ਦੋਆਬਾ

ਸਰਹੱਦ ਪਾਰੋਂ ਆਉਂਦੇ ਨਸ਼ੇ ਨੂੰ ਰੋਕਣ ਲਈ ਸਰਹੱਦ ਤੇ ਲਗਾਏ ਜਾਣਗੇ ਕੈਮਰੇ, ਪੰਜਾਬ ਸਰਕਾਰ ਖਰਚੇਗੀ 20 ਕਰੋੜ
ਜਲੰਧਰ, 19 ਅਗਸਤ : ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀ ਅਰਪਿਤ ਸ਼ੁਕਲਾ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰੀਆਂ ਦਰਮਿਆਨ ਸਰਹੱਦ ਪਾਰੋਂ ਆਉਣ ਵਾਲੇ ਡਰੋਨਾਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਰੋਕਥਾਮ ਸਬੰਧੀ ਮੀਟਿੰਗ ਹੋਈ। ਇਸ ਦਾ ਮਕਸਦ ਦੂਜੀ ਪਰਤ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨਾ ਸੀ। ਇਸ ਵਿੱਚ ਫੈਸਲਾ ਕੀਤਾ ਗਿਆ ਕਿ ਸਰਹੱਦੀ ਖੇਤਰ ਵਿੱਚ ਉੱਚ ਤਕਨੀਕੀ ਸੁਰੱਖਿਆ ਵਾਲੇ ਸੀਸੀਟੀਵੀ ਕੈਮਰੇ ਲਗਾਏ ਜਾਣ ਤਾਂ ਜੋ ਸਰਹੱਦ ਤੋਂ ਹੋ ਰਹੀਆਂ ਗਤੀਵਿਧੀਆਂ ਬਾਰੇ ਵਧੇਰੇ ਜਾਣਕਾਰੀ ਹਾਸਲ ਕੀਤੀ ਜਾ....
ਜ਼ਿਲ੍ਹਾ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਦੀ ਮੁਸਤੈਦੀ ਦੇ ਨਾਲ ਪਿੰਡ ਮਿਰਜ਼ਾਪੁਰ ਵਿਖੇ ਹੋਣ ਤੋਂ ਟੱਲਿਆ ਵੱਡਾ ਹਾਦਸਾ।
ਸਤਲੁਜ ਦਰਿਆ ਵਿਚ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਪਹਿਲਾਂ ਤੋਂ ਹੀ ਮਜ਼ਬੂਤ ਕੀਤਾ ਜਾ ਰਿਹਾ ਸੀ ਬੰਨ। ਨਵਾਂ ਸ਼ਹਿਰ 19 ਅਗਸਤ : ਜ਼ਿਲ੍ਹਾ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਦੀ ਮੁਸਤੈਦੀ ਦੇ ਨਾਲ ਉਸ ਸਮੇਂ ਇਕ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ ਜਦੋਂ ਪਹਿਲਾਂ ਤੋਂ ਮਜ਼ਬੂਤ ਕੀਤੇ ਗਏ ਬੰਨ ਨਾਲ ਸਤਲੁਜ ਦਰਿਆ ਵਿਚੋਂ ਟਕਰਾਉਂਦਾਂ ਹੋਇਆ ਪਾਣੀ ਬਿਨ੍ਹਾਂ ਕਿਸੇ ਰੁਕਾਵਟ ਤੇ ਆਪਣੀ ਦਿਸ਼ਾ ਵਿਚ ਨਿਕਲ ਗਿਆ। ਪਿੰਡ ਵਿਖੇ ਜਾਇਜ਼ਾ ਲੈਣ ਪਹੁੰਚੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਦਰਿਆ ਨਾਲ....
ਦੋ ਸਕੇ ਭਰਾਵਾਂ ਨੇ ਬਿਆਸ ਦਰਿਆ ‘ਚ ਮਾਰੀ ਛਾਲ, ਪੁਲਿਸ ਵੱਲੋਂ ਭਾਲ ਜਾਰੀ, ਪੁਲਿਸ ਤੇ ਲੱਗੇ ਜਲੀਲ ਕਰਨ ਦੇ ਦੋਸ਼
ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ : ਡੀਐੱਸਪੀ ਗੋਇੰਦਵਾਲ, 18 ਅਗਸਤ : ਕਪੂਰਥਲਾ ਦੇ ਗੋਇੰਦਵਾਲ ਨੇੜੇ ਬਿਆਸ ਦਰਿਆ ਤੇ ਬਣੇ ਪੁਲ ਤੋਂ ਵੱਡੇ ਕਾਰੋਬਾਰੀ ਦੋ ਸਕੇ ਭਰਾਵਾਂ ਨੇ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 1 ਦੇ ਥਾਣੇ ਦੇ ਕਥਿਤ ਤੌਰ ਤੇ ਜ਼ਲੀਲ ਕਰਨ ਦੀ ਨਮੋਸ਼ੀ ਨਾ ਝੱਲਦੇ ਹੋਏ ਪਾਣੀ ਵਿਚ ਛਾਲ਼ ਮਾਰਕੇ ਡੁੱਬ ਜਾਣ ਦੀ ਖਬਰ ਹੈ। ਫਿਲਹਾਲ ਦੋਹਾਂ ਭਰਾਵਾਂ ਦੀ ਭਾਲ ਨਹੀਂ ਹੋ ਸਕੀ ਹੈ, ਪੁਲਿਸ ਅਤੇ ਪਰਿਵਾਰ ਵੱਲੋਂ ਦੋਹਾਂ ਦੀ ਭਾਲ ਲਗਾਤਾਰ ਕੀਤੀ ਜਾ ਰਹੀ ਹੈ। ਮਿਲੀ....
ਨਗਰ ਨਿਗਮ ਹੁਸ਼ਿਆਰਪੁਰ ’ਚ ਹੋਈ ਆਮ ਆਦਮੀ ਪਾਰਟੀ ਦੀ ਜਿੱਤ
ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ਦਾ ਮਿਲਿਆ ਢੁੱਕਵਾਂ ਜਵਾਬ ਆਮ ਆਦਮੀ ਪਾਰਟੀ ਨੂੰ ਮਿਲੇ ਬਹੁਮਤ ਨੇ ਲਗਾਈ ਮੁੱਖ ਮੰਤਰੀ ਦੀ ਪ੍ਰਗਤੀਸ਼ੀਲ ਸੋਚ ’ਤੇ ਮੋਹਰ : ਬ੍ਰਮ ਸ਼ੰਕਰ ਜਿੰਪਾ ਕਿਹਾ, ਨਗਰ ਨਿਗਮ ਦੀ ਉਪ ਚੋਣ ’ਚ ਵੀ ਪਾਰਟੀ ਹਾਸਲ ਕਰੇਗੀ ਵੱਡੀ ਜਿੱਤ ਹੁਸ਼ਿਆਰਪੁਰ, 18 ਅਗਸਤ : ਨਗਰ ਨਿਗਮ ਹੁਸ਼ਿਆਰਪੁਰ ਵਿਚ ਆਮ ਆਦਮੀ ਪਾਰਟੀ ਖਿਲਾਫ਼ ਵਿਰੋਧੀ ਧਿਰ ਵਲੋਂ ਲਿਆਂਦੇ ਗਏ ਬੇਭਰੋਸਗੀ ਮਤੇ ਖਿਲਾਫ਼ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਨਗਰ ਨਿਗਮ....
ਡਿਪਟੀ ਕਮਿਸ਼ਨਰ ਨੇ ਪਿੰਡ ਮਿਰਜਾਪੁਰ ਨਾਲ ਬਣੇ ਬੰਨਾਂ ਦਾ ਕੀਤਾ ਦੌਰਾ
ਪਹਿਲਾਂ ਤੋਂ ਬਣੇ ਬੰਨ/ਸਟੱਡ ਨੂੰ ਮਿੱਟੀ ਦੀਆਂ ਬੋਰੀਆਂ ਅਤੇ ਜਾਲ ਰਾਂਹੀ ਕੀਤਾ ਜਾ ਰਿਹਾ ਹੋਰ ਵੀ ਮਜਬੂਤ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਰ੍ਹਾਂ ਨਾਲ ਹਨ ਚੌਕਸ ਨਵਾਂਸ਼ਹਿਰ, 18 ਅਗਸਤ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਿੰਡ ਮਿਰਜਾਪੁਰ ਦਾ ਦੌਰਾ ਕੀਤਾ ਅਤੇ ਦਰਿਆ ਵਿੱਚ ਵੱਧ ਰਹੇ ਪਾਣੀ ਦੇ ਪੱਧਰ ਅਤੇ ਨਿਕਾਸੀ ਸਬੰਧੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਅਤੇ ਐਸ....
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਅਸਗਤ ਤੱਕ ਹੋਵੇਗੀ ਰਜਿਸਟ੍ਰੇਸ਼ਨ : ਡੀ.ਸੀਂ
ਹੁਸ਼ਿਆਰਪੁਰ, 18 ਅਗਸਤ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵਲੋਂ ਪ੍ਰਾਪਤ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਅਗਸਤ 2023 ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਅਤੇ ਸਪੈਸ਼ਲ ਬੱਚੇ, ਜਿਨ੍ਹਾਂ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸੇਸ਼ ਅਸਾਧਾਰਨ ਉਪਲਬੱਧੀ ਹਾਸਲ....
ਫ਼ੌਜ ਦੇ ਜਵਾਨਾਂ ਨੇ ਬਚਾਅ ਕਾਰਜਾਂ ਦੌਰਾਨ 15 ਦਿਨਾਂ ਦੇ ਬੱਚੇ ਦੀ ਜਾਨ ਬਚਾਈ
ਫੌਜੀ ਜਵਾਨਾਂ ਨੇ ਬੱਚੇ, ਉਸਦੀ ਮਾਂ ਅਤੇ ਦਾਦੀ ਦਾਦੀ ਨੂੰ ਸੁਰੱਖਿਅਤ ਬਾਹਰ ਕੱਢਿਆ ਪਰਿਵਾਰ ਨੇ ਭਾਰਤੀ ਫ਼ੌਜ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗੁਰਦਾਸਪੁਰ, 17 ਅਗਸਤ : ਅੱਜ ਦੁਪਹਿਰ ਇੱਕ ਵਜੇ ਦਾ ਸਮਾਂ ਸੀ। ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ `ਤੇ ਪੁਰਾਣਾ ਸ਼ਾਲਾ ਦੇ ਨਜ਼ਦੀਕੀ ਪਿੰਡ ਰੰਧਾਵਾ ਕਲੋਨੀ `ਚੋਂ ਇੱਕ ਮਾਂ ਦੀ ਕਾਲ ਆਉਂਦੀ ਹੈ ਕਿ ਉਹ ਖੁਦ ਅਤੇ ਉਸਦਾ 15 ਦਿਨਾਂ ਦਾ ਬੱਚਾ ਅਤੇ ਉਸਦਾ ਸੱਸ-ਸਹੁਰਾ ਘਰ ਵਿੱਚ ਪਾਣੀ ਆਉਣ ਕਾਰਨ ਫਸ ਗਏ ਹਨ। ਉਨ੍ਹਾਂ ਦੀ ਮਦਦ ਕੀਤੀ ਜਾਵੇ। ਕੰਟਰੋਲ ਰੂਮ ਨੇ....
ਸੰਕਟ ਦੀ ਇਸ ਘੜੀ ਵਿਚ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿੱਚ : ਮੁੱਖ ਮੰਤਰੀ ਮਾਨ
ਮੁੱਖ ਮੰਤਰੀ ਮਾਨ ਨੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ ਸਥਿਤੀ ਉਤੇ ਨਿਰੰਤਰ ਨਜ਼ਰ ਰੱਖਣ ਲਈ ਹਿਮਾਚਲ ਪ੍ਰਦੇਸ਼ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਰਾਬਤਾ ਰੱਖਿਆ ਹੋਇਆ ਹੁਸ਼ਿਆਰਪੁਰ, 17 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਐਨ.ਡੀ.ਆਰ.ਐਫ. ਦੇ ਜਵਾਨਾਂ ਨਾਲ ਕਿਸ਼ਤੀ ਵਿਚ ਸਵਾਰ ਹੋ ਕੇ ਮੁੱਖ ਮੰਤਰੀ....
ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਆਮ ਆਦਮੀ ਕਲੀਨਿਕ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਆਮ ਆਦਮੀ ਕਲੀਨਿਕਾਂ ’ਚ ਨਿਯੁਕਤ ਹੋਏ 8 ਡਾਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਹੁਸ਼ਿਆਰਪੁਰ, 17 ਅਗਸਤ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿਹਤ ਸੇਵਾਵਾਂ ਵਿਚ ਕ੍ਰਾਂਤੀ ਲਿਆਉਣ ਵਾਲੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਗੁਣਵੱਤਾਪੂਰਨ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਰਾਜ ਦੀ ਸੇਵਾ ਲਈ ਸਮਰਪਿਤ ਹਨ ਅਤੇ ਇਹ ਕਲੀਨਿਕ....
ਪੰਜਾਬ ਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਦੀ ਕਵਾਇਦ ਜਾਰੀ : ਮੰਤਰੀ ਈ.ਟੀ.ਓ
ਉੜਮੁੜ ’ਚ ਬੇਗੋਵਾਲ-ਮਿਆਣੀ ਸੜਕ ਦੀ ਹੋਵੇਗੀ 8 ਕਰੋੜ ਨਾਲ ਸਪੈਸ਼ਲ ਰਿਪੇਅਰ 9 ਸਾਲ ਪਹਿਲਾਂ ਹੋਈ ਸੀ ਇਸ ਸੜਕ ਦੀ ਮੁਰੰਮਤ ਟਾਂਡਾ, 16 ਅਗਸਤ : ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਦੀ ਕਵਾਇਦ ਜਾਰੀ ਹੈ। ਉਨ੍ਹਾਂ ਕਿਹਾ ਕਿ ਜਿਥੇ ਨਵੀਆਂ ਸੜਕਾਂ ਬਣਨੀਆਂ ਹਨ, ਉਥੇ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ ਅਤੇ ਜਿਸ ਸੜਕ ਦੀ ਮੁਰੰਮਤ ਦੀ ਲੋੜ ਹੈ, ਉਥੇ ਮੁਰੰਮਤ ਕਰਵਾਈ ਜਾ ਰਹੀ ਹੈ। ਉਹ ਅੱਜ ਵਿਧਾਨ ਸਭਾ ਹਲਕਾ ਉੜਮੁੜ ਵਿਚ....
ਕੈਬਨਿਟ ਮੰਤਰੀ ਜਿੰਪਾ ਅਤੇ ਈ.ਟੀ.ਓ ਨੇ ਵਿਧਾਇਕ ਰਾਜਾ ਗਿੱਲ ਨਾਲ ਧੁੱਸੀ ਬੰਨ੍ਹ ਦਾ ਕੀਤਾ ਦੌਰਾ
ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਥਿਤੀ ਦਾ ਲਿਆ ਜਾਇਜ਼ਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹਤ ਕੰਮ ਜੰਗੀ ਪੱਧਰ ’ਤੇ ਜਾਰੀ ਟਾਂਡਾ, 16 ਅਗਸਤ : ਕੈਬਨਿਟ ਮੰਤਰੀ ਬ੍ਰਮ ਸੰਕਰ ਜਿੰਪਾ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਟਾਂਡਾ ਦੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਤੋਂ ਬਾਅਦ ਇਲਾਕੇ ਦੇ ਪਿੰਡ ਗੰਦੂਵਾਲ, ਭੂਲਪੁਰ, ਰੜਾ, ਟਾਹਲੀਮੰਡ, ਬੱਲਾਂ, ਅਬਦੁਲਾਪੁਰ, ਫਤਾ ਕੁੱਲਾ ਤੋਂ ਇਲਾਵਾ ਗੁਜਰਾਂ ਦੇ ਡੇਰਿਆਂ ਦਾ ਦੌਰਾ ਕਰਕੇ ਰਾਹਤ....
ਮੁਸ਼ਕਿਲ ’ਚ ਫਸੇ ਲੋਕਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ ਪੰਜਾਬ ਸਰਕਾਰ : ਕੈਬਨਿਟ ਮੰਤਰੀ ਜਿੰਪਾ
ਬਚਾਅ ਕਾਰਜਾਂ ਲਈ ਖੁਦ ਮੈਦਾਨ ’ਚ ਨਿੱਤਰੇੇ ਕੈਬਨਿਟ ਮੰਤਰੀ ਜਿੰਪਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਖੁਦ ਜਾ ਕੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੁਸ਼ਿਆਰਪੁਰ, 16 ਅਗਸਤ : ਜ਼ਿਲ੍ਹੇ ਦੇ ਟਾਂਡਾ ਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਬਚਾਅ ਕੰਮਾਂ ਦਾ ਜਾਇਜ਼ਾ ਲੈਣ ਦੌਰਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਖੁਦ ਬਚਾਅ ਕਾਰਜਾਂ ਲਈ ਮੈਦਾਨ ਵਿਚ ਨਿੱਤਰ ਪਏੇ। ਇਸ ਦੌਰਾਨ ਉਨ੍ਹਾਂ ਨੇ ਪਾਣੀ ਨਾਲ ਭਰੇ ਪਿੰਡਾਂ ਵਿਚ ਕਿਸ਼ਤੀ ਵਿਚ ਜਾ ਕੇ ਖੁਦ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ।....
ਹੜ੍ਹ 'ਚ ਫਸੇ 2500 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ : ਕੋਮਲ ਮਿੱਤਲ
ਡਿਪਟੀ ਕਮਿਸ਼ਨਰ ਨੇ ਮੁਕੇਰੀਆਂ ਅਤੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ ਸਿਹਤ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ 24 ਘੰਟੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜੁਟੀਆਂ ਡਰੇਨੇਜ ਵਿਭਾਗ ਨੂੰ ਧੁੱਸੀ ਬੰਨ੍ਹ ਦੀ ਵਿਸ਼ੇਸ਼ ਨਿਗਰਾਨੀ ਕਰਨ ਦੀਆਂ ਹਦਾਇਤਾਂ ਰੈੱਡ ਕਰਾਸ ਸੁਸਾਇਟੀ ਪ੍ਰਭਾਵਿਤ ਲੋਕਾਂ ਨੂੰ ਮੁਹੱਈਆ ਕਰਵਾ ਰਹੀ ਹੈ ਰਾਸ਼ਨ ਸਮੱਗਰੀ ਹੁਸ਼ਿਆਰਪੁਰ, 16 ਅਗਸਤ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਮੁਕੇਰੀਆਂ ਤੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ....
ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਹੀ ਅਸੀਂ ਅੱਜ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ : ਕੈਬਨਿਟ ਮੰਤਰੀ ਧਾਲੀਵਾਲ
ਕੈਬਨਿਟ ਮੰਤਰੀ ਧਾਲੀਵਾਲ ਨੇ ਆਈ.ਟੀ.ਆਈ ਗਰਾਊਂਡ ਵਿਖੇ ਲਹਿਰਾਇਆ ਤਿਰੰਗਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਖਟਕੜ ਕਲਾਂ ਵਿਖੇ ਵੀ ਕੈਬਨਿਟ ਮੰਤਰੀ ਸ਼ਹੀਦ ਭਗਤ ਜੀ ਦੇ ਬੁੱਤ ‘ਤੇ ਹੋਏ ਨਤਮਸਤਕ ਨਵਾਂਸ਼ਹਿਰ, 15 ਅਗਸਤ : ਐਨ.ਆਰ.ਆਈ. ਅਫੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ, ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਆਈ.ਟੀ.ਆਈ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਵਿੱਚ ਕੌਮੀ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਉਹ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ....
ਕੈਬਨਿਟ ਮੰਤਰੀ ਧਾਲੀਵਾਲ 15 ਅਗਸਤ ਨੂੰ ਆਈ ਟੀ ਆਈ ਗ੍ਰਾਉਂਡ ਵਿਖੇ ਲਹਿਰਾਉਣਗੇ ਤਿਰੰਗਾ
ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਗਈ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਜਜ਼ਬੇ ਨਾਲ ਪੇਸ਼ਕਾਰੀਆਂ ਦਾ ਪ੍ਰਦਰਸ਼ਨ ਕੀਤਾ ਮਾਰਚ ਪਾਸਟ, ਝਾਕੀਆਂ, ਪੀਟੀ ਸ਼ੋਅ ਤੋਂ ਇਲਾਵਾ ਸਭਿਆਚਾਰਕ ਪੇਸ਼ਕਾਰੀਆਂ ਆਜ਼ਾਦੀ ਦਿਵਸ ਦੇ ਵਿਸ਼ਾਲ ਜਸ਼ਨਾਂ ਦਾ ਹਿੱਸਾ ਹੋਣਗੇ ਨਵਾਂਸ਼ਹਿਰ, 14 ਅਗਸਤ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਨਵਾਂਸ਼ਹਿਰ ਵਿਖੇ ਫੁੱਲ ਡਰੈੱਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਐਨ.ਆਰ.ਆਈ. ਅਫੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ, ਪੰਜਾਬ....