ਚੰਡੀਗੜ੍ਹ

ਜੇਕਰ ਕੋਈ ਵੀ ਅਣਅਧਿਕਾਰਤ ਬੀਜ ਵੇਚਦਾ ਪਾਇਆ ਜਾਂਦਾ ਹੈ ਤਾਂ ਸਬੰਧਤ ਮੁੱਖ ਖੇਤੀਬਾੜੀ ਅਧਿਕਾਰੀ ਜ਼ਿੰਮੇਵਾਰ ਹੋਵੇਗਾ: ਖੇਤੀਬਾੜੀ ਮੰਤਰੀ
ਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਖ਼ਿਲਾਫ਼ ਸਖ਼ਤੀ ਕਾਰਵਾਈ ਦੇ ਹੁਕਮ ਗੁਆਂਢੀ ਰਾਜਾਂ ਤੋਂ ਆਉਣ ਵਾਲੇ ਨਕਲੀ ਬੀਜਾਂ ‘ਤੇ ਬਾਜ਼ ਅੱਖ ਰੱਖਣ ਅਤੇ ਉਨ੍ਹਾਂ ਨੂੰ ਰੋਕਣ ਲਈ ਨੋਡਲ ਅਧਿਕਾਰੀ ਹੋਣਗੇ ਨਿਯੁਕਤ ਚੰਡੀਗੜ੍ਹ, 28 ਮਾਰਚ 2025 : ਆਗਾਮੀ ਸਾਉਣੀ ਸੀਜ਼ਨ ਦੇ ਮੱਦੇਨਜ਼ਰ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਨਰਮੇ ਦੇ ਨਕਲੀ ਅਤੇ ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਉੱਤੇ....
ਪੰਜਾਬ ਸਰਕਾਰ ਦੀ ਨਵੀਂ ਪਹਿਲ, 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ : ਡਾ. ਬਲਜੀਤ ਕੌਰ
800 ਮਹਿਲਾਵਾਂ ਨੂੰ ਰਹਿਣ ਦੀ ਮਿਲੇਗੀ ਸਹੂਲਤ, 150 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਨਿਰਮਾਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ ਚੰਡੀਗੜ੍ਹ, 28 ਮਾਰਚ 2025 : ਪੰਜਾਬ ਸਰਕਾਰ ਕੰਮਕਾਜੀ ਮਹਿਲਾਵਾਂ ਦੀ ਸਹੂਲਤ ਅਤੇ ਸੁਖਾਲੇ ਵਾਤਾਵਰਣ ਲਈ ਨਵੀਨਤਮ ਕੋਸ਼ਿਸ਼ਾਂ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਅਧੀਨ, ਪੰਜਾਬ ਵਿੱਚ ਪਹਿਲੀ ਵਾਰ 6 ਵਰਕਿੰਗ ਵੂਮੈਨ ਹੋਸਟਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਵਿਧਾਨ ਸਭਾ ‘ਚ ਵਿਧਾਇਕ ਕੁਲਵੰਤ ਸਿੰਘ....
ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ : ਈਟੀਓ
ਚੰਡੀਗੜ੍ਹ, 27 ਮਾਰਚ 2025 : ਪੰਜਾਬ ਸਰਕਾਰ ਵੱਲੋਂ ਮਾਨਸਾ ਕੈਂਚਿਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੰਜਾਬ ਵਿਧਾਨ ਸਭਾ ਵਿਚ ਹਲਕਾ ਮਾਨਸਾ ਤੋਂ ਵਿਧਾਇਕ ਡਾਕਟਰ ਵਿਜੇ ਸਿੰਗਲਾ ਵਲੋਂ ਲਿਆਂਦੇ ਗਏ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਦਿੱਤੀ। ਲੋਕ ਨਿਰਮਾਣ (ਭ ਤੇ ਮ) ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮਾਨਸਾ ਤੋਂ ਭਵਾਨੀਗੜ੍ਹ ਤੱਕ ਜਾਣ ਵਾਲੇ ਰਸਤੇ ਦੀ ਕੁੱਲ ਲੰਬਾਈ ਲਗਭੱਗ 73.08 ਕਿ.ਮੀ. ਹੈ ਅਤੇ....
ਫਾਜ਼ਿਲਕਾ ਏਰੀਏ ਅਧੀਨ ਢਿਲੀਆਂ ਤਾਰਾਂ ਸਬੰਧੀ ਕੋਈ ਵੀ ਸ਼ਿਕਾਇਤ ਬਕਾਇਆ ਨਹੀਂ : ਈਟੀਓ
ਚੰਡੀਗੜ੍ਹ, 27 ਮਾਰਚ 2025 : ਪੀਐਸਪੀਸੀਐਲ ਕੋਲ ਫਾਜਿਲਕਾ ਏਰੀਏ ਅਧੀਨ ਢਿਲੀਆਂ ਤਾਰਾਂ ਸਬੰਧੀ ਕੋਈ ਵੀ ਸਿਕਾਇਤ ਬਕਾਇਆ ਨਹੀਂ ਹੈ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਖੇਤਾਂ ਵਿੱਚ ਜੋ ਬਿਜਲੀ ਦੀਆਂ ਤਾਰਾਂ ਲੰਘਦੀਆਂ ਹਨ, ਉਹ ਕਈ ਥਾਵਾਂ ਤੇ ਢਿੱਲੀਆਂ ਹੋਣ ਨਾਲ ਨੀਵੀਆਂ ਹੋ ਜਾਂਦੀਆਂ ਹਨ। ਇਹਨਾਂ ਤਾਰਾਂ ਬਾਬਤ ਜਦੋਂ ਵੀ ਕੋਈ ਸਿ਼ਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ....
ਕਾਂਗਰਸ ਪਾਰਟੀ ਨੂੰ ਵਿਰੋਧ ਨਹੀਂ ਕਰਨਾ ਚਾਹੀਦਾ, ਸਗੋਂ ਪੰਜਾਬ ਦੀ ਬੇਹਤਰੀ ਅਤੇ ਵਿਕਾਸ ਲਈ ਸਹਿਯੋਗ ਕਰਨਾ ਚਾਹੀਦਾ ਹੈ : ਅਮਨ ਅਰੋੜਾ
ਚੰਡੀਗੜ੍ਹ, 27 ਮਾਰਚ 2025 : ਪੰਜਾਬ ਵਿਧਾਨ ਸਭਾ ਵਿੱਚ ਸੀਚੇਵਾਲ ਮਾਡਲ ਨੂੰ ਲੈ ਕੇ ਸੱਤਾਧਾਰੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਵਿੱਚ ਤਿੱਖੀ ਬਹਿਸ ਹੋਈ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪ ਪਾਰਟੀ ਸਰਕਾਰ ਤੇ ਸਖ਼ਤ ਟਿੱਪਣੀਆਂ ਕੀਤੀਆਂ। ਜਿਸ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਸਲਾਹ ਦਿੱਤੀ ਕਿ ਉਹ ਪ੍ਰਤਾਪ ਸਿੰਘ ਬਾਜਵਾ ਨਾਲ ਗੱਲ ਕਰੋ ਤਾਂ ਕਿ ਉਨ੍ਹਾਂ ਦਾ ਦਿਮਾਗ ਟਿਕਾਣੇ ਆ ਸਕੇ। ਕੈਬਨਿਟ ਮੰਤਰੀ ਅਰੋੜਾ ਨੇ ਕਿਹਾ....
ਪੰਜਾਬ 'ਚ ਕਿਰਤ ਇੰਸਪੈਕਟਰਾਂ ਦੀ ਘਾਟ ਜਲਦ ਦੂਰ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ
52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ ਚੰਡੀਗੜ੍ਹ, 27 ਮਾਰਚ 2025 : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਕਿਰਤ ਇੰਸਪੈਕਟਰਾਂ ਦੀ ਘਾਟ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ। ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ ਅਤੇ ਜਲਦ ਹੀ ਕਿਰਤ ਇੰਸਪੈਕਟਰਾਂ ਦੀ ਘਾਟ ਦੂਰ ਕਰ ਦਿੱਤੀ....
ਹੁਣ ਨਰਾਜ਼ਗੀਆਂ ਭੁੱਲ ਕੇ ਆਪਸੀ ਸਤਿਕਾਰ ਤੇ ਵਿਸ਼ਵਾਸ ਦੀ ਭਾਵਨਾ ਨਾਲ ਇਕੱਠੇ ਹੋ ਕੇ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ : ਭੂੰਦੜ 
ਚੰਡੀਗੜ੍ਹ, 27 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸ਼ੋਸ਼ਲ ਮੀਡੀਆ ਅਕਾਊਂਟ ਤੋਂ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਕਿ ਪੰਜਾਬ ਅਤੇ ਸਮੁੱਚਾ ਖ਼ਾਲਸਾ ਪੰਥ ਇਸ ਵਕਤ ਇਕ ਬੇਹੱਦ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਹੇ ਹਨ। ਸਾਡੀ ਧਾਰਮਿਕ ਹੋਂਦ, ਵਿਰਸੇ ਅਤੇ ਪਹਿਚਾਣ ਉੱਤੇ ਭਿਆਨਕ ਹਮਲੇ ਹੋ ਰਹੇ ਹਨ। ਤਖ਼ਤ ਸ੍ਰੀ ਹਜ਼ੂਰ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਹਰਿਆਣਾ ਤੇ ਹੋਰ ਥਾਵਾਂ ‘ਤੇ ਸਥਿਤ....
ਸ੍ਰੀ ਆਨੰਦਪੁਰ ਸਾਹਿਬ ਵਿੱਚ ਝੱਜਰ ਬਚੌਲੀ ਜੰਗਲੀ ਜੀਵ ਰੱਖ ਦੇ ਵਿਕਾਸ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ
ਬਜਟ ਵਿੱਚ ਜੰਗਲਾਤ ਵਿਭਾਗ ਨੂੰ 281 ਕਰੋੜ ਰੁਪਏ ਅਲਾਟ ਕਰਨ ਲਈ ਵਿੱਤ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਚੰਡੀਗੜ੍ਹ, 26 ਮਾਰਚ 2025 : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ ਵਿੱਤੀ ਸਾਲ 2025-26 ਲਈ 281 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਵਿੱਚ ਈਕੋ....
ਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ : ਭੁੱਲਰ
347 ਈ-ਬੱਸਾਂ ਦੀ ਖਰੀਦ ਨਾਲ ਸ਼ਹਿਰਾਂ ‘ਚ ਵਾਤਾਵਰਣ-ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਹੋਵੇਗੀ ਸਥਾਪਿਤ ਪੰਜਾਬ ਦੀਆਂ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ, ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਲਈ 100 ਕਰੋੜ ਰੁਪਏ ਦੀ ਤਜਵੀਜ਼ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜਟ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 26 ਮਾਰਚ 2025 : ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2025-2026 ਸੂਬੇ ਦੇ....
ਪੰਜਾਬ ਸਰਕਾਰ ਨੇ ਬਜਟ ਵਿੱਚ ਹਰ ਵਰਗ ਦਾ ਰੱਖਿਆ ਧਿਆਨ : ਹਰਚੰਦ ਸਿੰਘ ਬਰਸਟ
ਚੰਡੀਗੜ੍ਹ, 26 ਮਾਰਚ 2025 : ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਵਿੱਤੀ ਸਾਲ 2025-26 ਦਾ ਬਜਟ ਵਿਕਾਸ ਪੱਖੀ ਅਤੇ ਲੋਕ ਪੱਖੀ ਹੈ, ਜੋ ਸਮਾਜ ਦੇ ਹਰ ਵਰਗ ਦੀ ਭਲਾਈ, ਉੱਨਤੀ ਅਤੇ ਤਰੱਕੀ ਨੂੰ ਅਹਿਮਿਅਤ ਦਿੰਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ) ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਗਿਆ ਹੈ....
ਨਵੇਂ ਬਜਟ ਨਾਲ ਸੂਬੇ ਦੇ ਸ਼ਹਿਰਾਂ ਦੀ ਹੋਵੇਗੀ ਕਾਇਆ ਕਲਪ, ਸ਼ਹਿਰੀ ਵਾਸੀਆਂ ਨੂੰ ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ : ਮੁੰਡੀਆ
ਕੈਬਨਿਟ ਮੰਤਰੀ ਨੇ ਲੁਧਿਆਣਾ ਸ਼ਹਿਰ ਦੇ ਪ੍ਰਾਜੈਕਟਾਂ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ ਅਤਿ-ਆਧੁਨਿਕ ਸੜਕਾਂ, ਈ-ਬੱਸਾਂ, ਸਿਵਲ ਬੱਸ ਡਿਪੂ ਬੁਨਿਆਦੀ ਢਾਂਚਾ, ਸ਼ਹਿਰੀ ਰਾਜ ਪ੍ਰਬੰਧ, ਵਿੱਤ ਅਤੇ ਜਲ ਸੇਵਾਵਾਂ ਦੀਆਂ ਮਿਲਣਗੀਆਂ ਸਹੂਲਤਾਂ ਚੰਡੀਗੜ੍ਹ, 26 ਮਾਰਚ 2025 : ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਸ ਹਰਦੀਪ ਸਿੰਘ ਮੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨਾਲ....
ਪੰਜਾਬ ਵਿਜੀਲੈਂਸ ਦੇ ਨਵੇਂ ਵਿਜਿਲੈਂਸ ਮੁਖੀ ਬਣੇ ਸੁਰਿੰਦਰ ਪਾਲ ਸਿੰਘ ਪਰਮਾਰ
ਚੰਡੀਗੜ੍ਹ, 26 ਮਾਰਚ 2025 : ਪੰਜਾਬ ਸਰਕਾਰ ਨੇ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਸਮੇਤ ਦੋ ਏਡੀਜੀਪੀ ਬਦਲੇ ਹਨ। ਸਰਕਾਰ ਦੇ ਗ੍ਰਹਿ ਮਾਮਲਿਆਂ ਵਿਭਾਗ (ਹੋਮ-1 ਸ਼ਾਖਾ) ਨੇ ਦੋ ਸੀਨੀਅਰ ਪੁਲਿਸ ਅਫ਼ਸਰਾਂ ਦੀਆਂ ਬਦਲੀਆਂ ਅਤੇ ਨਵੀਆਂ ਤਾਇਨਾਤੀਆਂ ਦੇ ਆਦੇਸ਼ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ, ਆਈਪੀਐਸ ਸੁਰਿੰਦਰ ਪਾਲ ਸਿੰਘ ਪਰਮਾਰ, ਜੋ ਪਹਿਲਾਂ ਏਡੀਜੀਪੀ, ਲਾਅ ਐਂਡ ਆਰਡਰ ਪੰਜਾਬ ਤਾਇਨਾਤ ਸਨ, ਨੂੰ ਹੁਣ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਕੀਤਾ ਗਿਆ ਹੈ। ਉਹ ਜੀ. ਨਾਗੇਸ਼ਵਰ ਰਾਓ ਦੀ....
ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਲਈ 450 ਕਰੋੜ ਰੁਪਏ ਰਾਖਵੇਂ, ਅਗਲੇ ਸਾਲ ਵੀ ਰਹੇਗੀ ਜਾਰੀ : ਡਾ. ਬਲਜੀਤ ਕੌਰ 
ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਬਜਟ 2025-26 ਦੀ ਸ਼ਲਾਘਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ ਹਰ ਵਰਗ ਦੀ ਭਲਾਈ ਲਈ ਯੋਗ ਉਪਬੰਧ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਬਜਟ—'ਰੰਗਲਾ ਪੰਜਾਬ' ਬਣਾਉਣ ਵੱਲ ਵਧਿਆ ਹੋਇਆ ਕਦਮ ਸਮਾਜਿਕ ਨਿਆਂ ਅਤੇ ਹਾਸ਼ੀਆਗ੍ਰਸਤ ਵਰਗਾਂ ਦੀ ਭਲਾਈ ਲਈ 9,340 ਕਰੋੜ ਰੁਪਏ ਦੇ ਉਪਬੰਧ ਦੀ ਸਲਾਹ ਪੰਜਾਬ ਸਰਕਾਰ ਵੱਲੋਂ ਪੀ.ਐਸ.ਸੀ.ਐਫ.ਸੀ. ਰਾਹੀਂ 31 ਮਾਰਚ 2020 ਤੱਕ ਦੇ ਦਿੱਤੇ ਕਰਜ਼ੇ ਮਾਫ....
ਆਪ ਸਰਕਾਰ ਨੇ ਸੂਬੇ ਦੇ ਬਜਟ ਵਿਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਤੋਂ ਮੁਕਰ ਕੇ ਧੋਖਾ ਕੀਤਾ : ਸੁਖਬੀਰ ਬਾਦਲ
ਪੰਜਾਬ ਦੇ ਬਜਟ ਦੀ ਸੁਖਬੀਰ ਬਾਦਲ ਨੇ ਕੀਤੀ ਆਲੋਚਨਾ ਕਿਹਾ ਕਿ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਦਾ ਜ਼ਿਕਰ ਨਹੀਂ, ਬੁਢਾਪਾ ਪੈਨਸ਼ਨ ਵਿਚ ਕੋਈ ਵਾਧਾ ਨਹੀਂ, ਸਾਰੀਆਂ 22 ਫਸਲਾਂ ਐਮ ਐਸ ਪੀ ’ਤੇ ਖਰੀਦਣ ਲਈ ਕੋਈ ਫੰਡ ਨਹੀਂ ਰੱਖੇ ਤੇ ਨਾ ਹੀ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਿਆਂਦੀ ਕਿਹਾ ਕਿ ਪੂੰਜੀਗਤ ਖਰਚ ਲਈ ਸਿਰਫ 10 ਹਜ਼ਾਰ ਕਰੋੜ ਰੁਪਏ ਰੱਖੇ, ਮਤਲਬ ਵਿਕਾਸ ਲਈ ਕੋਈ ਪੈਸਾ ਨਹੀਂ ਕਿਹਾ ਕਿ ਸਰਕਾਰ ਨੇ ਨਸ਼ਾ ਖ਼ਤਮ ਕਰਨ ਵਾਸਤੇ 2 ਸਾਲ ਦਾ ਸਮਾਂ ਹੋਰ ਰੱਖ ਕੇ ਆਪਣੀ ਨਾਕਾਮੀ....
ਪਿੰਡਾਂ ਦੇ ਚਹੁੰਮੁਖੀ ਵਿਕਾਸ ਲਈ 3,500 ਕਰੋੜ ਰੁਪਏ ਖਰਚ ਕੀਤੇ ਜਾਣਗੇ : ਤਰੁਨਪ੍ਰੀਤ ਸਿੰਘ ਸੌਂਦ
ਵਿੱਤ ਮੰਤਰੀ ਨੇ ਬਦਲਦੇ ਪੰਜਾਬ ਲਈ ਸਰਵਪੱਖੀ ਵਿਕਾਸ ਵਾਲਾ ਬਜਟ ਪੇਸ਼ ਕੀਤਾ: ਤਰੁਨਪ੍ਰੀਤ ਸਿੰਘ ਸੌਂਦ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਅੱਪਗ੍ਰੇਡੇਸ਼ਨ ਲਈ 2,873 ਕਰੋੜ ਰੁਪਏ ਕੀਤੇ ਜਾਣਗੇ ਖਰਚ ਉਦਯੋਗਾਂ ਨੂੰ ਵਿੱਤੀ ਪ੍ਰੋਤਸਾਹਨ ਦੇਣ ਲਈ 250 ਕਰੋੜ ਰੁਪਏ ਦਾ ਇਤਿਹਾਸਕ ਉਪਬੰਧ ਅੰਮ੍ਰਿਤਸਰ ਵਿੱਚ ਯੂਨਿਟੀ ਮਾਲ ਬਣਾਉਣ ਦਾ ਪ੍ਰਸਤਾਵ, 80 ਕਰੋੜ ਰੁਪਏ ਰੱਖੇ ਰਾਖਵੇਂ ਲੁਧਿਆਣਾ ਵਿੱਚ ਖੋਜ ਤੇ ਵਿਕਾਸ ਕੇਂਦਰ ਅਤੇ ਆਟੋ ਪਾਰਟਸ ਤੇ ਹੈਂਡ ਟੂਲਸ ਤਕਨਾਲੋਜੀ ਸੰਸਥਾ ਦੇ ਅੱਪਗ੍ਰੇਡੇਸ਼ਨ ਲਈ 10 ਕਰੋੜ ਰੁਪਏ....