ਦੋਆਬਾ

ਪੰਜਾਬ ਸਰਕਾਰ ਮਜ਼ਦੂਰਾਂ ਦੇ ਸਮਾਜਿਕ ਤੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧ : ਕੈਬਨਿਟ ਮੰਤਰੀ ਜਿੰਪਾ
ਹੁਸ਼ਿਆਰਪੁਰ, 01 ਮਈ : ਮਜ਼ਦੂਰ ਦਿਵਸ ’ਤੇ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਵਲੋਂ ਸਥਾਨਕ ਲੇਬਰ ਅੱਡੇ ’ਤੇ ਪਹੁੰਚ ਕੇ ਮਜ਼ਦੂਰਾਂ ਨੂੰ ਮਠਿਆਈ ਖਿਲਾ ਕੇ ਅਤੇ ਉਨ੍ਹਾਂ ਨੂੰ ਟਿਫਨ ਬਾਕਸ ਦੇ ਕੇ ਉਨ੍ਹਾਂ ਨੂੰ ਮਜ਼ਦੂਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਜ਼ਦੂਰਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਭਲਾਈ ਯੋਜਨਾਵਾਂ ਰਾਹੀ. ਸਮਾਜਿਕ ਤੇ ਆਰਥਿਕ ਸਸ਼ਕਤੀਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਦੇ ਹਿੱਤਾਂ ਲਈ ਸੂਬਾ ਸਰਕਾਰ ਹਮੇਸ਼ਾਂ ਕੰਮ ਕਰ....
ਦੇਸ਼ ਨੂੰ ਮਾੜੀਆਂ ਹਵਾਵਾਂ ਤੋਂ ਬਚਾਉਣ ਅਤੇ ਇੱਕ ਲੜੀ ’ਚ ਪ੍ਰੋ ਕੇ ਰੱਖਣ ਵਿੱਚ ਸੰਤ-ਮਹਾਪੁਰਸ਼ਾਂ ਦੀ ਵਡਮੁੱਲੀ ਅਗਵਾਈ ਦੀ ਲੋੜ : ਸੰਧਵਾਂ
ਸਵਾਮੀ ਬ੍ਰਹਮਾ ਨੰਦ ਭੂਰੀ ਵਾਲਿਆਂ ਦੀ 21 ਵੀਂ ਬਰਸੀ ’ਤੇ ਸਪੀਕਰ ਸੰਧਵਾਂ, ਡਿਪਟੀ ਸਪੀਕਰ ਰੌੜੀ, ਕੈਬਿਨਟ ਮੰਤਰੀ ਜਿੰਪਾ ਤੇ ਜੌੜਾਮਾਜਰਾ ਪੁੱਜੇ ਸ਼ਹੀਦ ਭਗਤ ਸਿੰਘ ਨਗਰ, 01 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ, ਕੁਲਤਾਰ ਸਿੰਘ ਸੰਧਵਾ ਨੇ ਅੱਜ ਇੱਥੇ ਬ੍ਰਹਮ ਸਰੂਪ ਧਾਮ ਵਿਖੇ ਸ੍ਰੀ ਸਤਿਗੁਰੂ ਬ੍ਰਹਮਾ ਨੰਦ ਜੀ ਮਹਾਰਾਜ ਭੂਰੀਵਾਲਿਆਂ (ਗਊਆਂ ਵਾਲੇ) ਦੀ 21ਵੀਂ ਬਰਸੀ ਮੌਕੇ ਵੇਦਾਂਤ ਅਚਾਰੀਆਂ ਸਵਾਮੀ ਸ੍ਰੀ ਚੇਤਨਾ ਨੰਦ ਜੀ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਤੀ ’ਚ ਕੀਤੇ ਗਏ ਸਲਾਨਾ ਸਮਾਗਮ ’ਚ ਸ਼ਿਰਕਤ....
'ਆਪ' ਸਰਕਾਰ ਨੇ ਸਿੱਖਿਆ ਤੇ ਸਿਹਤ ਨੂੰ ਸਿਆਸਤ ਦਾ ਕੇਂਦਰ ਬਣਾ ਦਿੱਤਾ : ਸਿੱਖਿਆ ਮੰਤਰੀ ਬੈਂਸ
ਪਿਛਲੀ ਸਰਕਾਰ 'ਚ ਸਕੂਲਾਂ ਵਿੱਚ ਕਿਤਾਬਾਂ ਹੀ ਨਹੀਂ ਪਹੁੰਚੀਆਂ ਸਨ, ਇਸ ਸਾਲ 31 ਮਾਰਚ ਤੋਂ ਪਹਿਲਾਂ ਸਾਰੇ ਸਕੂਲਾਂ 'ਚ ਕਿਤਾਬਾਂ ਪਹੁੰਚ ਚੁੱਕੀਆਂ ਹਨ : ਸਿੱਖਿਆ ਮੰਤਰੀ ਜਲੰਧਰ, 01 ਮਈ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੀ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਸਿੱਖਿਆ ਖੇਤਰ ਵਿੱਚ ਕੀਤੀਆਂ ਵੱਡੀਆਂ ਤਬਦੀਲੀਆਂ ਅਤੇ ਸੁਧਾਰਾਂ ਨੂੰ ਗਿਣਾਇਆ ਅਤੇ ਇਸ ਬਹਾਨੇ ਵਿਰੋਧੀ ਪਾਰਟੀਆਂ ਨੂੰ ਵੀ ਨਿਸ਼ਾਨਾ ਬਣਾਇਆ।ਸੋਮਵਾਰ ਨੂੰ ਜਲੰਧਰ 'ਚ ਪ੍ਰੈੱਸ....
ਮਜ਼ਦੂਰ ਦਿਵਸ 'ਤੇ ਆਮ ਆਦਮੀ ਪਾਰਟੀ ਨੇ ਦੇਸ਼ ਦੇ ਵਿਕਾਸ 'ਚ ਮਜ਼ਦੂਰਾਂ ਦੇ ਯੋਗਦਾਨ ਨੂੰ ਦੱਸਿਆ ਮਹੱਤਵਪੂਰਨ
'ਆਪ' ਸਰਕਾਰ ਸੂਬੇ ਦੇ ਮਜ਼ਦੂਰਾਂ ਦੀ ਭਲਾਈ ਲਈ ਕਰ ਰਹੀ ਹੈ ਕੰਮ, ਲਾਗੂ ਕਰ ਰਹੀ ਹੈ ਲੋਕ ਭਲਾਈ ਦੀਆਂ ਨੀਤੀਆਂ: ਈ.ਟੀ.ਓ. ਜਲੰਧਰ, 01 ਮਈ : ਆਮ ਆਦਮੀ ਪਾਰਟੀ ਨੇ ਮਜ਼ਦੂਰ ਦਿਵਸ ਮੌਕੇ ਦੇਸ਼ ਅਤੇ ਸੂਬੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਮਜ਼ਦੂਰਾਂ ਨੂੰ ਵਧਾਈ ਦਿੱਤੀ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸੋਮਵਾਰ ਨੂੰ ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸੂਬੇ ਦਾ ਮਜ਼ਦੂਰ ਵਰਗ, ਉਸ ਦੇ ਵਿਕਾਸ ਦਾ ਅਹਿਮ ਹਿੱਸਾ....
