ਦੋਆਬਾ

ਸ਼ਰਧਾਲੂਆਂ ਨਾਲ ਭਰੀ ਮਿੰਨੀ ਬੱਸ ਬੇਕਾਬੂ ਹੋ ਕੇ ਪਲਟੀ, 15 ਸ਼ਰਧਾਲੂ ਜ਼ਖ਼ਮੀ
ਗੜ੍ਹਸ਼ੰਕਰ, 03 ਮਾਰਚ : ਸ੍ਰੀ ਖੁਰਾਲਗੜ੍ਹ ਸਾਹਿਬ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਮਿੰਨੀ ਬੱਸ ਗੜੀਮਾਨਸੋਵਾਲ ਦੀ ਖੱਡ ਵਿਚ ਬੇਕਾਬੂ ਹੋ ਕੇ ਪਲਟ ਗਈ, ਜਿਸ ਨਾਲ 15 ਸ਼ਰਧਾਲੂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸ਼ਰਧਾਲੂਆਂ ਨਾਲ ਭਰੀ ਇੱਕ ਮਿੰਨੀ ਬੱਸ ਪਿੰਡ ਰਸੂਲਪੁਰ ਜਿੰਦੀ, ਜ਼ਿਲ੍ਹਾ ਲੁਧਿਆਣਾ ਤੋਂ ਚੱਲੀ ਸੀ ਅਤੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੀ ਸੀ, ਜਦੋਂ ਬੱਸ ਗੜੀਮਾਨਸੋਵਾਲ ਵਿਖੇ ਉਤਰਨ ਲੱਗੀ ਤਾਂ ਡਰਾਈਵਰ ਕੰਟਰੋਲ....
ਕਪੂਰਥਲਾ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਿਸ ਮੁਲਾਜ਼ਮ ਸਮੇਤ ਦੋ ਨੌਜਵਾਨਾਂ ਦੀ ਮੌਤ, ਤਿੰਨ ਜ਼ਖ਼ਮੀ
ਕਪੂਰਥਲਾ, 03 ਮਾਰਚ : ਕਪੂਰਥਲਾ ਵਿੱਚ ਜਲੰਧਰ ਰੋਡ ਉੱਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇੜੇ ਸੜਕ ’ਤੇ ਖੜ੍ਹੇ ਟਰੱਕ ਨਾਲ ਸਕਰਾਪੀਓ ਗੱਡੀ ਦੀ ਟੱਕਰ ਹੋਣ ਤੋਂ ਬਾਅਦ 1 ਪੁਲਿਸ ਮੁਲਾਜ਼ਮ ਸਮੇਤ 2 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ 3 ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਨੌਜਵਾਨ ਕਰਨਾਲ ਤੋਂ ਵਿਆਹ....
ਜਲੰਧਰ ਪੁਲਿਸ ਨੇ 5 ਕਿਲੋ ਅਫੀਮ ਸਮੇਤ 3 ਤਸਕਰਾਂ ਨੂੰ ਕੀਤਾ ਕਾਬੂ
ਜਲੰਧਰ, 03 ਮਾਰਚ : ਜਲੰਧਰ ‘ਚ ਸਿਟੀ ਪੁਲਿਸ ਨੇ ਕੋਰੀਅਰ ਸਰਵਿਸ ਰਾਹੀਂ ਵਿਦੇਸ਼ਾਂ ‘ਚ ਨਸ਼ਾ ਸਪਲਾਈ ਕਰਨ ਵਾਲੇ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇੱਕ ਕੋਰੀਅਰ ਬਰਾਮਦ ਕੀਤਾ ਹੈ, ਜਿਸ ਵਿੱਚ ਕਰੀਬ 5 ਕਿਲੋ ਅਫੀਮ ਬਰਾਮਦ ਹੋਈ ਹੈ। ਇਹ ਕਾਰਵਾਈ ਸੀਆਈਏ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਦੇਖ-ਰੇਖ ਹੇਠ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਪਰੋਕਤ ਤਿੰਨੋਂ ਮੁਲਜ਼ਮ ਪਿਛਲੇ ਤਿੰਨ ਸਾਲਾਂ ਤੋਂ ਸਰਗਰਮ ਸਨ ਅਤੇ ਕਰੀਬ ਦੋ ਕੁਇੰਟਲ ਅਫੀਮ ਵਿਦੇਸ਼ ਭੇਜ ਚੁੱਕੇ ਹਨ। ਸਭ ਤੋਂ ਪ੍ਰਮੁੱਖ....
ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਬਜਵਾੜਾ ਤੇ ਕਿਲਾ ਬਰੂਨ ’ਚ ਸੀਵਰੇਜ਼ ਸਿਸਟਮ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
3082.77 ਲੱਖ ਰੁਪਏ ਦੀ ਲਾਗਤ ਨਾਲ ਉਕਤ ਦੋਵੇਂ ਪਿੰਡਾਂ ’ਚ ਸੀਵਰੇਜ ਸਿਸਟਮ ਪਾਉਣ ਦਾ ਕਾਰਜ ਡੇਢ ਸਾਲ ’ਚ ਹੋਵੇਗਾ ਪੂਰਾ ਕਿਹਾ, ਪਿੰਡਾਂ ਦੇ ਵਿਕਾਸ ਲਈ ਨਹੀਂ ਛੱਡੀ ਜਾ ਰਹੀ ਕੋਈ ਕਮੀ ਦੋਵਾਂ ਪਿੰਡਾਂ ਦੀ 12064 ਆਬਾਦੀ ਤੇ 2893 ਘਰਾਂ ਨੂੰ ਮਿਲੇਗਾ ਲਾਭ ਹੁਸ਼ਿਆਰਪੁਰ, 02 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡ ਰਹੀ ਹੈ। ਉਹ ਅੱਜ ਪਿੰਡ....
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
ਕੇਜਰੀਵਾਲ ਵੱਲੋਂ 829 ਆਮ ਆਦਮੀ ਕਲੀਨਿਕ ਸਥਾਪਤ ਕਰਕੇ ਸਿਹਤ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਪੰਜਾਬੀਆਂ ਨੂੰ ਸਾਰੀਆਂ 13 ਸੀਟਾਂ ‘ਆਪ’ ਨੂੰ ਜਿਤਾ ਕੇ ਬੇਇਨਸਾਫ਼ੀ ਦਾ ਬਦਲਾ ਲੈਣ ਲਈ ਕਿਹਾ ਪੰਜਾਬ ਬਿਜਲੀ, ਸਿੱਖਿਆ ਅਤੇ ਸਿਹਤ ਖੇਤਰ ਵਿੱਚ ਦਿੱਲੀ ਮਾਡਲ ਨੂੰ ਦੁਹਰਾਉਂਦਾ-ਮੁੱਖ ਮੰਤਰੀ ਮੋਦੀ ਨੇ ਕੇਜਰੀਵਾਲ ਦੇ ‘ਗਾਰੰਟੀ’ ਸ਼ਬਦ ਦੀ ਨਕਲ ਕੀਤੀ ਅਕਾਲੀ ਦਲ ਅਤੇ....
ਬਲਾਚੌਰ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਸਾਂਝੇ ਤੌਰ 'ਤੇ ਉਦਘਾਟਨ ਕੀਤਾ।
ਅਰਬਨ ਬਲਾਚੌਰ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਰਸਮੀ ਉਦਘਾਟਨ ਬਲਾਚੌਰ, 2 ਮਾਰਚ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਸ਼ੋਕ ਕਟਾਰੀਆ ਤੇ ਐੱਸ ਡੀ ਐੱਮ, ਬਲਾਚੌਰ ਰਵਿੰਦਰ ਬਾਂਸਲ ਨੇ ਅੱਜ ਬਲਾਚੌਰ ਵਿਖੇ ਨਵੇਂ ‘ਆਮ ਆਦਮੀ ਕਲੀਨਿਕ’ ਦਾ ਸਾਂਝੇ ਤੌਰ 'ਤੇ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸਮੇਤ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਬਲਾਚੌਰ ਪਹੁੰਚਣ 'ਤੇ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ’ ਆਮ ਲੋਕਾਂ ਲਈ....
ਆਮ ਆਦਮੀ ਕਲੀਨਿਕ ਸਿਹਤ ਖੇਤਰ ’ਚ ਕ੍ਰਾਂਤੀ ਦੇ ਸੂਚਕ : ਵਧੀਕ ਡਿਪਟੀ ਕਮਿਸ਼ਨਰ 
ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਸੂਬੇ ਦੇ ਸਿਹਤ ਖੇਤਰ ਵਿਚ ਵੱਡੀ ਪੁਲਾਂਘ: ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ* ਬੰਗਾ ਤੇ ਬਲਾਚੌਰ ਵਿਖੇ ਆਮ ਆਦਮੀ ਕਲੀਨਿਕਾਂ ਦੀ ਰਸਮੀ ਸ਼ੁਰੂਆਤ ਬੰਗਾ, 2 ਮਾਰਚ : ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਦੋ ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕ ਸੇਵਾ ’ਚ ਅਰਪਿਤ....
ਹੁਸ਼ਿਆਰਪੁਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ
ਹੁਸ਼ਿਆਰਪੁਰ, 1 ਮਾਰਚ : ਹੁਸ਼ਿਆਰਪੁਰ ਦੇ ਨੇੜਲੇ ਪਿੰਡ ਫਲਾਹੀ ਵਿਖੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹੁਸ਼ਿਆਰਪੁਰ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ 2 ਮੁੰਡੇ ਪਿੰਡ ਹਰਮੋਇਆਂ ਨੂੰ ਜਾ ਰਹੇ ਸਨ। ਇਸ ਦੌਰਾਨ ਮੱਲੀ ਕੰਪਨੀ ਦੀ ਮਿੰਨੀ ਬੱਸ ਹਰਮੋਇਆਂ ਤੋਂ ਹੁਸ਼ਿਆਰਪੁਰ ਵੱਲ ਨੂੰ ਆ ਰਹੀ ਸੀ। ਜਦੋਂ ਬੱਸ ਉਕਤ ਥਾਂ ’ਤੇ ਪਹੁੰਚੀ ਤਾਂ ਮੋਟਰਸਾਈਕਲ ਸਵਾਰ ਨੌਜਵਾਨ ਟਕਰਾ ਕੇ ਬੱਸ ਹੇਠਾਂ ਆ ਗਏ, ਜਿਸ ਕਾਰਨ ਦੋਵਾਂ ਦੀ ਮੌਕੇ ’ਤੇ ਹੀ....
ਧੂਮ-ਧੜੱਕੇ ਨਾਲ ਸ਼ੁਰੂ ਹੋਇਆ ‘ਹੁਸ਼ਿਆਰਪੁਰ ਨੇਚਰ ਫੈਸਟ-2024’
ਵੱਖ-ਵੱਖ ਕਲਾਕਾਰਾਂ ਤੇ ਵਿਦਿਆਰਥੀਆਂ ਨੇ ਮੇਲੇ ’ਚ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹਿਆ ਹੁਣ 3 ਮਾਰਚ ਨੂੰ ਹੋਵੇਗੀ ਪ੍ਰਸਿੱਧ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੀ ਸਟਾਰ ਨਾਈਟ ਜ਼ਿਲ੍ਹਾ ਵਾਸੀਆਂ ਨੂੰ ‘ਹੁਸ਼ਿਆਰਪੁਰ ਨੇਚਰ ਫੈਸਟ-2024’ ’ਚ ਪਰਿਵਾਰ ਸਮੇਤ ਆਉਣ ਦੀ ਕੀਤੀ ਅਪੀਲ ਹੁਸ਼ਿਆਰਪੁਰ, 1 ਮਾਰਚ : ਹੁਸ਼ਿਆਰਪੁਰ ਵਿਖੇ ਸੈਰ-ਸਪਾਟੇ ਦੀਆਂ ਅਪਾਰ ਸੰਭਾਵਨਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਵਲੋਂ ‘ਹੁਸ਼ਿਆਰਪੁਰ ਨੇਚਰ ਫੈਸਟ-2024’ ਦੁਸਹਿਰਾ....
ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਜਾਰੀ
ਜ਼ਿਲ੍ਹੇ ਦੇ 14 ਪ੍ਰੀਖਿਆ ਕੇਂਦਰਾਂ ਵਿਚ 2 ਅਪ੍ਰੈਲ ਤੱਕ ਲਈ ਜਾਵੇਗੀ ਸੀ.ਬੀ.ਐਸ.ਈ ਦੀ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਹੁਸ਼ਿਆਰਪੁਰ, 1 ਮਾਰਚ : ਚੇਅਰਪਰਸਨ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ, ਦਿੱਲੀ ਵਲੋਂ ਜਾਰੀ ਪੱਤਰ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ 2 ਅਪ੍ਰੈਲ 2024 ਤੱਕ ਚੱਲਣ ਵਾਲੀ ਸੀ.ਬੀ.ਐਸ.ਈ ਦੀ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਦੌਰਾਨ ਜ਼ਿਲ੍ਹੇ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ....
ਸੂਬੇ ਦੇ ਵੱਡੇ ਸਿਆਸਤਦਾਨਾਂ ਦੇ ਕਾਰਨਾਮੇ ਆਉਂਦੇ ਦਿਨਾਂ ਵਿੱਚ ਬੇਪਰਦ ਕਰਾਂਗੇ : ਮੁੱਖ ਮੰਤਰੀ ਮਾਨ 
ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ ਨਕੋਦਰ ਵਿਖੇ ਨਵੇਂ ਬਣੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਮੋਦੀ ਨੂੰ ਲੱਛੇਦਾਰ ਭਾਸ਼ਣਾਂ ਦਾ ਉਸਤਾਦ ਦੱਸਿਆ ਸੂਬਾ ਸਰਕਾਰ ਉਦਯੋਗਿਕ ਖੇਤਰ ਨੂੰ ਸਸਤੀਆਂ ਦਰਾਂ ’ਤੇ ਬਿਜਲੀ ਦੇਣ ਬਾਰੇ ਕਰ ਰਹੀ ਹੈ ਵਿਚਾਰ ਮਾਝਾ ਤੇ ਦੋਆਬਾ ਦੇ ਉਦਯੋਗਪਤੀਆਂ ਦੀ ਸਹੂਲਤ ਲਈ ਜਲੰਧਰ ਵਿਖੇ ਬਣੇਗਾ ਨਿਵੇਸ਼ ਸੁਵਿਧਾ ਕੇਂਦਰ ਨਕੋਦਰ, 28 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ....
ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ਨੂੰ ਦਿੱਤੀ ਜਾਵੇਗੀ ਤਰਜ਼ੀਹ: ਬ੍ਰਮ ਸ਼ੰਕਰ ਜਿੰਪਾ
ਵਾਰਡ ਨੰਬਰ 9 ਦੇ ਅਜੀਤ ਨਗਰ ’ਚ 34.77 ਲੱਖ ਰੁਪਏ ਦੀ ਲਾਗਤ ਨਾਲ ਲੱਗਿਆ ਟਿਊਬਵੈਲ ਕੈਬਨਿਟ ਮੰਤਰੀ ਨੇ ਟਿਊਬਵੈਲ ਲਈ ਜਗ੍ਹਾ ਦਾਨ ਕਰਨ ਵਾਲੀ ਬੀਬੀ ਹਰਪਾਲ ਕੌਰ ਤੋਂ ਕਰਵਾਇਆ ਟਿਊਬਵੈਲ ਦਾ ਉਦਘਾਟਨ ਹੁਸ਼ਿਆਰਪੁਰ, 28 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਨੂੰ ਹਰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਸ਼ਹਿਰ ਦੇ ਹਰ ਵਾਰਡ ਦੀ ਮੰਗ ਅਨੁਸਾਰ ਵਿਕਾਸ ਕਰਵਾਏ ਜਾ ਰਹੇ ਹਨ। ਉਹ ਵਾਰਡ ਨੰਬਰ 9 ਦੇ ਮੁਹੱਲਾ ਅਜੀਤ ਨਗਰ ਵਿਚ ਨਵੇਂ ਟਿਊਬਵੈਲ ਨੂੰ....
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਬਲਾਚੌਰ ਦੇ ਪਿੰਡ ਬੇਲਾ ਤਾਜੋਵਾਲ ਵਿਖੇ ਖੋਲੀ ਗਈ ਨਵੀਂ ਜਨਤਕ ਰੇਤ ਖੱਡ ਦਾ ਕੀਤਾ ਉਦਘਾਟਨ 
ਕਿਹਾ, ਪੰਜ ਜ਼ਿਲ੍ਹਿਆਂ ਵਿੱਚ ਖੋਲੀਆਂ ਜਾ ਰਹੀਆਂ ਨੇ 12 ਹੋਰ ਨਵੀਂ ਜਨਤਕ ਰੇਤ ਖੱਡਾਂ ਨਵਾਂਸ਼ਹਿਰ, 28 ਫ਼ਰਵਰੀ : ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਬੇਲਾ ਤਾਜੋਵਾਲ ਵਿਖੇ ਜਨਤਕ ਖੱਡ ਦਾ ਰੇਤਾ ਨਾਲ ਭਰੀ ਟਰਾਲੀ ਨੂੰ ਹਰੀ ਝੰਡੀ ਦੇ ਕੇ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸੰਤੋਸ਼ ਕਟਾਰੀਆ ਬਲਾਚੌਰ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਬੀ.ਸੀ ਵਿੰਗ ਦੇ ਪੰਜਾਬ ਪ੍ਰਧਾਨ ਸ਼ਿਵਕਰਨ....
ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ
ਨਵਾਂਸ਼ਹਿਰ, 27 ਫਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਰਿੱਟ ਪਟੀਸ਼ਨ (ਸਿਵਲ) ਨੰਬਰ 72 ਆਫ਼ 1998 ਵਿੱਚ ਕੀਤੇ ਹੁਕਮ (ਮਿਤੀ 18.07.2005), ਭਾਰਤ ਸਰਕਾਰ ਵੱਲੋਂ ਜਾਰੀ ‘ਸ਼ੋਰ ਪ੍ਰਦੂਸ਼ਣ (ਰੈਗੂਲੇਸ਼ਨ ਐਂਡ ਕੰਟਰੋਲ) ਰੂਲਜ਼, 2000’ ਤਹਿਤ ਜਾਰੀ ਨੋਟੀਫਿਕੇਸ਼ਨ ਮਿਤੀ 14.02.2000 ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿੱਚ ਮਿਤੀ 22.07.2019 ਨੂੰ ਪਾਸ ਕੀਤੇ....
ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ
ਨਵਾਂਸ਼ਹਿਰ, 27 ਫਰਵਰੀ : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ ਵਿਭਾਗ ਦੀ....