ਚੰਡੀਗੜ੍ਹ

ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੋਰਚੇ ਦੇ ਆਗੂਆਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਚੰਡੀਗੜ੍ਹ, 31 ਅਕਤੂਬਰ : 'ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੂਤ ਵਜੋਂ ਅੱਜ ਉਨ੍ਹਾਂ ਨੂੰ ਮਿਲਣ ਆਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਹਾਜ਼ਰੀ ਵਿੱਚ ਆਪਣਾ ਮੋਹਾਲੀ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਦੇ....
ਪਹਿਲੀ ਨਵੰਬਰ ਨੂੰ ਪੰਜਾਬ ਦੇ ਮੁੱਦਿਆਂ ‘ਤੇ ਬਹਿਸ ‘ਚ ਅਨੁਸੂਚਿਤ ਜਾਤੀਆਂ ਦੇ ਮਸਲਿਆਂ ਨੂੰ ਵੀ ਬਹਿਸ ਦਾ ਹਿੱਸਾ ਬਣਾਇਆ ਜਾਵੇ : ਕੈਂਥ
ਰਾਜਨੀਤਿਕ ਪਾਰਟੀਆਂ ਦੇ ਨਾਲੋ-ਨਾਲ ਸਿਵਲ ਸੋਸਾਇਟੀਆਂ ਅਤੇ ਗੈਰ-ਸਰਕਾਰੀ ਸੰਗਠਨਾਂ ਨੂੰ ਸੱਦਿਆ ਜਾਵੇ : ਕੈਂਥ “ਖੇਤੀ ਦੀ ਵਿਗੜ ਰਹੀ ਸਥਿਤੀ,ਪਾਣੀਆਂ ਤੇ ਨਸ਼ਿਆ ਦੇ ਮੁੱਦੇ ‘ਤੇ ਚਰਚਾ ਦੇ ਨਾਲੋ-ਨਾਲ ‘ਰਾਖਵੇਂਕਰਨ ਦੀ ਨੀਤੀ’ ਤੇ ਬਹਿਸ ਕਰਵਾਉਣ ਦੀ ਅਪੀਲ” ਚੰਡੀਗੜ੍ਹ ,30 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਨਾਜ਼ੁਕ ਮੁੱਦਿਆਂ ‘ਤੇ 1 ਨਵੰਬਰ ਨੂੰ ਹੋਣ ਵਾਲੀ ਅਗਾਮੀ ਬਹਿਸ ਪੰਜਾਬ ‘ਚ ਦਰਪੇਸ਼ ਮੁੱਦਿਆਂ ਅਤੇ ਗੰਭੀਰ ਮਸਲਿਆਂ ਖੇਤੀ ਦੀ....
ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ 
ਚੰਡੀਗੜ੍ਹ, 30 ਅਕਤੂਬਰ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਪਰ ਉਸ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਅਦਾਲਤ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 2 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਦੱਸ ਦਈਏ ਕਿ ਖਹਿਰਾ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਪੰਜਾਬ ‘ਚ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ
ਚੰਡੀਗੜ੍ਹ, 30 ਅਕਤੂਬਰ : ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਹੁਕਮ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 1 ਨਵੰਬਰ ਤੋਂ ਲਾਗੂ ਹੋ ਜਾਣਗੇ ਅਤੇ 28 ਫਰਵਰੀ ਤੱਕ ਇਨ੍ਹਾਂ ਦੀ ਪਾਲਣਾ ਕੀਤੀ ਜਾਵੇਗੀ। ਹੁਕਮਾਂ ਅਨੁਸਾਰ ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਪੰਜਾਬ ਦੇ ਸਿੱਖਿਆ ਮੰਤਰੀ....
ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ
ਭ੍ਰਿਸ਼ਟਾਚਾਰ ਮੁਕਤ ਸੂਬਾ ਸਿਰਜਣ ਲਈ ਪੂਰੇ ਪੰਜਾਬ ਵਿੱਚ ਹਫ਼ਤੇ ਭਰ ਚੱਲਣਗੇ ਜਾਗਰੂਕਤਾ ਪ੍ਰੋਗਰਾਮ ਚੰਡੀਗੜ੍ਹ, 30 ਅਕਤੂਬਰ : ਸਮਾਜ ਤੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸ਼ਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਯਤਨਾਂ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 5 ਨਵੰਬਰ ਤੱਕ ‘ਵਿਜੀਲੈਂਸ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ। ਇਸ ਸਾਲ ਦੇ ਸੰਦੇਸ਼ ‘ਭ੍ਰਿਸ਼ਟਾਚਾਰ ਨੂੰ ਕਹੋ ਨਾਂਹ : ਰਾਸ਼ਟਰ ਪ੍ਰਤੀ ਹੋਵੇ ਵਚਨਬੱਧਤਾ’ ਦੇ ਨਾਲ ਇਹ ਹਫ਼ਤਾ....
