ਦੋਆਬਾ

ਛੋਟੇ ਭਰਾ ਨੇ ਵੱਡੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ
ਹੁਸ਼ਿਆਰਪੁਰ, 13 ਮਾਰਚ : ਹੁਸ਼ਿਆਰਪੁਰ ‘ਚ ਇਕ ਛੋਟੇ ਭਰਾ ਨੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਛੋਟਾ ਭਰਾ ਨਸ਼ੇ ਦਾ ਆਦੀ ਸੀ ਅਤੇ ਕੰਮ ਜਾਂ ਕਾਰੋਬਾਰ ਨਹੀਂ ਕਰਦਾ ਸੀ, ਇਸ ਲਈ ਉਹ ਅਕਸਰ ਲੜਦਾ ਰਹਿੰਦਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸੰਬੰਧੀ ਡੀਐਸਪੀ ਹਰਜੀਤ ਸਿੰਘ ਰੰਧਾਵਾ ਨੇ ਦੱਸਿਆ ਹੈ ਕਿ ਗੜ੍ਹਦੀਵਾਲਾ ਨੇੜਲੇ ਪਿੰਡ....
ਹੁਸ਼ਿਆਰਪੁਰ ਦੇ ਸੁੰਦਰੀਕਰਨ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਸ਼ਹੀਦ ਭਗਤ ਸਿੰਘ ਚੌਕ ਤੋਂ ਫੂਡ ਸਟਰੀਟ ਦੀ ਸੁੰਦਰਤਾ ਨੂੰ ਨਿਖਾਰਨ ਸਬੰਧੀ ਕਾਰਜ ਦੀ ਕਰਵਾਈ ਸ਼ੁਰੂਆਤ ਸੈਂਚੁਰੀ ਪਲਾਈਵੁਡ ਨੇ ਸੁੰਦਰੀਕਰਨ ਲਈ ਦਿੱਤਾ ਕਰੀਬ 50 ਲੱਖ ਰੁਪਏ ਦਾ ਸਹਿਯੋਗ ਹੁਸ਼ਿਆਰਪੁਰ, 13 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨੇ ਸੁੰਦਰੀਕਰਨ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਸ਼ਹਿਰ ਦੇ ਹਰੇਕ ਹਲਕੇ ਦੇ ਸੁੰਦਰੀਕਰਨ ਨੂੰ ਲੈ ਕੇ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਹ ਅੱਜ ਸਦਰ ਥਾਣਾ ਚੌਕ ’ਤੇ ਸ਼ਹੀਦ ਭਗਤ ਸਿੰਘ ਚੌਕ ਤੋਂ....
ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ : ਮੁੱਖ ਮੰਤਰੀ
ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੁਸ਼ਿਆਰਪੁਰ ਵਿੱਚ ਕਰਵਾਈ ‘ਸਰਕਾਰ-ਵਪਾਰ ਮਿਲਣੀ’ ਚੁੱਪ ਰਹਿਣ ਵਾਲਿਆਂ ਦੀ ਥਾਂ ਪੰਜਾਬ ਦੀ ਗੱਲ ਕਰਨ ਵਾਲੇ ਸੰਸਦ ਮੈਂਬਰਾਂ ਨੂੰ ਚੁਣੋ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ ਸਾਰੀਆਂ 13 ਲੋਕ ਸਭਾ ਸੀਟਾਂ ਜਿਤਾ ਕੇ ‘ਆਪ’ ਦੇ ਹੱਥ ਮਜ਼ਬੂਤ ਕਰਨ ਲਈ ਕਿਹਾ ਜਮਹੂਰੀ ਤਰੀਕੇ ਨਾਲ ਚੁਣੀਆਂ ਸਰਕਾਰਾਂ ਤੋੜ ਕੇ ਲੋਕਤੰਤਰ ਦਾ ਮਜ਼ਾਕ ਉਡਾਉਣ ਲਈ ਭਾਜਪਾ ਦੀ ਕੀਤੀ ਆਲੋਚਨਾ ਹੁਸ਼ਿਆਰਪੁਰ, 12 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ....
ਘਰ-ਘਰ ਤੱਕ ਪੀਣ ਵਾਲਾ ਸਾਫ਼ ਪਾਣੀ ਪਹੁੰਚਾਉਣ ’ਚ ਨਹੀਂ ਛੱਡੀ ਜਾ ਰਹੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਪਿੰਡ ਬਿਲਾਸਪੁਰ ’ਚ 88.73 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਵਾਟਰ ਸਪਲਾਈ ਸਕੀਮ ਦਾ ਰੱਖਿਆ ਨੀਂਹ ਪੱਥਰ ਹੁਸ਼ਿਆਰਪੁਰ, 12 ਮਾਰਚ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਘਰ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ, ਜਿਸ ਦੇ ਲਈ ਜਿਥੇ ਵੀ ਲੋੜ ਹੈ ਉਥੇ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਿਭਾਗ ਵੱਲੋਂ ਯਤਨ ਕੀਤੇ ਜਾ ਰਹੇ ਹਨ। ਉਹ ਪਿੰਡ....
ਹਲਕਾ ਇੰਚਾਰਜ ਨਵਾਂਸ਼ਹਿਰ ਅਤੇ ਉਪ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਕ ਸਿਖਲਾਈ ਬੋਰਡ ਨੇ ਰਾਹੋਂ ਵਿਖੇ ਸੀਵਰੇਜ ਲਾਈਨ ਪਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ  
ਕਰੀਬ 1 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਪਾਈ ਜਾਵੇਗੀ ਸੀਵਰੇਜ ਲਾਈਨ ਨਵਾਂਸ਼ਹਿਰ, 12 ਮਾਰਚ : ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਹਲਕਾ ਇੰਚਾਰਜ ਨਵਾਂਸ਼ਹਿਰ ਅਤੇ ਉਪ ਚੇਅਰਮੈਨ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਕ ਸਿਖਲਾਈ ਬੋਰਡ ਲਲਿਤ ਮੋਹਨ ਪਾਠਕ (ਬੱਲੂ) ਨੇ ਰਾਹੋਂ ਵਿਖੇ ਲਗਭਗ 1 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਪਾਈ ਜਾਣ ਵਾਲੀ ਸੀਵਰ ਲਾਈਨ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਰਾਹੋਂ....
ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਵੱਡੀ ਕਾਰਵਾਈ ‘ਚ 6 ਤਸਕਰਾਂ ਨੂੰ 2.5 ਕਿਲੋ ਅਫੀਮ ਸਮੇਤ ਕੀਤਾ ਕਾਬੂ 
ਜਲੰਧਰ, 8 ਮਾਰਚ : ਜਲੰਧਰ ਨੇ ਜਲੰਧਰ ਕੈਂਟ ਥਾਣਾ ਅਤੇ ਸਦਰ ਜਮਸ਼ੇਰ ਥਾਣੇ ਤੋਂ ਅਫੀਮ ਸਮੇਤ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ।ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ‘ਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸ਼ਹਿਰ ‘ਚ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਵੱਡੀ ਕਾਰਵਾਈ ‘ਚ 6 ਤਸਕਰਾਂ ਨੂੰ 2.5 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਸ਼ਹਿਰ ‘ਚ ਨਸ਼ੇ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਕਮਿਸ਼ਨਰੇਟ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ। ਗੁਪਤ ਸੂਚਨਾ ਦੇ ਆਧਾਰ....
ਰੂਸ ਅਤੇ ਯੂਕਰੇਨ ਦੀ ਜੰਗ ਵਿੱਚ ਫਸੇ ਹੁਸ਼ਿਆਰਪੁਰ ਦੇ ਸੱਤ ਨੌਜਵਾਨਾਂ ਨੇ ਭਾਰਤ ਸਰਕਾਰ ਨੂੰ ਮਦਦ ਦੀ ਕੀਤੀ ਅਪੀਲ 
ਹੁਸ਼ਿਆਰਪੁਰ, 06 ਮਾਰਚ : ਰੂਸ ਅਤੇ ਯੂਕਰੇਨ ਦੀ ਜੰਗ ਵਿੱਚ ਫਸੇ ਹੁਸ਼ਿਆਰਪੁਰ ਦੇ ਸੱਤ ਨੌਜਵਾਨਾਂ ਨੇ ਭਾਰਤ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਹੈ। ਉਹਨਾਂ ਨੇ ਦਾਅਵਾ ਕੀਤਾ ਹੈ ਕਿ ਉਹਨਾਂ ਨੂੰ ਧੋਖੇ ਨਾਲ ਰੂਸੀ ਫੌਜ ਵਿੱਚ ਭਰਤੀ ਕੀਤਾ ਗਿਆ ਅਤੇ ਯੂਕਰੇਨ ਖਿਲਾਫ ਜੰਗ ਵਿੱਚ ਭੇਜ ਦਿੱਤਾ ਗਿਆ, ਜਦੋਂ ਉਹ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਸੈਲਾਨੀ ਵੀਜ਼ੇ ‘ਤੇ ਰੂਸ ਗਏ ਸਨ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਰੂਸੀ ਸੈਨਿਕਾਂ ਦੀ ਵਰਦੀ ‘ਚ ਹੁੱਡ ਅਤੇ ਟੋਪੀ ਪਹਿਨੇ ਸੱਤ ਨੌਜਵਾਨ ਡਰੇ ਹੋਏ ਨਜ਼ਰ ਆ....
ਸਵੀਪ ਗਤੀਵਿਧੀਆਂ ਅਧੀਨ ਬੀਐਲਐਮ ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ 
ਨਵਾਂਸ਼ਹਿਰ, 06 ਮਾਰਚ : ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੀ.ਐਲ.ਐਮ. ਗਰਲਜ ਕਾਲਜ ਨਵਾਂਸ਼ਹਿਰ ਦੇ ਪ੍ਰਿੰਸੀਪਲ ਮੈਡਮ ਤਰਨਪ੍ਰੀਤ ਕੌਰ ਵਾਲੀਆ ਦੀ ਅਗਵਾਈ ਹੇਠ ਕਾਲਜ ਦੀ ਅਥਲੈਟਿਕ ਮੀਟ ਮੌਕੇ ਸਵੀਪ ਗਤੀਵਿਧੀਆਂ ਅਧੀਨ ਵੋਟਰ....
ਪਰਾਲੀ ਨਾ ਸਾੜਨ ਲਈ ਵਚਨਬੱਧ ਹੈ ਪਿੰਡ ਖਿਆਲਾ ਬੁਲੰਦਾ ਦਾ ਅਗਾਂਹਵਧੂ ਕਿਸਾਨ ਸੁਖਪ੍ਰੀਤ ਸਿੰਘ
ਪਿਛਲੇ 4 ਸਾਲਾਂ ਤੋਂ ਆਪਣੇ ਖੇਤਾਂ ’ਚ ਬਹਾਈ ਕਰਕੇ ਕਰਦਾ ਹੈ ਪਰਾਲੀ ਦੀ ਸੰਭਾਲ ਹੁਸ਼ਿਆਰਪੁਰ, 6 ਮਾਰਚ : ਹੁਸ਼ਿਆਰਪੁਰ ਦੇ ਬਲਾਕ ਭੂੰਗਾ ਦੇ ਪਿੰਡ ਖਿਆਲਾ ਬੁਲੰਦਾ ਦਾ ਕਿਸਾਨ ਸੁਖਪ੍ਰੀਤ ਸਿੰਘ ਇਕ ਅਗਾਂਹਵਧੂ ਕਿਸਾਨ ਹੈ ਅਤੇ ਕਰੀਬ 80 ਏਕੜ ਵਿਚ ਖੇਤੀ ਕਰਦਾ ਹੈ। ਸੁਖਪ੍ਰੀਤ ਸਿੰਘ ਦੱਸਦੇ ਹਨ ਕਿ ਉਹ 15-18 ਏਕੜ ਵਿਚ ਕਣਕ ਅਤੇ ਝੋਨੇ ਦੀ ਬਿਜਾਈ ਅਤੇ ਬਾਕੀ ਜ਼ਮੀਨ ਵਿਚ ਕਮਾਦ, ਮਟਰ ਤੇ ਸਰਸੋਂ ਦੀ ਬਿਜਾਈ ਕਰਦੇ ਹਨ ਅਤੇ ਪਿਛਲੇ 4 ਸਾਲਾਂ ਤੋਂ ਪਰਾਲੀ ਦੀ ਸੰਭਾਲ ਉਹ ਖੇਤਾਂ ਵਿਚ ਬਹਾਈ ਕਰਕੇ ਹੀ ਕਰਦੇ ਹਨ।....
ਮੁੱਖ ਮੰਤਰੀ ਭਗਵੰਤ ਸਿੰਘ ਮਾਨ 12 ਨੂੰ ਹੁਸ਼ਿਆਰਪੁਰ ’ਚ ਵਪਾਰੀਆਂ ਨਾਲ ਕਰਨਗੇ ਮਿਲਣੀ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਅਧਿਕਾਰੀਆਂ ਤੇ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ ਹੁਸ਼ਿਆਰਪੁਰ, 6 ਮਾਰਚ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ 12 ਮਾਰਚ ਨੂੰ ਹੁਸ਼ਿਆਰਪੁਰ ਵਿਚ ਸਰਕਾਰ-ਵਪਾਰ ਮਿਲਣੀ ਦੌਰਾਨ ਹੁਸ਼ਿਆਰਪੁਰ ਦੇ ਵਪਾਰੀਆਂ ਨਾਲ ਮਿਲਣੀ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਪੂਰੇ ਸੂਬੇ ਵਿਚ ਵਪਾਰੀਆਂ ਨਾਲ ਮਿਲਣੀ ਕੀਤੀ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਉਨ੍ਹਾਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਮੁਕੇਰੀਆਂ ਤੋਂ....
ਸੋਨਾਲੀਕਾ ਸੋਸ਼ਲ ਡਿਵੈਲਪਮੈਂਟ ਸੁਸਾਇਟੀ ਨੇ ਰਿਜਨਲ ਟਰਾਂਸਪੋਰਟ ਦਫ਼ਤਰ ਨੂੰ ਭੇਂਟ ਕੀਤੇ 100 ਹੈਲਮੇਟ
ਹੁਸ਼ਿਆਰਪੁਰ, 6 ਮਾਰਚ : ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਸੋਨਾਲੀਕਾ ਉਦਯੋਗ ਦੇ ਵਾਈਸ ਚੇਅਰਮੈਨ (ਕੈਬਨਿਟ ਮੰਤਰੀ ਦਰਜਾ) ਅਮ੍ਰਿਤ ਸਾਗਰ ਮਿੱਤਲ ਦੇ ਨਿਰਦੇਸ਼ਾਂ ’ਤੇ ਸੋਨਾਲੀਕਾ ਸੋਸ਼ਲ ਡਿਵੈਲਮੈਂਟ ਸੁਸਾਇਟੀ ਵਲੋਂ ਸੜਕ ਸੁਰੱਖਿਆ ਅਭਿਆਨ ਤਹਿਤ ਰਿਜਨਲ ਟਰਾਂਸਪੋਰਟ ਦਫ਼ਤਰ ਨੂੰ 100 ਹੈਲਮੇਟ ਦਿੱਤੇ ਗਏ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸੋਨਾਲੀਕਾ ਉਦਯੋਗ ਵਲੋਂ ਸਮਾਜਿਕ ਕਾਰਜਾਂ ਲਈ ਹਮੇਸ਼ਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਅਭਿਆਨ....
ਲੋਕ ਸਭਾ ਚੋਣਾਂ 2024 ਖਰਚਾ ਮੋਨੀਟਰਿੰਗ ਸਬੰਧੀ ਦਿੱਤੀ ਗਈ ਟ੍ਰੇਨਿੰਗ- ਰਿਟਰਨਿੰਗ ਅਫਸਰ ਫਰੀਦਕੋਟ
ਫ਼ਰੀਦਕੋਟ 06 ਮਾਰਚ : ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣ ਹਲਕਾ ਫਰੀਦਕੋਟ ਵਿਚ ਪੈਂਦੇ ਜਿਲ੍ਹਾ ਫਰੀਦਕੋਟ ਅਤੇ ਮੋਗਾ ਦੇ ਸਮੂਹ ਵਿਧਾਨ ਸਭਾ ਚੋਣ ਹਲਕਾ ਅਤੇ ਗਿੱਦੜਬਾਹਾ, ਰਾਮਪੁਰਾ ਚੋਣ ਹਲਕਾ ਦੇ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ, ਖਰਚਾ ਟੀਮਾਂ, ਐਫਐਸਟੀ, ਐਸਐਸਟੀ, ਵੀਐਸਟੀ, ਵੀਵੀਟੀ ਦੀ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਵਿਚ ਸ਼੍ਰੀ ਏ.ਐਫ.ਐਸ.ਓ ਸ਼੍ਰੀ ਸੁਮੀਤ ਸ਼ਰਮਾ ਫਰੀਦਕੋਟ ਵੱਲੋਂ ਸਮੂਹ ਖਰਚਾ ਟੀਮਾਂ ਨੂੰ ਚੋਣ ਕਮਿਸ਼ਨ ਦੀਆਂ....
ਬਜਟ ਵਿੱਚ ਕਿਸਾਨਾਂ, ਫਸਲੀ ਵਿਭਿੰਨਤਾ ਅਤੇ ਉਦਯੋਗਾਂ ਦੀ ਪੁਨਰ ਸੁਰਜੀਤੀ ਲਈ ਕੋਈ ਰੋਡਮੈਪ ਨਹੀਂ : ਜਾਖੜ
ਜਾਖੜ ਨੇ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਕਿਸਾਨਾਂ ਲਈ ਐਮਐਸਪੀ ਦੀ ਵਿਵਸਥਾ ਕਿੱਥੇ ਹੈ ਜਿਸ ਦਾ ਤੁਸੀਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ? ਬਜਟ 2 ਲੱਖ ਕਰੋੜ ਤੋਂ ਵੱਧ ਅਤੇ ਕਰਜ਼ਾ 4 ਲੱਖ ਕਰੋੜ ਰੁਪਏ ਤੋਂ ਵੱਧ'' : ਜਾਖੜ ਨੇ ਬਜਟ ਨੂੰ ਹਵਾ 'ਚ ਮਹਿਲ ਬਣਾਉਣ ਵਰਗਾ ਵਿਅਰਥ ਯਤਨ ਦੱਸਿਆ। ਨਵਾਂਸ਼ਹਿਰ 5 ਮਾਰਚ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਸਰਕਾਰ ਫਸਲੀ ਵਿਭਿੰਨਤਾ, ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਆਮਦਨ ਸਹਾਇਤਾ ਵਰਗੇ ਬੇਹੱਦ ਅਹਿਮ ਮੁੱਦਿਆਂ 'ਤੇ....
ਹੁਸ਼ਿਆਰਪੁਰ ’ਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ : ਕੋਮਲ ਮਿੱਤਲ
ਹੁਸ਼ਿਆਰਪੁਰ ਨੇਚਰ ਫੈਸਟ-2024’ ਦੇ ਚੌਥੇ ਦਿਨ ਡਿਪਟੀ ਕਮਿਸ਼ਨਰ ਨੇ ਕੂਕਾਨੇਟ ਤੇ ਦੇਹਰੀਆਂ ਦੀ ਆਫ ਰੋਡਿੰਗ ਲਈ ਵਾਹਨਾਂ ਨੂੰ ਕੀਤਾ ਰਵਾਨਾ ਲੋਕਾਂ ਨੇ ਆਫ ਰੋਡਿੰਗ ਦਾ ਲਿਆ ਆਨੰਦ ਹੁਸ਼ਿਆਰਪੁਰ, 4 ਮਾਰਚ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ‘ਹੁਸ਼ਿਆਰਪੁਰ ਨੇਚਰ ਫੈਸਟ-2024’ ਦੇ ਚੌਥੇ ਦਿਨ ਕੂਕਾਨੇਟ ਅਤੇ ਦੇਹਰੀਆਂ ਦੀ ਆਫ ਰੋਡਿੰਗ ਟੀਮ ਨੂੰ ਸਵੇਰੇ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਤੋਂ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਣਪਾਲ ਨਾਰਥ ਸਰਕਲ ਹੁਸ਼ਿਆਰਪੁਰ ਡਾ. ਸੰਜੀਵ ਕੁਮਾਰ ਤਿਵਾੜੀ, ਏ.ਡੀ.ਸੀ (ਜ)....
ਕੈਬਨਿਟ ਮੰਤਰੀ ਜਿੰਪਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਦਿਖਾਈ ਹਰੀ ਝੰਡੀ
ਹੁਸ਼ਿਆਰਪੁਰ ਤੋਂ ਸ੍ਰੀ ਸਾਲਾਸਰ ਧਾਮ ਤੇ ਸ੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਏ.ਸੀ ਵਾਲਵੋ ਬੱਸ ਰਵਾਨਾ ਯਾਤਰੀਆਂ ਦਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ : ਬ੍ਰਮ ਸ਼ੰਕਰ ਜਿੰਪਾ ਕਿਹਾ, ਧਾਰਮਿਕ ਸਥਾਨਾਂ ਦੇ ਦਰਸ਼ਨਾ ਤੋਂ ਵਾਂਝੇ ਲੋਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸਾਬਿਤ ਹੋ ਰਹੀ ਹੈ ਵਰਦਾਨ ਹੁਸ਼ਿਆਰਪੁਰ, 4 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ....