ਚੰਡੀਗੜ੍ਹ

ਆਪ ਪਾਰਟੀ ਦੀ ਸਰਕਾਰ ਬਦਲਾਖੋਰੀ ਦੀ ਰਾਜਨੀਤੀ ‘ਤੇ ਪੰਜਾਬ ਦੇ ਖਜ਼ਾਨੇ ਨੂੰ ਬਰਬਾਦ ਕਰ ਰਹੀ ਹੈ : ਪ੍ਰਤਾਪ ਸਿੰਘ ਬਾਜਵਾ 
ਚੰਡੀਗੜ, 18 ਜਨਵਰੀ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਵਿਰੁੱਧ ਦਾਇਰ ਪਟੀਸ਼ਨ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਦੀ ਸ਼ਲਾਘਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਦਲਾਖੋਰੀ ਦੀ ਰਾਜਨੀਤੀ ‘ਤੇ ਪੰਜਾਬ ਦੇ ਖਜ਼ਾਨੇ ਨੂੰ ਬਰਬਾਦ ਕਰਨ ਲਈ ‘ਆਪ’ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਐਨਡੀਪੀਐਸ ਕੇਸ ਵਿੱਚ ਭੁਲੱਥ ਤੋਂ ਵਿਧਾਇਕ....
ਸੁਪਰੀਮ ਕੋਰਟ ਨੇ ਖਹਿਰਾ ਨੂੰ ਜ਼ਮਾਨਤ ਦੇਣ ਦੇ ਮਾਮਲੇ 'ਚ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਕੀਤਾ ਇਨਕਾਰ 
ਚੰਡੀਗੜ੍ਹ, 18 ਜਨਵਰੀ : ਸੁਪਰੀਮ ਕੋਰਟ ਨੇ ਐਨਡੀਪੀਐਸ ਕੇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸਰਕਾਰ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਤੋਂ ਬਾਅਦ ਸੁਖਪਾਲ ਖਹਿਰਾ ਵੱਲੋਂ ਕੈਵੀਏਟ ਫਾਈਲ ਦਾਖ਼ਲ ਕੀਤੀ ਗਈ ਸੀ। ਹਾਲਾਂਕਿ ਪੰਜਾਬ ਸਰਕਾਰ ਨੇ ਇਸ ਦਾ ਵਿਰੋਧ....
6 ਫਰਵਰੀ ਨੂੰ ਹੋਏਗੀ ਚੰਡੀਗੜ੍ਹ ਦੇ ਮੇਅਰ ਦੀ ਚੋਣ 
ਚੰਡੀਗੜ੍ਹ, 18 ਜਨਵਰੀ : ਚੰਡੀਗੜ੍ਹ ਨਗਰ ਨਿਗਮ ਨੇ ਮੇਅਰ ਚੋਣ ਮੁਲਤਵੀ ਕਰਨ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਹਾਈਕੋਰਟ ਵਿੱਚ ਸੁਣਵਾਈ ਦੌਰਾਨ ਨਿਗਮ ਨੇ ਕਿਹਾ ਕਿ ਉਹ 6 ਫਰਵਰੀ ਨੂੰ ਚੋਣਾਂ ਕਰਵਾਏਗੀ। ਡੀਸੀ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਪੂਰੇ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 23 ਜਨਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ....
ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਵਿੱਚ ਦੂਜਾ ਅਤੇ ਲੋਕ ਨਾਚ ਵਿੱਚ ਤੀਜਾ ਸਥਾਨ ਹਾਸਲ ਕੀਤਾ
ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਦਿੱਤੀ ਮੁਬਾਰਕਬਾਦ ਚੰਡੀਗੜ੍ਹ, 18 ਜਨਵਰੀ : ਭਾਰਤ ਸਰਕਾਰ ਵੱਲੋਂ ਕਰਵਾਏ ਕੌਮੀ ਯੁਵਕ ਮੇਲੇ ਵਿੱਚ ਪੰਜਾਬ ਨੇ ਲੋਕ ਗੀਤ ਮੁਕਾਬਲੇ ਵਿੱਚ ਦੂਜਾ ਅਤੇ ਲੋਕ ਨਾਚ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਮੁਬਾਰਕਬਾਦ ਦਿੱਤੀ ਹੈ। ਕੇੰਦਰੀ ਯੁਵਾ ਤੇ ਖੇਡ ਮੰਤਰਾਲੇ ਵੱਲੋਂ ਮਹਾਂਰਾਸ਼ਟਰ ਦੇ ਸ਼ਹਿਰ ਨਾਸਿਕ ਵਿਖੇ 27ਵਾਂ ਕੌਮੀ ਯੁਵਕ ਮੇਲਾ ਕਰਵਾਇਆ ਗਿਆ ਜਿਸ ਵਿੱਚ ਭਾਰਤ....
ਖੇਤੀਬਾੜੀ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ
ਖੇਤੀਬਾੜੀ ਮੰਤਰੀ ਨੇ ਗੰਨੇ ਦੀ ਖ਼ਰੀਦ ਵਿੱਚ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼ ਡੀ.ਸੀ. ਸੰਗਰੂਰ ਨੂੰ ਭਗਵਾਨਪੁਰਾ ਸ਼ੂਗਰ ਮਿੱਲ ਤੋਂ ਕਿਸਾਨਾਂ ਨੂੰ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਤ ਤੱਕ ਜਾਰੀ ਕਰਵਾਉਣ ਲਈ ਕਿਹਾ ਖੇਤੀਬਾੜੀ ਮੰਤਰੀ ਨੇ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਚੰਡੀਗੜ੍ਹ, 18 ਜਨਵਰੀ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ....
ਜੋ ਉਸ ਦੇ ਕੇਸ ਦਰਜ ਕੀਤਾ ਗਿਆ ਹੈ, ਉਹ ਫਰਜੀ ਹੈ,'ਸੁਪਰੀਮ ਕੋਰਟ ਤੋਂ ਕਰਾਂਗਾ ਸੀਬੀਆਈ ਜਾਂਚ ਦੀ ਮੰਗ' : ਸੁਖਪਾਲ ਸਿੰਘ ਖਹਿਰਾ
ਚੰਡੀਗੜ੍ਹ, 17 ਜਨਵਰੀ : ਬੀਤੇ ਦਿਨੀਂ ਜਮਾਨਤ ਤੇ ਜੇਲ੍ਹ ਤੋਂ ਬਾਹਰ ਆਏ ਕਾਂਗਰਸ ਪਾਰਟੀ ਦੇ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਆਪਣੇ ਤੇ ਕੀਤੇ ਪਰਚੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੀ ਜਾ ਰਹੀ ਰਾਜਨੀਤੀ ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ। ਸੁਖਪਾਲ ਸਿੰਘ ਖਹਿਰਾ ਨੇ ਆਪਣੇ ਪਰਚੇ ਨੂੰ ਫਰਜੀ ਦੱਸਦਿਆਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਤਾਰੀਫ ਕੀਤੀ ਅਤੇ ਮੁੱਖ ਮੰਤਰੀ ਭਗਵੰਤ....
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ ਨਵ-ਨਿਯੁਕਤ ਨੌਜਵਾਨਾਂ ਨੂੰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਜੀ ਦੇ ਨਕਸ਼ੇ ਕਦਮ ‘ਤੇ ਚੱਲਣ ਦੀ ਅਪੀਲ ਚੰਡੀਗੜ੍ਹ, 17 ਜਨਵਰੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਣ....
ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵਿਆਪਕ ਪੱਧਰ ’ਤੇ ਮੁਹਿੰਮ ਜਾਰੀ
ਮੁੱਖ ਸਕੱਤਰ ਨੇ ਆਉਂਦੇ ਦੋ ਵਿਦਿਅਕ ਸੈਸ਼ਨਾਂ ਲਈ ‘ਸਮੱਗਰਾ ਸਿਖਿਆ ਅਭਿਆਨ ਅਥਾਰਟੀ’ ਦੇ ਐਕਸ਼ਨ ਪਲਾਨ ਨੂੰ ਕੀਤਾ ਮਨਜ਼ੂਰ ਮੁਫਤ ਵਰਦੀਆਂ, ਪੁਸਤਕਾਂ, ਲਾਇਬ੍ਰੇਰੀਆਂ ਅਤੇ ਖੇਡਾਂ ਲਈ 280.73 ਕਰੋੜ ਰੁਪਏ ਰੱਖੇ 35 ਸਕੂਲਾਂ ਵਿੱਚ ਕਾਮਰਸ ਤੇ 10 ਸਕੂਲਾਂ ਵਿੱਚ ਸਾਇੰਸ ਦੇ ਵਿਸ਼ੇ ਸ਼ੁਰੂ ਹੋਣਗੇ 92.70 ਕਰੋੜ ਰੁਪਏ ਦੀ ਲਾਗਤ ਨਾਲ 1096 ਨਵੇਂ ਕਲਾਸ ਰੂਮ ਤੇ 14.85 ਕਰੋੜ ਰੁਪਏ ਦੀ ਲਾਗਤ ਨਾਲ 360 ਕਲਾਸ ਰੂਮ ਦੀ ਮੁਰੰਮਤ ਦੀ ਤਜਵੀਜ਼ ਲੜਕੀਆਂ ਦੇ ਪਖਾਨਿਆਂ ਉਤੇ 21.07 ਕਰੋੜ ਰੁਪਏ ਅਤੇ ਵਿਸ਼ੇਸ਼ ਲੋੜਾਂ....
