ਚੰਡੀਗੜ੍ਹ, 27 ਦਸੰਬਰ : ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਵਿੱਚ ਪੈ ਰਹੀ ਧੁੰਦ ਕਾਰਨ ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਗੁਰਦਾਸਪੁਰ, ਬਰਾਨਾਲਾ, ਪਟਿਆਲਾ, ਮੋਹਾਲੀ ਸਮੇਤ ਸੂਬੇ ਦੇ ਕਈ ਜਿਲਿ੍ਹਆਂ ਵਿੱਚ ਸਵੇਰੇ 5-00 ਤੋਂ ਲੈ ਕੇ 8 ਵਜੇ ਤੱਕ ਵਿਜ਼ੀਬਿਲਟੀ ਜ਼ੀਰੋ ਤੇ ਆ ਗਈ ਸੀ, ਧੁੰਦ ਕਾਰਨ ਨਮੀਂ 100 ਫੀਸਦੀ ਰਹੀ। ਜਿਸ ਕਾਰਨ ਸੜਕਾਂ ਤੇ ਆਵਾਜਾਈ ‘ਚ ਵੀ ਵਿਘਨ ਪਿਆ। ਗੱਡੀਆਂ ਦੀਆਂ ਲਾਇਟਾਂ ਚੱਲਦੀਆਂ ਹੋਣ ਕਾਰਨ ਵੀ ਸੜਕ ਤੇ ਕੁੱਝ ਦਿਖਾਈ ਨਹੀਂ ਸੀ ਦੇ ਰਿਹਾ, ਕਈ ਗੱਡੀ ਚਾਲਕ ਤਾਂ ਆਪਣੇ ਵਾਹਨਾਂ....
ਚੰਡੀਗੜ੍ਹ
ਕੇਂਦਰ ਦੀ ਭਾਜਪਾ ਸਰਕਾਰ ਨੇ ਗਣਤੰਤਰ ਦਿਵਸ 'ਤੇ ਪੰਜਾਬ ਦੀਆਂ ਝਾਕੀਆਂ ਨੂੰ ਹਟਾ ਕੇ ਘੋਰ ਬੇਇਨਸਾਫ਼ੀ ਕੀਤੀ - ਈਟੀਓ ਚੰਡੀਗੜ੍ਹ, 27 ਦਸੰਬਰ : ਇਸ ਵਾਰ ਵੀ ਕੇਂਦਰ ਵੱਲੋਂ ਪੰਜਾਬ ਨਾਲ ਸਬੰਧਿਤ ਝਾਕੀ ਨੂੰ ਗਣਤੰਤਰ ਦਿਵਸ 'ਚ ਥਾਂ ਨਹੀਂ ਦਿੱਤੀ ਗਈ। ਜਿਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਅਸੀਂ ਪੰਜਾਬ ਨਾਲ ਸਬੰਧਿਤ 3 ਝਾਕੀਆਂ ਪੰਜਾਬ ਕੁਰਬਾਨੀਆਂ ਅਤੇ ਸ਼ਹਾਦਤਾਂ ਦਾ ਇਤਿਹਾਸ, ਮਾਈ ਭਾਗੋ ਫਰਸਟ ਲੇਡੀ ਵਾਰੀਅਰ ਅਫ ਸਿੱਖੀਜ਼ਮ, ਪੰਜਾਬ....
ਚੰਡੀਗੜ੍ਹ, 27 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮੂਨਕ ਦੇ ਤਹਿਸੀਲਦਾਰ (ਸੇਵਾ-ਮੁਕਤ) ਸੰਧੂਰਾ ਸਿੰਘ, ਸੰਗਰੂਰ ਜ਼ਿਲ੍ਹੇ ਦੇ ਮਾਲ ਹਲਕਾ ਪਿੰਡ ਬੱਲਰਾਂ ਦੇ ਪਟਵਾਰੀ ਧਰਮਰਾਜ ਅਤੇ ਭਗਵਾਨ ਦਾਸ ਪਟਵਾਰੀ (ਸੇਵਾਮੁਕਤ) ਨੂੰ ਵਾਹੀਯੋਗ ਜ਼ਮੀਨ ਦੇ ਗੈਰ-ਕਾਨੂੰਨੀ ਤਬਾਦਲੇ ਅਤੇ ਇੰਤਕਾਲ ਕਰਵਾਉਣ ਬਦਲੇ 7 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਐਫਆਈਆਰ....
7 ਰਾਜਨੀਤਿਕ ਆਗੂਆਂ ਤੇ 70 ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਕੇਸ ਦਰਜ ਕੀਤੇ 66 ਪੁਲਿਸ ਮੁਲਾਜ਼ਮ ਤੇ 44 ਮਾਲ ਅਧਿਕਾਰੀ/ਕਰਮਚਾਰੀ ਕੀਤੇ ਗ੍ਰਿਫਤਾਰ 133 ਵੱਖ-ਵੱਖ ਟਰੈਪ ਕੇਸਾਂ ਵਿੱਚ 59,57,000 ਰੁਪਏ ਦੀ ਬਰਾਮਦਗੀ 33 ਮੁਕੱਦਮਿਆਂ ਵਿੱਚ ਅਦਾਲਤਾਂ ਨੇ 43 ਦੋਸ਼ੀਆਂ ਨੂੰ ਸੁਣਾਈਆਂ ਸਜ਼ਾਵਾਂ ਚੰਡੀਗੜ੍ਹ, 27 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਲਗਾਤਾਰ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਸਾਲ 2023 ਦੌਰਾਨ 26 ਦਸੰਬਰ ਤੱਕ ਦਰਜ ਕੀਤੇ ਗਏ ਕੁੱਲ 251....
ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਹੋਵੇਗੀ ਅਹਿਮ ਬੈਠਕ ਪਿਛਲੀਆਂ 2 ਮੀਟਿੰਗਾਂ ਰਹੀਆਂ ਹਨ ਬੇਸਿੱਟਾ ਜਾਣੋ, ਪਹਿਲਾ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੀ ਸੀ ਕਿਹੜੀ ਸਲਾਹ ਤੇ ਕੇਂਦਰ ਨੂੰ ਜਾਰੀ ਕੀਤੇ ਸਨ ਕਿਹੜੇ ਹੁਕਮ ਚੰਡੀਗੜ੍ਹ, 27 ਦਸੰਬਰ : ਸਤਲੁਜ ਯਮੁਨਾ ਲਿੰਕ (SYL) ‘ਤੇ ਪੰਜਾਬ ਤੇ ਹਰਿਆਣਾ ਫਿਰ ਤੋਂ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ ‘ਤੇ ਦੋਵਾਂ ਰਾਜਾਂ ਵਿਚਾਲੇ ਵਿਚੋਲਗੀ ਕਰੇਗਾ। ਕੇਂਦਰੀ ਜਲ ਸ਼ਕਤੀ....
ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਵੱਖ-ਵੱਖ ਸਕੀਮਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 27 ਦਸੰਬਰ : ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੇ ਚੇਅਰਮੈਨ, ਸ੍ਰੀ ਪ੍ਰਿਯੰਕ ਕਾਨਗੂ ਨੇ ਪੰਜਾਬ ਦੇ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਵੱਖ-ਵੱਖ ਸਕੀਮਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ। ਅੱਜ ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ....
ਚੰਡੀਗੜ੍ਹ, 26 ਦਸੰਬਰ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ ਸੀ ਜਿਸ ਵਿਚ ਸਰਬਸੰਮਤੀ ਨਾਲ ਮੌਜੂਦਾ ਸਿਆਸੀ ਹਾਲਾਤ ਨੂੰ ਮੁੱਖ ਰੱਖਦੇ ਹੋਏ ਪਾਰਟੀ ਦੀ ਅਗਲੀ ਰਣਨੀਤੀ ਉਲੀਕਣ ਲਈ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਰਾਏ ਲੈਣ ਲਈ ਇੱਕ ਕਮੇਟੀ ਗਠਿਤ ਕਰਨ ਦੇ ਪੂਰਨ ਅਧਿਕਾਰ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੇ ਗਏ ਸਨ। ਜਿਸ ਦੇ ਬਾਅਦ ਇਸ ਸਬੰਧ ਵਿੱਚ ਅੱਜ ਢੀਂਡਸਾ....
ਈ-ਨੈਮ ਟ੍ਰੇਨਿੰਗ ਪ੍ਰੋਗਰਾਮ ਵਿੱਚ 17000 ਸਟੇਕਹੋਲਡਰਸ ਨੇ ਲਿਆ ਭਾਗ ਚੰਡੀਗੜ, 26 ਦਸੰਬਰ : ਈ-ਨੈਮ (ਇਲੈਕਟ੍ਰੋਨਿਕ ਨੈਸ਼ਨਲ ਐਗਰੀਕਲਚਰ ਮਾਰਕੀਟ) ਇੱਕ ਆਨਲਾਈਨ ਵਪਾਰਕ ਪਲੇਟਫਾਰਮ ਹੈ, ਜੋ ਕਿਸਾਨਾਂ, ਵਪਾਰੀਆਂ, ਐਫਪੀਓਜ਼ ਅਤੇ ਹੋਰ ਸਟੇਕਹੋਲਡਰਜ਼ ਨੂੰ ਖੇਤੀਬਾੜੀ ਵਸਤੂਆਂ ਦੀ ਆਨਲਾਈਨ ਖ਼ਰੀਦ-ਵੇਚ ਦੀ ਸਹੂਲਤ ਦਿੰਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਨੇ 79 ਈ-ਨੈਮ ਟ੍ਰੇਨਿੰਗ ਪ੍ਰੋਗਰਾਮ ਦੀ ਸਮਾਪਤੀ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ....
ਚੰਡੀਗੜ, 26 ਦਸੰਬਰ : ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ) ਕੁਲਵੰਤ ਸਿੰਘ (ਨੰਬਰ 700/ਅੰਮ੍ਰਿਤਸਰ ਸਿਟੀ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸਆਈ ਨੂੰ ਸੂਰਜ ਮਹਿਤਾ....
ਚੰਡੀਗੜ੍ਹ, 26 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਨਿਵਾਸੀ ਗੁਰਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ....
ਚੰਡੀਗੜ੍ਹ, 26 ਦਸੰਬਰ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੋਧੇ ਹੋਏ ਨਵੇਂ ਨਰਸਰੀ ਨਿਯਮ ਜਾਰੀ ਕੀਤੇ ਗਏ। ਕੈਬਨਿਟ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਨ੍ਹਾਂ ਨਿਯਮਾਂ ਨੂੰ ਜਾਰੀ ਕਰਨ ਉਪਰੰਤ ਦੱਸਿਆ ਕਿ ਇਨ੍ਹਾਂ ਰੂਲਾਂ ਤਹਿਤ ਨਰਸਰੀਆਂ ਨੂੰ ਟਰੂ-ਟੂ-ਟਾਈਪ ਬੂਟੇ ਤਿਆਰ ਕਰਨ ਲਈ ਦੋ ਸਾਲ ਦਾ ਸਮਾਂ ਦਿੱਤਾ ਗਿਆ ਹੈ ਅਤੇ ਇਨ੍ਹਾਂ ਬੂਟਿਆਂ ਨੂੰ ਮਦਰ ਪਲਾਂਟ ਅਤੇ ਬੱਡ ਸਟਿੱਕ....
ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪਟਿਆਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਚੰਡੀਗੜ੍ਹ, 26 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿੱਚ ਹੋਰ ਕਰੋੜਾਂ ਰੁਪਏ ਖਰਚ ਕੇ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ ਜਿਸ ਨਾਲ ਸ਼ਾਹੀ ਸ਼ਹਿਰ ਦਾ ਮੁਹਾਂਦਰਾ ਬਦਲਿਆ ਜਾਵੇਗਾ। ਇੱਥੇ ਆਪਣੇ ਦਫ਼ਤਰ ਵਿਖੇ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ....
ਪੰਜਾਬ ਦੇ ਸਕੂਲ ਆਫ਼ ਐਮੀਨੈਸ ਤੋਂ ਚੁਣੇ ਹੋਏ 600 ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ 360 ਸਟੈਟਰਜੀ ਸਿਖਾਈ ਜਾਵੇਗੀ: ਹਰਜੋਤ ਸਿੰਘ ਬੈਂਸ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਸਕੂਲ ਆਫ਼ ਐਮੀਨੈਸ ਦੇ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ਦਸ ਰੋਜ਼ਾ ਰਿਹਾਇਸ਼ੀ ਕੈਂਪ ਦੀ ਸ਼ੁਰੂਆਤ : ਹਰਜੋਤ ਸਿੰਘ ਬੈਂਸ ਚੰਡੀਗੜ੍ਹ, 24 ਦਸੰਬਰ : ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਮਕਸਦ ਨਾਲ 9 ਦਿਨਾਂ ਸਰਦ ਰੁੱਤ ਰਿਹਾਇਸ਼ੀ ਕੈਂਪ ਲਗਾਇਆ ਹੈ।....
ਚੰਡੀਗੜ੍ਹ, 25 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਰਕਾਰੀ ਅਦਾਰਿਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਵੀਰਵਾਰ ਨੂੰ ਗਜ਼ਟਿਡ ਛੁੱਟੀ ਰਹੇਗੀ।
ਚੰਡੀਗੜ੍ਹ, 24 ਦਸੰਬਰ : ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਗੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਨੂਰਪੁਰ ਬੇਦੀ ਨੇੜਲੇ ਪਿੰਡ ਐਲਗਰਾਂ ਨੇੜਿਓਂ ਲੰਘਦੀ ਸੁਆਂ ਨਦੀ ’ਤੇ ਬਣਿਆ ਪੱਕਾ ਪੁਲ ਗੈਰ-ਕਾਨੂੰਨੀ ਮਾਇਨਿੰਗ ਕਰਕੇ ਨੁਕਸਾਨਿਆ ਗਿਆ ਹੈ। ਇਸ ਨੂੰ ਪੁਲ ਨੂੰ ਬੰਦ ਕਰ ਦਿੱਤਾ ਗਿਆ ਹੈ। ਲੋਕਾਂ ਲਈ ਪੁਲ ਬੰਦ ਨਾ ਹੁੰਦੇ ਜੇ ਭਗਵੰਤ ਮਾਨ ਜੀ ਤੁਸੀਂ ਗੈਰ-ਕਾਨੂੰਨੀ ਮਾਇਨਿੰਗ ਬੰਦ ਕੀਤੀ ਹੁੰਦੀ। ਪੰਜਾਬ ਦੇ ਖਜ਼ਾਨੇ ਵਿੱਚ ਰੇਤੇ ਤੋਂ 20,000....