ਪੰਜਾਬ ਸਰਕਾਰ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਵਚਨਬੱਧ: ਬਲਕਾਰ ਸਿੰਘ ਚੰਡੀਗੜ੍ਹ, 3 ਅਕਤੂਬਰ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ ਸੁਥਰਾ ਬਣਾਉਣ ਦੀ ਦਿੱਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਹ ਗੱਲ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਵੱਛਤਾ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 23 ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਮੌਕੇ ਕਹੀ। ਅੱਜ ਇੱਥੇ ਮਿਉਂਸਪਲ ਭਵਨ ਵਿਖੇ ਸਮਾਗਮ ਦੀ ਸ਼ੁਰੂਆਤ ਵਿੱਚ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਤੇ ਪੀ....
ਚੰਡੀਗੜ੍ਹ
ਚੰਡੀਗੜ੍ਹ, 2 ਅਕਤੂਬਰ : ਸਾਲ 2015 'ਚ ਐਨ.ਡੀ.ਪੀ.ਐਸ ਕੇਸ ਵਿੱਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਖਹਿਰਾ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਮੰਗੀ ਹੈ। ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਸੁਖਪਾਲ ਖਹਿਰਾ ਨੂੰ ਤਿੰਨ ਦਿਨ ਪਹਿਲਾਂ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਸਰਕਾਰ ਨੇ ਨਸ਼ਾ ਤਸਕਰੀ ਨਾਲ ਉਨ੍ਹਾਂ ਦੇ ਸਬੰਧਾਂ ਦੀ....
ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਹਨ ਨਿਰੰਤਰ ਕੋਸ਼ਿਸ਼ਾਂ: ਮੀਤ ਹੇਅਰ ਚੰਡੀਗੜ੍ਹ, 2 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਆਊਟ ਸੋਰਸਿੰਗ ਕੋਚਾਂ ਦੀ ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡ....
ਚੰਡੀਗਡ਼੍ਹ 2 ਅਕਤੂਬਰ : ਪੰਜਾਬ ਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੇ ਪੱਤਰਕਾਰਾਂ ਦੀ ਸੁਰੱਖਿਆ ਅਤੇ ਕੌਮੀ ਪੱਧਰ ’ਤੇ ਮੀਡੀਆ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਹੈ। ਦੇਸ਼ ਭਰ ’ਚ ਪੱਤਰਕਾਰਾਂ ’ਤੇ ਹੋ ਰਹੇ ਹਮਲੇ ਅਤੇ ਮੀਡੀਆ ਕਮਿਸ਼ਨ ਬਣਾਉਣ ਦੀ ਮੰਗ ਨੂੰ ਲੈ ਕੇ ਅੱਜ ਗਾਂਧੀ ਜੈਅੰਤੀ ਮੌਕੇ ਇੰਡੀਅਨ ਜਰਨਿਲਸਟ ਯੂਨੀਅਨ (ਆਈਜੇਯੂ) ਦੇ ਸੱਦੇ ’ਤੇ ਪੰਜਾਬ ਤੇ ਚੰਡੀਗਡ਼੍ਹ ਜਰਲਿਸਟਸ ਯੂਨੀਅਨ (ਪੀਸੀਜੇਯੂ) ਨੇ ਸੂਬੇ ਭਰ ’ਚ ਮੰਗ ਤੇ ਰੋਸ ਦਿਵਸ ਮਨਾਇਆ। ਇਸ ਮੌਕੇ ਪੰਜਾਬ ਤੇ ਚੰਡੀਗਡ਼੍ਹ ਜਰਨਲਿਸਟਸ ਯੂਨੀਅਨ ਨੇ....
ਅਜੈ ਮਿਸ਼ਰਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਮੁਕੰਮਲ ਚੰਡੀਗੜ੍ਹ, 2 ਅਕਤੂਬਰ : ਕੌਮੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਲਖੀਮਪੁਰ ਖੀਰੀ ਕਤਲਕਾਂਡ ਦੇ ਪੂਰੇ ਇਨਸਾਫ਼ ਲਈ 3 ਅਕਤੂਬਰ ਨੂੰ ਕਾਲੇ ਦਿਵਸ ਵਜੋਂ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਸਬਡਵੀਜ਼ਨ ਪੱਧਰਾਂ ‘ਤੇ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਪ੍ਰਦਰਸ਼ਨਾਂ ਦੀਆਂ ਤਿਆਰੀਆਂ....
ਕੈਪਾਂ ਵਿੱਚ ਬਜੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਚੰਡੀਗੜ੍ਹ, 29 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੇ ਅੰਤਰ ਰਾਸ਼ਟਰੀ ਦਿਵਸ ਦੇ ਦਿਹਾੜੇ ਨੂੰ ਸਮਰਪਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਸ਼ੁਰੂ ਕਰਨ ਦਾ ਇੱਕ ਨਵੇਕਲਾ ਉਪਰਾਲਾ ਕੀਤਾ ਹੈ। ਇਸ ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਫਰੀਦਕੋਟ ਤੋਂ 3 ਅਕਤੂਬਰ ਨੂੰ ਕੀਤੀ ਜਾਵੇਗੀ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਇਸ....
ਚੰਡੀਗੜ੍ਹ, 1 ਅਕਤੂਬਰ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਤੋਂ ਵਿਰੋਧੀ ਪਾਰਟੀਆਂ ਵੱਲੋਂ ਬਣਾਏ ’ਇੰਡੀਆ’ ਗਠਜੋੜ ਦੀ ਵਕਾਲਤ ਕੀਤੀ ਹੈ। ਉਹਨਾਂ ਟਵੀਟ ਕਰ ਕੇ ਲਿਖਿਆ ਹੈ ਕਿ ਇੰਡੀਆ ਇਕ ਪਹਾੜ ਦੀ ਤਰ੍ਹਾਂ ਖਲੋਤਾ ਹੈ। ਇਧਰ ਉਧਰ ਆਉਂਦੇ ਤੂਫਾਨਾਂ ਨਾਲ ਇਸਦੀ ਸ਼ਾਨ ਨੂੰ ਫਰਕ ਨਹੀਂ ਪਵੇਗਾ। ਸਾਡੇ ਲੋਕਤੰਤਰ ਦੀ ਰਾਖੀ ਵਾਸਤੇ ਬਣੀ ਇਸ ਢਾਲ ਨੂੰ ਖਿੰਡਾਉਣ ਦੇ ਯਤਨ ਸਫਲ ਨਹੀਂ ਹੋਣਗੇ। ਪੰਜਾਬ ਨੂੰ ਸਮਝਣਾ ਪਵੇਗਾ ਕਿ ਇਹ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਚੁਣਨ ਲਈ ਚੋਣ ਹੈ ਨਾ....
ਰਾਜਪਾਲ ਲਗਾਤਾਰ ਸਰਕਾਰ 'ਤੇ ਨਸ਼ਿਆਂ ਨੂੰ ਲੈ ਕੇ ਸਵਾਲ ਚੁੱਕ ਰਹੇ ਹਨ, ਚੰਡੀਗੜ੍ਹ ਤੋਂ ਪੰਜਾਬ ਪਹੁੰਚ ਰਹੀ ਨਾਜਾਇਜ਼ ਸ਼ਰਾਬ ਨੂੰ ਕਦੋਂ ਰੋਕਣਗੇ? : ਕੰਗ ਚੰਡੀਗੜ੍ਹ, 1 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਨਸ਼ਿਆਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ 'ਤੇ ਸਵਾਲ ਚੁੱਕੇ ਹਨ ਅਤੇ ਚੰਡੀਗੜ੍ਹ ਤੋਂ ਪੰਜਾਬ 'ਚ ਸ਼ਰਾਬ ਦੀ ਤਸਕਰੀ ਕਰਨ ਦਾ ਦੋਸ਼ ਲਗਾਇਆ ਹੈ। ਐਤਵਾਰ ਨੂੰ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਨਸ਼ਿਆਂ ਦੇ ਮੁੱਦੇ....
ਚੰਡੀਗੜ੍ਹ, 1 ਅਕਤੂਬਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 3 ਅਕਤੂਬਰ ਤੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਇਹ ਹੁਕਮ 1 ਅਕਤੂਬਰ ਤੋਂ ਲਾਗੂ ਕੀਤੇ ਜਾਣੇ ਸਨ, ਪਰ 1 ਅਕਤੂਬਰ ਨੂੰ ਐਤਵਾਰ ਅਤੇ 2 ਅਕਤੂਬਰ ਨੂੰ ਗਾਂਧੀ ਜੈਅੰਤੀ ਦੀ ਛੁੱਟੀ ਹੈ, ਇਸ ਲਈ ਇਹ ਹੁਕਮ 3 ਅਕਤੂਬਰ ਮੰਗਲਵਾਰ ਤੋਂ ਲਾਗੂ ਹੋਣਗੇ। ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 8.30 ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ....
ਮੁੱਖ ਮੰਤਰੀ ਸਣੇ ਉੱਘੀਆਂ ਸਖਸ਼ੀਅਤਾਂ ਵੱਲੋਂ ਪ੍ਰੋਂ ਬੀ.ਸੀ. ਵਰਮਾ ਨੂੰ ਸ਼ਰਧਾਂਜਲੀਆਂ ਭੇਂਟ ਚੰਡੀਗੜ੍ਹ, 1 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਉੱਘੀਆਂ ਸਖਸ਼ੀਅਤਾਂ ਨੇ ਅੱਜ ਸੂਬੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋਫੈਸਰ ਬੀ.ਸੀ. ਵਰਮਾ ਨਮਿੱਤ ਪ੍ਰਾਥਨਾ ਸਭਾ ਵਿੱਚ ਸ਼ਿਰਕਤ ਕਰਦਿਆਂ ਪ੍ਰੋ. ਵਰਮਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ। ਮਾਤਾ ਮਨਸਾ ਦੇਵੀ ਕੰਪਲੈਕਸ ਵਿਖੇ ਪ੍ਰਾਥਨਾ ਸਭਾ ਵਿੱਚ ਪ੍ਰੋ. ਵਰਮਾ ਨੂੰ ਸ਼ਰਧਾਂਜਲੀਆਂ ਭੇਂਟ ਕਰਦਿਆਂ ਮੁੱਖ....
ਮੁੱਖ ਮੰਤਰੀ ਨੇ 1962 ਜਕਾਰਤਾ ਏਸ਼ਿਆਈ ਖੇਡਾਂ ਤੋਂ ਬਾਅਦ ਪੰਜ ਸੋਨ ਤਗਮੇ ਜਿੱਤਣ ਲਈ ਪੰਜਾਬੀ ਖਿਡਾਰੀਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ, 1 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਤੋਂ ਬਾਅਦ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਭਾਰਤੀ ਦਲ ਵਿੱਚ ਸ਼ਾਮਲ ਪੰਜਾਬੀ ਖਿਡਾਰੀਆਂ ਵੱਲੋਂ ਪੰਜ ਸੋਨ ਤਗਮੇ ਜਿੱਤਣ ਲਈ ਵਧਾਈ ਦਿੱਤੀ। ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਖਿਡਾਰੀ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਖੇਡਾਂ ਵਿੱਚ ਤੇਜਿੰਦਰ ਪਾਲ ਸਿੰਘ ਤੂਰ ਅਤੇ ਜ਼ੋਰਾਵਰ ਸਿੰਘ ਸੰਧੂ ਨੇ ਸੋਨੇ....
ਚੰਡੀਗੜ੍ਹ , 30 ਸਤੰਬਰ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਵਿੱਚੋਂ ਲੰਘਦੇ ਰਾਜ ਮਾਰਗ ਉੱਤੇ ਨਵੇਕਲੇ ਕਿਸਮ ਦੇ ਦਿਸ਼ਾ ਸੂਚਕ ਬੋਰਡ ਲਗਾਏ ਗਏ ਹਨ। ਇਹ ਬੋਰਡ ਯਾਤਰੀਆਂ ਨੂੰ ਦੂਰੀ ਅਤੇ ਅਗਲੇ ਸ਼ਹਿਰ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਇਸ ਮਾਰਗ ਉੱਤੇ ਪੈਂਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਬਾਰੇ ਸੰਖੇਪ ਇਤਿਹਾਸਕ ਵੇਰਵੇ ਤੋਂ ਵੀ ਜਾਣੂ ਕਰਵਾਉਂਦੇ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਸ....
ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ‘ਤੇ 2 ਲੱਖ ਕੁਇੰਟਲ ਬੀਜ ਮੁਹੱਈਆ ਕਰਵਾਏਗੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 30 ਸਤੰਬਰ : ਕਣਕ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਤਕਰੀਬਨ 2 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ....
ਚੰਡੀਗੜ੍ਹ, 30 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਜਾਂਚ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿੱਚ ਸਥਿਤ ਗੋਲਡਨ ਸੰਧਰ ਸ਼ੂਗਰ ਮਿੱਲ ਸਬੰਧੀ ਹੈਰਾਨੀਜਨਕ ਤੱਥ ਸਾਹਮਣੇ ਲਿਆਂਦੇ ਹਨ। ਮਿੱਲ, ਜਿਸ ਨੂੰ ਪਹਿਲਾਂ ਵਾਹਿਦ ਸੰਧਰ ਸ਼ੂਗਰ ਮਿੱਲ ਵਜੋਂ ਜਾਣਿਆ ਜਾਂਦਾ ਸੀ, ਪਿਛਲੇ ਚਾਰ ਸਾਲਾਂ ਤੋਂ ਗੰਨਾ ਕਾਸ਼ਤਕਾਰਾਂ ਦੇ ਬਕਾਏ ਦਾ ਨਿਬੇੜਾ ਨਹੀਂ ਕਰ ਸਕੀ ਅਤੇ ਮਿੱਲ ਵੱਲ ਕਿਸਾਨਾਂ ਦੇ ਲਗਭਗ 40 ਕਰੋੜ 71 ਲੱਖ 68 ਹਜ਼ਾਰ ਰੁਪਏ ਬਕਾਇਆ ਹਨ। ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ....
ਚੰਡੀਗੜ੍ਹ, 30 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਐਨ.ਐਮ.ਡੀ.ਐਫ.ਸੀ ਦੀਆਂ ਦੇਣਦਾਰੀਆਂ ਕਲੀਅਰ ਕਰਨ ਲਈ ਸਾਲ 2023-24 ਵਿੱਚ 25 ਕਰੋੜ੍ਹ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸਵੈ-ਰੋਜ਼ਗਾਰ....