ਦੋਆਬਾ

ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 17 ਅਤੇ 22 ’ਚ ਸੜਕ ਨਿਰਮਾਣ ਕਾਰਜ ਕਰਵਾਏ ਸ਼ੁਰੂ
ਕਿਹਾ, ਸ਼ਹਿਰ ’ਚ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਅਤੇ ਸੁੰਦਰੀਕਰਨ ਨੂੰ ਲੈ ਕੇ ਚੱਲਦੇ ਰਹਿਣਗੇ ਪ੍ਰੋਜੈਕਟ ਹੁਸ਼ਿਆਰਪੁਰ, 5 ਸਤੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ 12.28 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 17 ਅਤੇ ਵਾਰਡ ਨੰਬਰ 22 ਵਿਚ ਸੜਕ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਨ ਦੌਰਾਨ ਕਿਹਾ ਕਿ ਹੁਸ਼ਿਆਰਪੁਰ ਵਿਚ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਵਾਰਡ ਦੀ ਮੁੱਖ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ।....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅਧਿਆਪਕ ਦਿਵਸ ਮੌਕੇ ਵੱਖ-ਵੱਖ ਸਕੂਲਾਂ ’ਚ ਕਰਵਾਏ ਸੈਮੀਨਾਰ
ਹੁਸ਼ਿਆਰਪੁਰ, 5 ਸਤੰਬਰ : ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿੱਚ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਅੱਜ ਅਧਿਆਪਕ ਦਿਵਸ ਮੌਕੇ ਜ਼ਿਲਾ ਪੱਧਰ ਅਤੇ ਸਬ ਡਵੀਜਨ ਪੱਧਰ ’ਤੇ ਪੰਜ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸੈਮੀਨਾਰਾਂ ਦੀ ਪ੍ਰਧਾਨਗੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੈਨਲ ਐਡਵੋਕੇਟਾਂ ਵੱਲੋਂ....
ਜ਼ਿਲ੍ਹੇ ’ਚ ਕੁੱਲ 1563 ਪੋਲਿੰਗ ਬੂਥ, ਨਵੇਂ ਬੂਥ ਬਣਾਉਣ ਦਾ ਨਹੀਂ ਪ੍ਰਾਪਤ ਹੋਇਆ ਕੋਈ ਪ੍ਰਸਤਾਵ : ਕੋਮਲ ਮਿੱਤਲ
ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਤੇ ਵੋਟਰ ਸੂਚੀ ਦੀ ਸੁਧਾਈ ਸਬੰਧੀ ਕੀਤੀ ਮੀਟਿੰਗ ਹੁਸ਼ਿਆਰਪੁਰ, 5 ਸਤੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਅਤੇ ਵੋਟਰ ਸੂਚੀ ਦੀ ਸੁਧਾਈ-2024 ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ)....
ਕੈਬਨਿਟ ਮੰਤਰੀ ਜਿੰਪਾ ਨੇ ਮਾਡਲ ਟਾਊਨ ’ਚ ਬਣੇ ਡੰਪ ਨੂੰ ਹਟਾ ਕੇ ਲੋਕਾਂ ਨੂੰ ਦਿਵਾਈ ਵੱਡੀ ਰਾਹਤ
ਵਾਰਡ ਨੰਬਰ 45 ਮਾਡਲ ਟਾਊਨ ’ਚ 4.61 ਲੱਖ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਕਾਰਜ ਦੀ ਵੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 4 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 45 ਦੇ ਮਾਡਲ ਟਾਊਨ ’ਚ ਭਗਵਾਨ ਸ਼੍ਰੀ ਰਾਮ ਮੰਦਰ ਦੇ ਨੇੜੇ 4.61 ਲੱਖ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਕੇ ਵਾਰਡ ਵਾਸੀਆਂ ਨੂੰ ਨਵੀਂ ਸੁਵਿਧਾ ਪ੍ਰਦਾਨ ਕੀਤੀ ਹੈ, ਉਥੇ ਮਾਡਲ ਟਾਊਨ ਵਿਚ ਬਣੇ ਕੂੜੇ ਦੇ ਡੰਪ ਨੂੰ ਹਟਾ ਕੇ ਸਥਾਨਕ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਕੈਬਨਿਟ....
ਕੌਮੀ ਲੋਕ ਅਦਾਲਤ ਦੀ ਜਾਗਰੂਕਤਾ ਲਈ ਸੀ. ਜੇ. ਐਮ ਅਪਰਾਜਿਤਾ ਜੋਸ਼ੀ ਨੇ ਪਿੰਡਾਂ ਲਈ ਬੱਸਾਂ ਨੂੰ ਕੀਤਾ ਰਵਾਨਾ
ਹੁਸ਼ਿਆਰਪੁਰ, 4 ਸਤੰਬਰ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਨੇ 9 ਸਤੰਬਰ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਦੀ ਪਿੰਡਾ ਵਿਚ ਜਾਗਰੂਕਤਾ ਲਈ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਦੇ ਜਨਰਲ ਮੈਨੇਜਰ ਜਸਬੀਰ ਸਿੰਘ ਦੇ ਸਹਿਯੋਗ ਨਾਲ ਪਿੰਡਾਂ ਨੂੰ ਜਾਣ ਵਾਲੀਆਂ ਦੋ....
ਪਰਾਲੀ ਦੀ ਸਾਂਭ-ਸੰਭਾਲ ਲਈ ‘ਸਰਫੇਸ ਸੀਡਰ’ ਮਸ਼ੀਨ ’ਤੇ ਸਬਸਿਡੀ ਲੈਣ ਲਈ ਅਰਜ਼ੀਆਂ ਦੇਣ ਕਿਸਾਨ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 4 ਸਤੰਬਰ : ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਲੋਂ ਤਿਆਰ ਕੀਤੀ ਗਈ ਨਵੀਨਤਮ ਮਸ਼ੀਨ ‘ਸਰਫੇਸ ਸੀਡਰ’”ਉਪਦਾਨ ’ਤੇ ਦੇਣ ਲਈ ਬਿਨੈ-ਪੱਤਰਾਂ ਦੀ ਮੰਗ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਐਗਰੀ ਮਸ਼ੀਨਰੀ ਪੰਜਾਬ ਪੋਰਟਲ (https://agrimachinerypb.com) ’ਤੇ ਮਿਤੀ 10 ਸਤੰਬਰ ਸ਼ਾਮ 5 ਵਜੇ ਤੱਕ ਕੀਤੀ ਗਈ ਹੈ। ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ-ਜ਼ਿਲ੍ਹਾ ਪੱਧਰੀ ਨਿਗਰਾਨ ਕਮੇਟੀ (ਕਰਾਪ ਸਟੱਬਲ ਬਰਨਿੰਗ....
ਸਿੱਧੂ ਮੂਸੇਵਾਲਾ ਨੂੰ ਨਹੀਂ ਮਿਲ ਰਿਹਾ ਇਨਸਾਫ, ਨਾਰਾਜ਼ ਵਕੀਲ ਨੇ ਨਹਿਰ ਵਿੱਚ ਸੁੱਟੀ ਥਾਰ
ਜਲੰਧਰ, 04 ਸਤੰਬਰ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸਦੇ ਮਾਤਾ ਪਿਤਾ ਸਮੇਤ ਦੁਨੀਆਂ ਭਰ ਦੇ ਪ੍ਰਸੰਸਕ ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਮੰਗ ਕਰ ਰਹੇ ਹਨ, ਇਸੇ ਤਹਿਤ ਇੱਕ ਵਕੀਲ ਨੇ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਆਪਣੀ ਥਾਰ ਗੱਡੀ ਨੂੰ ਬਸਤੀ ਬਾਵਾ ਖੇਲ ਨਹਿਰ ਵਿੱਚ ਸੁੱਟ ਦਿੱਤਾ। ਵੱਡਾ ਹਾਦਸਾ ਹੋਣੋ ਤਾਂ ਟਲ ਗਿਆ। ਜਦੋਂ ਥਾਰ ਗੱਡੀ ਨਹਿਰ ਵਿੱਚ ਸੁੱਟੀ ਤਾਂ ਉਸ ਸਮੇਂ ਕੁੱਝ ਬੱਚੇ ਨਹਿਰ ਵਿੱਚ ਨਹਾ ਰਹੇ ਸਨ। ਜਿਸ ਵੇਲੇ ਜੀਪ ਪਾਣੀ 'ਚ ਸੁੱਟੀ ਉਸ....
28 ਤੋਂ 30 ਸਤੰਬਰ ਤੱਕ ਖਟਕੜ ਕਲ੍ਹਾਂ ਵਿਖੇ ਮੇਲੇ ਦੇ ਰੂਪ ਵਿਚ ਮਣਾਇਆ ਜਾਵੇਗਾ ਇਨਕਲਾਬ ਫੈਸਟੀਵਲ: ਪ੍ਰਮੁੱਖ ਸਕੱਤਰ ਰਾਖੀ ਭੰਡਾਰੀ
ਨਵਾਂਸ਼ਹਿਰ, 4 ਸਤੰਬਰ : ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ, ਸੈਰ ਸਪਾਟਾ ਅਤੇ ਸਭਿਆਚਾਰਿਕ ਮਾਮਲੇ ਵਿਭਾਗ ਵੱਲੋਂ ਖਟਕੜ ਕਲ੍ਹਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ’ਤੇ 28 ਤੋਂ 30 ਸਤੰਬਰ ਤੱਕ ਮਨਾਏ ਜਾਣ ਵਾਲੇ ਇਨਕਲਾਬ ਫੈਸਟੀਵਲ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਗਿਆ, ਜਿਸ ਮੌਕੇ ’ਤੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਦੌਰਾਨ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ, ਸੈਰ ਸਪਾਟਾ ਅਤੇ....
ਜੀ.ਟੀ.ਬੀ ਖਾਲਸਾ ਕਾਲਜ ਫਾਰ ਵੂਮੈਨ ਦਸੂਹਾ ਵਿਖੇ ਸਟੈਮ ਸੈੱਲ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ
ਕਾਲਜ ਦੇ ਪ੍ਰਿੰਸੀਪਲ ਨੇ ਆਪਣੇ ਮੂੰਹ ਦੇ ਸਵੈਬ ਦਾ ਸੈਂਪਲ ਦੇ ਕੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸਟੈਮ ਸੈੱਲ ਦਾਨ ਲਈ ਕੀਤਾ ਪ੍ਰੇਰਿਤ ਹੁਸ਼ਿਆਰਪੁਰ, 3 ਸਤੰਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ’ਤੇ ਅੱਜ ਜੀ.ਟੀ.ਬੀ ਖਾਲਸਾ ਕਾਲਜ ਫਾਰ ਵੂਮੈਨ ਦਸੂਹਾ ਵਿਖੇ 5ਵਾਂ ਸਟੈਮ ਸੈੱਲ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ: ਵਰਿੰਦਰ ਕੌਰ ਨੇ ਸਭ ਤੋਂ ਪਹਿਲਾਂ ਆਪਣੇ ਮੂੰਹ ਦੇ ਸਵੈਬ ਦਾ ਸੈਂਪਲ ਦੇ ਕੇ ਇਸ ਰਜਿਸਟ੍ਰੇਸ਼ਨ ਕੈਂਪ ਦੀ ਸ਼ੁਰੂਆਤ ਕੀਤੀ ਅਤੇ ਕਾਲਜ ਦੇ....
‘ਖੇਡਾਂ ਵਤਨ ਪੰਜਾਬ ਦੀਆਂ-2023’, ਬਲਾਕ ਪੱਧਰੀ ਦੂਜੇ ਦਿਨ ਦੇ ਮੁਕਾਬਲਿਆਂ ’ਚ ਖਿਡਾਰੀਆਂ ਨੇ ਮੈਦਾਨ ’ਚ ਵਹਾਇਆ ਪਸੀਨਾ
ਫੁੱਟਬਾਲ, ਸ਼ਾਟਪੁੱਟ, ਰੱਸਾ-ਕੱਸੀ, ਕਬੱਡੀ, ਦੌੜ, ਖੋ-ਖੋ ਤੇ ਵਾਲੀਬਾਲ ਦੇ ਹੋਏ ਮੁਕਾਬਲੇ ਹੁਸ਼ਿਆਰਪੁਰ, 3 ਸਤੰਬਰ : ਪੰਜਾਬ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2023’ ਤਹਿਤ ਬਲਾਕ ਪੱਧਰੀ ਖੇਡਾਂ ਦਾ ਪਹਿਲਾ ਪੜਾਅ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੰਜ ਬਲਾਕਾਂ ਵਿਚ ਕਰਵਾਇਆ ਜਾ ਰਿਹਾ ਹੈ, ਜਿਸ ਵਿਚ 3 ਸਤੰਬਰ ਨੂੰ ਖੇਡ ਦੇ ਦੂਜੇ ਦਿਨ ਵੱਖ-ਵੱਖ ਖੇਡਾਂ ਵਿਚ ਟੀਮਾਂ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ....
ਨਗਰ ਨਿਗਮ ਦੀ ਬਿਹਤਰੀਨ ਪਹਿਲ : ਰਾਤ ਨੂੰ ਸ਼ਹਿਰ ਦੀ ਸਫ਼ਾਈ ਕਰੇਗਾ ਨਾਈਟ ਸਕੁਐਡ
ਕੈਬਨਿਟ ਮੰਤਰੀ ਨੇ ਨਗਰ ਨਿਗਮ ਦੀ ਇਸ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਕਰਵਾਈ ਸ਼ੁਰੂਆਤ ਰਾਤ ਨੂੰ ਰੇਡੀਅਮ ਪੱਟੀ ਵਾਲੀ ਡਰੈਸ ’ਚ 25 ਸਫ਼ਾਈ ਕਰਮਚਾਰੀ ਸ਼ਹਿਰ ਨੂੰ ਬਣਾਉਣਗੇ ਸਾਫ-ਸੁਥਰਾ ਹੁਸ਼ਿਆਰਪੁਰ, 3 ਸਤੰਬਰ : ਨਗਰ ਨਿਗਮ ਹੁਸ਼ਿਆਰਪੁਰ ਨੇ ਬਿਹਤਰੀਨ ਪਹਿਲ ਕਰਦੇ ਹੋਏ ਰਾਤ ਨੂੰ ਸ਼ਹਿਰ ਵਿਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਨਿਗਮ ਦੇ 25 ਸਫ਼ਾਈ ਕਰਮਚਾਰੀਆਂ ਦਾ ਨਾਈਟ ਸਕੁਐਡ ਸਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰਾਤ ਨੂੰ ਸਫ਼ਾਈ ਮੁਹਿੰਮ ਚਲਾਵੇਗਾ। ਨਗਰ ਨਿਗਮ ਦੇ ਇਸ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ....
ਦੋ ਭਰਾਵਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਸਾਬਕਾ ਐਸਐਚਓ ਤੇ 3 ਪੁਲਿਸ ਮੁਲਾਜ਼ਮਾਂ ਖਿਲਾਫ ਕੇਸ ਦਰਜ
ਜਲੰਧਰ, 3 ਸਤੰਬਰ : ਜਲੰਧਰ ਦੇ ਥਾਣਾ ਨੰਬਰ 1 ਵਿਚ ਐਸਐਚਓ ਨਵਦੀਪ ਸਿੰਘ, ਏਐਸਆਈ ਤੇ ਲੇਡੀ ਕਾਂਸਟੇਬਲ ਵੱਲੋਂ ਮਾਨਵਜੀਤ ਸਿੰਘ ਢਿੱਲੋਂ ਨਾਂ ਦੇ ਨੌਜਵਾਨ ਦੀ ਕੁੱਟਮਾਰ ਕਰਨ ਤੇ ਉਸਦੀ ਪੱਗ ਲਾਹੁਣ ਤੇ ਜ਼ਲੀਲ ਕਰਨ ਮਗਰੋਂ ਦੋ ਭਰਾਵਾਂ ਵੱਲੋਂ ਬਿਆਸ ਦਰਿਆ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਸਾਬਕਾ ਐਸ ਐਚ ਓ ਨਵਦੀਪ ਸਿੰਘ, ਲੇਡੀ ਕਾਂਸਟੇਬਲ ਜਗਜੀਤ ਕੌਰ, ਥਾਣੇ ਦੇ ਮੁਣਸ਼ੀ ਏ ਐਸ ਆਈ ਬਲਵਿੰਦਰ ਕੁਮਾਰ ਖਿਲਾਫ ਧਾਰਾ 306 ਤਹਿਤ ਥਾਣਾ ਤਲਵੰਡੀ ਚੌਧਰੀਆਂ ਵਿਚ ਕੇਸ ਦਰਜ ਕੀਤਾ ਗਿਆ। ਬੀਤੇ ਦਿਨ....
ਸਰਕਾਰ ਲੋਕਾਂ ਦੀ ਹਰ ਸਮੱਸਿਆ ਦੇ ਹੱਲ ਲਈ ਵਚਨਬੱਧ: ਕੈਬਨਿਟ ਮੰਤਰੀ ਜ਼ਿੰਪਾ
ਕੈਬਨਿਟ ਮੰਤਰੀ ਜ਼ਿੰਪਾ ਨੇ ਜਨਤਾ ਦਰਬਾਰ ਵਿੱਚ 250 ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਹੁਸ਼ਿਆਰਪੁਰ, 03 ਸਤੰਬਰ : ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਅੱਜ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ....
ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਸਥਾਪਿਤ ਕੀਤੇ ਜਾ ਰਹੇ ਹਨ : ਕੈਬਨਿਟ ਮੰਤਰੀ ਜ਼ਿੰਪਾ
ਕੈਬਨਿਟ ਮੰਤਰੀ ਨੇ ਪਿੰਡ ਬਜਵਾੜਾ ਬੈਂਕ ਕਲੋਨੀ ਵਿੱਚ ਪਲਾਸਟਿਕ ਵੇਸਟ ਮੈਨੇਜਮੈਂਟ ਯੂਨਿਟ ਦਾ ਨੀਂਹ ਪੱਥਰ ਰੱਖਿਆ। 16 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਵਿੱਚ ਬੇਲਿੰਗ ਮਸ਼ੀਨ ਅਤੇ ਸ਼ਰੈਡਡ ਮਸ਼ੀਨ ਦੀ ਮਦਦ ਨਾਲ ਕੂੜੇ ਪਲਾਸਟਿਕ ਦੇ ਬਲਾਕ ਬਣਾਏ ਜਾਣਗੇ। ਹੁਸ਼ਿਆਰਪੁਰ, 03 ਸਤੰਬਰ : ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ ਪਲਾਸਟਿਕ ਦੀ ਰੋਕਥਾਮ ਅਤੇ ਇਸ ਦੀ ਸੁਚੱਜੀ ਵਰਤੋਂ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਾਰੇ ਬਲਾਕਾਂ....
ਗੁਰਾਇਆ ‘ਚ ਕੈਮੀਕਲ ਟੈਂਕਰ ਅਤੇ ਕਾਰ ਦੀ ਜ਼ਬਰਦਸਤ ਟੱਕਰ, ਦੋਵਾਂ ਵਾਹਨਾਂ ‘ਚ ਲੱਗੀ ਭਿਆਨਕ ਅੱਗ
ਗੁਰਾਇਆ, 3 ਸਤੰਬਰ : ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ‘ਤੇ ਗੁਰਾਇਆ ਨੇੜੇ ਅੱਜ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਹਾਈਵੇਅ ‘ਤੇ ਇੱਕ ਕੈਮੀਕਲ ਟੈਂਕਰ ਅਤੇ ਇੱਕ ਕਾਰ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ‘ਚ ਭਿਆਨਕ ਅੱਗ ਲੱਗ ਗਈ, ਇਸ ਘਟਨਾ ਤੋਂ ਬਾਅਦ ਹਾਈਵੇਅ ਤੇ ਲੰਮਾ ਜਾਮ ਲੱਗ ਗਿਆ। ਅੱਗ ‘ਤੇ ਕਾਬੂ ਪਾਉਣ ਲਈ ਫਗਵਾੜਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਰਵਾਨਾ ਕੀਤਾ ਗਿਆ। ਟੈਂਕਰ ਅਤੇ ਕਾਰ ਦੀ ਟੱਕਰ ਤੋਂ ਬਾਅਦ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਕੁਝ ਹੋਰ....