ਦੋਆਬਾ

ਮਾਮੂਲੀ ਵਿਵਾਦ ਤੋਂ ਬਾਅਦ ਪਤੀ ਨੇ ਪਤਨੀ ਦੇ ਗਲ ਵਿੱਚ ਚੁੰਨੀ ਪਾ ਕੇ ਜਮੀਨ ਤੇ ਪਟਕ ਪਟਕ ਕੇ ਮਾਰਿਆ
ਕਪੂਰਥਲਾ, 31 ਅਕਤੂਬਰ : ਨੇੜੇ ਪਿੰਡ ਸੰਧੂ ਚੱਠਾ ‘ਚ ਪਤੀ ਵੱਲੋਂ ਆਪਣੀ ਪਤਨੀ ਨੂੰ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਹੀ ਵਿਦੇਸ਼ ਤੋਂ ਪਰਤਿਆ ਸੀ, ਜਿਸ ਨੇ ਮਾਮੂਲੀ ਵਿਵਾਦ ਤੋਂ ਬਾਅਦ ਆਪਣੀ ਪਤਨੀ ਦੇ ਗਲ ਵਿੱਚ ਚੁੰਨੀ ਪਾ ਕੇ ਜਮੀਨ ਤੇ ਪਟਕ ਪਟਕ ਕੇ ਮਾਰ ਦਿੱਤਾ। ਘਟਨਾਂ ਦੀ ਸੂਚਨਾਂ ਮਿਲਦੇ ਹੀ ਥਾਣਾ ਸਦਰ ਦੀ ਇੰਚਾਰਜ ਸੋਨਮਦੀਪ ਕੌਰ ਪੁਲਿਸ ਪਾਰਟੀ ਨਾਲ ਮੌਕੇ ਤੇ ਪੁੱਜੀ ਅਤੇ ਲਾਸ਼ ਨੂੰ ਕਬਜੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਐਸਐਚਓ ਸੋਨਮਦੀਪ....
ਸੂਬੇ ਦੀ ‘ਆਪ’ ਸਰਕਾਰ ਦੀਆਂ ਅਨੁਸੂਚਿਤ ਜਾਤੀਆਂ ਨੂੰ ਦਿੱਤੀਆਂ ਗਾਰੰਟੀਆਂ ਫੇਲ ਕਿਉਂ : ਜਸਵੀਰ ਸਿੰਘ ਗੜ੍ਹੀ
ਜਲੰਧਰ, 31 ਅਕਤੂਬਰ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ 13ਸਵਾਲਾਂ ਨੂੰ ਲੈਕੇ ਪੰਜਾਬ ਸਰਕਾਰ ਤੋਂ ਸਵਾਲ ਕੀਤਾ ਹੈ ਕਿ ਆਪ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਦੀਆਂ ਅਨੁਸੂਚਿਤ ਜਾਤੀਆਂ ਨੂੰ ਦਿੱਤੀਆਂ ਗਾਰੰਟੀਆਂ ਫੇਲ ਕਿਉਂ ਹੋ ਗਈਆਂ। ਪੰਜਾਬ ਸਰਕਾਰ ਨੇ ਪਿਛਲੇ 20ਮਹੀਨਿਆਂ ਵਿਚ ਸ਼੍ਰੀ ਕੇਜਰੀਵਾਲ ਦੀਆਂ ਦਿੱਤੀਆਂ ਪੰਜ ਗਾਰੰਟੀਆਂ ਨੂੰ ਤਾਂ ਕੀ ਪੂਰਾ ਕਰਨਾ ਸੀ ਸਗੋਂ ਅਨੁਸੂਚਿਤ ਜਾਤੀਆਂ ਦੇ ਹੱਕਾਂ ਨੂੰ ਮਨੂੰਵਾਦੀ ਮਾਨਸਿਕਤਾ ਨਾਲ ਦਬਾਇਆ ਗਿਆ ਹੈ। ਅੱਜ ਪੰਜਾਬ ਵਿੱਚ....
ਵਧੀਕ ਡਿਪਟੀ ਕਮਿਸ਼ਨਰ ਨੇ ਸੈਂਪਲ ਫੇਲ ਹੋਣ ‘ਤੇ 2 ਦੁਕਾਨਦਾਰਾਂ ਨੂੰ ਕੀਤੇ 55 ਹਜ਼ਾਰ ਰੁਪਏ ਦੇ ਜ਼ੁਰਮਾਨੇ
ਨਵਾਂਸਹਿਰ, 31 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਫੂਡ ਸੇਫਟੀ ਅਤੇ ਸਟੈਂਡਰਡ ਐਕਟ-2006 ਅਤੇ ਰੂਲਜ਼ 2011 ਦੇ ਤਹਿਤ ਖਾਣ ਪੀਣ ਦੀਆਂ ਵਸਤਾਂ ਦੇ ਸੈਂਪਲ ਫੇਲ ਹੋਣ ‘ਤੇ 2 ਦੁਕਾਨਦਾਰਾਂ ਨੂੰ 55 ਹਜ਼ਾਰ ਰੁਪਏ ਦੇ ਜ਼ੁਰਮਾਨੇ ਕੀਤੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਮਹੀਨੇ ਵੱਖ-ਵੱਖ ਖਾਣ ਪੀਣ ਦੀਆਂ ਦੁਕਾਨਾਂ ਤੋਂ 25 ਸੈਂਪਲ ਲਏ ਗਏ ਸਨ। ਇਨ੍ਹਾਂ ਵਿਚੋਂ 2 ਸੈਂਪਲ ਫੇਲ ਪਾਏ ਗਏ ਹਨ। ਇਸ ‘ਤੇ ਕਾਰਵਾਈ ਕਰਦੇ ਹੋਏ 2....
ਲੋਕ ਹਿੱਤ ਵਿਚ ਤੈਅ ਸਮੇਂ ਅੰਦਰ ਕੀਤੇ ਜਾਣ ਵਿਕਾਸ ਕਾਰਜ : ਸੋਮ ਪ੍ਰਕਾਸ਼
ਕੇਂਦਰੀ ਰਾਜ ਮੰਤਰੀ ਨੇ 'ਦਿਸ਼ਾ' ਤਹਿਤ ਮੀਟਿੰਗ ਵਿਚ ਕੇਂਦਰੀ ਸਕੀਮਾਂ ਦੀ ਕੀਤੀ ਸਮੀਖਿਆ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਅੰਮ੍ਰਿਤ ਸਰੋਵਰ ਯੋਜਨਾ 'ਤੇ ਗੰਭੀਰਤਾ ਨਾਲ ਕੰਮ ਕਰਨ ਦੀ ਹਦਾਇਤ ਹੁਸ਼ਿਆਰਪੁਰ, 31 ਅਕਤੂਬਰ : ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਲੋਕ ਹਿੱਤ ਵਿਚ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕਾਰਜ ਤੈਅ ਸਮੇਂ ਵਿਚ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਉਨ੍ਹਾਂ ਦਾ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੈਸ਼ਨ ਜੱਜ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਕੱਢੀ ਜਾਗਰੂਕਤਾ ਰੈਲੀ
ਡਿਪਟੀ ਕਮਿਸ਼ਨਰ, ਐਸ. ਐਸ. ਪੀ ਅਤੇ ਸੀ. ਜੇ. ਐਮ ਸਮੇਤ ਆਹਲਾ ਅਫ਼ਸਰਾਂ ਨੇ ਰੈਲੀ ’ਚ ਕੀਤੀ ਸ਼ਿਰਕਤ ਹੁਸ਼ਿਆਰਪੁਰ, 31 ਅਕਤੂਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ‘ਪੰਜਾਬ ਅਗੇਂਸਟ ਡਰੱਗ ਅਡਿਕਸ਼ਨ’ ਮੁਹਿੰਮ ਤਹਿਤ ਇਕ ਵਿਸ਼ਾਲ ਰੈਲੀ (ਵਾਕਾਥਾਨ) ਕੱਢੀ ਗਈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ. ਐਸ. ਪੀ ਸਰਤਾਜ ਸਿੰਘ ਚਾਹਲ, ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ....
ਕੋਈ ਵਿਅਕਤੀ ਮਕਸੂਦਾਂ ਮੰਡੀ ਜਲੰਧਰ ‘ਚ ਆਧਾਰ ਕਾਰਡ ਦਿਖਾ ਕੇ 25 ਰੁਪਏ ਪ੍ਰਤੀ ਪਿਆਜ਼ ਖਰੀਦ ਸਕੇਗਾ
ਜਲੰਧਰ, 30 ਅਕਤੂਬਰ : ਤਿਉਹਾਰੀ ਸੀਜ਼ਨ ਦੌਰਾਨ ਪਿਆਜ਼ ਦੀਆਂ ਵਧਦੀਆਂ ਕੀਮਤਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਸਟਾਲ ਲਗਾ ਕੇ ਪਿਆਜ਼ 25 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚਿਆ ਜਾਵੇਗਾ। ਮੰਡੀਆਂ ਵਿੱਚ ਪਿਆਜ਼ ਦੀ ਪ੍ਰਚੂਨ ਕੀਮਤ 70 ਤੋਂ 75 ਰੁਪਏ ਪ੍ਰਤੀ ਕਿਲੋ ਹੈ। ਸੋਮਵਾਰ ਨੂੰ ਜਲੰਧਰ ਦੀ ਮਕਸੂਦਾਂ ਮੰਡੀ ‘ਚ ਸਟਾਲ ਲਗਾ ਕੇ ਸਸਤੇ ਭਾਅ ‘ਤੇ ਪਿਆਜ਼ ਉਪਲਬਧ ਕਰਵਾਇਆ ਗਿਆ। ਇੱਥੇ ਕੋਈ ਵਿਅਕਤੀ ਆਧਾਰ ਕਾਰਡ ਦਿਖਾ ਕੇ 25 ਰੁਪਏ ਪ੍ਰਤੀ ਕਿੱਲੋ ਚਾਰ....
ਪ੍ਰਦੂਸ਼ਣ ਦੀ ਰੋਕਥਾਮ ਲਈ ਸ਼ੂਗਰ ਮਿੱਲ ਵਿਖੇ ਲਗਾਇਆ ਗਿਆ ਪ੍ਰਦੂਸ਼ਣ ਰੋਕਥਾਮ ਉਪਾਅ ਯੰਤਰ
10 ਨਵੰਬਰ ਨੂੰ 11 ਵਜੇ ਸ਼ੂਗਰ ਮਿੱਲ ਵਿਖੇ ਚਲਾ ਕੇ ਕੀਤੀ ਜਾਵੇਗੀ ਇਸ ਦੇ ਕਾਰਜ ਪ੍ਰਣਾਲੀ ਦੀ ਜਾਂਚ ਨਵਾਂਸ਼ਹਿਰ, 30 ਅਕਤੂਬਰ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਸ਼ੂਗਰ ਮਿੱਲ ਨਵਾਂਸ਼ਹਿਰ ਵਿਖੇ ਪ੍ਰਦੂਸ਼ਣ ਨੂੰ ਰੋਕਣ ਦੇ ਲਈ ਪ੍ਰਦੂਸ਼ਣ ਰੋਕਥਾਮ ਉਪਾਅ ਯੰਤਰ ਲਗਾਉਣ ਦਾ ਕੰਮ ਪੂਰਾ ਕਰ ਲਿਆ ਗਿਆ ਹੈ। ਇਸ ਸਬੰਧੀ 10 ਨਵੰਬਰ ਨੂੰ ਸ਼ੂਗਰ ਮਿੱਲ ਦਾ ਦੌਰਾ ਕਰਕੇ ਇਸ ਦੇ ਕਾਰਜ ਪ੍ਰਣਾਲੀ ਦੀ ਜਾਂਚ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਸ਼ਹਿਰ ਵਾਸੀਆਂ....
ਵਿਜੀਲੈਂਸ ਵਿਊਰੋ ਵਲੋਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਰੋਕਣ ਸਬੰਧੀ ਚੁਕਾਈ ਸਹੁੰ
ਜ਼ਿਲ੍ਹੇ ਵਿੱਚ 30 ਅਕਤੂਬਰ ਤੋਂ 5 ਨਵੰਬਰ ਤੱਕ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਨਵਾਂਸ਼ਹਿਰ, 30 ਅਕਤੂਬਰ : ਵਿਜੀਲੈਂਸ ਵਿਊਰੋ ਯੂਨਿਟ ਸ਼ਹੀਦ ਭਗਤ ਸਿੰਘ ਨਗਰ ਵਲੋਂ 30 ਅਕਤੂਬਰ ਤੋਂ 5 ਨਵੰਬਰ 2023 ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਨੂੰ ਰੋਕਣ ਸਬੰਧੀ ਸਹੁੰ ਚੁਕਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ....
ਕਰੀਹਾ ਵਿਖੇ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਯੋਜਨ
ਨਵਾਂਸ਼ਹਿਰ, 30 ਅਕਤੂਬਰ : ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰੀਹਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਸਹਿਯੋਗੀ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਮਨਿੰਦਰ ਸਿੰਘ ਬੌਂਸ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਸਹਾਇਕ ਪ੍ਰੋਫੈਸਰ ਡਾ. ਬਲਜੀਤ ਸਿੰਘ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੌਜੂਦ ਵੱਖ-ਵੱਖ....
ਕਪੂਰਥਲਾ ‘ਚ ਛੱਤ ਤੇ ਖੇਡ ਰਹੀਆਂ ਦੋ ਬੱਚੀਆਂ ਆਈਆਂ ਬਿਜਲੀ ਦੀਆਂ ਤਾਰਾਂ ਦੀ ਚਪੇਟ ‘ਚ, ਇੱਕ ਦੀ ਮੌਤ
ਕਪੂਰਥਲਾ, 29 ਅਕਤੂਬਰ : ਕਪੂਰਥਲਾ ਦੇ ਪਿੰਡ ਧਾਲੀਵਾਲ –ਦੋਨਾਂ ‘ਚ ਛੱਤ ਤੇ ਖੇਡ ਰਹੀਆਂ ਦੋ ਬੱਚੀਆਂ ਨੂੰ ਕਰੰਟ ਲੱਗਣ ਕਾਰਨ ਇੱਕ ਦੀ ਮੌਤ ਹੋ ਗਈ ਅਤੇ ਦੂਸਰੀ ਗੰਭੀਰ ਜਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਦੋਵੇਂ ਬੱਚੀਆਂ ਘਰ ਦੀ ਛੱਤ ਤੇ ਖੇਡ ਰਹੀਆਂ ਸਨ ਕਿ ਉਹ 11 ਕੇਵੀ ਬਿਜਲੀ ਦੀਆਂ ਤਾਰਾਂ ਦੀ ਚਪੇਟ ਵਿੱਚ ਆ ਗਈਆਂ, ਜਿਸ ਕਾਰਨ ਦੋਵੇ ਬੱਚੀਆਂ ਰਾਜਦੀਪ ਕੌਰ ਤੇ ਕੋਮਲਪ੍ਰੀਤ ਕੌਰ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਈਆਂ। ਜਿੰਨ੍ਹਾਂ ਨੂੰ ਪਰਿਵਾਰਿਕ ਮੈਂਬਰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲੈ ਗਏ, ਜਿੱਥੇ....
ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਸ਼ੁਰੂ : ਕੋਮਲ ਮਿੱਤਲ
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦਾਅਵੇ ਅਤੇ ਇਤਰਾਜ਼ 9 ਦਸੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ 26 ਦਸੰਬਰ ਤੱਕ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਕੀਤੀ ਅਪੀਲ ਹੁਸ਼ਿਆਰਪੁਰ, 28 ਅਕਤੂਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਅਗਵਾਈ ਹੇਠ ਅੱਜ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ....
ਏ.ਡੀ.ਜੀ.ਪੀ. ਟ੍ਰੈਫਿਕ ਵੱਲੋਂ ਕਪੂਰਥਲਾ ਵਿਖੇ “ਸੜਕ ਸੁਰੱਖਿਆ ਫੋਰਸ” ਦੀ ਸਪੈਸ਼ਲ ਇੰਡਕਸ਼ਨ ਟ੍ਰੇਨਿੰਗ ਦੀ ਸਮੀਖਿਆ
ਕਪੂਰਥਲਾ, 27 ਅਕਤੂਬਰ : ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟ੍ਰੈਫ਼ਿਕ, ਪੰਜਾਬ ਅਮਰਦੀਪ ਸਿੰਘ ਰਾਏ ਨੇ ਅੱਜ ਇੱਥੇ ਕਪੂਰਥਲਾ ਦੇ ਪੰਜਾਬ ਪੁਲਿਸ ਇਨ-ਸਰਵਿਸ ਟ੍ਰੇਨਿੰਗ ਸੈਂਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਲੈਗਸ਼ਿਪ ਪ੍ਰਾਜੈਕਟ “ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.)” ਦੀ ਵਿਸ਼ੇਸ਼ ਇੰਡਕਸ਼ਨ ਟ੍ਰੇਨਿੰਗ ਦਾ ਜਾਇਜ਼ਾ ਲਿਆ। ਸਿਖਲਾਈ ਅਧੀਨ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਏ.ਡੀ.ਜੀ.ਪੀ. ਰਾਏ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਸੜਕ ਹਾਦਸਿਆਂ ਨੂੰ ਘਟਾਉਣ ਦੇ ਨਾਲ-ਨਾਲ....
4 ਤੇ 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਲਗਾਏ ਜਾਣ ਵਿਸ਼ੇਸ਼ ਕੈਂਪ: ਏ.ਡੀ.ਸੀ. ਰਾਜੀਵ ਵਰਮਾ 
ਨਵਾਂਸ਼ਹਿਰ, 27 ਅਕਤੂਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਯੋਗਤਾ ਮਿਤੀ 01.01.2024 ਦੇ ਆਧਾਰ ‘ਤੇ ਕੀਤੀ ਜਾ ਰਹੀ ਵੋਟਰ ਸੂਚੀ ਦੇ ਸਬੰਧ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਆਏ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੇ ਸਡਿਊਲ ਦੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ- ਵਧੀਕ ਡਿਪਟੀ ਕਮਿਸ਼ਨਰ(ਜ)....
ਜ਼ਿਲ੍ਹੇ ‘ਚ ਡਰੋਨ ਚਲਾਉਣ ‘ਤੇ ਲਗਾਈ ਪਾਬੰਦੀ: ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ
ਨਵਾਂਸ਼ਹਿਰ, 27 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ–2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਵੱਖ-ਵੱਖ ਸਥਾਨਾਂ ਤੇ ਮਨਾਏ ਜਾ ਰਹੇ ਵਿਆਹ ਸਮਾਗਮਾਂ/ ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ ਬਿਨਾਂ ਮਨਜ਼ੂਰੀ ਡਰੋਨ ਚਲਾਉਣ ‘ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 27 ਦਸੰਬਰ, 2023 ਤੱਕ ਲਾਗੂ ਰਹੇਗਾ।
ਕੈਬਨਿਟ ਮੰਤਰੀ ਜਿੰਪਾ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਆਰਜ਼ੀ ਟਾਇਲਟ ਦਾ ਕੰਮ ਕਰਵਾਇਆ ਸ਼ੁਰੂ 
ਐਮਰਜੈਂਸੀ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾ ਰਿਹਾ ਹੈ ਕੰਮ ਕਿਹਾ, ਲੋਕਾਂ ਦੀ ਹਰ ਛੋਟੀ-ਵੱਡੀ ਸਮੱਸਿਆ 'ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਪੰਜਾਬ ਸਰਕਾਰ ਹੁਸ਼ਿਆਰਪੁਰ, 26 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦਿਸ਼ਾ ਤਹਿਤ ਹੁਸ਼ਿਆਰਪੁਰ ਵਿਖੇ ਵੀ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ....