ਜ਼ਿਲ੍ਹੇ ਦੇ 1972 ਪੋਲਿੰਗ ਬੂਥਾਂ 'ਤੇ ਇਕ ਪ੍ਰੀਜ਼ਾਈਡਿੰਗ ਅਫ਼ਸਰ ਤੇ ਤਿੰਨ ਪੋਲਿੰਗ ਅਫ਼ਸਰ ਹੋਣਗੇ ਤਾਇਨਾਤ : ਡਿਪਟੀ ਕਮਿਸ਼ਨਰ ਜਲੰਧਰ, 11 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਵੱਲੋਂ ਮੰਗਲਵਾਰ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਲੰਧਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਦੌਰਾਨ ਤਾਇਨਾਤ ਕੀਤੀਆਂ ਜਾਣ ਵਾਲੀਆਂ ਪੋਲਿੰਗ ਪਾਰਟੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਮਨੀ ਚੋਣ ਲਈ 10 ਮਈ 2023 ਨੂੰ ਵੋਟਾਂ ਪੈਣਗੀਆਂ....
ਦੋਆਬਾ

ਹੁਸ਼ਿਆਰਪੁਰ, 11 ਅਪ੍ਰੈਲ : ਹੁਸ਼ਿਆਰਪੁਰ ਦੇ ਸ਼ਹਿਰ ਦਸੂਹਾ ਅਧੀਨ ਪੈਂਦੇ ਮੀਆਂ ਪਿੰਡ ਦੇ ਨੌਜਵਾਨ ਨੇ ਅਪਣੀ ਪਤਨੀ ਤੋਂ ਤੰਗ ਆਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਅਮਰਜੀਤ ਦੇ ਘਰਦਿਆਂ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਅਮਰਜੀਤ ਦੀ ਪਤਨੀ ਨੇ ਝੂਠੀ ਮੈਡੀਕਲ ਰਿਪੋਰਟ ਬਣਵਾ ਕੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕੀਤਾ ਹੈ। ਘਰਦਿਆਂ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਝੂਠੀ ਮੈਡੀਕਲ ਰਿਪੋਰਟ ਕਰਕੇ ਹੀ ਅਮਰਜੀਤ ਸਿੰਘ ਨੇ ਖੁਦਕੁਸ਼ੀ ਕੀਤੀ ਹੈ। ਘਰਦਿਆਂ ਅਨੁਸਾਰ ਇਲਾਜ਼ ਦੌਰਾਨ ਅਮਰਜੀਤ ਸਿੰਘ ਨੇ ਹਸਪਤਾਲ ਵਿਚ....

ਕਪੂਰਥਲਾ, 10 ਅਪ੍ਰੈਲ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਤੇ ਖੇਤੀਬਾੜੀ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ਤੇ ਵਿਕਸਿਤ ਕਰੇਗੀ ਜਿਸ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ ।ਉਹ ਅੱਜ ਭੁਲੱਥ ਹਲਕੇ ਦੇ ਪਿੰਡ ਲੱਖਣ-ਕੇ - ਪੱਡੇ ਵਿਖੇ ਲਗਭਗ 6.39 ਕਰੋੜ ਰੁਪੈ ਦੇ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖਣ ਮੌਕੇ ਗੱਲ ਕਰ ਰਹੇ ਸਨ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ....

ਹੁਸ਼ਿਆਰਪੁਰ, 10 ਅਪ੍ਰੈਲ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਕੈਂਪ ਲਗਾ ਕੇ ਆਮ ਲੋਕਾਂ ਨੂੰ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ (ਪੀ. ਐਮ. ਜੇ. ਜੇ. ਬੀ. ਵਾਈ) ਅਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ (ਪੀ. ਐਮ. ਐਸ. ਬੀ. ਵਾਈ) ਦਾ ਲਾਭ ਦਿੱਤਾ ਜਾਵੇਗਾ। ਉਹ ਅੰਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਿਕਾਰੀ ਬੈਂਕਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਨੂੰ....

ਜਲੰਧਰ 10 ਅਪ੍ਰੈਲ : ਟਕਸਾਲੀ ਕਾਂਗਰਸੀ ਆਗੂ ਅਤੇ ਸਵ ਚੌਧਰੀ ਜਗਜੀਤ ਸਿੰਘ ਦੇ ਬੇਟੇ ਅਤੇ ਸਵ ਚੌਧਰੀ ਸੰਤੋਖ ਸਿੰਘ ਦੇ ਭਤੀਜੇ ਹਲਕਾ ਕਰਤਾਰਪੁਰ ਤੋਂ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਗਏ ਅਤੇ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਸ਼ਾਮਲ ਹੋ ਗਏ ਹਨ। ਗੌਰਤਲਬ ਹੈ ਕਿ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਚੌਧਰੀ ਸਵ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਹਨ ਅਤੇ 2017 ਵਿਚ ਕਰਤਾਰਪੁਰ....

ਜਲੰਧਰ, 10 ਅਪ੍ਰੈਲ : ਜੰਗ-ਏ-ਆਜ਼ਾਦੀ ਯਾਦਗਾਰ ਫਾਊਂਡੇਸ਼ਨ ਦੇ ਮੈਂਬਰ-ਸਕੱਤਰ ਅਤੇ ਯਾਦਗਾਰ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਬਰਜਿੰਦਰ ਸਿੰਘ ਹਮਦਰਦ ਨੇ ਆਪ ਸਰਕਾਰ ਦੇ ਜੰਗ-ਏ-ਆਜ਼ਾਦੀ ਯਾਦਗਾਰ ਪ੍ਰਤੀ ਮਾੜੇ ਵਿਹਾਰ ਅਤੇ ਅਖੌਤੀ ਜਾਂਚ ਦੇ ਨਾਂਅ 'ਤੇ ਵਾਰ-ਵਾਰ ਪੁਲਿਸ ਭੇਜ ਕੇ ਪੰਜਾਬ ਦੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਜਿਨ੍ਹਾਂ ਦੀ ਯਾਦ ਵਿਚ ਇਹ ਯਾਦਗਾਰ ਉਸਾਰੀ ਗਈ ਹੈ, ਦਾ ਅਪਮਾਨ ਕਰਨ ਵਿਰੁੱਧ ਸਖ਼ਤ ਰੋਸ ਪ੍ਰਗਟ ਕਰਦਿਆਂ ਆਪਣੇ ਉਪਰੋਕਤ ਦੋਵਾਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਜੀਤ....

ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੂੰ ਆਪਣੇ ਕਾਰਜਕਾਲ ਦੌਰਾਨ ਮਾਲੀਆ ਵਧਾਉਣ ਲਈ ਕੁਝ ਨਾ ਕਰਨ ਲਈ ਘੇਰਿਆ ਇਮਾਨਦਾਰ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਦਾ ਵਿਸ਼ਵਾਸ ਸੂਬੇ 'ਚ ਮੁੜ ਕਰ ਰਹੀ ਬਹਾਲ: ਹਰਪਾਲ ਸਿੰਘ ਚੀਮਾ ਕੁਝ ਲੋਕ ਮੁੱਖ ਮੰਤਰੀ ਮਾਨ 'ਤੇ ਲਗਾ ਰਹੇ ਹਨ ਬੇਬੁਨਿਆਦ ਦੋਸ਼, ਉਹ ਪੰਜਾਬ ਦੇ ਸਭ ਤੋਂ ਮਿਹਨਤੀ ਅਤੇ ਇਮਾਨਦਾਰ ਮੁੱਖ ਮੰਤਰੀ ਹਨ: ਚੀਮਾ ਚੀਮਾ ਨੇ ਜਲੰਧਰ ਉਪ ਚੋਣ ਦੀ ਜ਼ਿੰਮੇਵਾਰੀ ਸੌਂਪਣ ਲਈ ਕੇਜਰੀਵਾਲ ਅਤੇ ਮਾਨ ਦਾ ਕੀਤਾ ਧੰਨਵਾਦ ਸੁਸ਼ੀਲ ਰਿੰਕੂ ਸੰਸਦ ਵਿੱਚ ਆਮ ਲੋਕਾਂ ਅਤੇ....

ਬਲਾਚੌਰ, 09 ਅਪ੍ਰੈਲ : ਨਵਾਂਸ਼ਹਿਰ- ਬਲਾਚੌਰ ਨੈਸ਼ਨਲ ਹਾਈਵੇ ਤੇ ਇੱਕ ਟਰੱਕ, ਕਾਰ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ‘ਚ 4 ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਨਵਾਂ ਮਜਾਰਾ ‘ਚ ਟਰੱਕ, ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਵਾਪਰਿਆ, ਜਿਸ ‘ਚ ਇੱਕ ਔਰਤ ਅਤੇ ਤਿੰਨ ਵਿਅਕਤੀਆਂ ਸਮੇਤ 4 ਦੀ ਮੌਤ ਹੋ ਗਈ ਹੈ। ਘਟਨਾਂ ਦੀ ਸੂਚਨਾ ਮਿਲਦੇ ਮੌਕੇ ਤੇ ਪੁੱਜੀ ਪੁਲਿਸ ਚੌਂਕੀ ਜਾਡਲਾ ਦੇ ਇੰਚਾਰਜ ਸੁਭਾਸ਼ ਚੰਦਰ ਨੇ ਹਾਦਸੇ ਦਾ ਜਾਇਜਾ ਲਿਆ ਅਤੇ ਜਖ਼ਮੀਆਂ ਨੂੰ....

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਬਸਪਾ ਗਠਜੋੜ ਮਿਲ ਕੇ ਚੋਣ ਲੜੇਗਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਲੜੇਗਾ। ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈ ਦਫਤਰੀ ਸਮਾਂ ਸਵੇਰੇ 7.30 ਵਜੇ ਤੋਂ ਸ਼ੁਰੂ ਕਰਨ ਦੀ ਵੀ ਨਿਖੇਧੀ ਕੀਤੀ। ਪੰਜਾਬੀ ਵੱਡੇ ਬਿਜਲੀ ਕੱਟਾਂ ਵਾਸਤੇ ਤਿਆਰ ਰਹਿਣ। ਜਲੰਧਰ, 09 ਅਪ੍ਰੈਲ : ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰੈਸ....

ਹੁਸ਼ਿਆਰਪੁਰ, 09 ਅਪ੍ਰੈਲ : ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਝਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਗੰਭੀਰ ਹੈ, ਜਿਸ ਲਈ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹ ਅੱਜ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਚੈੱਕ ਸੌਂਪਣ ਮੌਕੇ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਬਸੀ ਦਾਊਦ....

"ਪ੍ਰਭੂ ਯਿਸੂ ਮਸੀਹ ਦੇ ਪੁਨਰ-ਜਨਮ ਦਿਹਾੜੇ ਦੀਆਂ ਸੰਗਤ ਨੂੰ ਸ਼ੁਭਕਾਮਨਾਵਾਂ" : ਹਰਚੰਦ ਬਰਸਟ ਜਲੰਧਰ 9 ਅਪ੍ਰੈਲ : ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਐਤਵਾਰ ਨੂੰ ਪਿੰਡ ਤਾਜਪੁਰ ਦੇ ਚਰਚ ਵਿਖੇ ਕਰਵਾਏ ਈਸਟਰ ਸਮਾਗਮ ਵਿੱਚ ਭਾਗ ਲੈਂਦਿਆਂ ਪ੍ਰਭੂ ਯਿਸੂ ਮਸੀਹ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਦਾ ਦਿਨ ਹੈ ਕਿ ਅਸੀਂ ਸਾਰੇ ਇੱਥੇ ਪ੍ਰਭੂ ਯਿਸੂ ਮਸੀਹ ਦੇ ਪੁਨਰ ਜਨਮ....

ਹੁਸ਼ਿਆਰਪੁਰ, 9 ਅਪ੍ਰੈਲ : ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਹਿਰਾਸਤ 'ਚ ਲਏ ਗਏ ਐਨਆਰਆਈ ਜਸਵਿੰਦਰ ਸਿੰਘ ਪਾਂਗਲੀ ਨੂੰ ਪੁਲਿਸ ਨੂੰ 24 ਘੰਟਿਆਂ ਦੇ ਵਿੱਚ ਹੀ ਰਿਹਾਅ ਕਰਨਾ ਪਿਆ। ਪੁਲਿਸ ਨੂੰ ਐਨਆਰਆਈ ਨੌਜਵਾਨ ਦੇ ਖਿਲਾਫ ਕੋਈ ਵੀ ਸਬੂਤ ਨਹੀਂ ਮਿਲਿਆ। ਐਨਆਰਆਈ ਜਸਵਿੰਦਰ ਸਿੰਘ ਪਾਂਗਲੀ ਫਗਵਾੜਾ ਦੇ ਨਾਲ ਲੱਗਦੇ ਪਿੰਡ ਜਗਤਪੁਰ ਜੱਟਾਂ ਦਾ ਰਹਿਣ ਵਾਲਾ ਹੈ। ਜਸਵਿੰਦਰ ਸਿੰਘ ਪਾਂਗਲੀ ਨੂੰ ਪੁਲਿਸ ਵੱਲੋਂ ਐਤਵਾਰ ਬਾਅਦ ਦੁਪਹਿਰ ਹੁਸ਼ਿਆਰਪੁਰ ਦੀ ਇੱਕ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਐਨਆਰਆਈ ਦੇ....

ਜਲੰਧਰ, 8 ਅਪ੍ਰੈਲ : ਜਲੰਧਰ ਜਿਮਨੀ ਚੋਣਾਂ ਬਸਪਾ ਨਹੀਂ ਬਲਕਿ ਅਕਾਲੀ ਦਲ ਲੜੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਬੀਰ ਬਾਦਲ ਨੇ ਕੀਤਾ, ਉਹਨਾਂ ਦਸਿਆ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਆਪਣਾ ਕਿਲ੍ਹਾ ਬਣਾ ਲਿਆ ਹੈ, ਬਸ ਕੁਛ ਦਿਨਾਂ ਦੀ ਗੱਲ ਹੈ ਮੈਦਾਨ ਅਸੀ ਹੀ ਫਤਹਿ ਕਰਾਗੇ। ਉਥੇ ਹੀ ਉਹਨਾਂ ਨੇ ਜਲੰਧਰ ਦੇ ਲੋਕਾ ਨੂੰ ਅਪੀਲ ਵੀ ਕੀਤੀ ਉਹਨਾਂ ਨੇ ਕਿਹਾ ਕਿ ਆਪ ਨੂੰ ਤੁਸੀ ਮੌਕਾ ਦਿੱਤਾ ਸੀ ਤੇ ਹੁਣ ਪਛਤਾਅ ਰਹੇ ਨੇ ਲੋਕ ਹੁਣ ਇਕ ਵਾਰੀ ਸਾਨੂੰ ਵੀ ਮੌਕਾ ਦੇ ਕੇ ਦੇਖੋ ਕਿਉੰਕਿ ਸਿਰਫ ਇਕ ਅਕਾਲੀ ਦਲ....

ਕੈਬਨਿਟ ਮੰਤਰੀ ਨੇ ਵਾਰਡ ਨੰਬਰ 11 ’ਚ 17 ਲੱਖ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 8 ਅਪ੍ਰੈਲ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹਲਕੇ ਦੀ ਨੁਹਾਰ ਸੰਵਾਰਨ ਲਈ ਕਈ ਤਰ੍ਹਾਂ ਦੇ ਵਿਕਾਸ ਕਾਰਜ ਸ਼ੁਰੂ ਕਰਵਾ ਰਹੀ ਹੈ, ਜਿਸ ਦੇ ਮੁਕੰਮਲ ਹੋਣ ਤੋਂ ਬਾਅਦ ਵੱਖ-ਵੱਖ ਹਲਕਿਆਂ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਹ ਅੱਜ ਵਾਰਡ ਨੰਬਰ 11 ਵਿਚ ਕਰੀਬ 17 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦੇ ਨਿਰਮਾਣ....

ਹਰਚੰਦ ਸਿੰਘ ਬਰਸਟ ਅਤੇ ਦਿਨੇਸ਼ ਢੱਲ ਨੇ ਸਾਰਿਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ 'ਆਪ 'ਚ ਸ਼ਾਮਲ ਹੋ ਰਹੇ ਹਨ : ਬਰਸਟ ਜਲੰਧਰ, 8 ਅਪ੍ਰੈਲ : ਆਮ ਆਦਮੀ ਪਾਰਟੀ ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਦਿਨੇਸ਼ ਢੱਲ ਦੇ ਯਤਨਾਂ ਨਾਲ ਵਾਰਡ ਨੰ: 59 ਵਿੱਚ ਸਮਾਜ ਸੇਵਕ ਅਤੇ ਆਪ ਆਗੂ ਵਿਜੇ ਮਧਰ ਦੀ ਪ੍ਰਧਾਨਗੀ ਹੇਠ ਸੰਤੋਖਪੁਰਾ ਦੀ ਸ਼ਰਮਾ ਸਵੀਟ ਗਲੀ ਵਿੱਚ ਇੱਕ ਵਿਸ਼ਾਲ ਮੀਟਿੰਗ ਕੀਤੀ ਗਈ। ਪ੍ਰੋਗਰਾਮ ਦੌਰਾਨ ਵੱਖ-ਵੱਖ ਪਾਰਟੀਆਂ....