ਚੰਡੀਗੜ੍ਹ

ਹਰਪਾਲ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ : ਡਾ.ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਚੰਡੀਗੜ੍ਹ, 13 ਸਤੰਬਰ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਅਜੀਤ ਸਿੰਘ ਲੁਧਿਆਣਾ ਜੋ ਬਤੌਰ ਡਾਕਟਰ ਕੰਮ ਕਰ ਰਿਹਾ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ....
ਪੰਜਾਬ ਦੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਬਦਲੇਗੀ ਨੁਹਾਰ : ਮਾਲ ਮੰਤਰੀ  ਜਿੰਪਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 158 ਕਰੋੜ ਰੁਪਏ ਦੀ ਰਾਸ਼ੀ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ ਜਾਰੀ ਚੰਡੀਗੜ੍ਹ, 13 ਸਤੰਬਰ : ਪੰਜਾਬ ਦੇ ਤਹਿਸੀਲ ਕੰਪਲੈਕਸਾਂ/ਸਬ ਤਹਿਸੀਲ ਕੰਪਲੈਕਸਾਂ ਦੀ ਜਲਦ ਹੀ ਨੁਹਾਰ ਬਦਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਨਵੀਆਂ ਤਹਿਸੀਲਾਂ/ਸਬ ਤਹਿਸੀਲਾਂ ਦੀ ਉਸਾਰੀ ਅਤੇ ਅੱਪਗ੍ਰੇਡੇਸ਼ਨ ਲਈ ਕਰੀਬ 158 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ....
ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀ.ਈ.ਓ. ਪੰਜਾਬ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ
ਡਿਪਟੀ ਕਮਿਸ਼ਨਰਾਂ ਨੂੰ 100 ਫ਼ੀਸਦੀ ਸਹੀ ਵੋਟਰ ਸੂਚੀਆਂ ਯਕੀਨੀ ਬਣਾਉਣ ਅਤੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਚੰਡੀਗੜ੍ਹ, 13 ਸਤੰਬਰ : ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਉਪ ਚੋਣ ਕਮਿਸ਼ਨਰ (ਡੀ.ਈ.ਸੀ.) ਹਿਰਦੇਸ਼ ਕੁਮਾਰ ਦੀ ਅਗਵਾਈ ਹੇਠ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਅਤੇ ਸਾਰੇ 23 ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼) ਨਾਲ ਸੂਬੇ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਸਬੰਧੀ....
ਤਿੰਨ ਦਿਨਾਂ ਪੰਜਾਬ ਟੂਰਜਿਮ ਅਤੇ ਟਰੈਵਲ ਮਾਰਟ ਖੁਸ਼ਨੁਮਾ ਮਾਹੌਲ ‘ਚ ਸਮਾਪਤ
ਫੈਮ ਟੂਰ ਰਾਹੀਂ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੂੰ ਅੰਮ੍ਰਿਤਸਰ ਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ ਚੰਡੀਗੜ੍ਹ, ਸਤੰਬਰ 13 : ਪੰਜਾਬ ‘ਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਦੇ ਟੂਰਿਜ਼ਮ ਖੇਤਰ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਐਮਿਟੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਤਿੰਨ ਦਿਨਾਂ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਬੁੱਧਵਾਰ ਨੂੰ ਬੜੇ ਹੀ ਖੁਸ਼ਨੁਮਾ ਮਾਹੌਲ ਵਿੱਚ ਸਮਾਪਤ ਹੋ ਗਿਆ। ਸਮਿਟ ਦੇ ਤੀਸਰੇ ਅਤੇ ਆਖਰੀ ਦਿਨ....
ਹੜ੍ਹਾਂ ਦੇ ਮੁਆਵਜ਼ੇ ਵੱਜੋਂ ਕਿਸਾਨਾਂ ਦੇ ਖਾਤਿਆਂ ‘ਚ 48 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਪਾਈ: ਜਿੰਪਾ
ਕੁੱਲ 188 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਗਿਰਦਾਵਰੀ ਰਿਪੋਰਟਾਂ ਦੇ ਹਿਸਾਬ ਨਾਲ ਕਿਸਾਨਾਂ ਨੂੰ ਦੇਣੀ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਖਰਾਬ ਹੋਈ ਪਨੀਰੀ ਲਈ ਪਹਿਲੀ ਵਾਰ ਕਿਸਾਨਾਂ ਨੂੰ 6800 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਚੰਡੀਗੜ੍ਹ, 12 ਸਤੰਬਰ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜ਼ੇ ਵੱਜੋਂ 11....
ਦਸੰਬਰ ਮਹੀਨੇ 'ਚ ਨਹੀਂ ਹੋਵੇਗਾ ਕੋਈ ਜਸ਼ਨਾਂ ਦਾ ਸਮਾਗਮ : ਭਗਵੰਤ ਸਿੰਘ ਮਾਨ
ਚੰਡੀਗੜ੍ਹ, 12 ਸਤੰਬਰ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦਸੰਬਰ ਮਹੀਨੇ ਸ਼ਹੀਦ ਹੋਏ ਸਨ ਜਿਸ ਕਰਕੇ ਸਮੁੱਚੀ ਕੌਮ ਲਈ ਇਹ ਮਹੀਨਾ ਸੋਗ ਦਾ ਮਹੀਨਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੋਈ ਹੈ ਕਿ ਭਵਿੱਖ ਵਿੱਚ ਇਸ ਮਹੀਨੇ ਦੌਰਾਨ ਸਰਕਾਰੀ ਪੱਧਰ ਉਤੇ ਕੋਈ ਵੀ ਖੁਸ਼ੀ ਦਾ ਸਮਾਗਮ ਨਾ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬਾ ਸਰਕਾਰ ਅਤੇ ਲੋਕਾਂ ਵੱਲੋਂ ਸਾਹਿਬਜ਼ਾਦਿਆਂ ਨੂੰ ਸੱਚੀ....
ਮੁੱਖ ਮੰਤਰੀ ਨੇ 249 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ
ਚੰਡੀਗੜ੍ਹ, 12 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ 249 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ। ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਖਾਸ ਹੈ ਕਿਉਂਕਿ ਪੰਜਾਬ ਸਰਕਾਰ ਨੇ 36 ਹਜ਼ਾਰ ਨੌਕਰੀਆਂ ਦੇਣ ਦਾ ਅੰਕੜਾ ਪਾਰ ਕਰ ਲਿਆ ਹੈ। ਅੱਜ ਦੀਆਂ ਨਿਯੁਕਤੀਆਂ ਸਮੇਤ ਕੁੱਲ 36097 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਈ ਲੜਕੇ-ਲੜਕੀਆਂ ਨੂੰ ਸਾਲ ਵਿੱਚ ਤਿੰਨ ਵਾਰ ਸਰਕਾਰੀ ਨੌਕਰੀ ਦੇਣ ਦੀ ਗੱਲ ਵੀ....
ਪੰਜਾਬ ਪੁਲਿਸ ਵੱਲੋਂ ਫਿਰੌਤੀ ਰੈਕੇਟ ਦਾ ਪਰਦਾਫਾਸ਼, ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਕਾਬੂ; ਦੋ ਪਿਸਤੌਲ ਵੀ ਕੀਤੇ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜਾਂਚ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਸ਼ੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਬਣਾ ਰਹੇ ਸਨ ਯੋਜਨਾ: ਏਆਈਜੀ ਅਸ਼ਵਨੀ ਕਪੂਰ ਚੰਡੀਗੜ੍ਹ, 12 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਮੰਗਲਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ....
ਸੂਬਾ ਸਰਕਾਰ ਵੱਲੋਂ 50.06 ਕਰੋੜ ਰੁਪਏ ਦੀ ਅਗਾਊਂ ਕੇਂਦਰੀ ਸਹਾਇਤਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਅਲਾਟ: ਕਟਾਰੂਚੱਕ
ਅਪ੍ਰੈਲ 23 ਤੋਂ ਜੂਨ 23 ਦੀ ਬਣਦੀ ਮਾਰਜਨ ਮਨੀ ਡਿਪੂ ਹੋਲਡਰਾਂ ਨੂੰ ਅਦਾ ਕਰਨ ਸਬੰਧੀ ਕਾਰਵਾਈ ਇੱਕ ਹਫਤੇ ਦੇ ਅੰਦਰ ਸ਼ੁਰੂ ਕੀਤੀ ਜਾਵੇ : ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਚੰਡੀਗੜ੍ਹ, ਸਤੰਬਰ 12 : ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ, ਲਾਲ ਚੰਦ ਕਟਾਰੂਚੱਕ ਵੱਲੋਂ ਰਾਸ਼ਨ ਡੀਪੂ ਹੋਲਡਰ ਐਸੋਸੀਏਸ਼ਨ, ਪੰਜਾਬ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸਾਲ 2023-24 ਦੌਰਾਨ ਰਾਜ....
ਪੁਲਿਸ ਕੇਸ ਦਰਜ ਕਰਨ ਬਦਲੇ 5,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 12 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਧਾਰ ਕਲਾਂ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਾਕੇਸ਼ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪਿੰਡ ਨਰਾਇਣਪੁਰ ਤਹਿਸੀਲ ਧਾਰ ਕਲਾਂ ਦੇ ਵਸਨੀਕ ਜੁਰੂਦੀਨ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ....
ਵਿਜੀਲੈਂਸ ਬਿਊਰੋ ਨੇ ਸੀਡੀਪੀਓ. ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18,000 ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ੍ਹ, 12 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਪਣਾਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਬਾਲ ਵਿਕਾਸ ਪ੍ਰਾਜੈਕਟ ਦਫ਼ਤਰ (ਸੀ.ਡੀ.ਪੀ.ਓ.), ਤਲਵੰਡੀ ਸਾਬੋ, ਬਠਿੰਡਾ ਵਿਖੇ ਤਾਇਨਾਤ ਸੁਪਰਵਾਈਜ਼ਰ ਹਰਮੇਲ ਕੌਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ....
ਪਿਛਲੀ ਸਰਕਾਰ ਦੀ ਅਧੂਰੀ ਛੱਡੀ ਸਾਰਾਗੜ੍ਹੀ ਦੀ ਯਾਦਗਾਰ ਕੀਤੀ ਪੂਰੀ, ਭਗਵੰਤ ਮਾਨ ਕਰਨਗੇ ਉਦਘਾਟਨ
ਚੰਡੀਗੜ੍ਹ, 11 ਸਤੰਬਰ : ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ, ਸੂਬਾ ਸਰਕਾਰ ਸਾਰਾਗੜ੍ਹੀ ਜੰਗੀ ਯਾਦਗਾਰ ਬਣਾ ਰਹੇ ਹਾਂ। ਇਸ ਦਾ ਉਦਘਾਟਨ ਭਲਕੇ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਿਕ, ਯਾਦਗਾਰ 'ਚ ਹੌਲਦਾਰ ਇਸ਼ਰ ਸਿੰਘ ਦਾ ਵੱਡਾ ਬੁੱਤ ਲੱਗੇਗਾ, ਦੇਸ਼ 'ਚ ਸਾਰਾਗੜ੍ਹੀ ਦੀ ਜੰਗ ਦੀ ਪਹਿਲੀ ਯਾਦਗਾਰ ਹੋਵੇਗੀ। ਮਾਨ ਨੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵੀ ਵੱਡਾ ਇਲਜ਼ਾਮ ਲਾਇਆ ਅਤੇ ਕਿਹਾ ਕਿ, ਪਿਛਲੀ ਸਰਕਾਰ ਵੇਲੇ ਕੈਪਟਨ ਨੇ ਸਿਰਫ ਐਲਾਨ ਕੀਤਾ ਸੀ। ਫੰਡ ਦੀ....
ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 27 ਜਿਲਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਸੇਵਾਵਾਂ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਚੰਡੀਗੜ੍ਹ, 11 ਸਤੰਬਰ : ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਵਿਭਾਗ ਵਿੱਚ ਨਵੇਂ ਸ਼ਾਮਲ ਕੀਤੇ ਗਏ 27 ਜਿਲ੍ਹਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇੱਥੇ ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ ਸਮਾਗਮ-ਕਮ-ਮੀਟਿੰਗ ਦੌਰਾਨ ਨਿਯੁਕਤੀ ਪੱਤਰ ਸੌਂਪਦਿਆਂ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ....
ਕਬੱਡੀ ਅਤੇ ਕੁਸ਼ਤੀ ਪੰਜਾਬ ਦੀ ਅਮੀਰ ਵਿਰਾਸਤ ਨੂੰ ਦਰਸਾਉਂਦੀ ਹੈ : ਜਸਟਿਸ ਵਿਨੋਦ ਕੇ. ਸ਼ਰਮਾ
ਪੰਜਾਬ ਦੇ ਲੋਕਪਾਲ ਪਿੰਡ ਓਇੰਦ ਵਿਖੇ ਕਬੱਡੀ ਕੱਪ ਅਤੇ ਕੁਸ਼ਤੀ ਮੁਕਾਬਲੇ ਵਿੱਚ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਚੰਡੀਗੜ੍ਹ, 10 ਸਤੰਬਰ : ਕੁਸ਼ਤੀ ਅਤੇ ਕਬੱਡੀ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਅਤੇ ਇਹ ਖੇਡਾਂ ਸਾਡੇ ਸੱਭਿਆਚਾਰ ਦੀ ਅਸਲ ਭਾਵਨਾ ਨੂੰ ਦਰਸਾਉਂਦੀਆਂ ਹਨ। ਖੇਡਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਦੇ ਮੈਦਾਨਾਂ ਵਿੱਚ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਹ ਵਿਚਾਰ ਸ਼ਨੀਵਾਰ ਨੂੰ ਮੋਰਿੰਡਾ ਦੇ ਪਿੰਡ ਓਇੰਦ ਵਿਖੇ ਕਰਵਾਏ ਕਬੱਡੀ ਕੱਪ ਅਤੇ....
ਜੀ-20 ਸੰਮੇਲਨ: ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਚਾਰ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਮਿਲ ਕੇ ‘ਓਪੀਐਸ ਸੀਲ-4’ ਚਲਾਇਆ
ਅਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 64 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 49 ਐਫਆਈਆਰਜ਼ ਕੀਤੀਆਂ ਦਰਜ; ਦੋ ਪਿਸਤੌਲ, 1.48 ਲੱਖ ਰੁਪਏ ਨਕਦ, 667 ਗ੍ਰਾਮ ਹੈਰੋਇਨ ਅਤੇ 9445 ਸ਼ਰਾਬ ਦੀਆਂ ਬੋਤਲਾਂ ਕੀਤੀਆਂ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਦੇ ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ 104 ਮਜ਼ਬੂਤ ਨਾਕੇ ਲਾਏ ਗਏ ਪੁਲਿਸ ਟੀਮਾਂ ਨੇ 3624 ਵਾਹਨਾਂ ਦੀ....