ਦੋਆਬਾ

  ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ : ਕੋਮਲ ਮਿੱਤਲ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੁਸ਼ਿਆਰਪੁਰ, 17 ਮਾਰਚ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਲਈ ਸਮੂਹ ਰਾਜਨੀਤਕ ਪਾਰਟੀਆਂ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੁਲਾਈ....
ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਨਹੀਂ ਕੀਤੀ ਜਾਵੇਗੀ ਬਰਦਾਸ਼ਤ : ਕੋਮਲ ਮਿੱਤਲ
ਜ਼ਿਲ੍ਹਾ ਚੋਣ ਅਫ਼ਸਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਚੋਣ ਸ਼ਡਿਊਲ ਤੇ ਤਿਆਰੀਆਂ ਬਾਰੇ ਦਿੱਤੀ ਜਾਣਕਾਰੀ ਕਿਹਾ, ਜ਼ਿਲ੍ਹੇ ’ਚ ਪਾਰਦਰਸ਼ੀ ਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਈਆਂ ਜਾਣਗੀਆਂ ਲੋਕ ਸਭਾ ਚੋਣਾਂ-2024 1 ਜੂਨ ਨੂੰ ਚੋਣਾਂ ਤੇ 4 ਨੂੰ ਹੋਵੇਗੀ ਗਿਣਤੀ, ਨਾਮਜ਼ਦਗੀ ਪੱਤਰ ਦਾ ਦਾਖ਼ਲ ਕਰਨ ਦੀ ਆਖਰੀ ਮਿਤੀ 17 ਮਈ ਸੀ-ਵਿਜ਼ਲ ਮੋਬਾਇਲ ਐਪ ਤੋਂ ਆਮ ਲੋਕ ਵੀ ਰੱਖ ਸਕਣਗੇ ਆਦਰਸ਼ ਚੋਣ ਜਾਬਤੇ ’ਤੇ ਨਜ਼ਰ, 1950 ਹੈਲਪ ਲਾਈਨ ਨੰਬਰ ’ਤੇ ਦਰਜ ਕਰਵਾ ਸਕਦੇ ਹਨ ਸ਼ਿਕਾਇਤ ਪੇਡ ਡਿਊਜ, ਬਲਕ ਐਸ.ਐਮ.ਐਸ ਤੇ ਸੋਸ਼ਲ....
ਪੇਡ ਖ਼ਬਰਾਂ ’ਤੇ ਨਜ਼ਰ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਹੋਈ ਕਾਰਜਸ਼ੀਲ 
ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਪਰ ਰਹੇਗੀ ਤਿੱਖੀ ਨਜ਼ਰ : ਕੋਮਲ ਮਿੱਤਲ ਜ਼ਿਲ੍ਹਾ ਚੋਣ ਅਫ਼ਸਰ ਨੇ ਮੀਡੀਆ ਮੋਨੀਟਰਿੰਗ ਸੈੱਲ ਦਾ ਲਿਆ ਜਾਇਜ਼ਾ ਹੁਸ਼ਿਆਰਪੁਰ, 17 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਕਾਰਜਸ਼ੀਲ ਹੋ ਗਈ ਹੈ, ਜਿਸ ਵੱਲੋਂ ਚੋਣ ਜ਼ਾਬਤੇ ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ, ਪੇਡ....
ਆਦਰਸ਼ ਚੋਣ ਜਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਬਣਾਇਆ ਜਾਵੇ ਯਕੀਨੀ-ਜ਼ਿਲ੍ਹਾ ਚੋਣ ਅਫ਼ਸਰ 
80 ਪ੍ਰਤੀਸ਼ਤ ਤੱਕ ਵੋਟਿੰਗ ਟੀਚੇ ਨੂੰ ਹਾਸਲ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਦਿੱਤੀ ਜਾ ਰਹੀ ਹੈ ਵਿਸ਼ੇਸ਼ ਤਵੱਜੋਂ ਨਵਾਂਸ਼ਹਿਰ, 17 ਮਾਰਚ : ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਸਬੰਧੀ ਸਮਾਂ ਸਾਰਨੀ ਜਾਰੀ ਕਰਨ ਦੇ ਨਾਲ ਹੀ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ....
ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਸੀ-ਵਿਜ਼ਲ ਐਪ, ਟੋਲ ਫ੍ਰੀ ਹੈਲਪਲਾਈਨ ਤੇ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾ ਸਕਦੇ ਨੇ ਨਾਗਰਿਕ
ਹੁਸ਼ਿਆਰਪੁਰ, 16 ਮਾਰਚ : ਆਗਾਮੀ ਲੋਕ ਸਭਾ ਚੋਣਾਂ 2024 ਦੇ ਮੱਦੇਜ਼ਰ ਜਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਲੋਕ ਸਭਾ ਚੋਣਾਂ 2024 ਲਈ ਬਣਾਈਆਂ ਗਈਆਂ ਵੱਖ ਵੱਖ ਟੀਮਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਈ ਡਿਜੀਟਲ ਐਪਸ ਜਿਵੇਂ ਕਿ ਸੀ-ਵਿਜਲ, ਈ.ਐਸ.ਐਮ.ਐਸ. ਆਦਿ ਲਾਂਚ ਕੀਤੀਆਂ ਗਈਆ ਹਨ। ਉਨ੍ਹਾਂ ਦੱਸਿਆ ਕਿ ਸੀ....
ਜ਼ਿਲ੍ਹੇ ਵਿਚ ਹਥਿਆਰ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ
ਹੁਸ਼ਿਆਰਪੁਰ, 16 ਮਾਰਚ : ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਹੁਕਮ ਜਾਰੀ ਕੀਤੇ ਹਨ ਕਿ ਲੋਕ ਸਭਾ ਚੋਣਾਂ-2024 ਦੇ ਸਨਮੁੱਖ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਜ਼ਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ ਹਥਿਆਰ ਅਤੇ ਵਿਸਫੋਟਕ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ ਕੈਰੀ ਕਰਨ ਦੀ....
ਜਿਲ੍ਹੇ ’ਚ  ਆਦਰਸ਼ ਚੋਣ ਜਾਬਤਾ ਲਾਗੂ, ਡਿਪਟੀ ਕਮਿਸ਼ਨਰ ਵਲੋਂ ਚੋਣ ਜਾਬਤੇ ਦੀ ਇੰਨ-ਬਿੰਨ ਪਾਲਨਾ ਦੇ ਨਿਰਦੇਸ਼
ਸਹਾਇਕ ਰਿਟਰਨਿੰਗ ਅਫਸਰਾਂ ਨੂੰ ਆਪੋ-ਆਪਣੇ ਖੇਤਰਾਂ ’ਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਲਾਗੂ ਕਰਨ ਦੀ ਹਦਾਇਤ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਲੋਕਾਂ ਦੀ ਸਹੂਲਤ ਅਤੇ ਚੋਣਾਂ ਨਾਲ ਸਬੰਧਿਤ ਜਾਣਕਾਰੀ ਲਈ ਟੋਲ ਫਰੀ ਨੰ: 1950 ਜਾਰੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਵੋਟਰ ਹੈੱਲਪ ਲਾਈਨ ਸਥਾਪਿਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਪੈਰਾਮਿਲਟਰੀ ਫੋਰਸ ਅਤੇ ਸੁਰੱਖਿਆ ਦਸਤਿਆਂ ਨਾਲ ਕੀਤੀ ਗੱਲਬਾਤ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ’ਚੋਂ ਦੋ ਲੋਕ ਸਭਾ ਹਲਕਾ ਖਡੂਰ ਸਾਹਿਬ ’ਚ ਅਤੇ ਦੋ ਹੁਸ਼ਿਆਰਪੁਰ ’ਚ ਕਪੂਰਥਲਾ....
ਸੂਬੇ ਦੀ ਤਰੱਕੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ : ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ ਮੁੱਖ ਮੰਤਰੀ ਵਜੋਂ ਕਾਰਜਕਾਲ ਦੇ ਦੋ ਵਰ੍ਹੇ ਮੁਕੰਮਲ ਹੋਣ ’ਤੇ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਵਿਖੇ ਹੋਏ ਨਤਮਸਤਕ ਨਵਾਂ ਬਣਿਆ ਅਤਿ-ਆਧੁਨਿਕ ਅਜਾਇਬ ਘਰ ਲੋਕਾਂ ਨੂੰ ਸਮਰਪਿਤ ਦੇਸ਼ ਦੀ ਆਜ਼ਾਦੀ ਅਤੇ ਸੰਵਿਧਾਨ ਨੂੰ ਖ਼ਤਰੇ ਵਿੱਚ ਪਾਉਣ ਲਈ ਭਾਜਪਾ ਨੂੰ ਆੜੇ ਹੱਥੀਂ ਲਿਆ ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਕੀਤਾ ਜ਼ਿਕਰ ਮੁਹਾਲੀ ਵੇਰਕਾ ਮਿਲਕ ਪਲਾਂਟ ਦਾ ਨੀਂਹ ਪੱਥਰ ਰੱਖਿਆ ਖਟਕੜ....
ਚੋਣਾਂ ਦਾ ਐਲਾਨ ਹੁੰਦਿਆਂ ਹੀ ਆਦਰਸ਼ ਚੋਣ ਜਾਬਤੇ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਕੋਮਲ ਮਿੱਤਲ 
ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਹੁਸ਼ਿਆਰਪੁਰ, 15 ਮਾਰਚ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦਾ ਐਲਾਨ ਕਿਸੇ ਵੇਲੇ ਵੀ ਕੀਤਾ ਜਾ ਸਕਦਾ ਹੈ ਅਤੇ ਚੋਣਾਂ ਦੇ ਐਲਾਨ ਹੋਣ ਦੇ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਸਮੂਹ ਵਿਭਾਗਾਂ ਦੇ ਮੁਖੀ ਭਵਿੱਖ ਵਿਚ ਲੱਗਣ ਜਾ ਰਹੇ ਆਦਰਸ਼ ਚੋਣ ਜਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ....
ਨਗਰ ਨਿਗਮ ਵੱਲੋਂ ਹੁਣ ਤੱਕ 22 ਕਰੋੜ ਰੁਪਏ ਦੇ ਕਰਵਾਏ ਜਾ ਚੁੱਕੇ ਹਨ ਵਿਕਾਸ ਕਾਰਜ: ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਵਾਰਡ ਨੰਬਰ 49 ਤੇ 50 ’ਚ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ 15 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 49 ਅਤੇ 50 ਵਿਚ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਵਿਚ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਵਿਚ ਸਿਰਫ ਦੋ ਸਾਲ ਵਿਚ ਹੁਣ ਤੱਕ 22 ਕਰੋੜ ਰੁਪਏ ਦੇ ਵਿਕਾਸ....
ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ’ਚ ਮੁੜ ਹੋਏ ਸ਼ਾਮਲ, ਪਾਰਟੀ ਲਈ ਹੋਰ ਮਿਹਨਤ ਨਾਲ ਕੰਮ ਕਰਨ ਦਾ ਲਿਆ ਪ੍ਰਣ
ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਦਾ ਪਾਰਟੀ ਵਿਚ ਮੁੜ ਸ਼ਾਮਲ ਹੋਣ ’ਤੇ ਕੀਤਾ ਸਵਾਗਤ, ਨਾਰਾਜ਼ ਹੋ ਕੇ ਗਏ ਅਕਾਲੀਆਂ ਨੂੰ ਵਾਪਸੀ ਦੀ ਮੁੜ ਕੀਤੀ ਅਪੀਲ ਬੇਗੋਵਾਲ, 14 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਲ ਹੋ ਗਏ ਤੇ ਉਹਨਾਂ ਪਾਰਟੀ ਦੀ ਮਜ਼ਬੂਤੀ ਲਈ ਹੋਰ ਮਿਹਨਤ ਨਾਲ ਕੰਮ ਕਰਨ ਦਾ ਪ੍ਰਣ ਲਿਆ। ਸੰਤ ਪ੍ਰੇਮ ਸਿੰਘ ਮੁਰਾਲੇਵਾਲਿਆਂ ਦੇ ਅਸਥਾਨ ’ਤੇ ਬੀਬੀ ਜਗੀਰ ਕੌਰ ਦਾ....
ਪ੍ਰਸਿੱਧ ਸਮਾਜ ਸੇਵੀ ਤੇ ਸਾਬਕਾ ਸਿਹਤ ਅਧਿਕਾਰੀ ਡਾ. ਲਖਬੀਰ ਸਿੰਘ ਅਕਾਲੀ ਦਲ ਦੇ ਪ੍ਰਧਾਨ ਬਾਦਲ ਦੀ ਹਾਜ਼ਰੀ ’ਚ ਪਾਰਟੀ ਵਿਚ ਹੋਏ ਸ਼ਾਮਲ
ਜਲੰਧਰ, 14 ਮਾਰਚ : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਪ੍ਰਸਿੱਧ ਸਮਾਜ ਸੇਵੀ ਅਤੇ ਸਾਬਕਾ ਸਿਹਤ ਅਧਿਕਾਰੀ ਡਾ. ਲਖਬੀਰ ਸਿੰਘ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋ ਗਏ। ਡਾ. ਲਖਬੀਰ ਸਿੰਘ 29 ਸਾਲਾਂ ਤੱਕ ਵਿਭਾਗ ਵਿਚ ਸੇਵਾਵਾਂ ਦੇਣ ਮਗਰੋਂ ਜ਼ਿਲ੍ਹਾ ਸਿਹਤ ਅਫਸਰ ਵਜੋਂ ਸੇਵਾ ਮੁਕਤ ਹੋਏ ਹਨ। ਉਹਨਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ....
ਸੂਬੇ ’ਚ ਹੁਣ ਤੱਕ 1 ਕਰੋੜ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕ ’ਚ ਕਰਵਾਇਆ ਇਲਾਜ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਆਮ ਆਦਮੀ ਕਲੀਨਿਕ ਪਿੱਪਲਾਂਵਾਲਾ ਨੂੰ ਕੀਤਾ ਲੋਕਾਂ ਨੂੰ ਸਮਰਪਿਤ ਕਿਹਾ, ਸਿਹਤ ਸੇਵਾਵਾਂ ਦੇ ਖੇਤਰ ’ਚ ਪੂਰੇ ਸੂਬੇ ਵਿਚ ਵਰਦਾਨ ਸਾਬਤ ਹੋ ਰਹੇ ਹਨ ਆਮ ਆਦਮੀ ਕਲੀਨਿਕ ਹੁਸ਼ਿਆਰਪੁਰ, 14 ਮਾਰਚ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿਹਤ ਸੇਵਾ ਦੇ ਖੇਤਰ ਵਿਚ ਆਮ ਆਦਮੀ ਕਲੀਨਿਕ ਵਰਦਾਨ ਸਾਬਤ ਹੋ ਰਹੇ ਹਨ, ਜਿਸ ਨੂੰ ਦੇਖਦਿਆਂ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਵੱਧ ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਹ ਅੱਜ ਆਮ ਆਦਮੀ ਕਲੀਨਿਕ ਪਿੱਪਲਾਂਵਾਲਾ ਨੂੰ ਲੋਕ....
ਛੋਟੇ ਭਰਾ ਨੇ ਵੱਡੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ
ਹੁਸ਼ਿਆਰਪੁਰ, 13 ਮਾਰਚ : ਹੁਸ਼ਿਆਰਪੁਰ ‘ਚ ਇਕ ਛੋਟੇ ਭਰਾ ਨੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਛੋਟਾ ਭਰਾ ਨਸ਼ੇ ਦਾ ਆਦੀ ਸੀ ਅਤੇ ਕੰਮ ਜਾਂ ਕਾਰੋਬਾਰ ਨਹੀਂ ਕਰਦਾ ਸੀ, ਇਸ ਲਈ ਉਹ ਅਕਸਰ ਲੜਦਾ ਰਹਿੰਦਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸੰਬੰਧੀ ਡੀਐਸਪੀ ਹਰਜੀਤ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਗੜ੍ਹਦੀਵਾਲਾ ਨੇੜਲੇ ਪਿੰਡ....
ਹੁਸ਼ਿਆਰਪੁਰ ਦੇ ਸੁੰਦਰੀਕਰਨ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਸ਼ਹੀਦ ਭਗਤ ਸਿੰਘ ਚੌਕ ਤੋਂ ਫੂਡ ਸਟਰੀਟ ਦੀ ਸੁੰਦਰਤਾ ਨੂੰ ਨਿਖਾਰਨ ਸਬੰਧੀ ਕਾਰਜ ਦੀ ਕਰਵਾਈ ਸ਼ੁਰੂਆਤ ਸੈਂਚੁਰੀ ਪਲਾਈਵੁਡ ਨੇ ਸੁੰਦਰੀਕਰਨ ਲਈ ਦਿੱਤਾ ਕਰੀਬ 50 ਲੱਖ ਰੁਪਏ ਦਾ ਸਹਿਯੋਗ ਹੁਸ਼ਿਆਰਪੁਰ, 13 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨੇ ਸੁੰਦਰੀਕਰਨ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਸ਼ਹਿਰ ਦੇ ਹਰੇਕ ਹਲਕੇ ਦੇ ਸੁੰਦਰੀਕਰਨ ਨੂੰ ਲੈ ਕੇ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਹ ਅੱਜ ਸਦਰ ਥਾਣਾ ਚੌਕ ’ਤੇ ਸ਼ਹੀਦ ਭਗਤ ਸਿੰਘ ਚੌਕ ਤੋਂ....