ਪੰਜਾਬ ਸਰਕਾਰ ਗਵਰਨਰ ਵਿਰੁੱਧ ਪੁੱਜੀ ਸੁਪਰੀਮ ਕੋਰਟ, ਰਾਜਪਾਲ ਪਏ ਨਰਮ, ਕਿਹਾ ਬਿਲਾਂ ਬਾਰੇ ਕਰਾਂਗੇ ਵਿਚਾਰ
ਚੰਡੀਗੜ੍ਹ, 29 ਅਕਤੂਬਰ : ਬੀਤੇ ਕਾਫੀ ਸਮੇਂ ਤੋ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਕਾਰ ਖਹਿਬਾਜ਼ੀ ਚਲ ਰਹੀ ਹੈ। ਇਸੇ ਲੜੀ ਵਿਚ ਹੀ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਬਿਲਾਂ ਉਤੇ ਦਸਤਖ਼ਤ ਕਰਨ ਤੋ ਨਾਹ ਕਰ ਦਿੱਤੀ ਸੀ। ਇਸੇ ਮਾਮਲੇ ਵਿਚ ਹੁਣ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕਰ ਲਿਆ ਹੈ। ਇਹ ਦੂਜੀ ਵਾਰ ਹੈ ਜਦੋਂ ਪੰਜਾਬ ਸਰਕਾਰ ਨੇ ਰਾਜਪਾਲ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇੱਕ ਵਾਰ ਫਿਰ ਪੰਜਾਬ ਸਰਕਾਰ ਅਤੇ ਰਾਜਪਾਲ ਪੁਰੋਹਿਤ ਆਹਮੋ-ਸਾਹਮਣੇ ਹਨ....
ਸੰਜੀਵਨ ਸਿੰਘ ਦੀ ਨਾਟ-ਪੁਸਤਕ ‘ਪੀ ਜੀ-ਦ ਪੇਇੰਗ ਗੈਸਟ’ ਨੂੰ ਪੰਜਾਬ ਸਰਕਾਰ ਵੱਲੋਂ ਸਾਲ 2020 ਲਈ ਈਸ਼ਵਰ ਚੰਦਰ ਨੰਦਾ ਪੁਰਸਕਾਰ ਦੇਣ ਦਾ ਐਲਾਨ
ਵਿਦੇਸ਼ ਜਾਣ ਲਈ ਕਾਹਲੇ ਨੌਜਵਾਨਾਂ ਦੀ ਮਨੋਦਸ਼ਾ ਬਿਆਨਦਾ ਹੈ ਨਾਟਕ ‘ਪੀ ਜੀ-ਦ ਪੇਇੰਗ ਗੈਸਟ’ ਚੰਡੀਗੜ੍ਹ, 29 ਅਕਤੂਬਰ : ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸਾਲ 2020 ਲਈ ਸੰਜੀਵਨ ਸਿੰਘ ਦੀ ਨਾਟ-ਪੁਸਤਕ ‘ਪੀ ਜੀ-ਦ ਪੇਇੰਗ ਗੈਸਟ’ ਨੂੰ ਈਸ਼ਵਰ ਚੰਦਰ ਨੰਦਾ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਗਿਆ ਹੈ।ਸੰਜੀਵਨ ਦਾ ਇਹ ਨਾਟਕ ਵਿਦੇਸ਼ ਜਾਣ ਲਈ ਕਾਹਲੇ ਨੌਜਵਾਨਾਂ ਦੀ ਮਨੋਦਸ਼ਾ ਬਿਆਨਦਾ ਹੈ। ਇਹ ਪੁਰਸਕਾਰ ਉੱਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਭਾਸ਼ਾ ਵਿਭਾਗ ਦੁਆਰਾ ਪੰਜਾਬੀ....
ਪੰਥ ਤੇ ਪੰਜਾਬ ਦੀ ਸੰਘਰਸ਼ਸ਼ੀਲ ਪੰਥਕ ਧਿਰ ਪੰਜਾਬ ਬੋਲਦਾ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗੀ : ਭਾਈ ਮੋਹਕਮ ਸਿੰਘ
ਚੰਡੀਗੜ੍ਹ, 29 ਅਕਤੂਬਰ : ਪੰਜਾਬ ਸਰਕਾਰ ਵਲੋਂ ਪਹਿਲੀਂ ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ” ਮੈਂ ਪੰਜਾਬ ਬੋਲਦਾ ” ਪ੍ਰੋਗਰਾਮ ਵਿੱਚ ਭਾਈ ਮੋਹਕਮ ਸਿੰਘ ਦੀ ਅਗਵਾਈ ਵਿੱਚ ਪੰਥ ਤੇ ਪੰਜਾਬ ਦੀ ਮੁੱਖ ਸੰਘਰਸਸ਼ੀਲ ਪੰਥਕ ਧਿਰ ਨੇ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਅੱਜ ਇਥੇ ਪਿਛਲੇ ਸਮੇਂ 1976 ਤੋਂ ਸਤਲੁਜ ਜਮਨਾ ਲਿੰਕ ਨਹਿਰ ਨੂੰ ਰੋਕਣ, ਪੰਥ ਤੇ ਪੰਜਾਬ ਦੇ ਹਿੱਤਾਂ ਲਈ ਨਿਰੰਤਰ ਸੰਘਰਸ਼ ਕਰਨ ਵਾਲੀ , ਕੁਰਬਾਨੀਆਂ ਕਰਨ, ਜੇਲ੍ਹਾਂ ਕੱਟਣ ਵਾਲੀ, ਸ਼ਹਾਦਤਾਂ ਦੇਣ ਵਾਲ਼ੀ , ਨਹਿਰ....
ਸਰਕਾਰ ਕੋਲ ਵਿਕਾਸ, ਬੁਨਿਆਦੀ ਢਾਂਚੇ ਤੇ ਸਮਾਜ ਭਲਾਈ ਮੁਹਾਜ਼ ’ਤੇ ਵਿਖਾਉਣ ਵਾਸਤੇ ਕੱਖ ਨਹੀਂ ਹੈ : ਸੁਖਬੀਰ ਬਾਦਲ 
ਸੁਖਬੀਰ ਬਾਦਲ ਨੇ ਆਪ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦੱਸਣ ਲਈ ਇਕ ਦਿਨ ਵਿਚ 25 ਕਰੋੜ ਰੁਪਏ ਬਰਬਾਦ ਕਰਨ ’ਤੇ ਮੁੱਖ ਮੰਤਰੀ ਕੀਤੀ ਨਿਖੇਧੀ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਤੇ ਦੇਸ਼ ਭਰ ਵਿਚ ਦਿੱਤੇ ਫਰੰਟ ਪੇਜ ਇਸ਼ਤਿਹਾਰਾਂ ’ਚ ਦੱਸੀ ਹਰ ’ਪ੍ਰਾਪਤੀ’ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਚੰਡੀਗੜ੍ਹ, 28 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਸਰਕਾਰ ਦੇ ਡੇਢ ਸਾਲ ਪੂਰੇ ਹੋਣ ’ਤੇ....
ਪੰਜਾਬ ਪੁਲਿਸ ਵੱਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਕਾਰਕੁਨ ਗ੍ਰਿਫਤਾਰ, ਹਥਿਆਰ ਬਰਾਮਦ
ਚੰਡੀਗੜ੍ਹ, 28 ਅਕਤੂਬਰ : ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਖਾਲਿਸਤਾਨ ਪੱਖੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਏਐਸ ਨਗਰ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਵਿਅਕਤੀ ਤਿਉਹਾਰਾਂ ਦੇ ਦਿਨਾਂ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਵੀ ਬਰਾਮਦ ਹੋਏ ਹਨ। ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ....
ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼ ਵਿਖੇ ਕੋਚਿੰਗ ਲਈ ਹੋਈ ਪ੍ਰਵੇਸ਼ ਪ੍ਰੀਖਿਆ
540 ਉਮੀਦਵਾਰ ਪ੍ਰਵੇਸ਼ ਪ੍ਰੀਖਿਆ ‘ਚ ਬੈਠੇ ਚੰਡੀਗੜ੍ਹ, 28 ਅਕਤੂਬਰ : ਅੰਬੇਦਕਰ ਇੰਸਟੀਚਿਊਟ ਆਫ ਕਰੀਅਰ ਐਂਡ ਕੋਰਸਿਜ਼, ਫੇਸ 3 ਬੀ 2, ਮੋਹਾਲੀ ਵਿਖੇ ਸਿਵਿਲ ਸਰਵਿਸਿਜ਼/ ਪੀ. ਸੀ. ਐੱਸ. (ਪ੍ਰੀ) ਪ੍ਰੀਖਿਆ-2024 ਦੀ ਕੰਬਾਈਡ ਕੋਚਿੰਗ ਲਈ ਉਮੀਦਵਾਰਾਂ ਦੀ ਚੋਣ ਕਰਨ ਲਈ ਪ੍ਰਵੇਸ਼ ਪ੍ਰੀਖਿਆ ਲਈ ਗਈ। ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਵਰਗ ਵਿਭਾਗ ਪੰਜਾਬ, ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਕੋਚਿੰਗ ਕੋਰਸ ਦੀਆਂ 40 ਸੀਟਾਂ ਹਨ, 20 ਸੀਟਾਂ....
