ਦੋਆਬਾ

ਕੈਬਨਿਟ ਮੰਤਰੀ ਜਿੰਪਾ ਨੇ ਅੰਤਰਰਾਸ਼ਟਰੀ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜਿੱਤਣ ਵਾਲੇ ਰਵਿੰਦਰ ਪਾਲ ਸਿੰਘ ਨੂੰ ਕੀਤਾ ਸਨਮਾਨਿਤ
ਹੁਸ਼ਿਆਰਪੁਰ, 8 ਅਗਸਤ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ 100 ਪਰਸੈਂਟ ਰਾਅ ਵਰਲਡ ਪਾਵਰ ਲਿਫਟਿੰਗ ਫੈਡਰੇਸ਼ਨ ਵੱਲੋਂ ਬੀਤੇ ਦਿਨੀਂ ਕਰਨਾਲ (ਹਰਿਆਣਾ) ਵਿਖੇ ਕਰਵਾਈ ਅੰਤਰਰਾਸ਼ਟਰੀ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿਚ 50 ਕਿਲੋ ਵਰਗ ਵਿਚ 120 ਕਿਲੋ ਦੀ ਬੈਂਚ ਪ੍ਰੈਸ ਲਗਾ ਕੇ ਸੋਨ ਤਗਮਾ ਜਿੱਤ ਕੇ ਵਿਸ਼ਵ ਰਿਕਾਰਡ ਬਣਾਉਣ ਵਾਲੇ ਹੁਸ਼ਿਆਰਪੁਰ ਦੇ ਪਾਵਰਲਿਫਟਰ ਰਵਿੰਦਰ ਪਾਲ ਸਿੰਘ ਨੂੰ ਸਨਮਾਨਿਤ ਕੀਤਾ। ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਰਵਿੰਦਰ ਪਾਲ ਵਰਗੇ....
ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਨਹੀਂ ਛੱਡੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਨਗਰ ਨਿਗਮ ਹੁਸ਼ਿਆਰਪੁਰ ਦੀ ਹਾਊਸ ਦੀ ਮੀਟਿੰਗ ’ਚ ਕੀਤੀ ਸ਼ਿਰਕਤ ਨਿਗਮ ਹਾਊਸ ਦੀ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਲਈ ਅਹਿਮ ਮਤੇ ਪਾਸ ਪਿੰਡ ਬਜਵਾੜਾ ਤੇ ਕਿਲ੍ਹਾ ਬਰੂਨ ਦੇ ਸੀਵਰੇਜ ਦੇ ਪਾਣੀ ਨੂੰ ਹੁਸ਼ਿਆਰਪੁਰ ਨਾਲ ਜੋੜਦਿਆਂ ਟ੍ਰੀਟਮੈਂਟ ਪਲਾਂਟ ’ਚ ਪਾਣੀ ਪਾਉਣ ਨੂੰ ਮਿਲੀ ਮਨਜ਼ੂਰੀ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸੁਵਿਧਾਵਾਂ ਦੇਣ ਲਈ ਨਗਰ ਨਿਗਮ ਤੱਤਪਰ : ਮੇਅਰ ਸੁਰਿੰਦਰ ਕੁਮਾਰ ਹੁਸ਼ਿਆਰਪੁਰ, 07 ਅਗਸਤ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ....
ਦਸਵੀਂ ਤੇ ਬਾਰ੍ਹਵੀ ਦੀਆਂ ਅਗਸਤ/ਸਤੰਬਰ ਪ੍ਰੀਖਿਆਵਾਂ ਦੇ ਮੱਦੇਨਜ਼ਰ ਇਮਤਿਹਾਨ ਕੇਂਦਰਾਂ ਦੇ ਬਾਹਰ ਧਾਰਾ 144 ਲਗਾਈ
100 ਮੀਟਰ ਦੇ ਘੇਰੇ ’ਚ ਅਣ-ਅਧਿਕਾਰਿਤ ਵਿਅਕਤੀਆਂ ਦੇ ਦਾਖਲੇ ’ਤੇ ਰਹੇਗੀ ਪਾਬੰਦੀ ਨਵਾਂਸ਼ਹਿਰ, 7 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਅਗਸਤ/ਸਤੰਬਰ 2023 ਦੀ ਅਨੁਪੂਰਕ/ਰੀ-ਅਪੀਅਰ ਪ੍ਰੀਖਿਆਵਾਂ ਦੌਰਾਨ ਜ਼ਿਲ੍ਹੇ ਵਿੱਚ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ....
ਬੇਸਹਾਰਾ, ਲੋੜਵੰਦ ਅਤੇ ਕਾਨੂੰਨੀ ਵਿਵਾਦ ਵਿੱਚ ਸ਼ਾਮਲ ਬੱਚਿਆਂ ਦੀ ਸਹਾਇਤਾ ਦੇ ਲਈ ਤੁਰੰਤ ਚੁੱਕੇ ਜਾਣ ਕਦਮ :  ਡਿਪਟੀ ਕਮਿਸ਼ਨਰ ਰੰਧਾਵਾ
ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਸਮੀਖਿਆ ਮੀਟਿੰਗ ਨਵਾਂਸ਼ਹਿਰ, 7 ਅਗਸਤ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੇਸਹਾਰਾ, ਲੋੜਵੰਦ ਅਤੇ ਕਾਨੂੰਨੀ ਵਿਵਾਦ ਵਿੱਚ ਸ਼ਾਮਲ ਬੱਚਿਆ ਦੀ ਸੁਰੱਖਿਆ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ, ਜੁਵੇਨਾਇਲ ਜਸਟਿਸ ਬੋਰਡ ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਕੋਂਪਲ ਧੰਜਲ ਪ੍ਰਿੰਸੀਪਲ ਮੈਜਿਸਟ੍ਰੇਟ, ਜੁਵੇਨਾਇਲ ਜਸਟਿਸ....
‘ਮੇਲਾ ਤੀਆਂ ਦਾ’ ਪ੍ਰੋਗਰਾਮ ਰਾਹੀਂ ਦਿੱਤਾ ਵੋਟਰ ਜਾਗਰੂਕਤਾ ਦਾ ਸੰਦੇਸ਼
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਡੀ.ਏ.ਵੀ ਕਾਲਜ ਹੁਸ਼ਿਆਰਪੁਰ ’ਚ ਸਵੀਪ ਗਤੀਵਿਧੀਆਂ ਰਾਹੀਂ ਕਰਵਾਇਆ ਗਿਆ ਆਯੋਜਨ 2024 ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੂਰੇ ਸੂਬੇ ’ਚ ਵੋਟਰ ਜਾਗਰੂਕਤਾ ਲਈ ਕਰਵਾਈਆਂ ਜਾਣਗੀਆਂ ਸਵੀਪ ਗਤੀਵਿਧੀਆਂ : ਵਧੀਕ ਸੀ.ਈ.ਓ ਵਿਪੁਲ ਉਜਵਲ ਸਵੀਪ ਗਤੀਵਿਧੀਆਂ ਰਾਹੀਂ ਸਾਰੇ ਵਰਗਾਂ ਦੇ ਵੋਟਰਾਂ ਨੂੰ ਕੀਤਾ ਜਾਵੇਗਾ ਜਾਗਰੂਕ : ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ, 6 ਅਗਸਤ : ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਅਤੇ ਚੋਣ ਰਜਿਸਟ੍ਰੇਸ਼ਨ ਅਫ਼ਸਰ 43-ਹੁਸ਼ਿਆਰਪੁਰ ਵਲੋਂ ਅੱਜ ਸਵੀਪ ਗਤੀਵਿਧੀ ਤਹਿਤ ਡੀ.ਏ....
