ਦੋਆਬਾ

ਵਿਧਾਇਕ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਸ਼ਾਮਚੁਰਾਸੀ ਦੇ ਸ਼ਰਧਾਲੂਆਂ ਦੀ ਬੱਸ ਨੂੰ ਦਿਖਾਈ ਰਹੀ ਝੰਡੀ
ਡਾ. ਰਵਜੋਤ ਨੇ ਮਾਤਾ ਨੈਨਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਜੀ ਦੇ ਦਰਸਨਾਂ ਲਈ ਜਾਣ ਵਾਲੀ ਬੱਸ ਨੂੰ ਕੀਤਾ ਰਵਾਨਾ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਕਰਵਾਏ ਜਾ ਰਹੇ ਹਨ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਹੁਸ਼ਿਆਰਪੁਰ, 20 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ ਨੇ ਮਾਤਾ ਨੈਨਾ....
ਵਿਧਾਇਕ ਗਿੱਲ ਨੇ ਸ਼੍ਰੀ ਅਨੰਦਪੁਰ ਸਾਹਿਬ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਕੀਤੀ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ- ਵਿਧਾਇਕ ਉੜਮੁੜ ਨੇ ਸ਼ਰਧਾਲੂਆਂ ਦੀ ਬੱਸ ਨੂੰ ਦਿਖਾਈ ਝੰਡੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ਦੇ ਕਰਵਾਏ ਜਾ ਰਹੇ ਹਨ ਮੁਫ਼ਤ ਦਰਸ਼ਨ 23 ਨੂੰ ਸ਼੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਬੱਸ ਪਿੰਡ ਕੁਰਾਲਾ ਤੋਂ ਕੀਤੀ ਜਾਵੇਗੀ ਰਵਾਨਾ ਹੁਸ਼ਿਆਰਪੁਰ, 20 ਦਸੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ....
ਸੂਬੇ ਦੇ ਹਰ ਹਲਕੇ ਦੀ ਨੁਹਾਰ ਸੰਵਾਰਨ ਲਈ ਚਲ ਰਹੇ ਹਨ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਵਾਰਡ ਨੰਬਰ 24 ਦੇ ਦਸ਼ਮੇਸ਼ ਨਗਰ ’ਚ 35 ਲੱਖ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 20 ਦਸੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹਲਕੇ ਦੀ ਨੁਹਾਰ ਸੰਵਾਰਨ ਲਈ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾ ਰਹੀ ਹੈ, ਜਿਸ ਦੇ ਮੁਕੰਮਲ ਹੋਣ ਉਪਰੰਤ ਵੱਖ-ਵੱਖ ਹਲਕਿਆਂ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਹ ਅੱਜ ਵਾਰਡ ਨੰ: 24 ਦੇ ਮੁਹੱਲਾ ਦਸ਼ਮੇਸ਼ ਨਗਰ ਵਿਚ 35 ਲੱਖ ਰੁਪਏ ਦੀ ਲਾਗਤ ਨਾਲ ਗਲੀ....
ਕੈਬਨਿਟ ਮੰਤਰੀ ਜਿੰਪਾ ਨੇ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਭਵਨ ਦੇ ਨਵੀਨੀਕਰਨ ਦੇ ਕਾਰਜ ਦੀ ਕਰਵਾਈ ਸ਼ੁਰੂਆਤ
ਕਿਹਾ, ਪੰਜਾਬ ਸਰਕਾਰ ਡਾ. ਅੰਬੇਦਕਰ ਜੀ ਦੇ ਦਰਸਾਏ ਮਾਰਗ ’ਤੇ ਚੱਲਦੇ ਹੋਏ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਅਤੇ ਉਨਤੀ ਲਈ ਕਰ ਰਹੀ ਹੈ ਕਾਰਜ ਹੁਸ਼ਿਆਰਪੁਰ, 19 ਦਸੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਜੀ ਦੇ ਦਰਸਾਏ ਮਾਰਗ ’ਤੇ ਚੱਲਦੇ ਹੋਏ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਅਤੇ ਉਨਤੀ ਲਈ ਕੰਮ ਕਰ ਰਹੀ ਹੈ। ਉਹ ਭਾਰਤ ਰਤਨ ਡਾ. ਬੀ.ਆਰ. ਅੰਬੇਦਕਰ ਭਵਨ ਰਾਮ....
ਨਵਾਂਸ਼ਹਿਰ ਪੁਲਿਸ ਨੇ 2 ਕਿਲੋ ਹੈਰੋਇਨ ਤੇ 1 ਲੱਖ ਰੁਪਏ ਤੋਂ ਵੱਧ ਨਗਦੀ ਸਮੇਤ ਇੱਕ ਤਸਕਰ ਗ੍ਰਿਫਤਾਰ 
ਨਵਾਂ ਸ਼ਹਿਰ, 18 ਦਸੰਬਰ : ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ 2 ਕਿਲੋ ਹੈਰੋਇਨ ਤੇ 1 ਲੱਖ ਰੁਪਏ ਤੋਂ ਵੱਧ ਨਗਦੀ ਸਮੇਤ ਇੱਕ ਤਸਕਰ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਐੱਸਐੱਸਪੀ ਡਾ.ਅਖਿਲ ਚੌਧਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਇੰਸਪੈਕਟਰ ਅਵਤਾਰ ਸਿੰਘ, ਇੰਚਾਰਜ ਸੀਆਈਏ ਸਟਾਫ, ਸ਼ਹੀਦ ਭਗਤ ਸਿੰਘ ਨਗਰ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਪੂਨੀਆਂ ਵੱਲੋਂ ਐਕਟਿਵਾ ਸਕੂਟਰ ‘ਤੇ ਆਰਹੇ ਇਕ....
ਡਿਪਟੀ ਕਮਿਸ਼ਨਰ ਨੇ ਪਿੰਡ ਮਹਿੰਦੀਪੁਰ ‘ਚ ਲੜਕੀਆਂ ਲਈ ਬਣਾਏ ਜਾ ਰਹੇ ਸਕੂਲ ਦੇ ਕੰਮਾਂ ਦਾ ਲਿਆ ਜਾਇਜ਼ਾ
ਨਵਾਂਸ਼ਹਿਰ, 18 ਦਸੰਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਿੰਡ ਮਹਿੰਦੀਪੁਰ ਵਿਖੇ ਬਣ ਰਹੇ ਲੜਕੀਆਂ ਦੇ ਸਕੂਲ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸਾਗਰ ਸੇਤੀਆ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਮਹਿੰਦੀਪੁਰ ਦੀ ਪੰਚਾਇਤ ਵੱਲੋਂ ਜ਼ਮੀਨ ਦੇ ਸਵੈ-ਇੱਛਤ ਯੋਗਦਾਨ ਨਾਲ ਸਹਿਯੋਗੀ ਇਸ ਪਹਿਲਕਦਮੀ ਦਾ....
ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ ਪੀਣ ਯੋਗ ਪਾਣੀ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਪਿੰਡ ਭਾਮ ’ਚ ਵਾਟਰ ਸਪਲਾਈ ਪਾਈਪ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ 126.34 ਲੱਖ ਰੁਪਏ ਦੀ ਲਾਗਤ ਨਾਲ ਪਿੰਡ ’ਚ ਕਰੀਬ 13 ਕਿਲੋਮੀਟਰ ਪਾਈ ਜਾ ਰਹੀ ਹੈ ਪਾਈਪ ਲਾਈਨ ਹੁਸ਼ਿਆਰਪੁਰ, 18 ਦਸੰਬਰ : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਪੰਜਾਬ ਵਿਚ ਹਰ ਘਰ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਹਰ ਪਿੰਡ....
ਪ੍ਰਭੂ ਯੀਸੂ ਮਸੀਹ ਦਾ ਸ਼ਾਂਤੀ, ਪਿਆਰ ਤੇ ਦਿਆ ਦਾ ਸੰਦੇਸ਼ ਦੁਨੀਆਂ ਨੂੰ ਦਿਖਾਉਂਦਾ ਹੈ ਏਕਤਾ ਦੀ ਰਾਹ : ਜਿੰਪਾ
ਕੈਬਨਿਟ ਮੰਤਰੀ ਨੇ ਕ੍ਰਿਸਮਸ ਮੌਕੇ ਮਸੀਹੀ ਭਾਈਚਾਰੇ ਵਲੋਂ ਕੱਢੀ ਗਈ ਸ਼ੋਭਾ ਯਾਤਰਾ ਦਾ ਕੀਤਾ ਸਵਾਗਤ ਹੁਸ਼ਿਆਰਪੁਰ, 18 ਦਸੰਬਰ : ਕ੍ਰਿਸਮਸ ਮੌਕੇ ਅੱਜ ਹੁਸ਼ਿਆਰਪੁਰ ਵਿਖੇ ਮਸੀਹੀ ਭਾਈਚਾਰੇ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਦੌਰਾਨ ਸਥਾਨਕ ਸੈਸ਼ਨ ਚੌਕ ਵਿਖੇ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ਼ੋਭਾ ਯਾਤਰਾ ਦਾ ਸਵਾਗਤ ਕਰਦੇ ਹੋਏ ਕੇਕ ਕੱਟਿਆ ਅਤੇ ਸ਼ੋਭਾ ਯਾਤਰਾ ਵਿਚ ਸ਼ਾਮਲ ਲੋਕਾਂ ਨੂੰ ਕ੍ਰਿਸਮਸ ਦੀ ਵਧਾਈ ਦਿੱਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਕ੍ਰਿਸਮਸ ਦਾ ਤਿਉਹਾਰ ਸਦਭਾਵਨਾ, ਪ੍ਰੇਮ....
ਆਯੁਰਵੇਦ ਸਾਡੀ ਵਡਮੁੱਲੀ ਵਿਰਾਸਤ, ਇਸ ਦੀ ਸੰਭਾਲ ਜ਼ਰੂਰੀ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਧਨਵੰਤਰੀ ਵੈਦਿਆ ਮੰਡਲ ਵੱਲੋਂ ਆਯੋਜਿਤ ਰਾਜ ਪੱਧਰੀ ਆਯੁਰਵੈਦਿਕ ਸੰਮੇਲਨ ਵਿਚ ਕੀਤੀ ਸ਼ਿਰਕਤ ਕਿਹਾ, ਆਯੁਰਵੇਦ ਵਿਚ ਲੋਕਾਂ ਦਾ ਭਰੋਸਾ ਵਧਿਆ, ਖੋਜ ਕਾਰਜ ਜ਼ਰੂਰੀ ਹੁਸ਼ਿਆਰਪੁਰ, 3 ਦਸੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਧਨਵੰਤਰੀ ਵੈਦਿਆ ਮੰਡਲ ਵੱਲੋਂ ਕਰਵਾਏ ਰਾਜ ਪੱਧਰੀ ਆਯੁਰਵੈਦਿਕ ਸੰਮੇਲਨ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਆਯੁਰਵੇਦ ਸਾਡੀ ਵਡਮੁੱਲੀ ਵਿਰਾਸਤ ਹੈ ਅਤੇ ਇਸ ਨੂੰ ਸੰਭਾਲਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਆਯੁਰਵੇਦ ਇਲਾਜ....
ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਸਮੇਂ ਦੀ ਮੁੱਖ ਲੋੜ : ਸੰਤ ਸੀਚੇਵਾਲ
ਪਿੰਡ ਧਨੋਆ ਤੋਂ ਨਿਰਮਲ ਕੁਟੀਆ ਗਾਲੋਵਾਲ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਮੁਕੇਰੀਆਂ, 03 ਦਸੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਧਨੋਆ ਤੋਂ ਨਿਰਮਲ ਕੁਟੀਆ ਗਾਲੋਵਾਲ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਇਹ ਨਗਰ ਕੀਰਤਨ ਸਵੇਰੇ 8 ਵਜੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਧਨੋਆ ਤੋਂ ਰਵਾਨਾ ਹੋਇਆ। ਇਸ ਮੌਕੇ ਵਿਸ਼ੇਸ਼....
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ ਮੁਕੇਰੀਆਂ ਦੇ ਪੋਲਿੰਗ ਬੂਥਾਂ ਦੀ ਕੀਤੀ ਚੈਕਿੰਗ 
ਕਿਹਾ, ਵੋਟਰ ਸੂਚੀਆਂ ਵਿਚ ਸੋਧ ਸਬੰਧੀ ਦਾਅਵੇ ਅਤੇ ਇਤਰਾਜ਼ 9 ਦਸੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਸਮੂਹ ਐਸ.ਡੀ.ਐਮਜ਼ ਅਤੇ ਹੋਰਨਾਂ ਅਧਿਕਾਰੀਆਂ ਵੱਲੋਂ ਵੀ ਆਪਣੇ ਸਬੰਧਤ ਬੂਥਾਂ ਦਾ ਨਿਰੀਖਣ ਹੁਸ਼ਿਆਰਪੁਰ, 3 ਦਸੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਅੱਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਭਰ ਦੇ ਪੋਲਿੰਗ ਬੂਥਾਂ 'ਤੇ ਵੋਟਰ ਸੂਚੀਆਂ ਦੀ ਸੁਧਾਈ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਮੁਕੇਰੀਆਂ ਦੇ ਪੋਲਿੰਗ....
ਵਿਦਿਆਰਥੀ ਜੀਵਨ ਨੂੰ ਸੰਵਾਰਨ ਵਿਚ ਅਧਿਆਪਕਾਂ ਦੀ ਅਹਿਮ ਭੂਮਿਕਾ : ਹਰਭਜਨ ਸਿੰਘ ਈ.ਟੀ.ਓ
ਬਿਜਲੀ ਮੰਤਰੀ ਈ.ਟੀ.ਓ ਅਤੇ ਮਾਲ ਮੰਤਰੀ ਜਿੰਪਾ ਨੇ ਐਸ.ਏ.ਵੀ ਜੈਨ ਡੇ ਬੋਰਡਿੰਗ ਸਕੂਲ ਦੀ ਖੇਡ-ਕਮ-ਸੱਭਿਆਚਾਰਕ ਮੀਟਿੰਗ ਵਿਚ ਕੀਤੀ ਸ਼ਿਰਕਤ ਸੂਬੇ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ : ਬ੍ਰਮ ਸ਼ੰਕਰ ਜਿੰਪਾ ਹੁਸ਼ਿਆਰਪੁਰ, 3 ਦਸੰਬਰ : ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਕਰਦੀਆਂ ਹਨ, ਜਿਸ ਵਿਚ ਅਧਿਆਪਕ ਦੀ ਅਹਿਮ ਭੂਮਿਕਾ ਹੁੰਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ....
ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ : ਡੀ.ਸੀ.  ਰੰਧਾਵਾ
ਜ਼ਿਲ੍ਹੇ ਵਿਚ 51408 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ 206 ਬੂਥਾਂ ਤੋਂ ਇਲਾਵਾ 16 ਟ੍ਰਾਂਜ਼ਿਟ ਟੀਮਾਂ ਅਤੇ 7 ਮੋਬਾਇਲ ਟੀਮਾਂ ਗਠਿਤ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ 10 ਦਸੰਬਰ ਤੋਂ ਹੋਵੇਗੀ ਸ਼ੁਰੂ ਨਵਾਂਸ਼ਹਿਰ 1 ਦਸੰਬਰ : ਜ਼ਿਲ੍ਹੇ ਵਿਚ 10 ਦਸੰਬਰ ਤੋਂ 12 ਦਸੰਬਰ, 2023 ਤੱਕ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ 51408 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਲਈ 206 ਬੂਥ ਸਥਾਪਿਤ ਕਰਨ ਦੇ ਨਾਲ-ਨਾਲ 16....
9 ਦਸੰਬਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ : ਜ਼ਿਲ੍ਹਾ ਅਤੇ ਸੈਸ਼ਨ ਜੱਜ
ਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅੰਡਰ ਟਰਾਇਲ ਰੀਵਿਉ ਕਮੇਟੀ ਦੀ ਕੀਤੀ ਮੀਟਿੰਗ ਨਵਾਂਸ਼ਹਿਰ, 1 ਦਸੰਬਰ : ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਮਾਣਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ. ਕੰਵਲਜੀਤ ਸਿੰਘ ਬਾਜਵਾ ਵੱਲੋ ਅੰਡਰ ਟਰਾਇਲ ਰੀਵਿਉ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੀ. ਜੇ. ਐਮ-ਕਮ-ਸਕੱਤਰ ਕਮਲਦੀਪ ਸਿੰਘ ਧਾਲੀਵਾਲ....
ਮਜ਼ਬੂਤ ​​ਲੋਕਤੰਤਰ ਦੇ ਨਿਰਮਾਣ ਵਿਚ ਨੌਜਵਾਨਾਂ ਦੀ ਵਿਸ਼ੇਸ਼ ਭੂਮਿਕਾ: ਏ.ਡੀ.ਸੀ ਬਲਰਾਜ ਸਿੰਘ
ਸਿਟਰਸ ਅਸਟੇਟ ਭੂੰਗਾ ਵਿਖੇ 18-19 ਸਾਲ ਦੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਲਗਾਇਆ ਵਿਸ਼ੇਸ਼ ਕੈਂਪ ਨੌਜਵਾਨਾਂ ਨੇ ਕੈਂਪ ਵਿਚ ਉਤਸ਼ਾਹ ਨਾਲ ਲਿਆ ਭਾਗ ਹੁਸ਼ਿਆਰਪੁਰ, 1 ਦਸੰਬਰ : ਸਵੀਪ ਗਤੀਵਿਧੀ ਤਹਿਤ 18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੋਟ ਬਣਾਉਣ ਸਬੰਧੀ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀਆਂ ਹਦਾਇਤਾਂ 'ਤੇ ਅੱਜ ਸਿਟਰਸ ਅਸਟੇਟ ਭੂੰਗਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ ਅਤੇ ਐਸ....