ਚੰਡੀਗੜ੍ਹ, 24 ਦਸੰਬਰ : ਪਹਾੜਾਂ ’ਤੇ ਬਰਫ਼ਬਾਰੀ, ਵਾਦੀਆਂ ਵਿੱਚ ਸੀਤ ਲਹਿਰ ਤੇ ਮੈਦਾਨੀ ਇਲਾਕਿਆਂ ਵਿੱਚ ਧੁੰਦ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਇਸ ਤੋਂ ਹਾਲੇ ਤਿੰਨ-ਚਾਰ ਦਿਨਾਂ ਤੱਕ ਰਾਹਤ ਨਹੀਂ ਮਿਲਣ ਵਾਲੀ ਹੈ । ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਕਾਰਨ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਕਈ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਜਿਸ ਦੇ ਚੱਲਦਿਆਂ 27 ਦਸੰਬਰ ਤੱਕ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਤੇ ਪੱਛਮੀ ਉੱਤਰ ਪ੍ਰਦੇਸ਼ ਸਮੇਤ ਆਸ-ਪਾਸ ਦੇ ਸੂਬਿਆਂ ਵਿੱਚ....
ਚੰਡੀਗੜ੍ਹ
ਆਪ ਪੰਜਾਬ ਨੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਅਤੇ ਵਾਈਸ ਪ੍ਰੈਜ਼ੀਡੈਂਟ ਜਗਦੀਪ ਧਨਖੜ ਦੇ ਬਿਆਨ ਨੂੰ ਨਕਾਰਿਆ ਅਤੇ ਨਿੰਦਾ ਕੀਤੀ, ਕਿਹਾ- ਕਿ ਪੰਜਾਬ ਯੂਨੀਵਰਸਿਟੀ 'ਤੇ ਕਿਸੇ ਹੋਰ ਰਾਜ ਦਾ ਕੋਈ ਅਧਿਕਾਰ ਨਹੀਂ ਹੈ ਪੰਜਾਬ ਯੂਨੀਵਰਸਿਟੀ ਤੇ ਪੰਜਾਬ ਦਾ ਭਾਵਨਾਤਮਕ, ਇਤਿਹਾਸਕ ਅਤੇ ਸੰਵਿਧਾਨਕ ਹੱਕ ਹੈ: ਮਲਵਿੰਦਰ ਸਿੰਘ ਕੰਗ ਚੰਡੀਗੜ੍ਹ, 24 ਦਸੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਾਈਸ ਪ੍ਰੈਜ਼ੀਡੈਂਟ ਜਗਦੀਪ ਧਨਖੜ ਦੇ ਉਸ ਬਿਆਨ ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਨਿੰਦਾ ਕੀਤੀ ਹੈ, ਜਿਸ ਵਿੱਚ....
ਪੰਜਾਬ ਰਾਜ ਦੇ ਕੇਂਦਰ ਸਰਕਾਰ ਵੱਲ ਬਕਾਇਆ ਫੰਡਾਂ ਨੂੰ ਜਲਦ ਰਿਲੀਜ਼ ਕਰਨ ਲਈ ਕਿਹਾ ਹਰਿਆਣਾ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਅਦਿਤਿਆ ਦੇਵੀ ਲਾਲ ਚੌਟਾਲਾ ਨੇ ਸ. ਹਰਚੰਦ ਸਿੰਘ ਬਰਸਟ ਦੇ ਕੰਮਾਂ ਦੀ ਕੀਤੀ ਸ਼ਲਾਘਾ ਚੰਡੀਗੜ, 24 ਦਸੰਬਰ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੋਸਾਂਬ ਦੁਆਰਾ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸਨ ਦੇ ਸਹਿਯੋਗ ਨਾਲ ਕਰਵਾਈ "ਨੈਸ਼ਨਲ ਲੈਵਲ ਕਾਨਕਲੇਵ ਆਨ ਰੂਰਲ ਡਿਵੈਲਪਮੈਂਟ ਅਤੇ ਖੇਤੀਬਾੜੀ ਮਾਰਕਿਟਿੰਗ" ਵਿੱਚ ਭਾਗ ਲਿਆ। ਇਸ ਕਾਨਕਲੇਵ ਵਿੱਚ....
ਸਾਕਸ਼ੀ ਅਤੇ ਬਜਰੰਗ ਦੀ ਹੋਈ ਜਿੱਤ: ਕੇਂਦਰ ਦੇਰ ਨਾਲ ਜਾਗਿਆ, ਪਰ ਬ੍ਰਿਜ ਭੂਸ਼ਣ ਸਿੰਘ ’ਤੇ ਲੱਗੇ ਗੰਭੀਰ ਦੋਸ਼ਾਂ ’ਤੇ ਕਾਰਵਾਈ ਜ਼ਰੂਰੀ : ਕੁਲਤਾਰ ਸੰਧਵਾਂ ਚੰਡੀਗੜ੍ਹ, 24 ਦਸੰਬਰ : ਖੇਡ ਮੰਤਰਾਲੇ ਵੱਲੋਂ ਕੁਸ਼ਤੀ ਸੰਘ ਨੂੰ ਮੁਅੱਤਲ ਕਰਨ ਦੇ ਫੈਸਲੇ ਨੂੰ ਕੇਂਦਰ ਵੱਲੋਂ ਭਾਰੀ ਜਨਤਕ ਦਬਾਅ ਹੇਠ ਲਿਆ ਗਿਆ ਫੈਸਲਾ ਦੱਸਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਤਵਾਰ ਨੂੰ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ ਖਿਡਾਰੀਆਂ ਨਾਲ ਜ਼ਬਰ-ਜਨਾਹ ਅਤੇ ਛੇੜਛਾੜ ਦੇ....
ਪਵਿੱਤਰ ਦਿਹਾੜੇ ਮੌਕੇ ਕਿਸੇ ਵੀ ਤਰ੍ਹਾਂ ਦਾ ਵਿਵਾਦ ਟਾਲਣ ਲਈ ਲਿਆ ਫੈਸਲਾ ਚੰਡੀਗੜ੍ਹ, 24 ਦਸੰਬਰ : ਪੰਜਾਬ ਸਰਕਾਰ ਨੇ ਸਿੱਖ ਰਵਾਇਤਾਂ ਅਨੁਸਾਰ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦੌਰਾਨ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਇੱਥੇ ਜਾਰੀ ਬਿਆਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਸੰਬਰ ਦਾ ਮਹੀਨਾ, ਜਿਸ ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੂੰ ਸ਼ਹੀਦ ਕੀਤਾ ਗਿਆ ਸੀ, ਸਮੁੱਚੀ....
7600 ਤੋਂ ਵੱਧ ਪ੍ਰਾਜੈਕਟਾਂ ਲਈ 2000 ਕਰੋੜ ਰੁਪਏ ਵੰਡੇ : ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 24 ਦਸੰਬਰ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ, ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਸਕੀਮ ਨੂੰ ਲਾਗੂ ਕਰਨ ਵਿੱਚ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ ਅਤੇ ਇਸ ਸਕੀਮ ਤਹਿਤ ਸੂਬੇ ਵੱਲੋਂ ਹੁਣ ਤੱਕ ਦੇਸ਼ ਵਿੱਚ ਸਭ ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਇਸ ਹਫ਼ਤੇ ਪੰਜਾਬ ਨੇ ਇੱਕ ਵੱਡਾ....
ਚੰਡੀਗੜ੍ਹ, 24 ਦਸੰਬਰ : ਇਕ ਅਹਿਮ ਘਟਨਾਕ੍ਰਕਮ ਵਿਚ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਵਫਦ ਨੂੰ ਭਰੋਸਾ ਦੁਆਇਆ ਕਿ ਉਹ ਹਰਿਦੁਆਰ ਵਿਚ ਗੁਰਦੁਆਰਾ ਸ੍ਰੀ ਗਿਆਨ ਗੋਦੜੀ ਲਈ ਥਾਂ ਅਲਾਟ ਕਰਨਗੇ। ਇਹ ਭਰੋਸਾ ਉਹਨਾਂ ਨੇ ਅਕਾਲੀ ਦਲ ਦੇ ਵਫਦ ਨੂੰ ਅੱਜ ਸਵੇਰੇ ਹੋਈ ਮੁਲਾਕਾਤ ਦੌਰਾਨ ਦੁਆਇਆ। ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਭਰੋਸਾ ਦੁਆਇਆ ਕਿ ਉਹ ਹਰਿਦੁਆਰ ਵਿਚ ਗੁਰਦੁਆਰਾ ਸਾਹਿਬ ਲਈ ਥਾਂ ਨਿਸ਼ਚਿਤ ਕਰਨ ਵੇਲੇ....
ਚੰਡੀਗੜ੍ਹ, 23 ਦਸੰਬਰ : ਪੰਜਾਬ ਯੂਨੀਵਰਸਿਟੀ 'ਤੇ ਉੱਪ ਰਾਸ਼ਟਰਪਤੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ 'ਚ ਹਰਿਆਣਾ ਦਾ ਵੀ ਹਿੱਸਾ ਹੋਣਾ ਚਾਹੀਦਾ ਹੈ। ਇਸ ਮਸਲੇ 'ਤੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨਗੇ। ਤੁਹਾਨੂੰ ਦੱਸ ਦਈਏ ਕਿ ਜਗਦੀਪ ਧਨਖੜ PU ਦੀ ਚੌਥੀ ਗਲੋਬਲ ਐਲੂਮਨੀ ਮੀਟ 'ਚ ਪਹੁੰਚੇ ਹੋਏ ਸੀ। ਜਿਸ ਸਮੇਂ ਉਨ੍ਹਾਂ ਨੇ ਇਹ ਬਿਆਨ ਦਿੱਤਾ। ਇਸ ਮੌਕੇ ਰਾਜਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਕੈਬਨਿਟ....
ਚੰਡੀਗੜ੍ਹ, 23 ਦਸੰਬਰ : ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ 'ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲਾਪਰਵਾਹੀ ਵਰਤਣ ਦੀ ਤਿੱਖੀ ਆਲੋਚਨਾ ਕੀਤੀ ਹੈ। ਨੰਗਲ ਨੂੰ ਗੜ੍ਹਸ਼ੰਕਰ ਅਤੇ ਨੂਰਪੁਰ ਬੇਦੀ ਖੇਤਰ ਦੇ ਸੈਂਕੜੇ ਪਿੰਡਾਂ ਨਾਲ ਜੋੜਨ ਵਾਲਾ ਪੁਲ ਜ਼ਿਲ੍ਹੇ ਵਿੱਚ ਲਗਾਤਾਰ ਹੋ ਰਹੀ ਨਾਜਾਇਜ਼ ਮਾਈਨਿੰਗ ਕਾਰਨ ਢਹਿਣ ਦੀ ਕਗਾਰ 'ਤੇ ਹੈ। ਹੁਣ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ....
ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਆਈ ਐਕਸ਼ਨ ‘ਚ, ਜਾਰੀ ਕੀਤੀ ਐਡਵਾਇਜ਼ਰੀ ਚੰਡੀਗੜ੍ਹ, 23 ਦਸੰਬਰ : ਦੇਸ਼ ਭਰ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਿਹਤ ਐਡਵਾਇਜ਼ਰੀ ਜਾਰੀ ਕੀਤੀ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਡਾਕਟਰਾਂ, ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਰਹੇ ਲੋਕਾਂ ਸਮੇਤ ਮੈਡੀਕਲ ਸਟਾਫ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਸਿਹਤ ਵਿਭਾਗ ਨੇ ਸ਼ੁੱਕਰਵਾਰ ਨੂੰ ਇਸ ਸਬੰਧ ਵਿੱਚ ਇੱਕ ਐਡਵਾਈਜ਼ਰੀ ਜਾਰੀ ਕਰਕੇ....
ਚੰਡੀਗੜ੍ਹ, 23 ਦਸੰਬਰ : ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਦੇ ਸਰਕਾਰੀ /ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਉਣ ਅਤੇ ਸ਼ਹਾਦਤਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਮਾਗਮ ਮਿਤੀ 23 ਦਸੰਬਰ 2023 ਦਿਨ ਸ਼ਨੀਵਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਸਮਾਗਮ ਸਵੇਰ ਦੇ ਸਮੇਂ ਦੌਰਾਨ (ਪਹਿਲੇ 2 ਘੰਟੇ) ਪੰਜਾਬ ਦੇ....
ਚੰਡੀਗੜ੍ਹ, 23 ਦਸੰਬਰ : ਨਵੰਬਰ 2020 ਵਿਚ ਜਦ ਪੰਜਾਬ/ਹਰਿਆਣਾ ਦੇ ਕਿਸਾਨ ਕੇਂਦਰ ਵਲੋਂ ਕਾਹਲੀ ਨਾਲ ਪਾਸ ਕੀਤੇ ਤਿੰਨ ਖੇਤੀ ਕਨੂੰਨਾਂ ਵਿਰੁੱਧ, ਸੜਕਾਂ ਤੇ ਲਾਈਆਂ ਸਾਰੀਆਂ ਰੋਕਾਂ ਤੋੜਦੇ ਅਤੇ ਹਕੂਮਤ ਦਾ ਜ਼ਬਰ ਝਲਦੇ ਹੋਏ ਸਿੰਘੂ ਬਾਰਡਰ ਦਿਲੀ ਪਹੁੰਚੇ ਸਨ, ਤਾਂ ਸਾਰਾ ਨਿਜ਼ਾਮ / ਮੀਡੀਆ ਕਿਸਾਨਾਂ ਦੇ ਵਿਰੋਧ ਚ ਖੜਾ ਨਜ਼ਰ ਆ ਰਿਹਾ ਸੀ। ਚੁਣੇ ਹੋਏ ਪ੍ਰਤੀਨਿਧ ਵੀ ਕਿਸਾਨਾ ਨੂੰ ਅੰਦੋਲਨਜੀਵੀ ਕਹਿਕੇ ਕੋਸ ਰਹੇ ਸਨ। ਇਕ ਖੂਬਸੂਰਤ ਸ਼ਖਸੀਅਤ ਭਾਰਤ ਦੇ ਇਕ ਸੂਬੇ ਦਾ ਗਵਰਨਰ ਹੋਣ ਦੇ ਬਾਵਜੂਦ ਸਿਸਟਮ ਤੋਂ....
ਚੰਡੀਗੜ੍ਹ, 22 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹੋਏ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਸਾਰੇ ਬੰਦੀ ਸਿੰਘਾਂ ਨੂੰ ਉਨ੍ਹਾਂ ਦੀ ਲਗਭਗ ਤਿੰਨ ਦਹਾਕਿਆਂ ਲੰਮੀ ਕੈਦ ਤੋਂ ਰਿਹਾ ਕਰਨ ਲਈ ਉਚਿਤ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਐਕਸ ‘ਤੇ ਪੋਸਟ ਸਾਂਝਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸਿੱਖ ਕੌਮ ਦੀਆਂ ਭਾਵਨਾਵਾਂ ‘ਤੇ ਵਿਚਾਰ ਕਰਨ। ਸੁਖਬੀਰ ਬਾਦਲ ਨੇ ਅੱਗੇ ਲਿਖਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ....
ਚੰਡੀਗੜ੍ਹ, 22 ਦਸੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਵਧਦੀ ਠੰਡ ਦੇ ਮੱਦੇਨਜ਼ਰ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਰਹਿਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 3 ਦਸੰਬਰ ਨੂੰ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ, ਏਡਿਡ ਤੇ ਮਾਨਤਾ ਪ੍ਰਾਪਤ ਤੇ ਪ੍ਰਾਈਵੇਟ....
ਭੂਮੀ ਅਤੇ ਜਲ ਸੰਭਾਲ ਮੰਤਰੀ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਪੰਜ ਜ਼ਿਲ੍ਹਿਆਂ ਦੀਆਂ ਵਾਟਰਸ਼ੈੱਡ ਕਮੇਟੀਆਂ, ਕਿਸਾਨ ਉਤਪਾਦਕ ਸੰਸਥਾਵਾਂ ਅਤੇ ਸਵੈ-ਸਹਾਇਤਾ ਸਮੂਹਾਂ ਦੇ 100 ਤੋਂ ਵੱਧ ਮੈਂਬਰਾਂ ਨਾਲ ਮੁਲਾਕਾਤ ਚੰਡੀਗੜ੍ਹ, 22 ਦਸੰਬਰ : ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਦੇ ਨੀਮ-ਪਹਾੜੀ ਕੰਢੀ ਖੇਤਰ ਨਾਲ ਸਬੰਧਤ ਪੰਜ ਜ਼ਿਲ੍ਹਿਆਂ ਹੁਸ਼ਿਆਰਪੁਰ, ਪਠਾਨਕੋਟ, ਐਸ.ਬੀ.ਐਸ ਨਗਰ, ਐਸ.ਏ.ਐਸ ਨਗਰ ਅਤੇ ਰੂਪਨਗਰ ਵਿੱਚ ਲਾਗੂ ਕੀਤੇ ਜਾ ਰਹੇ 7 ਵਾਟਰਸ਼ੈੱਡ-ਆਧਾਰਤ....