ਚੰਡੀਗੜ੍ਹ

ਬਿਜਲੀ ਮੰਤਰੀ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼
ਕਿਹਾ, ਬੁਨਿਆਦੀ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਮਾਪਦੰਡਾਂ ਦੀ ਕੀਤੀ ਸਮੀਖਿਆ, ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਕਿਹਾ ਖਰਾਬ ਮੀਟਰਾਂ ਨਾਲ ਸਬੰਧਤ ਔਸਤਨ ਬਿੱਲਾਂ ਦੇ ਕੇਸਾਂ ਦਾ ਨਿਪਟਾਰਾ ਇਕ ਮਹੀਨੇ ਦੇ ਅੰਦਰ-ਅੰਦਰ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਨੂੰ....
ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਆਮ ਲੋਕਾਂ ਦੀ ਸਹੂਲਤ ਲਈ ਅਜਿਹੇ ਲੋਕ ਪੱਖੀ ਉਪਰਾਲੇ ਜਾਰੀ ਰੱਖੇਗੀ : ਭਗਵੰਤ ਮਾਨ
ਚੰਡੀਗੜ੍ਹ, 08 ਜਨਵਰੀ : ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲਗਾਏ ਗਏ ਕੈਂਪਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸਾਂ ਵਿੱਚ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ....
“ਭਾਰਤ ਜੋੜੋ ਨਿਆਏ “ਯਾਤਰਾ ਕੱਢਣ ਵਾਲਿਆਂ ਨੇ ਹਮੇਸ਼ਾ ਭਾਰਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਅਤੇ ਦੇਸ਼ ਦੀ ਜਨਤਾ ਨਾਲ ਅਨਿਆਏ ਕੀਤਾ: ਬਿਕਰਮਜੀਤ ਚੀਮਾ
ਚੰਡੀਗੜ, 8 ਜਨਵਰੀ : ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਭਾਰਤ ਜੋੜੋ ਨਿਆਏ ਯਾਤਰਾ ਸੰਬੰਧੀ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਜੋੜੋ ਨਿਆਏ ਯਾਤਰਾ ਕੱਢਣ ਵਾਲਿਆਂ ਨੇ ਹਮੇਸ਼ਾ ਭਾਰਤ ਨੂੰ ਤੋੜਨ ਕੋਸ਼ਿਸ਼ ਕੀਤੀ ਹੈ ਅਤੇ ਦੇਸ਼ ਦੀ ਜਨਤਾ ਨਾਲ ਹਮੇਸ਼ਾ ਅਨਿਆਏ ਕੀਤਾ ਹੈ। ਉਹਨਾਂ ਕਿਹਾ ਕਿ ਇਸ ਪਾਰਟੀ ਨੇ ਧਾਰਾ 370 ਤੇ 35-ਏ ਨੂੰ ਲਗਾ ਕੇ ਦੇਸ਼ ਨੂੰ ਵੰਡ ਕੇ ਰੱਖਿਆ ਤੇ ਦੇਸ਼ ਵਿੱਚ ਦੋ ਵਿਧਾਨ ਤੇ ਦੋ ਸੰਵਿਧਾਨ ਬਣਾ ਦਿੱਤੇ। ਉਹਨਾਂ ਕਿਹਾ ਕਿ ਮਕਬੂਜ਼ਾ ਕਸ਼ਮੀਰ ਜੋ ਪਾਕਿਸਤਾਨ....
ਪੰਜਾਬ ਮੰਡੀ ਬੋਰਡ ਦੀ ਨਵੀਂ ਪਹਿਲ, ਕਿਸਾਨ ਭਵਨ ਅਤੇ ਕਿਸਾਨ ਹਵੇਲੀ ਦੀ ਆਨਲਾਈਨ ਬੁਕਿੰਗ ਸ਼ੁਰੂ : ਬਰਸਟ
ਚੰਡੀਗੜ੍ਹ, 8 ਜਨਵਰੀ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਚੰਡੀਗੜ੍ਹ ਸਥਿਤ ਕਿਸਾਨ ਭਵਨ ਅਤੇ ਸ੍ਰੀ ਆਨੰਦਪੁਰ ਸਾਹਿਬ (ਰੋਪੜ) ਸਥਿਤ ਕਿਸਾਨ ਹਵੇਲੀ ਵਿਖੇ ਆਨਲਾਈਨ ਬੁਕਿੰਗ ਲਈ ਵੈੱਬ ਪੋਰਟਲ ਲਾਂਚ ਕੀਤਾ ਗਿਆ। ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੁਣ ਲੋਕ ਮੌਕੇ ਤੇ ਕਮਰੇ ਬੁੱਕ ਕਰਵਾਉਣ ਦੇ ਨਾਲ-ਨਾਲ ਇਸ ਵੈੱਬ ਪੋਰਟਲ ਰਾਹੀਂ ਕਿਸੇ ਵੀ ਥਾਂ ਤੋਂ ਕਿਸਾਨ ਭਵਨ ਵਿਖੇ ਕਮਰੇ ਲਈ ਆਨਲਾਈਨ ਬੁਕਿੰਗ ਕਰਵਾ ਸਕਦੇ ਹਨ ਅਤੇ ਇਸ....
