ਆਮ ਲੋਕਾਂ ਲਈ ਵਰਦਾਨ ਬਣੀ ਸੀ ਐਮ ਯੋਗਸ਼ਾਲਾ : ਰਾਜੇਸ਼ ਧੀਮਾਨ

  • ਜ਼ਿਲ੍ਹੇ ਵਿਚ 90 ਥਾਵਾਂ 'ਤੇ ਰੋਜ਼ਾਨਾ ਲਗਾਈਆਂ ਜਾ ਰਹੀਆਂ ਯੋਗਾ ਕਲਾਸਾਂ

ਨਵਾਂਸ਼ਹਿਰ, 22 ਨਵੰਬਰ 2024 : ਮੌਜੂਦਾ ਸਮੇਂ ਵਿਚ ਲੋਕਾਂ ਨੂੰ ਜੋ ਸਿਹਤ ਸਮੱਸਿਆਵਾਂ ਪੇਸ਼ ਆ ਰਹੀਆਂ ਹਨ, ਉਨ੍ਹਾਂ ਦਾ ਟਾਕਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੀ.ਐਮ ਯੋਗਸ਼ਾਲਾ ਦੀ ਸ਼ੁਰੂਆਤ ਕੀਤੀ ਗਈ ਸੀ। ਇਸ ਦਾ ਮਕਸਦ ਆਮ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਵੀ ਸੀ। ਇਹ ਹੁਣ ਪੰਜਾਬ ਦੇ ਵੱਡੇ ਸ਼ਹਿਰਾਂ ਤੋਂ ਹੁੰਦੀ ਹੋਈ ਸੂਬੇ ਦੇ ਪਿੰਡਾਂ ਵਿਚ ਵੀ ਪਹੁੰਚ ਗਈ ਹੈ ਅਤੇ ਤੇ ਹਰਮਨ ਪਿਆਰੀ ਸਾਬਿਤ ਹੋ ਰਹੀ ਹੈ ਤੇ ਇਸ ਬਾਰੇ ਲੋਕਾਂ ਵਿਚ ਜਾਗਰੂਕਤਾ ਵੀ ਵਧੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਜਾਬ ਦੇ ਦੁਆਬਾ ਖੇਤਰ ਵਿਚ ਪੈਂਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਯੋਗਾ ਦੀਆਂ ਕਲਾਸਾਂ ਬਹੁਤ ਹਰਮਨ ਪਿਆਰੀਆਂ ਹੋ ਰਹੀਆਂ ਹਨ ਤੇ ਉਨ੍ਹਾਂ ਵੱਲੋਂ ਬੜੇ ਉਤਸ਼ਾਹ ਨਾਲ ਇਨ੍ਹਾਂ ਵਿਚ ਹਿੱਸਾ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 90 ਥਾਵਾਂ 'ਤੇ ਰੋਜ਼ਾਨਾ ਲਗਾਈਆਂ ਜਾ ਰਹੀਆਂ ਯੋਗਾ ਕਲਾਸਾਂ ਵਿਚ ਵੱਡੀ ਗਿਣਤੀ ਵਿਚ ਲੋਕ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਮਿੱਥੀ ਗਈ ਥਾਂ 'ਤੇ ਮਾਹਿਰ ਟ੍ਰੇਨਰਾਂ ਵੱਲੋਂ ਆਮ ਲੋਕਾਂ ਨੂੰ ਯੋਗਾ ਦੀ ਪੂਰੀ ਟ੍ਰੇਨਿੰਗ ਦਿੱਤੀ ਜਾਂਦੀ ਹੈ, ਜਿਸ ਨਾਲ ਇਕ ਤਾਂ ਲੋਕਾਂ ਦੀ ਸਿਹਤ ਵਿਚ ਸੁਧਾਰ ਹੁੰਦਾ ਹੈ ਤੇ ਬੁਰੀਆਂ ਆਦਤਾਂ ਤੋਂ ਉਨ੍ਹਾਂ ਦਾ ਬਚਾਅ ਹੁੰਦਾ ਹੈ ਅਤੇ ਨਾਲ ਹੀ ਉਨ੍ਹਾਂ ਦੀ ਆਰਥਿਕਤਾ ਵੀ ਸੁਧਰਦੀ ਹੈ। ਇਸੇ ਕਾਰਨ ਇਹ ਇਹ ਯੋਗਾਂ ਕਲਾਸਾਂ ਜਿਥੇ ਪਹਿਲਾਂ ਸ਼ਹਿਰਾਂ ਵਿਚ ਮਕਬੂਲ ਹੋਈਆਂ ਸਨ, ਉਥੇ ਹੁਣ ਪਿੰਡਾਂ ਵਿਚ ਵੀ ਹਰਮਨ ਪਿਆਰੀਆਂ ਹੋ ਰਹੀਆਂ ਹਨ।