂ ਸੋਚੀ ਵਜਾਰਤ ਵਿੱਚ ਅਨੁਸੂਚਿਤ ਜਾਤੀ ਵਰਗ ਦੇ 6 ਕੈਬਨਿਟ ਮੰਤਰੀ ਸਮਾਜਿਕ ਬਰਾਬਰਤਾ ਵੱਲ ਪਹਿਲਾ ਕਦਮ ਅੰਮ੍ਰਿਤਸਰ 16 ਅਪ੍ਰੈਲ 2025 : ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀਆਂ ਨਿਯੁਕਤੀ ਵਿੱਚ ਰਾਖਵਾਂਕਰਨ ਦਾ ਲਾਭ ਦੇਣ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਕਿਹਾ ਕਿ ਉਹਨਾਂ ਨੇ ਕੇਵਲ ਡਾ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦੀ ਪੂਜਾ....
ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਮਿਲੀ ਰਾਹਤ
ਚੰਡੀਗੜ੍ਹ, 16 ਅਪ੍ਰੈਲ 2025 : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਬਾਜਵਾ ਦੇ ਬੰਬ ਵਾਲੇ ਬਿਆਨ ਨੂੰ ਲੈ ਕੇ 22 ਅਪ੍ਰੈਲ ਤੱਕ ਉਸਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿਖੇ ਦਰਜ ਕੀਤੇ ਗਏ ਮਾਮਲੇ ਨੂੰ ਰੱਦ ਕਰਨ ਲਈ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਬਾਜਵਾ ਨੇ ਕਿਹਾ ਸੀ ਕਿ ਇਹ....
ਵਿਜੀਲੈਂਸ ਬਿਊਰੋ ਨੇ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਿਪਾਹੀ ਕੀਤਾ ਕਾਬੂ 
ਚੰਡੀਗੜ੍ਹ, 15 ਅਪ੍ਰੈਲ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ....
ਸਾਬਕਾ ਕੈਬਨਿਟ ਮੰਤਰੀ ਧਰਮਸੌਤ ਨੂੰ ਸੁਪਰੀਮ ਕੋਰਟ ਤੋਂ ਮਿਲੀ ਜਮਾਨਤ
ਚੰਡੀਗੜ੍ਹ, 15 ਅਪ੍ਰੈਲ 2025 : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਲਈ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਅੱਜ ਜਮਾਨਤ ਦੇ ਦਿੱਤੀ ਹੈ, ਜਿਸ ਕਾਰਨ ਉਨ੍ਹਾਂ ਦੇ ਜੇਲ੍ਹ ਤੋਂ ਛੁੱਟਣ ਦਾ ਰਾਹ ਹੁਣ ਪੱਧਰਾ ਹੋ ਗਿਆ ਹੈ। ਧਰਮਸੌਤ ਪਿਛਲੇ ਸਾਲ ਤੋਂ ਨਾਭਾ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਦੀ ਰਿਹਾਈ ਨਾਲ ਪੰਜਾਬ ਦੀ ਸਿਆਸਤ ਵਿੱਚ ਹੋਰ ਗਤੀ ਆਉਣ ਦੀ ਸੰਭਾਵਨਾ ਹੈ। ਸਾਧੂ ਸਿੰਘ ਧਰਮਸੌਤ ਪੰਜਾਬ ਕਾਂਗਰਸ ਦੀ ਅਨੁਸ਼ਾਸ਼ਨੀ ਕਮੇਟੀ ਦੇ ਉਪ-ਚੇਅਰਮੈਨ ਵੀ ਹਨ....