ਰੋਪੜ ‘ਚ ਵਕੀਲ ਵੱਲੋਂ ਪਤਨੀ ਅਤੇ ਨਾਬਾਲਗ ਪੁੱਤ ਨਾਲ ਮਿਲ ਕੇ ਬਜ਼ੁਰਗ ਬਿਮਾਰ ਮਾਂ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ 
ਰੋਪੜ, 28 ਅਕਤੂਬਰ : ਰੋਪੜ ‘ਚ ਇੱਕ ਵਕੀਲ ਵੱਲੋਂ ਆਪਣੀ ਪਤਨੀ ਅਤੇ ਨਾਬਾਲਗ ਪੁੱਤਰ ਨਾਲ ਮਿਲ ਕੇ ਬਜ਼ੁਰਗ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਰੂਪਨਗਰ ਪੁਲਿਸ ਨੇ ਬਿਮਾਰ ਬਜ਼ੁਰਗ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਵਕੀਲ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ 'ਚ ਰੋਪੜ ਬਾਰ ਐਸੋਸੀਏਸ਼ਨ ਨੇ ਵੀ ਉਸ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ 'ਚ ਵਕੀਲ ਅੰਕੁਰ ਵਰਮਾ ਤੋਂ ਇਲਾਵਾ ਉਸ ਦੀ ਪਤਨੀ ਸੁਧਾ ਵਰਮਾ ਅਤੇ ਨਾਬਾਲਗ ਪੁੱਤਰ....
ਪੰਜਾਬ ਵਿੱਚ 10 ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਲਈ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ
600 ਕਰੋੜ ਰੁਪਏ ਦੇ ਪ੍ਰਾਜੈਕਟਾਂ ਨਾਲ ਸਾਲਾਨਾ 35000 ਟਨ ਸੀ.ਬੀ.ਜੀ. ਦਾ ਹੋਵੇਗਾ ਉਤਪਾਦਨ ਸੈਂਕੜੇ ਨੌਜਵਾਨਾਂ ਨੂੰ ਮਿਲਣਗੇ ਰੋਜ਼ਗਾਰ ਦੇ ਮੌਕੇ ਚੰਡੀਗੜ੍ਹ, 27 ਅਕਤੂਬਰ : ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਲਗਾਉਣ ਲਈ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਨਾਲ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ। ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਦੀ ਮੌਜੂਦਗੀ ਵਿੱਚ ਪੇਡਾ....
ਵਿਧਾਇਕ ਰਤਨ ਨੇ ਡੀ.ਸੀ. ਬਠਿੰਡਾ ਵਿਰੁੱਧ ਐਸ.ਸੀ/ਐਸ.ਟੀ. ਐਕਟ ਤਹਿਤ ਕਾਰਵਾਈ ਲਈ ਐਸ.ਐਸ.ਪੀ. ਬਠਿੰਡਾ ਨੂੰ ਲਿਖਿਆ
ਚੰਡੀਗੜ੍ਹ, 27 ਅਕਤੂਬਰ : ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਬਠਿੰਡਾ ਦਿਹਾਤੀ ਤੋਂ ਦਲਿਤ ਵਿਧਾਇਕ ਇੰਜ. ਅਮਿਤ ਰਤਨ ਕੋਟਫੱਤਾ ਨੂੰ ਅਣਗੌਲਿਆਂ ਕਰਕੇ ਅਪਮਾਨਿਤ ਕਰਨ ਦਾ ਕੰਮ ਜ਼ਿਲ੍ਹਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਖੇਤੀਬਾੜੀ ਅਫਸਰ ਵਲੋਂ ਕੀਤਾ ਗਿਆ ਹੈ। ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਆਦਰਸ਼ ਮੰਨ ਕੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਸਮੂਹ ਵਿਧਾਇਕਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਸਹੁੰ ਖਾਧੀ ਸੀ । ਜਿੱਥੇ....
ਪੁਲਿਸ ਕੇਸ ਵਿੱਚੋਂ ਨਾਮ ਕਢਵਾਉਣ ਬਦਲੇ 4 ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ਪ੍ਰਾਈਵੇਟ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 27 ਅਕਤੂਬਰ : ਸੂਬੇ ਭਰ ਵਿੱਚ ਜਾਰੀ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ, ਪੰਜਾਬ ਨੇ ਅੱਜ ਲੁਧਿਆਣਾ ਤੋਂ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨਾਮੀ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿਅਕਤੀਆਂ ਨੇ ਪੁਲਿਸ ਕੇਸ ਵਿੱਚੋਂ ਸ਼ਿਕਾਇਤਕਰਤਾ ਦਾ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜੀਵ ਕੁਮਾਰ ਉਰਫ਼ ਰਵੀ ਵਾਸੀ ਨਿਊ ਸੁਭਾਸ਼ ਨਗਰ, ਬਸਤੀ....