ਹੁਸ਼ਿਆਰਪੁਰ : ਅੱਜ ਨਸਰਾਲਾ ਵਿਖੇ ਵੈਲਡਿੰਗ ਗੈਸ ਦੀ ਸਪਲਾਈ ਕਰਨ ਵਾਲੀ ਫੈਕਟਰੀ ਵਿਚ ਹੋਏ ਹਾਦਸੇ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਘਟਨਾ ਸਥਾਨ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਫੈਕਟਰੀ ਦੇ ਮਾਲਕਾਂ ਨਾਲ ਗੱਲਬਾਤ ਕਰਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕ ਵਰਕਰ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਅਤੇ ਫੈਕਟਰੀ ਮਾਲਕਾਂ ਨੂੰ ਪਰਿਵਾਰ ਦੀ ਪੂਰੀ ਬਣਦੀ ਸਹਾਇਤਾ ਕਰਨ....