ਪੰਜਾਬ ਵਿੱਚ ਗਰਮੀ ਨੇ ਫੜਿਆ ਜ਼ੋਰ, ਤਾਪਮਾਨ ਵਿੱਚ ਲਗਾਤਾਰ ਹੋ ਰਿਹਾ ਵਾਧਾ
ਚੰਡੀਗੜ੍ਹ, 15 ਅਪ੍ਰੈਲ 2025 : ਪੰਜਾਬ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਤਾਪਮਾਨ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 1.8 ਡਿਗਰੀ ਵੱਧ ਹੈ। ਜਿਸ ਕਾਰਨ ਤਾਪਮਾਨ 38 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ ਹੈ। 16 ਅਪ੍ਰੈਲ ਤੋਂ ਹਿਮਾਲੀਅਨ ਖੇਤਰਾਂ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਪਵੇਗਾ। ਅਗਲੇ ਚਾਰ....
ਬਾਜਵਾ ਵਿਰੁੱਧ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਕੀਤੀ ਐਫਆਈਆਰ ਦਰਜ, ਪੁੱਛਗਿੱਛ ਲਈ ਬੁਲਾਇਆ
ਚੰਡੀਗੜ੍ਹ, 14 ਅਪ੍ਰੈਲ 2025 : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸ਼ਕਲ ਵਿੱਚ ਫਸ ਗਏ ਹਨ। ਬਾਜਵਾ ਵਿਰੁੱਧ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਬਾਜਵਾ ‘ਤੇ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਪ੍ਰਤਾਪ ਬਾਜਵਾ ਨੂੰ ਅੱਜ ਦੁਪਹਿਰ 12 ਵਜੇ ਪੁੱਛਗਿੱਛ ਲਈ....
ਲੋਕ ਨਿਰਮਾਣ ਵਿਭਾਗ ਵਿੱਚ ਪਾਰਦਰਸ਼ੀ ਪ੍ਰਸ਼ਾਸਨ ਸਦਕਾ ਲਾਗਤਾਂ ਵਿੱਚ ਭਾਰੀ ਕਟੌਤੀ ਹੋਈ : ਈਟੀਓ
ਚੰਡੀਗੜ੍ਹ, 13 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਲੋਕ ਨਿਰਮਾਣ ਵਿਭਾਗ ਨੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਠੋਸ ਕਦਮਾਂ ਲਈ ਵਿੱਢੀ ਮੁਹਿੰਮ ਰਾਹੀਂ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਇਹ ਜਾਣਕਾਰੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਕੀਤੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਸਪੱਸ਼ਟ ਤੌਰ 'ਤੇ ਪਤਾ ਚਲਦਾ ਹੈ ਕਿ ਠੇਕੇਦਾਰ ਹੁਣ ਵੱਧ ਤੋਂ....
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਐਸਐਚਓ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 13 ਅਪ੍ਰੈਲ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਮਮਦੋਟ ਥਾਣੇ ਵਿਖੇ ਐਸਐਚਓ ਵਜੋਂ ਤਾਇਨਾਤ ਇੰਸਪੈਕਟਰ ਅਭਿਨਵ ਚੌਹਾਨ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ....
ਮੌਸਮ ਵਿਭਾਗ ਵੱਲੋਂ 16 ਅਪ੍ਰੈਲ ਤੋਂ ਬਾਅਦ ਪੰਜਾਬ ਵਿੱਚ ਗਰਮੀ ਦੀ ਲਹਿਰ ਲਈ ਪੀਲਾ ਅਲਰਟ ਜਾਰੀ 
ਚੰਡੀਗੜ੍ਹ, 12 ਅਪ੍ਰੈਲ 2025 : ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 6.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ, ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.7 ਡਿਗਰੀ ਸੈਲਸੀਅਸ ਘੱਟ ਰਿਹਾ। ਇਸ ਦੇ ਨਾਲ ਹੀ, ਦੇਰ ਰਾਤ ਦਿੱਲੀ ਵਿੱਚ ਮੌਸਮ ਖਰਾਬ ਹੋਣ ਤੋਂ ਬਾਅਦ ਕਈ ਉਡਾਣਾਂ ਨੂੰ ਅੰਮ੍ਰਿਤਸਰ ਵੱਲ ਮੋੜ ਦਿੱਤਾ ਗਿਆ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ 16 ਅਪ੍ਰੈਲ ਤੋਂ ਬਾਅਦ....
ਸ਼੍ਰੋਮਣੀ ਅਕਾਲੀ ਦਲ ਦੀ ਨਹੀਂ ਬਲਕਿ ਸ਼੍ਰੋਮਣੀ ਭਗੌੜ ਦਲ ਦੀ ਚੋਣ ਹੋਈ ਹੈ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 
ਚੰਡੀਗੜ੍ਹ, 12 ਅਪ੍ਰੈਲ 2025 : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ ਸੁਖਬੀਰ ਬਾਦਲ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਆਪਣੇ ਐਕਸ 'ਤੇ ਪੋਸਟ ਪਾ ਕੇ ਸੁਖਬੀਰ ਬਾਦਲ ਦੇ ਪ੍ਰਧਾਨ ਬਣਨ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸ਼੍ਰੋਮਣੀ ਅਕਾਲੀ ਦਲ ਦੀ ਨਹੀਂ ਬਲਕਿ ਸ਼੍ਰੋਮਣੀ ਭਗੌੜ ਦਲ ਦੀ ਚੋਣ ਹੋਈ ਹੈ। ਹਰਪ੍ਰੀਤ ਸਿੰਘ ਨੇ ਕਿਹਾ ਕਿ ਕਾਂਗਰਸੀਓ, ਬੀ ਜੇ ਪੀ ਆਲਿਓ ਤੇ ਆਮ ਆਦਮੀ ਪਾਰਟੀ ਆਲੀਓ....
ਦਲਬੀਰ ਗੋਲਡੀ ਮੁੜ ਕਾਂਗਰਸ ਵਿੱਚ ਹੋਏ ਸ਼ਾਮਲ
ਚੰਡੀਗੜ੍ਹ, 12 ਅਪ੍ਰੈਲ 2025 : ਕਾਂਗਰਸ ਦੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਆਮ ਆਦਮੀ ਪਾਰਟੀ (ਆਪ) ਨੂੰ ਛੱਡ ਕੇ ਮੁੜ ਕਾਂਗਰਸ ਦਾ ਪੱਲਾ ਫੜ ਲਿਆ। ਗੋਲਡੀ ਨੂੰ ਅੱਜ ਰਾਸ਼ਟਰੀ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਭੂਪੇਸ਼ ਬਘੇਲ, ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਗੋਲਡੀ ਕੁਝ ਸਮਾਂ ਪਹਿਲਾਂ ਆਪ ਵਿੱਚ ਸ਼ਾਮਲ ਹੋਏ ਸਨ ਪਰ ਅੱਜ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ....
ਪੰਜਾਬ ਸਰਕਾਰ  ਐਸ.ਸੀ ਅਤੇ ਬੀ.ਸੀ ਵਰਗਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ : ਡਾ. ਬਲਜੀਤ ਕੌਰ
38922 ਅਨੁਸੂਚਿਤ ਜਾਤੀ ਅਤੇ 20136 ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਹੋਏ ਫਾਇਦੇਮੰਦ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਸਰਕਾਰ ਦੀ ਪਹਿਲੀ ਤਰਜੀਹ - ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਚੰਡੀਗੜ੍ਹ, 12 ਮਾਰਚ 2025 : ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਪਰਿਵਾਰਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ....
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ ਮੁੱਖ ਮੰਤਰੀ  
ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਅਪਣਾਉਣ ਲਈ ਉਤਸ਼ਾਹਤ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ‘ਤੇ ਕੇਂਦਰਿਤ ਹੋਵੇਗੀ ਕਿਸਾਨ ਮਿਲਣੀ ਚੰਡੀਗੜ੍ਹ, 11 ਅਪ੍ਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਭਲਕੇ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਪਣੀ ਕਿਸਮ ਦੀ ਨਿਵੇਕਲੀ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਸੂਬੇ ਦੇ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ। ਇਸ ਮਿਲਣੀ ਦਾ ਉਦੇਸ਼ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਨੂੰ....