ਦੋਆਬਾ

ਅਵਾਰਾ ਪਸ਼ੂਆਂ ਕਾਰਨ ਵਾਪਰਿਆ ਹਾਦਸਾ, ਮੋਟਰਸਾਈਕਲ ਤੇ ਸਕੂਟਰ ਦੀ ਟੱਕਰ, ਦੋ ਮੌਤਾਂ
ਦਸੂਹਾ, 01 ਅਕਤੂਬਰ : ਹੁਸਿਆਰਪੁਰ ਦੇ ਦਸੂਹਾ ਵਿੱਚ ਮੋਟਰਸਾਈਕਲ ਅਤੇ ਸਕੂਟਰ ਦੀ ਹੋਈ ਭਿਆਨਕ ਟੱਕਰ ‘ਚ ਦੋਵੇਂ ਚਾਲਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਹਿਚਾਣ ਜ਼ਾਕਿਰ ਹੂਸੈਨ (48) ਵਾਸੀ ਮੁਕੇਰੀਆਂ ਅਤੇ ਗਿਆਨ ਚੰਦ ਵਾਸੀ ਨਿਹਾਲਪੁਰ ਵਜੋਂ ਹੋਈ ਹੈ। ਇਸ ਘਟਨਾਂ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਅਨਿਲ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਹੁਸੈਨ ਜੋ ਇੱਕ ਕੱਪੜੇ ਦਾ ਕਾਰੋਬਾਰ ਕਰਦਾ ਸੀ, ਉਹ ਦਸੂਹਾ ‘ਚ ਇੱਕ ਦੁਕਾਨ ਤੇ ਸਮਾਨ ਦੇ ਕੇ ਵਾਪਸ ਮੁਕੇਰੀਆਂ ਆ ਰਿਹਾ ਸੀ, ਜਦੋਂ ਉਹ ਉੱਚੀ ਬੱਸੀ....
ਇਨਕਲਾਬ ਫੈਸਟੀਵਲ ਦੇ ਦੂਸਰੇ ਦਿਨ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਨੇ ਬੰਨ੍ਹਿਆ ਰੰਗ
ਵੱਖ-ਵੱਖ ਸੋਸਾਇਟੀਆਂ ਵਲੋਂ ਲਗਾਏ ਗਏ ਸਟਾਲ ਰਹੇ ਖਿੱਚ ਦਾ ਕੇਂਦਰ ਨਵਾਂਸ਼ਹਿਰ, 30 ਸਤੰਬਰ : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਵਰੇਗੰਢ ‘ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਇਨਕਲਾਬ ਫੈਸਟੀਵਲ ਦੇ ਦੂਸਰੇ ਦਿਨ ਦੇਸ਼ ਭਗਤੀ ਅਤੇ ਸਭਿਆਚਾਰ ਨਾਲ ਸਬੰਧਤ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੈਸਟੀਵਲ ਵਿੱਚ ਲਗਾਏ ਗਏ ਵੱਖ-ਵੱਖ ਵਿਭਾਗਾਂ ਅਤੇ ਪ੍ਰਾਈਵੇਟ ਕੰਪਨੀਆਂ ਵਲੋਂ ਲਗਾਈਆਂ ਗਈਆਂ....
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ
ਤੈਰਾਕੀ, ਫੁੱਟਬਾਲ, ਅਥਲੈਟਿਕਸ, ਬੈਡਮਿੰਟਨ ਤੇ ਬਾਸਕਿਟਬਾਲ ’ਚ ਖਿਡਾਰੀਆਂ ਨੇ ਦਿਖਾਏ ਜੌਹਰ ਹੁਸ਼ਿਆਰਪੁਰ, 30 ਸਤੰਬਰ : ‘ਖੇਡਾਂ ਵਤਨ ਪੰਜਾਬ ਦੀਆਂ-2023’ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਅੱਜ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੀਤਾ। ਇਸ ਦੌਰਾਨ ਉਨ੍ਹਾਂ ਨੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲਿਆਂ ਨੂੰ ਪ੍ਰੇਰਿਤ ਕੀਤਾ। ਇਸ ਦੌਰਾਨ ਐਸ.ਪੀ (ਹੈਡਕੁਆਟਰ) ਮਨਜੀਤ ਕੌਰ, ਸਹਾਇਕ....
ਨਗਰ ਨਿਗਮ ਨੇ ਸ਼ਹਿਰ ’ਚ ਕਰਵਾਏ 15 ਕਰੋੜ ਰੁਪਏ ਦੇ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਵਾਰਡ ਨੰਬਰ 13 ਤੇ 27 ’ ਚ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 30 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿਛਲੇ ਇਕ ਸਾਲ ਵਿਚ ਨਗਰ ਨਿਗਮ ਹੁਸ਼ਿਆਪੁਰ ਵਲੋਂ ਸ਼ਹਿਰ ਵਿਚ 15 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਜਿਸ ਵਿਚ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ 11 ਟਿਊਬਵੈਲ ਵੀ ਲਗਾਏ ਗਏ ਹਨ। ਉਹ ਅੱਜ ਵਾਰਡ ਨੰਬਰ 13 ਵਿਚ ਸਵਾ ਦੋ ਲੱਖ ਰੁਪਏ ਅਤੇ ਵਾਰਡ ਨੰਬਰ 27 ਦੇ ਨਿਊ ਦੀਪ ਨਗਰ ਵਿਚ ਢਾਈ ਲੱਖ ਰੁਪਏ ਦੀ ਲਾਗਤ ਨਾਲ ਬਣਨ....
ਪੈਗੰਬਰ ਮੁਹੰਮਦ ਦੇ ਜੀਵਨ ਦਰਸ਼ਨ ‘ਤੇ ਕਾਨਫਰੰਸ ਦਾ ਆਯੋਜਨ
ਹੁਸ਼ਿਆਰਪੁਰ, 29 ਸਤੰਬਰ : ਅਹਿਮਦੀਆ ਜਮਾਤ ਦੀ ਤਰਫੋਂ ਕਣਕ ਮੰਡੀ ਸਥਿਤ ਅਹਿਮਦੀਆ ਮਸਜਿਦ ਵਿਖੇ ਇਸਲਾਮ ਧਰਮ ਦੇ ਬਾਨੀ ਪੈਗੰਬਰ ਮੁਹੰਮਦ ਸਾਹਿਬ ਦੇ ਜੀਵਨ ਦਰਸ਼ਨ ‘ਤੇ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਮੌਲਵੀ ਸ਼ੇਖ ਮੰਨਾਨ ਦੇ ਪਾਠ ਨਾਲ ਕਾਨਫਰੰਸ ਦੀ ਸ਼ੁਰੂਆਤ ਹੋਈ। ਪਵਿੱਤਰ ਕੁਰਾਨ, ਜਿਸ ਤੋਂ ਬਾਅਦ ਮੌਲਵੀ ਸ਼ੇਖ ਮੰਨਾਨ ਨੇ ਮੁਹੰਮਦ ਸਾਹਿਬ ਦੀ ਜੀਵਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪੈਗੰਬਰ ਮੁਹੰਮਦ ਸਾਹਿਬ ਅਰਬ ਦੇ ਇਕ ਧਾਰਮਿਕ ਅਤੇ ਸਮਾਜਿਕ ਆਗੂ ਅਤੇ ਇਸਲਾਮ ਦੇ ਸੰਸਥਾਪਕ ਸਨ। ਇਸਲਾਮੀ....
ਹੁਸ਼ਿਆਰਪੁਰ ‘ਚ ਅਕਾਲੀ ਆਗੂ ਅਣਖੀ ਦਾ ਅਣਪਛਾਤਿਆਂ ਨੇ ਗੋਲੀਆਂ ਮਾਰ ਕੇ ਕੀਤਾ ਕਤਲ
ਹੁਸ਼ਿਆਰਪੁਰ, 28 ਸਤੰਬਰ : ਨੇੜਲੇ ਪਿੰਡ ਗੇਗੋਵਾਲ ਗੰਜੀਆ ‘ਚ ਦੇਰ ਸ਼ਾਮ ਇੱਕ ਅਕਾਲੀ ਆਗੂ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਤੇ ਹਮਲਾ ਕਰਕੇ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ, ਜਿੰਨ੍ਹਾਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਸੁਰਜੀਤ ਸਿੰਘ ਅਣਖੀ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ....
ਹੱਕੀ ਮੰਗਾਂ ਨੂੰ ਲੈ ਕੇ 19 ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਦਿਨਾਂ ਲਈ ਰੇਲ ਰੋਕੋ ਅੰਦੋਲਨ, ਲੋਕ ਹੋ ਰਹੇ ਖੱਜਲ ਖੁਆਰ
ਜਲੰਧਰ, 28 ਸਤੰਬਰ : ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 19 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਭਰ ’ਚ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਦਿਨਾਂ ਦੇ ਲਈ ਟਰੇਨਾਂ ਰੋਕਣ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦੇ ਚੱਲਦੇ ਪੰਜਾਬ ਚ ਟਰੇਨਾਂ ਦਾ ਸਫਰ ਕਰਨ ਵਾਲੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪੰਜਾਬ ਦੇ ਵੱਖ ਵੱਖ....
ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ : ਗੁਰਮੀਤ ਸਿੰਘ ਖੁੱਡੀਆਂ
ਮਾਨ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ, ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਨਹੀਂ ਕਰਨ ਦਿੱਤਾ ਜਾਵੇਗਾ: ਖੇਤੀਬਾੜੀ ਮੰਤਰੀ ਗੰਨਾ ਕਾਸ਼ਤਕਾਰਾਂ ਦੇ ਬਕਾਏ ਕਲੀਅਰ ਕਰਨ ਲਈ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਸੰਧਰ ਮਿੱਲ ਫਗਵਾੜਾ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਚੰਡੀਗੜ੍ਹ, 28 ਸਤੰਬਰ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੋਆਬਾ ਦੇ ਗੰਨਾ ਕਾਸ਼ਤਕਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ....
ਸਰਕਾਰ ਯਕੀਨੀ ਬਣਾਏਗੀ ਕਿ ਸੂਬੇ ਦੇ ਕਿਸੇ ਵੀ ਬਾਸ਼ਿੰਦੇ ਨੂੰ ਆਪਣਾ ਵਤਨ ਛੱਡ ਕੇ ਵਿਦੇਸ਼ ਨਾ ਜਾਣਾ ਪਵੇ : ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਤਹੱਈਆ ਗੁਰੂ ਸਾਹਿਬਾਨ, ਸੰਤ-ਮਹਾਤਮਾ, ਪੀਰਾ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਅਤੇ ਸਿੱਖਿਆਵਾਂ ਦੇ ਪਾਸਾਰ ਲਈ ਸਕੂਲ ਸਿਲੇਬਸ ਵਿੱਚ ਢੁਕਵਾਂ ਬਦਲਾਅ ਕਰਨ ਦਾ ਐਲਾਨ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਰਵਾਇਆ ਰਾਜ ਪੱਧਰ ਸਮਾਗਮ ਮਹਾਨ ਸ਼ਹੀਦ ਦੇ ਨਾਨਕੇ ਘਰ ਵਿੱਚ ਬਣੇਗਾ ਅਜਾਇਬ ਘਰ ਅਤੇ ਲਾਇਬ੍ਰੇਰੀ ਖਟਕੜ ਕਲਾਂ, 28 ਸਤੰਬਰ : ਦੇਸ਼ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ....
12 ਲੱਖ ਦੀ ਲਾਗਤ ਨਾਲ ਵਾਰਡ 32 ’ਚ ਹੋਵੇਗਾ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਜਗਤਪੁਰਾ ਮੁਹੱਲੇ ’ਚ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 27 ਸਤੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਸੁੰਦਰ ਬਣਾਉਣ ਅਤੇ ਇਥੋਂ ਵਸਨੀਕਾਂ ਨੂੰ ਹਰੇਕ ਤਰ੍ਹਾਂ ਦੀ ਬੁਨਿਆਦੀ ਸਹੂਲਤ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਖੂਬਸੁਰਤ ਬਣਾਉਣ ਦੇ ਨਾਲ-ਨਾਲ ਇਸ ਨੂੰ ਡੰਪ ਫਰੀ ਵੀ ਕੀਤਾ ਜਾਵੇਗਾ, ਜਿਸ ਤਹਿਤ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਵਾਰਡ ਨੰਬਰ 32....
ਨਵੀਂ ਪੀੜ੍ਹੀ ਅੰਮ੍ਰਿਤ ਕਾਲ ਨੂੰ ਆਕਾਰ ਦੇਵੇਗੀ : ਹਰਦੀਪ ਪੁਰੀ
ਹੁਸ਼ਿਆਰਪੁਰ ਵਿਚ 9ਵੇਂ ਰੋਜ਼ਗਾਰ ਮੇਲੇ ਵਿਚ 285 ਨੌਜਵਾਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ ਕਿਹਾ, ਦੇਸ਼ ਦੀ ਤੇਜ਼ੀ ਨਾਲ ਤਰੱਕੀ ਵਿਚ ਮਦਦ ਕਰਦਾ ਹੈ ਮਹਿਲਾ ਸਸ਼ਕਤੀਕਰਨ ਹੁਸ਼ਿਆਰਪੁਰ, 26 ਸਤੰਬਰ : ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਥਾਨਕ ਡੀ.ਏ.ਵੀ ਕਾਲਜ ਕੈਂਪਸ ਵਿਖੇ 9ਵੇਂ ਰੋਜ਼ਗਾਰ ਮੇਲੇ ਤਹਿਤ ਕਰਵਾਏ ਗਏ ਪ੍ਰੋਗਰਾਮ ਦੌਰਾਨ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਨਿਯੁਕਤੀਆਂ ਹਾਸਲ ਕਰਨ ਵਾਲਿਆਂ ਨੂੰ....
28 ਸਤੰਬਰ ਨੂੰ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਪ੍ਰਸਿੱਧ ਗੀਤਕਾਰ ਜਸਬੀਰ ਜੱਸੀ ਪੇਸ਼ ਕਰਨਗੇ ਆਪਣੀ ਗੀਤਕਾਰੀ
28 ਤੋਂ 30 ਸਤੰਬਰ ਤੱਕ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ ਇਨਕਲਾਬ ਫੈਸਟੀਵਲ ਨਵਾਂਸ਼ਹਿਰ, 25 ਸਤੰਬਰ : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ‘ਤੇ ਖਟਕੜ ਕਲਾਂ ਵਿਖੇ 28 ਸਤੰਬਰ ਨੂੰ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਆਮਦ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਜਸਬੀਰ ਜੱਸੀ ਆਪਣੀ ਗੀਤਕਾਰੀ ਪੇਸ਼ ਕਰਨਗੇ। ਇਨਕਲਾਬ ਫੈਸਟੀਵਲ ਸਬੰਧੀ ਖਟਕੜ ਕਲਾਂ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਦਿਨ ਵਿਸ਼ਾਲ ਭੰਡਾਲ ਵਿੱਚ....
ਫਸਲਾਂ ਦੀ ਰਹਿੰਦ-ਖੂੰਹਦ ਸੰਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ ਡਾ. ਰਾਜ ਕੁਮਾਰ
ਨਵਾਂ ਸ਼ਹਿਰ, 25 ਸਤੰਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਦਫਤਰ ਨਵਾਂਸ਼ਹਿਰ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਕਰਦਿਆ ਖੇਤੀਬਾੜੀ ਅਫਸਰ ਡਾ. ਰਾਜ ਕੁਮਾਰ ਨੇ ਦੱਸਿਆ ਕਿ ਕੰਬਾਇਨ ਨਾਲ ਕੱਟੇ ਝੋਨੇ ਦੇ ਵੱਡ ਵਿੱਚ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਹੈਪੀ ਸੀਡਰ ਅਤੇ ਸੁਪਰ ਸੀਡਰ ਮਸ਼ੀਨ ਦੀ ਵਰਤੋਂ ਬੜੀ ਲਾਹੇਵੰਦ ਸਾਬਤ ਹੋਈ ਹੈ। ਨੈਸ਼ਨਲ ਗਰੀਨ ਟਰਬਿਊਨਲ ਨਵੀਂ ਦਿੱਲੀ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਨੋ ਚਾਲਾਨ ਡੇਅ’ ਮੌਕੇ ਬੱਸ ਅੱਡੇ ’ਤੇ ਕਰਵਾਈ ਵਿਸ਼ੇਸ਼ ਵਰਕਸ਼ਾਪ
ਡਰਾਈਵਰਾਂ ਤੇ ਹੋਰਨਾਂ ਨੂੰ ਇੰਸ਼ੋਰੈਂਸ, ਟ੍ਰੈਫਿਕ ਚਾਲਾਨ, ਆਰ.ਸੀ. ਅਤੇ ਡਰਾਈਵਿੰਗ ਲਾਇਸੈਂਸ ਸਬੰਧੀ ਦਿੱਤੀ ਕਾਨੂੰਨੀ ਜਾਣਕਾਰੀ ਹੁਸ਼ਿਆਰਪੁਰ, 25 ਸਤੰਬਰ : ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਦੀ ਅਗਵਾਈ ਹੇਠ ਬੱਸ ਸਟੈਂਡ....
ਕੈਬਨਿਟ ਮੰਤਰੀ ਜਿੰਪਾ ਨੇ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਗੋਕੁਲ ਨਗਰ ਨੂੰ ਸਰਕਾਰੀ ਐਲੀਮੈਂਟਰੀ ਸਕੂਲ ਦੇ ਤਬਾਦਲੇ ਦੀ ਰਜਿਸਟਰੀ ਸੌਂਪੀ
ਕਿਹਾ, ਪ੍ਰਬੰਧਕ ਕਮੇਟੀ ਜਲਦ ਤੋਂ ਜਲਦ ਸਰਕਾਰੀ ਸਕੂਲ ਦੀ ਨਵੀਂ ਇਮਾਰਤ ਬਣਾ ਕੇ ਸਰਕਾਰ ਨੂੰ ਸੌਂਪਣ ਹੁਸ਼ਿਆਰਪੁਰ, 24 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਸਕੂਲਾਂ ਦੇ ਪੱਧਰ ਨੂੰ ਹੋਰ ਵਧੇਰੇ ਬਿਹਤਰ ਬਣਾਇਆ ਜਾ ਰਿਹਾ ਹੈ। ਉਹ ਅੱਜ ਗੁਰਦੁਆਰਾ ਸ੍ਰੀ ਕਲਗੀਧਰ ਗੋਕੁਲ ਨਗਰ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਗੋਕੁਲ ਨਗਰ ਦੇ ਤਬਾਦਲੇ ਦੀ ਰਜਿਸਟਰੀ ਗੁਰਦੁਆਰਾ....