
ਸ਼ਾਹਕੋਟ, 08 ਮਾਰਚ 2025 : ਜਲੰਧਰ ਦੇ ਸ਼ਾਹਕੋਟ ਤੋਂ ਇੱਕ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਕ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ ਹੈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰੌਣਕ ਰਾਮ ਪੁੱਤਰ ਰਾਮ ਲਾਲ ਵਾਸੀ ਡੰਡਵਿੰਡੀ ਦੀ ਮੌਤ ਹੋ ਗਈ ਸੀ, ਜਿਸ ਕਾਰਨ ਰੌਣਕੀ ਰਾਮ ਆਪਣੇ ਭਰਾ ਰੋਸ਼ਨ ਲਾਲ ਅਤੇ ਪੁੱਤਰ ਸਾਹਿਲ ਨਾਲ ਸ਼ਾਹਕੋਟ ਜਾ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇੱਕ ਟਰੈਕਟਰ ਟਰਾਲੀ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਰੌਣਕੀ ਰਾਮ ਦਾ ਸਿਰ ਟਰਾਲੀ ਨਾਲ ਟਕਰਾ ਗਿਆ ਅਤੇ ਭਰਾ ਅਤੇ ਪੁੱਤਰ ਵੀ ਡਿੱਗ ਪਏ। ਟਰੈਕਟਰ ਟਰਾਲੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਰੌਣਕੀ ਰਾਮ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਫਿਲਹਾਲ ਪੁਲਿਸ ਅਨੁਸਾਰ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਹੀ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।