ਦੋਆਬਾ

ਹੁਸ਼ਿਆਰਪੁਰ ਪੁਲਿਸ ਵੱਲੋਂ ਪੈਟਰੋਲ ਪੰਪ ਲੁੱਟਣ ਅਤੇ ਫਿਰੌਤੀ ਮੰਗਣ ਵਾਲੇ ਲੁਟੇਰਾ ਗਿਰੋਹ ਦੇ ਤਿੰਨ ਮੈਂਬਰ ਅਸਲੇ ਤੇ ਕਾਰ ਸਮੇਤ ਕਾਬੂ
ਡੀ.ਆਈ.ਜੀ ਜਲੰਧਰ ਰੇਂਜ ਸਵਪਨ ਸ਼ਰਮਾ ਅਤੇ ਐਸ. ਐਸ. ਪੀ ਸਰਤਾਜ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ ਹੁਸ਼ਿਆਰਪੁਰ, 9 ਜੁਲਾਈ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਅਪਰਾਧ ਮੁਕਤ ਬਣਾਉਣ ਦੇ ਸੰਕਲਪ ਤਹਿਤ ਹੁਸ਼ਿਆਰਪੁਰ ਪੁਲਿਸ ਦੀ ਵਿਸ਼ੇਸ਼ ਟੀਮ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੈਟਰੋਲ ਪੰਪ ਲੁੱਟਣ ਅਤੇ ਫਿਰੌਤੀ ਮੰਗਣ ਵਾਲੇ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਅਸਲੇ ਅਤੇ ਕਾਰ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡਿਪਟੀ ਇੰਸਪੈਕਟਰ ਜਨਰਲ ਪੁਲਿਸ....
ਕਪੂਰਥਲਾ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ : ਡਿਪਟੀ ਕਮਿਸ਼ਨਰ
ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਐਸ ਡੀ ਐਮਜ ਨੂੰ ਸਥਿਤੀ ਤੇ ਲਗਾਤਾਰ ਨਿਗਰਾਨੀ ਰੱਖਣ ਦੇ ਹੁਕਮ ਕਪੂਰਥਲਾ, 9 ਜੁਲਾਈ : ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੇ ਅੱਜ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਹੜ੍ਹਾਂ ਸਬੰਧੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ। ਉਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾ਼ਸ਼ਨ ਵੱਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ....
ਡਿਪਟੀ ਕਮਿਸ਼ਨਰ ਨੇ ਸਵੇਰੇ 6 ਵਜੇ ਕੀਤਾ ਸ਼ਹਿਰ ਦੀ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ
ਸਫ਼ਾਈ ਸੇਵਕਾਂ ਦਾ ਹਾਜ਼ਰੀ ਰਜਿਸਟਰ ਕੀਤਾ ਚੈੱਕ, ਗੈਰਹਾਜ਼ਰ ਸਫਾਈ ਸੇਵਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਦਿੱਤੇ ਨਿਰਦੇਸ਼ ਨਿਗਮ ਅਧਿਕਾਰੀਆਂ ਨੂੰ ਬਰਸਾਤ ਦੇ ਮੱਦੇਨਜ਼ਰ ਸ਼ਹਿਰ ਵਿਚ ਪਾਣੀ ਦੀ ਨਿਕਾਸੀ ਯਕੀਨੀ ਬਣਾਉਣ ਦੀ ਕੀਤੀ ਹਦਾਇਤ ਲੋਕਾਂ ਨੂੰ ਗਿੱਲੇ ਤੇ ਸੁੱਕੇ ਕੂੜੇ ਦਾ ਵਰਗੀਕਰਨ ਕਰਨ ਦੀ ਕੀਤੀ ਅਪੀਲ ਹੁਸ਼ਿਆਰਪੁਰ, 8 ਜੁਲਾਈ : ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਅੱਜ ਸਵੇਰੇ 6 ਵਜੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ....
ਪਿੰਡ ਚੱਕ ਸਾਧੂ ਤੋਂ ਚੱਗਰਾਂ ਤੱਕ ਬਣੀ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦਾ ਹੋਇਆ ਉਦਘਾਟਨ
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਤੇ ਕੈਬਨਿਟ ਮੰਤਰੀ ਜਿੰਪਾ ਨੇ ਸਾਂਝੇ ਤੌਰ ’ਤੇ ਕੀਤਾ ਸੜਕ ਦਾ ਉਦਘਾਟਨ 7 ਕਰੋੜ 53 ਲੱਖ ਰੁਪਏ ਨਾਲ ਬਣਾਈ ਗਈ 10.47 ਕਿਲੋਮੀਟਰ ਲੰਬੀ ਸੜਕ ਪੰਜਾਬ ਸਰਕਾਰ ਨਾਲ ਮਿਲ ਕੇ ਕੇਂਦਰੀ ਯੋਜਨਾਵਾਂ ਤਹਿਤ ਕਰਵਾਏ ਜਾਣਗੇ ਵਿਕਾਸ ਕਾਰਜ : ਸੋਮ ਪ੍ਰਕਾਸ਼ ਕੇਂਦਰ ਸਰਕਾਰ ਪੰਜਾਬ ਨੂੰ ਆਰ.ਡੀ.ਐਫ ਦਾ ਪੈਸਾ ਜਾਰੀ ਕਰਕੇ ਸੂਬੇ ਦੇ ਪੇਂਡੂ ਵਿਕਾਸ ’ਚ ਕਰੇ ਸਹਿਯੋਗ : ਬ੍ਰਮ ਸ਼ੰਕਰ ਜਿੰਪਾ ਹੁਸ਼ਿਆਰਪੁਰ, 8 ਜੁਲਾਈ : ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਤੇ ਕੈਬਨਿਟ ਮੰਤਰੀ....
ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਪੂਰੀ ਕੀਤੀ ਜਾ ਰਹੀ ਹੈ ਡਾਕਟਰਾਂ ਦੀ ਕਮੀ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਜ਼ਿਲ੍ਹੇ ਵਿਚ ਨਿਯੁਕਤ ਹੋਏ 30 ਹਾਊਸ ਸਰਜਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਨਵੇਂ ਨਿਯੁਕਤ ਹਾਊਸ ਸਰਜਨਾਂ ਵਿਚੋਂ 12 ਸਿਵਲ ਹਸਪਤਾਲ ਹੁਸ਼ਿਆਰਪੁਰ, 8 ਸਿਵਲ ਹਸਪਤਾਲ ਦਸੂਹਾ, 6 ਸਿਵਲ ਹਸਪਤਾਲ ਮੁਕੇਰੀਆਂ ਅਤੇ 4 ਸਿਵਲ ਹਸਪਤਾਲ ਗੜ੍ਹਸ਼ੰਕਰ ਵਿਚ ਦੇਣਗੇ ਸੇਵਾਵਾਂ ਹੁਸ਼ਿਆਰਪੁਰ, 8 ਜੁਲਾਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲਬੱਧ ਕਰਵਾਉਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ।....
ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਜਲੰਧਰ ’ਚ ਪਹਿਲੀ "ਜਨ ਮਾਲ ਲੋਕ ਅਦਾਲਤ" ਦੀ ਸ਼ੁਰੂਆਤ
1500 ਤੋਂ ਵੱਧ ਲੋਕਾਂ ਨੇ ਲਿਆ ਭਾਗ, 816 ਇੰਤਕਾਲ ਕੇਸਾਂ ਦਾ ਮੌਕਾ ’ਤੇ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਦੀਆਂ ਹਦਾਇਤਾਂ ਜਲੰਧਰ, 7 ਜੁਲਾਈ : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਲਈ ਅੱਜ ਜਲੰਧਰ ਤੋਂ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਕੀਤੀ, ਜਿਸ ਵਿੱਚ 1500 ਤੋਂ ਵੱਧ ਲੋਕਾਂ ਨੇ ਭਾਗ ਲਿਆ।....
ਜਲੰਧਰ ‘ਚ ਭਿਆਨਕ ਸੜਕ ਹਾਦਸੇ ਵਿੱਚ 1 ਦੀ ਮੌਤ, 2 ਗੰਭੀਰ ਜ਼ਖਮੀ 
ਜਲੰਧਰ, 06 ਜੁਲਾਈ : ਜਲੰਧਰ ਸ਼ਹਿਰ ਦੇ ਵਰਿਆਣਾ ‘ਚ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਕ ਔਰਤ ਅਤੇ ਇਕ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਦੋਵਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਇੱਕ ਤੇਜ਼ ਰਫਤਾਰ ਬੱਸ ਦੇ ਆਟੋ ਨਾਲ ਟਕਰਾ ਜਾਣ ਕਾਰਨ ਵਾਪਰਿਆ। ਜਗਜੀਤ ਸਿੰਘ ਵਾਸੀ ਨੇੜੇ ਨਾਮਦੇਵ ਚੌਕ ਕਪੂਰਥਲਾ ਆਪਣੇ ਆਟੋ ਵਿੱਚ ਭੁਪਿੰਦਰ ਕੌਰ ਵਜੋਂ ਜਾਣੀ ਜਾਂਦੀ....
ਵਿਜੀਲੈਂਸ ਵੱਲੋਂ 10,000 ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗਿਰਦਾਵਰ ਕਾਬੂ
ਹੁਸ਼ਿਆਰਪੁਰ, 5 ਜੁਲਾਈ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਦਸੂਹਾ ਵਿਖੇ ਤਾਇਨਾਤ ਗਿਰਦਾਵਰ/ਕਾਨੂੰਨਗੋ ਮਨਜੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਉੱਚੀ ਬੱਸੀ ਦੇ ਵਾਸੀ ਰਾਮਪਾਲ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।....
ਵਰ੍ਹਦੇ ਮੀਂਹ ’ਚ ਮੇਅਰ ਅਤੇ ਡਿਪਟੀ ਕਮਿਸ਼ਨਰ ਨੇ ਸ਼ਹਿਰ ਦੇ ਪਾਣੀ ਭਰੇ ਇਲਾਕਿਆਂ ਦਾ ਦੌਰਾ ਕਰਕੇ ਲਿਆ ਸਥਿਤੀ ਦਾ ਜਾਇਜ਼ਾ
ਨਗਰ ਨਿਗਮ ਤੇ ਸੀਵਰੇਜ ਬੋਰਡ ਦੀਆਂ ਟੀਮਾਂ ਨੇ ਦਿਨ ਭਰ ਮੀਂਹ ’ਚ ਮਿਹਨਤ ਤੇ ਲਗਨ ਨਾਲ ਨਿਭਾਈ ਆਪਣੀ ਡਿਊਟੀ ਲੋਕਾਂ ਨੂੰ ਡਰੇਨਾਂ ’ਤੇ ਕੀਤੇ ਕਬਜ਼ੇ ਹਟਾਉਣ ਦੀ ਕੀਤੀ ਅਪੀਲ ਹੁਸ਼ਿਆਰਪੁਰ, 5 ਜੁਲਾਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਨਿਰਦੇਸ਼ਾਂ ’ਤੇ ਅੱਜ ਮੇਅਰ ਸੁਰਿੰਦਰ ਕੁਮਾਰ ਤੇ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ ਨੇ ਭਾਰੀ ਮੀਂਹ ਵਿਚ ਸ਼ਹਿਰ ਦੇ ਪਾਣੀ ਭਰੇ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਵੇਰ ਤੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ....
ਐਸ.ਡੀ.ਐਮ. ਨੇ ਭੰਗੀ ਚੋਅ ’ਚ ਹੋਏ ਨਾਜਾਇਜ਼ ਨਿਰਮਾਣ ਸਬੰਧੀ ਝੁੱਗੀ ਵਾਲਿਆਂ ਨੂੰ ਦਿੱਤਾ 15 ਦਿਨ ਦਾ ਅਲਟੀਮੇਟਮ
ਨਾਜਾਇਜ਼ ਕਬਜ਼ੇ ਹਟਾਉਣ ਸਬੰਧੀ ਵਾਰ-ਵਾਰ ਕੀਤੀ ਜਾ ਚੁੱਕੀ ਹੈ ਅਪੀਲ ਭੰਗੀ ਚੋਅ ਦੇ ਝੁੱਗੀ ਵਾਲਿਆਂ ਨੂੰ ਹੜ੍ਹਾਂ ਦੇ ਸੀਜ਼ਨ ਤੱਕ ਰੈਣ ਬਸੇਰਾ ’ਚ ਕੀਤਾ ਗਿਆ ਸ਼ਿਫਟ ਚੋਅ ਵਿਚ ਬਰਸਾਤੀ ਪਾਣੀ ਆਉਣ ਦੇ ਚੱਲਦਿਆਂ ਝੁੱਗੀ ਵਾਲਿਆਂ ਦੀ ਜਾਨ-ਮਾਲ ਨੂੰ ਸੀ ਖਤਰਾ ਹੁਸ਼ਿਆਰਪੁਰ, 5 ਜੁਲਾਈ : ਐਸ.ਡੀ.ਐਮ. ਪ੍ਰੀਤਇੰਦਰ ਸਿੰਘ ਬੈਂਸ ਦੀ ਅਗਵਾਈ ਵਿਚ ਤਹਿਸੀਲਦਾਰ ਹੁਸ਼ਿਆਰਪੁਰ ਤੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਵਲੋਂ ਅੱਜ ਭੰਗੀ ਚੋਅ ਵਿਚ ਨਾਜਾਇਜ਼ ਨਿਰਮਾਣ ਕਰਕੇ ਬਣਾਈਆਂ ਗਈਆਂ ਝੁੱਗੀ ਵਾਲਿਆਂ ਨੂੰ ਹਟਾਉਣ ਸਬੰਧੀ 15....
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਚਲਾਇਆ ਜਾਵੇਗਾ ਪਾਇਲਟ ਪ੍ਰੋਜੈਕਟ : ਏ.ਡੀ.ਸੀ 
ਨਵਾਂਸ਼ਹਿਰ, 05 ਜੁਲਾਈ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਖੇ ਰਿਸੋਰਸ ਪਰਸਨ ਦੀ ਇਕ ਦਿਨ ਇੰਨਟੈਂਸਿਵ ਡਰੱਗ ਅਵੇਅਰਨੈਸ ਵਰਕਸ਼ਾਪ ਲਗਾਈ ਗਈ, ਜਿਸ ਸਬੰਧੀ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਪਿੰਡ ਨਸ਼ਾ ਗ੍ਰਸਤ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਨਕਲਾਬ ਵੈਰੀਅਰ ਏਜੰਟ ਅਗੇਂਸਟ ਡਰੱਗ ਨਾਮ ਦਾ ਪਾਇਲਟ ਪੋਜੈਕਟ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਓਰੀਐਂਟੇਸ਼ਨ....
ਦਿਵਿਆਂਗ ਵਿਅਕਤੀਆਂ ਨੂੰ ਸਿੱਧੀ ਭਰਤੀ ਸਮੇਂ ਪੇਪਰ ਦੇਣ ਲਈ ਸਿੱਖਿਆ ਵਿਭਾਗ ਵਲੋਂ ਸਕਰਾਈਵਰ ਅਤੇ ਰੀਡਰ ਦੀ ਸਹੂਲਤ ਕਰਵਾਈ ਜਾਵੇਗੀ  ਮੁਹੱਈਆ
ਨਵਾਂਸ਼ਹਿਰ, 5 ਜੁਲਾਈ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜ਼ੋਬਨਦੀਪ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਸਿੱਖਿਆ ਵਿਭਾਗ ਵਲੋਂ ਜਦੋਂ ਸਿੱਧੀ ਭਰਤੀ ਲਈ ਇਸ਼ਤਿਹਾਰ ਦਿੱਤਾ ਜਾਂਦਾ ਹੈ, ਤਾਂ ਇਹ ਦੇਖਣ ਵਿੱਚ ਆਇਆ ਹੈ ਕਿ ਦਿਵਿਆਂਗ ਵਿਅਕਤੀ ਜੋ ਕਿ 40 ਫੀਸਦੀ ਜਾਂ ਇਸ ਤੋਂ ਵੱਧ ਨੂੰ ਸਿੱਧੀ ਭਰਤੀ ਦੀਆਂ ਅਸਾਮੀਆਂ ਲਈ ਅਪਲਾਈ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਿਭਾਗੀ ਅਸਾਮੀ ਲਈ ਨਿਰਧਾਰਿਤ ਪ੍ਰੀਖਿਆ ਦੇਣ ਵਿੱਚ ਸਕਰਾਈਵਰ ਅਤੇ ਰੀਡਰ ਦੀ ਲੋੜ ਪੈਂਦੀ ਹੈ, ਪ੍ਰੰਤੂ ਸਮੇਂ ਸਿਰ ਸਕਰਾਈਵਰ ਤੇ ਰੀਡਰ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹਫ਼ਤਾਵਰੀ ਪਲੇਸਮੈਂਟ ਡਰਾਈਵ 6 ਨੂੰ
ਨਵਾਂਸ਼ਹਿਰ, 5 ਜੁਲਾਈ : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਨਵਜੋਤ ਪਾਲ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਫਤਾਵਰੀ ਪਲੇਸਮੈਂਟ ਡਰਾਈਵ ਕਰਵਾਈ ਜਾਂਦੀ ਹੈ। ਇਸ ਲੜੀ ਤਹਿਤ 6 ਜੁਲਾਈ 2023 ਨੂੰ ਸਵੇਰੇ 10 ਵਜੇ ਬਿਊਰੋ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਪਲੇਸਮੈਂਟ ਡਰਾਈਵ ਵਿੱਚ....
ਐਸ.ਸੀ. ਉਮੀਦਵਾਰਾਂ ਵਾਸਤੇ ਮੁਫ਼ਤ ਡੇਅਰੀ ਸਿਖਲਾਈ ਸ਼ੁਰੂ
ਨਵਾਂਸ਼ਹਿਰ, 5 ਜੁਲਾਈ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖੇਤੀ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ ‘ਸਕੀਮ ਫਾਰ ਪ੍ਰਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਿਵਲੀਹੁੱਡ ਫਾਰ ਐਸ.ਸੀ.ਬੈਨੀਫਿਸ਼ਰੀਜ਼’ ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨਸੂਚਿਤ ਜਾਤੀ....
ਮੈਡੀਕਲ ਸਟੋਰਾਂ ‘ਤੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ : ਡਿਪਟੀ ਕਮਿਸ਼ਨਰ ਰੰਧਾਵਾ
ਨਸ਼ਿਆਂ ‘ਤੇ ਨਕੇਲ ਕੱਸਣ ਲਈ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ ਲਈ ਲਗਾਵਾਏ ਜਾਣ ਜਾਗਰੂਕਤਾ ਸੈਮੀਨਾਰ ਨਵਾਂਸ਼ਹਿਰ, 5 ਜੁਲਾਈ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਐਨ.ਸੀ.ਓ.ਆਰ.ਡੀ. ਸਬੰਧੀ ਬਣਾਈ ਗਈ ਕਮੇਟੀ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਨਸ਼ੇ ਦਾ ਪ੍ਰਭਾਵ ਵੱਧ ਹੈ, ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨਾਲ ਤਾਲਮੇਲ ਬਣਾ ਕੇ ਪਿੰਡਾਂ ਵਿੱਚ ਕਮੇਟੀਆਂ ਬਣਾ ਕੇ ਨਸ਼ੇ ਤੋਂ ਪ੍ਰਭਾਵਿਤ ਨੌਜਵਾਨਾਂ ਦੀ ਪਛਾਣ....