'ਆਪ' ਸਰਕਾਰ ਦੇ ਇਮਾਨਦਾਰੀ ਦੇ ਖੋਖਲੇ ਦਾਅਵਿਆਂ ਦਾ ਕੈਗ ਨੇ ਕੀਤਾ ਪਰਦਾਫਾਸ਼ : ਜਸਟਿਸ ਨਿਰਮਲ ਸਿੰਘ
ਚੰਡੀਗੜ੍ਹ, 7 ਜਨਵਰੀ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ) ਨੇ ਕਟੱੜ ਇਮਾਨਦਾਰ ਹੋਣ ਦੇ ਦਾਅਵੇ ਕਰਨ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਐਮ.ਸੀ ਦਫਤਰ ਲੁਧਿਆਣਾ ਵਿੱਚ ਕੈਗ ਅਧਿਕਾਰੀਆਂ ਦੁਆਰਾ ਹਾਲ ਹੀ ਵਿੱਚ ਕੀਤੇ ਗਏ ਆਡਿਟ ਨੇ ਮੌਜੂਦਾ 'ਆਪ' ਸਰਕਾਰ ਦੇ ਇਮਾਨਦਾਰੀ ਦੇ ਖੋਖਲੇ ਦਾਅਵਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਨਗਰ ਨਿਗਮ....
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਦਿੱਤੀ ਚਿਤਾਵਨੀ
ਚੰਡੀਗੜ੍ਹ, 7 ਜਨਵਰੀ : ਪੰਜਾਬ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਸੈਂਕੜੇ ਵਿਦਿਆਰਥੀ ਮੁਸ਼ਕਲ ਵਿੱਚ ਘਿਰ ਗਏ ਹਨ ਕਿਉਂਕਿ ਸਕੂਲਾਂ ਵੱਲੋਂ ਅਧੂਰੇ ਰਜਿਸਟ੍ਰੇਸ਼ਨ ਫਾਰਮ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੂੰ ਭੇਜ ਦਿੱਤੇ ਗਏ ਹਨ। ਬੋਰਡ ਵੱਲੋਂ ਅਜਿਹੇ ਵਿਦਿਆਰਥੀਆਂ ਦੇ ਦਸਤਾਵੇਜ਼ਾਂ ਵਿੱਚ ਕਮੀਆਂ ਨੂੰ ਸੁਧਾਰਨ ਲਈ ਸਕੂਲਾਂ ਨੂੰ 19 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ। ਬੋਰਡ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜੇਕਰ ਸਕੂਲਾਂ ਨੇ....
ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ
ਚੰਡੀਗੜ੍ਹ, 7 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਸਿਰਫ ਦਸੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 32 ਫੀਸਦੀ ਜ਼ਿਆਦਾ ਆਮਦਨ ਹੋਈ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਦਸੰਬਰ 2023 ‘ਚ ਪਿਛਲੇ ਸਾਲ ਦੇ....
ਮੁੱਖ ਮੰਤਰੀ ਨੇ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਮੁੱਖ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਕੀਤਾ ਧੰਨਵਾਦ
ਰਜਿਸਟਰੇਸ਼ਨ (ਪੰਜਾਬ ਸੋਧ) ਬਿੱਲ, 2023 ਸਮੇਤ ਤਬਾਦਲਾ ਮਲਕੀਅਤ (ਪੰਜਾਬ ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ), ਬਿੱਲ 2023 ਲੋਕਾਂ ਨੂੰ ਦੇਣਗੇ ਵੱਡੀ ਸਹੂਲਤਃ ਮੁੱਖ ਮੰਤਰੀ ਬਕਾਇਆ ਬਿੱਲਾਂ ਨੂੰ ਵੀ ਰਾਜਪਾਲ ਦੀ ਜਲਦੀ ਮਨਜ਼ੂਰੀ ਮਿਲਣ ਦੀ ਆਸ ਪ੍ਰਗਟਾਈ ਚੰਡੀਗੜ੍ਹ, 7 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਅਹਿਮ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕੀਤਾ।....
ਆਈਏਐਸ ਵੀ.ਕੇ. ਸਿੰਘ ਨੂੰ ਪੰਜਾਬ ਸਰਕਾਰ ਨੇ ਸੌਂਪੀਂ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ ਨਵੀਂ ਦਿੱਲੀ ਦੀ ਜਿੰਮੇਵਾਰੀ
ਚੰਡੀਗੜ੍ਹ 7 ਜਨਵਰੀ : ਪਿਛਲੇ ਦਿਨੀਂ ਕੇਂਦਰ ਵਿੱਚੋਂ ਵਾਪਸ ਬੁਲਾਏ ਗਏ ਮੁੱਖ ਮੰਤਰੀ, ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ ਨੂੰ ਆਈ.ਏ.ਐਸ ਕੇ.ਏ.ਪੀ. ਸਿਨਹਾ ਦੀ ਥਾਂ ਤੇ ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਸਹਿਕਾਰਤਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ (ਐਨ.ਆਰ.ਆਈ. ਮਾਮਲੇ), ਪੰਜਾਬ ਭਵਨ, ਨਵੀਂ ਦਿੱਲੀ ਵੀ ਲਗਾਇਆ ਗਿਆ ਹੈ।
ਸੁਖਪਾਲ ਖਹਿਰਾ ਨਾਲ ਪੰਜਾਬ ਕਾਂਗਰਸ ਚਟਾਨ ਵਾਂਗ ਖੜ੍ਹੀ ਹੈ : ਸੁਖਜਿੰਦਰ ਰੰਧਾਵਾ
ਚੰਡੀਗੜ੍ਹ, 6 ਜਨਵਰੀ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੁਨੀਲ ਜਾਖੜ ਦੇ ਉਸ ਬਿਆਨ ਦਾ ਠੋਕਵਾਂ ਜਵਾਬ ਦਿੰਦੇ ਹੋਏ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨਾਲ ਪੰਜਾਬ ਕਾਂਗਰਸ ਅਤੇ ਪਾਰਟੀ ਦਾ ਹਰੇਕ ਵਰਕਰ ਚਟਾਨ ਦੀ ਤਰਾਂ ਖੜ੍ਹੀ ਹੈ, ਆਮ ਆਦਮੀ ਪਾਰਟੀ ਬਦਲਾ ਲ‌ਉ ਨੀਤੀ ਤਹਿਤ ਸੁਖਪਾਲ ਖਹਿਰਾ ਤੇ ਝੂਠੇ ਮੁਕੱਦਮੇ ਦਰਜ ਕਰਕੇ ਖਹਿਰਾ ਦਾ ਮਨੋਬਲ ਨਹੀਂ ਸੁੱਟ ਸਕਦੀ। ਰੰਧਾਵਾ ਨੇ ਜਾਖੜ ਦੇ ਉਸ ਬਿਆਨ ਤੇ ਪ੍ਰਤੀ ਕਰਮ ਕਰਦੇ ਹੋਏ ਕਿਹਾ....
ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਏ ਜਾਣਗੇ ਸੀਸੀਟੀਵੀ ਕੈਮਰੇ 
ਚੰਡੀਗੜ੍ਹ, 06 ਜਨਵਰੀ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੀਸੀਟੀਵੀ ਕੈਮਰੇ ਲਗਾਏ ਜਾਣਗੇ, ਤਾਂ ਜੋ ਸਕੂਲ ਦੇ ਬਾਹਰ ਸ਼ਰਾਰਤੀ ਅਨਸਰਾਂ ਤੇ ਨਜ਼ਰ ਰੱਖੇ ਜਾ ਸਕੇ ਅਤੇ ਅਧਿਆਪਕਾਂ ਦੀ ਹਾਜ਼ਰੀ ਤੇ ਵੀ ਧਿਆਨ ਰੱਖਿਆ ਜਾ ਸਕੇਗਾ। ਕੇਂਦਰ ਸਰਕਾਰ ਵੱਲੋਂ 2023-24 ਲਈ ਸੁਰੱਖਿਆ ਕੰਪੋਨੈਂਟ ਤਹਿਤ 15327 ਐਲੀਮੈਂਟਰੀ ਅਤੇ 3570 ਸੈਕੰਡਰੀ ਸਕੂਲਾਂ ਲਈ 377,94 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਡੀਜੀਐਈ ਕਮ ਐਸਪੀਡੀ ਪੰਜਾਬ ਦੇ ਵਿਨੈ....
ਸੁਨੀਲ ਜਾਖੜ ਨੇ ਝੂਠ ਬੋਲ ਕੇ ਪੰਜਾਬ, ਪੰਜਾਬੀਅਤ ਅਤੇ ਸਾਡੇ  ਇਤਿਹਾਸ ਦਾ ਨਿਰਾਦਰ ਕੀਤਾ: ਮਲਵਿੰਦਰ ਕੰਗ
ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਝਾਂਕੀ ਵਿੱਚ ਸਾਡੇ ਮੁੱਖ ਮੰਤਰੀਆਂ ਦੀਆਂ ਫੋਟੋਆਂ ਨਹੀਂ ਸਨ, ਜਾਖੜ ਨੂੰ ਤੁਰੰਤ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ- ਕੰਗ ਆਪ ਦਾ ਸੁਨੀਲ ਜਾਖੜ ਨੂੰ ਸਵਾਲ: ਤੁਸੀਂ ਪੰਜਾਬ ਦੀਆਂ ਝਾਕੀਆਂ 'ਤੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀਆਂ ਫੋਟੋਆਂ ਬਾਰੇ ਝੂਠ ਕਿਉਂ ਬੋਲਿਆ ਪੰਜਾਬ ਲਈ ਸਟੈਂਡ ਲੈਣ ਦੀ ਬਜਾਏ ਜਾਖੜ ਨੇ ਝੂਠ ਬੋਲ ਕੇ ਸਾਨੂੰ ਬਦਨਾਮ ਕਰਨਾ ਚੁਣਿਆ, ਇਹ ਮੰਦਭਾਗਾ ਹੈ, ਪੰਜਾਬ ਦੇ ਲੋਕ ਉਹਨਾਂ ਨੂੰ ਕਦੇ ਮੁਆਫ ਨਹੀਂ ਕਰਨਗੇ: ਆਪ ਆਗੂ....
ਪੰਚਕੂਲਾ ਵਿੱਚ ਜੇਪੀ ਨੱਡਾ ਅਤੇ ਮਨੋਹਰ ਲਾਲ ਵੱਲੋਂ ਰੋਡ ਸ਼ੋਅ, ਵੱਡੀ ਗਿਣਤੀ ਵਿਚ ਲੋਕ ਹੋਏ ਸ਼ਾਮਿਲ
ਚੰਡੀਗੜ੍ਹ, 6 ਜਨਵਰੀ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੀ.ਪੀ.ਨੱਡਾ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਅੱਜ ਪੰਚਕੂਲਾ ਵਿਚ ਇਕ ਰੋਡ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 'ਤੇ ਮੁੱਖ ਮੰਤਰੀ ਤੋਂ ਇਲਾਵਾ, ਸੂਬਾ ਪ੍ਰਧਾਨ ਨਾਇਬ ਸੈਣੀ ਵੀ ਨਾਲ ਸਨ। ਰੋਡ ਸ਼ੋਅ ਦੌਰਾਨ ਭਾਰੀ ਗਿਣਤੀ ਵਿਚ ਲੋਕ ਸ਼ਾਮਿਲ ਅਤੇ ਆਪਣੇ ਨੇਤਾਵਾਂ ਦਾ ਲੋਕਾਂ ਨੇ ਫੁਲਾਂ ਨਾਲ ਸੁਆਗਤ ਕੀਤਾ। ਇਹ ਰੋਡ ਸ਼ੋਅ ਪੰਚਕੂਲਾ ਦੇ ਰੇਡ ਬਿਸ਼ਪ ਸੈਰ-ਸਪਾਟਾ ਕੇਂਦਰ ਦੇ ਸਾਹਮਣੇ ਸ਼ੁਰੂ ਹੋਕੇ ਬੈਲਾਵਿਸਟਾ ਚੌਕ 'ਤੇ....
ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ
ਚੰਡੀਗੜ੍ਹ, 6 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਵਿੱਚ ਲੇਖਾਕਾਰ ਵਜੋਂ ਤਾਇਨਾਤ ਵਿਸ਼ਾਲ ਸ਼ਰਮਾ ਵਾਸੀ ਅੰਮ੍ਰਿਤਸਰ , ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਏ.ਆਈ.ਟੀ. ਦੇ ਮੁਲਜ਼ਮ ਕਾਨੂੰਨ ਅਧਿਕਾਰੀ ਗੌਤਮ ਮਜੀਠੀਆ, ਵਾਸੀ ਗਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ....
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 14 ਜਨਵਰੀ ਤੱਕ ਛੁੱਟੀਆਂ
ਚੰਡੀਗੜ੍ਹ, 5 ਜਨਵਰੀ : ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 14 ਜਨਵਰੀ, 2024 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ....