ਦੋਆਬਾ

ਟਰਾਲੇ ਨਾਲ ਟਕਰਾਈ ਪੰਜਾਬ ਪੁਲਿਸ ਦੀ ਬੱਸ, 4 ਦੀ ਮੌਤ, 15 ਹੋਰ ਜਖ਼ਮੀ
ਮੁਕੇਰੀਆਂ ,17 ਜਨਵਰੀ : ਜਲੰਧਰ-ਪਠਾਨਕੋਟ ਹਾਈਵੇ ‘ਤੇ ਮੁਕੇਰੀਆਂ ਦੇ ਪਿੰਡ ਈਮਾ ਮਾਂਗਟ ਨੇੜੇ ਅੱਜ ਬੁੱਧਵਾਰ ਸਵੇਰੇ ਪੰਜਾਬ ਪੁਲਿਸ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਜਾ ਰਹੀ ਬੱਸ ਸੜਕ ਕੰਢੇ ਖੜ੍ਹੇ ਟਰਾਲੇ ‘ਚ ਜਾ ਵੱਜੀ, ਇਸ ਹਾਦਸੇ ਵਿੱਚ ਇਕ ਮਹਿਲਾ ਮੁਲਾਜ਼ਮ ਸਮੇਤ 4 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਤੇ 15 ਹੋਰ ਜ਼ਖ਼ਮੀ ਹੋ ਗਏ, ਇਨ੍ਹਾਂ 'ਚੋਂ ਕਈ ਪੁਲਸ ਮੁਲਾਜ਼ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ....
ਠੰਢ ਤੋਂ ਬਚਾਅ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ 250 ਤੋਂ ਵੱਧ ਲੋੜਵੰਦਾਂ ਤੱਕ ਪਹੁੰਚਾਈ ਮਦਦ
ਡਿਪਟੀ ਕਮਿਸ਼ਨਰ ਨੇ ਪਿੰਡ ਮਹਿਲਾਂਵਾਲੀ ਅਤੇ ਬਜਵਾੜਾ ਬਾਈਪਾਸ ’ਤੇ ਬਣੀਆਂ ਝੁੱਗੀਆਂ ’ਚ ਪਹੁੰਚ ਕੇ ਵੰਡੇ ਗਰਮ ਕੱਪੜੇ ਤੇ ਜ਼ਰੂਰਤ ਦਾ ਸਾਮਾਨ ਹੁਸ਼ਿਆਰਪੁਰ, 17 ਜਨਵਰੀ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਅਗਵਾਈ ਵਿਚ ਅੱਜ ਹੁਸ਼ਿਆਰਪੁਰ ਦੀਆਂ ਵੱਖ-ਵੱਖ ਥਾਵਾਂ ’ਤੇ ਝੁੱਗੀ-ਝੌਪੜੀ ਵਿਚ ਰਹਿਣ ਵਾਲੇ ਲੋਕਾਂ ਨੂੰ ਠੰਢ ਤੋਂ ਬਚਾਅ ਲਈ ਮਦਦ ਪਹੁੰਚਾਈ। ਅੱਜ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਮੂਹ ਮੈਂਬਰਾਂ....
ਕੈਬਨਿਟ ਮੰਤਰੀ ਜਿੰਪਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਹੋਏ ਨਤਮਸਤਕ  
ਹੁਸ਼ਿਆਰਪੁਰ, 17 ਜਨਵਰੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਸਥਾਨਕ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਦਸਮ ਪਾਤਸ਼ਾਹ ਦੇ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹੱਕ, ਸੱਚ, ਧਰਮ ਅਤੇ ਮਨੁੱਖਤਾ ਦੀ ਰਾਖੀ ਲਈ ਕੁਰਬਾਨੀਆਂ ਭਰਿਆ ਗੁਰੂ ਸਾਹਿਬ ਦਾ ਲਾਸਾਨੀ ਜੀਵਨ ਬਿਰਤਾਂਤ ਵਿਸ਼ਵ ਇਤਿਹਾਸ ਵਿਚ....
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਰੰਟ ਆਫਿਸ ਗੜ੍ਹਸ਼ੰਕਰ ਦਾ ਦੌਰਾ
ਹੁਸ਼ਿਆਰਪੁਰ, 16 ਜਨਵਰੀ : ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਫਰੰਟ ਆਫਿਸ ਗੜ੍ਹਸ਼ੰਕਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਰਿਟੇਨਰ ਐਡਵੋਕੇਟ ਮਿਸ ਸਰਿਤਾ ਕੰਵਰ ਅਤੇ ਮਿਸ ਪ੍ਰਵੀਨ ਕੁਮਾਰੀ ਪੀ.ਐਲ.ਵੀ ਗੜ੍ਹਸ਼ੰਕਰ ਦੇ ਕੰਮਕਾਜ਼ ਦਾ ਜਾਇਜ਼ਾ ਲੈਣ ਤੋਂ ਇਲਾਵਾ ਫਰੰਟ ਆਫਿਸ ਵਿਚ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ....
ਐਸ.ਜੀ.ਪੀ.ਸੀ ਵੋਟਰ ਰਜਿਸਟ੍ਰੇਸ਼ਨ ਲਈ 20 ਨੂੰ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ
ਹੁਸ਼ਿਆਰਪੁਰ, 16 ਜਨਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਚੋਣ ਲਈ ਵੋਟਰ ਸੂਚੀਆਂ ਦੀਆਂ ਤਿਆਰੀਆਂ ਦਾ ਕਾਰਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਅਤੇ ਵੋਟਰ ਰਜਿਸਟ੍ਰੇਸ਼ਨ ਨੂੰ ਵਧਾਉਣ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 20 ਜਨਵਰੀ ਦਿਨ ਸਨਿੱਚਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਪਟਵਾਰੀਆਂ ਅਤੇ ਬੀ.ਐਲ.ਓਜ਼ ਨੂੰ ਹਦਾਇਤ ਕੀਤੀ....
ਅੰਮ੍ਰਿਤਸਰ ਹਾਈਵੇ ਤੇ ਖੜੀ ਟਰਾਲੀ ਵਿੱਚ ਵੱਜੀ ਕਾਰ, ਪਤੀ-ਪਤਨੀ ਅਤੇ ਬੇਟੀ ਦੀ ਮੌਤ 
ਜਲੰਧਰ, 15 ਜਨਵਰੀ : ਜਲੰਧਰ- ਅੰਮ੍ਰਿਤਸਰ ਹਾਈਵੇ ਤੇ ਸੜਕ 'ਤੇ ਖੜੀ ਟਰਾਲੀ ਵਿੱਚ ਬੇਕਾਬੂ ਹੋਈ ਕਾਰ ਦੀ ਟੱਕਰ ਹੋ ਗਈ। ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਮਰਨ ਵਾਲਿਆ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਸ਼ਾਮਲ ਸੀ। ਮ੍ਰਿਤਕਾਂ ਦੀ ਪਛਾਣ ਬਾਗ ਕਲੋਨੀ ਨਿਵਾਸੀ ਮੋਹਨ ਸਿੰਘ (70), ਉਸਦੀ ਪਤਨੀ ਰਾਜਵੰਤ ਕੌਰ (65) ਅਤੇ ਬੇਟੀ ਸਰਬਜੀਤ ਕੌਰ ਦੇ ਰੂਪ ਵਿੱਚ ਹੈ। ਹਾਦਸਾ ਐਨਾ ਜਿਆਦਾ ਭਿਆਨਕ ਸੀ ਕਿ ਕਾਰ ਟਰਾਲੀ ਦੇ ਅੰਦਰ ਤੱਕ ਵੜ ਗਈ ਅਤੇ ਕਾਰ ਵਿੱਚ ਸਵਾਰ ਸਾਰੇ ਮੈਂਬਰਾਂ ਦੀ ਮੌਕੇ ਤੇ ਹੀ ਮੌਤ....
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ
ਕਪੂਰਥਲਾ, 15 ਜਨਵਰੀ : ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਕਪੂਰਥਲਾ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਖਿਲਾਫ ਥਾਣਾ ਸੁਭਾਨਪੁਰ ‘ਚ ਇੱਕ ਔਰਤ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਖਹਿਰਾ ਵੱਲੋਂ ਜ਼ਮਾਨਤ ਲਈ ਅਦਾਲਤ ‘ਚ ਅਰਜ਼ੀ ਦਾਇਰ ਕੀਤੀ ਗਈ ਸੀ ਤੇ ਬੀਤੀ 12 ਜਨਵਰੀ ਨੂੰ ਅਦਾਲਤ ਵੱਲੋਂ ਦੋਹਾਂ ਧਿਰਾਂ ਦੀ ਬਹਿਸ ਸੁਣਨ ਤੋਂ....
ਸਿਵਲ ਹਸਪਤਾਲ ਦੇ ਕੁਆਟਰ ’ਚ ਲੱਗੀ ਅੱਗ, ਵਿਅਕਤੀ ਅਤੇ ਕੁੱਤੇ ਦੀ ਮੌਤ
ਕਪੂਰਥਲਾ, 13 ਜਨਵਰੀ : ਸਰਕਾਰੀ ਹਸਪਤਾਲ ਕਪੂਰਥਲਾ ਦੇ 'ਚ ਕੰਮ ਕਰਦੇ ਦਰਜਾ ਚਾਰ ਕਰਮਚਾਰੀ ਦੇ ਕੁਆਟਰ 'ਚ ਦੇਰ ਰਾਤ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਇਸ ਦੌਰਾਨ ਇਮਾਰਤ ਵਿਚ ਕੁੱਲ ਪੰਜ ਵਿਅਕਤੀ ਮੌਜੂਦ ਸਨ, ਅੱਗ ਲੱਗਣ ਕਾਰਨ ਇਕ ਵਿਅਕਤੀ ਅਤੇ ਪਾਲਤੂ ਕੁੱਤੇ ਦੀ ਬੁਰੀ ਤਰ੍ਹਾਂ ਝੁਲਸ ਜਾਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ ਵੀ ਸੜ ਕੇ ਸੁਆਹ ਹੋ ਗਿਆ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੌਕੇ ’ਤੇ ਮੌਜੂਦ ਜੀਤ ਬਹਾਦੁਰ ਤੇ ਹੋਰਾਂ ਨੇ ਦਸਿਆ ਕਿ....
ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਕ੍ਰੈਚ ਦੀ ਸਹੂਲਤ ਹੋਈ ਸ਼ੁਰੂ
ਹੁਸ਼ਿਆਰਪੁਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਅਲੋਕ ਜੈਨ ਨੇ ਕੀਤਾ ਉਦਘਾਟਨ ਕਿਹਾ, ਕੋਰਟ ਕੰਪਲੈਕਸ 'ਚ ਕ੍ਰੈਚ ਦੀ ਸਹੂਲਤ ਬੱਚਿਆਂ ਨੂੰ ਅਦਾਲਤੀ ਕਾਰਵਾਈ ਤੋਂ ਰੱਖੇਗੀ ਦੂਰ ਹੁਸ਼ਿਆਰਪੁਰ, 13 ਜਨਵਰੀ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਹੁਸ਼ਿਆਰਪੁਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਅਲੋਕ ਜੈਨ ਨੇ ਅੱਜ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਚ ਕ੍ਰੈਚ ਸਹੂਲਤ ਦਾ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ....
ਕੰਢੀ ਦੇ ਲੋਕਾਂ ਨੂੰ ਪੰਜਾਬ ਸਰਕਾਰ ਨੇ ਨਵੇਂ ਸਾਲ ਦਾ ਦਿੱਤਾ ਤੋਹਫ਼ਾ, ਕਮਾਹੀ ਦੇਵੀ ਤੋਂ ਚੰਡੀਗੜ੍ਹ ਲਈ ਸਰਕਾਰੀ ਬੱਸ ਸੇਵਾ ਸ਼ੁਰੂ
ਮਹੰਤ ਰਾਜਗਿਰੀ ਅਤੇ ਵਿਧਾਇਕ ਘੁੰਮਣ ਨੇ ਝੰਡੀ ਦੇ ਕੇ ਬੱਸ ਨੂੰ ਕੀਤਾ ਰਵਾਨਾ ਦਸੂਹਾ, 13 ਜਨਵਰੀ : ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆਂ ਕਮਾਹੀ ਦੇਵੀ ਤੋਂ ਰਾਜਧਾਨੀ ਚੰਡੀਗੜ੍ਹ ਲਈ ਸਰਕਾਰੀ ਬੱਸ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਮਹੰਤ ਸ੍ਰੀ ਸ੍ਰੀ108 ਰਾਜਗਿਰੀ ਅਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਬੱਸ ਨੂੰ ਝੰਡੀ ਦੇ ਕੇ ਇਸ ਸੇਵਾ ਦੀ ਸ਼ੁਰੂਆਤ ਕੀਤੀ। ਇਸ ਮੌਕੇ ਇੱਕਠ ਨੂੰ....
ਕੈਬਨਿਟ ਮੰਤਰੀ ਜਿੰਪਾ ਅਤੇ ਡਿਪਟੀ ਕਮਿਸ਼ਨਰ ਨੇ ਚਿਲਡਰਨ ਹੋਮ ਵਿਖੇ ਬੱਚਿਆਂ ਨਾਲ ਮਨਾਈ ਲੋਹੜੀ
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਚਿਲਡਰਨ ਹੋਮ ਵਿਖੇ ਲੋਹੜੀ ਮੌਕੇ ਸਮਾਗਮ ਸਾਰੇ ਬੱਚਿਆਂ ਨੂੰ ਦਿੱਤੇ ਤੋਹਫੇ, ਸਪੋਰਟਸ ਸ਼ੂਜ਼, ਸਕੂਲ ਬੈਗ, ਸਟੇਸ਼ਨਰੀ, ਲੰਚ ਬਾਕਸ, ਵਾਟਰ ਬੌਟਲਜ਼ ਅਤੇ ਗਰਮ ਜੁਰਾਬਾਂ ਹੁਸ਼ਿਆਰਪੁਰ, 13 ਜਨਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ ਅਤੇ ਸਮਾਜ ਵਿਚ ਫ਼ੈਲੀਆਂ ਬੁਰਾਈਆਂ ਦਾ ਅੰਤ ਹੋਵੇ। ਉਹ ਅੱਜ ਚਿਲਡਰਨ ਹੋਮ ਰਾਮ....
ਜਲੰਧਰ 'ਚ ਕਾਰ ਬਾਜ਼ਾਰ 'ਚ ਖੜ੍ਹੀਆਂ ਲਗਜ਼ਰੀ ਕਾਰਾਂ ਨੂੰ ਲੱਗੀ ਅੱਗ, 50 ਲੱਖ ਹੋਇਆ ਦਾ ਨੁਕਸਾਨ
ਜਲੰਧਰ, 12 ਜਨਵਰੀ : ਜਲੰਧਰ 'ਚ ਕਾਰ ਬਾਜ਼ਾਰ 'ਚ ਖੜ੍ਹੀਆਂ ਲਗਜ਼ਰੀ ਕਾਰਾਂ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀਂ ਹੈ। 3 ਔਡੀਜ਼, ਇੱਕ BMW ਅਤੇ ਇੱਕ ਇੰਡੀਕਾ ਕਾਰ ਸੜ ਕੇ ਸੁਆਹ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਘਟਨਾ ਸ਼ੁੱਕਰਵਾਰ ਸਵੇਰੇ 7 ਵਜੇ ਦੀ ਹੈ। ਅੱਗ ਲੱਗਣ ਸਮੇਂ ਮੌਕੇ 'ਤੇ 20 ਗੱਡੀਆਂ ਖੜ੍ਹੀਆਂ ਸਨ। ਜੇਕਰ ਸਮੇਂ ਸਿਰ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਕਾਰ ਬਾਜ਼ਾਰ ਦੇ....
ਸਾਰੇ ਵਿਭਾਗ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਜਿੰਪਾ ਅਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ਵਿਚ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹੋਈ ਮੀਟਿੰਗ ਹੁਸ਼ਿਆਰਪੁਰ, 12 ਜਨਵਰੀ : ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਹਾਜ਼ਰੀ ਵਿਚ ਵਿਧਾਇਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੀਟਿੰਗ ਹੋਈ, ਜਿਸ ਵਿਚ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ....
ਜ਼ਿਲ੍ਹਾ ਮੈਜਿਸਟਰੇਟ ਨੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਜਾਰੀ ਕੀਤੇ ਹੁਕਮ
ਨਵਾਂਸ਼ਹਿਰ, 11 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੀਆਂ ਬੈਂਕਾਂ ਦੇ ਮੈਨੇਜਰਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਆਪਣੇ-ਆਪਣੇ ਪੈਟਰੋਲ ਪੰਪਾਂ ਅਤੇ ਬੈਂਕਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ, ਜਿਨ੍ਹਾਂ ਵਿੱਚ ਘੱਟ ਤੋਂ ਘੱਟ 07 ਦਿਨਾਂ ਦੀ ਰਿਕਾਰਡਿੰਗ ਸਮਰੱਥਾ ਹੋਵੇ। ਇਹ ਹੁਕਮ....
ਡਿਪਟੀ ਕਮਿਸ਼ਨਰ ਨੇ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬ੍ਰਹਮ ਦ੍ਰਿਸ਼”ਨੂੰ ਦਰਸਾਉਂਦੇ ਕੈਲੰਡਰ 2024 ਨੂੰ ਕੀਤਾ ਰਲੀਜ
ਨਵਾਂਸ਼ਹਿਰ, 11 ਜਨਵਰੀ : ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਨੇ ਅੱਜ “ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬ੍ਰਹਮ ਦ੍ਰਿਸ਼”ਨੂੰ ਦਰਸਾਉਂਦੇ ਕੈਲੰਡਰ 2024 ਨੂੰ ਰਲੀਜ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਕੈਲੰਡਰ ਕੁਦਰਤੀ, ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਲੰਡਰ ਲੇਖਕ, ਹੈਰੀਟੇਜ ਪ੍ਰੋਮੋਟਰ ਅਤੇ ਨੇਚਰ ਕਲਾਕਾਰ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਮੌਕੇ ਨੇਚਰ ਕਲਾਕਾਰ ਹਰਪ੍ਰੀਤ ਸੰਧੂ ਨੇ....