ਚੰਡੀਗੜ੍ਹ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ 'ਚ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਦੀ ਹੌਸਲਾ ਅਫ਼ਜ਼ਾਈ ਕਰਨ ਅਤੇ ਉਹਨਾਂ ਦੇ ਹੁਨਰ ਨੂੰ ਤਰਾਸ਼ਣ ਅਤੇ ਆਮ ਲੋਕਾਂ ਤਕ ਪਹੁੰਚਾਉਣ ਲਈ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪ੍ਰਮੁੱਖ ਸਿੱਖਿਆ ਸਕੱਤਰ ਜਸਪ੍ਰਰੀਤ ਤਲਵਾੜ ਆਈ.ਏ.ਐੱਸ. ਦੀ ਅਗਵਾਈ ਅਤੇ ਵਰਿੰਦਰ ਕੁਮਾਰ ਸ਼ਰਮਾ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰਰੀਸ਼ਦ ਪੰਜਾਬ ਵੱਲੋਂ ਰਾਜ ਪੱਧਰੀ ਅਧਿਆਪਕ ਫੈਸਟ 2022 ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਇਆ ਗਿਆ। ਇਸ ਅਧਿਆਪਕ ਫ਼ੈਸਟ ਵਿਚ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਤੋਂ 10 ਵਿਸ਼ਿਆਂ ਦੀ ਇੱਕ-ਇੱਕ ਟੀਮ ਨੇ ਆਪਣੇ-ਆਪਣੇ ਜ਼ਿਲ੍ਹੇ ਦੀ ਪ੍ਰਤੀਨਿਧਤਾ ਕੀਤੀ। ਲਗਭਗ 250 ਅਧਿਆਪਕਾਂ ਨੇ ਹਿੱਸਾ ਲਿਆ ਤੇ ਇਸਦੀ ਮੇਜ਼ਬਾਨੀ ਸੁਸ਼ੀਲ ਨਾਥ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਫਤਹਿਗੜ੍ਹ ਸਾਹਿਬ ਅਤੇ ਡਾ. ਆਨੰਦ ਗੁਪਤਾ ਪਿੰ੍ਸੀਪਲ ਡਾਇਟ ਫਤਹਿਗੜ੍ਹ ਸਾਹਿਬ ਦੀ ਸਮੁੱਚੀ ਟੀਮ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ। ਅਧਿਆਪਕ ਫੈਸਟ ਦੇ ਤੀਜੇ ਦਿਨ ਅਤੇ ਅੰਤਿਮ ਦਿਨ ਮੁਕਾਬਲਿਆਂ ਵਿਚ ਜੇਤੂ ਅਧਿਆਪਕਾਂ ਨੂੰ ਇਨਾਮ ਵੰਡਣ ਲਈ ਮੁੱਖ ਮਹਿਮਾਨ ਵੱਜੋਂ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪਹੁੰਚੇ। ਉਨ੍ਹਾਂ ਨਾਲ ਹਲਕਾ ਫਤਹਿਗੜ੍ਹ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੀ ਮੌਜੂਦ ਸਨ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪੰਜਾਬ ਪੁਲਿਸ ਵੱਲੋਂ ਮਾਰਚ ਪਾਸਟ ਕਰਕੇ ਸਲਾਮੀ ਦਿੱਤੀ ਗਈ। ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰਰੀਸ਼ਦ ਪੰਜਾਬ ਡਾ. ਮਨਿੰਦਰ ਸਿੰਘ ਸਰਕਾਰੀਆ ਨੇ ਸਿੱਖਿਆ ਮੰਤਰੀ ਦਾ ਸਵਾਗਤ ਕੀਤਾ ਅਤੇ ਟੀਚਰ ਫੈਸਟ ਬਾਰੇ ਵਿਸਤਾਰ ਵਿੱਚ ਜਾਣਕਾਰੀ ਦਿੱਤੀ। ਇਨਾਮ ਵੰਡ ਸਮਾਰੋਹ ਤੋਂ ਪਹਿਲਾਂ ਸਿੱਖਿਆ ਮੰਤਰੀ ਨੇ ਸਿੱਖਣ-ਸਿਖਾਉਣ ਸਮੱਗਰੀ ਦਾ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਨਾਲ ਉਹਨਾਂ ਦੀ ਸਟਾਲ 'ਤੇ ਜਾ ਕੇ ਉਹਨਾਂ ਵੱਲੋਂ ਨਿਵੇਕਲੇ ਢੰਗ ਨਾਲ ਤਿਆਰ ਕੀਤੇ ਮਾਡਲਾਂ ਨੂੰ ਦੇਖਿਆ ਅਤੇ ਉਹਨਾਂ ਦੀਆਂ ਗੱਲਾਂ ਨੂੰ ਸੁਣਿਆ। ਇਨਾਮ ਵੰਡ ਸਮਾਰੋਹ ਸਮੇਂ ਉਹਨਾਂ ਸਮੂਹ ਅਧਿਆਪਕਾ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਆਡੀਟੋਰੀਅਮ ਵਿਖੇ ਸੰਬੋਧਿਤ ਕੀਤਾ। ਇਸ ਮੌਕੇ ਉਹਨਾਂ ਨੇ ਟੀਚਰ ਫੈਸਟ 'ਚ ਭਾਗ ਲੈਣ ਵਾਲੇ ਅਧਿਆਪਕਾਂ ਅਤੇ ਡਿਊਟੀ ਦੇ ਰਹੇ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਲਈ 19 ਨਵੰਬਰ ਦੀ ਛੁੱਟੀ ਦਾ ਐਲਾਨ ਵੀ ਕੀਤਾ। ਇਸ ਮੌਕੇ ਉਹਨਾਂ ਟੀਚਰ ਫੈਸਟ ਦੇ ਰਾਜ ਪੱਧਰੀ ਮੁਕਾਬਲਿਆਂ 'ਚ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੇ ਵੱਖ-ਵੱਖ ਜ਼ਿਲਿ੍ਹਆਂ ਦੇ ਨੁਮਾਇੰਦਗੀ ਕਰ ਰਹੇ ਅਧਿਆਪਕਾਂ, ਟੀਚਰ ਫੈਸਟ ਦੀ ਤਿਆਰ ਅਤੇ ਆਯੋਜਨ 'ਚ ਸਹਿਯੋਗ ਦੇਣ ਵਾਲੇ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਇਸ ਟੀਚਰ ਫੈਸਟ ਦੇ ਮੁਕਾਬਲਿਆਂ ਦਾ ਨਤੀਜਾ ਵੀ ਘੋਸ਼ਿਤ ਕੀਤਾ ਗਿਆ। ਸਮਾਜਿਕ ਸਿੱਖਿਆ ਵਿੱਚ ਗੁਰਦਾਸਪੁਰ ਨੂੰ ਪਹਿਲਾ, ਫਤਹਿਗੜ੍ਹ ਸਾਹਿਬ ਨੂੰ ਦੂਜਾ ਅਤੇ ਸ੍ਰੀ ਮੁਕਤਸਰ ਸਾਹਿਬ ਨੂੰ ਤੀਜਾ ਸਥਾਨ ਮਿਲਿਆ। ਸਮਾਗਮ ਦਾ ਸਮਾਪਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿਦਗੜ੍ਹ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਸੱਭਿਆਚਾਰ ਦੀ ਝਲਕ ਲੋਕ ਨਾਚ ਗਿੱਧਾ ਪੇਸ਼ ਕਰਕੇ ਕੀਤਾ। ਇਸ ਮੌਕੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਪਰਨੀਤ ਕੌਰ ਸ਼ੇਰਗਿੱਲ, ਡਾ. ਰਵਜੋਤ ਗਰੇਵਾਲ, ਹਰਪ੍ਰਰੀਤ ਸਿੰਘ ਅਟਵਾਲ ਐੱਸ.ਡੀ.ਐੱਮ. ਫਤਹਿਗੜ੍ਹ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਪਿੰ੍ਸੀਪਲ ਲਖਬੀਰ ਸਿੰਘ, ਰਾਜੇਸ਼ ਭਾਰਦਵਾਜ ਸਹਾਇਕ ਡਾਇਰੈਕਟਰ ਟਰੇਨਿੰਗਾਂ, ਜਸਵਿੰਦਰ ਕੌਰ ਸਹਾਇਕ ਡਾਇਰੈਕਟਰ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ, ਜਸਵੀਰ ਸਿੰਘ, ਨਿਰਮਲ ਕੌਰ ਏਐੱਸਪੀਡੀ ਗੁਣਾਤਮਿਕ ਸਿੱਖਿਆ, ਅਮਰਦੀਪ ਸਿੰਘ ਬਾਠ, ਰਾਜਿੰਦਰ ਸਿੰਘ ਚਾਨੀ ਸਟੇਟ ਮੀਡੀਆ ਕੋਆਰਡੀਨੇਟਰ, ਚੰਦਰ ਸ਼ੇਖਰ ਸਟੇਟ ਰਿਸੋਰਸ ਪਰਸਨ ਅੰਗਰੇਜ਼ੀ, ਪਿੰ੍ਸੀਪਲ ਕਮਲਜੀਤ ਕੌਰ, ਪਿੰ੍ਸੀਪਲ ਰੰਧਾਵਾ ਸਿੰਘ, ਪਿੰ੍ਸੀਪਲ ਰਾਮ ਭੂਸ਼ਣ, ਪੂਰਨ ਚੰਦ ਸਹਿਗਲ, ਜਰਨੈਲ ਸਿੰਘ ਸਹੋਤਾ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਨੌਰੰਗ ਸਿੰਘ ਖਰੋੜ ਸਟੇਟ ਅਵਾਰਡੀ, ਗੁਲਸ਼ਨ ਛਾਬੜਾ, ਸੁਸ਼ੀਲ ਗੋਇਲ, ਸਚਿਨ ਸ਼ਰਮਾ, ਕੰਵਲਦੀਪ ਸਿੰਘ ਸੋਹੀ ਲੈਕਚਰਾਰ, ਪਿੰ੍ਸੀਪਲ ਸਰਬਜੀਤ ਸਿੰਘ, ਪਿੰ੍ਸੀਪਲ ਵਰਿੰਦਰ ਕੌਰ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ ਲੈਕਚਰਾਰ ਫਿਜ਼ਿਕਸ ਨੈਸ਼ਨਲ ਅਵਾਰਡੀ, ਗੁਰਪ੍ਰਰੀਤ ਸਿੰਘ ਨਾਮਧਾਰੀ ਨੈਸ਼ਨਲ ਅਵਾਰਡੀ, ਸੁਨੀਲ ਕੁਮਾਰ ਸਟੇਟ ਕੋਆਰਡੀਨੇਟਰ ਰਾਸ਼ਟਰੀ ਸਿੱਖਿਆ ਨੀਤੀ, ਅਧਿਆਪਕ ਫੈਸਟ 'ਚ ਭਾਗ ਲੈਣ ਵਾਲੇ ਅਧਿਆਪਕ, ਸਕੂਲ ਮੁਖੀ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਤੇ ਡਾਇਟ ਫਤਹਿਗੜ੍ਹ ਸਾਹਿਬ ਦਾ ਸਮੁੱਚਾ ਸਟਾਫ਼, ਵਿਦਿਆਰਥੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।