ਵਾਸ਼ਿੰਗਟਨ ਡੀਸੀ ਵਿੱਚ ਯਹੂਦੀ ਅਜਾਇਬ ਘਰ ਦੇ ਇਜ਼ਰਾਈਲੀ ਦੂਤਾਵਾਸ ਦੇ 2 ਮੁਲਾਜ਼ਮਾਂ ਦੀ ਹੱਤਿਆ

ਵਾਸਿੰਗਟਨ, 22 ਮਈ 2025 : ਅਮਰੀਕਾ ਦੇ ਵਾਸ਼ਿੰਗਟਨ ਵਿੱਚ ਯਹੂਦੀ ਅਜਾਇਬ ਘਰ ਨੇੜੇ ਗੋਲੀਬਾਰੀ ਦੀਆਂ ਖ਼ਬਰਾਂ ਆਈਆਂ ਹਨ। ਇਸ ਘਟਨਾ ਵਿੱਚ ਇਜ਼ਰਾਈਲੀ ਦੂਤਾਵਾਸ ਦੇ ਦੋ ਕਰਮਚਾਰੀਆਂ ਦੀ ਮੌਤ ਹੋ ਗਈ। ਗ੍ਰਹਿ ਸੁਰੱਖਿਆ ਸਕੱਤਰ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਮਰੀਕੀ ਅਟਾਰਨੀ ਜਨਰਲ ਪੈਮ ਬੋਂਡੀ ਅਤੇ ਡੀਸੀ ਲਈ ਕਾਰਜਕਾਰੀ ਅਮਰੀਕੀ ਅਟਾਰਨੀ ਜੀਨੀਨ ਪੀਰੋ ਕੈਪੀਟਲ ਯਹੂਦੀ ਅਜਾਇਬ ਘਰ ਦੇ ਬਾਹਰ ਗੋਲੀਬਾਰੀ ਵਾਲੀ ਥਾਂ 'ਤੇ ਪਹੁੰਚ ਗਏ ਹਨ। ਅਮਰੀਕਾ ਦੇ ਵਾਸ਼ਿੰਗਟਨ ਵਿੱਚ ਯਹੂਦੀ ਅਜਾਇਬ ਘਰ ਨੇੜੇ ਗੋਲੀਬਾਰੀ ਦੀਆਂ ਖ਼ਬਰਾਂ ਆਈਆਂ ਹਨ। ਇਸ ਘਟਨਾ ਵਿੱਚ ਇਜ਼ਰਾਈਲੀ ਦੂਤਾਵਾਸ ਦੇ ਦੋ ਕਰਮਚਾਰੀਆਂ ਦੀ ਮੌਤ ਹੋ ਗਈ। ਗ੍ਰਹਿ ਸੁਰੱਖਿਆ ਸਕੱਤਰ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਮਰੀਕੀ ਅਟਾਰਨੀ ਜਨਰਲ ਪੈਮ ਬੋਂਡੀ ਅਤੇ ਡੀਸੀ ਲਈ ਕਾਰਜਕਾਰੀ ਅਮਰੀਕੀ ਅਟਾਰਨੀ ਜੀਨੀਨ ਪੀਰੋ ਕੈਪੀਟਲ ਯਹੂਦੀ ਅਜਾਇਬ ਘਰ ਦੇ ਬਾਹਰ ਗੋਲੀਬਾਰੀ ਵਾਲੀ ਥਾਂ 'ਤੇ ਪਹੁੰਚ ਗਏ ਹਨ। ਉਕਤ ਅਧਿਕਾਰੀਆੰ ਨੇ ਜਾਣਕਾਰੀ ਦਿੱਤੀ ਕਿ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਆਖ਼ਰ ਕਿਹੜੇ ਕਾਰਨਾਂ ਕਰ ਕੇ ਉਕਤ ਘਟਨਾ ਵਾਪਰੀ ਹੈ। ਅਧਿਕਾਰੀਆਂ ਵਲੋ ਹ ਪਤਾ ਲਗਾਇਆ ਜਾ ਰਿਹਾ ਹੈ ਕਿ ਗੋਲੀ ਚਲਾਉਣ ਵਾਲੇ ਅਨਸਰ ਕੌਣ ਸਨ ਅਤੇ ਇਸ ਘਟਨੇ ਦੇ ਪਿਛੇ ਕਿਹੜੇ ਤੱਤਾਂ ਦਾ ਹੱਥ ਹੋ ਸਕਦਾ ਹੈ। ਇਸ ਸਬੰਧੀ ਜਿਥੇ ਘਟਨਾ ਵਾਪਰੀ ਹੈ, ਉਸ ਸਥਾਨ ਨੂੰ ਚਾਰੇ ਪਾਸਿਓਂ ਘੇਰ ਲਿਆ ਗਿਆ ਹੈ ਅਤੇ ਘਟਨਾ ਵਾਪਰਨ ਪਿਛੇ ਜਿ਼ੰਮੇਵਾਰ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਉਕਤ ਗੋਲੀਬਾਰੀ ਕਰਨ ਵਾਲੇ ਲੋਕਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਅਤੇ ਇਸ ਮਾਮਲੇ ਵਿਚ ਕੋਈ ਵੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਗੰਭੀਰ ਮਾਮਲਾ ਹੈ।