ਦੋਆਬਾ

ਐਨ.ਆਰ.ਆਈਜ਼ ਮਿਲਣੀ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਣੀਆਂ ਪੰਜ ਜ਼ਿਲ੍ਹਿਆਂ ਦੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ
ਸਮੱਸਿਆਵਾਂ ਦੇ ਤੁਰੰਤ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼ ਪੰਜ ਜ਼ਿਲ੍ਹਿਆਂ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਰਹਿ ਮੌਜੂਦ ਨਵਾਂਸ਼ਹਿਰ, 9 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ ਪੰਜ ਜ਼ਿਲ੍ਹਿਆ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ. ਨਗਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ....
ਐਨਆਰਆਈ ਦੀ ਸਹੂਲਤ ਦੇ ਲਈ ਏਅਰਪੋਰਟਸ ਤੇ ਹੈਲਪ ਡੈਸਕ ਖੋਲੇਗੀ ਸਰਕਾਰ : ਕੈਬਨਿਟ ਮੰਤਰੀ ਧਾਲੀਵਾਲ
ਨਵਾਂਸ਼ਹਿਰ, 9 ਫਰਵਰੀ : ਐਨ ਆਰ ਆਈ ਦੀ ਸਹੂਲਤ ਦੇ ਲਈ ਰਾਜ ਸਰਕਾਰ ਏਅਰਪੋਰਟ ਤੇ ਹੈਲਪ ਡੈਸਕ ਖੋਲੇਗੀ, ਤਾਂ ਜੋ ਏਅਰਪੋਰਟ ਤੇ ਆਉਣ ਵਾਲੇ ਐਨਆਰਆਈ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਪ੍ਰਵਾਸੀ ਭਾਰਤੀ ਮਾਮਲੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ ਵੀ ਸਨ।....
ਜਲੰਧਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਅੱਠ ਗੈਂਗਸਟਰਾਂ ਨੂੰ ਤਿੰਨ ਪਿਸਤੌਲ, 10 ਕਾਰਤੂਸ, 4 ਮੈਗਜ਼ੀਨ ਅਤੇ ਵਾਹਨਾਂ ਸਮੇਤ ਕੀਤਾ ਕਾਬੂ
ਜਲੰਧਰ, 8 ਫ਼ਰਵਰੀ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਅੱਠ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕੋਲੋਂ ਤਿੰਨ ਪਿਸਤੌਲ, 10 ਕਾਰਤੂਸ, 4 ਮੈਗਜ਼ੀਨ ਅਤੇ ਵਾਹਨ ਬਰਾਮਦ ਹੋਏ। ਧਮਕੀਆਂ, ਫਿਰੌਤੀ, ਜਬਰੀ ਵਸੂਲੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਇਹ ਮੁਲਜ਼ਮ ਸ਼ਾਮਲ ਸਨ। ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ 8 ਗੁਰਗੇ ਲਾਰੈਂਸ ਬਿਸ਼ਨੋਈ ਦੇ ਸਾਥੀ ਹਨ। ਬਦਮਾਸ਼ ਮੁਹੱਲਾ ਨਿਊ ਗੋਪਾਲ ਨਗਰ, ਨੀਲਾਮਹਿਲ, ਨਵੀਂ ਦਾਣਾ ਮੰਡੀ ਅਤੇ ਸ਼ਹੀਦ ਬਾਬੂ ਲਾਭ ਸਿੰਘ ਨਗਰ ਦੇ ਵਸਨੀਕ....
ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਪੰਜਾਬ ਸਰਕਾਰ ਦੀ ਮੁਖ ਤਰਜੀਹ : ਈ.ਟੀ.ਓ
ਲੋਕ ਨਿਰਮਾਣ ਮੰਤਰੀ ਨੇ 9.50 ਕਰੋੜ ਰੁਪਏ ਦੀ ਲਾਗਤ ਨਾਲ ਦਸੂਹਾ-ਕਮਾਹੀ ਦੇਵੀ ਸੜਕ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ ਸਤੰਬਰ ਤੱਕ ਮੁਕੰਮਲ ਹੋ ਜਾਵੇਗਾ 20.23 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕਾਰਜ ਦਸੂਹਾ, 6 ਫਰਵਰੀ : ਲੋਕ ਨਿਰਮਾਣ ਮੰਤਰੀ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਰੋਡ ਨੈਟਵਰਕ ਨੂੰ....
ਲੋਕਾਂ ਤੱਕ ਨਿਰਵਿਘਨ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁਖ ਤਰਜੀਹ : ਜਿੰਪਾ
ਪਿੰਡ ਨਿਊ ਸ਼ਾਂਤੀ ਨਗਰ ’ਚ 27.67 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਟੈਂਕੀ, ਨਵੇਂ ਸੋਲਰ ਸਿਸਟਮ ਅਤੇ ਵਾਟਰ ਮੀਟਰ ਦਾ ਰੱਖਿਆ ਨੀਂਹ ਪੱਥਰ ਹੁਸ਼ਿਆਰਪੁਰ, 6 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਵਿਕਾਸ ਅਤੇ ਵਿਸ਼ੇਸ਼ ਤੌਰ ’ਤੇ ਲੋਕਾਂ ਤੱਕ ਪੀਣ ਵਾਲਾ ਸਾਫ ਪਾਣੀ ਪਹੁੰਚਾਉਣ ਦੇ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਹਿਜ਼ ਦੋ ਸਾਲਾਂ ਵਿਚ ਪੇਂਡੂ ਖੇਤਰਾਂ ਵਿਚ ਸਭ ਤੋਂ ਵੱਧ ਪੀਣ ਵਾਲੇ....
ਰਾਸ਼ਟਰੀ ਰੋਡ ਸੇਫ਼ਟੀ ਮਹੀਨਾ-2024 ਤਹਿਤ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ
ਟਰਾਂਸਪੋਰਟ ਅਧਿਕਾਰੀ ਅਤੇ ਟ੍ਰੈਫਿਕ ਸੈੱਲ ਵਲੋਂ ਵਿਦਿਆਰਥੀਆਂ ਨੂੰ ਡਰਾਈਵਿੰਗ ਸਮੇਂ ਪੂਰੀ ਸਾਵਧਾਨੀ ਵਰਤਨ ਦੀ ਤਾਕੀਦ ਕਪੂਰਥਲਾ, 6 ਫਰਵਰੀ : ਜ਼ਿਲ੍ਹੇ ਵਿਚ ਰਾਸ਼ਟਰੀ ਰੋਡ ਸੇਫ਼ਟੀ ਮਹੀਨਾ-2024 ਤਹਿਤ ਕੀਤੀਆਂ ਜਾ ਰਹੀਆਂ ਵੱਖ-ਵੱਖ ਸਰਗਰਮੀਆਂ ਦੀ ਲੜੀ ਵਿਚ ਅੱਜ ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਅਤੇ ਟ੍ਰੈਫਿਕ ਸੈੱਲ ਵਲੋਂ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਟਰਾਂਸਪੋਰਟ ਅਧਿਕਾਰੀ ਅਮਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਡਰਾਈਵਿੰਗ....
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਬਰਾਬਰ ਮੌਕੇ ਮਿਲਣ ਤਾਂ ਉਹ ਵੀ ਕਿਸੇ ਤੋਂ ਘੱਟ ਨਹੀਂ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਬਾਗਪੁਰ ਸਕੂਲ ’ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦਾ ਕੀਤਾ ਉਦਘਾਟਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਪਹਿਲੇ ਦਿਨ ਖੇਡਾਂ ’ਚ ਦਿਖਾਇਆ ਦਮ-ਖਮ ਹੁਸ਼ਿਆਰਪੁਰ, 5 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਉਹ ਵੀ ਆਪਣੇ ਦਮ-ਖਮ ਦਾ ਲੋਹਾ ਮੰਨਵਾ ਕੇ ਦੇਸ਼ ਅਤੇ ਸਮਾਜ ਦੇ ਵਿਕਾਸ ਵਿਚ ਆਪਣਾ ਅਹਿੰਮ ਯੋਗਦਾਨ ਦੇ ਸਕਦੇ ਹਨ। ਉਹ ਅੱਜ ਸਰਕਾਰੀ....
ਮੁਕੇਰੀਆਂ ਨਹਿਰ ਵਿੱਚੋਂ ਮੁੰਡੇ-ਕੁੜੀ ਦੀਆਂ ਮਿਲੀਆਂ ਲਾਸ਼ਾਂ, ਪੁਲਿਸ ਵੱਲੋਂ ਜਾਂਚ ਸ਼ੁਰੂ
ਮੁਕੇਰੀਆਂ, 02 ਫਰਵਰੀ : ਮੁਕੇਰੀਆਂ ਦੇ ਪਿੰਡ ਰੌਲੀ ‘ਚੋ ਲੰਘਦੀ ਨਹਿਰ ਵਿੱਚੋਂ ਮੁੰਡੇ-ਕੁੜੀ ਦੀਆਂ ਲਾਸ਼ਾਂ ਮਿਲਣ ਦੀ ਖਬਰ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਵੱਲੋਂ ਇਸ ਸਬੰਧੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਮੁੰਡੇ ਦੀ ਉਮਰ 30 ਸਾਲ ਅਤੇ ਕੁੜੀ ਦੀ ਉਮਰ 25 ਸਾਲ ਦੇ ਕਰੀਬ ਹੈ, ਦੋਵਾਂ ਦੀ ਪਛਾਣ ਹਾਲ ਹੋ ਨਹੀਂ ਸਕੀ, ਪਰ ਦੋਵੇਂ ਮ੍ਰਿਤਕ ਦੇਹਾਂ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਅਤੇ....
ਸੜਕ ਤੇ ਖੜ੍ਹੇ ਟਰੱਕ ਨਾਲ ਟਕਰਾਈ ਕਾਰ, ਦੋ ਮੌਤਾਂ, 3 ਗੰਭੀਰ ਜਖ਼ਮੀ
ਸੁਭਾਨਪੁਰ, 02 ਫਰਵਰੀ : ਕਪੂਰਥਲਾ ਦੇ ਜੀਟੀ ਰੋਡ ਤੇ ਸਥਿਤ ਪਿੰਡ ਹੰਬੋਵਾਲ ਨਜਦੀਕ ਖੜ੍ਹੇ ਇੱਕ ਟਰੱਕ ਨੂੰ ਕਾਰ ਨੇ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ 3 ਲੋਕਾਂ ਦੇ ਗੰਭੀਰ ਜਖ਼ਮੀ ਹੋਣ ਦੀ ਖਬਰ ਹੈ। ਜਖ਼ਮੀਆਂ ਨੂੰ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੌਕੇ ਤੇ ਪੁੱਜੇ ਥਾਣਾ ਸੁਭਾਨਪੁਰ ਦੇ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜੇ ‘ਚ ਲੈ ਕੇ ਮੁਰਦਾਘਰ ਕਪੂਰਥਲਾ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ....
ਡਿਪਟੀ ਕਮਿਸ਼ਨਰ ਨੇ ਸਰਕਾਰੀ ਹਸਪਤਾਲ ਬਲਾਚੌਰ ਦੀ ਕੀਤੀ ਅਚਨਚੇਤ ਚੈਕਿੰਗ 
ਲਾਜਮੀ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਦਵਾਈਆਂ ਹਸਪਤਾਲ ਦੇ ਅੰਦਰੋਂ ਹੀ ਮੁਹੱਈਆ ਕਰਵਾਉਣ ਸਬੰਧੀ ਸਖ਼ਤ ਨਿਰਦੇਸ਼ ਕੀਤੇ ਜਾਰੀ ਨਵਾਂਸ਼ਹਿਰ, 02 ਫਰਵਰੀ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸਰਕਾਰੀ ਹਸਪਤਾਲ ਬਲਾਚੌਰ ਵਿਖੇ ਅਚਨਚੇਤ ਚੈਂਕਿੰਗ ਕੀਤੀ ਅਤੇ ਡਾਕਟਰਾਂ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਾਰੀਆਂ ਦਵਾਈਆਂ ਮਰੀਜਾ ਨੂੰ ਹਸਪਤਾਲ ਦੇ ਅੰਦਰੋਂ ਹੀ ਉਪਲਬੱਧ ਕਰਵਾਉਣ ਸਬੰਧੀ ਸਖਤ ਨਿਰਦੇਸ਼ ਦਿੱਤੇ। ਇਸ ਮੌਕੇ ੳਨ੍ਹਾਂ ਦੇ ਨਾਲ ਏ.ਡੀ.ਸੀ(ਜ) ਰਾਜੀਵ ਵਰਮਾ, ਏ.ਡੀ.ਸੀ....
ਮੁਆਵਜੇ ਦੀ ਸਹੂਲਤ ਤੋਂ ਵਾਂਝਾ 1984 ਦੇ ਦੰਗਾ ਪੀੜਿਤ ਦਸਤਾਵੇਜਾਂ ਅਤੇ ਸਬੂਤਾਂ ਸਮੇਤ ਡਿਪਟੀ ਕਮਿਸ਼ਨਰ ਦਫਤਰ ਦੀ ਆਰ ਆਰ ਏ ਸ਼ਾਖਾ ਵਿਖੇ ਕਰ ਸਕਦੇ ਹਨ ਪਹੁੰਚ - ਡਿਪਟੀ ਕਮਿਸ਼ਨਰ
ਨਵਾਂ ਸ਼ਹਿਰ 02 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 1984 ਦੇ ਦੰਗਾ ਪੀੜਤਾਂ ਨੂੰ ਦਿੱਲੀ ਸਰਕਾਰ ਵੱਲੋਂ ਹੋਰ ਵਾਧੂ ਮੁਆਵਜ਼ਾ ਦੇਣ ਸੰਬੰਧੀ ਜਾਰੀ ਜਨਤਕ ਨੋਟਿਸ ਨੂੰ ਜ਼ਿਲ੍ਹੇ ਵਿੱਚ ਰਹਿ ਰਹੇ ਪ੍ਰਭਾਵਿਤ ਪਰਿਵਾਰਾਂ ਦੇ ਧਿਆਨ ਵਿੱਚ ਲਿਆਉਣ ਸਬੰਧੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਅਲਪ ਸੰਖਿਅਕ ਅਯੋਗ (ਭਾਰਤ ਸਰਕਾਰ) ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਪਿਛਲੇ ਮਹੀਨੇ ਲੁਧਿਆਣਾ ਫੇਰੀ ਦੌਰਾਨ ਪੀੜਿਤ ਪਰਿਵਾਰਾਂ....
ਆਮ ਵੋਟਰਾਂ ਦੀ ਜਾਣਕਾਰੀ ਤੇ ਜਾਗਰੂਕਤਾ ਸਬੰਧੀ ਜ਼ਿਲ੍ਹੇ ’ਚ ਚਲਾਈ ਗਈ ਈ.ਵੀ.ਐਮ ਪਰਦਰਸ਼ਨੀ ਵੈਨ
ਨਵਾਂਸ਼ਹਿਰ, 30 ਜਨਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ ਅਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਆਮ ਲੋਕਾ ਦੀ ਜਾਣਕਾਰੀ ਅਤੇ ਜਾਗਰੂਕਤਾ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਤੋਂ ਈ.ਵੀ.ਐਮ ਪਰਦਰਸ਼ਨੀ ਵੈਨ ਚਲਾਈ ਗਈ। ਇਸ ਈ.ਵੀ.ਐਮ ਪਰਦਰਸ਼ਨੀ ਵੈਨ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਉਨ੍ਹਾਂ ਦੱਸਿਆ ਕਿ ਅਗਾਮੀ ਲੋਕ ਸਭਾ ਚੋਣਾਂ-2024 ਲਈ ਵੋਟਰਾਂ....
ਸਰਕਾਰ ਵੱਲੋਂ ਪਠਾਨਕੋਟ ਦੇ ਚਮਰੌਰ ਵਿਖੇ 3 ਫਰਵਰੀ ਨੂੰ ਕਰਵਾਈ ਜਾਵੇਗੀ ਪ੍ਰਵਾਸੀ ਭਾਰਤੀ ਮਿਲਣੀ  : ਧਾਲੀਵਾਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਪ੍ਰਵਾਸੀ ਭਾਰਤੀ ਮਿਲਣੀ ਦਾ ਉਦਘਾਟਨ ਕੈਬਨਿਟ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਮਿਲਣੀ ਵਿਚ ਹੁੰਮ-ਹੁੰਮਾ ਕੇ ਸ਼ਾਮਲ ਹੋਣ ਦਾ ਦਿੱਤਾ ਸੱਦਾ ਹੁਸ਼ਿਆਰਪੁਰ, 30 ਜਨਵਰੀ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਫਰਵਰੀ ਨੂੰ ‘ਮਿੰਨੀ ਗੋਆ’ ਦੇ ਨਾਂਅ ਨਾਲ ਜਾਣੇ ਜਾਂਦੇ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ ਵਿਖੇ ਪ੍ਰਵਾਸੀ ਭਾਰਤੀ ਮਿਲਣੀ ਕਰਵਾਈ ਜਾਵੇਗੀ, ਜਿਸ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤਾ....
ਕਪੂਰਥਲਾ 'ਚ ਸੱਸ - ਸਹੁਰੇ ਨੇ ਹੀ ਮਾਰਿਆ ਨੂੰਹ ਨੂੰ ਗਲਾ ਘੁਟ ਕੇ 
ਕਪੂਰਥਲਾ 29 ਜਨਵਰੀ : ਅਮਰੀਕਾ ਦੀ ਨਾਗਰਿਕ ਔਰਤ ਰਾਜਦੀਪ ਕੌਰ ਦੀ ਕਪੂਰਥਲਾ 'ਚ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਔਰਤ ਦੀ ਆਪਣੀ ਹੀ ਸੱਸ ਅਤੇ ਸਹੁਰੇ ਵੱਲੋਂ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਸੱਸ ਅਤੇ ਸਹੁਰੇ ਨੇ ਪੁਲਿਸ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ। ਮਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਦੋਵਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ। ਜਿਸ ਵਿੱਚ ਉਨ੍ਹਾਂ ਨੇ ਸਾਰੀ ਸੱਚਾਈ ਦਾ ਖੁਲਾਸਾ ਕੀਤਾ। ਮਾਂ ਮੁਤਾਬਕ ਉਨ੍ਹਾਂ ਨੇ ਵਿਆਹ ਦੇ ਬਹਾਨੇ ਧੀ ਨੂੰ ਭਾਰਤ ਬੁਲਾਇਆ ਸੀ। ਥਾਣਾ....
ਦਸੂਹਾ ‘ਚ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ
ਦਸੂਹਾ, 27 ਜਨਵਰੀ : ਹੁਸ਼ਿਆਰਪੁਰ ‘ਚ ਸ਼ੁੱਕਰਵਾਰ ਦੇਰ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਜਲੰਧਰ-ਪਠਾਨਕੋਟ ਹਾਈਵੇ ‘ਤੇ ਦਸੂਹਾ ਨੇੜੇ ਵਾਪਰਿਆ। ਜਿਸ ਵਿੱਚ ਕਾਰ ਦੇ ਟਰੱਕ ਨਾਲ ਟਕਰਾਉਣ ਤੋਂ ਬਾਅਦ ਪਰਖੱਚੇ ਉਡ ਗਏ। ਚਸ਼ਮਦੀਦਾਂ ਮੁਤਾਬਕ ਹਾਦਸੇ ਤੋਂ ਬਾਅਦ ਧਮਾਕਾ ਹੋਇਆ ਅਤੇ ਫਿਰ ਅੱਗ ਲੱਗ ਗਈ। ਇਸ ਘਟਨਾ ‘ਚ ਕਾਰ ‘ਚ ਸਵਾਰ ਔਰਤ ਸਮੇਤ ਚਾਰ ਵਿਅਕਤੀ ਜ਼ਿੰਦਾ ਸੜ ਗਏ, ਜਦਕਿ ਇਕ ਹੋਰ ਵਿਅਕਤੀ ਨੂੰ ਸੁਰੱਖਿਅਤ ਬਾਹਰ ਕੱਢ ਕੇ ਦਸੂਹਾ ਦੇ ਸਿਵਲ ਹਸਪਤਾਲ ‘ਚ ਦਾਖਲ....