ਚੰਡੀਗੜ੍ਹ

2000 ਰੁਪਏ ਦੇ ਨੋਟਾਂ ਦੀ ਬਦਲੀ ਮਿਆਦ ‘ਚ ਹੋਇਆ ਵਾਧਾ, ਨੋਟ ਹੁਣ 7 ਅਕਤੂਬਰ ਤੱਕ ਬੈਂਕਾਂ ਵਿੱਚ ਬਦਲੇ ਜਾ ਸਕਦੇ ਹਨ
ਚੰਡੀਗੜ੍ਹ, 30 ਸਤੰਬਰ : ਭਾਰਤੀ ਰਿਜ਼ਰਵ ਬੈਂਕ ਨੇ 2000 ਰੁਪਏ ਦੇ ਨੋਟ ਬੈਂਕ ਵਿਚ ਜਮ੍ਹਾ ਕਰਵਾਉਣ ਜਾਂ ਇਸ ਨੂੰ ਹੋਰ ਨੋਟਾਂ ਨਾਲ ਬਦਲਣ ਦੀ ਮਿਤੀ 7 ਅਕਤੂਬਰ ਤੱਕ ਵਧਾ ਦਿੱਤੀ ਹੈ। ਤੁਹਾਡੀ ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਇਸ ਸਾਲ 19 ਮਈ ਨੂੰ ਆਰਬੀਆਈ ਨੇ 2000 ਰੁਪਏ ਦੇ ਨੋਟਾਂ ਨੂੰ ਸਰਕੁਲੇਸ਼ਨ ਤੋਂ ਵਾਪਸ ਲੈਣ ਦਾ ਫੈਸਲਾ ਕੀਤਾ ਸੀ। ਇਨ੍ਹਾਂ ਨੋਟਾਂ ਨੂੰ ਬੈਂਕ ਦੀਆਂ ਸ਼ਾਖਾਵਾਂ ਵਿੱਚ ਜਮ੍ਹਾ ਕਰਵਾਉਣ ਜਾਂ ਹੋਰ ਮੁੱਲਾਂ ਦੇ ਨੋਟਾਂ ਲਈ ਬਦਲੀ ਕਰਨ ਲਈ 30 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ....
ਕੋਟਕਪੂਰਾ ਗੋਲੀ ਕਾਂਡ 'ਚ ਸੁਖਬੀਰ ਬਾਦਲ, ਸੁਮੇਧ ਸਿੰਘ ਸੈਣੀ ਅਤੇ ਪਰਮਰਾਜ ਉਮਰਾਨੰਗਲ ਨੂੰ ਮਿਲੀ ਅਗਾਊਂ ਜ਼ਮਾਨਤ
ਚੰਡੀਗੜ੍ਹ, 29 ਸਤੰਬਰ : ਕੋਟਕਪੂਰਾ ਗੋਲੀ ਕਾਂਡ ਦੇ ਮੁਲਜ਼ਮ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ ਅਤੇ ਆਈਜੀਪੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਮਰ ਸਿੰਘ ਚਾਹਲ ਅਤੇ ਸੁਖਮਿੰਦਰ ਸਿੰਘ ਨੂੰ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਵਰਨਣਯੋਗ ਹੈ ਕਿ ਹਾਈ....
ਕਿਸਾਨਾਂ ਦਾ ‘ਰੇਲ ਰੋਕੋ ਅੰਦੋਲਨ’ ਅੱਜ ਦੂਜੇ ਦਿਨ ਵੀ ਜਾਰੀ- 90 ਟਰੇਨਾਂ ਪ੍ਰਭਾਵਿਤ 
ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ- ਸੜਕਾਂ ਤੇ ਵੀ ਬੈਠੇ ਕਿਸਾਨ ਚੰਡੀਗੜ੍ਹ,29 ਸਤੰਬਰ : ਮੁਆਵਜ਼ੇ, ਐਮਐਸਪੀ ਅਤੇ ਕਰਜ਼ਾ ਮੁਆਫ਼ੀ ਨੂੰ ਲੈ ਕੇ ਸੂਬੇ ਵਿੱਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਪੰਜਾਬ ਭਰ ਵਿੱਚ ਕਿਸਾਨ ਰੇਲ ਲਾਈਨਾਂ ’ਤੇ ਬੈਠੇ ਹਨ। ਰੇਲਵੇ ਟਰੈਕ ਜਾਮ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਆਦਿ ਦੇ ਸਾਰੇ ਰਸਤੇ ਪੂਰੀ ਤਰ੍ਹਾਂ ਠੱਪ ਹੋ ਗਏ ਹਨ। ਇਸ ਨਾਲ 90 ਟਰੇਨਾਂ....
ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ ਦਾ ਜਿਲ੍ਹਾ ਮੈਨੇਜਰ ਵਿਧਵਾ ਮੁਲਾਜ਼ਮ ਕੋਲੋਂ 7,000 ਰੁਪਏ ਦੀ ਰਿਸ਼ਵਤ ਲੈੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 29 ਸਤੰਬਰ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਸੋਨੂੰ ਗੋਇਲ, ਜਿਲ੍ਹਾ ਮੈਨੇਜਰ (ਟੈਕਨੀਕਲ ਐਕਸਪਰਟ), ਸਿਟੀ ਮਿਸ਼ਨ ਮੈਨੇਜਮੈਂਟ (ਸੀ.ਐਮ.ਐਮ.) ਯੂਨਿਟ, ਨੈਸ਼ਨਲ ਅਰਬਨ ਲਾਇਵਲੀਹੁੱਡ ਮਿਸ਼ਨ (ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ), ਨਗਰ ਨਿਗਮ ਬਠਿੰਡਾ ਨੂੰ 7,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ....
ਪੰਜਾਬ ਰਾਜ ਵੱਲੋਂ ਵਧੀਆ ਪ੍ਰਦਰਸ਼ਨ ‘ਤੇ ਪੋਸ਼ਣ ਮਾਹ ਵਿੱਚ 6ਵਾਂ ਸਥਾਨ ਹਾਸ਼ਲ: ਡਾ. ਬਲਜੀਤ ਕੌਰ
ਚੰਡੀਗੜ੍ਹ, 29 ਸਤੰਬਰ : ਪੋਸ਼ਣ ਮਾਹ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਤੰਬਰ ਮਹੀਨੇ ਦੌਰਾਨ ਮਨਾਇਆ ਜਾਦਾ ਹੈ ਜਿਸਦਾ ਮੁੱਖ ਉਦੇਸ਼ ਕੁਪੋਸ਼ਣ, ਅਨੀਮੀਆ ਅਤੇ ਜਨਮ ਸਮੇਂ ਬੱਚੇ ਦੇ ਘੱਟ ਭਾਰ ਦੀ ਦਰ ਨੂੰ ਘਟਾਉਣਾ ਹੈ। ਪੰਜਾਬ ਵੱਲੋਂ ਪੋਸ਼ਣ ਮਾਹ ਦੌਰਾਨ ਬਹੁਤ ਵਧੀਆ ਪ੍ਰਦਰਸ਼ਨ ਲਈ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 6ਵਾਂ ਦਰਜਾ ਹਾਸਲ ਹੋਇਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਪੋਸਣ ਮਾਹ ਸਰਕਾਰ ਦੁਆਰਾ ਪੋਸ਼ਣ ਦੇ ਮਹੱਤਵ....
ਪੁਲਿਸ ਨਸ਼ਾ ਸੁਦਾਗਰਾਂ ਦੀਆਂ ਕੜੀਆਂ ਜੋੜ ਕੇ ਸਰਗਿਣਆਂ ਉਤੇ ਨਕੇਲ ਕਸੇ : ਅਨੁਰਾਗ ਵਰਮਾ
ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਅਤੇ ਨਸ਼ੇ ਵੇਚਣ ਵਾਲੇ ਕੈਮਿਸਟਾਂ ਦੇ ਲਾਇਸੈਂਸ ਰੱਦ ਕੀਤੇ ਜਾਣ ਨਸ਼ਿਆਂ ਸਬੰਧੀ ਜ਼ਿਲਾ ਪੱਧਰ ਉਤੇ ਮਹੀਨਾਵਾਰ ਅਤੇ ਸੂਬਾ ਪੱਧਰ ਉਤੇ ਤਿਮਾਹੀ ਸਮੀਖਿਆ ਮੀਟਿੰਗ ਕੀਤੀ ਜਾਵੇਗੀ ਚੰਡੀਗੜ੍ਹ, 29 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਤਾਲਮੇਲ ਕਮੇਟੀ ਦੀਆਂ ਸਾਰੀਆਂ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ....
