ਕਰਤਾਰਪੁਰ, 4 ਅਗਸਤ : ਕਰਤਾਰਪੁਰ ਕੋਲ ਬਣ ਰਹੇ ਜੰਮੂ-ਕਟੜਾ ਨੈਸ਼ਨਲ ਹਾਈਵੇ ਦੇ ਬੋਰ ਵਿਚ ਸ਼ਨੀਵਾਰ ਨੂੰ ਡਿੱਗੇ ਸੁਰੇਸ਼ ਨੂੰ ਰੈਸਕਿਊ ਟੀਮ ਨੇ 45 ਘੰਟੇ ਬਾਅਦ ਬਾਹਰ ਕੱਢ ਲਿਆ ਹੈ। ਸੁਰੇਸ਼ ਦੀ ਬੋਰਵੈੱਲ ਦੇ ਅੰਦਰ ਹੀ ਮੌਤ ਹੋ ਚੁੱਕੀ ਸੀ। NHAI ਤੇ NDRF ਦੀ ਟੀਮ ਵੱਲੋਂ ਲਗਾਤਾਰ ਰੈਸਕਿਊ ਦਾ ਕੰਮ ਕੀਤਾ ਜਾ ਰਿਹਾ ਸੀ ਪਰ ਮਿੱਟੀ ਨਰਮ ਹੋਣ ਕਾਰਨ ਬਹੁਤ ਜ਼ਿਆਦਾ ਸਮਾਂ ਲੱਗ ਰਿਹਾ ਸੀ ਜਿਸ ਕਾਰਨ ਸੁਰੇਸ਼ ਦੀ ਬੋਰਵੈੱਲ ਵਿਚ ਹੀ ਦਮ ਘੁਟਣ ਨਾਲ ਮੌਤ ਹੋ ਗਈ। ਦੱਸ ਦੇਈਏ ਕਿ ਪੁਲ ਬਣਾਉਣ ਲਈ ਚੱਲ ਰਹੇ ਨਿਰਮਾਣ....
ਦੋਆਬਾ
ਕਰਤਾਰਪੁਰ, 13 ਅਗਸਤ : ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਕਰਤਾਰਪੁਰ ਨੇੜੇ ਇਕ ਇੰਜੀਨੀਅਰ ਸ਼ਨੀਵਾਰ ਸ਼ਾਮ ਕਰੀਬ 7 ਵਜੇ 80 ਫੁੱਟ ਡੂੰਘੇ ਬੋਰਵੈੱਲ 'ਚ ਡਿੱਗ ਗਿਆ। NDRF ਟੀਮਾਂ ਦੇ ਬਚਾਅ ਕਾਰਜ ਐਤਵਾਰ ਸਵੇਰੇ 11 ਵਜੇ ਤੱਕ ਜਾਰੀ ਸਨ।ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਇੰਜੀਨੀਅਰ ਮਸ਼ੀਨ ਦੀ ਮੁਰੰਮਤ ਕਰਨ ਲਈ ਬੋਰਵੈੱਲ 'ਚ ਉਤਰਿਆ ਸੀ। ਉਸ ਦੇ ਨਾਲ ਆਕਸੀਜਨ ਸਿਲੰਡਰ ਵੀ ਸੀ। ਪਰ ਜਦੋਂ ਉਹ ਉੱਪਰ ਆਉਣ ਲੱਗਾ ਤਾਂ ਕਰੀਬ 20 ਫੁੱਟ ਮਿੱਟੀ ਉਸ 'ਤੇ ਡਿੱਗ ਗਈ। ਜਿਸ ਤੋਂ ਬਾਅਦ ਮੁਲਾਜ਼ਮਾਂ ਨੇ....
ਕਪੂਰਥਲਾ, 13 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਵਿੱਚ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਲ੍ਹੇ ਜਾਣ ਨੂੰ ਲੈਕੇ ਸੂਬਾ ਸਰਕਾਰ ਦੀ ਤਿੱਖੀ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਵਿੱਚ ਇਸ ਫੈਸਲੇ ਨੂੰ ਕਾਲੇ ਦਿਨ ਦੇ ਤੌਰ 'ਤੇ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂਆਂ ਦੇ ਨਾਂਅ ‘ਤੇ ਵੱਸਦੇ ਪੰਜਾਬ ਵਿੱਚ ਔਰਤ ਵਰਗ ਨੂੰ ਵੀ ਨਸ਼ਿਆਂ ਵੱਲ ਧੱਕਿਆ ਜਾ ਰਿਹਾ ਹੈ। ਜਦ ਕਿ ਨਸ਼ਿਆ ਨੇ ਪੰਜਾਬ ਦੀ ਜਵਾਨੀ ਨੂੰ ਪਹਿਲਾ....
15 ਅਗਸਤ ਨੂੰ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਸ਼ਿਰਕਤ ਅਧਿਕਾਰੀਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਨਿਭਾਉਣ ਦੇ ਦਿੱਤੇ ਨਿਰਦੇਸ਼ ਨਵਾਂਸ਼ਹਿਰ, 13 ਅਗਸਤ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਆਈ. ਟੀ. ਆਈ ਗਰਾਊਂਡ ਵਿਖੇ 14 ਅਗਸਤ ਨੂੰ ਫੁੱਲ ਡ੍ਰੈਸ ਰਿਹਰਸਲ ਕਰਵਾਈ ਜਾਵੇਗੀ। ਜਿਸਦੇ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਹ ਅੱਜ ਆਈ. ਟੀ. ਆਈ ਗਰਾੳੂਂਡ ਵਿਖੇ 15 ਅਗਸਤ ਨੂੰ ਮਨਾਉਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ....
ਨਵਾਂਸ਼ਹਿਰ, 13 ਅਗਸਤ : ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੇ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਤਰਜੀਹ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਨ. ਆਰ. ਆਈ ਸਭਾ ਦੇ ਨੁਮਾਇੰਦਿਆਂ ਨਾਲ ਬੈਠਕ ਕਰਦਿਆਂ ਇਹ ਗੱਲ ਕਹੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ. ਬੀ. ਐਸ. ਨਗਰ ਸਮੇਤ ਪੂਰਾ ਦੋਆਬਾ ਖੇਤਰ ਵਿੱਚ ਸਭ ਤੋਂ ਜ਼ਿਆਦਾ ਪੰਜਾਬੀ ਵਿਦੇਸ਼ ਦੇ ਵਿੱਚ ਵਸੇ ਹੋਏ ਹਨ। ਸਮੇਂ-ਸਮੇਂ ਸਿਰ ਜਿਥੇ ਐਨ. ਆਰ. ਆਈਜ਼ ਵਲੋਂ ਕਿਸੇ....
ਮੇਲੇ ਦੇ ਸੁਚਾਰੂ ਪ੍ਰਬੰਧਾਂ ਨੂੰ ਲੈ ਕੇ ਸਾਂਝੀ ਰਣਨੀਤੀ ਬਣਾਈ ਡਿਪਟੀ ਕਮਿਸ਼ਨਰ ਨੇ ਸੂਬੇ ਦੀਆਂ ਸਮੂਹ ਸੰਗਤਾਂ ਨੂੰ ਭਾਰ ਢੋਹਣ ਵਾਲੇ ਵਾਹਨਾਂ ਦੀ ਵਰਤੋਂ ਨਾ ਕਰਨ ਦੀ ਕੀਤੀ ਅਪੀਲ ਕਿਹਾ, ਮੇਲੇ ਦੌਰਾਨ ਡੀ.ਜੇ ਤੇ ਸਿੰਗਲ ਯੂਜ਼ ਪਲਾਸਟਿਕ ’ਤੇ ਰਹੇਗੀ ਪੂਰਨ ਪਾਬੰਦੀ ਲੰਗਰ ਕਮੇਟੀਆਂ, ਐਸ.ਡੀ.ਐਮ ਦਫ਼ਤਰ ਤੋਂ ਜ਼ਰੂਰ ਕਰਵਾਉਣ ਰਜਿਸਟ੍ਰੇਸ਼ਨ ਹੁਸ਼ਿਆਰਪੁਰ, 13 ਅਗਸਤ : 17 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਮਾਤਾ ਚਿੰਤਪੁਰਨੀ ਮੇਲੇ ਦੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ....
ਕੈਬਨਿਟ ਮੰਤਰੀ ਦੀ ਅਗਵਾਈ ਹੇਠ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਪਾਰਟੀ ਦੇ ਹੋਰਨਾਂ ਕੌਂਸਲਰਾਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਨਗਰ ਨਿਗਮ ਹੁਸ਼ਿਆਰਪੁਰ ਦੇ ਵਾਰਡ ਨੰਬਰ 6, 7 ਅਤੇ 27 ਵਿਚ ਹੋਣੀਆਂ ਹਨ ਜ਼ਿਮਨੀ ਚੋਣਾਂ ਚੋਣ ਸਬੰਧੀ ਹੋਈ ਚਰਚਾ ਦੌਰਾਨ ਕੌਂਸਲਰਾਂ ਨੇ ਮੁੱਖ ਮੰਤਰੀ ਨੂੰ ਤਿੰਨੋਂ ਸੀਟਾਂ ਪਾਰਟੀ ਦੀ ਝੋਲੀ ਵਿਚ ਪਾਉਣ ਦਾ ਭਰੋਸਾ ਦਿੱਤਾ ਹੁਸ਼ਿਆਰਪੁਰ, 13 ਅਗਸਤ : ਅੱਜ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ....
ਜਲੰਧਰ, 12 ਅਗਸਤ : ਹਿਮਾਚਲ ਦੇ ਨਾਲਾਗੜ੍ਹ ਵਿੱਚ ਕਤਲ ਕੀਤੇ ਦੋ ਸ਼ਕੇ ਭਰਾਵਾਂ ਦੇ ਦੋਸ਼ਤ ਹੀ ਨਿੱਕਲੇ ਕਾਤਲ, ਇਸ ਸਬੰਧੀ ਪੁਲਿਸ ਕਾਰਵਾਈ ਕਰਦੇ ਹੋਏ ਇੱਕ ਨੌਜਵਾਨ ਨੂੰ ਪੁਲਿਸ ਵੱਲੋਂ ਕਾਬੂ ਕਰਲਿਆ ਗਿਆ ਹੈ, ਜਦੋਂ ਕਿ ਦੋ ਹੋਰ ਦੀ ਭਾਲ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਵਰੁਣ ਤੇ ਕੁਨਾਲ ਦੋਵੇ ਭਰਾਵਾਂ ਦਾ ਆਪਣੇ ਦੋਸਤਾਂ ਨਾਲ ਕੁੱਝ ਪੈਸਿਆ ਦਾ ਲੈਣ ਦੇਣ ਸੀ, ਜਿਸ ਕਾਰਨ ਉਨ੍ਹਾਂ ਦੇ ਦੋਸਤਾਂ ਨੇ ਉਨ੍ਹਾਂ ਦਾ ਨਾਲਾਗੜ੍ਹ ‘ਚ ਲਿਜਾ ਕੇ ਕਤਲ ਕਰ ਦਿੱਤਾ। ਇਸ ਕਤਲ ਦੀ ਵੀਡੀਓ ਸੋਸ਼ਲ ਮੀਡੀਆ ਤੇ....
ਜਲੰਧਰ, 12 ਅਗਸਤ : ਸ਼ਹਿਰ ਦੇ ਲੰਮਾ ਪਿੰਡ ਚੌਕ ‘ਚ ਖੋਲ੍ਹੀ ਗਈ ਪੰਜਾਬ ਦੀ ਪਹਿਲੀ ਮਹਿਲਾ ਵਾਈਨ ਸ਼ਾਪ ਨੂੰ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਹੈ। ਇਸ ਵਾਈਨ ਸ਼ਾਪ ਨੂੰ ਲੈ ਕੇ ਘਪਲਾ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਤੁਰੰਤ ਇਸ ਨੂੰ ਦੁਬਾਰਾ ਤਾਲਾ ਲਾਉਣ ਦੇ ਹੁਕਮ ਦਿੱਤੇ ਹਨ। ਵੂਮੈਨ ਫਰੈਂਡਲੀ ਸ਼ਰਾਬ ਦਾ ਠੇਕਾ ਖੁੱਲ੍ਹਣ ਤੋਂ ਬਾਅਦ ਜਿੱਥੇ ਸਿਆਸੀ ਪਾਰਟੀਆਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ, ਉੱਥੇ ਹੀ ਸਮਾਜਿਕ ਜਥੇਬੰਦੀਆਂ ਨੇ ਵੀ ਇਸ ਵਿਰੁੱਧ ਆਵਾਜ਼ ਬੁਲੰਦ ਕੀਤੀ।....
40ਵੇਂ ਸੁਰਜੀਤ ਹਾਕੀ ਟੂਰਨਾਮੈਂਟ ਦੀ ਜ਼ੋਰ ਸ਼ੋਰ ਨਾਲ ਤਿਆਰੀਆਂ ਸ਼ੁਰੂ ਜਲੰਧਰ, 10 ਅਗਸਤ : 1984 ਵਿਚ ਓਲੰਪੀਅਨ ਸੁਰਜੀਤ ਸਿੰਘ ਰੰਧਾਵਾ ਸਾਬਕਾ ਕਪਤਾਨ ਭਾਰਤੀ ਹਾਕੀ ਟੀਮ ਦੀ ਯਾਦ ਵਿਚ ਗਠਤ ਹੋਈ ਸੁਰਜੀਤ ਹਾਕੀ ਸੁਸਾਇਟੀ ਦੇ ਸ੍ਰੀ ਵਿਸ਼ੇਸ਼ ਸਾਰੰਗਲ, ਆਈ.ਏ.ਐਸ. ਡਿਪਟੀ ਕਮਿਸ਼ਨਰ, ਜਲੰਧਰ 20ਵੇਂ ਪ੍ਰਧਾਨ ਬਣ ਗਏ ਹਨ। ਸੁਰਜੀਤ ਹਾਕੀ ਸੁਸਾਇਟੀ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਭਾਪਾ ਅਨੁਸਾਰ ਅੱਜ ਸੁਸਾਇਟੀ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਵਿਚ ਸੁਰਜੀਤ ਹਾਕੀ ਸੁਸਾਇਟੀ ਦੇ ਸੰਵਿਧਾਨ ਅਨੁਸਾਰ ਜਲੰਧਰ....
ਹੜ੍ਹਾਂ ਕਾਰਨ 25 ਪਿੰਡਾਂ 'ਚ 22476 ਏਕੜ ਰਕਬੇ, 13108 ਏਕੜ 'ਚ ਫਸਲਾਂ ਤੇ 30 ਸਕੂਲਾਂ ਦਾ ਨੁਕਸਾਨ : ਡਿਪਟੀ ਪ੍ਰਸ਼ਾਸਨ ਨੇ ਜਲੰਧਰ 'ਚ ਹੜ੍ਹ ਆਉਣ ਤੋਂ ਪਹਿਲਾਂ 12000 ਲੋਕਾਂ ਨੂੰ ਬਚਾਇਆ, 1160 ਲੋਕਾਂ ਨੂੰ ਕਿਸ਼ਤੀਆਂ ਰਾਹੀਂ ਬਾਹਰ ਕੱਢਿਆ ਗਿਆ : ਵਿਸ਼ੇਸ਼ ਸਾਰੰਗਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਮਿੱਟੀ ਕੱਢਣ ਲਈ ਕਿਹਾ ਟੀਮ ਨੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਰਾਹਤ ਕਾਰਜਾਂ 'ਤੇ ਪ੍ਰਗਟਾਈ ਤਸੱਲੀ ਜਲੰਧਰ, 9 ਅਗਸਤ : ਭਾਰਤ ਸਰਕਾਰ ਦੀ ਸੱਤ ਮੈਂਬਰੀ....
ਭਾਰਤ ਦੇ ਸੰਵਿਧਾਨ ਤੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਿਤ ਪੁੱਛੇ ਜਾਣਗੇ ਸਵਾਲ ਨਵਾਂਸ਼ਹਿਰ, 8 ਅਗਸਤ : ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਇੱਕ ਆਨਲਾਈਨ ਕੁਇਜ਼ ਮੁਕਾਬਲਾ 15 ਅਗਸਤ ਨੂੰ ਦੁਪਹਿਰ 12.00 ਵਜੇ ਕਰਵਾਇਆ ਜਾ ਰਿਹਾ ਹੈ । ਇਸ ਕੁਇਜ਼ ਮੁਕਾਬਲੇ ਵਿੱਚ ਭਾਰਤ ਦੀ ਆਜ਼ਾਦੀ, ਭਾਰਤ ਦੇ ਸੰਵਿਧਾਨ ਅਤੇ ਭਾਰਤ ਦੇ ਚੋਣ ਕਮਿਸ਼ਨ ਨਾਲ ਸਬੰਧਿਤ ਸਵਾਲ ਪੁੱਛੇ ਜਾਣਗੇ। ਇਸ ਕੁਇਜ਼ ਮੁਕਾਬਲੇ ਵਿੱਚ ਜੇਤੂਆਂ ਨੂੰ ਪ੍ਰਮਾਣ ਪੱਤਰ ਦੇ ਨਾਲ ਪਹਿਲੇ ਸਥਾਨ ਤੇ ਰਹਿਣ ਵਾਲੇ ਨੂੰ 1500 ਰੁਪਏ....
ਨਵਾਂਸ਼ਹਿਰ, 8 ਅਗਸਤ : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਵਰ੍ਹੇਗੰਢ ‘ਤੇ ਖਟਕੜ ਕਲਾਂ ਵਿਖੇ 28 ਤੋਂ 30 ਸਤੰਬਰ ਤੱਕ ਤਿੰਨ ਦਿਨਾਂ ਦੇ ਕਰਵਾਏ ਜਾਣ ਵਾਲੇ ਇੰਨਕਲਾਬ ਫੈਸਟੀਵਲ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹਰ ਸਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਖਟਕੜ ਕਲਾਂ ਵਿਖੇ ਮਨਾਇਆ ਜਾਂਦਾ ਹੈ। ਇਸ ਵਾਰ ਸਰਕਾਰ ਵੱਲੋ ਇਸ ਦਿਹਾੜੇ ਨੂੰ ਇੱਕ ਮੇਲੇ ਦੇ ਰੂਪ ਵਿੱਚ....
ਰੋਸ ਧਰਨਿਆਂ ਆਦਿ ਲਈ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਥਾਵਾਂ ਨਿਰਧਾਰਿਤ ਨਵਾਂਸ਼ਹਿਰ, 9 ਅਗਸਤ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ੍ਹ-ਜਲੰਧਰ-ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਆਉਂਦੀ ਸਮੱਸਿਆ ਅਤੇ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣ ਕਾਰਨ, ਮਰੀਜ਼ਾਂ ਤੇ....
ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵਿਖੇ ਖੇਤੀ ਅਧਾਰਿਤ ਕਾਰਖਾਨੇ ਸਥਾਪਿਤ ਕਰਨਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਦਾ ਆਯੋਜਨ
ਨਵਾਂਸ਼ਹਿਰ, 9 ਅਗਸਤ : ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ (ਸ਼ਹੀਦ ਭਗਤ ਸਿੰਘ ਨਗਰ) ਵਿਖੇ ਖੇਤੀ ਅਧਾਰਿਤ ਕਾਰਖਾਨੇ ਸਥਾਪਿਤ ਕਰਨ ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਸਿਖਲਾਈ ਸੈਸ਼ਨ ਦੇ ਉਦਘਾਟਨ ਦੌਰਾਨ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਸਿਖਿਆਰਥੀਆਂ ਨੂੰ ਖੇਤੀਬਾੜੀ ਉਤਪਾਦਾਂ ਦੇ ਮੁੱਲ-ਵਾਧੇ ਦੀ ਮਹੱਤਤਾ ਬਾਰੇ ਦੱਸਿਆ ਕਿ ਕਿਵੇਂ ਪ੍ਰੋਸੈਸਿੰਗ ਕਰਨ ਨਾਲ ਉਹਨਾਂ ਦੀ ਆਮਦਨ ਵਿੱਚ ਵਾਧਾ ਹੋ ਸਕਦਾ ਹੈ। ਇਸ ਦੌਰਾਨ ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਅਤੇ....