ਦੋਆਬਾ

ਕਾਂਗਰਸੀ-ਅਕਾਲੀ ਲੀਡਰਾਂ ਨੇ ਤੁਹਾਡੇ ਬੱਚਿਆਂ ਦੀ ਪੜ੍ਹਾਈ ਵੇਚ ਦਿੱਤੀ, ਬਜ਼ੁਰਗਾਂ ਦੀ ਦਵਾਈ ਵੇਚ ਦਿੱਤੀ ਅਤੇ ਉਸ ਪੈਸੇ ਨਾਲ ਆਪਣੇ ਲਈ ਮਹਿਲ ਬਣਵਾ ਲਏ : ਮਾਨ
ਮੁੱਖ ਮੰਤਰੀ ਨੇ ਹਰਸਿਮਰਤ ਕੌਰ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ- 2019 'ਚ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਦੱਸਿਆ ਸੀ ਕਿ ਉਸ ਕੋਲ ਸਾਢੇ ਤਿੰਨ ਕਿੱਲੋ ਸੋਨਾ ਅਤੇ ਕਰੋੜਾਂ ਰੁਪਏ ਹਨ, ਇਹ ਸਾਰਾ ਜਨਤਾ ਦਾ ਪੈਸਾ ਹੈ। ਕਾਂਗਰਸ-ਅਕਾਲੀ ਲੀਡਰ ਵਪਾਰ ਵਿੱਚੋਂ ਹਿੱਸਾ ਲੈਂਦੇ ਸਨ, ਅਸੀਂ ਪੰਜਾਬੀਆਂ ਦੇ ਦੁੱਖ-ਦਰਦ ਵਿੱਚ ਹਿੱਸਾ ਲੈਂਦੇ ਹਾਂ- ਮਾਨ ਸੀਐਮ ਮਾਨ ਨੇ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਜਲੰਧਰ ਪੱਛਮੀ, ਸੈਂਟਰਲ ਅਤੇ ਉੱਤਰੀ ਦੇ ਵੱਖ-ਵੱਖ ਖੇਤਰਾਂ ਵਿੱਚ ਕੀਤੇ ਰੋਡ ਸ਼ੋਅ, ਲੋਕਾਂ....
ਸੰਦੀਪ ਨੰਗਲ ਅੰਬੀਆਂ ਦੇ ਕਤਲ ਕੇਸ ’ਚ ਸੁਰਜਨ ਚੱਠਾ ਗ੍ਰਿਫਤਾਰ
ਜਲੰਧਰ, 4 ਮਈ : ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕੇਸ ਵਿਚ ਨਾਰਥ ਇੰਡੀਆ ਸਰਕਲ ਸਟਾਈਲ ਕਬੱਡੀ ਐਸੋਸੀਏਸ਼ਨ ਦੇ ਚੇਅਰਮੈਨ ਸੁਰਜਨ ਚੱਠਾ ਨੂੰ ਗ੍ਰਿਫਤਾਰ ਕੀਤਾ ਹੈ। ਸੰਦੀਪ ਨੰਗਲ ਅੰਬੀਆਂ ਦੀ ਪਤਨੀ ਦੇ ਬਿਆਨਾਂ ’ਤੇ ਸੁਰਜਨ ਚੱਠਾ ਸਮੇਤ 3 ਲੋਕਾਂ ਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਸੀ। ਹੁਣ ਜਲੰਧਰ ਦਿਹਾਤੀ ਪੁਲਿਸ ਨੇ ਸੁਰਜਨ ਚੱਠਾ ਨੂੰ ਗ੍ਰਿਫਤਾਰ ਕੀਤਾ ਹੈ।
ਹਰਦੀਪ ਸਿੰਘ ਪੁਰੀ ਗੁਰੁਦਆਰਾ ਦੁੱਖ ਨਿਵਾਰਨ ਨੌਵੀਂ ਪਾਤਸ਼ਾਹੀ ਵਿੱਖੇ ਹੋਏ ਨਤਮਸਤਕ
ਜਲੰਧਰ, 4 ਮਈ : ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਗੁਰੁਦਆਰਾ ਦੁੱਖ ਨਿਵਾਰਨ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦੁਰ ਨਗਰ ਵਿੱਖੇ ਸਰਬਜੀਤ ਸਿੰਘ ਮੱਕੜ ਦੇ ਨਾਲ ਨਤਮਸਤਕ ਹੋਣ ਲਈ ਪੁੱਜੇ ਅਤੇ ਉਹਨਾਂ ਗੁਰੂ ਦੇ ਚਰਨਾਂ ਚ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹਰਦੀਪ ਸਿੰਘ ਪੁਰੀ ਦਾ ਵੱਖ-ਵੱਖ ਸਿੰਘ ਸਭਾਵਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਗੁਰਦੁਆਰਾ ਨੌਵੀਂ ਪਾਤਸ਼ਾਹੀ ਦੇ ਪ੍ਰਧਾਨ ਜਗਜੀਤ ਸਿੰਘ ਗਾਬਾ ਨੇ ਕਿਹਾ ਕਿ ਸਿੱਖ ਸੰਗਤਾਂ ਦੀ ਲੰਬੇ....
ਦੇਸ਼ ਤਰੱਕੀ ਕਰ ਰਿਹਾ ਹੈ, ਪੰਜਾਬ ਪਛੜ ਰਿਹਾ ਹੈ : ਹਰਦੀਪ ਪੁਰੀ
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਪੰਜਾਬ ਲਈ ਟਰਨਿੰਗ ਪੁਆਇੰਟ ਸਾਬਤ ਹੋਵੇਗੀ: ਹਰਦੀਪ ਪੁਰੀ ਜਲੰਧਰ, 4 ਮਈ : ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਪੂਰਾ ਦੇਸ਼ ਅਤੇ ਭਾਜਪਾ ਸ਼ਾਸਤ ਸੂਬੇ ਤੇਜ਼ੀ ਨਾਲ ਤਰੱਕੀ ਕਰ ਰਹੇ ਹਨ, ਪਰ ਪੰਜਾਬ ਲਗਾਤਾਰ ਪਛੜਦਾ ਜਾ ਰਿਹਾ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਇੱਥੋਂ ਦੀ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਗਈ ਹੈ। ਹਰ ਰੋਜ਼ ਕਤਲ ਹੋ ਰਹੇ ਹਨ, ਫਿਰੌਤੀਆਂ ਮੰਗੀਆਂ ਜਾ....
ਚੋਣ ਜ਼ਾਬਤਾ ਖਤਮ ਹੋਣ ਤੋਂ ਤੁਰੰਤ ਬਾਅਦ ਸ਼ੁਰੂ ਹੋਵੇਗਾ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦਾ ਨਿਰਮਾਣ ਕਾਰਜ : ਜਿੰਪਾ
ਕਿਹਾ, ਚੋਣ ਕਮਿਸ਼ਨ ਦੀ ਰੋਕ ਕਾਰਨ ਰੁਕਿਆ ਹੈ ਸੜਕ ਦਾ ਨਿਰਮਾਣ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਲਈ ਮਨਜ਼ੂਰ ਕੀਤੇ ਹਨ 13.74 ਕਰੋੜ ਰੁਪਏ ਹੁਸ਼ਿਆਰਪੁਰ, 4 ਮਈ : ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦਾ ਕੰਮ ਜਲੰਧਰ ਲੋਕ ਸਭਾ ਦੀ ਉਪ ਚੋਣ ਦੇ ਚੱਲਦਿਆਂ ਚੋਣ ਜ਼ਾਬਤੇ ਕਾਰਨ ਰੁਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਚੋਣ ਜ਼ਾਬਤਾ ਖਤਮ ਹੋਵੇਗਾ, ਸੜਕ ਦਾ ਨਿਰਮਾਣ ਸ਼ੁਰੂ ਕਰਵਾ....
ਭਾਰਤ ਆਪਣੇ ਫੈਸਲੇ ਲੈਣ ਵਿੱਚ ਮਜ਼ਬੂਤ, ਸ਼ਕਤੀਸ਼ਾਲੀ ਅਤੇ ਸੁਤੰਤਰ ਰੂਪ ਵਿੱਚ ਉਭਰਿਆ ਹੈ : ਕੈਪਟਨ  
ਜਲੰਧਰ ਜ਼ਿਮਨੀ ਚੋਣ 2024 ਦੀਆਂ ਆਮ ਚੋਣਾਂ ਲਈ ਸੁਰ ਤੈਅ ਕਰੇਗੀ: ਕੈਪਟਨ ਅਮਰਿੰਦਰ ਫਿਲੌਰ, 4 ਮਈ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਲਈ ਪਾਰਟੀ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਵੋਟਾਂ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਦੀ ਇਕ ਵੱਡੀ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ, “ਜਲੰਧਰ ਉਪ ਚੋਣ ਪੰਜਾਬ ਵਿੱਚ 2024 ਦੀਆਂ ਆਮ ਚੋਣਾਂ ਲਈ....
ਅਕਾਲੀ-ਕਾਂਗਰਸ ਨੂੰ 70 ਸਾਲ ਦਾ ਮੌਕਾ ਦਿੱਤਾ, ਸਾਨੂੰ ਸਿਰਫ ਇੱਕ ਸਾਲ ਹੋਰ ਦਿਓ : ਮੁੱਖ ਮੰਤਰੀ ਮਾਨ
ਕੰਮ ਪਸੰਦ ਨਹੀਂ ਆਇਆ ਤਾਂ 2024 ਵਿੱਚ ਸਾਨੂੰ ਵੋਟ ਨਾ ਪਾਇਓ : ਭਗਵੰਤ ਮਾਨ ਪਿਛਲੀਆਂ ਸਰਕਾਰਾਂ ਨੌਜਵਾਨਾਂ ਨੂੰ ਪੰਜ ਸਾਲ ਵਿੱਚ ਇੱਕ ਵਾਰ ਸਰਕਾਰੀ ਨੌਕਰੀ ਦਾ ਮੌਕਾ ਦਿੰਦੀਆਂ ਸਨ, ਪਰ ਅਸੀਂ ਸਿਰਫ਼ ਇੱਕ ਸਾਲ ਵਿੱਚ ਹੀ ਤਿੰਨ ਮੌਕੇ ਦਿੱਤੇ ਜਲੰਧਰ, 3 ਮਈ : ਜਲੰਧਰ ਲੋਕ ਸਭਾ ਉੱਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਰਤਾਰਪੁਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰੋਡ ਸ਼ੋਅ ਕਰਕੇ ਲੋਕਾਂ ਨੂੰ ‘ਆਪ’ ਉਮੀਦਵਾਰ....
ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਜੀ ਦੇ ਹੱਕ ਵਿੱਚ ਸੀਨੀਅਰ ਆਗੂਆਂ ਚੋਣ ਮੀਟਿੰਗਾਂ ਕੀਤੀਆਂ
ਜਲੰਧਰ, 3 ਮਈ : ਜਲੰਧਰ ਜ਼ਿਮਨੀ ਚੋਣਾਂ ਤੋਂ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਜੀ ਦੇ ਹੱਕ ਵਿੱਚ ਅੱਜ ਭਾਜਪਾ ਦੇ ਸੀਨੀਅਰ ਆਗੂਆਂ ਜਿਵੇਂ ਕਿ ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ, ਕੇਵਲ ਸਿੰਘ ਢਿੱਲੋਂ, ਪਰਮਿੰਦਰ ਬਰਾੜ, ਦੀਦਾਰ ਸਿੰਘ ਭੱਟੀ, ਜਗਦੀਸ਼ ਕੁਮਾਰ ਜੱਸਲ, ਜਗਦੀਸ਼ ਕੁਮਾਰ ਜੱਸਲ, ਸੋਨੂੰ ਸੰਗਰ, ਦੀਪਕ ਸੋਢੀ ਅਤੇ ਹੋਰ ਆਗੂਆਂ ਨਾਲ ਅੱਜ ਅਲਾਵਲਪੁਰ ਅਤੇ ਕਾਲਾ ਬੱਕਰਾ ਵਿਖੇ ਚੋਣ ਮੀਟਿੰਗਾਂ ਕੀਤੀਆਂ। ਇਸ ਮੌਕੇ ਜੈ ਇੰਦਰ ਕੌਰ ਨੇ ਬੋਲਦਿਆਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਦਾ....
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਪਣੇ ਜੱਦੀ ਪਿੰਡ ਵਾਸੀਆਂ ਲਈ ਨੇਕ ਉਪਰਾਲਾ
ਨਵਾਂਸ਼ਹਿਰ, 02 ਮਈ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਜੱਦੀ ਪਿੰਡ ਦੇ ਵਸਨੀਕਾਂ ਲਈ ਨੇਕਨੀਅਤੀ ਦਾ ਪ੍ਰਗਟਾਵਾ ਕਰਦਿਆਂ ਅੱਜ ਆਪਣੇ ਜੱਦੀ ਪਿੰਡ ਭੌਰਾ ਦੀ ਸੰਖੇਪ ਫੇਰੀ ਦੌਰਾਨ ਆਪਣੇ ਜੱਦੀ ਘਰ ਦੇ ਇੱਕ ਹਿੱਸੇ ਨੂੰ ਸਰਕਾਰੀ ਸਿਹਤ ਅਤੇ ਤੰਦਰੁਸਤੀ ਕੇਂਦਰ (ਹੈਲਥ ਤੇ ਵੈਲਨੈਸ ਸੈਂਟਰ) ਲਈ ਦੇਣ ਦਾ ਐਲਾਨ ਕੀਤਾ। ਆਪਣੇ ਜੱਦੀ ਪਿੰਡ ਵਿੱਚ ਆਪਣੀ ਮਾਤਾ ਨੂੰ ਮਿਲਣ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਕੰਮ ਲਈ ਸਿਰਫ਼ ਘੋਸ਼ਣਾ ਹੀ ਨਹੀਂ ਕੀਤੀ ਸਗੋਂ ਉਨ੍ਹਾਂ ਨੇ....
ਵਿਰੋਧੀ ਪਾਰਟੀਆਂ ਦੀ ਹਾਲਤ ਇੰਨੀ ਮਾੜੀ ਹੈ ਕਿ ਲੋਕ ਉਨ੍ਹਾਂ ਨੂੰ ਸੁਣਨ ਵੀ ਨਹੀਂ ਆ ਰਹੇ : ਮੁੱਖ ਮੰਤਰੀ ਮਾਨ
ਰਾਹੁਲ ਗਾਂਧੀ ਅਤੇ ਨਰਿੰਦਰ ਮੋਦੀ ਨੂੰ ਇਸ ਚੋਣ ਨਾਲ ਕੋਈ ਫਰਕ ਨਹੀਂ ਪਵੇਗਾ, ਪਰ ‘ਆਪ ਉਮੀਦਵਾਰ ਦੀ ਜਿੱਤ ਮੇਰੇ ਹੌਂਸਲੇ ਜ਼ਰੂਰ ਵਧਾਏਗੀ : ਮਾਨ ਮੈਨੂੰ ਇੱਕ ਸਾਲ ਹੋਰ ਦੇ ਦਿਓ, ਜੇ ਮੇਰਾ ਕੰਮ ਚੰਗਾ ਨਾ ਹੋਇਆ ਤਾਂ ਮੈਂ 2024 ਵਿੱਚ ਵੋਟਾਂ ਮੰਗਣ ਨਹੀਂ ਆਵਾਂਗਾ - ਮਾਨ ਕਾਂਗਰਸੀ-ਅਕਾਲੀ ਆਗੂਆਂ ਨੇ ਪੰਜਾਬ ਦੇ ਲੋਕਾਂ ਦਾ ਪੈਸਾ ਲੁੱਟਿਆ, ਛਾਪੇਮਾਰੀ ਕਰਨ ‘ਤੇ ਉਨ੍ਹਾਂ ਦੇ ਘਰਾਂ 'ਚੋਂ ਨੋਟ ਗਿਣਨ ਵਾਲੀਆਂ ਮਸ਼ੀਨਾਂ ਮਿਲਦੀਆਂ ਹਨ - ਮਾਨ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ 'ਚ ਮੁੱਖ ਮੰਤਰੀ ਮਾਨ ਨੇ....
ਪਿੰਡਾਂ ਦੀ ਮੰਗ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ : ਕੈਬਨਿਟ ਮੰਤਰੀ ਜਿੰਪਾ
ਹੁਸ਼ਿਆਰਪੁਰ, 2 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਪਿੰਡਾਂ ਦੀ ਮੰਗ ਅਨੁਸਾਰ ਕੰਮ ਕਰਵਾ ਕੇ ਇਲਾਕੇ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਪਿੰਡਾਂ ਵਿਚ ਵਿਕਾਸ ਪੱਖੋਂ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ, ਉੱਥੇ ਹੀ ਲੋੜਵੰਦ ਵਿਅਕਤੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਹ ਪਿੰਡ ਨਾਰਾ ਦੀ ਪੰਚਾਇਤ ਨੂੰ ਜਿੰਮ ਲਈ 2 ਲੱਖ ਰੁਪਏ ਦਾ ਚੈਕ ਸੌਂਪਣ ਮੌਕੇ ਪਿੰਡ ਵਾਸੀਆਂ ਨੂੰ....
ਐਲਪੀਯੂ ਦਾ ਤਿੰਨ ਦਿਨਾਂ ਗਲੋਬਲ ਓਪਨ ਫੈਸਟ ‘ਯੂਥ ਵਾਈਬ- 2023’ ਸ਼ੁਰੂ ਹੋਇਆ
ਜਲੰਧਰ, 2 ਮਈ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਦੇ 'ਯੂਥ ਕੈਪੀਟਲ' ਵਿਭਾਗ ਨੇ ਅੱਜ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ ਵਿਖੇ "ਇਕੁਇਟੀ, ਵਿਭਿੰਨਤਾ ਅਤੇ ਸਮਾਵੇਸ਼ਤਾ" ਦੇ ਥੀਮ ਨਾਲ ਗਲੋਬਲ ਓਪਨ ਫੈਸਟ- 'ਯੂਥ ਵਾਈਬ 2023' ਦੇ ਆਪਣੇ 7ਵੇਂ ਐਡੀਸ਼ਨ ਦਾ ਉਦਘਾਟਨ ਕੀਤਾ। " ਇਹ ਫੈਸਟ 20 ਤੋਂ ਵੱਧ ਯੂਨੀਵਰਸਿਟੀਆਂ ਦੇ ਹਜ਼ਾਰਾਂ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ 'ਵਿਭਿੰਨਤਾ-ਇਸ ਨੂੰ ਅਪਣਾਓ , ਸਾਂਝਾ ਕਰੋ, ਇਸ ਨੂੰ ਮਨਾਓ' ਦੇ ਨਾਅਰੇ ਨਾਲ ਹੈ। ਭਾਗੀਦਾਰ ਵੱਖ-ਵੱਖ ਸ਼੍ਰੇਣੀਆਂ ਦੇ....
ਸੂਬੇ ਦੇ ਲੋਕਾਂ ਤੱਕ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦਾ ਮੁੱਖ ਉਦੇਸ਼ : ਕੈਬਨਿਟ ਮੰਤਰੀ ਜਿੰਪਾ
ਹੁਸ਼ਿਆਰਪੁਰ, 2 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਕੇ ਕਿਹਾ ਕਿ ਸੂਬੇ ਦੇ ਲੋਕਾਂ ਤੱਕ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੁਨਿਆਦੀ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਕੋਈ ਕਮੀ ਨਹੀਂ ਛੱਡ ਰਹੀ ਹੈ। ਉਹ ਹੁਸ਼ਿਆਰਪੁਰ ਦੇ ਵਾਰਡ ਨੰਬਰ 28 ਦੇ ਮਾਊਂਟ ਐਵੀਨਿਊ ਵਿੱਚ 28.50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਇਲਾਕਾ....
ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਪੰਚਾਂ, ਸਰਪੰਚਾਂ ਅਤੇ ਸਿਆਸੀ ਪਾਰਟੀਆਂ ਦੇ ਅਹੁਦੇਦਾਰਾਂ 'ਤੇ ਭੈੜੇ ਦੋਸ਼ ਲਗਾ ਰਹੀ ਹੈ : ਪ੍ਰਧਾਨ ਰਾਜਾ ਵੜਿੰਗ 
ਜਲੰਧਰ, 01 ਮਈ : ਆਪ ਸਰਕਾਰ ਸਰਪੰਚਾਂ ਅਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਡਰਾ ਧਮਕਾ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਵਿਖੇ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰਧਾਨ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਵੱਖ-ਵੱਖ ਹਲਕਿਆਂ ਦੇ ਪੰਚਾਂ, ਸਰਪੰਚਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਅਹੁਦੇਦਾਰਾਂ 'ਤੇ ਭੈੜੇ ਦੋਸ਼ ਲਗਾ ਰਹੀ ਹੈ....
ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਪੰਚਾਂ, ਸਰਪੰਚਾਂ ਅਤੇ ਸਿਆਸੀ ਪਾਰਟੀਆਂ ਦੇ ਅਹੁਦੇਦਾਰਾਂ 'ਤੇ ਭੈੜੇ ਦੋਸ਼ ਲਗਾ ਰਹੀ ਹੈ : ਪ੍ਰਧਾਨ ਰਾਜਾ ਵੜਿੰਗ 
ਜਲੰਧਰ, 01 ਮਈ : ਆਪ ਸਰਕਾਰ ਸਰਪੰਚਾਂ ਅਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਡਰਾ ਧਮਕਾ ਰਹੀ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਵਿਖੇ ਇੱਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰਧਾਨ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਵੱਖ-ਵੱਖ ਹਲਕਿਆਂ ਦੇ ਪੰਚਾਂ, ਸਰਪੰਚਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਅਹੁਦੇਦਾਰਾਂ 'ਤੇ ਭੈੜੇ ਦੋਸ਼ ਲਗਾ ਰਹੀ ਹੈ....