ਆਪ ਸਰਕਾਰ ਵੱਲੋਂ ਪੰਜਾਬ ਦੀਆਂ ਮਹਿਲਾ ਵੋਟਰਾਂ ਨੂੰ ਝੂਠੀਆਂ ਗਾਰੰਟੀਆਂ ਅਤੇ ਝੂਠੇ ਵਾਅਦਿਆਂ ਨਾਲ ਧੋਖਾ ਦਿੱਤਾ ਹੈ : ਰਾਜਾ ਵੜਿੰਗ
ਜਲੰਧਰ, 30 ਅਪ੍ਰੈਲ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਮਹਿਲਾ ਵੋਟਰਾਂ ਨੂੰ ਝੂਠੀਆਂ ਗਾਰੰਟੀਆਂ ਅਤੇ ਝੂਠੇ ਵਾਅਦਿਆਂ ਨਾਲ ਧੋਖਾ ਦੇਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਰੜੇ ਹੱਥੀਂ ਲਿਆ ਹੈ। ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ 'ਆਪ' ਨੇ ਨਾ ਸਿਰਫ਼ ਮਹਿਲਾ ਵੋਟਰਾਂ ਨੂੰ ਧੋਖਾ ਦਿੱਤਾ, ਸਗੋਂ ਵੰਚਿਤ ਵਰਗਾਂ ਦੇ ਜਾਇਜ਼ ਹੱਕ ਵੀ ਖੋਹੇ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਔਰਤਾਂ ਨੂੰ 1000 ਰੁਪਏ ਦੀ ਵਿੱਤੀ ਸਹਾਇਤਾ....
ਗੋਇੰਦਵਾਲ ਸਾਹਿਬ ਦੇ ਟਰੀਟਮੈਂਟ ਪਲਾਂਟ ਦਾ ਸੋਧੇ ਹੋਏ ਪਾਣੀ ਨਾਲ 500 ਏਕੜ ਵਿੱਚ ਹੋਵੇਗੀ ਸਿੰਚਾਈ
200 ਤੋਂ ਵੱਧ ਕਿਸਾਨ ਬਿਨਾਂ ਪ੍ਰੇਸ਼ਾਨੀ ਫ਼ਸਲਾਂ ਨੂੰ ਲਗਾ ਸਕਣਗੇ ਪਾਣੀ ਸੰਤ ਸੀਚੇਵਾਲ ਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਦੀ ਸਹਾਇਤਾ ਨਾਲ ਪ੍ਰੋਜੈਕਟ ਹੋਇਆ ਮੁਕੰਮਲ ਸ਼ਹਿਰ ਦਾ ਗੰਦਾ ਪਾਣੀ ਪਵਿੱਤਰ ਬਾਉਲੀ ਸਾਹਿਬ ਦੇ ਜਲ ਨੂੰ ਕਰ ਰਿਹਾ ਸੀ ਦੂਸ਼ਿਤ ਸੁਲਤਾਨਪੁਰ ਲੋਧੀ, 30 ਅਪ੍ਰੈਲ : ਗੋਇੰਦਵਾਲ ਸਾਹਿਬ ਦੀ ਇਤਿਹਾਸਕ ਬਾਉਲੀ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਬਣਾਏ ਗਏ ਟਰੀਟਮੈਂਟ ਪਲਾਂਟ ਦਾ ਸੋਧਿਆ ਹੋਏ ਪਾਣੀ ਨਾਲ 500 ਏਕੜ ਜ਼ਮੀਨ ਦੀ ਸਿੰਚਾਈ ਹੋ ਸਕੇਗੀ। ਇਸ ਪ੍ਰੋਜੈਕਟ ਦੀ ਦੇਖ ਰੇਖ ਕਰ ਰਹੇ ਸੰਤ ਸੁਖਜੀਤ....
ਸਿਮਰਜੀਤ ਸਿੰਘ ਬੈਂਸ ਕਰਨਗੇ ਬੀਜੇਪੀ ਉਮੀਦਵਾਰ ਅਟਵਾਲ ਦਾ ਸਮਰਥਨ
ਜਲੰਧਰ, 30 ਅਪ੍ਰੈਲ : ਸਿਮਰਜੀਤ ਸਿੰਘ ਬੈਂਸ ਵੱਲੋਂ ਬੀਜੇਪੀ ਊਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। ਬੈਂਸ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਕਈ ਗੱਲਾਂ ਅਤੇ ਛੋਟੇ ਸਾਹਿਬਜ਼ਾਦਿਆਂ ਲਈ ਕੀਤੇ ਗਏ ਕੰਮਾਂ ਨੂੰ ਦੇਖ ਕੇ ਇਹ ਫੈਸਲਾ ਲਿਆ ਹੈ।
ਪਿੰਡਾਂ ਦੇ ਸਰਵਪੱਖੀ ਵਿਕਾਸ ’ਚ ਹਰ ਵਰਗ ਦੀ ਜ਼ਰੂਰਤ ਦਾ ਰੱਖਿਆ ਜਾ ਰਿਹੈ ਧਿਆਨ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਪਿੰਡ ਡਾਡਾ ਤੇ ਸਤਿਆਲ ਦੀ ਪੰਚਾਇਤ ਨੂੰ ਜਿੰਮ ਲਈ ਦਿੱਤੇ 2-2 ਲੱਖ ਰੁਪਏ ਦੇ ਚੈੱਕ ਹੁਸ਼ਿਆਰਪੁਰ, 30 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਕਰਵਾ ਰਹੀ ਹੈ, ਜਿਸ ਤਹਿਤ ਪਿੰਡਾਂ ਵਿਚ ਬੁਨਿਆਦੀ ਢਾਂਚੇ ਤੋਂ ਇਲਾਵਾ ਪਿੰਡਾਂ ਦੇ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ’ਤੇ ਵਿਸ਼ੇਸ਼ ਫੋਕਸ ਕਰਦੇ ਹੋਏ ਵਿਕਾਸ ਲਈ ਕੰਮ ਕੀਤੇ ਜਾ ਰਹੇ ਹਨ। ਉਹ ਅੱਜ ਪਿੰਡ ਡਾਡਾ ਅਤੇ ਸਤਿਆਲ ਦੀ ਪੰਚਾਇਤ ਨੂੰ ਨੌਜਵਾਨਾਂ ਦੇ ਜਿੰਮ ਲਈ 2-2....
ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਪਰਚਾ ਦਰਜ਼ ਕਰਕੇ ਗਿਰਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਗੁਰਦਾਸਪੁਰ ਰੋਸ ਪ੍ਰਦਰਸ਼ਨ 1 ਮਈ ਨੂੰ
ਗੁਰਦਾਸਪੁਰ, 30 ਅਪ੍ਰੈਲ : ਦਿੱਲੀ ਜੰਤਰ ਮੰਤਰ ਵਿਖੇ ਓਲੰਪੀਅਨ ਪਹਿਲਵਾਨਾਂ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਦੀ ਅਗਵਾਈ ਹੇਠ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਏ ਪਹਿਲਵਾਨਾਂ ਵੱਲੋਂ ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਬੀਜੇਪੀ ਦੇ ਮੈਂਬਰ ਪਾਰਲੀਮੈਂਟ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਪੋਕਸੋ ਤਹਿਤ ਪਰਚਾ ਦਰਜ਼ ਕਰਕੇ ਗਿਰਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਚਲ ਰਹੇ ਸੰਘਰਸ਼ ਦੀ ਹਮਾਇਤ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਦੇ ਖੇਡ ਖੇਤਰ ਨਾਲ ਜੁੜੇ ਖੇਡ ਪ੍ਰੇਮੀਆਂ ਅਤੇ ਇਨਸਾਫ਼ ਪਸੰਦ ਜਥੇਬੰਦੀਆਂ....
ਸਿੱਖ ਪੰਥ ਦੇ ਮਹਾਨ ਜਰਨੈਲ ਸ. ਹਰੀ ਸਿੰਘ ਨਲੂਆ ਜੀ ਦੀ ਸ਼ਹਾਦਤ ਨੂੰ ਸਮਰਪਿਤ ‘ਸੂਰਮਗਤੀ ਦਿਵਸ’ ਮਨਾਇਆ 
ਗੁਰਦਾਸਪੁਰ, 30 ਅਪ੍ਰੈਲ : ਸੁਰਜੀਤ ਸਪੋਰਟਸ ਐਸੋਸੀਏਸ਼ਨ (ਰਜ਼ਿ) ਬਟਾਲਾ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਕੋਟਲਾ ਸ਼ਾਹੀਆਂ ਵਿਖੇ ਸਿੱਖ ਪੰਥ ਦੇ ਮਹਾਨ ਜਰਨੈਲ ਸ. ਹਰੀ ਸਿੰਘ ਨਲੂਆ ਜੀ ਦੀ ਸ਼ਹਾਦਤ ਨੂੰ ਸਮਰਪਿਤ ‘ਸੂਰਮਗਤੀ ਦਿਵਸ’ ਮਨਾਇਆ ਗਿਆ। ਸੂਰਮਗਤੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਦੇ ਜਥੇ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ।ਅਤੇ ਸਿੱਖ ਧਰਮ ਦੇ ਪ੍ਰਚਾਰਕਾਂ....
ਵਿਰੋਧੀ ਧਿਰ ਅਪਮਾਨ ਅਤੇ ਇਲਜ਼ਾਮਾਂ ਦੀ ਰਾਜਨੀਤੀ ਕਰ ਰਹੀ ਹੈ, ਪਰ ਅਸੀਂ ਕੰਮ ਦੀ ਰਾਜਨੀਤੀ ਕਰ ਰਹੇ ਹਾਂ : ‘ਆਪ’
ਖੇਡਾਂ ਦੀ ਤਰਜ਼ ‘ਤੇ ਟਾਪਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਾ ਮਾਨ ਸਰਕਾਰ ਦਾ ਪ੍ਰਸ਼ੰਸਾਯੋਗ ਕਦਮ : ਮਾਲਵਿੰਦਰ ਸਿੰਘ ਕੰਗ ਮਾਨ ਸਰਕਾਰ ਦੇ ਇਮਾਨਦਾਰ ਯਤਨਾਂ ਸਦਕਾ ਇਸ ਸਾਲ ਸਰਕਾਰੀ ਸਕੂਲਾਂ ਦੇ ਦਾਖਲਿਆਂ ਵਿੱਚ 2 ਲੱਖ ਦਾ ਵਾਧਾ ਹੋਇਆ : ਕੰਗ ਜਲੰਧਰ ਦੇ ਲੋਕ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹਨ, ‘ਆਪ’ ਉਮੀਦਵਾਰ ਨੂੰ ਹਰ ਪਾਸੇ ਮਿਲ ਰਿਹਾ ਹੈ ਭਾਰੀ ਸਮਰਥਨ : ਬਰਸਟ ਜਲੰਧਰ, 30 ਅਪ੍ਰੈਲ : ਆਮ ਆਦਮੀ ਪਾਰਟੀ ਨੇ ਵਿਰੋਧੀ ਪਾਰਟੀਆਂ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸ-ਭਾਜਪਾ ਅਤੇ....
ਡਿਪਟੀ ਕਮਿਸ਼ਨਰ ਵੱਲੋਂ ਰੇਤ ਖੱਡਾਂ ’ਤੇ ਪਾਰਦਰਸ਼ਤਾ ਲਈ ਸੀ ਸੀ ਟੀ ਵੀ ਕੈਮਰੇ ਲਗਵਾਉਣ ਦੇ ਆਦੇਸ਼
ਨਵਾਂਸ਼ਹਿਰ, 28 ਅਪ੍ਰੈਲ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਦੀ ਮੀਟਿੰਗ ਦੌਰਾਨ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਚ ਅਫ਼ਸਰ ਨੂੰ ਜ਼ਿਲ੍ਹੇ ’ਚ ਚੱਲ ਰਹੀਆਂ ਰੇਤ ਖਾਣਾਂ ’ਤੇ ਪਾਰਦਰਸ਼ਤਾ ਲਈ ਬਿਨਾਂ ਦੇਰੀ ਸੀ ਸੀ ਟੀ ਵੀ ਕੈਮਰੇ ਲਗਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਕਿਸੇ ਵੀ ਤਰ੍ਹਾਂ ਦੀ ਗੜਬੜੀ ਦੀ ਗੁੰਜਾਇਸ਼ ਨੂੰ ਰੋਕਣ ਲਈ ਇਨ੍ਹਾਂ ਕੈਮਰਿਆਂ ਦੀ ਸਥਾਪਤੀ ਅਗਲੇ ਹਫ਼ਤੇ ਹਰ ਹਾਲਤ ਵਿੱਚ ਕਰਵਾਈ ਜਾਵੇ।....
ਜ਼ਿਲ੍ਹੇ ਦੀਆਂ ਮੰਡੀਆਂ ’ਚ 208691 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ : ਰੰਧਾਵਾ
ਨਵਾਂਸ਼ਹਿਰ, 28 ਅਪ੍ਰੈਲ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮੰਡੀਆਂ ’ਚ ਮਿੱਥੇ ਗਏ ਟੀਚੇ 231600 ਮੀਟਿ੍ਰਕ ਟਨ ਦਾ 90 ਫ਼ੀਸਦੀ ਟੀਚਾ ਸ਼ੁੱਕਰਵਾਰ ਸ਼ਾਮ ਤੱਕ ਪੂਰਾ ਕਰ ਲਿਆ ਗਿਆ ਹੈ। ਸ਼ੁੱਕਰਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ ਕੁੱਲ 208691 ਮੀਟਿ੍ਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਅੱਜ ਖੁਰਾਕ, ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਅਤੇ ਡਾਇਰੈਕਟਰ ਘਣਸ਼ਿਆਮ ਥੋਰੀ....
ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਰ ਰਹੀ ਹੈ ਅਹਿਮ ਉਪਰਾਲੇ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਪਿੰਡ ਛਾਉਣੀ ਕਲਾਂ ਦੀ ਪੰਚਾਇਤ ਨੂੰ ਬਾਸਕਿਟਬਾਲ ਗਰਾਊਂਡ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ ਪਿੰਡ ਬੂਥਗੜ੍ਹ ਦੀਆਂ ਸਮੱਸਿਆਵਾਂ ਸੁਣ ਕੇ ਜਲਦ ਹੱਲ ਕਰਾਉਣ ਦਾ ਦਿਵਾਇਆ ਵਿਸ਼ਵਾਸ ਹੁਸ਼ਿਆਰਪੁਰ, 28 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਹਲਕੇ ਦੇ ਲੋਕਾਂ ਤੱਕ ਵੱਖ-ਵੱਖ ਤਰ੍ਹਾਂ ਦੀਆਂ ਸੁਵਿਧਾਵਾਂ ਯਕੀਨੀ....
ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
ਸਲੈਕਸ਼ਨ ਟੈਸਟ ਵਾਲੀਆਂ 12 ਵਿੱਦਿਅਕ ਸੰਸਥਾਵਾਂ ਵਿਚ 29 ਅਪ੍ਰੈਲ ਨੂੰ ਰਹੇਗੀ ਛੁੱਟੀ ਹੁਸ਼ਿਆਰਪੁਰ, 28 ਅਪ੍ਰੈਲ : ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਟੈਸਟ ਮਿਤੀ 29 ਅਪੈਲ 2023, ਦਿਨ ਸਨਿੱਚਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ 12 ਸੈਂਟਰਾਂ ਵਿਚ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸਿਆਰਪੁਰ ਦੀ ਹਦੂਦ ਅੰਦਰ....