ਵਿਦਿਆਰਥੀਆਂ ਦੇ ਖ਼ਾਤਿਆਂ 'ਚ ਗਲਤੀ ਨਾਲ ਆਇਆ ਦੁੱਗਣਾ-ਤਿੱਗਣਾ ਵਜ਼ੀਫ਼ਾ, ਸਿੱਖਿਆ ਮੰਤਰੀ ਵਲੋਂ ਜਾਂਚ ਦੇ ਹੁਕਮ 
ਚੰਡੀਗੜ੍ਹ, 28 ਸਤੰਬਰ : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਪਿਛਲੇ ਵਿੱਤੀ ਸਾਲ ਦੌਰਾਨ ਲਗਭਗ 23,700 ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿਚ ਗ਼ਲਤੀ ਨਾਲ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਦੇ ਪੈਸੇ ਦੋ ਵਾਰ ਅਤੇ ਕੁੱਝ ਮਾਮਲਿਆਂ ਵਿਚ ਤਿੰਨ ਵਾਰ ਟਰਾਂਸਫ਼ਰ ਕਰਵਾਏ ਗਏ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਂਚ ਦੇ ਹੁਕਮ ਦਿਤੇ ਹਨ। ਇਸ ਦੇ ਨਾਲ ਹੀ ਵਾਧੂ ਵਜ਼ੀਫ਼ੇ ਦੀ ਰਿਕਵਰੀ ਵੀ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਨੇ ਸਾਲ 2022-23 ਦੌਰਾਨ....
ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਕਾਂਗਰਸੀ ਆਗੂਆਂ ਨੂੰ ਡਰਾਉਣ ਲਈ ਕੀਤੀ ਹੈ : ਰਾਜਾ ਵੜਿੰਗ
ਚੰਡੀਗੜ੍ਹ, 28 ਸਤੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਗਵੰਤ ਮਾਨ ਅਗਵਾਈ ਦੀ ਵਾਲੀ ਸਰਕਾਰ ਦੀ ਨਿੰਦਾ ਕੀਤੀ। ਪੰਜਾਬ ਪੁਲਿਸ ਵੱਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਚੇਅਰਮੈਨ ਆਲ ਇੰਡੀਆ ਕਿਸਾਨ ਕਾਂਗਰਸ, ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇੱਕ ਪੁਰਾਣੇ ਕੇਸ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਨੂੰ ਵਿਰੋਧੀ ਧਿਰ ਦੇ ਆਗੂਆਂ ਨੂੰ ਧਮਕਾਉਣ ਲਈ ਬਦਲਾਖ਼ੋਰੀ ਦੀ ਰਾਜਨੀਤੀ ਦਾ ਸਪੱਸ਼ਟ ਮਾਮਲਾ ਦੱਸਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸੀ ਆਗੂ ਇਸ ਤਰ੍ਹਾਂ ਦੀ....
ਲੋਕਪਾਲ ਪੰਜਾਬ ਵੱਲੋਂ ਸੁਪਰਡੈਂਟ ਹਰਜੀਤ ਸਿੰਘ ਨੂੰ ਸੇਵਾਮੁਕਤੀ ‘ਤੇ ਵਧਾਈ
ਉਨ੍ਹਾਂ ਦੇ ਕੰਮ ਪ੍ਰਤੀ ਸਮਰਪਣ ਅਤੇ ਇਮਾਨਦਾਰੀ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 28 ਸਤੰਬਰ : ਲੋਕਪਾਲ ਪੰਜਾਬ ਜਸਟਿਸ ਵਿਨੋਦ ਕੁਮਾਰ ਸ਼ਰਮਾ ਨੇ ਵੀਰਵਾਰ ਨੂੰ ਸੁਪਰਡੈਂਟ ਹਰਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਵਧਾਈ ਦਿੱਤੀ। ਹਰਜੀਤ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਸ਼ਲਾਘਾਯੋਗ ਦੱਸਦਿਆਂ ਜਸਟਿਸ ਸ਼ਰਮਾ ਨੇ ਕਿਹਾ ਕਿ ਇੰਨੇ ਸਾਲਾਂ ਦੀ ਨੌਕਰੀ ਦੌਰਾਨ ਹਰਜੀਤ ਸਿੰਘ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ ਅਤੇ ਉਨ੍ਹਾਂ ਨੇ ਕਈ ਪ੍ਰਾਪਤੀਆਂ ਹਾਸਲ ਕੀਤੀਆਂ। ਇੱਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਹੋਏ....
ਸਿਹਤ ਮੰਤਰੀ ਵੱਲੋਂ ਬਾਂਝਪਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਐਨ ਦੇ ਹੁਕਮ, ਮੈਡੀਕਲ ਕਾਲਜਾਂ ਵਿੱਚ ਏਆਰਟੀ ਕੇਂਦਰ ਸਥਾਪਤ ਕਰਨ ਦਾ ਦਿੱਤਾ ਪ੍ਰਸਤਾਵ
ਪੰਜਾਬ ਸੂਬਾ ਸਹਾਇਕ ਪ੍ਰਜਨਨ ਤਕਨਾਲੋਜੀ (ਰੈਗੂਲੇਸ਼ਨ) ਐਕਟ, 2021 ਅਤੇ ਸਰੋਗੇਸੀ (ਰੈਗੂਲੇਸ਼ਨ) ਐਕਟ, 2021 ਲਾਗੂ ਕਰਨ ਵਾਲੇ ਮੋਹਰੀ ਸੂਬਿਆਂ ਵਿੱਚੋਂ ਇੱਕ ਸੂਬੇ ਦੀ ਸਮਰੱਥ ਅਥਾਰਟੀ ਨੇ ਪਹਿਲਾਂ ਹੀ 64 ਏਆਰਟੀ ਕਲੀਨਿਕਾਂ, 26 ਏਆਰਟੀ ਬੈਂਕਾਂ ਅਤੇ 16 ਸਰੋਗੇਸੀ ਕਲੀਨਿਕਾਂ ਨੂੰ ਦਿੱਤੀ ਰਜਿਸਟ੍ਰੇਸ਼ਨ ਚੰਡੀਗੜ੍ਹ, 28 ਸਤੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਆਹੇ ਜੋੜਿਆਂ ਵਿੱਚ ਵਧ ਰਹੀ ਬਾਂਝਪਨ ਦੀ ਸਮੱਸਿਆ ਪ੍ਰਤੀ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਗਰਭਧਾਰਨ....
ਅਕਾਲੀ ਦਲ ਨੇ ਅਹੁਦੇ ਦਾ ਭੇਦ ਰੱਖਣ ਦੀ ਉਲੰਘਣਾ ਕਰਨ ’ਤੇ ਰਾਜਪਾਲ ਤੋਂ ਮੰਤਰੀ ਭੁੱਲਰ ਦੀ ਬਰਖ਼ਾਸਤਗੀ ਮੰਗੀ
ਅਕਾਲੀ ਆਗੂ ਗੁਰਜੀਤ ਸਿੰਘ ਤਲਵੰਡੀ ਨੇ ਜ਼ੋਰ ਦੇ ਕੇ ਕਿਹਾ ਕਿ ਮੰਤਰੀ ਨੇ ਆਪਣੀਆਂ ਜ਼ਿੰਮੇਵਾਰੀਆਂ ਓ ਐਸ ਡੀ ਨੂੰ ਸੌਂਪੀਆਂ ਜੋ ਉਹਨਾਂ ਦੇ ਸਾਬਕਾ ਅਧਿਆਪਕ ਹਨ ਚੰਡੀਗੜ੍ਹ, 28 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਅਹੁਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਤੋੜਨ ਲਈ ਉਹਨਾਂ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕਰਨ ਕਿਉਂਕਿ ਉਹਨਾਂ ਨੇ ਆਪਣੀਆਂ....
ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਆਪ ਸਰਕਾਰ : ਸੁਖਬੀਰ ਸਿੰਘ ਬਾਦਲ
ਕਿਹਾ ਕਿ ਝੋਨੇ ਦੀ ਅਗੇਤੀ ਕਿਸਮ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜਾ ਤੇ ਕਿਸਾਨ ਸਰਕਾਰੀ ਖਰੀਦ ਨਾ ਹੋਣ ਕਾਰਨ ਘੱਟ ਰੇਟ ’ਤੇ ਝੋਨਾ ਵੇਚਣ ਵਾਸਤੇ ਮਜਬੂਰ ਚੰਡੀਗੜ੍ਹ, 28 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਨੂੰ ਆਖਿਆ ਕਿ ਉਹ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ ਤੇ ਕਿਹਾ ਕਿ ਅਗੇਤੀ ਕਿਸਮ ਦੇ ਝੋਨੇ ਦੇ ਲੱਖਾਂ ਥੈਲੇ ਝੋਨਾ ਪਹਿਲਾਂ ਹੀ ਮੰਡੀਆਂ ਵਿਚ ਪੁੱਜ ਗਿਆ ਹੈ, ਪਰ ਹਾਲੇ ਤੱਕ ਖਰੀਦ ਨਹੀਂ ਹੋਈ। ਇਥੇ....
ਮੱਛੀ ਪਾਲਣ ਵਿਭਾਗ ਵਿੱਚ ਭਰੀਆਂ ਜਾ ਰਹੀਆਂ ਨੇ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ
ਕੈਬਨਿਟ ਮੰਤਰੀ ਨੇ ਫਿੱਸ਼ਰਮੈਨ ਨੂੰ ਨਿਯੁਕਤੀ ਪੱਤਰ ਸੌਂਪਿਆ ਚੰਡੀਗੜ੍ਹ, 28 ਸਤੰਬਰ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਵ-ਨਿਯੁਕਤ ਫਿੱਸ਼ਰਮੈਨ ਮਨਜੀਤ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ। ਲਾਭਪਾਤਰੀ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸ. ਖੁੱਡੀਆਂ ਨੇ ਕਿਹਾ ਕਿ ਭਾਵੇਂ ਆਪਣਿਆਂ ਦੇ ਚਲੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ ਪਰ ਇਸ ਨਿਯੁਕਤੀ ਨਾਲ ਪਰਿਵਾਰ ਦੇ ਦੁੱਖਾਂ ਨੂੰ ਘੱਟ ਕਰਨ....
ਵਕੀਲ ਨਾਲ ਅਣਮਨੁੱਖੀ ਤਸ਼ੱਦਦ ਦਾ ਮਾਮਲਾ, ਮਨਦੀਪ ਸਿੱਧੂ ਦੀ ਅਗਵਾਈ 'ਚ ਐਸਆਈਟੀ ਦਾ ਗਠਨ
ਚੰਡੀਗੜ੍ਹ, 27 ਸਤੰਬਰ : ਮੁਕਤਸਰ ਵਿੱਚ ਪੁਲਿਸ ਹਿਰਾਸਤ ਵਿੱਚ ਵਕੀਲ ਨਾਲ ਅਣਮਨੁੱਖੀ ਵਿਵਹਾਰ ਕਰਨ ਵਾਲੇ ਐਸਪੀ ਰਮਨਦੀਪ ਸਿੰਘ ਭੁੱਲਰ, ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਅਤੇ ਸੀਨੀਅਰ ਕਾਂਸਟੇਬਲ ਹਰਬੰਸ ਸਿੰਘ ਨੂੰ ਜ਼ਿਲ੍ਹਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਥੇ ਹੀ ਦੂਜੇ ਪਾਸੇ ਏਆਈਜੀ (ਇਨਵੈਸਟੀਗੇਸ਼ਨ) ਪੰਜਾਬ ਨੇ ਮੁਕਤਸਰ ਦੇ ਥਾਣਾ ਸਿਟੀ ਵਿੱਚ ਵਕੀਲ ਅਤੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਦਰਜ ਹੋਏ ਕੇਸ ਦੀ ਜਾਂਚ ਲਈ ਚਾਰ ਅਧਿਕਾਰੀਆਂ ’ਤੇ ਆਧਾਰਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ....
ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਮੁਹਿੰਮ ਅਧੀਨ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ
ਚੰਡੀਗੜ੍ਹ, 27 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਕੰਮ ਕਰਦਿਆਂ, ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜਿਲਾ ਲੁਧਿਆਣਾ ਅਤੇ ਅਮ੍ਰਿੰਤ ਕੌਰ ਪੁੱਤਰੀ ਹਰਜੀਤ ਸਿੰਘ ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ....