ਦੋਆਬਾ

ਵੋਟਰਾਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਬਾਰੇ ਕੀਤਾ ਜਾਗਰੂਕ 
ਐਸ.ਡੀ.ਐਮ ਹੁਸ਼ਿਆਰਪੁਰ ਨੇ ਲੋਕਾਂ ਨੂੰ ਵਿਸਥਾਰਪੂਰਵਕ ਦਿੱਤੀ ਜਾਣਕਾਰੀ ਹੁਸ਼ਿਆਰਪੁਰ, 1 ਦਸੰਬਰ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਲਈ ਅੱਜ ਐਸ.ਡੀ.ਐਮ. ਦਫ਼ਤਰ ਹੁਸ਼ਿਆਰਪੁਰ ਵਿਖੇ ਪ੍ਰਦਰਸ਼ਨੀ ਲਗਾ ਕੇ ਲੋਕਾਂ ਨੂੰ ਈ.ਵੀ.ਐਮ (ਇਲੈਕਟ੍ਰਾਨਿਕ ਵੋਟਿੰਗ ਮਸ਼ੀਨ) ਅਤੇ ਵੀ.ਵੀ.ਪੈਟ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ) ਬਾਰੇ ਜਾਗਰੂਕ ਕੀਤਾ ਗਿਆ | ਇਸ ਦੌਰਾਨ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਨੇ ਈ.ਵੀ.ਐਮ ਅਤੇ ਵੀ....
2 ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ’ਤੇ ਬੈਠਣਗੇ ਬੀ.ਐਲ.ਓਜ਼-ਜ਼ਿਲ੍ਹਾ ਚੋਣ ਅਫ਼ਸਰ
ਕਿਹਾ, ਹਰੇਕ ਯੋਗ ਵਿਅਕਤੀ ਬਣਾਏ ਆਪਣੀ ਵੋਟ ਹੁਸ਼ਿਆਰਪੁਰ, 01 ਦਸੰਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਮਿਤੀ 2 ਦਸੰਬਰ 2023 (ਸਨਿੱਚਰਵਾਰ) ਅਤੇ ਮਿਤੀ 3 ਦਸੰਬਰ 2023 (ਐਤਵਾਰ) ਨੂੰ ਸਪੈਸ਼ਲ ਕੈਂਪ ਲਗਾਏ ਜਾਣਗੇ। ਉਨ੍ਹਾਂ....
ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ, ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜੱਸਾ ਹੈਪੋਵਾਲ ਮਾਂ-ਧੀ ਦੇ ਸਨਸਨੀਖੇਜ਼ ਦੋਹਰੇ ਕਤਲ ਸਮੇਤ ਕਤਲ ਦੇ ਛੇ ਮਾਮਲਿਆਂ ਵਿੱਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ ਮਾਮਲੇ ਅਗਲੇਰੀ ਜਾਂਚ ਜਾਰੀ: ਏਆਈਜੀ ਸੀਆਈ ਨਵਜੋਤ ਸਿੰਘ ਮਾਹਲ ਜਲੰਧਰ, 30 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਿਆਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ....
ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਲਈ ਆਰਾਮ ਦੀ ਨੀਂਦ ਨੂੰ ਯਕੀਨੀ ਬਣਾਉਣ ਵਾਸਤੇ 80,000 ਪੁਲਿਸ ਮੁਲਾਜ਼ਮ ਤਨਦੇਹੀ ਨਾਲ ਆਪਣੀ ਡਿਊਟੀ ਦੇ ਰਹੇ ਹਨ : ਮਾਨ
ਸਮਾਗਮ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵੱਲ ਇੱਕ ਕਦਮ ਦੱਸਿਆ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਅਤੇ ਪੀ.ਐਫ.ਟੀ.ਏ.ਏ. ਦੁਆਰਾ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ ਡਿਊਟੀ ਦੌਰਾਨ ਬਲੀਦਾਨ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਐਕਸ ਗ੍ਰੇਸ਼ੀਆ ਗਰਾਂਟ ਦੇ ਚੈੱਕ ਸੌਂਪੇ ਜਲੰਧਰ, 30 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪੁਲਿਸ ਮੁਲਾਜ਼ਮਾਂ....
ਆਲੂਆਂ ਦੀ ਫਸਲ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ ਕਿਸਾਨਾਂ ਨੂੰ ਤੁਰੰਤ ਛਿੜਕਾਅ ਕਰਨ ਦੀ ਸਲਾਹ : ਡਾ. ਗਿੱਲ
ਨਵਾਂਸ਼ਹਿਰ, 30 ਨਵੰਬਰ : ਆਲੂਆਂ ਦੀ ਫਸਲ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਹਿਮ ਸਥਾਨ ਰੱਖਦਾ ਹੈ। ਮੌਸਮ ਦੇ ਮਿਜਾਜ ਨੂੰ ਦੇਖਦੇ ਹੋਏ ਪੰਜਾਬ ਵਿੱਚ ਆਲੂ ਦੀ ਫਸਲ ਨੂੰ ਭਵਿੱਖ ਵਿੱਚ ਪਿਛੇਤਾ ਝੁਲਸ ਰੋਗ ਆਉਣ ਦੀ ਸੰਭਾਵਨਾ ਹੈ ਕਿਉਂਕਿ ਨਵੰਬਰ ਮਹੀਨੇ ਦੌਰਾਨ ਬੱਦਲਵਾਈ ਅਤੇ ਹਲਕੀ ਬਾਰਸ਼ ਹੋਣ ਕਰਕੇ ਆਲੂਆਂ ਦੀ ਫਸਲ ਤੇ ਝੁਲਸ ਰੋਗ ਲਈ ਤਾਪਮਾਨ ਬੜਾ ਢੁੱਕਵਾਂ ਹੋ ਗਿਆ ਹੈ। ਇਹ ਵਿਚਾਰ ਸਹਾਇਕ ਡਾਇਰੈਕਟਰ ਬਾਗਬਾਨੀ ਸ਼ਹੀਦ ਭਗਤ ਸਿੰਘ ਨਗਰ ਡਾ. ਦਲਜੀਤ ਸਿੰਘ ਗਿੱਲ ਅਤੇ ਸਟੇਟ ਨੋਡਲ ਅਫਸਰ (ਆਲੂ) ਡਾ. ਪਰਮਜੀਤ....
ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦਾ ਮੁੱਖ ਟੀਚਾ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ ਕਿਹਾ, ਸਿਵਲ ਸਰਜਨ ਨੂੰ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਦੇ ਦਿੱਤੇ ਨਿਰਦੇਸ਼ ਹੁਸ਼ਿਆਰਪੁਰ, 30 ਨਵੰਬਰ : ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣਾਂ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ, ਜਿਸ ਦਿਸ਼ਾ ਵਿੱਚ ਬੜੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ....
10 ਸਾਲ ਪਹਿਲਾਂ ਜਾਰੀ ਕੀਤੇ ਆਧਾਰ ਕਾਰਡ ਅੱਪਡੇਟ ਕਰਵਾਏ ਜਾਣੇ ਯਕੀਨੀ ਬਣਾਏ ਜਾਣ : ਭਾਵਨਾ ਗਰਗ
ਡਿਪਟੀ ਡਾਇਰੈਕਟਰ ਜਨਰਲ ਨੇ ਜ਼ਿਲ੍ਹੇ ਵਿਚ ਆਧਾਰ ਪ੍ਰੋਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਹੁਸ਼ਿਆਰਪੁਰ, 29 ਨਵੰਬਰ : ਡਿਪਟੀ ਡਾਇਰੈਕਟਰ ਜਨਰਲ ਯੂ. ਆਈ. ਡੀ. ਏ. ਆਈ ਭਾਵਨਾ ਗਰਗ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿਚ ਆਧਾਰ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਆਧਾਰ ਦੀ ਵੱਧ ਰਹੀ ਵਰਤੋਂ ਅਤੇ ਭਾਰਤ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਭਾਵਨਾ ਗਰਗ ਨੇ ਦੱਸਿਆ ਕਿ ਸਰਕਾਰ ਨੇ ਭਾਰਤ ਵਾਸੀਆਂ ਦੇ....
ਵਪਾਰੀ ਵਰਗ ਸਮਾਜ ਦਾ ਅਹਿਮ ਹਿੱਸਾ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਗਊਸ਼ਾਲਾ ਬਾਜ਼ਾਰ ਹੋਲਸੇਲ ਮਾਰਕੀਟ ਵਿਖੇ ਕਰਵਾਏ ਸਮਾਗਮ 'ਚ ਕੀਤੀ ਸ਼ਿਰਕਤ ਹੁਸ਼ਿਆਰਪੁਰ, 29 ਨਵੰਬਰ : ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਪਾਰੀ ਵਰਗ ਸਮਾਜ ਦਾ ਅਹਿਮ ਅੰਗ ਹੈ ਅਤੇ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਹਰ ਸਮੱਸਿਆ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਹ ਗਊਸ਼ਾਲਾ ਬਾਜ਼ਾਰ ਹੋਲਸੇਲ ਮਾਰਕੀਟ ਵਿਖੇ ਕਰਵਾਏ ਸਮਾਗਮ ਨੂੰ....
ਜਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਹੁਸ਼ਿਆਰਪੁਰ, 29 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕਡਿਆਣਾ ਨਿਵਾਸੀ ਬਲਦੇਵ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ....
2 ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ’ਤੇ ਬੈਠਣਗੇ ਬੀ.ਐਲ.ਓਜ਼ : ਜ਼ਿਲ੍ਹਾ ਚੋਣ ਅਫ਼ਸਰ
ਕਿਹਾ, ਹਰੇਕ ਯੋਗ ਵਿਅਕਤੀ ਬਣਾਏ ਆਪਣੀ ਵੋਟ ਹੁਸ਼ਿਆਰਪੁਰ, 28 ਨਵੰਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਮਿਤੀ 2 ਦਸੰਬਰ 2023 (ਸਨਿੱਚਰਵਾਰ) ਅਤੇ ਮਿਤੀ 3 ਦਸੰਬਰ 2023 (ਐਤਵਾਰ) ਨੂੰ ਸਪੈਸ਼ਲ ਕੈਂਪ ਲਗਾਏ ਜਾਣਗੇ। ਉਨ੍ਹਾਂ....
ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ
ਹੁਸ਼ਿਆਰਪੁਰ, 28 ਨਵੰਬਰ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਵੱਲੋਂ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਜੇਲ੍ਹ ਵਿਚਲੇ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਜੇਲ੍ਹ....
ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਵਿਚ ਕੋਈ ਕਸਰ ਨਹੀਂ ਛੱਡ ਰਹੀ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ
ਪਿੰਡ ਬਸੀ ਬਾਬੂ ਖਾਂ ਵਿਚ ਫਰੈਂਡਜ਼ ਸਪੋਰਟਸ ਕਲੱਬ ਵੱਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਵਿਚ ਕੈਬਨਿਟ ਮੰਤਰੀ ਨੇ ਕੀਤੀ ਸ਼ਿਰਕਤ ਹੁਸ਼ਿਆਰਪੁਰ, 28 ਨਵੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਜਿਸ ਲਈ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਹ ਹਰਿਆਣਾ ਕਸਬੇ ਦੇ ਪਿੰਡ ਬਸੀ ਬਾਬੂ ਖਾਂ ਵਿਚ ਫਰੈਂਡਜ਼ ਸਪੋਰਟਸ ਕਲੱਬ ਵੱਲੋਂ....
ਕੇਂਦਰ ਸਰਕਾਰ ਦੀ ਸਕੀਮ ਤਹਿਤ ਪੰਜਾਬ ‘ਚ ਲੋਕਾਂ ਨੂੰ ਸਸਤੇ ਭਾਅ ‘ਤੇ ਮਿਲਣਗੀਆਂ ਦਾਲਾਂ
ਜਲੰਧਰ, 27 ਨਵੰਬਰ : ਪਿਆਜ਼ ਤੋਂ ਬਾਅਦ ਹੁਣ ਕੇਂਦਰ ਸਰਕਾਰ ਦੀ ਸਕੀਮ ਤਹਿਤ ਪੰਜਾਬ ‘ਚ ਲੋਕਾਂ ਨੂੰ ਸਸਤੇ ਭਾਅ ‘ਤੇ ਦਾਲਾਂ ਵੀ ਮਿਲਣਗੀਆਂ। ਮੰਗਲਵਾਰ ਤੋਂ ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ਦੀ ਦੁਕਾਨ ਨੰਬਰ 78 ਤੋਂ 60 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਚਨੇ ਦੀ ਦਾਲ ਦਿੱਤੇ ਜਾਣਗੇ। ਕਾਰਡ ਬਣਵਾਉਣ ਲਈ ਲੋਕਾਂ ਨੂੰ ਆਪਣਾ ਆਧਾਰ ਕਾਰਡ ਨਾਲ ਰੱਖਣਾ ਹੋਵੇਗਾ, ਜਿਸ ਤੋਂ ਬਾਅਦ ਉਕਤ ਆਧਾਰ ਦਾ ਨੰਬਰ ਨੋਟ ਕਰਕੇ ਉਨ੍ਹਾਂ ਨੂੰ ਭੇਜਿਆ ਜਾਵੇਗਾ। ਜਾਣਕਾਰੀ ਅਨੁਸਾਰ ਆਮ ਕਰਿਆਨੇ ਦੀਆਂ ਦੁਕਾਨਾਂ ‘ਤੇ ਛੋਲੇ....
ਕੈਬਨਿਟ ਮੰਤਰੀ ਜਿੰਪਾ ਨੇ ਸ੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਹਿਕਾਰੀ ਸਭਾ ਦੇ 52 ਮੈਂਬਰਾਂ ਨੂੰ ਵੰਡੇ 7 ਲੱਖ ਦੇ ਬੋਨਸ ਦੇ ਚੈੱਕ 
ਹੁਸ਼ਿਆਰਪੁਰ, 27 ਨਵੰਬਰ : ਦਿ ਸ੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਹਿਕਾਰੀ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੁਸਾਇਟੀ ਦੇ ਦੁੱਧ ਉਤਪਾਦਕ ਮੈਂਬਰਾਂ ਨੂੰ ਬੋਨਸ ਦੇ ਚੈੱਕ ਵੰਡ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਹੋਰ ਦੁੱਧ ਉਤਪਾਦਕਾਂ ਨੂੰ ਵੀ ਵੇਰਕਾ ਦੀਆਂ ਸਹਿਕਾਰੀ ਸਭਾਵਾਂ ਨਾਲ ਜੁੜ ਕੇ ਅਜਿਹੇ ਲਾਭ ਲੈਣੇ ਚਾਹੀਦੇ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ....
ਵਿਧਾਇਕ ਘੁੰਮਣ ਵੱਲੋਂ ਦਸੂਹਾ ਦੇ ਪਿੰਡ ਨਰੈਣਗੜ੍ਹ ਵਿਖੇ ਨਵੇਂ ਬਣੇ ਬਹੁਮੰਤਵੀ ਖੇਡ ਪਾਰਕ ਦਾ ਉਦਘਾਟਨ
22 ਲੱਖ ਦੀ ਲਾਗਤ ਨਾਲ ਫੁੱਟਬਾਲ ਤੇ ਵਾਲੀਬਾਲ ਗਰਾਊਂਡ, ਬੱਚਿਆਂ ਦਾ ਪਾਰਕ ਅਤੇ ਓਪਨ ਜਿੰਮ ਬਣਕੇ ਹੋਇਆ ਤਿਆਰ ਦਸੂਹਾ ਹਲਕੇ ਵਿਚ ਤੀਸਰਾ ਬਹੁਮੰਤਵੀ ਖੇਡ ਪਾਰਕ ਲੋਕਾਂ ਨੂੰ ਕੀਤਾ ਗਿਆ ਸਮਰਪਿਤ ਹਲਕਾ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਮੀਤ ਹੇਅਰ ਦਾ ਕੀਤਾ ਧੰਨਵਾਦ ਹੁਸ਼ਿਆਰਪੁਰ, 27 ਨਵੰਬਰ : ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਦਸੂਹਾ ਦੇ ਪਿੰਡ ਨਰੈਣਗੜ੍ਹ ਵਿਖੇ ਨਵੇਂ ਬਣੇ ਬਹੁਮੰਤਵੀ ਖੇਡ ਪਾਰਕ ਦਾ ਉਦਘਾਟਨ ਸਮੂਹ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਕੀਤਾ ਗਿਆ। ਇਸ ਮੌਕੇ....