ਦੋਆਬਾ

ਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਸਖਤ ਕਾਰਵਾਈ : ਕੋਮਲ ਮਿੱਤਲ
ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਵੇਚਣ ਵਾਲਿਆਂ ’ਤੇ ਸ਼ਿਕੰਜਾ ਕੱਸਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਚਾਈਨਾ ਡੋਰ ਵੇਚਣ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਹੈਲਪਲਾਈਨ ਨੰਬਰ 112 ’ਤੇ ਦਿੱਤੀ ਜਾ ਸਕਦੀ ਹੈ ਸੂਚਨਾ ਕਿਹਾ, ਚਾਈਨਾ ਡੋਰ ਦੀ ਵਿਕਰੀ ਤੇ ਸਟੋਰ ਕਰਨ ਵਾਲਿਆਂ ਖਿਲਾਫ਼ ਪ੍ਰਸ਼ਾਸਨ ਨੇ ਸ਼ੁਰੂ ਕੀਤੀ ਹੈ ਵਿਸ਼ੇਸ਼ ਚੈਕਿੰਗ ਮੁਹਿੰਮ ਸਕੂਲ ਮੁਖੀ ਵੀ ਚਾਈਨਾ ਡੋਰ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਵਿਦਿਆਰਥੀਆਂ ਨੂੰ ਕਰਨ ਜਾਗਰੂਕ ਹੁਸ਼ਿਆਰਪੁਰ, 3 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅਧਿਕਾਰੀਆਂ ਨੂੰ....
ਇੰਡੀਅਨ ਆਇਲ ਟਰਮੀਨਲ ਵਿਖੇ ਤੇਲ ਟੈਂਕਰ ਆਪਰੇਟਰਾਂ ਵੱਲੋਂ ਧਰਨਾ ਖ਼ਤਮ
ਜਲੰਧਰ, 02 ਜਨਵਰੀ : ਜਲੰਧਰ ਦੇ ਇੰਡੀਅਨ ਆਇਲ ਟਰਮੀਨਲ ਵਿਖੇ ਤੇਲ ਟੈਂਕਰ ਆਪਰੇਟਰਾਂ ਵੱਲੋਂ ਧਰਨਾ ਖ਼ਤਮ ਕਰ ਦਿੱਤਾ ਗਿਆ ਹੈ। ਡੀਸੀ ਵਿਸ਼ੇਸ਼ ਸਾਰੰਗਲ ਤੇ ਐੱਸਐੱਸਪੀ ਮੁਖਵਿੰਦਰ ਸਿੰਘ ਭੁੱਲਰ ਨਾਲ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਹੈ ਤੇ ਹੁਣ ਜਲੰਧਰ ਦੇ ਤੇਲ ਡਿਪੂ ਤੋਂ ਜਲੰਧਰ ਤੇ ਆਸ-ਪਾਸ ਦੇ ਸ਼ਹਿਰਾਂ ਨੂੰ ਤੇਲ ਦੀ ਸਪਲਾਈ 2 ਘੰਟੇ ‘ਚ ਸ਼ੁਰੂ ਹੋ ਜਾਵੇਗੀ। ਡੀਸੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ....
ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ : ਡਿਪਟੀ ਕਮਿਸ਼ਨਰ
3 ਤੋਂ 15 ਜਨਵਰੀ ਤੱਕ ਸੇਵਾ ਕੇਂਦਰ ਸਵੇਰੇ 9.30 ਵਜੇ ਤੋਂ ਸ਼ਾਮ 5.00 ਵਜੇ ਤੱਕ ਖੁੱਲ੍ਹਣਗੇ ਹੁਸ਼ਿਆਰਪੁਰ, 2 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੌਸਮ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਸਮੇਂ ’ਚ ਬਦਲਾਅ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸਰਦੀ ਦੇ ਮੌਸਮ ਤੇ ਧੁੰਦ ਨੂੰ ਦੇਖਦੇ ਹੋਏ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦਾ ਸਮਾਂ 3 ਤੋਂ 15 ਜਨਵਰੀ 2024 ਤੱਕ ਸਾਢੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਗਿਆ ਹੈ। ਇਸ ਲਈ ਸੇਵਾ ਕੇਂਦਰਾਂ....
ਜਲੰਧਰ ਵਿਚ ਡੀਐੱਸਪੀ ਦੀ ਸ਼ੱਕੀ ਹਾਲਾਤ 'ਚ ਮੌਤ, ਨਹਿਰ ਕੰਢੇ ਮਿਲੀ ਲਾਸ਼
ਜਲੰਧਰ, 01 ਜਨਵਰੀ : ਅੱਜ ਸਵੇਰੇ ਜਲੰਧਰ ਪੀਏਪੀ ਵਿੱਚ ਤਾਇਨਾਤ ਡੀਐੱਸਪੀ ਤੇ ਅਰਜਨ ਐਵਾਰਡੀ ਦਲਬੀਰ ਸਿੰਘ ਦਿਓਲ ਦੀ ਲਾਸ਼ ਬਸਤੀ ਬਾਵਾ ਖੇਲ ਨਹਿਰ ਨੇੜਿਓਂ ਮਿਲੀ। ਡੀਐੱਸਪੀ ਦਲਬੀਰ ਸਿੰਘ ਦੀ ਮੌਤ ਮਾਮਲੇ ਵਿਚ ਵੱਡਾ ਖੁਲਾਸਾ ਹੋਇਆ ਹੈ। ਇਸੇ ਡੀਐੱਸਪੀ ਨੇ 16 ਦਸੰਬਰ ਦੀ ਰਾਤ ਨੂੰ ਮਕਸੂਦਾਂ ਦੇ ਪਿੰਡ ਮੰਡ ਦੇ ਪਿੰਡ ਵਾਲਿਆਂ ‘ਤੇ ਗੋਲੀਆਂ ਚਲਾਈਆਂ ਸਨ ਉਦੋਂ ਪਿੰਡ ਵਾਲਿਆਂ ਨਾਲ ਉਨ੍ਹਾਂ ਦਾ ਰਾਜੀਨਾਮਾ ਹੋ ਗਿਆ ਸੀ। ਡੀਐੱਸਪੀ ਦਲਬੀਰ ਸਿੰਘ ਮੂਲ ਤੌਰ ‘ਤੇ ਕਪੂਰਥਲਾ ਦੇ ਪਿੰਡ ਖੋਜੇਵਾਲ ਦੇ ਰਹਿਣ ਵਾਲੇ....
ਆਦਮਪੁਰ 'ਚ ਇਕ ਪਰਿਵਾਰ ਦੇ 5 ਲੋਕਾਂ ਦੀਆਂ ਮਿਲੀਆਂ ਲਾਸ਼ਾਂ 
ਜਲੰਧਰ, 1 ਜਨਵਰੀ : ਜਲੰਧਰ ਦੇ ਕਸਬਾ ਆਦਮਪੁਰ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਹੀ ਪਰਿਵਾਰ ਦੇ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ। ਮਰਨ ਵਾਲਿਆਂ 'ਚ ਆਦਮਪੁਰ ਦੇ ਪਿੰਡ ਡਰੋਲੀ ਖੁਰਦ ਦਾ ਰਹਿਣ ਵਾਲਾ ਮਨਮੋਹਨ ਸਿੰਘ (55), ਉਸ ਦੀ ਪਤਨੀ ਸਰਬਜੀਤ ਕੌਰ, ਵੱਡੀ ਬੇਟੀ ਪ੍ਰਭਜੋਤ ਕੌਰ ਉਰਫ ਜੋਤੀ (32), ਛੋਟੀ ਬੇਟੀ ਗੁਰਪ੍ਰੀਤ ਕੌਰ ਉਰਫ ਗੋਪੀ (31) ਅਤੇ ਜੋਤੀ ਦੀ ਬੇਟੀ ਅਮਨ (3) ਸ਼ਾਮਲ ਹਨ। ਅੱਜ ਸੋਮਵਾਰ ਨੂੰ ਸਾਰੀਆਂ ਲਾਸ਼ਾਂ ਦਾ ਪੋਸਟਮਾਰਟਮ ਜਲੰਧਰ ਦੇ ਸਿਵਲ ਹਸਪਤਾਲ 'ਚ ਕੀਤਾ ਜਾਵੇਗਾ। ਪੁਲਿਸ....
ਡਿਪਟੀ ਸਪੀਕਰ ਰੌੜੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਗੜ੍ਹਸ਼ੰਕਰ ਤੋਂ ਬੱਸ ਨੂੰ ਕੀਤਾ ਰਵਾਨਾ
ਮਾਤਾ ਨੈਣਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਣੀ ਅਤੇ ਮਾਤਾ ਜਵਾਲਾ ਦੇਵੀ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਏ. ਸੀ ਵਾਲਵੋ ਬੱਸ ਨੂੰ ਦਿਖਾਈ ਝੰਡੀ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖ਼ਰਚਾ ਚੁੱਕੇਗੀ ਪੰਜਾਬ ਸਰਕਾਰ: ਜੈ ਕ੍ਰਿਸ਼ਨ ਸਿੰਘ ਰੌੜੀ ਗੜ੍ਹਸ਼ੰਕਰ/ਹੁਸ਼ਿਆਰਪੁਰ, 01 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ....
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਤਹਿਸੀਲ ਕੰਪਲੈਕਸ ’ਚ ਕੀਤਾ ਪਬਲਿਕ ਹੈਲਪ ਸੈਂਟਰ ਦਾ ਉਦਘਾਟਨ
ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ’ਤੇ ਤਹਿਸੀਲ ਕੰਪਲੈਕਸ ’ਚ ਖੋਲਿ੍ਹਆ ਗਿਆ ਪਬਲਿਕ ਹੈਲਪ ਸੈਂਟਰ ਹੈਲਪ ਸੈਂਟਰ ’ਚ ਆਮ ਜਨਤਾ ਦੇ ਸਕਦੀ ਹੈ ਕਿਸੇ ਵੀ ਦਫ਼ਤਰ ਨਾਲ ਸਬੰਧਤ ਸ਼ਿਕਾਇਤ ਤੇ ਸੁਝਾਅ : ਡਿਪਟੀ ਕਮਿਸ਼ਨਰ ਪੁਲਿਸ ਨਾਲ ਸਬੰਧਤ ਸ਼ਿਕਾਇਤ ਅਤੇ ਸੁਝਾਅ ਵੀ ਹੈਲਪ ਡੈਸਕ ’ਤੇ ਕੀਤੇ ਜਾਣਗੇ ਸਵੀਕਾਰ : ਐਸ.ਐਸ.ਪੀ. ਹੈਲਪ ਸੈਂਟਰ ਰਾਹੀਂ ਤਹਿਸੀਲ ਕੰਪਲੈਕਸ ’ਚ ਕੰਮ ਕਰਵਾਉਣ ਆਏ ਲੋਕਾਂ ਨੂੰ ਦਿੱਤੀ ਜਾਵੇਗੀ ਹਰੇਕ ਲੋੜੀਂਦੀ ਸਹਾਇਤਾ ਪਬਲਿਕ ਹੈਲਪ ਸੈਂਟਰ ’ਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ਇਕ-ਇਕ ਕਰਮਚਾਰੀ....
ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
ਨਵਾਂ ਸ਼ਹਿਰ, 31 ਦਸੰਬਰ : ਨੇੜਲੇ ਪਿੰਡ ਕਮਾਲਪੁਰ ਦੇ ਕੋਲੋਂ ਲੰਘਦੀ ਨੈਸ਼ਨਲ ਹਾਈਵੇ ਤੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ‘ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਹਾਦਸਾ ਐਨਾ ਭਿਆਨਕ ਸੀ ਕਿ ਕਾਰ ਮੋਟਸਾਈਕਲ ਨੂੰ ਕਾਫੀ ਦੂਰ ਤੱਕ ਘੜੀਸ ਕੇ ਲੈ ਗਈ ਜਿਸ ਕਾਰਨ ਮੋਟਸਾਈਕਲ ਸਵਾਰ ਦੋਵੇਂ ਪ੍ਰਵਾਸੀ ਮਜ਼ਦੂਰ ਮੌਕੇ ਤੇ ਹੀ ਦਮਤੋੜ ਗਏ, ਜਦੋਂ ਕਿ ਕਾਰ ਚਾਲਕ ਆਪਣੀ ਕਾਰ ਨੂੰ ਲੈ ਕੇ ਫਰਾਰ ਹੋ ਗਿਆ। ਮੌਕੇ ਤੇ ਪੁੱਜੀ ਪੁਲਿਸ ਵੱਲੋਂ ਦੋਵੇਂ ਲਾਸ਼ਾਂ ਅਤੇ....
ਕੈਬਨਿਟ ਮੰਤਰੀ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ 
ਨਵੇਂ ਸਾਲ 'ਤੇ ਸੂਬੇ ਨੂੰ ਸਾਫ਼-ਸੁਥਰਾ ਰੱਖਣ ਦਾ ਸਾਰੇ ਲੋਕ ਲੈਣ ਸੰਕਲਪ : ਬ੍ਰਮ ਸ਼ੰਕਰ ਜਿੰਪਾ ਦੁਕਾਨਦਾਰਾਂ ਨੂੰ ਚਾਈਨਾ ਡੋਰ ਨਾ ਵੇਚਣ ਦੀ ਕੀਤੀ ਅਪੀਲ ਭਗਵਾਨ ਪਰਸ਼ੂਰਾਮ ਪਾਰਕ, ​​ਗੌਤਮ ਨਗਰ ਵਿਖੇ ਮੌਰਨਿੰਗ ਵਾਕ ਪਾਜ਼ਿਟਿਵ ਫੈਮਿਲੀ ਮੈਂਬਰਾਂ ਨਾਲ ਸਵੇਰ ਦੀ ਕੀਤੀ ਸੈਰ ਅਤੇ ਯੋਗਾ ਹੁਸ਼ਿਆਰਪੁਰ, 31 ਦਸੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਨਵੇਂ ਸਾਲ 'ਤੇ ਸੂਬੇ ਦੇ ਸਮੂਹ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼....
ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ਵਿਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ
200 ਤੋਂ ਵੱਧ ਸ਼ਿਕਾਇਤਾਂ ਸੁਣ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਦੇ ਦਿੱਤੇ ਨਿਰਦੇਸ਼ ਹੁਸ਼ਿਆਰਪੁਰ, 31 ਦਸੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ....
ਡਿਪਟੀ ਕਮਿਸ਼ਨਰ ਨੇ ਹੁਸ਼ਿਆਰਪੁਰ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਦਿੱਤੀ ਵਧਾਈ
ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਮਿਲ ਕੇ ਹੰਭਲਾ ਮਾਰਨ ਦਾ ਦਿੱਤਾ ਸੱਦਾ ਹੁਸ਼ਿਆਰਪੁਰ, 31 ਦਸੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਉਨ੍ਹਾਂ ਲਈ ਸਾਲ-2024 ਖੁਸ਼ੀਆਂ ਭਰਿਆ, ਸ਼ਾਂਤੀ ਤੇ ਖੁਸ਼ਹਾਲੀ ਪੂਰਨ ਹੋਣ ਦੀ ਕਾਮਨਾ ਕੀਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਹੁਸ਼ਿਆਰਪੁਰ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਮਿਲ ਕੇ ਹੰਭਲਾ ਮਾਰਨ ਦਾ ਸੱਦਾ....
ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਸੋਧਿਆ ਪ੍ਰੋਗਰਾਮ ਜਾਰੀ
ਹੁਣ 22 ਜਨਵਰੀ ਨੂੰ ਹੋਵੇਗੀ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੁਸ਼ਿਆਰਪੁਰ, 29 ਦਸੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਸੋਧਿਆ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਤੋਂ ਬਾਅਦ 9 ਦਸੰਬਰ 2023 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ....
ਕੈਬਨਿਟ ਮੰਤਰੀ ਜਿੰਪਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਕੀਤਾ ਰਵਾਨਾ
ਸ੍ਰੀ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਏ. ਸੀ ਵਾਲਵੋ ਬੱਸ ਨੂੰ ਦਿਖਾਈ ਝੰਡੀ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖ਼ਰਚਾ ਪੰਜਾਬ ਸਰਕਾਰ ਕਰੇਗੀ ਬਰਦਾਸ਼ਤ : ਬ੍ਰਮ ਸ਼ੰਕਰ ਜਿੰਪਾ ਕਿਹਾ, ਮੁੱਖ ਮੰਤਰੀ ਨੇ ਸੂਬੇ ਦੇ ਆਮ ਲੋਕਾਂ ਦੀ ਹਰ ਜ਼ਰੂਰਤ ਦਾ ਰੱਖਿਆ ਧਿਆਨ ਹੁਸ਼ਿਆਰਪੁਰ, 29 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ....
ਬਲਾਚੌਰ ਤੋਂ ਵਰਿੰਦਾਵਨ ਗਏ ਸ਼ਰਧਾਲੂਆਂ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਦੋ ਔਰਤਾਂ ਦੀ ਮੌਤ
ਬਲਾਚੌਰ, 28 ਦਸੰਬਰ : ਸ਼ਹੀਦ ਭਗਤ ਸਿੰਘ ਨਗਰ ਦੇ ਬਲਾਚੌਰ ਤੋਂ ਧਾਰਮਿਕ ਅਸਥਾਨਾਂ ਤੇ ਨਤਮਸਤਕ ਹੋਣ ਲਈ ਸ਼ਰਧਾਂਲੂਆਂ ਨਾਲ ਉੱਤਰ ਪ੍ਰਦੇਸ਼ ਦੇ ਸ਼ਹਿਰ ਬਾਗਪੁਰ ‘ਚ ਵਾਪਰੇ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬਲਾਚੌਰ ਤੋਂ 13 ਸ਼ਰਧਾਲੂ ਟੈਂਪੂ ਟਰੈਵਲਰ ਰਾਹੀਂ ਵਰਿੰਦਾਵਨ ਅਤੇ ਹੋਰ ਧਾਰਮਿਕ ਅਸਥਾਨਾਂ ਤੇ ਮੱਥਾ ਟੇਕਣ ਲਈ ਗਏ ਸਨ, ਜਿਸ ਵਿੱਚ ਜਿਆਦਾ ਗਿਣਤੀ ਬੀਬੀਆਂ ਦੀ ਹੀ ਸੀ। ਸ਼ਰਧਾਲੂ ਜਦੋਂ ਟੈਂਪੂ ਟਰੈਵਲਰ ‘ਚ ਸਵਾਰ ਹੋ ਕੇ ਵਾਪਸ ਆ ਰਹੇ ਸਨ ਤਾਂ....
ਮੈਸ ਵਿਜ਼ਨਵੇਅ ਆਈਲੈਟਸ ਐਂਡ ਇਮੀਗ੍ਰੇਸ਼ਨ ਨੂੰ ਜਾਰੀ ਕੀਤਾ ਲਾਇਸੰਸ 
ਨਵਾਂਸ਼ਹਿਰ, 28 ਦਸੰਬਰ : ਮੈਸ ਵਿਜ਼ਨਵੇਅ ਆਈਲੈਟਸ ਐਂਡ ਇਮੀਗ੍ਰੇਸ਼ਨ ਪਹਿਲੀ ਮੰਜ਼ਿਲ, ਸਵਰਨਕਾਰ ਭਵਨ ਰਾਹੋਂ ਰੋਡ ਨਵਾਂਸ਼ਹਿਰ ਦਾ ਲਾਇਸੰਸ ਵਹਾਲ ਕਰ ਦਿੱਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਉਕਤ ਟ੍ਰੈਵਲ ਏਜੰਸੀ ਦੇ ਮਾਲਿਕ ਅਰੁਣ ਕੁਮਾਰ ਵਾਸੀ ਸਲੋਹ ਰੋਡ ਨਿਊ ਮਾਡਲ ਟਾਊਨ ਨਵਾਂਸ਼ਹਿਰ ਨੂੰ ਕਨਸਲਟੈਂਸੀ ਐਂਡ ਆਈਲਟਸ ਲਈ ਇਸ ਦਫ਼ਤਰ ਵਲੋਂ ਲਾਇਸੰਸ ਜਾਰੀ ਕੀਤਾ ਗਿਆ ਹੈ| ਜ਼ਿਲ੍ਹਾ ਮੈਜਿਸਟਰੇਟ ਨੇ ਦਸਿਆਂ ਕਿ ਬੀਤੀ ਦਿਨੀ ਉਕਤ ਫਰਮ ਖਿਲਾਫ....