ਦੋਆਬਾ

ਔਰਤ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੀਤੀ ਕੋਸ਼ਿਸ਼, ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਜਲੰਧਰ, 31 ਜਨਵਰੀ 2025 : ਜਲੰਧਰ ਦੇ ਆਦਮਪੁਰ ਤੋਂ ਇੱਕ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਮੋ ਥਾਣਾ ਖੇਤਰ ਦੇ ਪਿੰਡ ‘ਚ ਸਵੇਰੇ 5.30 ਤੋਂ 6 ਵਜੇ ਦੇ ਵਿਚਕਾਰ ਪਿੰਡ ਦੀ 57 ਸਾਲਾ ਔਰਤ ਨੇ ਸ੍ਰੀ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਮੌਕੇ ‘ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਨੂੰ ਮੌਕੇ ‘ਤੇ ਹੀ ਕਾਬੂ....
ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
ਬਿਨਾਂ ਪ੍ਰਵਾਨਗੀ ਜਲੂਸ ਕੱਢਣ ਅਤੇ ਰੈਲੀ ਕਰਨ ’ਤੇ ਵੀ ਲੱਗੀ ਰੋਕ ਨਵਾਂਸ਼ਹਿਰ, 31 ਜਨਵਰੀ 2025 : ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਜਨਤਕ ਥਾਵਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ....
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਸੰਘਰਸ਼ ਦੇ ਸ਼ਹੀਦ ਦੇਸ਼ ਭਗਤਾਂ ਨੂੰ ਸ਼ਰਧਾਂਜਲੀਆਂ ਭੇਟ 
ਨਵਾਂਸ਼ਹਿਰ, 30 ਜਨਵਰੀ 2025 : ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਦੀ ਅਗਵਾਈ ਹੇਠ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਦੇਸ਼....
ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਯੋਧਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘੀ ਸ਼ਰਧਾਂਜਲੀ
ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰਿਆ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਅਤੇ ਪੂਰੇ ਦੇਸ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਹਮੇਸ਼ਾ ਮਾਣ ਰਹੇਗਾ - ਡਿਪਟੀ ਕਮਿਸ਼ਨਰ ਗੁਰਦਾਸਪੁਰ, 30 ਜਨਵਰੀ 2025 : ਦੇਸ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਸਵੇਰੇ 11:00 ਵਜੇ ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਪੁਲਿਸ ਜਵਾਨਾਂ ਅਤੇ ਆਮ ਜਨਤਾ ਨੇ 2 ਮਿੰਟ ਦਾ....
ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਬਲਾਚੌਰ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ 
ਬਲਾਚੌਰ, 30 ਜਨਵਰੀ 2025 : ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਜਸਪ੍ਰੀਤ ਕੌਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ਼ ਸਕੂਲ ਬਲਾਚੌਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੇ ਸਹਿਯੋਗ ਨਾਲ "ਬੇਟੀ ਬਚਾਓ ,ਬੇਟੀ ਪੜ੍ਹਾਓ" ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜ਼ਿਲ੍ਹਾ ਸਿਹਤ ਅਫ਼ਸਰ-ਕਮ-ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਡਾ. ਰੇਨੂ ਮਿੱਤਲ ਦੀ ਅਗਵਾਈ ਵਿਚ ਕਰਵਾਏ ਗਏ ਇਸ ਸੈਮੀਨਾਰ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ....
ਸ੍ਰੋਮਣੀ ਕਮੇਟੀ ਦੀ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਦੇਣ ਦੀ ਤਰੀਕ ਵਿਚ 10 ਮਾਰਚ ਤੱਕ ਦਾ ਵਾਧਾ
ਨਵਾਂਸ਼ਹਿਰ, 30 ਜਨਵਰੀ 2025 : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ-2025 ਲਈ ਮਿਤੀ 21.10.2023 ਤੋਂ ਮਿਤੀ 15.12.2024 ਤੱਕ ਸਬੰਧਤ ਰਿਵਾਈਜਿੰਗ ਅਥਾਰਿਟੀਜ਼ ਕੋਲ ਪ੍ਰਾਪਤ ਹੋਏ ਫਾਰਮਾਂ ਦੇ ਅਧਾਰ 'ਤੇ ਤਿਆਰ ਕੀਤੀ ਗਈ ਐਸ.ਜੀ.ਪੀ.ਸੀ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹਦਾਇਤਾਂ ਅਨੁਸਾਰ ਮਿਤੀ 03.01.2025 ਨੂੰ ਕਰਵਾ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਪਹਿਲਾਂ ਜਾਰੀ ਸ਼ਡਿਊਲ....
ਗੜਦੀਵਾਲਾ ਪੁਲਿਸ ਨੇ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ 
ਗੜ੍ਹਦੀਵਾਲਾ, 29 ਜਨਵਰੀ 2025 : ਥਾਣਾ ਗੜ੍ਹਦੀਵਾਲਾ ਦੇ ਮੁੱਖੀ ਸਬ- ਇੰਸਪੈਕਟਰ ਗੁਰਸਾਹਿਬ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਤਿੰਨ ਵਿਅਕਤੀ ਪੰਜ ਚੋਰੀ ਦੇ ਮੋਟਰਸਾਈਕਲਾਂ ਸਮੇਤ ਗਿ੍ਫਤਾਰ ਕਰਨ ਕਾਮਯਾਬੀ ਹਾਸਲ ਕੀਤੀ। ਇਸ ਸਬੰਧੀ ਐਸ.ਐਚ.ਓ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਐਸ ਆਈ ਸਤਪਾਲ ਸਿੰਘ ਨੇ ਖਾਸ ਇਤਲਾਹ ਤੇ ਪਿੰਡ ਚੋਹਕਾ ਵੱਲੋਂ ਤਿੰਨ ਨੌਜਵਾਨ ਮੋਟਰਸਾਈਕਲ ਤੇ ਆਉਂਦੇ ਵਿਅਕਤੀਆਂ ਨੂੰ ਰੋਕ ਕੇ ਉਹਨਾਂ ਦਾ ਉਸਨੇ ਆਪਣਾ ਨਾਮ ਸੁਰਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਖੁਣ ਖੁਣ....
ਜਲੰਧਰ ਦਿਹਾਤੀ ਪੁਲਿਸ ਵੱਲੋਂ ਹਥਿਆਰਬੰਦ ਡਕੈਤੀ ਗਿਰੋਹ ਨੂੰ ਗ੍ਰਿਫ਼ਤਾਰ ਕਰਕੇ ਸੰਗਠਿਤ ਅਪਰਾਧ ਨੂੰ ਦਿੱਤਾ ਵੱਡਾ ਝਟਕਾ
ਜਲੰਧਰ ਦਿਹਾਤੀ ਪੁਲਿਸ ਵੱਲੋਂ ਹਥਿਆਰਬੰਦ ਡਕੈਤੀਆਂ ਵਿੱਚ ਸ਼ਾਮਲ ਪਿਓ-ਪੁੱਤ ਦੀ ਜੋੜੀ ਨੂੰ ਕੀਤਾ ਗ੍ਰਿਫ਼ਤਾਰ ਕਈ ਹਥਿਆਰਬੰਦ ਡਕੈਤੀਆਂ ਵਿੱਚ ਸ਼ਾਮਲ ਲੋੜੀਂਦੇ ਅਪਰਾਧੀ ਗ੍ਰਿਫ਼ਤਾਰ ਤਿੰਨ ਪਿਸਤੌਲਾਂ ਅਤੇ 25 ਜ਼ਿੰਦਾ ਰੌਂਦਾਂ ਸਮੇਤ ਚੋਰੀ ਕੀਤਾ ਸਾਮਾਨ ਜ਼ਬਤ ਚੋਰੀ ਕੀਤੇ ਗਏ ਸੋਨੇ ਦੇ ਗਹਿਣਿਆਂ ਸਮੇਤ ਕਈ ਲੱਖਾਂ ਰੁਪਏ ਦੀ ਜਾਇਦਾਦ ਬਰਾਮਦ: ਐਸਐਸਪੀ ਖੱਖ ਦੋਸ਼ੀਆਂ ਦਾ ਹਿੰਸਕ ਅਪਰਾਧਾਂ ਦਾ ਇਤਿਹਾਸ ਹੈ; ਪੇਂਡੂ ਇਲਾਕਿਆਂ ਵਿੱਚ ਕੰਮ ਕਰ ਰਹੇ ਸਨ ਜਲੰਧਰ, 28 ਜਨਵਰੀ 2025 : ਸੰਗਠਿਤ ਅਪਰਾਧ ਨੂੰ ਵੱਡਾ....
ਦੇਸ਼ ਭਗਤ ਯਾਦਗਾਰ ਹਾਲ ’ਚ ਵਿਚਾਰ ਚਰਚਾ 
ਨਿਊਜ਼ੀਲੈਂਡ ਤੋਂ ਆਏ ਅਵਤਾਰ, ਧਰਮਪਾਲ ਰਾਣਾ ਅਤੇ ਇੰਗਲੈਂਡ ਤੋਂ ਆਏ ਕੁਲਵੰਤ ਕਮਲ ਦਾ ਸਨਮਾਨ ਫ਼ਲਸਤੀਨ ਦੀ ਦਰਦੀਲੀ ਗਾਥਾ ਪੇਸ਼ ਕਰਦੀ ਪੀਪਲਜ਼ ਵਾਇਸ ਨੇ ਦਿਖਾਈ ਫ਼ਿਲਮ ਜਲੰਧਰ 27 ਫ਼ਰਵਰੀ 2027 (ਭੁਪਿੰਦਰ ਸਿੰਘ ਧਨੇਰ) : ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਭਿਆਚਾਰਕ ਵਿੰਗ, ਸਮੂਹ ਸਬ ਕਮੇਟੀਆਂ ਦੀ ਹਰ ਵਰ੍ਹੇ ਦੀ ਤਰ੍ਹਾਂ ਨਵੇਂ ਵਰ੍ਹੇ ਦੀ ਆਮਦ ਮੌਕੇ ਅਗਲੇ ਮਹੀਨਿਆਂ ਦੇ ਅਹਿਮ ਕਾਰਜ਼ ਹੱਥ ਲੈਣ ਲਈ ਮਹੱਤਵਪੂਰਣ ਮਿਲਣੀ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ’ਚ ਹੋਈ। ਮੀਟਿੰਗ ਦੇ ਪ੍ਰਧਾਨਗੀ ਮੰਡਲ ਵਿੱਚ ਦੇਸ਼....
ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਵਚਨਬੱਧ : ਕੈਬਨਿਟ ਮੰਤਰੀ ਮਹਿੰਦਰ ਭਗਤ
76ਵੇਂ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਲਹਿਰਾਇਆ ਕੌਮੀ ਝੰਡਾ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੂੂਰਬੀਰਾਂ ਨੂੰ ਕੀਤਾ ਯਾਦ ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖ਼ਸੀਅਤਾਂ ਦਾ ਕੀਤਾ ਸਨਮਾਨ ਨਵਾਂ ਸ਼ਹਿਰ, 27 ਜਨਵਰੀ, 2025 : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ 76ਵੇਂ ਗਣਤੰਤਰ ਦਿਵਸ ’ਤੇ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ....
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ 
ਸਿੱਖਿਆ ਮੰਤਰੀ ਨੇ ਸ਼੍ਰੀ ਅਵਿਨਾਸ਼ ਸੂਦ ਮੈਮੋਰੀਅਲ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਗੋਕਲ ਨਗਰ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ ਸਕੂਲਾਂ ‘ਚ ਸੁਰੱਖਿਆ ਅਤੇ ਸਾਫ਼-ਸਫ਼ਾਈ ਲਈ ਲਗਭਗ 82 ਕਰੋੜ, ਵਾਈਫਾਈ ਕੁਨੈਕਸ਼ਨਾਂ ਲਈ 29.3 ਕਰੋੜ, ਪਖਾਨੇ, ਵਾਧੂ ਕਲਾਸ ਰੂਮ, ਲੈਬਾਰਟਰੀਆਂ, ਲਾਇਬ੍ਰੇਰੀਆਂ ਅਤੇ ਹੋਰ ਕੰਮਾਂ ਲਈ 120.43 ਕਰੋੜ ਮੁਹੱਈਆ ਕਰਵਾਏ : ਸਿੱਖਿਆ ਮੰਤਰੀ ਸਕੂਲ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ ਹੁਸ਼ਿਆਰਪਰ, 27 ਜਨਵਰੀ 2025 : ਪੰਜਾਬ ਦੇ ਸਿੱਖਿਆ, ਉਚੇਰੀ....
76ਵਾਂ ਗਣਤੰਤਰ ਦਿਵਸ : ਪੁਲਿਸ ਲਾਈਨ ਗਰਾਊਂਡ ’ਚ ਹੋਈ ਫੁੱਲ ਡਰੈਸ ਰਿਹਰਸਲ
ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ, ਮਾਰਚ ਪਾਸਟ ਤੋਂ ਲਈ ਸਲਾਮੀ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਤ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ 26 ਜਨਵਰੀ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਲਹਿਰਾਉਣਗੇ ਤਿਰੰਗਾ ਹੁਸ਼ਿਆਰਪੁਰ, 24 ਜਨਵਰੀ 2025 : ਦੇਸ਼ ਭਰ ਵਿਚ ਮਨਾਏ ਜਾਣ ਵਾਲੇ 76ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਤਹਿਤ ਅੱਜ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਫੁੱਲ ਡਰੈਸ ਰਿਹਰਸਲ ਹੋਈ ਜਿਸ ਵਿਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ....
ਜੀਐਸਟੀ ਐਕਟ 2017 ਤਹਿਤ ਸਰਵਿਸਜ਼ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਲਈ ਵਿਸ਼ੇਸ਼ ਸਰਵੇਖਣ ਜਾਰੀ: ਪਰਮਜੀਤ ਸਿੰਘ
ਸਹਾਇਕ ਕਮਿਸ਼ਨਰ ਸਟੇਟ ਟੈਕਸ ਨੇ ਜ਼ਿਲ੍ਹੇ ਦੀ ਬਾਰ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ ਹੁਸ਼ਿਆਰਪੁਰ, 22 ਜਨਵਰੀ 2025 : ਪੰਜਾਬ ਸਰਕਾਰ ਦੇ ਕਰ ਵਿਭਾਗ ਦੇ ਵਿੱਤ ਕਮਿਸ਼ਨਰ (ਕਰ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਪਰਮਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਭਰ ਵਿਚ 10 ਜਨਵਰੀ ਤੋਂ 10 ਫਰਵਰੀ ਤੱਕ ਸਰਵਿਸ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਨੂੰ ਜੀਐਸਟੀ ਐਕਟ-2017 ਤਹਿਤ ਰਜਿਸਟਰ ਕਰਨ ਲਈ ਵਿਸ਼ੇਸ਼ ਸਰਵੇਖਣ ਚਲਾਇਆ ਜਾ ਰਿਹਾ ਹੈ। ਇਸੇ ਲੜੀ ਵਿਚ ਬੁੱਧਵਾਰ ਸਹਾਇਕ ਕਮਿਸ਼ਨਰ ਪਰਮਜੀਤ ਸਿੰਘ ਨੇ....
ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ
ਹੁਸ਼ਿਆਰਪੁਰ, 22 ਜਨਵਰੀ 2025 : ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਬ੍ਰਾਂਚ ਆਫਿਸ ਨੇ ਜ਼ਿਲ੍ਹਾ ਪੱਧਰ ’ਤੇ ਅੱਜ ਇਕ ਮਹੱਤਵਪੂਰਨ ਵਰਕਸ਼ਾਪ/ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਜ਼ਿਲ੍ਹਾ ਪੱਧਰੀ ਕੰਪਲੈਕਸ ਵਿਖੇ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਕਿਵੇਂ ਹੋਇਆ। ਇਸ ਵਿੱਚ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ, ਐਸ.ਡੀ.ਐਮ ਅਤੇ ਵੱਖ-ਵੱਖ ਜ਼ਿਲ੍ਹਾ ਵਿਭਾਗਾਂ ਦੇ ਮੁਖੀਆਂ ਸਮੇਤ 50 ਪ੍ਰਤੀਯੋਗੀਆਂ ਨੇ ਭਾਗ ਲਿਆ। ਜੁਆਇੰਟ ਡਾਇਰੈਕਟਰ ਅਭਿਸ਼ੇਕ ਕੁਮਾਰ ਅਤੇ ਡਿਪਟੀ ਡਾਇਰੈਕਟਰ....
ਭੁਲੱਥ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ
ਭੁਲੱਥ, 22 ਜਨਵਰੀ 2025 : ਕਪੂਰਥਲਾ ਦੇ ਭੁਲੱਥ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰਭਦੀਪ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਮਹਿਮੂਦਪੁਰ ਕਪੂਰਥਲਾ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਹੈ। ਨੌਜਵਾਨਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ। ਜਿਸ ਕਾਰਨ ਇਹ ਹਾਦਸਾ ਵਾਪਰਿਆ।....