ਮੈਲਬੌਰਨ, 25 ਜਨਵਰੀ : ਆਸਟ੍ਰੇਲੀਆ ਤੋਂ ਪੰਜਾਬ ਲਈ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਮੈਲਬਰਨ 'ਚ ਪੰਜਾਬੀ ਮੂਲ ਦੇ ਪਰਿਵਾਰ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਇਹ ਪਰਿਵਾਰ ਫਗਵਾੜਾ ਦਾ ਰਹਿਣ ਵਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜਿਸ ਦੇ 4 ਜੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੰਦਭਾਗੀ ਘਟਨਾ ਫਿਲਿਪ ਆਈਲੈਂਡ 'ਤੇ ਵਾਪਰੀ, ਜਦੋਂ ਇੱਕ ਪਰਿਵਾਰ ਸਮੁੰਦਰ 'ਚ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦੀ ਪਛਾਣ ਰੀਮਾ ਸੌਂਧੀ ਵੱਜੋਂ ਹੋਈ ਹੈ, ਜੋ ਕਿ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਆਸਟ੍ਰੇਲੀਆ ਗਈ ਸੀ। ਰੀਮਾ ਦੀ ਨਨਾਣ ਨੇ ਦੱਸਿਆ ਕਿ ਉਸ ਦੀ ਭਾਬੀ ਆਸਟ੍ਰੇਲੀਆ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਗਈ ਸੀ, ਜਿਥੇ ਇਹ ਹਾਦਸਾ ਵਾਪਰ ਗਿਆ ਸੀ। ਆਸਟ੍ਰੇਲੀਆ ਦੀ ਵਿਕਟੋਰੀਆ ਪੁਲਿਸ ਦੇ ਸੂਤਰਾਂ ਅਨੁਸਾਰ ਫਿਲਿਪ ਆਈਲੈਂਡ ਦੇ ਦੱਖਣ-ਪੂਰਬੀ ਤੱਟ 'ਤੇ ਫੋਰਸਟ ਕੇਵਸ ਤੋਂ ਤਿੰਨ ਔਰਤਾਂ ਅਤੇ ਇੱਕ ਆਦਮੀ ਸਮੇਤ 4 ਲੋਕਾਂ ਨੂੰ ਪਾਣੀ ਵਿਚੋਂ ਬਾਹਰ ਕੱਢਿਆ ਗਿਆ ਸੀ ਅਤੇ ਮੌਕੇ 'ਤੇ ਮੁੱਢਲੀ ਸਹਾਇਤਾ ਵੀ ਦਿੱਤੀ ਗਈ। ਪਰੰਤੂ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ। ਇਨ੍ਹਾਂ ਵਿਚੋਂ ਇੱਕ ਵਿਅਕਤੀ ਸੰਜੇ ਸੌਂਧੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ, ਪਰ ਉਸ ਦੀ ਵੀ ਬਾਅਦ ਵਿੱਚ ਉਸ ਨੇ ਵੀ ਦਮ ਤੋੜ ਦਿੱਤਾ। ਭਾਰਤੀ ਹਾਈ ਕਮਿਸ਼ਨ ਵੀਰਵਾਰ ਨੂੰ ਐਕਸ 'ਤੇ ਇਕ ਸੋਸ਼ਲ ਮੀਡੀਆ ਪੋਸਟ ਵਿਚ ਕਿਹਾ ਐਂਬੂਲੈਂਸ ਵਿਕਟੋਰੀਆ ਦੇ ਮੈਨੇਜਰ ਪਾਲ ਜੇਮਸ ਨੇ ਦੱਸਿਆ, "ਅਸੀਂ ਸਾਰਿਆਂ ਨੇ ਉਨ੍ਹਾਂ ਲੋਕਾਂ ਦੀ ਮਦਦ ਲਈ ਅਣਥੱਕ ਮਿਹਨਤ ਕੀਤੀ।" ਵਿਕਟੋਰੀਆ ਪੁਲਿਸ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਦੁਖਾਂਤ ਕਿਸ ਕਾਰਨ ਹੋਇਆ, ਭਾਵੇਂ ਕਿ ਐਮਰਜੈਂਸੀ ਸੇਵਾਵਾਂ ਨੇ ਮੁਕਾਬਲਤਨ ਦੂਰ-ਦੁਰਾਡੇ ਫੋਰੈਸਟ ਕੇਵਸ ਬੀਚ 'ਤੇ ਤੈਰਾਕੀ ਕਰਨ ਦੇ ਵਿਰੁੱਧ ਚੇਤਾਵਨੀ ਦਿੱਤੀ ਸੀ - ਇਹ ਸਥਾਨ ਸਰਫਰਾਂ ਲਈ ਸਭ ਤੋਂ ਅਨੁਕੂਲ ਹੈ। "ਮੈਂ ਹੁਣ ਤੱਕ ਦੀ ਸਭ ਤੋਂ ਭੈੜੀ ਘਟਨਾ ਨੂੰ ਪਰਿਭਾਸ਼ਤ ਨਹੀਂ ਕਰ ਸਕਿਆ, ਪਰ ਮੈਂ ਨਿਸ਼ਚਤ ਤੌਰ 'ਤੇ ਕਹਿੰਦਾ ਹਾਂ ਕਿ ਇਹ ਭਿਆਨਕ ਸੀ," ਨਿਹੋਲਮ ਨੇ ਦੱਸਿਆ। ਲਾਈਫ ਸੇਵਿੰਗ ਵਿਕਟੋਰੀਆ ਦੇ ਸੰਚਾਲਨ ਦੇ ਜਨਰਲ ਮੈਨੇਜਰ, ਲਿਆਮ ਕ੍ਰਿਗੇ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਵਿਕਟੋਰੀਆ ਵਿੱਚ 1 ਦਸੰਬਰ ਤੋਂ ਲੈ ਕੇ ਹੁਣ ਤੱਕ 19 ਲੋਕ ਡੁੱਬ ਗਏ ਹਨ - ਪਿਛਲੀ ਗਰਮੀਆਂ ਦੀ ਇਸੇ ਮਿਆਦ ਨਾਲੋਂ ਦੋ ਵੱਧ।