ਵੱਖ ਵੱਖ ਸਕੀਮਾਂ ਅਧੀਨ ਪਏ ਬਕਾਇਆ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ 'ਤੇ ਜਲਦ ਖਰਚ ਕੀਤਾ ਜਾਵੇ: ਬਲਕਾਰ ਸਿੰਘ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਸਕੀਮਾਂ ਅਧੀਨ ਕੰਮਾਂ ਦੀ ਕੀਤੀ ਸਮੀਖਿਆ ਮੀਟਿੰਗ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਦੀ ਕੀਤੀ ਹਦਾਇਤ ਚੰਡੀਗੜ੍ਹ, 16 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਮੁੱਦਿਆਂ 'ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ....
ਗੁਰਪਤਵੰਤ ਪੰਨੂ ਵੱਲੋਂ ਮੁੱਖ ਮੰਤਰੀ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ
ਚੰਡੀਗੜ੍ਹ, 16 ਜਨਵਰੀ : ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇੰਨਾ ਹੀ ਨਹੀਂ ਪੰਨੂੰ ਇੱਕ ਨਵੀਂ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਿਹਾ ਹੈ, ਤਾਂ ਜੋ ਉਹ ਪੰਜਾਬ ਨੂੰ ਇੱਕ ਵਾਰ ਫਿਰ ਅੱਤਵਾਦ ਦੇ ਦੌਰ ਵਿੱਚ ਧੱਕ ਸਕਣ। ਪੰਨੂ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖਰਾਬ ਕਰਨ ਦੀ ਧਮਕੀ ਦਿੱਤੀ ਹੈ। ਆਪਣੀ ਵੀਡੀਓ ਵਿੱਚ ਪੰਨੂ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਸੁਧਾਰਨ ਲਈ....
ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼
ਕੰਪਿਊਟਰ ਅਧਿਆਪਕ ਯੂਨੀਅਨ ਬਾਰੇ 31 ਜਨਵਰੀ ਤੱਕ ਮੰਗੀ ਰਿਪੋਰਟ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਨੂੰ ਪੰਪ ਅਪਰੇਟਰਾਂ ਦੀਆਂ ਮੰਗਾਂ ਸਬੰਧੀ ਹੱਲ ਤਲਾਸ਼ਣ ਲਈ ਇੱਕ ਸਾਂਝੀ ਕਮੇਟੀ ਬਣਾਉਣ ਲਈ ਕਿਹਾ ਚੰਡੀਗੜ੍ਹ, 16 ਜਨਵਰੀ : ਕੈਬਨਿਟ ਸਬ-ਕਮੇਟੀ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਸ਼ਾਮਲ ਹਨ, ਨੇ ਅੱਜ ਸਕੂਲ ਸਿੱਖਿਆ ਵਿਭਾਗ ਨੂੰ ਵਿਭਾਗ ਦੇ ਸੀਨੀਅਰ....
ਅਬਦੁਲ ਬਾਰੀ ਸਾਲਮਨੀ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਕੈਬਨਿਟ ਮੰਤਰੀਆਂ ਬ੍ਰਮ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ,ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਹਾਜ਼ਰੀ ‘ਚ ਸੰਭਾਲਿਆ ਅਹੁਦਾ ਚੰਡੀਗੜ੍ਹ, 16 ਜਨਵਰੀ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਬਦੁਲ ਬਾਰੀ ਸਾਲਮਨੀ ਨੇ ਅੱਜ ਅਹੁਦਾ ਸੰਭਾਲ ਲਿਆ ਹੈ। ਵਣ ਭਵਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ....
ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਹੋਇਆ ਸਮਝੌਤਾ, ਦੋਵੇਂ ਧਿਰਾਂ ਰਲ ਕੇ ਲੜਨਗੀਆਂ ਚੋਣਾਂ
ਚੰਡੀਗੜ੍ਹ, 15 ਜਨਵਰੀ : ਚੰਡੀਗੜ੍ਹ ਦੇ ਮੇਅਰ ਲਈ ਹੋਣ ਵਾਲੀ ਚੋਣ ਵਾਸਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਸਮਝੌਤਾ ਹੋ ਗਿਆ ਹੈ। ਮੇਅਰ ਦੀ ਚੋਣ ਲਈ ਆਮ ਆਦਮੀ ਪਾਰਟੀ ਦਾ ਉਮੀਦਵਾਰ ਹੋਵੇਗਾ ਅਤੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਦਾ ਹੋਵੇਗਾ। 18 ਜਨਵਰੀ ਨੂੰ ਹੋਣ ਵਾਲੀਆਂ ਚੰਡੀਗੜ੍ਹ ਮੇਅਰ ਦੀ ਚੋਣ ਕਾਂਗਰਸ ਅਤੇ ‘ਆਪ’ ਸਾਂਝੇ ਤੌਰ ‘ਤੇ ਲੜਨਗੀਆਂ। ਚੰਡੀਗੜ੍ਹ ਦੇ ਮੇਅਰ ਦੀ ਚੋਣ ਕਾਂਗਰਸ ਅਤੇ ‘ਆਪ’ ਮਿਲ ਕੇ ਲੜੇਗੀ। ਆਮ ਆਦਮੀ ਪਾਰਟੀ ਮੇਅਰ ਦੇ ਅਹੁਦੇ ਲਈ ਚੋਣ ਲੜੇਗੀ।....
ਪੰਜਾਬ ਸਰਕਾਰ ਸੂਬੇ ਨੂੰ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ : ਮੰਤਰੀ ਬਲਕਾਰ ਸਿੰਘ 
ਮੰਤਰੀ ਬਲਕਾਰ ਸਿੰਘ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚਲ ਰਹੇ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਦਿੱਤੇ ਨਿਰਦੇਸ਼ ਮੰਤਰੀ ਵੱਲੋਂ ਵਿਧਾਇਕਾਂ ਨੂੰ ਇਕੱਲੀ-ਇਕੱਲੀ ਸਕੀਮ ਵਿੱਚ ਕਵੱਰ ਹੋਣ ਵਾਲੇ ਕਾਰਜਾਂ ਅਤੇ ਫ਼ੰਡਾਂ ਦੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਚੰਡੀਗੜ੍ਹ, 15 ਜਨਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਨਗਰ ਕੌਂਸਲ/ਨਗਰ ਪੰਚਾਇਤ, ਖਰੜ, ਕੁਰਾਲੀ, ਨਵਾਂਗਾਓ, ਡੇਰਾ ਬਸੀ, ਲਾਲੜੂ, ਜੀਰਕਪੁਰ, ਬਨੂੜ, ਘੜੂੰਆਂ, ਐਸ.ਏ.ਐਸ. ਨਗਰ, ਰੂਪਨਗਰ, ਨੰਗਲ....
ਪੰਜਾਬ 'ਚ ਨਾਜਾਇਜ਼ ਮਾਈਨਿੰਗ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਦੀ ਪਟੀਸ਼ਨ 'ਤੇ ਸਰਕਾਰ ਨੂੰ ਨੋਟਿਸ ਜਾਰੀ, ਮੰਗਿਆ ਜਵਾਬ
ਚੰਡੀਗੜ੍ਹ, 15 ਜਨਵਰੀ : ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੀ ਤਰਫੋਂ NGT 'ਚ ਦਾਇਰ ਪਟੀਸ਼ਨ 'ਤੇ ਸੋਮਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। NGT ਨੇ ਸਰਕਾਰ ਤੋਂ 11 ਮਾਰਚ ਤੱਕ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਟ੍ਰਿਬਿਊਨਲ ਨੇ ਪੰਜਾਬ ਦੇ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਖੇਤਰਾਂ ਵਿੱਚ ਮਾਈਨਿੰਗ ਨਾਲ ਸਬੰਧਤ ਰਿਪੋਰਟ ਤਲਬ ਕੀਤੀ ਹੈ। ਪਟੀਸ਼ਨ 'ਚ ਸਿੱਧੂ ਨੇ....