ਪੈਟਰੋਲ ਪੰਪ ਤੇ ਚੋਰਾਂ ਬੇਖੌਫ ਹੋ ਕੇ ਕੀਤੀ ਚੋਰੀ ਤਕਰੀਬਨ ਦੋ ਲੱਖ ਦਾ ਕੀਤਾ ਨੁਕਸਾਨ
ਬਲਾਚੌਰ, 5 ਅਗਸਤ : ਇੱਥੋਂ 5 ਕਿਲੋਮੀਟਰ ਪਿੰਡ ਠਠਿਆਲਾ ਢਾਹਾ ਨੇੜੇ ਮਜਾਰੀ -ਬੇ-ਚਰਾਗ ਦੇ ਰਕਬੇ ਵਿੱਚ ਲੱਗੇ ਐਚ ਪੀ ਕੰਪਨੀ ਦੇ ਪੈਟਰੋਲ ਪੰਪ ਤੋਂ ਚੋਰਾਂ ਨੇ ਪਾਣੀ ਦੇ ਨਿਕਾਸ ਲਈ ਬਣੇ ਖਾਲਿਆਂ ਉੱਤੇ ਪਾਏ ਲੋਹੇ ਦੇ ਜੰਗਲੇ ਚੋਰੀ ਕਰ ਲਏ।ਪੰਜ ਦੇ ਕਰੀਬ ਚੋਰ ਅੱਧੀ ਰਾਤ ਤਕਰੀਬਨ 2 ਕੁ ਵਜੇ ਬੇਖੌਫ ਤਰੀਕੇ ਨਾਲ ਨੰਗੇ ਮੂੰਹ ਦੋ ਦਰਜਨ ਦੇ ਕਰੀਬ ਜੰਗਲੇ ਆਈਸ਼ਰ ਕੰਪਨੀ ਦੇ ਕੈਂਟਰ ਵਿੱਚ ਲੱਦ ਕੇ ਫਰਾਰ ਹੋ ਗਏ। ਇੱਕ ਸਿੱਖ ਬਜ਼ੁਰਗ ਚੋਰ ਤਾਂ ਸਿਰੋਂ ਵੀ ਨੰਗਾ ਹੀ ਸੀ।ਪੰਪ ਦੇ ਡੀਲਰ ਬਰਜਿੰਦਰ ਸਿੰਘ ਨੇ ਦੱਸਿਆ....
ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 4 ’ਚ 38 ਲੱਖ ਰੁਪਏ ਦੀ ਲਾਗਤ ਨਾਲ ਲੱਗ ਰਹੇ ਟਿਊਬਵੈਲ ਦੇ ਕੰਮ ਦੀ ਕਰਵਾਈ ਸ਼ੁਰੂਆਤ
ਕਿਹਾ, ਲੋਕਾਂ ਤੱਕ ਪੀਣ ਵਾਲਾ ਸਾਫ਼ ਪਾਣੀ ਉਪਲਬੱਧ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਲੋਕਾਂ ਨੂੰ ਪਾਣੀ ਦੀ ਸਹੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ ਹੁਸ਼ਿਆਰਪੁਰ, 5 ਅਗਸਤ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਘਰ ਸਾਫ਼-ਸੁਥਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਹ ਵਾਰਡ ਨੰਬਰ 4 ਵਿਚ 38 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ....
ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਪਿੰਡਾਂ ’ਚ ਛੱਪੜਾਂ ਦੇ ਨਵੀਨੀਕਰਨ ਤੇ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਨੂੰ ਜਲਦ ਕੀਤਾ ਜਾਵੇ ਪੂਰਾ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਮੌਜੂਦਗੀ ’ਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਪਿੰਡ ਛਾਉਣੀ ਕਲਾਂ, ਬਸੀ ਗੁਲਾਮ ਹੁਸੈਨ ਤੇ ਬਜਵਾੜਾ ’ਚ ਗਿੱਲੇ-ਸੁੱਕੇ ਕੂੜੇ ਦੇ ਪ੍ਰਬੰਧਨ, ਛੱਪੜ ਦੇ ਨਿਰਮਾਣ ਕਾਰਜ ਅਤੇ ਸੀਵਰੇਜ਼ ਸਕੀਮ ਦਾ ਲਿਆ ਜਾਇਜ਼ਾ ਹੁਸ਼ਿਆਰਪੁਰ, 5 ਅਗਸਤ : ਜਲ ਸਪਲਾਈ ਤੇ ਸੈਨੀਟੇਸ਼ਨ, ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿਚ ਥਾਪਰ ਮਾਡਲ ’ਤੇ ਆਧਾਰਤ ਬਣ ਰਹੇ ਛੱਪੜਾਂ ਦੇ ਨਵੀਨੀਕਰਨ ਦੇ....
ਜਨਤਕ ਹਿੱਤ ’ਚ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ ਅਧਿਕਾਰੀ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਜਨਤਾ ਦਰਬਾਰ ’ਚ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਹੁਸ਼ਿਆਰਪੁਰ, 5 ਅਗਸਤ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ ਸ਼ਿਕਾੲਤਾਂ ਸੁਣਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਬਿਨਾ ਦੇਰੀ ਨਿਪਟਾਰਾ ਯਕੀਨੀ ਬਣਾਇਆ ਜਾਵੇ। ਕੈਬਨਿਟ ਮੰਤਰੀ ਨੇ ਅੱਜ 300 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਅਤੇ ਮੌਕੇ ’ਤੇ ਸਬੰਧਤ ਅਧਿਕਾਰੀਆਂ ਨੂੰ ਫੋਨ ਰਾਹੀਂ ਨਿਰਦੇਸ਼ ਦਿੱਤੇ। ਉਨ੍ਹਾਂ....
ਜਿੰਪਾ ਨੇ ਵਣ ਮਹਾਉਤਸਵ ਦੌਰਾਨ ਹਿੰਦੂ ਗਊ ਰਕਸ਼ਣੀ ਗਊਸ਼ਾਲਾ ’ਚ ਲਗਾਏ ਪੌਦੇ
ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦੀ ਕੀਤੀ ਅਪੀਲ ਗਊਸ਼ਾਲਾ ’ਚ ਗਊ ਸੇਵਾ ਤੇ ਗਊ ਪੂਜਨ ਵੀ ਕੀਤਾ ਹੁਸ਼ਿਆਰਪੁਰ, 5 ਅਗਸਤ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼੍ਰੀ ਹਿੰਦੂ ਗਊ ਰਕਸ਼ਣੀ ਗਊਸ਼ਾਲਾ ਵਿਚ ਵਣ ਮਹਾਉਤਸਵ ਦੌਰਾਨ ਵਣ ਵਿਭਾਗ ਦੇ ਸਹਿਯੋਗ ਨਾਲ ਪੌਦੇ ਲਗਾਏ। ਇਸ ਦੌਰਾਨ ਉਨ੍ਹਾਂ ਨੇ ਗਊਸ਼ਾਲਾ ਵਿਚ ਗਊ ਸੇਵਾ ਕਰਦੇ ਹੋਏ ਗਊ ਪੂਜਨ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਹਰਮੀਤ ਸਿੰਘ ਔਲਖ....
ਸਥਾਨਕ ਸਰਕਾਰਾਂ ਮੰਤਰੀ ਵਲੋਂ 76 ਲੱਖ ਰੁਪੈ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ
ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਦਿੱਤਾ ਜਾ ਰਿਹਾ ਉਚੇਚਾ ਧਿਆਨ- ਬਲਕਾਰ ਸਿੰਘ ਜਲੰਧਰ, 05 ਅਗਸਤ : ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 76 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ਵਿੱਚ ਪਿੰਡ ਕਲਿਆਣਪੁਰ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਨਵਾਂ ਹੈਲਥ ਅਤੇ ਵੈਲਨੈਸ ਸੈਂਟਰ, ਪਿੰਡ ਗੋਬਿੰਦਪੁਰ ਵਿੱਚ 20 ਲੱਖ ਰੁਪਏ....
ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਡੀਜੀਪੀ ਪੰਜਾਬ ਵੱਲੋਂ ਸੈਮੀਨਾਰ ਹਾਲ ਅਤੇ ਦੋ ਹਾਈ-ਟੈਕ ਨਾਕਿਆਂ ਦਾ ਉਦਘਾਟਨ, ਹੁਸ਼ਿਆਰਪੁਰ ਵਿੱਚ ਆਫੀਸਰਜ਼ ਮੈੱਸ ਦਾ ਰੱਖਿਆ ਨੀਂਹ ਪੱਥਰ ਸੀਪੀਜ਼/ਐਸਐਸਪੀਜ਼ ਨੂੰ ਨਾਕਿਆਂ ਨੂੰ ਮਜ਼ਬੂਤ ਕਰਨ, ਸਮਾਜ-ਵਿਰੋਧੀ ਤੱਤਾਂ ਵਿਰੁੱਧ ਚੌਕਸੀ ਵਧਾਉਣ ਦੇ ਨਿਰਦੇਸ਼ ਹੁਸ਼ਿਆਰਪੁਰ, 4 ਅਗਸਤ ; ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਪੁਲਿਸ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ....
ਪਿੰਡ ਸੰਗਤਪੁਰਾ ‘ਚ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਪਰਿਵਾਰ ਨੇ ਨਿਗਲਿਆ ਜ਼ਹਿਰ, ਇੱਕ ਦੀ ਹਾਲਤ ਗੰਭੀਰ
ਫਗਵਾੜਾ, 02 ਅਗਸਤ : ਫਗਵਾੜਾ ਦੇ ਪਿੰਡ ਸੰਗਤਪੁਰਾ ‘ਚ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਇੱਕ ਪਰਿਵਾਰ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਦੋਂ ਇਸ ਬਾਰ ਗੁਆਂਢੀਆਂ ਤੇ ਰਿਸ਼ਤੇਦਾਰਾਂ ਨੂੰ ਪਤਾ ਤਾਂ ਉਨ੍ਹਾਂ ਨੂੰ ਇਲਾਜ ਲਈ ਫਗਵਾੜਾ ਦੇ ਇੱਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਹਰਦੀਪ ਸਿੰਘ (41) ਦੀ ਹਾਲਤ ਕੁੱਝ ਨਾਜ਼ੁਕ ਹੈ, ਜਦੋਂ ਕਿ ਕੁਲਦੀਪ ਕੌਰ (77), ਰੁਚੀ ਜਸਵਾਲ ਪਤਨੀ ਹਰਦੀਪ ਸਿੰਘ (38), ਰੁਬਾਨੀ (12) ਪੁੱਤਰੀ ਹਰਦੀਪ ਸਿੰਘ, ਨਵ....
25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ
ਲੋਕ ਨਿਰਮਾਣ ਮੰਤਰੀ ਨੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ’ਚ ਦੋਵੇਂ ਸੜਕਾਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ ਮਾਹਿਲਪੁਰ, 1 ਅਗਸਤ : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਮੌਜੂਦਗੀ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮਾਹਿਲਪੁਰ ਵਿਖੇ ਕਰੀਬ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਮਹੱਤਵਪੂਰਨ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਨ੍ਹਾਂ ਵਿਚ 13.05 ਕਰੋੜ ਰੁਪਏ....
ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਜਿੰਪਾ ਵੱਲੋਂ ਈਟੀਓ ਨਾਲ ਮੀਟਿੰਗ
ਹੁਸ਼ਿਆਰਪੁਰ, 1 ਅਗਸਤ : ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ। ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇਮਾਰਤ ਦੇ ਨਿਰਮਾਣ ਲਈ ਟੈਂਡਰ ਪ੍ਰਕਿਿਰਆ ਤੇਜ਼ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਨਾਂ ਸ਼ਹੀਦ ਊਧਮ ਸਿੰਘ....